ਚੰਡੀਗੜ੍ਹ, 6 ਜੁਲਾਈ : ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਮਸਲਿਆਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਐਨ.ਆਰ.ਆਈ. ਮਾਮਲੇ ਵਿਭਾਗ ਵੱਲੋਂ ਪੰਜਾਬ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਬੁੱਧਵਾਰ, 8 ਜੁਲਾਈ, 2026 ਨੂੰ ਸਵੇਰੇ 11:00 ਵਜੇ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਈ ਜਾਵੇਗੀ।
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ‘ਆਨਲਾਈਨ ਐਨ.ਆਰ.ਆਈ. ਮਿਲਣੀ’ , ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਸਿੱਧੇ ਤੌਰ ’ਤੇ ਉਨ੍ਹਾਂ ਨਾਲ ਗੱਲਬਾਤ ਕਰਨ ਅਤੇ ਆਪਣੀਆਂ ਸ਼ਿਕਾਇਤਾਂ, ਸੁਝਾਅ ਅਤੇ ਸਮੱਸਿਆਵਾਂ ਸਾਂਝੀਆਂ ਕਰਨ ਲਈ ਸਮਰਪਿਤ ਮੰਚ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਗੱਲਬਾਤ ਦੌਰਾਨ ਚੁੱਕੇ ਗਏ ਸਾਰੇ ਮੁੱਦਿਆਂ ਨੂੰ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨਾਲ ਵਿਚਾਰਿਆ ਜਾਵੇਗਾ, ਜਿਸ ਨਾਲ ਉਨ੍ਹਾਂ ਦੇ ਤੁਰੰਤ ਅਤੇ ਪ੍ਰਭਾਵੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਨਿਰਦੇਸ਼ ਜਾਰੀ ਕੀਤੇ ਜਾਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਹਿੱਸਾ ਲੈਣ ਦੇ ਚਾਹਵਾਨ ਆਪਣੀਆਂ ਸ਼ਿਕਾਇਤਾਂ ਪਹਿਲਾਂ ਹੀ minister.pa0punjab.gov.in ’ਤੇ ਈਮੇਲ ਰਾਹੀਂ ਜਮ੍ਹਾਂ ਕਰਵਾ ਸਕਦੇ ਹਨ। ਉਹ ‘ਆਨਲਾਈਨ ਐਨਆਰਆਈ ਮਿਲਣੀ’ ਲਈ https://forms.gle/PZjpvKu512iPR”649 ਲਿੰਕ ਰਾਹੀਂ ਵੀ ਰਜਿਸਟਰ ਕਰ ਸਕਦੇ ਹਨ।
ਡਾ. ਰਵਜੋਤ ਸਿੰਘ ਨੇ ਅੱਗੇ ਦੱਸਿਆ ਕਿ ਰਜਿਸਟਰਡ ਐਨ.ਆਰ.ਆਈਜ਼. ਨਿਰਧਾਰਤ ਮਿਤੀ ਅਤੇ ਸਮੇਂ ’ਤੇ https://new.bharatvc.nic.in/join/6978389091 ਲਿੰਕ ਰਾਹੀਂ ਇਸ ਸਮਾਗਮ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਸ਼ਾਮਲ ਹੋਣ ਦੀ ਆਈਡੀ: 6978389091 ਅਤੇ ਪਾਸਵਰਡ: 968369 ਹੋਵੇਗਾ।
ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵੱਡੀ ਗਿਣਤੀ ਵਿੱਚ ਇਸ ਅਹਿਮ ਉਪਰਾਲੇ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਕੀਤਾ ਜਾਵੇ।


