ਪੰਜਾਬ ਸਰਕਾਰ ਨੌਜਵਾਨਾਂ ਨੂੰ ਜਲਦ ਹੀ ਮੋਬਾਇਲ ਦੇਣ ਦੀ ਤਿਆਰੀ ‘ਚ, ਕਿਉਂਕਿ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਤੇ ਦਿਨ ਡੇਰਾ ਬਾਬਾ ਨਾਨਕ ਵਿਖ ਪੰਜਾਬ ਕੈਬਿਨਟ ਦੀ ਮੀਟਿੰਗ ਹੋਈ ਇਸ ਦੌਰਾਨ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਸਮਾਰਟ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਤੇ ਦਿਨ ਡੇਰਾ ਬਾਬਾ ਨਾਨਕ ਵਿਖ ਪੰਜਾਬ ਕੈਬਿਨਟ ਦੀ ਮੀਟਿੰਗ ਹੋਈ ਇਸ ਦੌਰਾਨ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਨੂੰ ਹਰੀ ਝੰਡੀ ਦਿਖਾ ਦਿੱਤੀ ਹੈ। ਦਸ ਦਈਏ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਤੇ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਤੋਂ ਬਾਅਦ ਨੌਜਵਾਨਾਂ ਨੂੰ ਜਲਦ ਹੀ ਸਮਾਰਟ ਫੋਨ ਮਿਲਣ ਵਾਲੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਸਾਲ ਦਸੰਬਰ ਤੱਕ ਇਸ ਯੋਜਨਾ ਨੂੰ ਲਾਗੂ ਕਰ ਦੇਣਾ ਚਾਹੁੰਦੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਕੀਮ ਨੂੰ ਲਾਗੂ ਕਰਨ ਵਾਲੇ ਵੈਂਡਰ ਚੋਣ ਪਾਰਦਰਸ਼ੀ ਬੋਲੀ ਪ੍ਰਕ੍ਰਿਆ ਰਾਹੀਂ ਕੀਤੀ ਜਾਵੇਗੀ।

captain smartphone

ਇਹਨਾਂ ਟੈਂਡਰ ਦੇ ਦਸਤਾਵੇਜ ਪੰਜਾਬ ਸੂਚਨਾ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਵੱਲੋਂ ਜਾਰੀ ਕੀਤੇ ਜਾਣਗੇ ਜਿਸ ਤੋਂ ਬਾਅਦ ਮੋਬਾਇਲ ਫੋਨ ਦੇਣ ਦਾ ਪਹਿਲਾ ਬੈਂਚ ਵੰਡਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉੱਥੇ ਹੀ ਇਸ ਮਾਮਲੇ ਤੇ ਇਕ ਸਰਕਾਰੀ ਬੁਲਾਰੇ ਦਾ ਕਹਿਣਾ ਹੈ ਕਿ ਇਸ ਪਹਿਲੇ ਪੜਾਅ ਦੇ ਉਹਨਾਂ ਕੁੜੀਆਂ ਨੂੰ ਮੋਬਾਇਲ ਫੋਨ ਵੰਡੇ ਜਾਣਗੇ ਜਿਹਨਾਂ ਕੋਲ ਮੋਬਾਇਲ ਫੋਨ ਨਹੀਂ ਹਨ।

CM Captain

ਜੋ ਕਿ ਸਰਕਾਰੀ ਸਕੂਲਾਂ ਚ 11ਵੀਂ ਤੇ 12 ਵੀਂ ਚ ਪੜ੍ਹਦੀਆਂ ਵਿਦਿਆਰਥਣ ਹਨ। ਜਿਸ ਨਾਲ ਉਹ ਹਰ ਇਕ ਨਵੀਂ ਤਕਨਾਲੋਜੀ ਨਾਲ ਜੁੜ ਸਕਣ। ਖੈਰ ਹੁਣ ਦੇਖਣਾ ਹੋਵੇਗਾ ਕੀ ਪੰਜਾਬ ਸਰਕਾਰ ਆਪਣੇ ਇਸ ਵਾਅਦੇ ਨੂੰ ਕਦੋ ਤੇ ਕਿਸ ਤਰ੍ਹਾਂ ਪੂਰਾ ਕਰਦੀ ਹੈ। ਇਸ ਤੋਂ ਪਹਿਲਾ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਨਸ਼ਾ ਦੂਰ ਕਰਨ, ਕਰਜ ਮੁਆਫੀ ਸਕੀਮ ਤੇ ਨੌਜਵਾਨਾਂ ਨੂੰ ਰੁਜਗਾਰ ਦੇਣ ਦੀ ਸਕੀਮ ਦੇ ਵਾਅਦੇ ਦਮ ਤੋੜਦੇ ਹੋਏ ਦਿਖ ਰਹੇ ਹਨ।

Leave a Reply

Your email address will not be published. Required fields are marked *