ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੌਸਮ ਨੇ ਇਕ ਵਾਰ ਫਿਰ ਤੋਂ ਕਰਵਟ ਲੈ ਲਈ ਹੈ ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਤਾਂ ਆਈ ਹੀ ਹੈ ਤੇ ਲੋਕਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੱਸ ਦਈਏ ਕਿ ਪੰਜਾਬ ਦੇ ਕਈ ਥਾਵਾਂ ਤੇ ਮੀਂਹ ਪੈ ਰਿਹਾ ਹੈ ਤੇ ਨਾਲ ਹੀ ਕਾਲੇ ਬੱਦਲ ਵੀ ਛਾਏ ਹੋਏ ਹਨ।
ਅਜਿਹਾ ਹੀ ਕੁਝ ਹਾਲ ਪਹਾੜੀ ਇਲਾਕੇ ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਪਹਾੜੀ ਇਲਾਕੀਆਂ ਚ ਗੜ੍ਹੇਮਾਰੀ ਦੇ ਕਾਰਨ ਅਲਰਟ ਜਾਰੀ ਹੋਇਆ ਹੈ। ਦੱਸਣਯੋਗ ਗੱਲ ਹੈ ਕਿ ਮੀਂਹ ਦੇ ਕਾਰਨ ਮੌਸਮ ਕਾਫੀ ਠੰਡਾ ਹੋ ਗਿਆ ਹੈ।


