LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
punjab news
susheel rinku

ਜਲੰਧਰ : ਭਾਜਪਾ ਉਮੀਦਵਾਰਾਂ ਦੇ ਘਿਰਾਓ ਦੇ ਸੱਦੇ ਤਹਿਤ ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਕਿਸਾਨਾਂ ਨੇ ਘੇਰ ਲਿਆ। ਇਸ ਦੌਰਾਨ ਕਿਸਾਨਾਂ ਨੇ ਤਿੱਖੀ ਨਾਅਰੇਬਾਜ਼ੀ ਕੀਤੀ। ਸੁਸ਼ੀਲ ਰਿੰਕੂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।ਇਸ ਤੋਂ ਬਾਅਦ ਗੁੱਸੇ ਵਿਚ ਆਏ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਵੀਡੀਓ ਜਾਰੀ ਕਰ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਉਨ੍ਹਾਂ ਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਮੱਥਾ ਟੇਕਣ ਤੋਂ ਰੋਕਿਆ। ਇਹ ਰਵੱਈਆ ਸਹੀ ਨਹੀਂ ਹੈ। ਜੇਕਰ ਉਨ੍ਹਾਂ ਨੇ ਸਿਆਸੀ ਰੈਲੀਆਂ ਅਤੇ ਮੀਟਿੰਗਾਂ ਦਾ ਵਿਰੋਧ ਕੀਤਾ ਹੁੰਦਾ ਤਾਂ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਨਹੀਂ ਹੋਣੀ ਸੀ ਪਰ ਅੱਜ ਉਨ੍ਹਾਂ ਵੱਲੋਂ ਕੀਤੀ ਗਈ ਕਾਰਵਾਈ ਕਾਰਨ ਸਮੁੱਚਾ ਦਲਿਤ ਭਾਈਚਾਰਾ ਉਨ੍ਹਾਂ ਦਾ ਵਿਰੋਧ ਅਤੇ ਬਾਈਕਾਟ ਕਰੇਗਾ।ਵੀਡੀਓ ‘ਚ ਰਿੰਕੂ ਕਿਸਾਨਾਂ ‘ਤੇ ਗੁੱਸੇ ‘ਚ ਨਜ਼ਰ ਆ ਰਹੇ ਹਨ, ਜਿਸ ‘ਚ ਕਿਹਾ ਗਿਆ ਹੈ ਕਿ ਮੈਂ ਬਾਬਾ ਸਾਹਿਬ ਨੂੰ ਮੱਥਾ ਟੇਕਣ ਆਇਆ ਸੀ, ਜਿਸ ਦੌਰਾਨ ਕਿਸਾਨਾਂ ਵੱਲੋਂ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਇਹ ਮੇਰਾ ਨਹੀਂ ਬਲਕਿ ਬਾਬਾ ਸਾਹਿਬ ਅਤੇ ਦਲਿਤ ਭਾਈਚਾਰੇ ਦਾ ਅਪਮਾਨ ਹੈ।

chandigarh airport news

Chandigarh Airport News : ਦੇਸ਼-ਵਿਦੇਸ਼ ਜਾਣ ਵਾਲੇ ਲੋਕਾਂ ਨੂੰ ਹੁਣ ਚੰਡੀਗੜ੍ਹ ਹਵਾਈ ਅੱਡੇ ਦੀ ਅਥਾਰਟੀ ਕਈ ਸਹੂਲਤਾਂ ਦੇਣ ਜਾ ਰਹੀ ਹੈ। ਹੁਣ ਚੰਡੀਗੜ੍ਹ ਹਵਾਈ ਅੱਡੇ ਤੋਂ 24 ਘੰਟੇ ਫਲਾਈਟਾਂ ਦੀ ਆਵਾਜਾਈ ਹੋਵੇਗੀ। ਯਾਤਰੀ ਰਾਤ ਨੂੰ ਵੀ ਚੰਡੀਗੜ੍ਹ ਤੋਂ ਫਲਾਈਟ ਫੜ ਸਕਣਗੇ। ਇਸ ਲਈ ਏਅਰਪੋਰਟ ਅਥਾਰਟੀ ਵੱਲੋਂ ਏਅਰਪੋਰਟ ‘ਤੇ ਅਤਿ ਆਧੁਨਿਕ ਉਪਕਰਣ ਸਥਾਪਤ ਕੀਤੇ ਗਏ ਹਨ। ਜਿਸ ਨਾਲ ਰਾਤ ਤੇ ਖਰਾਬ ਮੌਸਮ ਵਿਚ ਜਹਾਜ਼ ਏਅਰਪੋਰਟ ‘ਤੇ ਉਤਰ ਸਕਣਗੇ। ਇਸ ਦੀ ਵਜ੍ਹਾ ਪੰਜਾਬ, ਹਿਮਾਚਲ, ਹਰਿਆਣਾ ਤੇ ਚੰਡੀਗੜ੍ਹ ਦੇ ਕਾਰੋਬਾਰੀਆਂ ਨੂੰ ਫਾਇਦਾ ਹੋਣ ਵਾਲਾ ਹੈ।ਜਾਣਕਾਰੀ ਮੁਤਾਬਕ 15 ਮਈ ਚੰਡੀਗੜ੍ਹ ਏਅਰਪੋਰਟ ਤੋਂ ਆਬੂਧਾਬੀ ਲਈ ਨਵੀਂ ਉਡਾਣ ਸ਼ੁਰੂ ਹੋਣ ਜਾ ਰਹੀ ਹੈ। ਏਅਰ ਲਾਈਨਜ਼ ਕੰਪਨੀ ਇੰਡੀਗੋ ਦੀ ਫਲਾਈਟ 15 ਮਈ ਨੂੰ ਰਾਤ 10.15 ਵਜੇ ਉਡਾਣ ਭਰੇਗੀ ਜਦੋਂ ਕਿ ਸਵੇਰੇ ਸਾਢੇ 3 ਵਜੇ ਚੰਡੀਗੜ੍ਹ ਏਅਰਪੋਰਟ ਉਤੇ ਲੈਂਡ ਕਰੇਗੀ। ਇਸੇ ਤਰ੍ਹਾਂ 16 ਮਈ ਨੂੰ ਚੰਡੀਗੜ੍ਹ ਤੋਂ ਰਾਤ 2.45 ‘ਤੇ ਉਡਾਣ ਭਰੇਗੀ ਤੇ ਸਵੇਰੇ 5 ਵਜੇ ਆਬੂਧਾਬੀ ਪਹੁੰਚ ਜਾਵੇਗੀ। ਏਅਰਲਾਈਨਜ਼ ਕੰਪਨੀ ਵੱਲੋਂ ਇਸ ਸਬੰਧੀ ਟਿਕਟਾਂ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ।ਚੰਡੀਗੜ੍ਹ ਏਅਰਪੋਰਟ ਤੋਂ ਇਸ ਤੋਂ ਪਹਿਲਾਂ ਬੈਂਕਾਕ ਤੇ ਸ਼ਾਹਜਹਾਂ ਦੀਆਂ 2 ਕੌਮਾਂਤਰੀ ਫਲਾਈਟਾਂ ਰੱਦ ਹੋ ਚੁੱਕੀਆਂ ਹਨ। ਪਹਿਲਾਂ ਬੈਂਕਾਕ ਦੀ ਫਲਾਈਟ ਨੂੰ ਰੱਦ ਕੀਤਾ ਗਿਆ ਸੀ ਤੇ ਪਿਛਲੇ ਸਾਲ ਅਕਤੂਬਰ ਮਹੀਨੇ ਵਿਚ ਸ਼ਾਹਜਹਾਂ ਦੀ ਫਲਾਈਟ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ। ਉਸ ਸਮੇਂ ਇਸ ਦੀ ਵਜ੍ਹਾ ਖਰਾਬ ਮੌਸਮ ਤੇ ਧੁੰਦ ਵਿਚ ਹੋ ਰਹੀ ਪ੍ਰੇਸ਼ਾਨੀ ਦੱਸੀ ਗਈ ਸੀ। ਹੁਣ 24 ਘੰਟੇ ਦੀ ਸਹੂਲਤ ਸ਼ੁਰੂ ਹੋਣ ਦੇ ਬਾਅਦ ਇਨ੍ਹਾਂ ਫਲਾਈਟਾਂ ਦੇ ਸ਼ੁਰੂ ਹੋਣ ਦੀ ਉਮੀਦ ਹੈ।

pathankot live

ਪਠਾਨਕੋਟ ਦੇ ਪਿੰਡ ਧੀਰਾ ਵਿਚ ਲੋਕਾਂ ਨੇ ਪਰਵਾਸੀ ਮਜ਼ਦੂਰ ਨੂੰ ਰੰਗੇ ਹੱਥੀਂ ਕਾਬੂ ਕਰ ਕੇ ਖੰਭੇ ਨਾਲ ਬੰਨ੍ਹ ਦਿੱਤਾ। ਉਹ ਰਾਤ ਸਮੇਂ ਪਸ਼ੂਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਂਦਾ ਸੀ। ਇਸ ਗੱਲ ਦਾ ਖੁਲਾਸਾ ਸੀਸੀਟੀਵੀ ਫੁਟੇਜ ਤੋਂ ਹੋਇਆ। ਸਥਾਨਕ ਲੋਕਾਂ ਨੇ ਉਸ ਨੂੰ ਫੜ ਕੇ ਖੰਭੇ ਨਾਲ ਰੱਸੀ ਨਾਲ ਬੰਨ੍ਹ ਦਿੱਤਾ ਤੇ ਪੁਲਿਸ ਬੁਲਾ ਲਈ।ਇਸ ਗੱਲ ਦਾ ਖੁਲਾਸਾ ਪਸ਼ੂ ਦੇ ਤਬੇਲੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਤੋਂ ਹੋਇਆ ਹੈ। ਜਿਸ ਕਾਰਨ ਸਥਾਨਕ ਲੋਕਾਂ ਨੇ ਇਸ ਪ੍ਰਵਾਸੀ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਪੁੱਛਗਿੱਛ ਦੌਰਾਨ ਉਸ ਨੇ ਆਪਣੇ ਨਾਲ ਕੀਤੀ ਗਲਤ ਹਰਕਤ ਮੰਨ ਲਈ।ਲੋਕਾਂ ਨੇ ਇਸ ਨੌਜਵਾਨ ਨੂੰ ਰੱਸੀ ਨਾਲ ਖੰਭੇ ਨਾਲ ਬੰਨ੍ਹ ਕੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਖੰਭੇ ਨਾਲ ਬੰਨ੍ਹੇ ਨੌਜਵਾਨ ਨੂੰ ਛੁਡਵਾ ਕੇ ਹਿਰਾਸਤ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਨਵਰਾਂ ਦੇ ਤਬੇਲੇ ਦਾ ਸੀਸੀਟੀਵੀ ਵੀ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਨੌਜਵਾਨ ਚੰਦਰ ਸ਼ੇਖਰ ਅਰਧ ਨਗਨ ਹਾਲਤ ਵਿੱਚ ਪਸ਼ੂਆਂ ਨਾਲ ਕੁਝ ਗਲਤ ਕਰਦੇ ਨਜ਼ਰ ਆ ਰਿਹਾ ਹੈ।ਡੀਐਸਪੀ ਸਿਟੀ ਸੁਮੇਰ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਧੀਰਾ ਤੋਂ ਸੂਚਨਾ ਮਿਲੀ ਸੀ ਕਿ ਪਸ਼ੂਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ, ਜਿਸ ਨੂੰ ਹਿਰਾਸਤ ਵਿੱਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।

gndu news

Amritsar News : ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚੋਂ ਮਨੁੱਖੀ ਕੰਕਾਲ ਮਿਲਣ ਨਾਲ ਸੰਨਸਨੀ ਫੈਲ ਗਈ। ਇਹ ਕੰਕਾਲ ਯੂਨੀਵਰਸਿਟੀ ਵਿਚ ਕਿਵੇਂ ਪਹੁੰਚਿਆ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਪੁਲਿਸ ਨੇ ਕੰਕਾਲ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ। ਇਸ ਘਟਨਾ ਨਾਲ ਯੂਨੀਵਰਸਿਟੀ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਖੜੇ ਹੋ ਰਹੇ ਹਨ। ਯੂਨੀਵਰਸਿਟੀ ਵਲੋਂ ਵੀ ਫਿਲਹਾਲ ਇਸ ਸਬੰਧੀ ਕੋਈ ਪ੍ਰਤੀਕਿਰਿਆ ਨਹੀਂ ਦਿਤੀ ਗਈ ਹੈ।ਇਹ ਪਿੰਜਰ ਯੂਨੀਵਰਸਿਟੀ ਵਿਚ ਬਣੇ ਕ੍ਰਿਕਟ ਦੇ ਸਟੇਡੀਅਮ ਵਿਚੋਂ ਮਿਲੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਦੀ ਪੋਸਟਮਾਰਟਮ ਰਿਪੋਰਟ 72 ਘੰਟੇ ਬਾਅਦ ਆਵੇਗੀ। ਪੁਲਿਸ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।ਪੁਲਿਸ ਦਾ ਕਹਿਣਾ ਹੈ ਕਿ ਕੰਕਾਲ ਕਿੰਨਾ ਪੁਰਾਣਾ ਹੈ, ਇਹ ਮਰਦ ਦਾ ਹੈ ਜਾਂ ਕਿਸੇ ਔਰਤ ਦਾ, ਅਜਿਹੇ ਕਈ ਸਵਾਲ ਪੈਦਾ ਹੋ ਰਹੇ ਹਨ, ਇਨ੍ਹਾਂ ਸੱਭ ਦਾ ਜਵਾਬ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ। 

jalandhar crime

ਜਲੰਧਰ-ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿਚ ਹੈਵਾਨੀਅਤ ਭਰੀ ਵਾਰਦਾਤ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਇਲਾਕੇ ਆਦਮਪੁਰ ਅਧੀਨ ਪੈਂਦੇ ਅਲਾਵਲਪੁਰ ਵਿਚ ਸ਼ਨਿਚਰਵਾਰ ਸਵੇਰੇ ਦਹਿਸ਼ਤ ਫੈਲ ਗਈ, ਜਦੋਂ ਇਥੇ ਇਕ ਸਿਰ ਕੱਟੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਆਦਮਪੁਰ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਉਰਫ਼ ਰਿੰਕਾ ਦੇ ਰੂਪ ਵਿਚ ਹੋਈ ਹੈ।  ਮੁੱਢਲੀ ਜਾਣਕਾਰੀ ਮੁਤਾਬਕ ਆਦਮਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਪੈਸਿਆਂ ਦੇ ਲੈਣ-ਦੇਣ ਕਰ ਕੇ ਰਿੰਕਾ ਦਾ ਕ.ਤ.ਲ ਕੀਤਾ ਤੇ ਫਿਰ ਉਸ ਦਾ ਸਿਰ ਵੱਢ ਕੇ ਸਿਰ ਨੂੰ ਸਾੜਨ ਮਗਰੋਂ ਲਾਸ਼ ਨੂੰ ਗੰਦੇ ਨਾਲੇ ਵਿਚ ਸੁੱਟ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ਉਤੇ ਪਹੁੰਚੀ। ਲਾਸ਼ ਦੀ ਬੁਰੀ ਹਾਲਤ ਵੇਖ ਇਕ ਵਾਰ ਤਾਂ ਪੁਲਿਸ ਮੁਲਾਜ਼ਮ ਵੀ ਹੈਰਾਨ ਰਹਿ ਗਏ। ਪੁਲਿਸ ਨੇ ਲਾ.ਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।   

amritpal news elections

Amritpal Singh News : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਜੇਲ੍ਹ ਵਿਚ ਬੰਦ ਰਹਿੰਦੇ ਹੋਏ ਵੀ ਲੋਕ ਸਭਾ ਚੋਣ ਲੜੇਗਾ। ਉਸ ਦੀ ਮਾਂ ਬਲਵਿੰਦਰ ਕੌਰ ਨੇ ਅੰਮ੍ਰਿਤਸਰ ਦੇ ਹੈਰੀਟੇਜ ਸਟ੍ਰੀਟ ਉਤੇ ਚਲ ਰਹੇ ਮੋਰਚੇ ਵਿਚ ਇਹ ਗੱਲ ਕਹੀ ਹੈ। ਅੰਮ੍ਰਿਤਪਾਲ ਸਿੰਘ ਦੀ ਮਾਂ ਬਲਵਿੰਦਰ ਕੌਰ ਨੇ ਦੱਸਿਆ ਕਿ ਜੇਲ੍ਹ ਤੋਂ ਇਕੱਲੇ ਹੀ ਚੋਣ ਲੜਨਗੇ। ਉਹ ਕਿਸੇ ਪਾਰਟੀ ਨਾਲ ਨਹੀਂ ਜੁੜਨਗੇ ਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਬਲਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਵਿਚ ਨਸ਼ੇ ਦੇ ਮੁੱਦੇ ਨੂੰ ਲੈ ਕੇ ਸ਼ੁਰੂ ਹੋਈ ਜੰਗ ਜਾਰੀ ਰਹੇਗੀ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਅੰਮ੍ਰਿਤਪਾਲ ਸਿੰਘ ਚੋਣ ਲੜਨਾ ਨਹੀਂ ਚਾਹੁੰਦਾ ਸੀ ਪਰ ਸੰਗਤ ਨੇ ਉਸ ਨੂੰ ਚੋਣ ਲੜਨ ਲਈ ਕਿਹਾ, ਜਿਸ ਤੋਂ ਬਾਅਦਉਹ ਚੋਣ ਲੜਨ ਲਈ ਮੰਨਿਆ ਹੈ। ਸੰਗਤ ਚਾਹੁੰਦੀ ਹੈ ਕਿ ਅੰਮ੍ਰਿਤਪਾਲ ਸਿੰਘ ਚੋਣ ਲੜੇ ਤੇ ਉਸ ਉਪਰ ਲੱਗੇ NSA  ਦੇ ਦੋਸ਼ਾਂ ਨੂੰ ਖਤਮ ਕਰਵਾਏ। ਉਨ੍ਹਾਂ ਕਿਹਾ ਕਿ ਸੰਗਤ ਦੀ ਮੰਗ ਮੁਤਾਬਕ ਮੌਜੂਦਾ ਹਾਲਾਤ ਨੇ ਸਾਨੂੰ ਆਪਣੀ ਰਣਨੀਤੀ ਬਦਲਣ ਲਈ ਮਜਬੂਰ ਕਰ ਦਿੱਤਾ। ਸਰਕਾਰ ਖਿ਼ਲਾਫ਼ ਆਵਾਜ਼ ਉਠਾਉਣ ਲਈ ਚੋਣਾਂ ਦਾ ਰਸਤਾ ਅਪਣਾਉਣ ਦਾ ਫੈਸਲਾ ਲਿਆ ਗਿਆ ਹੈ।ਚੋਣ ਏਜੰਡੇ ਉਤੇ ਉਨ੍ਹਾਂ ਕਿਹਾ ਕਿ ਇਹ ਸਿੱਖ ਨੌਜਵਾਨਾਂ ਨਾਲ 'ਧੱਕੇਸ਼ਾਹੀ' ਨੂੰ ਰੋਕਣਾ, ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਨੂੰ ਖਤਮ ਕਰਨ ਤੇ ਬੰਦੀ ਸਿੰਘਾਂ ਦੀ ਰਿਹਾਈ ਉਤੇ ਕੇਂਦਰਿਤ ਹੋਵੇਗਾ।ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਨੇ ਕਿਹਾ ਕਿ ਉਹ ਦੋਸ਼ੀ ਨਹੀਂ ਹਨ, ਵਿਚਾਰ ਅਧੀਨ ਕੈਦੀ ਹਨ। ਇਹ ਉਨ੍ਹਾਂ ਨੂੰ ਚੋਣ ਲੜਨ ਤੋਂ ਨਹੀਂ ਰੋਕਦਾ। ਚੋਣ ਲੜਨਾ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ। ਇਸ ਲਈ ਉਹ ਜੇਲ੍ਹ ਵਿਚ ਰਹਿੰਦੇ ਹੋਏ ਵੀ ਆਪਣੀ ਨਾਮਜ਼ਦਗੀ ਦਾਖਲ ਕਰ ਸਕਦੇ ਹਨ। ਚੋਣ ਲੜਨ ਲਈ ਮੰਨਣ ਮਗਰੋਂ ਹਮਾਇਤੀਆਂ ਨੇ ਲੱਡੂ ਵੀ ਵੰਡੇ।

politics new new

Aam Adami Party News : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਭੱਖੀ ਹੋਈ ਹੈ। ਨਿੱਤ ਆਗੂ ਪਾਰਟੀਆਂ ਬਦਲ ਰਹੇ ਹਨ। ਆਮ ਆਦਮੀ ਪਾਰਟੀ ਨੇ ਮੁੜ ਵਿਰੋਧੀ ਧਿਰਾਂ ਦੇ ਖੇਮੇ ਵਿਚ ਸੰਨ੍ਹ ਲਾਈ ਹੈ। ਭਾਜਪਾ ਤੇ ਅਕਾਲੀ ਦਲ ਦੇ ਵੱਡੇ ਆਗੂ ਪਾਰਟੀ ਵਿਚ ਸ਼ਾਮਲ ਕਰਵਾਏ ਹਨ। ਜਲੰਧਰ ਵਿਚ ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਤੇ ਅਕਾਲੀ ਦਲ ਦੇ ਐਸਸੀ ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਬਾਰੇ ਸੋਸ਼ਲ ਮੀਡੀਆ ਉਤੇ AAP Punjab ਪੇਜ਼ ਉਤੇ ਜਾਣਕਾਰੀ ਦਿੰਦਿਆਂ ਫੋਟੋਆਂ ਸਾਂਝੀਆਂ ਕੀਤੀਆਂ ਗਈਆਂ ਹਨ। ਸੋਸ਼ਲ ਮੀਡੀਆ X ਉਤੇ ਕੀਤੀ ਗਈ ਪੋਸਟ ਵਿਚ ਦੱਸਿਆ ਗਿਆ, ' CM @BhagwantMann ਜੀ ਦੀ ਅਗਵਾਈ ‘ਚ ਜਲੰਧਰ ਤੋਂ ਪਾਰਟੀ ਉਮੀਦਵਾਰ ਪਵਨ ਕੁਮਾਰ ਟੀਨੂੰ ਜੀ ਦੀ ਮੌਜੂਦਗੀ ਦੌਰਾਨ ਭਾਜਪਾ OBC ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈੰਟੀ ਤੇ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ AAP ਦੇ ਪਰਿਵਾਰ ‘ਚ ਹੋਏ ਸ਼ਾਮਿਲ।' AAP ਨੂੰ ਮਿਲਿਆ ਵੱਡਾ ਬਲ਼ CM @BhagwantMann ਜੀ ਦੀ ਅਗਵਾਈ ‘ਚ ਜਲੰਧਰ ਤੋਂ ਪਾਰਟੀ ਉਮੀਦਵਾਰ ਪਵਨ ਕੁਮਾਰ ਟੀਨੂੰ ਜੀ ਦੀ ਮੌਜੂਦਗੀ ਦੌਰਾਨ ਭਾਜਪਾ OBC ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈੰਟੀ ਤੇ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ AAP ਦੇ ਪਰਿਵਾਰ ‘ਚ ਹੋਏ ਸ਼ਾਮਿਲਦੋਨੋਂ ਆਗੂਆਂ ਦਾ ਪਾਰਟੀ ‘ਚ ਸਵਾਗਤ pic.twitter.com/OpeATOqK4U — AAP Punjab (@AAPPunjab) April 27, 2024...

weather 27 04

Punjab Weather Update : ਪੰਜਾਬ ਵਿਚ ਮੌਸਮ ਨੇ ਮੁੜ ਮਿਜਾਜ਼ ਬਦਲ ਲਿਆ। ਬੀਤੇ ਦਿਨੀਂ ਪੰਜਾਬ ਦੇ ਕਈ ਹਿੱਸਿਆਂ ਵਿਚ ਕਾਲੇ ਬੱਦਲ ਛਾ ਗਏ ਤੇ ਕਈ ਥਾਵਾਂ ਉਤੇ ਤੇਜ਼ ਹਨ੍ਹੇਰੀ ਦੇ ਨਾਲ ਮੀਂਹ ਪਿਆ। ਪੰਜਾਬ ਵਿਚ ਮੌਸਮ ਦੇ ਤਬਦੀਲੀ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਲੋਕਾਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਪਰ ਕਿਸਾਨਾਂ ਲਈ ਮੁੜ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ। ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਅਗਲੇ 2 ਦਿਨ ਤਕ ਮੀਂਹ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ, ਜੋ ਕਿ ਗਰਮੀ ਤੋਂ ਰਾਹਤ ਦੇਵੇਗੀ। ਮੌਸਮ ਵਿਗਿਆਨ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੰਜਾਬ ਵਿਚ ਅਗਲੇ 2 ਦਿਨਾਂ ਲਈ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਗਰਮੀ ਤੋਂ ਰਾਹਤ ਦਾ ਇਹ ਸਿਲਸਿਲਾ ਐਤਵਾਰ ਤੱਕ ਜਾਰੀ ਰਹੇਗਾ। 27 ਅਪ੍ਰੈਲ ਲਈ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ ਜਦੋਂ ਕਿ 28 ਅਪ੍ਰੈਲ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਕਾਰਨ 2 ਦਿਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਬੀਤੇ ਦਿਨ ਤੋਂ ਪਹਿਲਾਂ ਤਾਪਮਾਨ ਦਿਨ-ਬ-ਦਿਨ ਵਧਦਾ ਜਾ ਰਿਹਾ ਸੀ, ਜਿਸ ਕਾਰਨ ਆਮ ਲੋਕ ਗਰਮੀ ਤੋਂ ਤੌਬਾ ਕਰਨ ਲੱਗੇ ਸਨ ਪਰ ਅੱਜ ਜਲੰਧਰ ਦੇ ਨਾਲ-ਨਾਲ ਪੰਜਾਬ ਵਿਚ ਕਈ ਥਾਵਾਂ ਉਤੇ ਮੀਂਹ ਪਿਆ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਤੇ ਗਰਮੀ ਤੋਂ ਰਾਹਤ ਮਿਲਦੀ ਦਿਖ ਰਹੀ ਹੈ ਪਰ ਕਿਸਾਨ ਕਣਕ ਦੀ ਕਟਾਈ ਦੌਰਾਨ ਖਰਾਬ ਹੋਏ ਮੌਸਮ ਨੂੰ ਲੈ ਕੇ ਚਿੰਤਤ ਹਨ।  

accident news new new

ਬਲਜਿੰਦਰ ਸਿੰਘ ਮਹੰਤ, ਪੰਚਕੁਲਾ : ਹਰਿਆਣਾ ਦੇ ਕੈਥਲ 'ਚ ਭਿਆਨਕ ਸੜਕ ਹਾਦਸਾ ਵਾਪਰਿਆ। ਪੁੱਤ ਨੂੰਹ ਨੂੰ ਜਹਾਜ਼ ਚੜ੍ਹਾ ਕੇ ਪਰਤ ਰਹੇ ਪਤੀ-ਪਤਨੀ ਤੇ ਉਨ੍ਹਾਂ ਦੀ ਧੀ ਦੀ ਮੌ.ਤ ਹੋ ਗਈ। ਸ਼ੁੱਕਰਵਾਰ ਦੇਰ ਸ਼ਾਮ ਉਨ੍ਹਾਂ ਦੀ ਕਾਰ ਨੈਸ਼ਨਲ ਹਾਈਵੇ 152 ਡੀ 'ਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਉਹ ਖਾਟੂ ਸ਼ਿਆਮ ਧਾਮ ਤੋਂ ਵਾਪਸ ਪੰਚਕੂਲਾ ਜਾ ਰਹੇ ਸਨ। ਮ੍ਰਿਤਕ ਪਰਿਵਾਰ ਪੰਚਕੂਲਾ ਦਾ ਰਹਿਣ ਵਾਲਾ ਸੀ।ਮ੍ਰਿਤਕਾਂ ਵਿੱਚ ਹਰਿਆਣਾ ਪੁਲਿਸ ਦੇ ਸੇਵਾਮੁਕਤ ਸਬ-ਇੰਸਪੈਕਟਰ ਮਨੋਜ ਕੁਮਾਰ (61), ਉਸ ਦੀ ਪਤਨੀ ਉਰਮਿਲ ਦੱਤਾ (57), ਜੋ ਪੰਚਕੂਲਾ ਵਿੱਚ ਹਰਿਆਣਾ ਪੁਲਿਸ ਦੇ ਵਾਇਰਲੈੱਸ ਵਿਭਾਗ ਵਿੱਚ ਸਬ-ਇੰਸਪੈਕਟਰ ਸਨ ਅਤੇ 28 ਸਾਲਾ ਧੀ ਚੇਤਨਾ ਸ਼ਾਮਲ ਹਨ। ਚੇਤਨਾ ਕੁਆਰੀ ਸੀ।ਇਹ ਜੋੜਾ ਅਤੇ ਉਨ੍ਹਾਂ ਦੀ ਧੀ ਪੁੱਤ ਅਤੇ ਨੂੰਹ ਨੂੰ ਵਿਦੇਸ਼ ਜਾਣ ਲਈ ਹਵਾਈ ਅੱਡੇ 'ਤੇ ਛੱਡ ਕੇ ਸਾਲਾਸਰ ਅਤੇ ਖਾਟੂ ਸ਼ਿਆਮ ਦਰਸ਼ਨ ਕਰਨ ਗਏ ਸਨ। ਇਸ ਦੌਰਾਨ ਜਦੋਂ ਉਹ ਕੈਥਲ ਦੇ ਪਿੰਡ ਮੋਹਨਾ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਸਕਰੈਪ ਨਾਲ ਭਰੇ ਟਰੱਕ ਨਾਲ ਟਕਰਾ ਗਈ। ਜਿਸ ਕਾਰਨ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।ਪੁੰਡਰੀ ਥਾਣੇ ਦੇ ਐਸਐਚਓ ਰਾਜਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ ਕਰੀਬ ਸੱਤ ਵਜੇ ਹਾਦਸੇ ਦੀ ਸੂਚਨਾ ਮਿਲੀ ਸੀ। ਇਸ ਸੂਚਨਾ ਤੋਂ ਬਾਅਦ ਉਹ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ। ਇਸ ਕਾਰ ਵਿੱਚ ਸਿਰਫ਼ 3 ਲੋਕ ਹੀ ਸਨ।

river new

ਸ੍ਰੀ ਕੀਰਤਪੁਰ ਸਾਹਿਬ ਦੇ ਨੇੜਲੇ ਪਿੰਡ ਫਤਿਹਪੁਰ ਬੁੰਗਾ ਸਾਹਿਬ ‘ਚ ਸ਼ੁੱਕਰਵਾਰ ਰਾਤ ਕਰੀਬ 12 ਵਜੇ ਸਾਲੇ ਨੂੰ ਬਚਾਉਂਦਿਆਂ ਜੀਜਾ ਵੀ ਮੌ.ਤ ਦੇ ਮੂੰਹ ਵਿਚ ਜਾ ਪਿਆ। ਇੱਥੇ ਦੋਵਾਂ ਨਾਲ ਅਜਿਹਾ ਭਾਣਾ ਵਰਤਿਆ ਕਿ ਉਨ੍ਹਾਂ ਦੀ ਮੌ.ਤ ਹੋ ਗਈ।ਜਾਣਕਾਰੀ ਮੁਤਾਬਕ ਸ਼ੁੱਕਰਵਾਰ ਰਾਤ ਨੂੰ ਪਿੰਡ ‘ਚ ਧਾਰਮਿਕ ਪ੍ਰੋਗਰਾਮ ਸੀ, ਜਿਸ ਲਈ ਦੂਰ-ਦੂਰ ਤੋਂ ਲੋਕ ਆਏ ਹੋਏ ਸਨ। ਪਿੰਡ ਦੇ ਕੋਲ ਭਾਖੜਾ ਨਹਿਰ ਵਹਿ ਰਹੀ ਸੀ, ਜਿਸ ‘ਚ ਤਿੰਨ ਰਿਸ਼ਤੇਦਾਰ ਨਹਾਉਣ ਆਏ ਸਨ, ਜਿਸ ਤੋਂ ਬਾਅਦ ਨਹਾਉਂਦੇ ਸਮੇਂ ਇਕ ਨੌਜਵਾਨ ਆਪਣਾ ਸੰਤੁਲਨ ਗੁਆ ਬੈਠਾ ਅਤੇ ਉਸ ਨੂੰ ਬਚਾਉਣ ਲਈ ਉਸ ਦੇ ਜੀਜਾ ਵਿੱਕੀ ਨੇ ਵੀ ਛਾਲ ਮਾਰ ਦਿੱਤੀ ਤੇ ਡੁੱਬ ਗਿਆ।ਹਨੀਫ ਮੁਹੰਮਦ ਉਰਫ ਵਿੱਕੀ ਢਿਲਵਾਂ ਜਲੰਧਰ ਦਾ ਰਹਿਣ ਵਾਲਾ ਹੈ, ਉਸ ਦੇ ਦੋ ਬੱਚੇ ਹਨ। ਕੁਝ ਸਮਾਂ ਪਹਿਲਾਂ ਦਿਲਸ਼ਾਦ ਮੁਹੰਮਦ ਦਾ ਵਿਆਹ ਹੋਇਆ ਸੀ।

8th result new

ਬਲਜਿੰਦਰ ਸਿੰਘ ਮਹੰਤ, ਮੁਹਾਲੀ  : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 8ਵੀਂ ਜਮਾਤ ਦੇ ਨਤੀਜਿਆਂ ਦਾ ਅੱਜ 27 ਅਪ੍ਰੈਲ ਨੂੰ ਐਲਾਨ ਕੀਤਾ ਜਾ ਸਕਦਾ ਹੈ। ਬੋਰਡ ਦੇ ਸੂਤਰਾਂ ਮੁਤਾਬਕ ਅੱਜ 8ਵੀਂ ਜਮਾਤ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਜਨਤਕ ਕੀਤੀ ਜਾ ਸਕਦੀ ਹੈ। ਬੋਰਡ ਨੇ ਨਤੀਜੇ ਜਾਰੀ ਕਰਨ ਦੀ ਤਿਆਰੀ ਕਰ ਲਈ ਹੈ। 27 ਅਪ੍ਰੈਲ ਮਤਲਬ ਅੱਜ ਨਤੀਜਾ ਐਲਾਨਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਬੋਰਡ ਨੇ ਪਿਛਲੇ ਹਫ਼ਤੇ 10ਵੀਂ ਜਮਾਤ ਦਾ ਨਤੀਜਾ ਵੀ ਐਲਾਨਿਆ ਸੀ। ਇੰਝ ਚੈੱਕ ਕਰੋ ਨਤੀਜਾPSEB ਦੀ ਅਧਿਕਾਰਿਤ ਵੈੱਬਸਾਈਟ pseb.ac.in 'ਤੇ ਜਾਓਹੋਮ ਪੇਜ਼ 'ਤੇ ਉਪਲੱਬਧ ਰਿਜ਼ਲਟ ਲਿੰਕ 'ਤੇ ਕਲਿੱਕ ਕਰੋਖੁੱਲ੍ਹੇ ਨਵੇਂ ਪੇਜ ਉੇਤੇ 8ਵੀਂ ਦੇ ਨਤੀਜੇ ਸਬੰਧੀ ਲਿੰਕ 'ਤੇ ਕਲਿੱਕ ਕਰੋ।ਜ਼ਰੂਰੀ ਵੇਰਵੇ ਦਰਜ ਕਰੋ ਅਤੇ ਸਬਮਿੱਟ 'ਤੇ ਕਲਿੱਕ ਕਰੋਨਤੀਜਾ ਦੇਖੋ ਅਤੇ ਪੇਜ ਡਾਊਨਲੋਡ ਕਰ ਲਓ...

salman khan new new

ਸੁਪਰਸਟਾਰ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ 'ਤੇ ਗੋਲੀਬਾਰੀ ਦੇ ਮਾਮਲੇ 'ਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਗੁਜਰਾਤ 'ਚ ਤਾਪੀ ਨਦੀ 'ਚੋਂ ਦੋ ਪਿਸਤੌਲ ਬਰਾਮਦ ਕੀਤੇ। ਇਸ ਤੋਂ ਬਾਅਦ ਹੁਣ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਵਿੱਚੋਂ ਹਥਿਆਰਾਂ ਦੇ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ।ਮੁੰਬਈ ਕ੍ਰਾਈਮ ਬ੍ਰਾਂਚ ਦੀਆਂ ਕਈ ਟੀਮਾਂ ਇਸ ਮਾਮਲੇ ਦੀ ਜਾਂਚ 'ਚ ਜੁਟੀਆਂ ਹੋਈਆਂ ਹਨ। ਇਸ ਕਾਰਨ ਇਕ ਟੀਮ ਇਨਪੁਟ ਲੈ ਕੇ ਪੰਜਾਬ ਗਈ ਸੀ। ਜਿੱਥੋਂ ਗੋਲੀਬਾਰੀ ਲਈ ਵਰਤੀ ਗਈ ਪਿਸਤੌਲ ਸਪਲਾਈ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਮੁੰਬਈ ਕ੍ਰਾਈਮ ਬ੍ਰਾਂਚ ਵੱਲੋਂ ਫੜੇ ਗਏ ਦੋਵੇਂ ਹਥਿਆਰ ਸਮੱਗਲਰਾਂ ਦੀ ਪਛਾਣ ਕਰ ਲਈ ਗਈ ਹੈ। ਇਨ੍ਹਾਂ ਵਿੱਚੋਂ ਇੱਕ ਦੀ ਪਛਾਣ 37 ਸਾਲਾ ਸੋਨੂੰ ਸੁਭਾਸ਼ ਚੰਦਰ ਵਜੋਂ ਹੋਈ ਹੈ, ਜੋ ਖੇਤੀ ਕਰਦਾ ਹੈ ਅਤੇ ਆਪਣੀ ਕਰਿਆਨੇ ਦੀ ਦੁਕਾਨ ਵੀ ਚਲਾਉਂਦਾ ਹੈ। ਜਦਕਿ ਦੂਜੇ ਮੁਲਜ਼ਮ ਦੀ ਪਛਾਣ 32 ਸਾਲਾ ਅਨੁਜ ਥਾਪਨ ਵਜੋਂ ਹੋਈ ਹੈ। ਉਹ ਟਰੱਕ ਹੈਲਪਰ ਵਜੋਂ ਕੰਮ ਕਰਦਾ ਹੈ। ਦੋਵੇਂ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦੇ ਸੰਪਰਕ ਵਿੱਚ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸੂਰਤ ਦੀ ਤਾਪੀ ਨਦੀ ਤੋਂ ਇੱਕ ਪਿਸਤੌਲ ਅਤੇ ਕੁਝ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਕ੍ਰਾਈਮ ਬ੍ਰਾਂਚ ਦਾ ਦਾਅਵਾ ਹੈ ਕਿ ਇਹ ਉਹੀ ਹਥਿਆਰ ਹੈ ਜੋ 14 ਅਪ੍ਰੈਲ ਨੂੰ ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਲਈ ਵਰਤਿਆ ਗਿਆ ਸੀ।ਹਥਿਆਰ ਨੂੰ ਅਗਲੇਰੀ ਜਾਂਚ ਲਈ ਐਫਐਸਐਲ ਦੇ ਬੈਲਿਸਟਿਕ ਵਿਭਾਗ ਨੂੰ ਭੇਜਿਆ ਜਾਵੇਗਾ। ਦੋਵਾਂ ਸ਼ੂਟਰਾਂ ਅਨੁਸਾਰ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੇ ਗੋਲੀਬਾਰੀ ਕਰਨ ਤੋਂ ਬਾਅਦ ਹਥਿਆਰ ਅਤੇ ਗੋਲੀਆਂ ਸੂਰਤ ਦੀ ਤਾਪੀ ਨਦੀ ਵਿਚ ਸੁੱਟ ਦਿੱਤੀਆਂ ਸਨ। ਦੱਸ ਦੇਈਏ ਕਿ ਸੂਰਤ ਦੇ ਤਾਪੀ 'ਚ ਕ੍ਰਾਈਮ ਬ੍ਰਾਂਚ ਮੁੰਬਈ ਦੇ ਸਰਚ ਆਪਰੇਸ਼ਨ ਦੌਰਾਨ ਦੋ ਪਿਸਤੌਲ, ਤਿੰਨ ਮੈਗਜ਼ੀਨ ਤੇ 13 ਲਾਈਵ ਕਾਰਤੂਸ ਬਰਾਮਦ ਹੋਏ ਸਨ।ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਗੋਲੀ ਬਾਈਕ 'ਤੇ ਪਿੱਛੇ ਬੈਠੇ ਹਮਲਾਵਰ ਸਾਗਰ ਪਾਲ ਨੇ ਚਲਾਈ ਸੀ, ਜਦਕਿ ਵਿੱਕੀ ਗੁਪਤਾ ਬਾਈਕ ਸਵਾਰ ਸੀ। ਬਾਈਕ ਦੀ ਸਵਾਰੀ ਕਰਦੇ ਸਮੇਂ ਵਿੱਕੀ ਵੀ ਲਾਰੈਂਸ ਗੈਂਗ ਦੇ ਸੰਪਰਕ ਵਿੱਚ ਸੀ। ਮੁੰਬਈ ਪੁਲਿਸ ਦੀ ਇੱਕ ਟੀਮ ਹਮਲਾਵਰ ਵਿੱਕੀ ਅਤੇ ਸਾਗਰ ਨੂੰ ਫਲਾਈਟ ਰਾਹੀਂ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਲੈ ਗਈ ਹੈ। ਦੋਵਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 25 ਅਪ੍ਰੈਲ ਤੱਕ ਜੇਲ੍ਹ ਭੇਜ ਦਿੱਤਾ ਗਿਆ ਹੈ।

student telangana

National news :  ਪਿਛਲੇ 48 ਘੰਟਿਆਂ 'ਚ ਇਕੋ ਸੂਬੇ ਵਿਚ 7 ਵਿਦਿਆਰਥੀਆਂ ਨੇ ਕਥਿਤ ਤੌਰ 'ਤੇ ਖੁ.ਦਕੁਸ਼ੀ ਕਰ ਲਈ। ਇਹ ਸਾਰੇ ਮਾਮਲੇ ਤੇਲੰਗਾਨਾ ਤੋਂ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ ਕਥਿਤ ਤੌਰ ’ਤੇ ਖੁ.ਦਕੁਸ਼ੀ ਕਰਨ ਵਾਲੇ ਸਾਰੇ ਬੱਚੇ ਤੇਲੰਗਾਨਾ ਬੋਰਡ ਦੀ ਇੰਟਰਮੀਡੀਏਟ ਪ੍ਰੀਖਿਆ ਵਿਚ ਫੇਲ੍ਹ ਹੋ ਗਏ ਸਨ। ਪ੍ਰੀਖਿਆ 'ਚ ਫੇਲ੍ਹ ਹੋਣ ਦਾ ਗਮ ਅਜਿਹਾ ਲਾਇਆ ਕਿ ਮੌ.ਤ ਨੂੰ ਗਲੇ ਲਾਉਣਾ ਆਸਾਨ ਜਾਪਿਆ।ਬੋਰਡ ਨੇ 24 ਅਪ੍ਰੈਲ ਨੂੰ ਹੀ ਪਹਿਲੇ ਤੇ ਦੂਜੇ ਸਾਲ ਦੇ ਨਤੀਜੇ ਐਲਾਨ ਦਿੱਤੇ ਸਨ। ਮਹਿਬੂਬਾਬਾਦ ਦੇ ਪੁਲਿਸ ਸੁਪਰਡੈਂਟ ਦੇ ਅਨੁਸਾਰ, ਪ੍ਰੀਖਿਆ ਵਿਚ ਫੇਲ੍ਹ ਹੋਣ ਤੋਂ ਬਾਅਦ ਦੋ ਲੜਕੀਆਂ ਨੇ ਕਥਿਤ ਤੌਰ 'ਤੇ ਖੁ.ਦਕੁਸ਼ੀ ਕਰ ਲਈ। ਪੁਲਿਸ ਦੇ ਡਿਪਟੀ ਕਮਿਸ਼ਨਰ (ਪੂਰਬੀ ਜ਼ੋਨ) ਆਰ ਗਿਰਧਰ ਨੇ ਕਿਹਾ ਕਿ ਪਹਿਲੇ ਸਾਲ ਦੇ ਇੱਕ ਹੋਰ ਵਿਦਿਆਰਥੀ ਨੇ ਪ੍ਰੀਖਿਆ ਵਿਚ ਫੇਲ੍ਹ ਹੋਣ ਤੋਂ ਬਾਅਦ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ ਹੈ।  ਨਲਕੁੰਟਾ ਇਲਾਕੇ ਦਾ ਇੱਕ ਹੋਰ ਲੜਕਾ ਜਾਡਚੇਰਲਾ ਵਿਚ ਰੇਲਵੇ ਟ੍ਰੈਕ ਦੇ ਕੋਲ ਮ੍ਰਿਤਕ ਪਾਇਆ ਗਿਆ। ਪੁਲਿਸ ਨੂੰ ਸ਼ੱਕ ਹੈ ਕਿ ਉਸ ਦੀ ਮੌ.ਤ ਦਾ ਕਾਰਨ ਪ੍ਰੀਖਿਆਵਾਂ 'ਚ ਖ਼ਰਾਬ ਪ੍ਰਦਰਸ਼ਨ ਸੀ। ਇਸੇ ਤਰ੍ਹਾਂ ਦੇ ਇੱਕ ਹੋਰ ਮਾਮਲੇ ਬਾਰੇ ਮਾਨਚੇਰੀਅਲ ਜ਼ਿਲ੍ਹੇ ਦੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਰਿਪੋਰਟਾਂ ਮਿਲੀਆਂ ਹਨ ਕਿ ਇੰਟਰਮੀਡੀਏਟ ਪਹਿਲੇ ਸਾਲ ਦੇ ਤਿੰਨ ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਫੇਲ੍ਹ ਹੋਣ ਕਾਰਨ ਵੱਖ-ਵੱਖ ਥਾਵਾਂ 'ਤੇ ਖੁ.ਦਕੁਸ਼ੀ ਕਰ ਲਈ ਹੈ। ਖੁ.ਦਕੁਸ਼ੀ ਕਰਕੇ ਮਰਨ ਵਾਲੇ ਬਾਕੀ ਸਾਰੀਆਂ 16 ਜਾਂ 17 ਸਾਲ ਦੀ ਉਮਰ ਦੀਆਂ ਲੜਕੀਆਂ ਹਨ ਜੋ ਇੱਕ ਜਾਂ ਇੱਕ ਤੋਂ ਵੱਧ ਪ੍ਰੀਖਿਆਵਾਂ ਵਿੱਚ ਫੇਲ੍ਹ ਹੋ ਗਈਆਂ ਸਨ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਫਾ.ਹਾ ਲੈ ਕੇ, ਕਿਸੇ ਕਮਿਊਨਿਟੀ ਖੂਹ ਵਿੱਚ ਛਾਲ ਮਾਰ ਕੇ ਜਾਂ ਛੱਪੜ ਵਿੱਚ ਡੁੱਬ ਕੇ ਆਪਣੀ ਜਾਨ ਲੈ ਲਈ। ਜਿਨ੍ਹਾਂ ਖੇਤਰਾਂ ਤੋਂ ਇਹ ਮਾਮਲੇ ਸਾਹਮਣੇ ਆਏ ਸਨ, ਉਨ੍ਹਾਂ ਵਿੱਚ ਹੈਦਰਾਬਾਦ ਦੇ ਬਾਹਰਵਾਰ ਰਾਜੇਂਦਰਨਗਰ, ਖੰਮਮ, ਮਹਿਬੂਬਾਬਾਦ ਅਤੇ ਕੋਲੂਰ ਸ਼ਾਮਲ ਹਨ।...

zirakpur body

ਬਲਜਿੰਦਰ ਸਿੰਘ ਮਹੰਤ, ਜ਼ੀਰਕਪੁਰ - ਜ਼ੀਰਕਪੁਰ ਵਿਖੇ ਮੈਕਡੋਨਲਡ ਦੇ ਬਾਥਰੂਮ ਵਿਚੋਂ ਇਕ ਨੌਜਵਾਨ ਦੀ ਲਾ.ਸ਼ ਬਰਾਮਦ ਹੋਈ ਹੈ। ਉਕਤ ਨੌਜਵਾਨ ਡੇਰਾਬੱਸੀ ਦਾ ਰਹਿਣ ਵਾਲਾ ਸੀ। ਲਾ.ਸ਼ ਮਿਲਣ ਉਤੇ ਹਫੜਾ-ਦਫੜੀ ਮਚ ਗਈ। ਪੁਲਿਸ ਨੇ ਮੌਕੇ ਉਤੇ ਪਹੁੰਚ ਲਾ.ਸ਼ ਕਬਜ਼ੇ ਵਿਚ ਲੈ ਲਈ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਉਕਤ ਨੌਜਵਾਨ ਮੈਕਡੋਨਲਡ ਵਿਚ ਆਇਆ ਸੀ। ਬਾਥਰੂਮ ਦੇ ਅੰਦਰੋਂ ਕੁੰਡੀ ਲੱਗੀ ਹੋਈ ਸੀ। ਫਿਲਹਾਲ ਨੌਜਵਾਨ ਦੀ ਮੌ.ਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਸਾਹਮਣੇ ਆਈ ਸੀਸੀਟੀਵੀ ਫੁਟੇਜ ਵੇਖਣ ਤੋਂ ਪਤਾ ਲੱਗ ਰਿਹਾ ਹੈ ਕਿ ਉਕਤ ਨੌਜਵਾਨ ਬੀਤੇ ਦਿਨ ਸਵੇਰੇ 10.15 ਦੇ ਕਰੀਬ ਨੌਜਵਾਨ ਮੈਕਡੋਨਲਡ ਵਿਚ ਦਾਖ਼ਲ ਹੋਇਆ। ਇਸ ਤੋਂ ਬਾਅਦ ਉਹ ਬਾਥਰੂਮ ਵਿਚ ਜਾਂਦਾ ਹੈ ਅਤੇ ਬਾਅਦ ਵਿਚ ਉਸ ਦੀ ਬਾਥਰੂਮ ਵਿਚੋਂ ਲਾ.ਸ਼ ਬਰਾਮਦ ਹੁੰਦੀ ਹੈ। ਉਕਤ ਨੌਜਵਾਨ ਬਾਥਰੂਮ ਵਿਚ ਡਿੱਗਿਆ ਹੋਇਆ ਸੀ। ਸੜਕ ਸੁਰੱਖਿਆ ਫੋਰਸ ਨੂੰ ਜਦੋਂ ਇਸ ਦੀ ਜਾਣਕਾਰੀ ਮਿਲੀ ਤਾਂ ਤੁਰੰਤ ਪੁਲਿਸ ਟੀਮ ਦੇ ਨਾਲ ਪਹੁੰਚੀ ਤੇ ਲਾ.ਸ਼ ਬਾਥਰੂਮ ਵਿਚੋਂ ਬਰਾਮਦ ਕੀਤਾ।

weather 26 04 new

Punjab Weather Update : ਪੰਜਾਬ ਵਿਚ ਅੱਜ ਭਾਰੀ ਮੀਂਹ ਪਵੇਗਾ ਤੇ ਝੱਖੜ ਝੁੱਲੇਗਾ। ਅੱਜ ਤੇ ਕੱਲ੍ਹ ਯਾਨੀ 26 ਤੇ 27 ਅਪ੍ਰੈਲ ਲਈ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਮੌਸਮ ਮਾਹਰਾਂ ਦਾ ਕਹਿਣਾ ਹੈ ਕਿ ਸਵੇਰ ਸਮੇਂ ਭਾਵੇਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਧੁੱਪ ਨਿਕਲੀ ਹੋਈ ਹੈ ਪਰ ਇਕਦਮ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ।ਉਧਰ, ਮੌਸਮ ਦੀ ਤਬਦੀਲੀ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਇਕ ਵਾਰ ਫਿਰ ਤੋਂ ਵਧੀਆਂ ਦਿਖ ਰਹੀਆਂ ਹਨ।ਪੱਛਮੀ ਗੜਬੜੀ ਦਾ ਅਸਰ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿਚ ਦੇਖਣ ਨੂੰ ਮਿਲ ਸਕਦਾ ਹੈ। 26 ਅਤੇ 27 ਅਪ੍ਰੈਲ ਨੂੰ ਕਈ ਥਾਵਾਂ ਉਤੇ ਭਾਰੀ ਮੀਂਹ ਪੈ ਸਕਦਾ ਹੈ ਤੇ ਨਾਲ ਹੀ ਤੇਜ਼ ਹਵਾਵਾਂ ਚੱਲਣਗੀਆਂ। ਕਈ ਥਾਵਾਂ ਉਤੇ ਹਲਕੀ ਬਾਰਿਸ਼ ਪਵੇਗੀ ਤੇ ਕਈ ਥਾਵਾਂ ਉਤੇ ਤੇਜ਼ ਮੀਂਹ ਪੈ ਸਕਦਾ ਹੈ। ਕਿਸਾਨਾਂ ਨੂੰ ਹਦਾਇਤ ਦਿੱਤੀ ਗਈ ਹੈ ਸਮੇਂ ਸਿਰ ਫਸਲ ਦੀ ਕਟਾਈ ਕਰ ਲਈ ਜਾਵੇ ਤਾਂ ਜੋ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।  

canada jobs

Top Canada Jobs : Indeed Canada ਵੱਲੋਂ ਇੱਕ ਨਵੀਂ ਰਿਪੋਰਟ ਵਿੱਚ 2024 ਲਈ ਕੈਨੇਡਾ ਵਿੱਚ ਸਭ ਤੋਂ ਵਧੀਆ ਨੌਕਰੀਆਂ ਦੀ ਸੂਚੀ ਦਿੱਤੀ ਗਈ ਹੈ, ਜੋ ਨੌਕਰੀ ਲੱਭਣ ਵਾਲਿਆਂ ਲਈ ਸਭ ਤੋਂ ਮਹੱਤਵਪੂਰਨ ਕਾਰਕਾਂ ਦੇ ਆਧਾਰ ਉਤੇ ਹੈ। ਇਸ ਸਾਲ ਦੀ ਰਿਪੋਰਟ ਪਿਛਲੇ ਤਿੰਨ ਸਾਲਾਂ ਵਿੱਚ ਨੌਕਰੀ ਦੇ ਇਸ਼ਤਿਹਾਰਾਂ ਦੇ ਅਨੁਪਾਤ ਵਿੱਚ ਵਾਧੇ, $63,200 ਦੀ ਕੈਨੇਡੀਅਨ ਔਸਤ ਉਜਰਤ ਨੂੰ ਪਾਰ ਕਰਨ ਵਾਲੀਆਂ ਤਨਖਾਹਾਂ 'ਤੇ ਨਿਰਭਰ ਕਰਦੀ ਹੈ। ਇਕਨਾਮਿਕਸ ਟਾਈਮਜ਼ ਮੁਤਾਬਕ ਇਹ ਹੈ ਕੈਨੇਡਾ ਵਿੱਚ ਚੋਟੀ ਦੀਆਂ 10 ਨੌਕਰੀਆਂ ਦੀ ਸੂਚੀ ਹੈ : (Canada jobs) 1. ਸੀਨੀਅਰ ਟੈਕਸ ਮੈਨੇਜਰਇਮੀਗ੍ਰੇਸ਼ਨ ਨਿਊਜ਼ ਕੈਨੇਡਾ ਦਾ ਕਹਿਣਾ ਹੈ ਕਿ ਇੱਕ ਸੀਨੀਅਰ ਟੈਕਸ ਮੈਨੇਜਰ ਕੰਪਨੀ ਦੇ ਅੰਦਰ ਟੈਕਸ ਪਾਲਣਾ, ਯੋਜਨਾਬੰਦੀ ਅਤੇ ਰਣਨੀਤੀ ਦੀ ਨਿਗਰਾਨੀ ਕਰਦਾ ਹੈ, ਫਾਈਲਿੰਗ ਦਾ ਪ੍ਰਬੰਧਨ ਕਰਦਾ ਹੈ, ਰੈਗੂਲੇਟਰੀ ਪਾਲਣਾ ਨੂੰ ਯਕੀਨੀ ਬਣਾਉਂਦਾ ਹੈ ਤੇ ਪ੍ਰਭਾਵੀ ਟੈਕਸ ਰਣਨੀਤੀਆਂ ਨੂੰ ਲਾਗੂ ਕਰਦਾ ਹੈ।ਉਹ ਇੱਕ ਟੀਮ ਦੀ ਅਗਵਾਈ ਕਰਦਾ ਹੈ, ਅੰਦਰੂਨੀ ਵਿਭਾਗਾਂ ਨਾਲ ਸਹਿਯੋਗ ਕਰਦਾ ਹੈ ਅਤੇ ਆਡਿਟ ਦੀ ਨਿਗਰਾਨੀ ਕਰਦਾ ਹੈ। ਇਸ ਭੂਮਿਕਾ ਲਈ ਟੈਕਸ ਕਾਨੂੰਨਾਂ, ਵਿੱਤੀ ਰਿਪੋਰਟਿੰਗ ਅਤੇ ਸੰਗਠਨ ਦੀ ਟੈਕਸ ਸਥਿਤੀ ਨੂੰ ਅਨੁਕੂਲ ਬਣਾਉਣ ਅਤੇ ਜੋਖਮਾਂ ਨੂੰ ਘੱਟ ਕਰਨ ਲਈ ਰਣਨੀਤਕ ਸੋਚ ਦੀ ਡੂੰਘੀ ਸਮਝ ਦੀ ਲੋੜ ਹੁੰਦੀ ਹੈ।ਪ੍ਰਤੀ 10 ਲੱਖ ਕੁੱਲ ਅਹੁਦਿਆਂ 'ਤੇ 219 ਨੌਕਰੀਆਂ ਦੀ ਸੂਚੀ ਅਤੇ 2020 ਤੋਂ 2023 ਤੱਕ ਨੌਕਰ...

gurdaspur rally new

ਗੁਰਦਾਸਪੁਰ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਦੇ ਹਨੂੰਮਾਨ ਚੌਕ ਵਿਖੇ ‘ਆਪ’ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ਵਿਚ ਚੋਣ ਰੈਲੀ ਕੀਤੀ। ਇਸ ਦੌਰਾਨ ਸੀਐਮ ਮਾਨ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਉਤੇ ਤੰਜ ਕੱਸੇ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਪੰਜਾਬ ਦੀ ਜਨਤਾ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਮੁੱਖ ਮੰਤਰੀ ਬਣਨ ਦੇ ਸੁਪਨੇ ਦੀ ਭਰੂਣ ਹੱਤਿਆ ਕਰ ਦਿੱਤੀ ਹੈ। ਇਸ ਤੋਂ ਬਾਅਦ, ਹੁਣ ਉਹ ਆਪਣੇ ਸਾਹਮਣੇ ਬੈਠੇ ਚੁਣੇ ਹੋਏ ਜਨਤਕ ਨੁਮਾਇੰਦਿਆਂ ਨੂੰ ਮਟੀਰੀਅਲ ਦੱਸ ਰਹੇ ਹਨ। ਇਹ ਲੋਕ ਸੱਤਾ ਆਮ ਲੋਕਾਂ ਦੇ ਹੱਥਾਂ ਵਿਚ ਆਉਣ ਨੂੰ ਬਰਦਾਸ਼ਤ ਨਹੀਂ ਕਰ ਸਕਦੇ।’ ਮਾਨ ਨੇ ਕਿਹਾ ਕਿ 70 ਸਾਲਾਂ ਤੋਂ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ ਆਗੂਆਂ ਨੇ ਵਿਕਾਸ ਦੇ ਨਾਂ ’ਤੇ ਕੁਝ ਨਹੀਂ ਕੀਤਾ। ਮੌਜੂਦਾ ਸੰਸਦ ਮੈਂਬਰ ਸੰਨੀ ਦਿਓਲ ਸਰਹੱਦ ਪਾਰ ਜਾ ਕੇ ਨਲਕੇ ਪੁੱਟਦਾ ਰਿਹਾ ਪਰ ਗੁਰਦਾਸਪੁਰ ਵਿਚ ਇਕ ਵੀ ਨਲਕਾ ਨਹੀਂ ਲਗਵਾ ਸਕਿਆ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਲੋਕਾਂ ਨੇ ਲਗਾਤਾਰ ਵੈਨਿਟੀ ਵੈਨਾਂ ਵਿਚ ਬੈਠੇ ਰਹਿਣ ਵਾਲੇ ਲੋਕਾਂ ਨੂੰ ਜਿਤਾਇਆ ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਹੁਣ ਜੇ ਉਨ੍ਹਾਂ ਦੀ ਪਾਰਟੀ ਦਾ ਉਮੀਦਵਾਰ ਸ਼ੈਰੀ ਕਲਸੀ ਜਿੱਤਦਾ ਹੈ ਤਾਂ ਉਹ ਦਸ ਸਾਲਾਂ ਦੇ ਘਾਟੇ ਨੂੰ ਪੂਰਾ ਕਰਨ ਦੀ ਜ਼ਿੰਮੇਵਾਰੀ ਖ਼ੁਦ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਲੜਾਈ ਜਿੱਤ-ਹਾਰ ਦੀ ਨਹੀਂ ਸਗੋਂ ਸਨਮਾਨ, ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੈ। ਜੇ ਅਸੀਂ ਇਸ ਵਾਰ ਖੁੰਝ ਗਏ ਤਾਂ ਇਸ ਤੋਂ ਬਾਅਦ ਦੇਸ਼ ਵਿਚ ਕੋਈ ਵੋਟਿੰਗ ਨਹੀਂ ਹੋਵੇਗੀ। 

dream eleven new

ਇਕ ਫੋਟੋਗ੍ਰਾਫੀ ਦਾ ਕੰਮ ਕਰਦੇ ਵਿਅਕਤੀ ਦਾ 12ਵੀਂ ਜਮਾਤ ਵਿਚ ਪੜ੍ਹਦਾ ਪੁੱਤ ਕਰੋੜਪਤੀ ਬਣ ਗਿਆ ਹੈ। ਮੋਬਾਈਲ ਉਤੇ 100 ਰੁਪਏ ਖਰਚ ਕਰਨ ਉਤੇ ਰਾਤੋ-ਰਾਤ ਉਸ ਨੇ ਕਰੋੜਾਂ ਰੁਪਏ ਜਿੱਤ ਲਏ। ਆਓ ਤੁਹਾਨੂੰ ਦੱਸਦੇ ਹਾਂ ਕਿ ਗੌਰਵ ਰਾਣਾ ਨੇ ਅਜਿਹਾ ਕੀ ਕੀਤਾ ਕਿ ਉਸ ਦੀ ਰਾਤੋ ਰਾਤ ਕਿਸਮਤ ਬਦਲ ਗਈ।ਸ੍ਰੀ ਅਨੰਦਪੁਰ ਸਾਹਿਬ ਦੇ ਹਿਮਾਚਲ ਬਾਰਡਰ ਉਤੇ ਸਥਿਤ ਪਿੰਡ ਜੰਡੋਰੀ ਇੱਕ ਸਾਧਾਰਨ ਪਰਿਵਾਰ ਜਿਸ ਦਾ ਮੁਖੀਆ ਇੱਕ ਫੋਟੋਗ੍ਰਾਫੀ ਦਾ ਕੰਮ ਕਰਦਾ ਹੈ, ਉਸ ਦੇ ਪੁੱਤ ਗੌਰਵ ਰਾਣਾ ਨੇ ਸਿਰਫ 100 ਰੁਪਏ ਖਰਚ ਕਰ ਮੋਬਾਈਲ ਉਤੇ ਡਰੀਮ 11 ਉਤੇ ਕ੍ਰਿਕਟ ਦੀ ਟੀਮ ਬਣਾਈ। ਇਸ ਟੀਮ ਨੇ ਇਸ ਸਾਧਾਰਨ ਪਰਿਵਾਰ ਨੂੰ ਰਾਤੋ ਰਾਤ ਕਰੋੜਪਤੀ ਬਣਾ ਦਿੱਤਾ । ਹਾਲਾਂਕਿ ਇਸ ਪਰਿਵਾਰ ਨੂੰ ਹਾਲੇ ਤੱਕ ਵੀ ਯਕੀਨ ਨਹੀਂ ਹੋ ਰਿਹਾ ਕਿ ਉਹਨਾਂ ਦੇ ਕੋਲ ਹੁਣ ਕਰੋੜਾਂ ਰੁਪਏ ਹਨ।  ਪਰਿਵਾਰ ‘ਚ ਇਸ ਵੇਲੇ ਖੁਸ਼ੀ ਦਾ ਮਾਹੌਲ ਹੈ। ਰਿਸ਼ਤੇਦਾਰਾਂ ਤੇ ਲੋਕਾਂ ਵੱਲੋਂ ਵਧਾਈਆਂ ਮਿਲ ਰਹੀਆਂ ਹਨ। ਪਰਿਵਾਰ ਦੀ ਮੰਨੀਏ ਤਾਂ ਉਨ੍ਹਾਂ ਨੂੰ ਜਦੋਂ ਜਿੱਤ ਦਾ ਮੈਸੇਜ ਪ੍ਰਾਪਤ ਹੋਇਆ ਤਾਂ ਉਨ੍ਹਾਂ ਨੂੰ ਇਸ ਤੇ ਯਕੀਨ ਹੀ ਨਹੀਂ ਹੋਇਆ।12ਵੀਂ ਕਲਾਸ ਵਿਚ ਪੜ੍ਹਨ ਵਾਲਾ ਗੌਰਵ ਰਾਣਾ, ਜਿਸ ਨੇ ਅਜੇ ਦੱਸ ਗਿਆਰਾਂ ਦਿਨ ਪਹਿਲਾਂ ਹੀ ਡਰੀਮ ਇਲੈਵਨ ਉਤੇ ਖੇਡਣਾ ਸ਼ੁਰੂ ਕੀਤਾ ਸੀ। ਡਰੀਮ ਇਲੈਵਨ ਖੇਡਣ ‘ਤੇ ਉਸ ਨੂੰ ਜਿੱਤ ਪ੍ਰਾਪਤ ਹੋਈ ਹੈ। ਉਸ ਨੇ ਦੱਸਿਆ ਕਿ ਉਸ ਦਾ ਪਹਿਲਾ ਰੈਂਕ ਆਇਆ ਅਤੇ ਜਿਸ ਕਰ ਕੇ ਲਗਭਗ ਤਿੰਨ ਕਰੋੜ ਇਨਾਮ ਵਜੋਂ ਮਿਲਿਆ ਹੈ।

sad dal bdli new

ਅਕਾਲੀ ਦਲ ਨੂੰ  ਝਟਕੇ ਉੱਤੇ ਝਟਕੇ ਲੱਗ ਰਹੇ ਹਨ। ਲੁਧਿਆਣੇ ਵਿਚ ਅਕਾਲੀ ਆਗੂ ਵਿਪਨ ਕਾਕਾ ਸੂਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਰਾਹੁਲ ਸਿੱਧੂ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਲੋਕ ਇਨਸਾਫ਼ ਪਾਰਟੀ ਵੱਲੋਂ 2017 ਦੀਆਂ  ਵਿਧਾਨ ਸਭਾ ਚੋਣ ਲੜ ਚੁੱਕੇ ਵਿਪਨ ਕਾਕਾ ਸੂਦ ਨੇ ਲੋਕ ਇਨਸਾਫ਼ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਦਾ ਲੜ ਫੜਿਆ  ਸੀ। ਹਾਲਾਂਕਿ ਅਕਾਲੀ ਦਲ ਵਲੋਂ ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋ ਨੂੰ ਚੋਣ ਮੈਦਾਨ 'ਚ ਉਤਾਰਿਆ ਜਾ ਚੁੱਕਾ ਹੈ । ਇਸੇ ਨਾਰਾਜ਼ਗੀ ਦੇ ਚਲਦਿਆਂ  ਕਾਕਾ ਸੂਦ ਨੇ ਅਕਾਲੀ ਦਲ ਛੱਡ ਕੇ  ਭਾਜਪਾ ਦਾ ਲੜ ਫੜ੍ਹ ਲਿਆ। 

raja warring election new

ਪੰਜਾਬ  ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਗਿੱਦੜਬਾਹਾ ਵਿਖੇ ਪਾਰਟੀ ਦੇ ਕੇਡਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਸ਼੍ਰੀਮਤੀ ਅਮਰਜੀਤ ਕੌਰ ਸਾਹੋਕੇ ਦੀ ਚੋਣ ਮੁਹਿੰਮ ਦੀ ਸ਼ੁਰੂਆਤ  ਕੀਤੀ । ਹੁਣ ਰਾਜਾ ਵੜਿੰਗ ਵੀ ਲੋਕ ਸਭਾ ਚੋਣਾਂ 'ਚ ਸਰਗਰਮ ਹਨ।  ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ, “ਗਿੱਦੜਬਾਹਾ ਦੇ ਲੋਕਾਂ ਦੇ ਦ੍ਰਿੜ ਸਮਰਥਨ ਨੇ ਮੇਰੇ ਸਿਆਸੀ ਸਫ਼ਰ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਜਿਸ ਨੇ ਮੈਨੂੰ ਪੰਜਾਬ  ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੱਕ ਪਹੁੰਚਾਇਆ ਹੈ। ਗਿੱਦੜਬਾਹਾ ਹਲਕੇ ਦੇ ਲੋਕਾਂ ਦੇ ਪਿਆਰ ਸਦਕਾ ਮੈਂ ਛੋਟੀ ਉਮਰ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਤਰੱਕੀ ਕੀਤੀ। ਇਲਾਕੇ ਵਿੱਚ ਮੇਰੀਆਂ ਸਰਗਰਮੀਆਂ ਜਿਵੇਂ ਕਿ ਪੋਸਟਰ ਮੁਹਿੰਮ ਅਤੇ ਸਾਥੀ ਨੇਤਾਵਾਂ ਲਈ ਰੈਲੀਆਂ ਵਿੱਚ ਮੇਰੀ ਹਾਜ਼ਰੀ ਦੇ ਲੋਕ ਖੁਦ ਗਵਾਹ ਹਨ।