Punjab News: ਅਕਾਲੀ ਆਗੂ ਸੁਰਜੀਤ ਸਿੰਘ ਦਾ ਹੁਸ਼ਿਆਰਪੁਰ ‘ਚ ਗੋਲੀਆਂ ਮਾਰ ਕੇ ਕੀਤਾ ਕਤਲ

ਹੁਸ਼ਿਆਰਪੁਰ: ਹੁਸ਼ਿਆਰਪੁਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਕਾਲੀ ਆਗੂ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਵਾਸੀ…

ਹੁਸ਼ਿਆਰਪੁਰ: ਹੁਸ਼ਿਆਰਪੁਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਕਾਲੀ ਆਗੂ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਵਾਸੀ ਮੇਘੋਵਾਲ ਗੰਜਿਆਂ ’ਤੇ ਕੁਝ ਅਣਪਛਾਤਿਆਂ ਵੱਲੋਂ ਗੋਲੀਆਂ ਨਾਲ ਹਮਲਾ ਕਰ ਦਿੱਤਾ। ਜ਼ਖਮੀ ਹਾਲਤ ਵਿਚ ਉਨ੍ਹਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਲਿਜਾਇਆ ਗਿਆ।

ਇਸ ਬਾਰੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸੁਰਜੀਤ ਸਿੰਘ ਵੀਰਵਾਰ ਦੇਰ ਸ਼ਾਮ ਪਿੰਡ ਅਣਖੀ ਵਿਖੇ ਕਰਿਆਨੇ ਦੀ ਦੁਕਾਨ ‘ਤੇ ਖੜ੍ਹਾ ਸੀ। ਇਸ ਦੌਰਾਨ ਬਾਈਕ ‘ਤੇ ਦੋ ਨੌਜਵਾਨ ਉਥੇ ਆਏ। ਨੌਜਵਾਨਾਂ ਨੇ ਅਣਖੀ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਗੋਲੀਆਂ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਅਣਖੀ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

Leave a Reply

Your email address will not be published. Required fields are marked *