Punjab News : ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ , ਸੂਬੇ ‘ਚ ਖੋਲ੍ਹੇ 400 ਨਵੇਂ ਮੁਹੱਲਾ ਕਲੀਨਿਕ 

Punjab News : ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ , ਸੂਬੇ ‘ਚ ਖੋਲ੍ਹੇ 400 ਨਵੇਂ ਮੁਹੱਲਾ ਕਲੀਨਿਕ  Punjab News : ਪੰਜਾਬ ਦੀ…

Punjab News : ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ , ਸੂਬੇ ‘ਚ ਖੋਲ੍ਹੇ 400 ਨਵੇਂ ਮੁਹੱਲਾ ਕਲੀਨਿਕ 

Punjab News : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਅੱਜ ਵੱਡਾ ਤੋਹਫ਼ਾ ਦਿੱਤਾ ਹੈ। ਪੰਜਾਬ ‘ਚ ਅੱਜ 400 ਨਵੇਂ ਮੁਹੱਲਾ ਕਲੀਨਿਕ ਖੁੱਲ੍ਹ ਗਏ ਹਨ ,ਜਿਸ ਨਾਲ ਸਿਹਤ ਸੇਵਾਵਾਂ ਸਬੰਧੀ ਸੂਬੇ ਦੇ ਲੋਕਾਂ ਨੂੰ ਵੱਡਾ ਫ਼ਾਇਦਾ ਹੋਵੇਗਾ। ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 400 ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਹੈ। ਇਸ ਤੋਂ ਪਹਿਲਾਂ 100 ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਅਤੇ ਹੁਣ ਤੱਕ ਕੁੱਲ 500 ਮੁਹੱਲਾ ਕਲੀਨਿਕ ਖੁੱਲ੍ਹ ਗਏ ਹਨ। ਇਸ ਦੇ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚੇ ਹਨ ਅਤੇ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਹੈ।

ਜਾਣਕਾਰੀ ਅਨੁਸਾਰ ਪਿਛਲੇ ਸਾਲ 15 ਅਗਸਤ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਪੜਾਅ ‘ਚ 100 ਮੁਹੱਲਾ ਕਲੀਨਿਕ ਖੋਲ੍ਹੇ ਸਨ ਅਤੇ 117 ਹੋਰ ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਸੀ ਪਰ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਅੰਦਰ 400 ਮੁਹੱਲਾ ਕਲੀਨਿਕ ਖੋਲ੍ਹ ਦਿੱਤੇ ਹਨ। ਇਸ ਨਾਲ ਸੂਬੇ ਦੇ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਦਾ ਲਾਭ ਮਿਲੇਗਾ। 

ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਨੇ ਕਿਹਾ ਹੈ ਕਿ ਹੁਣ ਤੱਕ 10 ਲੱਖ ਤੋਂ ਵੱਧ ਲੋਕ ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ ਮੈਡੀਕਲ ਟੈਸਟ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਸਿਹਤ ਸਹੂਲਤਾਂ ਨੂੰ ਲੈ ਕੇ ਵਾਅਦਾ ਕੀਤਾ ਸੀ ਪਰ ਆਪ ਸਰਕਾਰ ਨੇ ਕੁੱਝ ਮਹੀਨਿਆਂ ਦੇ ਅੰਦਰ ਹੀ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ।

Leave a Reply

Your email address will not be published. Required fields are marked *