punjab news : ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਗੱਲਬਾਤ

ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਗੱਲਬਾਤ, 24 ਨਵੰਬਰ ਨੂੰ ਤਹਿ ਹੋਵੇਗੀ ਅਗਲੀ ਰਣਨੀਤੀ । ਪਿਛਲੇ 7 ਦਿਨਾਂ ਤੋਂ ਫਰੀਦਕੋਟ ਦੇ ਟਹਿਣਾ…

ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਗੱਲਬਾਤ, 24 ਨਵੰਬਰ ਨੂੰ ਤਹਿ ਹੋਵੇਗੀ ਅਗਲੀ ਰਣਨੀਤੀ ।

ਪਿਛਲੇ 7 ਦਿਨਾਂ ਤੋਂ ਫਰੀਦਕੋਟ ਦੇ ਟਹਿਣਾ ਪਿੰਡ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਧਰਨਾ ਦਾ ਅੱਜ 8ਵੇਂ ਦਿਨ ਹੋ ਚੁੱਕਾ ਹੈ। ਉਥੇ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਦਾ ਵੀ 5ਵੇਂ ਦਿਨ ਜਾਰੀ ਹੈ। ਡੱਲੇਵਾਲ ਦੀ ਸਿਹਤ ਲਗਾਤਾਰ ਖ਼ਰਾਬ ਹੁੰਦੀ ਨਜ਼ਰ ਆ ਰਹੀ ਹੈ ਪਰ ਉਹ ਲਗਾਤਾਰ ਆਪਣੀਆਂ ਮੰਗਾ ਨੂੰ ਲੈ ਕੇ ਧਰਨੇ ਤੇ ਡਟੇ ਹੋਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਮੰਗੀਆਂ ਹੋਇਆਂ ਮੰਗਾ ਨੂੰ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ ਜੱਦ ਤੱਕ ਇਹ ਲੜਾਈ  ਇਸ ਤਰ੍ਹਾਂ ਹੀ ਜਾਰੀ ਰਹੇਗੀ।

ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਲਗਾਤਾਰ ਉਨ੍ਹਾਂ ਦੇ ਮਰਨ ਵਰਤ ਨੂੰ ਬੰਦ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ ਪਰ ਡੱਲੇਵਾਲ ਆਪਣੀ ਜਿਦ ਤੇ ਅੜੇ ਹੋਏ ਹਨ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਬੋਲਣ ਤੋਂ ਮਨਾ ਕੀਤਾ ਗਿਆ ਹੈ। ਪਰ ਜਗਜੀਤ ਸਿੰਘ ਡੱਲੇਵਾਲ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਕਹੀਆਂ ਮੰਗਾ ਨੂੰ ਪੂਰਾ ਕਰ ਦਿੰਦੀ ਹੈ ਤਾਂ ਉਹ ਆਪਣਾ ਮਰਨ ਵਰਤ ਤੇ ਧਰਨਾ ਵੀ ਖ਼ਤਮ ਕਰ ਦੇਣਗੇ।

ਉਨ੍ਹਾਂ  ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਖ਼ਿਲਾਫ਼ ਦਿੱਤੇ ਬਿਆਨਾਂ ਦੇ ਚਲਦਿਆਂ ਉਨ੍ਹਾਂ ਦਾ ਪੁਤਲਾ ਸਾੜ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇ ਅਤੇ ਕੱਲ੍ਹ ਗੈਰ-ਸਿਆਸੀ SKM ਦੀ ਮੀਟਿੰਗ ਹੋਵੇਗੀ। ਜਿਸ ਵਿੱਚ ਧਰਨੇ ਨੂੰ ਲੈ ਕੇ ਅਗਲੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਇਸ ਧਰਨੇ ਦੌਰਾਨ ਉਨ੍ਹਾਂ ਨੂੰ ਕੁਝ ਹੋ ਜਾਂਦਾ ਹੈ ਤਾਂ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਨਾ ਪਹੁੰਚਾਇਆ ਜਾਵੇ ਅਤੇ ਧਰਨਾ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇ। ਜਿੰਨਾ ਸਮਾਂ ਮੋਰਚੇ ਨੂੰ ਜਿੱਤ ਪ੍ਰਾਪਤ ਨਹੀਂ ਹੁੰਦੀ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। 

Leave a Reply

Your email address will not be published. Required fields are marked *