Punjab News: ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਪੁਲਿਸ ਨੇ ਕੀਤੀ ਗਾਇਕ ਬੱਬੂ ਮਾਨ ਤੋਂ ਪੁੱਛ-ਗਿਛ
ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ‘ਚ ਪੰਜਾਬੀ ਗਾਇਕ ਬੱਬੂ ਮਾਨ ਨੂੰ ਪੁਲਿਸ ਵੱਲੋਂ ਪੁੱਛ-ਗਿਛ ਲਈ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਹੋਰ ਪੰਜਾਬੀ ਗਾਇਕ ਮਨਕੀਰਤ ਔਲਖ (Mankirt Aulakh) ਤੇ ਅਜੇਪਾਲ ਮਿੱਡੂਖੇੜਾ ਨੂੰ ਵੀ ਪੁੱਛ-ਗਿਛ ਲਈ ਬੁਲਾਇਆ ਗਿਆ।
ਇਨ੍ਹਾਂ ਕੀ ਪੁਲਿਸ ਪਹਿਲਾਂ ਵੀ ਮਨਕੀਰਤ ਔਲਖ ਤੋਂ ਪੁੱਛ-ਗਿਛ ਕਰ ਚੁੱਕੀ ਹੈ ਤੇ ਅਫ਼ਸਾਨਾ ਖ਼ਾਨ ਤੇ ਦਿਲਪ੍ਰੀਤ ਢਿੱਲੋਂ ਤੋਂ ਵੀ NIA ਏਜੰਸੀਆਂ ਪੁੱਛ ਪੜਤਾਲ ਕਰ ਚੁੱਕੀਆਂ ਹਨ।
ਦੱਸ ਦੇਈਏ ਕਿ ਬੱਬੂ ਮਾਨ ਤੇ ਸਿੱਧੂ ਮੂਸੇਵਾਲਾ ਵਿਚਾਲੇ ਅਕਸਰ ਸੋਸ਼ਲ ਮੀਡਿਆ ’ਤੇ ਤਕਰਾਰ ਦੇਖਣ ਨੂੰ ਮਿਲਦੀ ਸੀ। ਇਥੋਂ ਤੱਕ ਕਿ ਦੋਵਾਂ ਦੇ ਪ੍ਰਸ਼ੰਸਕਾਂ ਵਲੋਂ ਇਕ-ਦੂਜੇ ਨੂੰ ਮੈਸਿਜ ਰਾਹੀਂ ਧਮਕੀਆਂ ਵੀ ਦਿੱਤੀਆਂ ਜਾਂਦੀਆਂ ਸਨ।
Also Read: ਜਲਾਲਾਬਾਦ ‘ਚ 25 ਸਾਲਾਂ ਨੌਜਵਾਨ ਦੀ ਚਿੱਟੇ ਦੀ ਉਵਰਡੋਜ ਕਾਰਨ ਹੋਈ ਮੋਤ
ਸਿੱਧੂ ਮੂਸੇ ਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਮਾਪਿਆਂ ਵਲੋਂ ਲਗਾਤਾਰ ਸਰਕਾਰ ਤੋਂ ਇਨਸਾਫ਼ ਦੀ ਮੰਗ ਤੇ ਸਿੱਧੂ ਦੇ ਕਾਤਲਾਂ ਨੂੰ ਫੜਨ ਦੀ ਬੇਨਤੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਝ ਦਿਨ ਪਹਿਲਾਂ ਹੀ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਗਿਆ ਸੀ ਕਿ ਸਿੱਧੂ ਦੇ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਫ੍ਰੇਸਨੋ ਸ਼ਹਿਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਦੱਸਦੀਏ ਕੀ ਯੂ-ਟਿਊਬ INTERVIEW ਗੈਂਗਸਟਰ ਗੋਲਡੀ ਬਰਾੜ ਨੇ ਮੁੜ ਸਾਹਮਣੇ ਆ ਕੇ ਦਾਅਵਾ ਕੀਤਾ ਹੈ ਕਿ ਉਹ ਕਿਸੇ ਦੀ ਹਿਰਾਸਤ ਵਿੱਚ ਨਹੀਂ ਹੈ ਤੇ ਨਾ ਹੀ ਨਜ਼ਰਬੰਦ ਹੈ।



