ਰਾਜਾ ਵੜਿੰਗ ਦੀ ਚੱਲਦੇ ਵਿਧਾਨ ਸਭਾ ਸੈਸ਼ਨ ਦੌਰਾਨ ਕਿਰਕਿਰੀ, ਭੁੱਲੇ ਸ਼ਹੀਦ-ਏ-ਆਜ਼ਮ ਦਾ ਜਨਮ ਦਿਹਾੜਾ 

ਚੰਡੀਗੜ- ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖ਼ਰੀ ਦਿਨ ਹੈ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ…

ਚੰਡੀਗੜ- ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖ਼ਰੀ ਦਿਨ ਹੈ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਦੌਰਾਨ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਯਾਦ ਕਰਦਿਆਂ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਹੈ।

Also Read: 23 ਮਾਰਚ ਨੂੰ ਭਗਤ ਸਿੰਘ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਪੰਜਾਬ ‘ਚ ਛੁੱਟੀ ਦਾ ਐਲਾਨ

ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਜਦੋਂ ਵਿਰੋਧੀ ਧਿਰ ਤੋਂ ਪੱਖ ਜਾਨਣਾ ਚਾਹਿਆ ਤਾਂ ਇਸ ਦੌਰਾਨ ਸਾਬਕਾ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਇਸ ਦਿਨ ਛੁੱਟੀ ਦੀ ਬਜਾਏ ਸਕੂਲਾਂ-ਕਾਲਜਾਂ ਤੇ ਹੋਰਾਂ ਥਾਂਵਾਂ ਉੱਤੇ ਭਗਤ ਸਿੰਘ ਬਾਰੇ ਦੱਸਿਆ ਜਾਣਾ ਚਾਹੀਦਾ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸ਼ਹੀਦੇ ਆਜ਼ਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਹੋਰ ਤਿਆਰੀ ਕੀਤੀ ਹੈ। ਸ਼ਹੀਦੇ ਆਜ਼ਮ ਦੇ ਜਨਮ ਦਿਹਾੜੇ ਉੱਤੇ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। 

Also Read: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖ਼ਰੀ ਦਿਨ, ਖਰਚਾ ਚਲਾਉਣ ਲਈ ਵਿੱਤ ਮੰਤਰੀ ਪੇਸ਼ ਕਰਨਗੇ ਵੋਟ ਆਨ ਅਕਾਊਂਟ

ਇਸ ਦੌਰਾਨ ਅਚਾਨਕ ਭਗਵੰਤ ਮਾਨ ਨੇ ਰਾਜਾ ਵੜਿੰਗ ਤੋਂ ਪੁੱਛ ਲਿਆ ਕਿ ਤੁਹਾਨੂੰ ਪਤਾ ਹੈ ਕਿ ਭਗਤ ਸਿੰਘ ਦਾ ਜਨਮ ਦਿਨ ਕਦੋਂ ਹੈ ਪਰ ਇਸ ਦੌਰਾਨ ਰਾਜਾ ਵੜਿੰਗ ਨੂੰ ਕੋਈ ਗੱਲ ਨਾ ਸੁੱਝੀ। ਇਸ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ‘ਕਮਾਲ ਹੈ ਯਾਰ।’ ਇਸ ਦੌਰਾਨ ਉਨ੍ਹਾਂ ਦੀ ਭਰੇ ਸਦਨ ਵਿਚ ਕਿਰਕਿਰੀ ਹੋ ਗਈ। 

Leave a Reply

Your email address will not be published. Required fields are marked *