ਪੰਜਾਬ ਵਿਚ ਬਟਾਲਾ ਦੇ ਇੰਡਸਟਰੀ ਏਰੀਆ ਵਿੱਚ ਬੀਤੀ ਰਾਤ ਕਬਾੜ ਦੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ ਹੈ ਤੇ ਅੱਗ ਨੂੰ ਕਾਬੂ ਪਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੀ ਮਦਦ ਲਈ ਗਈ। ਪਰ ਕਾਬੂ ਪਾਉਣ ਤੱਕ ਲੱਖਾਂ ਰੁਪਈਆ ਦਾ ਨੁਕਸਾਨ ਹੋ ਗਿਆ ਸੀ ਤੇ ਦੱਸਿਆ ਗਿਆ ਕੀ ਅੱਗ ਲੱਗਣ ਦਾ ਕਾਰਨ ਆਤਿਸ਼ਬਾਜ਼ੀ ਹੈ ।
ਗੋਦਾਮ ਦੇ ਪੀੜਤ ਹਰਸ਼ ਅਗਰਵਾਲ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਉਹ ਕਰੀਬ 4 ਸਾਲਾਂ ਤੋਂ ਇੰਡਸਟਰੀ ਏਰੀਆ ਬਟਾਲਾ ਵਿੱਚ ਕਬਾੜ ਦਾ ਕੰਮ ਕਰ ਰਿਹਾ ਹੈ ਤੇ ਇਸ ਤੋਂ ਇਲਾਵਾ ਉਹ ਕੋਈ ਹੋਰ ਕੰਮ ਨਹੀਂ ਕਰਦਾ । ਜਿਸ ਨਾਲ ਉਨ੍ਹਾਂ ਦੀ ਰੋਜ਼ੀ-ਰੋਟੀ ਤੇ ਵੀ ਨੁਕਸਾਨ ਹੋਇਆ ਹੈ । ਪੀੜਤ ਨੇ ਕਿਹਾ ਹੈ ਕਿ ਗੋਦਾਮ ਦੀ ਛੱਤ ਵੀ ਨਹੀਂ ਹੈ । ਜਿਸ ਕਾਰਨ ਮੰਗਲਵਾਰ ਦੀ ਰਾਤ ਨੂੰ ਆਲੇ-ਦੁਆਲੇ ਦੇ ਲੋਕਾਂ ਵੱਲੋਂ ਆਤਿਸ਼ਬਾਜ਼ੀ ਚਲਾਏ ਜਾਣ ਕਾਰਨ ਅੱਗ ਲੱਗੀ ਹੈ,। ਅੱਗ ਲੱਗਣ ਕਾਰਨ ਉਨ੍ਹਾਂ ਦਾ 5 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ ।
ਇਸ ਘਟਨਾ ਦੀ ਜਾਣਕਾਰੀ ਦਿੰਦੀਆਂ ਬਟਾਲਾ ਫਾਇਰ ਬ੍ਰਿਗੇਡ ਦੇ ਅਧਿਕਾਰੀ ਸਤਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਜਦੋਂ ਮੌਕੇ ਤੇ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਉਹ ਮੌਕੇ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲੈ ਕੇ ਉਥੇ ਪਹੁੰਚੇ ਸਨ। ਪਰ ਅੱਗ ਦੀਆਂ ਲਪੇਟਾਂ ਇੰਨੀਆਂ ਵੱਧ ਚੁੱਕੀਆਂ ਸਨ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਨੂੰ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਪਰ ਹੁਣ ਅੱਗ ਤੇ ਕਾਬੂ ਪਾ ਲਿਆ ਗਿਆ ਹੈ ।
Also Read : punjab news



