LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
punjab news
cm maan gujrat new

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਵਿਚ ਆਮ ਆਦਮੀ ਪਾਰਟੀ ਲਈ ਚੋਣ ਪ੍ਰਚਾਰ ਕਰ ਰਹੇ ਹਨ। ਅੱਜ ਰੋਡ ਸ਼ੋਅ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਵੁਕ ਹੋ ਗਏ। ਉਹ ਜੇਲ੍ਹ ਵਿਚ ਬੰਦ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਬਾਰੇ ਦੱਸ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀਆਂ ਅੱਖਾਂ ਵਿਚੋਂ ਹੰਝੂ ਆ ਗਏ। ਉਨ੍ਹਾਂ ਨੇ ਅੱਖਾਂ ਪੂੰਝਦੇ ਹੋਏ ਆਖਿਆ ਕਿ ਜੇਲ੍ਹ ਵਿਚ ਬੰਦ ਕੇਜਰੀਵਾਲ ਨਾਲ ਅੱਤ.ਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਸੂਰ ਕੀ ਹੈ, ਉਨ੍ਹਾਂ ਦਾ ਕਸੂਰ ਇਹ ਹੈ ਕਿ ਉਨ੍ਹਾਂ ਨੇ ਸਕੂਲ ਬਣਵਾ ਦਿੱਤੇ, ਆਮ ਲੋਕਾਂ ਨੂੰ ਸਿਹਤ ਸਹੂਲਤ ਦੇ ਦਿੱਤੀਆਂ? ਇਸ ਦੌਰਾਨ ਉਨ੍ਹਾਂ ਕਿਹਾ ਕਿ ਗੁਜਰਾਤ 'ਚ ਇੱਕ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ... ਹੁਣ ਲੋਕਾਂ ਨੇ ਨਵੀਂ ਕਹਾਣੀ ਲਿਖਣ ਦਾ ਮਨ ਬਣਾ ਲਿਆ ਹੈ...ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਲੜੀ ਜਾ ਰਹੀ ਇਸ ਲੜਾਈ 'ਚ ਹੁਣ ਲੋਕ ਵੱਧ ਚੜ੍ਹ ਕੇ ਹਿੱਸਾ ਲੈਣਗੇ...ਗੁਜਰਾਤ ਵਾਲਿਓ, ਤੁਸੀਂ ਪਿਛਲੀ ਵਾਰ ਵਿਧਾਨ ਸਭਾ ਚੋਣਾਂ 'ਚ 'ਆਪ' ਨੂੰ 14 ਫ਼ੀਸਦੀ ਵੋਟਾਂ ਪਾਈਆਂ... ਤੁਹਾਡੀ ਬਦੌਲਤ ਹੀ ਸਾਡੀ ਆਮ ਆਦਮੀ ਪਾਰਟੀ ਇੱਕ ਨੈਸ਼ਨਲ ਪਾਰਟੀ ਬਣ ਕੇ ਦੇਸ਼ 'ਚ ਉੱਭਰੀ... ਜਿਸ ਲਈ ਤੁਹਾਡਾ ਦਿਲੋਂ ਧੰਨਵਾਦ ਕਰਦੇ ਹਾਂ...। ਤਾਨਾਸ਼ਾਹ ਸਰਕਾਰ ਦਾ ਅਰਵਿੰਦ ਕੇਜਰੀਵਾਲ ਜੀ ਪ੍ਰਤੀ ਰਵੱਈਆ ਦੇਖ ਕੇ ਅੱਖਾਂ 'ਚ ਹੰਝੂ ਆ ਗਏ... ਜੇਲ੍ਹ 'ਚ ਖ਼ਤਰਨਾਕ ਅਪਰਾਧੀਆਂ ਵਰਗਾ ਸਲੂਕ ਕੀਤਾ ਜਾ ਰਿਹਾ... ਮੋਦੀ ਸਾਬ੍ਹ, ਕੀ ਲੋਕਾਂ ਨੂੰ ਚੰਗੇ ਹਸਪਤਾਲ, ਸ਼ਾਨਦਾਰ ਸਕੂਲ, ਫ੍ਰੀ ਬੱਸ ਯਾਤਰਾ, ਮੁਫ਼ਤ ਬਿਜਲੀ ਵਰਗੀਆਂ ਸਹੂਲਤਾਂ ਦੇਣਾ ਗੁਨਾਹ ਹੈ ?... pic.twitter.com/aDD58jjHro — Bhagwant Mann (@BhagwantMann) April 16, 2024 ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਦੇ ਸੀਐਮ ਮਾਨ ਨੇ ਤਿਹਾੜ ਜੇਲ੍ਹ ਵਿਚ ਦਿੱਲੀ ਦੇ ਸੀਐਮ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਮਗਰੋਂ ਵੀ ਉਹ ਭਾਵੁਕ ਹੋ ਗਏ ਸਨ। ਉਨ੍ਹਾਂ ਮੀਡੀਆ ਸਾਹਮਣੇ ਦੋਸ਼ ਲਾਇਆ ਸੀ ਕਿ ਕੇਜਰੀਵਾਲ ਨਾਲ ਜੇਲ੍ਹ ਵਿਚ ਬਦਤਰ ਸਲੂਕ ਹੋ ਰਿਹਾ ਹੈ।...

hotels new

ਹੋਟਲਜ਼ ਤੇ ਰੈਸਟੋਰੈਂਟਜ਼ ਨੌਜਵਾਨਾਂ ਨੂੰ ਭਾਰੀ ਡਿਸਕਾਊਂਟ ਦੇਣ ਜਾ ਰਹੇ ਹਨ। ਹੋਟਲਾਂ ਤੇ ਰੈਸਟੋਰੈਂਟਾਂ ਵਿਚ ਖਾਣਾ ਖਾਣ ਆਉਣ ਵਾਲੇ ਨੌਜਵਾਨਾਂ 25 ਫ਼ੀਸਦੀ ਡਿਸਕਾਊਂਟ ਮਿਲਣ ਜਾ ਰਿਹਾ ਹੈ। ਇਹ ਡਿਸਕਾਊਂਟ ਹਾਸਲ ਕਰਨ ਲਈ ਨੌਜਵਾਨਾਂ ਨੂੰ ਸਿਰਫ ਇਕ ਕੰਮ ਕਰਨਾ ਹੋਵੇਗਾ। ਇਹ ਫੈਸਲਾ ਹੋਟਲਾਂ ਤੇ ਰੈਸਟੋਰੈਂਟਾਂ ਦੇ ਮਾਲਕਾਂ ਨੇ ਇਕ ਮੀਟਿੰਗ ਵਿਚ ਲਿਆ। ਆਓ ਦੱਸਦੇ ਹਾਂ ਕਿ ਨੌਜਵਾਨ ਕਿਹੜਾ ਸੰਵਿਧਾਨਕ ਕੰਮ ਕਰ ਕੇ ਇਹ ਛੋਟ ਹਾਸਲ ਕਰ ਸਕਦੇ ਹਨ।ਦਰਅਸਲ, ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਜਲੰਧਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਟਲ ਤੇ ਰੈਸਟੋਰੈਂਟ ਮਾਲਕਾਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਹੋਟਲ ਮਾਲਕਾਂ ਨੇ ਫੈਸਲਾ ਕੀਤਾ ਕਿ ਵੋਟ ਪਾਉਣ ਤੋਂ ਬਾਅਦ ਆਪਣੇ ਹੋਟਲਾਂ ਅਤੇ ਰੈਸਟੋਰੈਂਟਾਂ ਵਿੱਚ ਖਾਣਾ ਖਾਣ ਆਉਣ ਵਾਲੇ ਨੌਜਵਾਨ ਵੋਟਰਾਂ ਨੂੰ ਉਹ 25 ਫੀਸਦੀ ਛੋਟ ਦੇਣਗੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹੋਟਲ ਅਤੇ ਰੈਸਟੋਰੈਂਟ ਮਾਲਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਹ ਕਦਮ ਨੌਜਵਾਨ ਵੋਟਰਾਂ, ਖਾਸ ਕਰ ਕੇ ਪਹਿਲੀ ਵਾਰ ਵੋਟਰਾਂ ਨੂੰ ਉਤਸ਼ਾਹਿਤ ਕਰੇਗਾ। ਜਲੰਧਰ ਜ਼ਿਲ੍ਹੇ ਵਿੱਚ 18-19 ਸਾਲ ਦੀ ਉਮਰ ਦੇ ਕਰੀਬ 40 ਹਜ਼ਾਰ ਨੌਜਵਾਨ ਵੋਟਰ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ 2024 ਦੌਰਾਨ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾ ਕੇ 70 ਫੀਸਦੀ ਵੋਟਿੰਗ ਦੇ ਟੀਚੇ ਦੀ ਪ੍ਰਾਪਤੀ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।ਹੋਟਲ ਮਾਲਕਾਂ ਦੇ ਇਸ ਐਲਾਨ ਤੋਂ ਬਾਅਦ ਨੌਜਵਾਨ ਵੋਟਰ ਯਕੀਨੀ ਤੌਰ ‘ਤੇ ਘਰਾਂ ਤੋਂ ਬਾਹਰ ਆ ਕੇ ਵੋਟ ਪਾਉਣਗੇ। 1 ਜੂਨ, 2024 ਨੂੰ ਵੋਟ ਪਾਉਣ ਤੋਂ ਬਾਅਦ, ਨੌਜਵਾਨ ਵੋਟਰ ਆਪਣੀ ਉਂਗਲੀ ਉਤੇ ਸਿਆਹੀ ਦਾ ਨਿਸ਼ਾਨ ਦਿਖਾ ਕੇ ਇਨ੍ਹਾਂ ਚੋਣਵੇਂ ਹੋਟਲਾਂ, ਰੈਸਟੋਰੈਂਟਾਂ, ਕੈਫੇ, ਬੇਕਰੀਆਂ ਆਦਿ ਵਿੱਚ ਖਾਣੇ ਉਤੇ 25 ਪ੍ਰਤੀਸ਼ਤ ਦੀ ਛੋਟ ਪ੍ਰਾਪਤ ਕਰ ਸਕਣਗੇ।ਸਪੈਸ਼ਲ ਕੈਫੇ ਐਂਡ ਬਾਰ, ਮੈਜੇਸਟਿਕ ਗ੍ਰੇਡ ਹਾਲ, ਸਕਾਈ ਲਾਰਕ ਹੋਟਲ, ਪਟਵਾਰੀ ਵੈਸ਼ਨੋ ਢਾਬਾ, ਪ੍ਰੈਜ਼ੀਡੈਂਟ ਨਿਊ ਕੋਰਟ ਮੈਕਡੋਨਲ, ਪ੍ਰੈਜ਼ੀਡੈਂਟ ਹੋਟਲ ਅੰਬੈਸਡਰ, ਪ੍ਰਾਈਮ ਕੁਮਾਰ ਕੇ.ਕੇ. ਹਾਊਸ, AGIN, ਰੇਂਡੀਸਨ ਡਬਲਯੂਜੇ ਗ੍ਰੈਂਡ, ਰਮਾਡਾ ਐਨਕੋਰ, ਰਮਾਦਾ ਜਲੰਧਰ ਸਿਟੀ ਸੈਂਟਰ, ਲਵਲੀ ਸਵੀਟਸ, ਹੋਟਲ ਡਾਊਨ ਟਾਊਨ, ਹੋਟਲ ਇਮਪੀਰੀਆ ਸਵੀਟਸ, ਹੋਟਲ ਇੰਦਰਪ੍ਰਸਥ, ਡੇਜ਼ ਹੋਟਲ ਸ਼ਾਮਲ ਹਨ।ਇਸੇ ਤਰ੍ਹਾਂ ਬਲਮ ਹੋਟਲ, ਆਈ.ਟੀ.ਸੀ. ਫਾਰਚਿਊਨ, ਨਿਊ ਕੇਕ ਹਾਊਸ ਮਾਡਲ ਟਾਊਨ, ਪ੍ਰਕਾਸ਼ ਬੇਕਰੀ ਮਾਡਲ ਟਾਊਨ, ਕੁਕੂ ਬੇਕਰੀ ਕੇਕ, ਸਰਕੂਲਰ ਰੋਡ, ਬੈਸਟ ਵੈਸਟਰਨ ਪਲਾਸ ਹੋਟਲ, ਸਰੋਵਰ ਪੋਰਟੀਕੋ, ਹਵੇਲੀ, ਮਾਇਆ ਹੋਟਲ, ਲਿਲੀ ਰਿਜ਼ੋਰਟ, ਫੂਡ ਬਜ਼ਾਰ, ਮੈਰੀਟਨ, ਫੈਂਸੀ ਬੇਕਰਸ ਅਤੇ ਹੋਟਲ Citadines ਦਾ ਨਾਮ ਮੌਜੂਦ ਹੈ।

father death news new

ਬੀਤੇ ਦਿਨੀਂ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਇਕ ਨੌਜਵਾਨ ਭਜਾ ਲਿਜਾਣ ਉਤੇ ਪਰੇਸ਼ਾਨ ਹੋਏ ਉਸ ਦੇ ਪਿਤਾ ਨੇ ਫਾ.ਹਾ ਲੈ ਕੇ ਖੁ.ਦਕੁਸ਼ੀ ਕਰ ਲਈ ਸੀ। ਇਹ ਘਟਨਾ ਪੰਜਾਬ ਦੇ ਜਗਰਾਓ ਦੇ ਪਿੰਡ ਬਰਸਾਲ ਦੀ ਹੈ। ਇਸ ਮਾਮਲੇ ਵਿਚ ਅਪਡੇਟ ਸਾਹਮਣੇ ਆਈ ਹੈ। ਖੁਦਕੁਸ਼ੀ ਤੋਂ ਪਹਿਲਾਂ ਕੁੜੀ ਦੇ ਪਿਤਾ ਨੇ ਉਸ ਦੀ ਮਾਂ ਨੂੰ ਫੋਨ ਕੀਤਾ ਸੀ। ਮ੍ਰਿਤਕ ਦੀ ਪਛਾਣ ਗੁਰਅਵਤਾਰ ਸਿੰਘ ਵਾਸੀ ਪਿੰਡ ਬਰਸਾਲ ਜਗਰਾਉਂ ਵਜੋਂ ਹੋਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਲੜਕੇ ਸਮੇਤ ਉਸ ਦੀ ਮਾਂ, ਭੈਣ ਅਤੇ ਭਰਜਾਈ ਖ਼ਿਲਾਫ਼ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਹੋਇਆ ਹੈ।ਮੁਲਜ਼ਮਾਂ ਦੀ ਪਛਾਣ ਜਸ਼ਨਪ੍ਰੀਤ ਸਿੰਘ, ਊਸ਼ਾ ਰਾਣੀ ਵਾਸੀ ਪਿੰਡ ਬਰਸਾਲ, ਸਨਮਪ੍ਰੀਤ ਕੌਰ ਉਰਫ਼ ਸਿੰਮੀ ਅਤੇ ਮਨੋਹਰ ਸਿੰਘ ਵਾਸੀ ਤੁਗਲ ਵਜੋਂ ਹੋਈ ਹੈ। ਪੁਲਿਸ ਚੌਕੀ ਦੇ ਇੰਚਾਰਜ ਰਣਧੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਅਵਤਾਰ ਦੀ ਪਤਨੀ ਦਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਡਰਾਈਵਰ ਸੀ। ਉਹ ਖੁਦ ਇੱਕ ਬੁਟੀਕ ਦੀ ਦੁਕਾਨ 'ਤੇ ਕੰਮ ਕਰਦੀ ਹੈ। ਜਦੋਂ ਕਿ ਉਸ ਦੀ ਬੇਟੀ ਯੂਨੀਵਰਸਿਟੀ ਦੇ ਇੱਕ ਕਾਲ ਸੈਂਟਰ ਵਿੱਚ ਕੰਮ ਕਰਦੀ ਹੈ। ਮੁਲਜ਼ਮ ਨੌਜਵਾਨ ਜਸ਼ਨਪ੍ਰੀਤ ਉੱਥੇ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਸ ਦੀ ਲੜਕੀ ਕੰਮ 'ਤੇ ਗਈ ਸੀ ਪਰ ਸ਼ਾਮ ਤਕ ਵਾਪਸ ਨਹੀਂ ਆਈ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ।ਯੂਨੀਵਰਸਿਟੀ ਵਿੱਚ ਇਹ ਗੱਲ ਸਾਹਮਣੇ ਆਈ ਕਿ ਲੜਕੀ ਨੇ 3 ਵਜੇ ਛੁੱਟੀ ਲੈ ਲਈ। ਇਸ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਤਾਂ ਪੁਲਿਸ ਨੇ ਆਪਣੇ ਪੱਧਰ 'ਤੇ ਜਾਂਚ ਕਰਨ ਦੀ ਗੱਲ ਕਹਿ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਮੁਲਜ਼ਮ ਲੜਕਾ ਵੀ ਘਰ ਨਹੀਂ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਯਕੀਨ ਹੋ ਗਿਆ ਕਿ ਮੁਲਜ਼ਮ ਲੜਕੇ ਨੇ ਆਪਣੀ ਮਾਂ, ਭੈਣ ਅਤੇ ਜੀਜਾ ਨਾਲ ਮਿਲ ਕੇ ਉਨ੍ਹਾਂ ਦੀ ਲੜਕੀ ਨੂੰ ਵਿਆਹ ਦੇ ਬਹਾਨੇ ਅਗਵਾ ਕਰ ਲਿਆ ਹੈ।ਇਸ ਦੌਰਾਨ ਉਹ ਆਪਣੀ ਧੀ ਦੀ ਭਾਲ ਵਿਚ ਆਪਣੇ ਦਿਓਰ ਦੇ ਘਰ ਗਈ। ਜਦਕਿ ਉਸਦਾ ਪਤੀ ਪਿੰਡ ਬਰਸਾਲ ਵਿਖੇ ਇਕੱਲਾ ਸੀ। ਇਸ ਦੌਰਾਨ ਉਸ ਨੂੰ ਆਪਣੇ ਪਤੀ ਦਾ ਫੋਨ ਆਇਆ ਕਿ ਉਹ ਖ਼ੁ.ਦਕੁਸ਼ੀ ਕਰਨ ਲੱਗਾ ਹੈ। ਉਹ ਲੋਕਾਂ ਦੇ ਤਾਅਨੇ ਨਹੀਂ ਸੁਣ ਸਕਦਾ। ਉਹ ਹੁਣ ਸਿਰ ਉੱਚਾ ਕਰਕੇ ਪਿੰਡ ਵਿਚ ਤੁਰਨ ਦੇ ਯੋਗ ਨਹੀਂ ਰਿਹਾ। ਉਸ ਦੀ ਧੀ ਨੂੰ ਭਜਾਉਣ ਵਾਲਿਆਂ ਨੇ ਉਸ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਕਾਰਨ ਉਹ ਦੁਨੀਆਂ ਨੂੰ ਅਲਵਿਦਾ ਕਹਿ ਕੇ ਇੱਥੋਂ ਜਾ ਰਿਹਾ ਹੈ। ਜਦੋਂ ਤੱਕ ਪਤੀ ਦੇ ਸੱਦੇ 'ਤੇ ਪਤਨੀ ਆਪਣੀ ਭਰਜਾਈ ਨਾਲ ਘਰ ਪਹੁੰਚੀ, ਉਦੋਂ ਤੱਕ ਉਸ ਦਾ ਪਤੀ ਫਾਹਾ ਲੈ ਕੇ ਇਸ ਦੁਨੀਆ ਤੋਂ ਚਲਾ ਗਿਆ ਸੀ। ਉਸ ਦਾ ਪਤੀ ਚੁੰਨੀ ਨਾਲ ਫਾ.ਹੇ ਉਤੇ ਲ.ਟ.ਕ ਰਿਹਾ ਸੀ। ਉਹ ਤੁਰੰਤ ਚੁੰਨੀ ਕੱਟ ਕੇ ਆਪਣੇ ਪਤੀ ਨੂੰ ਸਰਕਾਰੀ ਹਸਪਤਾਲ ਲੈ ਗਈ ਤਾਂ ਡਾਕਟਰ ਨੇ ਉਸ ਨੂੰ ਮ੍ਰਿ.ਤਕ ਐਲਾਨ ਦਿੱਤਾ। ਪੁਲਿਸ ਮੁਤਾਬਕ ਚਾਰੋਂ ਮੁਲਜ਼ਮ ਅਜੇ ਫਰਾਰ ਹਨ।

bjp chan new

ਭਾਜਪਾ ਨੇ ਪੰਜਾਬ ਦੀਆਂ ਤਿੰਨ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਦੋ ਮਹਿਲਾ ਉਮੀਦਵਾਰ ਵੀ ਸ਼ਾਮਲ ਹਨ। ਅਨੀਤਾ ਸੋਮਪ੍ਰਕਾਸ਼ ਨੂੰ ਹੁਸ਼ਿਆਰਪੁਰ ਤੋਂ ਟਿਕਟ ਦਿੱਤੀ ਗਈ ਹੈ। ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਖਡੂਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ ਅਤੇ ਸਾਬਕਾ ਆਈਏਐਸ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਛੇ ਸੀਟਾਂ 'ਤੇ ਉਮੀਦਵਾਰ ਖੜ੍ਹੇ ਕੀਤੇ ਸਨ। ਪਾਰਟੀ ਨੇ ਗੁਰਦਾਸਪੁਰ ਤੋਂ ਦਿਨੇਸ਼ ਸਿੰਘ, ਅੰਮ੍ਰਿਤਸਰ ਤੋਂ ਤਰਨਜੀਤ ਸੰਧੂ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਲੁਧਿਆਣਾ ਤੋਂ ਰਵਨੀਤ ਬਿੱਟੂ ਅਤੇ ਪਟਿਆਲਾ ਸੀਟ ਤੋਂ ਪ੍ਰਨੀਤ ਕੌਰ ਨੂੰ ਟਿਕਟਾਂ ਦਿੱਤੀਆਂ ਹਨ। ਭਾਜਪਾ ਨੇ 61 ਸਾਲਾ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਫਰੀਦਕੋਟ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਸਮੇਂ ਉਹ ਦਿੱਲੀ ਦੀ ਉੱਤਰ ਪੱਛਮੀ ਸੀਟ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ। ਇਸ ਵਾਰ ਉਨ੍ਹਾਂ ਨੂੰ ਦਿੱਲੀ ਤੋਂ ਟਿਕਟ ਨਹੀਂ ਦਿੱਤੀ ਗਈ ਅਤੇ ਪਾਰਟੀ ਨੇ ਉਨ੍ਹਾਂ ਨੂੰ ਫਰੀਦਕੋਟ ਤੋਂ ਉਮੀਦਵਾਰ ਬਣਾ ਕੇ ਹੈਰਾਨ ਕਰ ਦਿੱਤਾ ਹੈ। ਇੱਥੋਂ ਆਮ ਆਦਮੀ ਪਾਰਟੀ ਨੇ ਕਲਾਕਾਰ ਕਰਮਜੀਤ ਅਨਮੋਲ ਨੂੰ ਮੈਦਾਨ ਵਿੱਚ ਉਤਾਰਿਆ ਹੈ। ਪੰਜਾਬ ਵਿੱਚ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਰਵਨੀਤ ਬਿੱਟੂ ਕੁਝ ਸਮਾਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ। ਉਹ ਦਿੱਲੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਸਨ। ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਹੈ। ਉਹ ਦੋ ਵਾਰ ਲੁਧਿਆਣਾ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਦੀ ਚੋਣ ਵੀ ਜਿੱਤ ਚੁੱਕੇ ਹਨ। ਉਨ੍ਹਾਂ ਨੂੰ ਲੁਧਿਆਣਾ ਤੋਂ ਪਾਰਟੀ ਦੀ ਟਿਕਟ ਮਿਲੀ ਹੈ।

cmmaan new new new

ਆਮ ਆਦਮੀ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਉਮੀਦਵਾਰਾਂ ਦੀ ਆਖਰੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 4 ਲੋਕ ਸਭਾ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਜਲੰਧਰ ਤੋਂ ਪਵਨ ਕੁਮਾਰ ਟੀਨੂੰ ਨੂੰ ਟਿਕਟ ਦਿੱਤੀ ਗਈ ਹੈ। ਗੁਰਦਾਸਪੁਰ ਤੋਂ ਸ਼ੈਰੀ ਕਲਸੀ ਚੋਣ ਲੜਨਗੇ। ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਪਹਿਲਾਂ ਆਪ ਵੱਲੋਂ ਮਾਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਤੋਂ, ਹੁਸ਼ਿਆਰਪੁਰ ਤੋਂ ਡਾ. ਰਾਜਕੁਮਾਰ ਚੱਬੇਵਾਲ, ਸੰਗਰੂਰ ਤੋਂ ਮੰਤਰੀ ਗੁਰਮੀਤ ਹੇਅਰ, ਪਟਿਆਲਾ ਤੋਂ ਮੰਤਰੀ ਡਾ. ਬਲਬੀਰ ਸਿੰਘ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਧਾਲੀਵਾਲ, ਬਠਿੰਡਾ ਤੋਂ ਮੰਤਰੀ ਗੁਰਮੀਤ ਖੁੱਡੀਆਂ, ਫਰੀਦਕੋਟ ਤੋਂ ਕਰਮਜੀਤ ਅਨਮੋਲ ਅਤੇ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਜੀਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

canada acci news

ਕੈਨੇਡਾ ਦੀ ਧਰਤੀ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਕ ਹੋਰ ਪੰਜਾਬੀ ਮੁੱਛ ਫੁੱਟ ਗਭਰੂ ਦੀ ਵਿਦੇਸ਼ੀ ਧਰਤੀ ਉਤੇ ਮੌ.ਤ ਹੋ ਗਈ ਹੈ। ਸਥਾਨਕ ਸ਼ਹਿਰ ਦੇ ਹਲਕਾ ਮਜੀਠਾ ਦੇ ਇਕ ਨੌਜਵਾਨ ਦੀ ਕੈਨੇਡਾ ਦੇ ਸਰੀ ਸ਼ਹਿਰ 'ਚ ਸੜਕ ਹਾਦਸੇ ’ਚ ਮੌ.ਤ ਹੋ ਗਈ। ਗੁਰਸਾਹਿਬ ਸਿੰਘ ਦੀ ਮੌ.ਤ ਸਬੰਧੀ ਉਨ੍ਹਾਂ ਦੇ ਮਾਮਾ ਸੁਖਚੈਨ ਸਿੰਘ ਸੁੱਖ ਭੰਗੂ ਨੇ ਦੱਸਿਆ ਕਿ ਗੁਰਸਾਹਬ ਸਿੰਘ ਉਮਰ ਕਰੀਬ 23 ਸਾਲ ਪੁੱਤਰ ਪਲਵਿੰਦਰ ਸਿੰਘ ਬਾਠ ਪਿੰਡ ਮਹੱਧੀਪੁਰ ਪੁਲਸ ਥਾਣਾ ਮਜੀਠਾ 1 ਮਹੀਨਾ ਪਹਿਲਾਂ 13 ਮਾਰਚ, 2024 ਨੂੰ ਹੀ ਕੈਨੇਡਾ ਦੇ ਸਰੀ ਸ਼ਹਿਰ ਵਿਚ ਪੜ੍ਹਾਈ ਲਈ ਗਿਆ ਸੀ ਕਿ ਇਹ ਹਾਦਸਾ ਵਾਪਰ ਗਿਆ। ਜਦੋਂ ਉਹ 13 ਅਪ੍ਰੈਲ, 2024 ਨੂੰ ਕਾਲਜ ਤੋਂ ਪੈਦਲ ਆ ਰਿਹਾ ਸੀ ਤਾਂ ਅਚਾਨਕ ਇਕ ਵੱਡਾ ਸੜਕ ਹਾਦਸਾ ਵਾਪਰਿਆ, ਜਿਥੇ 3 ਓਵਰ ਸਪੀਡ ਗੱਡੀਆਂ ਆਪਸ ’ਚ ਟਕਰਾਅ ਗਈਆਂ ਤੇ ਗੁਰਸਾਹਿਬ ਸਿੰਘ ਵੀ ਉਨ੍ਹਾਂ ਗੱਡੀਆਂ ਦੀ ਲਪੇਟ ’ਚ ਆ ਗਿਆ, ਜਿਸ ਦੀ ਮੌਕੇ ’ਤੇ ਮੌ.ਤ ਹੋ ਗਈ। ਗੁਰਸਾਹਿਬ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਮਦਦ ਮੰਗੀ ਹੈ ਤਾਂ ਜੋ ਉਨ੍ਹਾਂ ਨੂੰ ਪੁੱਤਰ ਦੀ ਮ੍ਰਿਤਕ ਦੇਹ ਲਿਆਉਣ ਲਈ ਜਲਦੀ ਕੈਨੇਡਾ ਦਾ ਵੀਜ਼ਾ ਦਿੱਤਾ ਜਾਵੇ। 

harsimrat kaur badal

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਲੋਕ ਸਭਾ ਚੋਣਾਂ ਲੜਨ ਬਾਰੇ ਵੱਡਾ ਬਿਆਨ ਦਿੱਤਾ ਹੈ। ਬੀਬਾ ਬਾਦਲ ਨੇ ਕਿਹਾ ਕਿ ਟਿਕਟ ਕਿਸ ਨੂੰ ਦੇਣੀ ਹੈ, ਇਹ ਪਾਰਟੀ ਫੈਸਲਾ ਕਰੇਗੀ ਅਤੇ ਜੇਕਰ ਉਹ ਚੋਣ ਲੜਨਗੇ ਤਾਂ ਸਿਰਫ ਬਠਿੰਡਾ ਤੋਂ ਹੀ ਲੜਨਗੇ।  ਉਨ੍ਹਾਂ ਕਿਹਾ ਕਿ ਭਾਵੇਂ ਮੈਂ ਚੋਣ ਲੜਾਂ ਜਾਂ ਨਾ ਲੜਾਂ ਪਰ ਮੈਂ ਬਠਿੰਡਾ 'ਚ ਹੀ ਰਹਾਂਗੀ। ਸਾਰੀਆਂ ਵਿਰੋਧੀ ਪਾਰਟੀਆਂ ਵੱਲੋਂ ਚੋਣ ਮੈਨੀਫੈਸਟੋ ਜਾਰੀ ਕਰ ਕੇ ਵਾਅਦਿਆਂ ਤੇ ਗਾਰੰਟੀਆਂ ਦੀ ਝੜੀ ਲਾਈ ਗਈ ਹੈ। ਆਪਣੇ ਚੋਣ ਮੈਨੀਫੈਸਟੋ ਬਾਰੇ ਹਰਸਿਮਰਤ ਨੇ ਕਿਹਾ ਕਿ ਅਸੀਂ ਨਾ ਕਦੇ ਗਾਰੰਟੀਆਂ ਦਿੱਤੀਆਂ ਹਨ ਅਤੇ ਨਾ ਕਦੇ ਵਾਅਦੇ ਕੀਤੇ ਹਨ ਪਰ ਜੋ ਕਿਹਾ ਹੈ, ਉਸ ਨੂੰ ਪੂਰਾ ਜ਼ਰੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਦੇ ਵਾਅਦਾ ਨਹੀਂ ਕੀਤਾ ਸੀ ਕਿ ਇੱਥੇ ਏਮਜ਼ ਲੈ ਕੇ ਆਵਾਂਗੇ। ਇਸ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਚੀਜ਼ਾਂ ਅਜੇ ਬਠਿੰਡਾ ਵਾਸਤੇ ਕਰਨਗੀਆਂ ਹਨ। ਬੀਬਾ ਬਾਦਲ ਨੇ ਸਿਕੰਦਰ ਸਿੰਘ ਮਲੂਕਾ ਬਾਰੇ ਕਿਹਾ ਕਿ ਉਹ ਪੁਰਾਣੇ ਨੇਤਾ ਹਨ ਅਤੇ ਪਾਰਟੀ ਨਾਲ ਖੜ੍ਹੇ ਹਨ ਪਰ ਉਨ੍ਹਾਂ ਦੇ ਬੱਚੇ ਬਾਗੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੇ ਵੀ ਜਿਹੜੇ ਅਹੁਦੇ ਲਏ, ਮਲੂਕਾ ਸਾਹਿਬ ਦੀ ਬਦੌਲਤ ਹੀ ਲਏ ਅਤੇ ਹੁਣ ਇਸ ਉਮਰ 'ਚ ਜਾ ਕੇ ਜੇਕਰ ਮਾਂ-ਪਿਓ ਦੀ ਨਾ ਸੁਣੋ ਤਾਂ ਗਲਤ ਗੱਲ ਹੈ।

weather update 15042024

ਉੱਤਰੀ ਭਾਰਤ ਦੇ ਰਾਜਾਂ ਵਿੱਚ ਕੱਲ੍ਹ ਤੋਂ ਮੌਸਮ ਬਦਲ ਗਿਆ ਹੈ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇਸ ਦੌਰਾਨ ਮੌਸਮ ਵਿਭਾਗ ਅਨੁਸਾਰ ਦਿੱਲੀ, ਹਰਿਆਣਾ ਅਤੇ ਪੰਜਾਬ ਵਿੱਚ ਅੱਜ ਦਿਨ ਭਰ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਸਰਗਰਮ ਪੱਛਮੀ ਗੜਬੜੀ ਦੇ ਕਾਰਨ, ਮੌਸਮ ਵਿਭਾਗ ਨੇ ਸ਼ਨੀਵਾਰ, ਐਤਵਾਰ ਅਤੇ ਸੋਮਵਾਰ ਲਈ ਇਹ ਅਲਰਟ ਜਾਰੀ ਕੀਤਾ ਸੀ। IMD ਨੇ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾ ਦੇ ਨਾਲ ਮੀਂਹ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ 16 ਅਪ੍ਰੈਲ ਅਤੇ 17 ਅਪ੍ਰੈਲ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਇਲਾਕਿਆਂ ‘ਚ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਹੈ। (Weather News)ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 4.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 31.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਆਮ ਤਾਪਮਾਨ ਤੋਂ 2.3 ​​ਡਿਗਰੀ ਸੈਲਸੀਅਸ ਘੱਟ ਹੈ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ 21.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ 'ਚ ਇਸ 'ਚ ਕਰੀਬ 1.1 ਡਿਗਰੀ ਦੀ ਗਿਰਾਵਟ ਆਈ ਹੈ। ਪਰ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਵੱਧ ਹੈ। ਪੰਜਾਬ ਵਿੱਚ ਅੱਜ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ (ਪੰਜਾਬ ਮੌਸਮ ਖ਼ਬਰਾਂ) ਅੱਜ ਸਵੇਰ ਤੋਂ ਹੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੌਸਮ ਸੁਹਾਵਣਾ ਹੋ ਗਿਆ ਹੈ। ਦੇਸ਼ 'ਚ ਪੈ ਰਹੀ ਗਰਮੀ ਦੇ ਵਿਚਕਾਰ ਅੱਜ ਕਈ ਸੂਬਿਆਂ 'ਚ ਜ਼ੋਰਦਾਰ ਬਾਰਿਸ਼ ਹੋ ਰਹੀ ਹੈ। ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਸ਼ਨੀਵਾਰ ਅਤੇ ਐਤਵਾਰ ਨੂੰ ਹਲਕੀ ਬਾਰਿਸ਼ ਹੋਈ ਹੈ।...

father death news

ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਇਕ ਨੌਜਵਾਨ ਭਜਾ ਲੈ ਗਿਆ ਤਾਂ ਉਸ ਦੇ ਪਿਤਾ ਨੇ ਫਾ.ਹਾ ਲੈ ਕੇ ਖੁ.ਦਕੁਸ਼ੀ ਕਰ ਲਈ। ਇਹ ਮਾਮਲਾ ਪੰਜਾਬ ਦੇ ਜਗਰਾਓ ਦੇ ਪਿੰਡ ਬਰਸਾਲ ਦਾ ਹੈ। ਪ੍ਰੇਮ ਸਬੰਧਾਂ ਦੇ ਚੱਲਦਿਆਂ ਘਰ ਦੇ ਸਾਹਮਣੇ ਰਹਿੰਦੀ ਲੜਕੀ ਨੂੰ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ । ਜਿਵੇਂ ਹੀ ਲੜਕੀ ਦੇ ਪਿਤਾ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਸ ਨੇ ਲੋਕਾਂ ਦੀ ਬਦਨਾਮੀ ਤੋਂ ਡਰਦਿਆਂ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਗੁਰਅਵਤਾਰ ਸਿੰਘ ਵਾਸੀ ਪਿੰਡ ਬਰਸਾਲ ਜਗਰਾਉਂ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਲੜਕੇ ਸਮੇਤ ਉਸ ਦੀ ਮਾਂ, ਭੈਣ ਅਤੇ ਭਰਜਾਈ ਖ਼ਿਲਾਫ਼ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਹੈ।ਮੁਲਜ਼ਮਾਂ ਦੀ ਪਛਾਣ ਜਸ਼ਨਪ੍ਰੀਤ ਸਿੰਘ, ਊਸ਼ਾ ਰਾਣੀ ਵਾਸੀ ਪਿੰਡ ਬਰਸਾਲ, ਸਨਮਪ੍ਰੀਤ ਕੌਰ ਉਰਫ਼ ਸਿੰਮੀ ਅਤੇ ਮਨੋਹਰ ਸਿੰਘ ਵਾਸੀ ਤੁਗਲ ਵਜੋਂ ਹੋਈ ਹੈ। ਪੁਲਿਸ ਚੌਕੀ ਦੇ ਇੰਚਾਰਜ ਰਣਧੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਅਵਤਾਰ ਦੀ ਪਤਨੀ ਦਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਡਰਾਈਵਰ ਸੀ। ਉਹ ਖੁਦ ਇੱਕ ਬੁਟੀਕ ਦੀ ਦੁਕਾਨ 'ਤੇ ਕੰਮ ਕਰਦੀ ਹੈ। ਜਦੋਂ ਕਿ ਉਸ ਦੀ ਬੇਟੀ ਯੂਨੀਵਰਸਿਟੀ ਦੇ ਇੱਕ ਕਾਲ ਸੈਂਟਰ ਵਿੱਚ ਕੰਮ ਕਰਦੀ ਹੈ। ਮੁਲਜ਼ਮ ਨੌਜਵਾਨ ਜਸ਼ਨਪ੍ਰੀਤ ਉੱਥੇ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਸ ਦੀ ਲੜਕੀ ਕੰਮ 'ਤੇ ਗਈ ਸੀ ਪਰ ਸ਼ਾਮ ਤਕ ਵਾਪਸ ਨਹੀਂ ਆਈ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ।ਯੂਨੀਵਰਸਿਟੀ ਵਿੱਚ ਇਹ ਗੱਲ ਸਾਹਮਣੇ ਆਈ ਕਿ ਲੜਕੀ ਨੇ 3 ਵਜੇ ਛੁੱਟੀ ਲੈ ਲਈ। ਇਸ  ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਤਾਂ ਪੁਲਿਸ ਨੇ ਆਪਣੇ ਪੱਧਰ 'ਤੇ ਜਾਂਚ ਕਰਨ ਦੀ ਗੱਲ ਕਹਿ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਮੁਲਜ਼ਮ ਲੜਕਾ ਵੀ ਘਰ ਨਹੀਂ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਯਕੀਨ ਹੋ ਗਿਆ ਕਿ ਮੁਲਜ਼ਮ ਲੜਕੇ ਨੇ ਆਪਣੀ ਮਾਂ, ਭੈਣ ਅਤੇ ਜੀਜਾ ਨਾਲ ਮਿਲ ਕੇ ਉਨ੍ਹਾਂ ਦੀ ਲੜਕੀ ਨੂੰ ਵਿਆਹ ਦੇ ਬਹਾਨੇ ਅਗਵਾ ਕਰ ਲਿਆ ਹੈ।ਇਸ ਦੌਰਾਨ ਉਹ ਆਪਣੀ ਧੀ ਦੀ ਭਾਲ ਵਿਚ ਆਪਣੇ ਦਿਓਰ ਦੇ ਘਰ ਗਈ। ਜਦਕਿ ਉਸਦਾ ਪਤੀ ਪਿੰਡ ਬਰਸਾਲ ਵਿਖੇ ਇਕੱਲਾ ਸੀ। ਇਸ ਦੌਰਾਨ ਉਸ ਨੂੰ ਆਪਣੇ ਪਤੀ ਦਾ ਫੋਨ ਆਇਆ ਕਿ ਉਹ ਖ਼ੁ.ਦਕੁਸ਼ੀ ਕਰਨ ਲੱਗਾ ਹੈ। ਉਹ ਲੋਕਾਂ ਦੇ ਤਾਅਨੇ ਨਹੀਂ ਸੁਣ ਸਕਦਾ। ਮੁਲਜ਼ਮਾਂ ਨੇ ਉਸ ਦੀ ਧੀ ਨੂੰ ਭਜਾ ਕੇ ਜ਼ਲੀਲ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਦੁਖੀ ਹੋ ਕੇ ਉਸ ਨੇ ਇਹ ਕਦਮ ਚੁੱਕਿਆ ਹੈ। ਪਤੀ ਦਾ ਫੋਨ ਸੁਣ ਕੇ ਉਹ ਤੁਰੰਤ ਆਪਣੇ ਦਿਓਰ ਨਾਲ ਪਿੰਡ ਬਰਸਾਲ ਸਥਿਤ ਆਪਣੇ ਘਰ ਪਹੁੰਚ ਗਈ। ਇਸ ਲਈ ਉਸ ਦਾ ਪਤੀ ਚੁੰਨੀ ਨਾਲ ਫਾ.ਹੇ ਉਤੇ ਲ.ਟ.ਕ ਰਿਹਾ ਸੀ।ਉਹ ਤੁਰੰਤ ਚੁੰਨੀ ਕੱਟ ਕੇ ਆਪਣੇ ਪਤੀ ਨੂੰ ਸਰਕਾਰੀ ਹਸਪਤਾਲ ਲੈ ਗਈ ਤਾਂ ਡਾਕਟਰ ਨੇ ਉਸ ਨੂੰ ਮ੍ਰਿ.ਤਕ ਐਲਾਨ ਦਿੱਤਾ। ਪੁਲਿਸ ਮੁਤਾਬਕ ਚਾਰੋਂ ਮੁਲਜ਼ਮ ਅਜੇ ਫਰਾਰ ਹਨ।  

jalandhar crime news new

ਪੰਜਾਬ ਦੇ ਜਲੰਧਰ ਵਿਚ ਐਤਵਾਰ ਰਾਤ ਨੂੰ ਇਕ ਨੌਜਵਾਨ ਉਤੇ ਕੁਝ ਮੁਲਜ਼ਮਾਂ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲਾ ਵੀ ਇੰਨਾ ਘਾਤਕ ਕੇ 17 ਵਾਰ ਚਾਕੂ ਮਾਰ ਕੇ ਉਸ ਦੀਆਂ ਆਂਦਰਾਂ ਤਕ ਬਾਹਰ ਕੱਢ ਦਿੱਤੀਆਂ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਕਤ ਨੌਜਵਾਨ ਆਪਣੀ ਗਰਭਵਤੀ ਪਤਨੀ ਨੂੰ ਦਵਾਈ ਦਿਵਾਉਣ ਲਈ ਲਿਜਾ ਰਿਹਾ ਸੀ। ਘਟਨਾ ਬਸਤੀ ਸ਼ੇਖ ਦੇ ਚਾਈ ਮਾਂਗੋ ਮੁਹੱਲੇ ਦੀ ਹੈ। ਮ੍ਰਿਤਕ ਦੀ ਪਛਾਣ ਅੰਕਿਤ ਜੰਬਾ (26) ਵਾਸੀ ਬਸਤੀ ਵਜੋਂ ਹੋਈ ਹੈ। ਅੰਕਿਤ ਇੱਕ ਪਲਾਸਟਿਕ (ਟੂਲ) ਫੈਕਟਰੀ ਦਾ ਮਾਲਕ ਸੀ।ਅੰਕਿਤ ਜੰਬਾ ਦੀ ਪਤਨੀ ਮਨੀਸ਼ਾ ਨੇ ਦੱਸਿਆ ਕਿ ਉਹ ਰਾਤ ਨੂੰ ਆਪਣੇ ਪਤੀ ਅੰਕਿਤ ਨਾਲ ਬਾਈਕ ‘ਤੇ ਸਵਾਰ ਹੋ ਕੇ ਦਵਾਈ ਲੈਣ ਅਤੇ ਸਹੁਰੇ ਘਰ ਜਾ ਰਹੀ ਸੀ। ਜਦੋਂ ਉਹ ਮੁਹੱਲਾ ਚਾਈ ਮਾਂਗੋ ਤੋਂ ਬਾਹਰ ਨਿਕਲੇ ਤਾਂ ਕੁੱਝ ਅਪਰਾਧੀ ਨੇ ਉਨ੍ਹਾਂ ਦੀ ਬਾਈਕ ਉਸਦੇ ਘਰ ਦੇ ਬਾਹਰ ਰੋਕ ਲਈ। ਜਿਵੇਂ ਹੀ ਬਾਈਕ ਰੋਕੀ ਗਈ ਤਾਂ 6 ਲੋਕਾਂ ਨੇ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਹ ਆਪਣੇ ਪਤੀ ਨੂੰ ਛੁਡਾਉਣ ਲਈ ਅੱਗੇ ਵਧੀ ਤਾਂ ਦੋਸ਼ੀਆਂ ਨੇ ਉਸ ‘ਤੇ ਵੀ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੇ ਹੱਥ ‘ਤੇ ਗੰਭੀਰ ਸੱਟ ਲੱਗ ਗਈ। ਮਨੀਸ਼ਾ ਨੇ ਦੱਸਿਆ ਕਿ ਕਰੀਬ 5 ਮਿੰਟ ਤੱਕ ਚੱਲੀ ਖੂਨੀ ਖੇਡ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਉਸ ਨੇ ਆਸ-ਪਾਸ ਦੇ ਲੋਕਾਂ ‘ਤੋਂ ਮਦਦ ਦੀ ਅਪੀਲ ਕੀਤੀ ਪਰ ਕੋਈ ਅੱਗੇ ਨਹੀਂ ਆਇਆ। ਉਹ ਕਿਸੇ ਤਰ੍ਹਾਂ ਨੂੰ ਆਪਣੇ ਪਤੀ ਨੂੰ ਲੈ ਕੇ ਹਸਪਤਾਲ ਪਹੁੰਚੀ, ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਪਰ ਕੁਝ ਸਮੇਂ ਬਾਅਦ ਅੰਕਿਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਦੇ ਭਰਾ ਮਨੀ ਨੇ ਦੱਸਿਆ ਕਿ ਅੰਕਿਤ ਦਾ ਵਿਆਹ 4 ਸਾਲ ਪਹਿਲਾਂ ਮਨੀਸ਼ਾ ਨਾਲ ਹੋਇਆ ਸੀ। ਮਨੀਸ਼ਾ ਹੁਣ 4 ਮਹੀਨੇ ਦੀ ਗਰਭਵਤੀ ਹੈ। ਪਰਿਵਾਰ ਬਹੁਤ ਖੁਸ਼ ਸੀ। ਮਨੀ ਨੇ ਦੱਸਿਆ ਕਿ ਮੁਲਜ਼ਮ ਨਾਲ ਉਸ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਇਸੇ ਰੰਜਿਸ਼ ਕਾਰਨ ਉਸ ‘ਤੇ ਹਮਲਾ ਕੀਤਾ ਗਿਆ ਹੈ। ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।ਇਸ ਤੋਂ ਬਾਅਦ ਹਸਪਤਾਲ ਨੇ ਪੁਲਿਸ ਕੰਟਰੋਲ ਰੂਮ ਨੂੰ ਮਾਮਲੇ ਦੀ ਸੂਚਨਾ ਦਿੱਤੀ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚੀ। ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ 6 ਵਿਅਕਤੀਆਂ ਖਿਲਾਫ ਕ.ਤ.ਲ ਅਤੇ ਇਰਾਦਾ ਕ.ਤ.ਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਇਸ ਮਾਮਲੇ ਵਿਚ ਕਿਸੇ ਦੀ ਗ੍ਰਿਫ.ਤਾਰੀ ਨਹੀਂ ਹੋਈ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

channi new

ਅੰਮ੍ਰਿਤਸਰ : ਕਾਂਗਰਸ ਪਾਰਟੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਮੈਦਾਨ ਵਿਚ ਉਤਾਰਿਆ ਹੈ। ਟਿਕਟ ਮਿਲਣ ਮਗਰੋਂ ਉਹ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਤੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਦੋਆਬੇ ਵਿਚ ਜਲੰਧਰ ਤੋਂ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਸ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਆਏ ਹਾਂ। ਮੈਂ ਸੇਵਕ ਬਣ ਕੇ ਜਲੰਧਰ ਤੇ ਦੋਆਬੇ ਵਿਚ ਮਾਲਕਾਂ ਕੋਲ ਜਾਣਾ ਹੈ। ਜਿਸ ਤਰ੍ਹਾਂ ਸੁਦਾਮਾ ਆਪਣੇ ਕ੍ਰਿਸ਼ਨ ਕੋਲ ਗਿਆ ਤੇ ਕ੍ਰਿਸ਼ਨ ਨੇ ਉਸ ਨੂੰ ਨਿਵਾਜਿਆ ਹੈ, ਮੈਂ ਉਸੇ ਤਰੀਕੇ ਸੁਦਾਮਾ ਬਣ ਕੇ ਜਲੰਧਰ ਜਾ ਰਿਹਾ ਹਾਂ, ਮੈਂ ਜਲੰਧਰ ਵਾਸੀਆਂ ਨੂੰ ਬੇਨਤੀ ਕਰਦਾ ਹਾਂ ਕਿ ਸ਼੍ਰੀ ਕ੍ਰਿਸ਼ਨ ਬਣ ਕੇ ਸੰਭਾਲੋ। ਇਹੀ ਅਰਦਾਸ ਅੱਜ ਮੈਂ ਸ੍ਰੀ ਹਰਿਮੰਦਰ ਸਾਹਿਬ ਆ ਕੇ ਕੀਤੀ ਹੈ ਕਿ ਵਾਹਿਗੁਰੂ ਜੀ ਮੈਨੂੰ ਲੋਕਾਂ ਦੀ ਸੇਵਾ ਕਰਨ ਦਾ ਬਲ ਦੇਣ।ਉਨ੍ਹਾਂ ਸੁਸ਼ੀਲ ਕੁਮਾਰ ਰਿੰਕੂ ਅਤੇ ਪਵਨ ਕੁਮਾਰ ਟੀਨੂੰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਕ ਵਾਰ ਦਿਹਲੀਜ਼ ਟੱਪੇ ਹੋਏ ਦਾ ਪਤਾ ਨਹੀਂ ਉਸ ਨੇ ਕਿੰਨੀਆਂ ਦਿਹਲੀਜ਼ਾਂ ਟੱਪਣੀਆਂ ਹਨ। ਇਸ ਲਈ ਇਨ੍ਹਾਂ ਲੋਕਾਂ 'ਤੇ ਵਿਸ਼ਵਾਸ ਨਹੀਂ ਜਿਹੜੇ ਆਪ ਹੀ ਗੱਦਾਰੀ ਤੇ ਧੋਖੇ ਕਰ ਕੇ ਆਪਣੀ ਮਾਂ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ਵਿਚ ਜਾਂਦੇ ਨੇ, ਦੂਜੀ ਤੋਂ ਤੀਜੀ ਵਿਚ ਜਾਂਦੇ ਨੇ, ਇਨ੍ਹਾਂ ਲੋਕਾਂ 'ਤੇ ਪੰਜਾਬ ਦੇ ਲੋਕ ਕਿਸ ਤਰ੍ਹਾਂ ਵਿਸ਼ਵਾਸ ਕਰ ਸਕਦੇ ਹਨ। ਸਾਨੂੰ ਧੋਖੇਬਾਜ਼ਾਂ ਤੋਂ ਬਚਣਾ ਪੈਣਾ ਹੈ। ਜਦੋਂ ਮੈਂ ਖਰੜ ਤੋਂ ਚਮਕੌਰ ਸਾਹਿਬ ਗਿਆ ਸੀ ਤਾਂ ਲੋਕਾਂ ਨੇ ਮੈਨੂੰ ਉੱਥੋਂ ਆਜ਼ਾਦ ਉਮੀਦਵਾਰ ਵਜੋਂ ਜਿਤਾਇਆ ਸੀ। ਮੈਂ ਉੱਥੇ ਵੀ ਲੋਕਾਂ ਦੀ ਸੇਵਾ ਕੀਤੀ। ਚੰਨੀ ਨੇ ਚਮਕੌਰ ਸਾਹਿਬ ਵਿਖੇ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵਿਕਾਸ ਦਾ ਸ਼ੌਂਕ ਹੈ ਤੇ ਮੈਂ ਉਹੀ ਸ਼ੌਂਕ ਲੈ ਕੇ ਮੈਂ ਜਲੰਧਰ ਆ ਰਿਹਾ ਹਾਂ। ਉਨ੍ਹਾਂ ਜਲੰਧਰ ਦੇ ਲੋਕਾਂ ਨੂੰ ਬੇਨਤੀ ਕੀਤੀ ਕਿ, "ਤੁਸੀਂ ਮੈਨੂੰ ਗੋਦ ਲੈ ਲਓ, ਮੈਂ ਤੁਹਾਡਾ ਹੋਣ ਲਈ ਆ ਰਿਹਾ ਹਾਂ। ਕਦੇ ਮੇਰੇ ਬਜ਼ੁਰਗ ਦੋਆਬੇ ਵਿਚ ਰਹਿੰਦੇ ਸੀ। ਮੇਰੇ ਗੋਤ ਦੇ ਜਠੇਰੇ ਜਲੰਧਰ ਵਿਚ ਨੇ, ਮੇਰੇ ਬਜ਼ੁਰਗ ਜਲੰਧਰ ਵਿਚੋਂ ਉੱਠ ਕੇ ਗਏ ਹੋਏ ਹਨ। ਮੈਂ ਫ਼ਿਰ ਉਸੇ ਧਰਤੀ 'ਤੇ ਜਾ ਰਿਹਾ ਹਾਂ, ਉਹ ਧਰਤੀ ਮੈਨੂੰ ਨਿਵਾਜੇ, ਇਹੀ ਮੇਰੀ ਅਰਦਾਸ ਹੈ।"

patiala new

ਨੌਜਵਾਨ ਰਾਤ ਸਮੇਂ ਗੁਆਂਢੀ ਪਿੰਡ ਵਿਚ ਆਪਣੀ ਪ੍ਰੇਮਿਕਾ ਨੂੰ ਮਿਲਣ ਗਿਆ। ਉਹ ਕੁੜੀ ਦੇ ਘਰ ਵਿਚ ਦਾਖਲ ਹੋਇਆ ਤਾਂ ਇਸ ਦੀ ਭਿਣਕ ਕੁੜੀ ਦੇ ਪਰਿਵਾਰ ਨੂੰ ਪੈ ਗਈ। ਕੁੜੀ ਦੇ ਪਰਿਵਾਰ ਨੇ ਮੁੰਡੇ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਜਿਸ ਕਾਰਨ ਉਸ ਦੀ ਮੌ.ਤ ਹੋ ਗਈ। ਇਹ ਮਾਮਲਾ ਸਬ-ਡਵੀਜ਼ਨ ਪਾਤੜਾਂ ਅਧੀਨ ਪੈਂਦੇ ਪਿੰਡ ਸੋਢੀਵਾਲਾ ਉਗੋਕੇ ਦਾ ਹੈ। ਜਾਣਕਾਰੀ ਅਨੁਸਾਰ ਪਿੰਡ ਸੋਢੀਵਾਲਾ ਉਗੋਕੇ ਦੇ ਨੌਜਵਾਨ ਗੁਰਬਖਸ਼ ਸਿੰਘ ਦੀ ਨੇੜਲੇ ਪਿੰਡ ਸਧਾਰਨਪੁਰ ਦੀ ਇਕ ਲੜਕੀ ਨਾਲ ਗੱਲਬਾਤ ਸੀ, ਜੋ ਰਾਤ ਸਮੇਂ ਉਸ ਨੂੰ ਘਰ ਮਿਲਣ ਲਈ ਗਿਆ ਸੀ। ਆਵਾਜ਼ ਸੁਣਾਈ ਦੇਣ ਉਤੇ ਕੁੜੀ ਦੇ ਦਾਦਾ ਤੇ ਭਰਾ ਨੇ ਨੌਜਵਾਨ ਨੂੰ ਫੜ ਲਿਆ। ਦਾਦੇ ਨੇ ਮੁੰਡੇ ਦੇ ਸਿਰ ਵਿਚ ਸੱਟ ਮਾਰ ਦਿੱਤੀ। ਗੁਰਬਖਸ਼ ਉਥੋਂ ਭੱਜ ਨਿਕਲਿਆ ਤੇ ਆਪਣੇ ਨਾਨੇ ਘਰ ਚਲਾ ਗਿਆ। ਜਿਥੇ ਰਾਤ ਸੌਂ ਤਾਂ ਗਿਆ ਪਰ ਸਵੇਰੇ ਉਠਿਆ ਨਹੀਂ। ਉਸ ਦੀ ਮੌ.ਤ ਹੋ ਗਈ।ਮ੍ਰਿਤਕ ਨੌਜਵਾਨ ਦੇ ਪਿਤਾ ਪ੍ਰਿਥੀ ਸਿੰਘ ਦੇ ਬਿਆਨਾਂ ਉਤੇ ਪੁਲਿਸ ਵਲੋਂ ਥਾਣਾ ਘੱਗਾ ‘ਚ ਕਥਿਤ ਦੋਸ਼ੀਆਂ ਜੈਮਲ ਸਿੰਘ ਪੁੱਤਰ ਛੋਟੂ ਰਾਮ, ਗੁਰਜੰਟ ਸਿੰਘ ਪੁੱਤਰ ਜਰਨੈਲ ਸਿੰਘ ਵਾਸੀਅਨ ਸਧਾਰਨਪੁਰ ਖ਼ਿਲਾਫ਼ ਕ.ਤ.ਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਘੱਗਾ ਦਰਸ਼ਨ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਕਾ.ਬੂ ਕਰ ਲਿਆ ਜਾਵੇਗਾ।

congress new list can

Lok Sabha Election 2024 : ਕਾਂਗਰਸ ਪਾਰਟੀ ਨੇ ਵੀ ਪੱਤੇ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਦੇ 6 ਉਮੀਦਵਾਰਾਂ ਸਮੇਤ 10 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਕੀਤੀ ਗਈ ਹੈ। ਅੰਮ੍ਰਿਤਸਰ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਫਤਹਿਗੜ੍ਹ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ ਪਾਰਟੀ ਉਮੀਦਵਾਰ ਐਲਾਨੇ ਗਏ ਹਨIਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਕਾਂਗਰਸ ਨੇ ਐਤਵਾਰ ਨੂੰ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ। ਕਾਂਗਰਸ ਦੀ ਇਸ ਉਮੀਦਵਾਰ ਸੂਚੀ ਵਿੱਚ 10 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਨੇ ਉੱਤਰ ਪੂਰਬੀ ਦਿੱਲੀ ਤੋਂ ਕਨ੍ਹਈਆ ਕੁਮਾਰ ਨੂੰ ਟਿਕਟ ਦਿੱਤੀ ਹੈ। ਕਨ੍ਹਈਆ ਕੁਮਾਰ ਭਾਜਪਾ ਉਮੀਦਵਾਰ ਮਨੋਜ ਤਿਵਾਰੀ ਨੂੰ ਚੁਣੌਤੀ ਦੇਣਗੇ। ਇਸ ਤੋਂ ਪਹਿਲਾਂ, ਕਾਂਗਰਸ ਨੇ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਲਈ ਆਪਣੇ 16 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਇਸ ਵਿਚ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ ਨੂੰ ਰਾਜ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਦੇ ਮੁਕਾਬਲੇ ਆਪਣਾ ਉਮੀਦਵਾਰ ਬਣਾਇਆ ਹੈ। 

lakha sidhana

ਲੱਖਾ ਸਿਧਾਣਾ ਵੀ ਲੋਕ ਸਭਾ ਚੋਣਾਂ 2024 ਲੜਨ ਜਾਰ ਰਹੇ ਹਨ। ਉਹ ਵੀ ਸਿਆਸਤ ਵਿਚ ਆਪਣੀ ਕਿਸਤਮ ਅਜ਼ਮਾਉਣਗੇ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਲੱਖਾ ਸਿਧਾਣਾ ਨੂੰ ਉਮੀਦਵਾਰ ਵਜੋਂ ਟਿਕਟ ਦੇ ਦਿੱਤੀ ਗਈ ਹੈ। ਅਕਾਲੀ ਦਲ (ਅੰਮ੍ਰਿਤਸਰ) ਨੇ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਲੱਖਾ ਸਿਧਾਣਾ ਦਾ ਐਲਾਨ ਅੱਜ ਬਠਿੰਡਾ ਵਿਖੇ ਇਕ ਪ੍ਰੈੱਸ ਕਾਨਫਰੰਸ ਕਰਕੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਕੀਤਾ ਗਿਆ। ਲੱਖਾ ਸਿਧਾਣਾ ਸਮੇਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਹੁਣ ਤੱਕ ਕੁਲ 11 ਉਮੀਦਵਾਰ ਐਲਾਨ ਦਿੱਤੇ ਗਏ ਹਨ। ਮੀਡੀਆ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ  ਦੱਸਿਆ ਕਿ ਉਹਨਾਂ ਦੀ ਪਾਰਟੀ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਤੋਂ ਲੋਕ ਸਭਾ ਦੀ ਚੋਣ ਲੜ ਰਹੀ ਹੈ।  ਸਮਾਜ ਸੇਵੀ ਲੱਖਾ ਸਿਧਾਣਾਂ ਨੂੰ ਉਸਦੀਆਂ  ਪੰਜਾਬ ਦੇ ਲੋਕਾਂ ਅਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਨੂੰ ਮੁੱਖ ਰੱਖਦਿਆਂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾ ਰਿਹਾ ਹੈ। ਸ.  ਮਾਨ ਨੇ ਕਿਹਾ ਕਿ ਪੰਜਾਬ ਨੂੰ ਠੱਗਾਂ ਤੋਂ ਬਚਾ ਕੇ ਤਰੱਕੀ ਤੇ ਖੁਸ਼ਹਾਲੀ ਦੇ ਰਾਹ 'ਤੇ ਲਿਜਾਣ ਲਈ ਲੋਕ ਪੱਖੀ ਆਗੂਆਂ ਦੀ ਬੇਹੱਦ  ਸਖਤ ਲੋੜ ਹੈ।ਉਹਨਾਂ ਕਿਹਾ ਕਿ ਪਾਰਟੀ ਵੱਲੋਂ  ਲੋਕ ਸਭਾ ਚੋਣ ਕਿਸਾਨ, ਮਜ਼ਦੂਰ, ਘੱਟ ਗਿਣਤੀਆਂ ਅਤੇ ਦਲਿਤਾਂ ਦੇ ਹੱਕਾਂ ਦੀ ਰੱਖਿਆ,  ਆਮ ਲੋਕਾਂ ਲਈ ਬਰਾਬਰ ਦੀਆਂ ਸਿਹਤ ਤੇ ਵਿਦਿਅਕ ਸਹੂਲਤਾਂ ਅਤੇ ਸੁਚਾਰੂ ਰਾਜ ਪ੍ਰਬੰਧਾਂ ਦੇ ਮੁੱਦਿਆਂ 'ਤੇ ਲੜੀ ਜਾਵੇਗੀ।  ਉਹਨਾਂ ਕਿਹਾ ਕਿ ਲੋਕ ਇਸ ਵਾਰ ਦਿੱਲੀ ਪੱਖੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾ ਕੇ ਲੋਕਾਂ ਦੇ ਹਿੱਤਾਂ ਲਈ ਖੜਨ ਵਾਲੇ ਉਮੀਦਵਾਰਾਂ ਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜਣਗੇ।  ਪਾਰਟੀ ਪ੍ਰਧਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਦਾ ਧੰਨਵਾਦ ਕਰਦੇ ਹੋਏ ਸਮਾਜ ਸੇਵੀ ਲੱਖਾ ਸਿਧਾਣਾ ਨੇ ਕਿਹਾ ਕਿ ਉਹ ਪੰਜਾਬ ਦੀ ਬਿਹਤਰੀ ਲਈ ਪਾਰਟੀ ਵੱਲੋਂ ਸੌਂਪੀ ਗਈ ਇਸ ਅਹਿਮ ਜਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਂਦੇ ਹੋਏ ਪੰਜਾਬ ਪੱਖੀ ਸੋਚ ਰੱਖਣ ਵਾਲੇ ਲੋਕਾਂ ਦੇ ਸਹਿਯੋਗ ਨਾਲ ਬਠਿੰਡਾ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਉਣਗੇ। ਇਸ ਮੌਕੇ ਪਾਰਟੀ ਦੇ ਮੀਤ ਪ੍ਰਧਾਨ ਡਾ. ਹਰਜਿੰਦਰ ਸਿੰਘ ਜੱਖੂ, ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ, ਗੁਰਸੇਵਕ ਸਿੰਘ ਜਵਾਰਕੇ ਤੋਂ ਇਲਾਵਾ ਪਾਰਟੀ ਦੀ ਹੋਰ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।ਇੱਥੇ ਵਰਨਨਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਦੋ ਵਾਰੀ ਸੁੂਚੀ ਜਾਰੀ ਕਰਕੇ ਪੰਜਾਬ ਦੀਆਂ ਹੋਰ 10 ਲੋਕ ਸਭਾ ਸੀਟਾਂ ਤੋਂ ਉਮੀਦਵਾਰ ਐਲਾਨੇ ਜਾ ਚੁੱਕੇ ਹਨ।  ਲੱਖਾ ਸਿਧਾਣਾ ਸਮੇਤ ਹੁਣ ਕੁੱਲ 11 ਉਮੀਦਵਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਜਾ ਚੁੱਕੇ ਹਨ।  ਪਾਰਟੀ ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਸੁੂਚੀ ਇਸ ਪ੍ਰਕਾਰ ਹੈ।ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ , ਪਟਿਆਲਾ ਤੋਂ ਪ੍ਰੋਫੈਸਰ ਮਹਿੰਦਰਪਾਲ ਸਿੰਘ,  ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ ਛੰਦੜਾ, ਫਰੀਦਕੋਟ ਤੋਂ ਬਲਦੇਵ ਸਿੰਘ ਗਗੜਾ,  ਸ੍ਰੀ ਆਨੰਦਪੁਰ ਸਾਹਿਬ ਤੋਂ ਇੰਜੀਨੀਅਰ ਕੁਸ਼ਲਪਾਲ ਸਿੰਘ ਮਾਨ,ਅੰਮ੍ਰਿਤਸਰ ਤੋਂ ਈਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਅਤੇ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।...

farmers protest

ਪਟਿਆਲਾ ਸੀਟ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਨੂੰ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਜਦੋਂ ਲੋਕ ਸਭਾ ਚੋਣਾਂ ਲਈ ਸਮਾਣਾ ਵਿਖੇ ਪਹੁੰਚੇ ਸੀ ਤਾਂ ਕਿਸਾਨਾਂ ਨੇ ਉਨ੍ਹਾਂ ਦਾ ਘਿਰਾਓ ਕੀਤਾ ਸੀ। ਇਸ ਕਾਰਨ ਕੁਝ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਪੁਲਿਸ ਕਾਰਵਾਈ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚਾ ਨੇ ਹਾਈਵੇ ’ਤੇ ਧਰਨਾ ਦਿੱਤਾ। ਕਿਸਾਨ ਯੂਨੀਅਨ ਨੇ ਮੰਗ ਕੀਤੀ ਕਿ ਨਜ਼ਰਬੰਦ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪਰਨੀਤ ਕੌਰ ਦਾ ਪਾਤੜਾਂ ਅਤੇ ਬਨੂੜ ਚੋਣ ਪ੍ਰਚਾਰ ਦੌਰਾਨ ਵਿਰੋਧ ਕੀਤਾ ਗਿਆ ਸੀ। ਕਿਸਾਨਾਂ ਨੇ ਸਪੱਸ਼ਟ ਕਿਹਾ ਸੀ ਕਿ ਪੰਜਾਬ ਵਿਚ ਭਾਜਪਾ ਦੇ ਕਿਸੇ ਵੀ ਉਮੀਦਵਾਰ ਨੂੰ ਚੋਣ ਪ੍ਰਚਾਰ ਨਹੀਂ ਕਰਨ ਦਿੱਤਾ ਜਾਵੇਗਾ। ਇਸ ਕਾਰਨ ਪਰਨੀਤ ਕੌਰ ਖ਼ਿਲਾਫ਼ ਵਾਰ-ਵਾਰ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਨੇ ਸੜਕ ਜਾਮ ਕਰ ਕੇ ਪਰਨੀਤ ਕੌਰ ਖ਼ਿਲਾਫ਼ ਰੋਸ ਪ੍ਰਗਟਾਇਆ। ਉਨ੍ਹਾਂ ਨੂੰ ਕਾਲੇ ਝੰਡੇ ਦਿਖਾ ਕੇ ਚੋਣ ਪ੍ਰਚਾਰ ਕਰਨ ਤੋਂ ਰੋਕ ਦਿਤਾ ਗਿਆ।ਹਾਲਾਂਕਿ ਪਰਨੀਤ ਕੌਰ ਨੇ ਕਿਸਾਨਾਂ ਦੇ ਇਸ ਧਰਨੇ ਨੂੰ ਉਨ੍ਹਾਂ ਦਾ ਹੱਕ ਦੱਸਿਆ ਸੀ। ਹਾਲ ਹੀ ਵਿੱਚ ਪਰਨੀਤ ਕੌਰ ਨੇ ਪ੍ਰੈਸ ਕਾਨਫਰੰਸ ਵਿੱਚ ਇਸ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ ਸਨ। ਉਨ੍ਹਾਂ ਕਿਹਾ ਸੀ ਕਿ ਕਿਸਾਨ ਆ ਕੇ ਆਪਣੀਆਂ ਸਮੱਸਿਆਵਾਂ ਦੱਸਣ ਤਾਂ ਹੱਲ ਜ਼ਰੂਰ ਕੱਢਿਆ ਜਾਵੇਗਾ। ਇਸ ਸਭ ਦੇ ਬਾਵਜੂਦ ਪਰਨੀਤ ਕੌਰ ਨੂੰ ਚੋਣ ਪ੍ਰਚਾਰ ਦੌਰਾਨ ਸਮਾਣਾ ਵਿਖੇ ਉਸੇ ਰੋਹ ਦਾ ਸਾਹਮਣਾ ਕਰਨਾ ਪਿਆ ਜੋ ਪਾਤੜਾਂ ਅਤੇ ਬਨੂੜ ਵਿੱਚ ਦੇਖਣ ਨੂੰ ਮਿਲਿਆ ਸੀ।

pawan tinu

ਪੰਜਾਬ ਦੀ ਸਿਆਸਤ ਵਿਚ ਮੁੜ ਉਥਲ-ਪੁਥਲ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਜਲੰਧਰ  ਦੀ ਆਦਮਪੁਰ ਸੀਟ ਤੋਂ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ( Pawan Kumar Tinu) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਟੀਨੂੰ ਨੂੰ ( Pawan Kumar Tinu joins app) ਜਲੰਧਰ ਸੀਟ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਬਣਾ ਸਕਦੀ ਹੈ। ਉਧਰ, ਅਕਾਲੀ ਦਲ ਨੇ ਆਖਿਆ ਹੈ ਕਿ ਪਾਰਟੀ ਨੂੰ ਇਸ ਨਾਲ ਕੋਈ ਫਰਕ ਨਹੀਂ ਪਵੇਗਾ।

friend death new

ਅਮਰਗੜ੍ਹ/ਮਾਲੇਰਕੋਟਲਾ : ਈਦ (Eid) ਦੀ ਖ਼ੁਸ਼ੀ ਮਨਾ ਕੇ ਚੰਡੀਗੜ੍ਹ ਤੋਂ ਪਰਤ ਰਹੇ ਪੰਜ ਦੋਸਤਾਂ ਨਾਲ ਭਿਆਨਕ ਸੜਕ ਹਾਦਸਾ (Road Accident) ਹੋ ਗਿਆ। ਇਸ ਹਾਦਸੇ ਵਿਚ ਤਿੰਨ ਪਰਿਵਾਰਾਂ ਦੇ ਚਿਰਾਗ਼ ਬੁਝ ਗਏ, ਜਦਕਿ ਬਾਕੀ ਦੋ ਨੌਜਵਾਨਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਹਾਦਸੇ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਮੁਤਾਬਕ ਪੰਜ ਦੋਸਤ ਈਦ ਦੀ ਖ਼ੁਸ਼ੀ ਮਨਾਉਣ ਚੰਡੀਗੜ੍ਹ ਗਏ ਸਨ। ਉਹ ਦੇਰ ਰਾਤ ਲਗਪਗ 11 ਵਜੇ ਮਾਲੇਰਕੋਟਲਾ ਮੁੜ ਰਹੇ ਸਨ, ਤਦ ਹਾਦਸਾ ਹੋ ਗਿਆ। ਉਹ ਚੰਡੀਗੜ੍ਹ ਜਾਂਦੇ ਸਮੇਂ ਮਾਲੇਰਕੋਟਲਾ ਤੋਂ ਖੰਨਾ ਰੋਡ ’ਤੇ ਦਸ ਕਿਲੋਮੀਟਰ ਦੂਰ ਮੌਜੂਦ ਪੈਟਰੋਲ ਪੰਪ ’ਤੇ ਗੱਡੀ ’ਚ ਪੈਟਰੋਲ ਪੁਆਉਣ ਗਏ ਸਨ। ਪੰਪ ’ਤੇ ਉਨ੍ਹਾਂ ਦਾ ਇਕ ਦੋਸਤ ਕੰਮ ਕਰਦਾ ਹੈ। ਉਹ ਆਪਣੇ ਦੋਸਤ ਨੂੰ ਵੀ ਨਾਲ ਮਾਲੇਰਕੋਟਲਾ ਲਿਜਾਣਾ ਚਾਹੁੰਦੇ ਸਨ ਪਰ ਉਸ ਨੇ ਮਨ੍ਹਾ ਕਰ ਦਿੱਤਾ, ਕਿਉਂਕਿ ਉਹ ਡਿਊਟੀ ’ਤੇ ਸੀ। ਇਸ ਤੋਂ ਬਾਅਦ ਪੈਟਰੋਲ ਪੰਪ ਤੋਂ ਸਿਰਫ਼ ਤਿੰਨ ਕਿੱਲੋਮੀਟਰ ਦੂਰ ਖੰਨਾ ਰੋਡ ਮੁੱਖ ਹਾਈਵੇ ’ਤੇ ਉਨ੍ਹਾਂ ਦੀ ਗੱਡੀ ਦਾ ਹਾਦਸਾ ਹੋ ਗਿਆ ਜਿਸ ਵਿਚ ਅਲੀ ਸ਼ਾਨ ਨਿਵਾਸੀ ਭੁਮਸੀ ਮੁਹੱਲਾ ਮਾਲੇਰਕੋਟਲਾ ਤੇ ਸਿਮਰਨਜੀਤ ਸਿੰਘ ਨਿਵਾਸੀ ਪਿੰਡ ਗੁਆਰਾ ਦੀ ਮੌਕੇ ’ਤੇ ਮੌ.ਤ ਹੋ ਗਈ ਜਦਕਿ ਅਸਲਮ ਨਿਵਾਸੀ ਜਮਾਲਪੁਰਾ ਮਾਲੇਰਕੋਟਲਾ ਦੀ ਲੁਧਿਆਣਾ ਡੀਐੱਮਸੀ ’ਚ ਮੌ.ਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਗੱਡੀ ’ਚੋਂ ਬਾਹਰ ਉਛਲ ਕੇ ਕਾਫ਼ੀ ਦੂਰ ਜਾ ਡਿੱਗੇ। ਹਾਦਸੇ ਦਾ ਕਾਰਨ ਗੱਡੀ ਦਾ ਟਾਇਰ ਫਟਣਾ ਦੱਸਿਆ ਜਾ ਰਿਹਾ ਹੈ। ਇਸ ਨਾਲ ਗੱਡੀ ਬੇਕਾਬੂ ਹੋ ਕੇ ਪਲਟ ਗਈ।ਪੋਸਟਮਾਰਟਮ ਤੋਂ ਬਾਅਦ ਅਸਲਮ ਨੂੰ ਜਮਾਲਪੁਰ ਦੇ ਕਬਰਿਸਤਾਨ ’ਚ ਸਪੁਰਦ-ਏ-ਖ਼ਾਕ ਕੀਤਾ ਗਿਆ। ਚੌਥੇ ਨੌਜਵਾਨ ਪ੍ਰਭਸਿਮਰਨ ਸਿੰਘ ਨਿਵਾਸੀ ਪਿੰਡ ਗੁਆਰਾ ਨੂੰ ਪਟਿਆਲਾ ਰੈਫਰ ਕੀਤਾ ਗਿਆ ਹੈ। ਉਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੰਜਵਾਂ ਨੌਜਵਾਨ ਮਨਵੀਰ ਸਿੰਘ ਨਿਵਾਸੀ ਗੁਆਰਾ ਖ਼ਤਰੇ ਤੋਂ ਬਾਹਰ ਹੈ। ਸਾਰੇ ਨੌਜਵਾਨਾਂ ਦੀ ਉਮਰ 20 ਤੋਂ 23 ਸਾਲ ਵਿਚਾਲੇ ਹੈ। ਚਸ਼ਮਦੀਦ ਮੁਤਾਬਕ ਗੱਡੀ ਸੜਕ ਵਿਚਾਲੇ ਪਲਟੀ ਹੋਈ ਸੀ। ਗੱਡੀ ਦੇ ਹਿੱਸੇ ਟੁੱਟ ਕੇ ਸੜਕ ਤੋਂ 20 ਫੁੱਟ ਦੂਰ ਪਏ ਸਨ। ਗੱਡੀ ਵਿਚ ਸਵਾਰ ਨੌਜਵਾਨ ਦੂਰ ਸੜਕ ’ਤੇ ਜਾ ਡਿੱਗੇ ਸਨ।...

pbks shikhar

ਪੰਜਾਬ ਕਿੰਗਜ਼ ਦੀ ਟੀਮ ਲਈ ਫਿਲਹਾਲ ਆਈਪੀਐਲ 2024 ਕੁਝ ਖਾਸ ਨਹੀਂ ਚੱਲ ਰਿਹਾ। ਖੇਡੇ ਗਏ ਛੇ ਮੈਚਾਂ ਵਿਚੋਂ ਦੋ ਹੀ ਮੈਚ ਜਿੱਤ ਸਕੀ ਹੈ, ਜਦਕਿ ਚਾਰ ਮੈਚਾਂ ਵਿਚ ਟੀਮ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਹੈ। ਇਸ ਵਿਚਾਲੇ ਟੀਮ ਲਈ ਇਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ। ਪੰਜਾਬ ਕਿੰਗਜ਼ ਦੇ ਕਪਤਾਨ ਸ਼ਿਖਰ ਧਵਨ ਟੀਮ ਵਿਚੋਂ ਬਾਹਰ ਹੋ ਗਏ ਹਨ। ਪੰਜਾਬ ਕਿੰਗਜ਼ ਦੇ ਕੋਚ ਸੰਜੇ ਬਾਂਗਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸ਼ਿਖਰ ਸ਼ਨੀਵਾਰ ਨੂੰ ਮੋਹਾਲੀ ਵਿੱਚ ਰਾਜਸਥਾਨ ਰਾਇਲਜ਼ ਦੇ ਖਿਲਾਫ਼ ਖੇਡੇ ਗਏ ਮੈਚ ਵਿੱਚ ਪਲੇਇੰਗ ਇਲੈਵਨ ਤੋਂ ਬਾਹਰ ਸੀ। ਇਸ ਦਾ ਕਾਰਨ ਕੋਚ ਨੇ ਮੋਢੇ ਦੀ ਸੱਟ ਦੱਸਿਆ ਹੈ। ਇਸ ਸੱਟ ਕਾਰਨ ਅਗਲੇ ਦੋ ਮੈਚਾਂ ਲਈ ਟੀਮ ਵਿੱਚੋਂ ਬਾਹਰ ਹੋ ਗਏ ਹਨ।ਪਿਛਲੇ ਮੈਚ ਵਿਚ ਵੀ ਧਵਨ ਦੀ ਜਗ੍ਹਾ ਉਤੇ ਸੈਮ ਕਰਨ ਨੇ ਟੀਮ ਦੀ ਕਪਤਾਨੀ ਕੀਤੀ ਸੀ, ਜਿਸ ਵਿਚ ਪੰਜਾਬ ਨੂੰ ਇਸ ਮੈਚ ਵਿੱਚ 3 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।ਮੈਚ ਤੋਂ ਬਾਅਦ ਟੀਮ ਦੇ ਕੋਚ ਸੰਜੇ ਬਾਂਗਰ ਨੇ ਕਪਤਾਨ ਸ਼ਿਖਰ ਧਵਨ ਦੇ ਮੋਢੇ ਦੀ ਸੱਟ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਅਸੀਂ ਉਨ੍ਹਾਂ ਨੂੰ ਮਿਸ ਕੀਤਾ ਕਿਉਂਕਿ ਉਨ੍ਹਾਂ ਨੂੰ ਮੋਢੇ ‘ਤੇ ਸੱਟ ਲੱਗੀ ਸੀ। ਇਸ ਲਈ ਮੈਂ ਕਹਾਂਗਾ ਕਿ ਉਹ ਅਗਲੇ ਕੁਝ ਮੈਚਾਂ ਵਿੱਚੋਂ ਬਾਹਰ ਹੀ ਰਹਿ ਸਕਦੇ ਹਨ। ਸਾਨੂੰ ਇੰਤਜ਼ਾਰ ਕਰਨਾ ਪਵੇਗਾ ਤੇ ਦੇਖਣਾ ਪਵੇਗਾ ਕਿ ਉਹ ਟ੍ਰੀਟਮੈਂਟ ‘ਤੇ ਕਿਸਵੇ ਰਿਐਕਟ ਕਰਦੇ ਹਨ, ਪਰ ਹੁਣ ਤਾਂ ਅਜਿਹਾ ਲੱਗ ਰਿਹਾ ਹੈ ਕਿ ਉਹ ਅਗਲੇ 7 ਤੋਂ 10 ਦਿਨ ਤੱਕ ਬਾਹਰ ਰਹਿ ਸਕਦੇ ਹਨ।ਜੇਕਰ ਅਜਿਹਾ ਹੁੰਦਾ ਹੈ ਤਾਂ ਸ਼ਿਖਰ 18 ਅਪ੍ਰੈਲ ਨੂੰ ਮੁੰਬਈ ਦੇ ਨਾਲ ਅਸੀਂ ਆਪਣੇ ਘਰੇਲੂ ਗਰਾਊਂਡ ਵਿੱਚ ਹੋਣ ਵਾਲੇ ਮੈਚ ਤੇ ਉਸ ਦੇ ਬਾਅਦ 21 ਅਪ੍ਰੈਲ ਨੂੰ ਘਰੇਲੂ ਮੈਦਾਨ ਉਤੇ ਹੀ ਗੁਜਰਾਤ ਟਾਇਟਨਸ ਦੇ ਖਿਲਾਫ਼ ਹੋਣ ਵਾਲੇ ਮੈਚ ਵਿੱਚ ਨਹੀਂ ਖੇਡਣਗੇ। ਬਾਂਗਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਧਵਨ ਦੀ ਗੈਰ-ਮੌਜੂਦਗੀ ਵਿੱਚ ਸੈਮ ਕਰਨ ਹੀ ਕਪਤਾਨੀ ਕਰਨਗੇ। 

accident top

ਬਲਾਚੌਰ/ਕਾਠਗੜ੍ਹ-ਮਾਤਾ ਨੈਣਾਂ ਦੇਵੀ ਨਤਮਸਤਕ ਹੋ ਕੇ ਪਰਤ ਰਹੇ ਮਾਂ-ਪੁੱਤ ਨਾਲ ਭਿਆਨਕ ਹਾਦਸਾ ਹੋ ਗਿਆ। ਬਲਾਚੌਰ-ਰੂਪਨਗਰ ਰਾਜ ਮਾਰਗ ’ਤੇ ਸਥਿਤ ਰਾਇਤ ਇੰਟਰਨੈਸ਼ਨਲ ਸਕੂਲ ਦੇ ਨੇੜੇ ਇਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ ਹੋਈ। ਇਸ ਵਿਚ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਕੇ ’ਤੇ ਹੀ ਮੌ.ਤ ਹੋ ਗਈ। ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਤਨੀ ਫੱਤੂ ਰਾਮ ਵਾਸੀ ਫਤਿਹਪੁਰ ਜ਼ਿਲ੍ਹਾ ਲੁਧਿਆਣਾ ਤੋਂ ਆਪਣੇ ਪੁੱਤਰ ਰਾਹੁਲ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਾਤਾ ਨੈਣਾਂ ਦੇਵੀ ਵਿਖੇ ਮੱਥਾ ਟੇਕਣ ਉਪਰੰਤ ਵਾਪਸੀ ’ਤੇ ਰੈਲਮਾਜਰਾ ਵਿਖੇ ਆਪਣੀ ਭੈਣ ਨੂੰ ਮਿਲ ਕੇ ਜਦੋਂ ਆਪਣੇ ਪਿੰਡ ਫਤਿਹਪੁਰ ਨੂੰ ਤੁਰੇ ਤਾਂ ਜਾਂਦੇ ਸਮੇਂ ਰਾਇਤ ਇੰਟਰਨੈਸ਼ਨਲ ਸਕੂਲ ਦੇ ਨੇੜੇ ਉਨ੍ਹਾਂ ਦੇ ਮੋਟਰਸਾਈਕਲ ਦੀ ਕਾਰ ਨਾਲ ਭਿਆਨਕ ਟੱਕਰ ਹੋ ਗਈ । ਇਸ ਹਾਦਸੇ ਵਿਚ ਮਾਂ-ਪੁੱਤ ਦੀ ਮੌਕੇ ’ਤੇ ਹੀ ਮੌ.ਤ ਹੋ ਗਈ ਅਤੇ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਉਪਰੰਤ ਕਾਰ ਚਾਲਕ ਫਰਾਰ ਦੱਸਿਆ ਗਿਆ ਹੈ।  ...

hindu aagu killed

ਨੰਗਲ–ਪੰਜਾਬ ਵਿਚ ਵੱਡੀ ਵਾਰ.ਦਾਤ ਵਾਪਰੀ ਹੈ। ਨੰਗਲ ਦੇ ਰੇਲਵੇ ਰੋਡ ’ਤੇ ਅਣਪਛਾਤੇ ਹਮਲਾਵਰਾਂ ਨੇ ਵਿਸ਼ਵ ਹਿੰਦੂ ਪਰਿਸ਼ਦ (ਵਿਹਿਪ) ਦੇ ਜ਼ਿਲ੍ਹਾ ਪ੍ਰਧਾਨ ਦਾ ਤੇਜ਼ਧਾਰ ਹਥਿਆਰ ਨਾਲ ਕ.ਤ.ਲ ਕਰ ਦਿੱਤਾ ਹੈ। ਰੇਲਵੇ ਰੋਡ ਦੇ ਦੁਕਾਨਦਾਰ ਮੁਨੀਸ਼ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਤਕਰੀਬਨ 5 ਵਜੇ ਨੇੜਲੀ ਦੁਕਾਨ ਦੇ ਮਾਲਕ ਵਿਕਾਸ ਪ੍ਰਭਾਕਰ ਦੀ ਗੰਭੀਰ ਹਾਲਤ ਬਾਰੇ ਪਤਾ ਲੱਗਿਆ ਤਾਂ ਉਹ ਉਸ ਨੂੰ ਤੁਰੰਤ ਸਿਵਲ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵਿਕਾਸ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਸਨ।ਘਟਨਾ ਤੋਂ ਬਾਅਦ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਸੋਸ਼ਲ ’ਤੇ ਵਾਇਰਲ ਹੋ ਚੁੱਕੀ ਹੈ, ਜਿਸ ਵਿਚ 2 ਲੋਕ ਸਕੂਟਰੀ ’ਤੇ ਸਵਾਰ ਹੋ ਕੇ ਦੁਕਾਨ ਦੇ ਬਾਹਰ ਖੜ੍ਹੇ ਹਨ ਅਤੇ ਉਨ੍ਹਾਂ ਨੇ ਮੂੰਹ ਢੱਕੇ ਹੋਏ ਹਨ। ਇਕ ਵਿਅਕਤੀ ਦੁਕਾਨ ’ਚ ਦਾਖ਼ਲ ਹੁੰਦਾ ਵਿਖਾਈ ਦੇ ਰਿਹਾ ਹੈ ਅਤੇ ਕੁਝ ਦੇਰ ਬਾਅਦ ਦੋਵੇਂ ਸਕੂਟਰੀ ’ਤੇ ਫਰਾਰ ਹੋ ਜਾਂਦੇ ਹਨ।ਰੇਲਵੇ ਰੋਡ 'ਤੇ ਵਾਪਰੀ ਘਟਨਾ ਤੋਂ ਬਾਅਦ ਮਰਨ ਵਾਲਾ ਵਿਕਾਸ ਪ੍ਰਭਾਕਰ ਧਾਰਮਿਕ ਸੁਭਾਅ ਦਾ ਸੀ। ਇਸ ਕਾਰਨ ਉਨ੍ਹਾਂ ਦੀਆਂ ਪਿਛਲੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਤਿੰਨ ਮਹੀਨੇ ਪਹਿਲਾਂ ਵਿਸ਼ਵ ਹਿੰਦੂ ਪ੍ਰੀਸ਼ਦ ਨੰਗਲ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਵਿਕਾਸ ਦੋ ਧੀਆਂ ਦਾ ਪਿਤਾ ਸੀ। ਉਨ੍ਹਾਂ ਦੀ ਮੌ.ਤ ਤੋਂ ਬਾਅਦ ਰੇਲਵੇ ਰੋਡ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ।ਉਧਰ, ਪੁਲਿਸ ਨੇ ਸੀਸੀਟੀਵੀ ਫੁਟੇਜ ਵੇਖਣ ਤੋਂ ਬਾਅਦ ਜਾਂਚ ਤੇਜ਼ ਕਰ ਦਿੱਤੀ ਹੈ। ਨੰਗਲ ਥਾਣਾ ਇੰਚਾਰਜ ਰਜਨੀਸ਼ ਚੌਧਰੀ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਦੇ ਵਧੀਕ ਡੀ. ਐੱਸ. ਪੀ.  ਨੰਗਲ ਅਜੈ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਹਨ ਅਤੇ ਹਮਲਾਵਰਾਂ ਦਾ ਸੁਰਾਗ ਲਗਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਸਿਵਲ ਹਸਪਤਾਲ ਦੀ ਡਾਕਟਰ ਪ੍ਰਤਿਕਸ਼ਾ ਅਨੁਸਾਰ ਜਦੋਂ ਵਿਕਾਸ ਪ੍ਰਭਾਕਰ ਨੂੰ ਖ਼ੂਨ ਨਾਲ ਲਥਪਥ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਤਾਂ ਉਸ ਦੀ ਮੌ.ਤ ਹੋ ਚੁੱਕੀ ਸੀ। ਕਈ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ।...