ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਵੱਡੀ ਗਿਣਤੀ ਹਿੱਸਿਆਂ ਵਿਚ ਅੱਜ ਦਿਨ ਚੜ੍ਹਦਿਆਂ ਹੀ ਮੌਸਮ ਬਦਲ ਗਿਆ ਹੈ। ਬਾਰਿਸ਼ ਪੈਣ ਨਾਲ ਭਾਵੇਂ ਤਾਪਮਾਨ ਘੱਟ ਹੋ ਗਿਆ ਪਰ ਕਿਸਾਨਾਂ ਦੇ ਚਿਹਰਿਆਂ ਉਤੇ ਚਿੰਤਾ ਦੀਆਂ ਲਕੀਰਾਂ ਖਿੱਚੀਆਂ ਗਈਆਂ। ਮੌਸਮ ਵਿਭਾਗ ਮੁਤਾਬਕ ਬਾਰਿਸ਼ ਦਾ ਇਹ ਦੌਰ ਅਗਲੇ ਕੁਝ ਦਿਨਾਂ ਤਕ ਜਾਰੀ ਰਹਿਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਕੁਝ ਦਿਨਾਂ ਤਕ ਗਰਮੀ ਤੋਂ ਰਾਹਤ ਮਿਲੇਗੀ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਵਿੱਚ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ, ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਉੱਤਰੀ ਭਾਰਤ ਦੇ ਕੁਝ ਰਾਜਾਂ ਵਿੱਚ ਮੌਸਮ ਬਹੁਤ ਤੇਜ਼ੀ ਨਾਲ ਬਦਲ ਸਕਦਾ ਹੈ। ਇਸ ਦੌਰਾਨ ਮੀਂਹ ਦੇ ਨਾਲ-ਨਾਲ ਤੂਫਾਨ ਅਤੇ ਗੜ੍ਹੇ ਵੀ ਪੈ ਸਕਦੇ ਹਨ।ਚੰਡੀਗੜ੍ਹ ਮੌਸਮ ਵਿਭਾਗ ਵੱਲੋਂ 13 ਤੋਂ 15 ਅਪ੍ਰੈਲ ਤੱਕ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਹੈ। ਪੰਜਾਬ ਦੇ ਹੁਸ਼ਿਆਰਪੁਰ, ਅਬੋਹਰ, ਫਾਜ਼ਿਲਕਾ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਜ਼ਿਲ੍ਹੇ ਖ਼ਰਾਬ ਮੌਸਮ ਦੇ ਨਾਲ ਕਾਫੀ ਪ੍ਰਭਾਵਿਤ ਹੋ ਸਕਦੇ ਹਨ। ਜਦ ਕਿ ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਫਤਿਹਾਬਾਦ ਸਮੇਤ ਕਈ ਜ਼ਿਲ੍ਹਿਆਂ ਵਿੱਚ ਖ਼ਰਾਬ ਮੌਸਮ ਦੇ ਨਾਲ ਫ਼ਸਲਾਂ ਦਾ ਨੁਕਸਾਨ ਹੋ ਸਕਦਾ ਹੈ।ਮੌਸਮ ਵਿਭਾਗ ਮੁਤਾਬਕ 14 ਅਪ੍ਰੈਲ ਨੂੰ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਹਾਰਾਸ਼ਟਰ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਉੱਪਰ ਬਣਿਆ ਹੋਇਆ ਹੈ। ਦਿੱਲੀ ਦੇ ਮੌਸਮ ਵਿਭਾਗ ਮੁਤਾਬਕ 14 ਤੋਂ 15 ਅਪ੍ਰੈਲ ਦਰਮਿਆਨ ਮੌਸਮ ਬਦਲ ਸਕਦਾ ਹੈ। IMD ਨੇ ਦਿੱਲੀ ‘ਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।ਪੱਛਮੀ ਗੜਬੜੀ ਕਾਰਨ ਉੱਤਰੀ-ਪੱਛਮੀ ਭਾਰਤ ਦੇ ਮੌਸਮ ਦੇ ਪੈਟਰਨ ਲਗਾਤਾਰ ਬਦਲ ਰਹੇ ਹਨ। ਇਸ ਕਾਰਨ 14 ਤੋਂ 15 ਅਪ੍ਰੈਲ ਦਰਮਿਆਨ ਮੀਂਹ ਅਤੇ ਹਨੇਰੀ ਚੱਲੇਗੀ। ਇਸ ਦੇ ਨਾਲ ਗੜੇ ਵੀ ਪੈਣਗੇ। ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ 14 ਤੋਂ 15 ਅਪ੍ਰੈਲ ਦਰਮਿਆਨ ਮੀਂਹ ਅਤੇ ਬਰਫਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੀਂਹ ਅਤੇ ਤੂਫ਼ਾਨ ਦਾ ਅਲਰਟ ਹੈ। ਇਸ ਦੌਰਾਨ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ।
ਮੁੰਬਈ-ਬਾਲੀਵੁੱਡ ਦੇ ਦਬੰਗ ਅਦਾਕਾਰ ਸਲਮਾਨ ਖਾਨ ਦੇ ਘਰ ਬਾਹਰ ਗੋ.ਲੀਆਂ ਚੱਲੀਆਂ ਹਨ। ਇਹ ਘਟਨਾ ਉਸ ਵੇਲੇ ਹੋਈ ਜਦੋਂ ਅਦਾਕਾਰ ਆਪਣੇ ਘਰ ਵਿਚ ਮੌਜੂਦ ਸੀ। ਘਟਨਾ ਨੂੰ ਅੰਜਾਮ ਬਾਈਕ ਸਵਾਰ ਅਣਪਛਾਤੇ ਵਿਅਕਤੀਆਂ ਨੇ ਦਿੱਤਾ। ਹਵਾ 'ਚ ਫਾਇਰਿੰਗ ਕਰ ਕੇ ਫਰਾਰ ਹੋ ਗਿਆ। ਸਵੇਰੇ ਕਰੀਬ 5 ਵਜੇ ਗੋ.ਲੀਬਾਰੀ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਗੋ.ਲੀ ਚਲਾਉਣ ਵਾਲਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਫੋਰੈਂਸਿਕ ਟੀਮ ਵੀ ਜਾਂਚ ਲਈ ਪਹੁੰਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬਾਲੀਵੁੱਡ ਸਟਾਰ ਸਲਮਾਨ ਖਾਨ ਦੇ ਬਾਂਦਰਾ ਸਥਿਤ ਘਰ ਦੇ ਬਾਹਰ ਸਵੇਰੇ ਦੋ ਅਣਪਛਾਤੇ ਵਿਅਕਤੀਆਂ ਨੇ ਗੋ.ਲੀਆਂ ਚਲਾ ਦਿੱਤੀਆਂ। ਸਥਾਨਕ ਲੋਕਾਂ ਦੇ ਅਨੁਸਾਰ, ਹੈਲਮੇਟ ਪਹਿਨੇ ਦੋ ਅਣਪਛਾਤੇ ਵਿਅਕਤੀ ਇੱਕ ਮੋਟਰਸਾਈਕਲ 'ਤੇ ਤੇਜ਼ ਰਫ਼ਤਾਰ ਨਾਲ ਆਏ ਅਤੇ ਹਨੇਰੇ ਅਤੇ ਸੁੰਨਸਾਨ ਸੜਕ 'ਤੇ ਜਾਣ ਤੋਂ ਪਹਿਲਾਂ ਗਲੈਕਸੀ ਅਪਾਰਟਮੈਂਟ ਦੀ ਦਿਸ਼ਾ ਵਿਚ ਘੱਟੋ-ਘੱਟ ਚਾਰ ਗੋ.ਲੀਆਂ ਚਲਾਈਆਂ। ਸਲਮਾਨ ਖਾਨ ਨੂੰ ਪੰਜਾਬ ਦੇ ਕੁਝ ਗੈਂਗਸਟਰਾਂ ਜਿਵੇਂ ਕਿ ਲਾਰੈਂਸ ਬਿਸ਼ਨੋਈ ਗੈਂਗ ਤੋਂ ਖ਼ਤਰਾ ਹੈ। ਪਿਛਲੇ ਕੁਝ ਸਾਲਾਂ ਤੋਂ ਸਲਮਾਨ ਅਤੇ ਉਸ ਦੇ ਪਿਤਾ ਸਲੀਮ ਖਾਨ ਨੂੰ ਵੱਖ-ਵੱਖ ਤਰੀਕਿਆਂ ਨਾਲ ਜਾਨੋਂ ਮਾਰਨ ਦੀਆਂ ਧਮ.ਕੀਆਂ ਦਿੱਤੀਆਂ ਜਾ ਰਹੀਆਂ ਹਨ। ਪਰਿਵਾਰ ਨੂੰ ਪੱਤਰ ਵੀ ਭੇਜਿਆ ਗਿਆ। ਬਾਂਦਰਾ ਪੁਲਿਸ ਦੀ ਇਕ ਟੀਮ ਖ਼ਾਨ ਦੇ ਘਰ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਆਸਪਾਸ ਦੇ ਇਲਾਕਿਆਂ 'ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਪੁਲਿਸ ਇਲਾਕੇ ਦੇ ਸੀਸੀਟੀਵੀ ਫੁਟੇਜ ਨੂੰ ਸਕੈਨ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਗੋਲੀ ਚਲਾਉਣ ਵਾਲੇ ਕੌਣ ਸਨ।
ਸ੍ਰੀ ਕੀਰਤਪੁਰ ਸਾਹਿਬ-ਵਿਸਾਖੀ ਦੇ ਦਿਨ ਸ੍ਰੀ ਕੀਰਤਪੁਰ ਸਾਹਿਬ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਵਿਸਾਖੀ ਦਾ ਮੇਲਾ ਵੇਖਣ ਜਾ ਰਹੇ ਨੌਜਵਾਨਾਂ ਨਾਲ ਵੱਡਾ ਹਾਦਸਾ ਵਾਪਰ ਗਿਆ। ਦਰਅਸਲ ਵਿਸਾਖੀ ਮੌਕੇ ਨਵਾਂਸ਼ਹਿਰ ਦੇ ਪਿੰਡ ਸ਼ੇਖੂਪੁਰਾ ਤੋਂ ਸੰਗਤ ਟਰੈਕਟਰ ਟਰਾਲੀ ਵਿੱਚ ਸਵਾਰ ਹੋ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਮੱਥਾ ਟੇਕਣ ਆਈ ਸੀ। ਮਨਾਲੀ-ਚੰਡੀਗੜ੍ਹ ਮੁੱਖ ਮਾਰਗ 'ਤੇ ਟਰੈਕਟਰ ਦੀ ਬ੍ਰੇਕ ਫੇਲ ਹੋ ਗਈ ਸੀ, ਜਿਸ ਕਾਰਨ ਟਰੈਕਟਰ ਬੇਕਾਬੂ ਹੋ ਕੇ ਕੰਧ ਨਾਲ ਜਾ ਟਕਰਾਇਆ। ਹਾਦਸਾ ਸਵੇਰੇ ਕਰੀਬ 11 ਵਜੇ ਵਾਪਰਿਆ। ਟਰੈਕਟਰ ਚਾਲਕ ਨੂੰ ਬੜੀ ਮੁਸ਼ਕਲ ਨਾਲ ਟਰੈਕਟਰ ਹੇਠੋਂ ਬਾਹਰ ਕੱਢਿਆ ਗਿਆ। ਡਰਾਈਵਰ ਅਤੇ ਜ਼ਖ਼ਮੀ ਬਜ਼ੁਰਗ ਨੂੰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਬਜ਼ੁਰਗ ਅਤੇ ਨੌਜਵਾਨ ਦੀ ਮੌ.ਤ ਕਾਰਨ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਛਾ ਗਿਆ ਹੈ।
ਚੰਡੀਗੜ੍ਹ-ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣੇ ਪੱਤੇ ਖੋਲ੍ਹ ਦਿੱਤੇ ਹਨ। ਉਨ੍ਹਾਂ ਨੇ ਸੱਤ ਲੋਕ ਸਭਾ ਸੀਟਾਂ ਉਤੇ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ ਹੈ।ਸੂਚੀ ਮੁਤਾਬਕ ਡਾ. ਦਲਜੀਤ ਸਿੰਘ ਚੀਮਾ ਨੂੰ ਗੁਰਦਾਸਪੁਰ ਤੋਂ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨਕੇ ਸ਼ਰਮਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋਂ ਐਸ. ਰਾਜਵਿੰਦਰ ਸਿੰਘ (ਸਵਰਗੀ ਐਸ. ਗੁਰਦੇਵ ਸਿੰਘ ਬਾਦਲ ਦਾ ਪੋਤਾ) ਅਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।
ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਬਹਾਦੁਰੀ ਦੀ ਚਰਚਾ ਜ਼ੋਰਾਂ ਉਤੇ ਹੈ। ਰਾਤ ਸਮੇਂ ਮੁੱਖ ਮਾਰਗ ਉਤੇ ਲੁਟੇਰਿਆਂ ਦਾ ਵਾਹ ਵਿਧਾਇਕ ਨਾਲ ਪੈ ਗਿਆ, ਜੋ ਉਨ੍ਹਾਂ ਨੂੰ ਮਹਿੰਗਾ ਪੈ ਗਿਆ। ਦਰਅਸਲ, ਲਟੇਰੇ ਇਕ ਵਿਅਕਤੀ ਨੂੰ ਲੁੱਟ ਰਹੇ ਸੀ ਕਿ ਇਸ ਵਿਚਾਲੇ ਵਿਧਾਇਕ ਕਾਕਾ ਬਰਾੜ ਦੀ ਐਂਟਰੀ ਹੋ ਗਈ। ਉਨ੍ਹਾਂ ਨੇ ਬਹਾਦੁਰੀ ਵਿਖਾਉਂਦਿਆਂ ਇਕ ਲੁਟੇਰੇ ਨੂੰ ਕਾਬੂ ਕਰ ਲਿਆ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਨੁਸਾਰ ਉਹ ਸ਼੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਮਾਰਗ ਤੋਂ ਇੱਕ ਵਿਆਹ ਸਮਾਰੋਹ ਵਿਚ ਹਿੱਸਾ ਲੈਣ ਉਪਰੰਤ ਵਾਪਸ ਆ ਰਹੇ ਸੀ ਕਿ ਰਸਤੇ ‘ਚ ਤਿੰਨ ਵਿਅਕਤੀ ਇੱਕ ਵਿਅਕਤੀ ਤੋਂ ਖੋਹ ਦੀ ਕੋਸ਼ਿਸ਼ ਕਰ ਰਹੇ ਸੀ।ਉਹਨਾਂ ਜਦ ਕਾਰ ਰੋਕੀ ਤਾਂ ਇਹ ਤਿੰਨੋ ਮੋਟਰਸਾਈਕਲ ਤੋਂ ਬੈਠ ਫਰਾਰ ਹੋ ਗਏ, ਉਹਨਾਂ ਕਾਰ ਜਦ ਮੋਟਰਸਾਈਕਲ ਦੇ ਬਰਾਬਰ ਲਾਈ ਤਾਂ ਇਹ ਮੋਟਰਸਾਈਕਲ ਸੁੱਟ ਭੇਜਣ ਲੱਗੇ। ਵਿਧਾਇਕ ਅਤੇ ਉਹਨਾਂ ਦੇ ਗੰਨਮੈਨਾਂ ਜਦ ਉਹਨਾਂ ਦਾ ਪਿੱਛਾ ਕੀਤਾ ਤਾਂ ਦੋ ਫਰਾਰ ਹੋ ਗਏ ਜਦਕਿ ਇਕ ਜੋ ਕਿ ਕੋਟਕਪੂਰਾ ਮਾਰਗ ਨਾਲ ਲੱਗਦੇ ਫਲੈਟਾਂ ‘ਚ ਵੜ ਗਿਆ ਨੂੰ ਮੌਕੇ ਉਤੇ ਹੀ ਕਾਬੂ ਕਰ ਪੁਲਿਸ ਦੇ ਹਵਾਲੇ ਕਰ ਦਿੱਤਾ।ਵਿਧਾਇਕ ਵੱਲੋਂ ਸੂਚਨਾ ਦੇਣ ਤੇ ਮੌਕੇ ਉਤੇ ਪੁਲਿਸ ਪਹੁੰਚ ਗਈ। ਵਿਧਾਇਕ ਨੇ ਪੁਲਿਸ ਨੂੰ ਬਾਕੀ ਦੋ ਦੀ ਭਾਲ ਲਈ ਵੀ ਆਖਿਆ।
ਹਰਿਆਣਾ ਦੇ ਜੀਂਦ 'ਚ ਨੌਕਰੀ ਦਿਵਾਉਣ ਦੇ ਬਹਾਨੇ ਪੰਜਾਬ ਦੀ ਰਹਿਣ ਵਾਲੀ ਇਕ ਕੁੜੀ ਨਾਲ ਸਮੂਹਿਕ ਬਲਾ.ਤਕਾਰ ਕੀਤਾ ਗਿਆ। ਪੁਲਿਸ ਨੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਪੰਜਾਬ ਦੀ ਇਕ ਲੜਕੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਪੀੜਤਾ ਨੇ ਸ਼ਿਕਾਇਤ 'ਚ ਦੱਸਿਆ ਕਿ ਚਾਰ-ਪੰਜ ਦਿਨ ਪਹਿਲਾਂ ਉਸ ਦੀ ਜਾਣ-ਪਛਾਣ ਪਿੰਡ ਚੰਦੀ ਦੇ ਬਲਰਾਜ ਨਾਲ ਹੋਈ ਸੀ, ਜਿਸ ਨੇ ਵੀਰਵਾਰ ਦੇਰ ਸ਼ਾਮ ਆਪਣੇ ਇਕ ਸਾਥੀ ਨਾਲ ਮਿਲ ਕੇ ਜੁਲਾਨਾ ਪੁਰਾਣੇ ਬੱਸ ਸਟੈਂਡ ਕੋਲ ਨੌਕਰੀ ਦਿਵਾਉਣ ਦੇ ਬਹਾਨੇ ਇਕ ਕਾਰ 'ਚ ਉਸ ਨਾਲ ਸਮੂਹਿਕ ਬਲਾ.ਤਕਾਰ ਕੀਤਾ। ਜੁਲਾਨਾ ਕੇ ਥਾਣਾ ਇੰਚਾਰਜ ਨਵੀਨ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮਾਂ ਨੇ ਪੀੜਤਾ ਨੂੰ ਵੀਰਵਾਰ ਅੱਧੀ ਰਾਤ ਤਕ ਕਾਰ ਵਿੱਚ ਬੰਧਕ ਬਣਾ ਕੇ ਰੱਖਿਆ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦੇ ਚੁੰਗਲ 'ਚੋਂ ਨਿਕਲ ਕੇ ਪੀੜਤਾ ਨੇ ਜੁਲਾਨਾ ਪੁਲਿਸ ਸਟੇਸ਼ਨ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਬਲਰਾਜ ਤੇ ਇਕ ਅਣਪਛਾਤੇ ਖਿਲਾਫ ਸਮੂਹਿਕ ਬਲਾ.ਤਕਾਰ, ਬੰਧਕ ਬਣਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵਿਸਾਖੀ ਮੌਕੇ ਜਲੰਧਰ ਦੇ ਨਕੋਦਰ ਦੇ ਪਿੰਡ ਸ਼ੰਕਰ ਵਿਖੇ ਵਿਸਾਖੀ 'ਤੇ ਜਠੇਰਿਆਂ ਦੀ ਜਗ੍ਹਾ 'ਤੇ ਨਿਸ਼ਾਨ ਸਾਹਿਬ ਚੜ੍ਹਾਉਂਦਿਆਂ ਕਰੰਟ ਆਉਣ ਕਾਰਨ 2 ਲੋਕਾਂ ਦੀ ਹੋਈ ਮੌ.ਤ ਹੋ ਗਈ। ਤਿੰਨ ਲੋਕ ਝੁਲਸ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹੀਦਾਂ ਦੀ ਜਗ੍ਹਾ 'ਤੇ ਨਿਸ਼ਾਨ ਸਾਹਿਬ ਚੜ੍ਹਾਉਣ ਮੌਕੇ ਨਿਸ਼ਾਨ ਦਾ ਪਾਈਪ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆ ਗਿਆ, ਜਿਸ ਕਰ ਕੇ ਕਰੰਟ ਲੱਗਣ ਨਾਲ 2 ਲੋਕਾਂ ਦੀ ਮੌ.ਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬੂਟਾ ਸਿੰਘ (63) ਵਾਸੀ ਬਜੂਹਾ ਅਤੇ ਮਹਿੰਦਰ ਪਾਲ (42) ਵਾਸੀ ਬਜੂਹਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ. ਨਕੋਦਰ ਕੁਲਵਿੰਦਰ ਸਿੰਘ ਵਿਰਕ, ਸਦਰ ਥਾਣਾ ਮੁਖੀ ਇੰਸਪੈਕਟਰ ਜੈਪਾਲ, ਚੌਂਕੀ ਇੰਚਾਰਜ ਸ਼ੰਕਰ ਹਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੇ। ਉਥੇ ਹੀ ਕਰਨਦੀਪ, ਗੁਰਸ਼ਿੰਦਰ ਮਾਮੂਲੀ ਝੁਲਸੇ ਸਨ, ਜਿਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।
ਬਲਜਿੰਦਰ ਸਿੰਘ ਮਹੰਤ, ਮੁਹਾਲੀ : ਮੁਹਾਲੀ ਦੇ ਮਟੌਰ ਥਾਣੇ ਦੇ ਐਸਐਚਓ ਗੱਬਰ ਸਿੰਘ 'ਤੇ ਜਾਨਲੇਵਾ ਹਮਲਾ ਹੋਇਆ ਹੈ। ਬੁਲਟ ਪਰੂਫ ਗੱਡੀ ਹੋਣ ਕਾਰਨ ਉਨ੍ਹਾਂ ਦਾ ਬਚਾਅ ਹੋ ਗਿਆ। ਇਹ ਹਮਲਾ ਕੁਰਾਲੀ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਹਮਲਾਵਰਾਂ ਨੇ ਚੱਲਦੀ ਗੱਡੀ 'ਤੇ ਫਾਇਰ ਕੀਤਾ। ਹਮਲੇ ਦੌਰਾਨ ਐੱਸਐੱਚਓ ਦੀ ਸਕਾਰਪੀਓ ਗੱਡੀ ਦੇ ਸ਼ੀਸ਼ੇ ਟੁੱਟ ਗਏ। ਬੁਲਟਪਰੂਫ ਗੱਡੀ ਹੋਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਜ਼ਿਕਰਯੋਗ ਹੈ ਕਿ ਗੱਬਰ ਸਿੰਘ ਨੂੰ ਪਹਿਲਾਂ ਵੀ ਜਾਨੋਂ-ਮਾਰਨ ਦੀਆਂ ਧਮਕੀਆਂ ਮਿਲੀਆਂ ਸਨ ਜਿਸ ਕਾਰਨ ਸਰਕਾਰ ਨੇ ਉਨ੍ਹਾਂ ਨੂੰ ਬੁਲਟਪਰੂਫ ਸਕਾਰਪੀਓ ਗੱਡੀ ਮੁਹੱਈਆ ਕਰਵਾਈ ਸੀ।ਇਸ ਬਾਰੇ ਅਜੇ ਪੁਲਿਸ ਤਫ਼ਤੀਸ਼ ਕਰ ਰਹੀ ਹੈ। ਅਣਪਛਾਤੇ ਹਮਲਾਵਰਾਂ ਖਿਲਾਫ਼ ਰੋਪੜ ਦੇ ਕੁਰਾਲੀ ਅਤੇ ਰੋਪੜ ਦੇ ਵਿਚਕਾਰ ਪੈਂਦੇ ਸਿੰਘ ਭਗਵੰਤਪੁਰਾ ਥਾਣੇ 'ਚ ਇਰਾਦਾ-ਏ-ਕਤਲ ਕੇਸ ਦਰਜ ਕੀਤਾ ਗਿਆ ਹੈ।
ਲੁਧਿਆਣਾ ਵਿਚ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ 35 ਸਾਲਾ ਨੀਲਮ ਨੂੰ ਆਪਣੇ ਗੁਆਂਢੀ ਹਰਪ੍ਰੀਤ ਸਿੰਘ ਦੀ ਢਾਈ ਸਾਲਾ ਧੀ ਦਿਲਰੋਜ ਕੌਰ ਦੇ ਕ.ਤ.ਲ ਈ ਦੋਸ਼ੀ ਠਹਿਰਾਇਆ ਹੈ। ਇਸ ਜ਼ੁਰਮ ਦੀ ਸਜ਼ਾ ਸੋਮਵਾਰ ਨੂੰ ਸੁਣਾਈ ਜਾਵੇਗੀ। ਨੀਲਮ ਨੇ 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਤੋਂ ਬੱਚੀ ਨੂੰ ਸਕੂਟੀ ਉਤੇ ਅਗਵਾ ਕਰ ਕੇ ਸਲੇਮਟਾਬਰੀ ਇਲਾਕੇ ਵਿਚ ਰੇਤ ਦਾ ਗੱਡਾ ਖੋਦ ਕੇ ਜ਼ਿੰਦਾ ਦਫਨ ਕਰ ਦਿੱਤਾ ਸੀ। ਜਾਣਕਾਰੀ ਮੁਤਾਬਕ ਨੀਲਮ ਪਰਿਵਾਰ ਪ੍ਰਤੀ ਦੁਸ਼ਮਣੀ ਰੱਖਦੀ ਸੀ, ਇਸੇ ਰੰਜਿਸ਼ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਸੋਮਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਨੀਲਮ ਖਿਲਾਫ ਆਈਪੀਸੀ ਦੀ ਧਾਰਾ 364 ਤਹਿਤ ਕ.ਤ.ਲ ਦੇ ਇਰਾਦੇ ਨਾਲ ਅਗਵਾ ਦੇ ਦੋਸ਼ ਹਨ। ਬੱਚੀ ਦੀ ਮੌ.ਤ ਤੋਂ ਬਾਅਦ ਸਬੂਤ ਨਸ਼ਟ ਕਰਨ ਦੀਆਂ ਧਾਰਾਵਾਂ ਵੀ ਜੋੜੀਆਂ ਗਈਆਂ ਹਨ। ਨੀਲਮ ਤਲਾਕਸ਼ੁਦਾ ਹੈ ਤੇ 2015 ਤੋਂ ਆਪਣੇ 2 ਪੁੱਤਰਾਂ ਨਾਲ ਪੇਕੇ ਰਹਿ ਰਹੀ ਹੈ। ਉਸ ਦੇ ਪੁੱਤਰ ਸੜਕ ਉਤੇ ਦੂਜੇ ਬੱਚਿਆਂ ਨਾਲ ਹੱਥੋਂਪਾਈ ਕਰਦੇ ਸਨ, ਜਿਸ ਤੋਂ ਬਾਅਦ ਕੁਝ ਲੋਕਾਂ ਨੇ ਉਨ੍ਹਾਂ ਨੂੰ ਇਸ ਬਾਰੇ ਸ਼ਿਕਾਇਤ ਕੀਤੀ। ਕ.ਤ.ਲ ਤੋਂ ਕੁਝ ਦਿਨ ਪਹਿਲਾਂ ਨੀਲਮ ਨੇ ਦਿਲਰੋਜ ਦੇ ਮਾਤਾ-ਪਿਤਾ ਨਾਲ ਕਿਸੇ ਛੋਟੀ ਜਿਹੀ ਗੱਲ ਉਤੇ ਝਗੜਾ ਕੀਤਾ ਸੀ। ਉਸ ਨੇ ਦੁਸ਼ਮਣੀ ਪਾਲ ਲਈ ਤੇ ਉਨ੍ਹਾਂ ਦੀ ਧੀ ਦੀ ਹੱਤਿ.ਆ ਕਰ ਦਿੱਤੀ। ਵਕੀਲ ਘੁੰਮਣ ਨੇ ਕਿਹਾ ਕਿ ਮਾਮਲੇ ਨੂੰ ਸਾਬਤ ਕਰਨ ਲਈ 26 ਗਵਾਹ ਪੇਸ਼ ਕੀਤੇ ਗਏ। ਪੇਸ਼ ਕੀਤੇ ਗਏ ਸਬੂਤਾਂ ਤੇ ਗਵਾਹਾਂ ਦੇ ਮੱਦੇਨਜ਼ਰ ਅਦਾਲਤ ਨੇ ਉਸ ਨੂੰ ਦੋਸ਼ੀ ਠਹਿਰਾਇਆ ਹੈ। ਦੱਸਦੇਈਏ ਕਿ ਸਾਲ 2021 ਦੀ ਇਹ ਵਾਰਦਾਤ ਕਾਫੀ ਚਰਚਾ ਵਿਚ ਰਹੀ ਸੀ। ਪਰਿਵਾਰ ਤੇ ਲੋਕਾਂ ਨੇ ਇਨਸਾਫ ਲਈ ਕੈਂਡਲ ਮਾਰਚ ਵੀ ਕੱਢੇ ਸਨ। ਹੁਣ ਪਰਿਵਾਰ ਨੂੰ ਇਨਸਾਫ ਮਿਲਣ ਦੀ ਕਿਰਨ ਨਜ਼ਰ ਆਈ ਹੈ।
ਕਪੂਰਥਲਾ ਦੇ ਆਰਸੀਐਫ ਕੈਂਪਸ ਵਿੱਚ ਅਪਾਹਜ ਬੱਚਿਆਂ ਲਈ ਬਣੇ ਸਕੂਲ ਦੇ ਕੁਆਰਟਰ ਵਿਚ ਇੱਕ ਮਹਿਲਾ ਅਧਿਆਪਕਾ ਰਮਨਦੀਪ ਕੌਰ ਵੱਲੋਂ ਖ਼ੁ.ਦਕੁਸ਼ੀ ਕਰਨ ਦੇ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਰਮਨਦੀਪ ਕੌਰ ਦੇ ਪਰਿਵਾਰ ਨੇ ਕਿਹਾ ਹੈ ਕਿ ਉਨ੍ਹਾਂ ਦੀ ਧੀ ਖੁ.ਦਕੁਸ਼ੀ ਨਹੀਂ ਕਰ ਸਕਦੀ। ਉਸ ਦਾ ਕ.ਤ.ਲ ਕੀਤਾ ਗਿਆ ਹੈ। ਭਾਵੇਂ ਕਪੂਰਥਲਾ ਪੁਲਿਸ ਨੇ ਧਾਰਾ 306 ਤਹਿਤ ਕੇਸ ਦਰਜ ਕਰ ਕੇ ਪ੍ਰਿੰਸੀਪਲ ਸਮੇਤ ਕੁੱਲ ਤਿੰਨ ਵਿਅਕਤੀਆਂ ਨੂੰ ਗ੍ਰਿ.ਫ਼.ਤਾਰ ਕਰ ਲਿਆ ਹੈ ਪਰ ਮਾਮਲਾ ਉਸ ਸਮੇਂ ਭੱਖ ਗਿਆ, ਜਦੋਂ ਮ੍ਰਿਤਕ ਰਮਨਦੀਪ ਦੇ ਪਰਿਵਾਰਕ ਮੈਂਬਰ ਉਸ ਦੀ ਮ੍ਰਿਤਕ ਦੇਹ ਕਪੂਰਥਲਾ ਤੋਂ ਉਸ ਦੇ ਜੱਦੀ ਪਿੰਡ ਪੱਤੀ ਮਹੇਸ਼ਵਰ ਦਸੂਹਾ ਲੈ ਕੇ ਗਏ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਉਹ ਰਮਨਦੀਪ ਦਾ ਅੰਤਿਮ ਸੰਸਕਾਰ ਕਰਨ ਦੀ ਤਿਆਰੀ ਕਰ ਰਹੇ ਸਨ ਤਾਂ ਉਨ੍ਹਾਂ ਨੇ ਉਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਦੇਖੇ, ਜਿਸ ਕਾਰਨ ਸਾਨੂੰ ਸ਼ੱਕ ਹੈ ਕਿ ਰਮਨਦੀਪ ਦੀ ਮੌ.ਤ ਤੋਂ ਪਹਿਲਾਂ ਉਸ ਦੀ ਕੁੱ.ਟਮਾਰ ਕੀਤੀ ਗਈ ਹੈ। ਪਰਿਵਾਰ ਵਾਲਿਆਂ ਨੇ ਰਮਨਦੀਪ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਅਤੇ ਲਾ.ਸ਼ ਨੂੰ ਸ਼ਮਸ਼ਾਨਘਾਟ ਤੋਂ ਵਾਪਸ ਘਰ ਲਿਆਂਦਾ।ਮ੍ਰਿਤਕਾ ਰਮਨਦੀਪ ਦੀ ਮਾਂ ਨੇ ਦੱਸਿਆ ਕਿ ਉਸ ਦੀ ਲੜਕੀ ਜੈਕ ਐਂਡ ਜਿਲ ਸਕੂਲ ਵਿੱਚ ਅਧਿਆਪਕ ਵਜੋਂ ਕੰਮ ਕਰਦੀ ਸੀ। ਕਪੂਰਥਲਾ ਵਿੱਚ ਅਪਾਹਜ ਬੱਚਿਆਂ ਲਈ ਚਾਰ ਸਾਲਾਂ ਤੋਂ ਕੰਮ ਕਰ ਰਹੀ ਸੀ ਪਰ ਕੁਝ ਮਹੀਨਿਆਂ ਤੋਂ ਰਮਨਦੀਪ ਸਾਨੂੰ ਦੱਸ ਰਹੀ ਸੀ ਕਿ ਸਕੂਲ ਦੇ ਪ੍ਰਿੰਸੀਪਲ ਤੇ ਹੋਰਾਂ ਵੱਲੋਂ ਉਸ ਨਾਲ ਚੰਗਾ ਵਿਹਾਰ ਨਹੀਂ ਕੀਤਾ ਜਾ ਰਿਹਾ ਸੀ ਅਤੇ ਕੁਝ ਹੋਰ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਸੀ। ਰਮਨਦੀਪ ਨੇ ਦੱਸਿਆ ਕਿ ਉਹ ਨੌਕਰੀ ਛੱਡਣਾ ਚਾਹੁੰਦਾ ਸੀ ਪਰ ਘਰ ਦੇ ਮਾੜੇ ਹਾਲਾਤ ਹੋਣ ਕਾਰਨ ਉਹ ਨੌਕਰੀ ਨਹੀਂ ਛੱਡ ਸਕੀ। ਰਮਨਦੀਪ ਦੇ ਪਰਿਵਾਰ ਦਾ ਕਹਿਣਾ ਹੈ ਕਿ ਰਮਨਦੀਪ ਖੁ.ਦਕੁਸ਼ੀ ਨਹੀਂ ਕਰ ਸਕਦੀ ਹੈ ਅਤੇ ਉਸ ਦੀ ਲਾ.ਸ਼ ਪੱਖੇ ਨਾਲ ਲਟਕਾਈ ਗਈ ਹੈ। ਅੰਤਿਮ ਸੰਸਕਾਰ ਸਮੇਂ ਪਤਾ ਲੱਗਾ ਕਿ ਰਮਨਦੀਪ ਦੇ ਸਰੀਰ 'ਤੇ ਸੱਟਾਂ ਦੇ ਕਈ ਡੂੰਘੇ ਨਿਸ਼ਾਨ ਸਨ, ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਉਸ ਦੀ ਕੁੱ.ਟਮਾਰ ਕੀਤੀ ਗਈ ਹੈ। ਪਰਿਵਾਰ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਮੁਲਜ਼ਮਾਂ ਖ਼ਿਲਾਫ਼ ਧਾਰਾ 302 ਤਹਿਤ ਮਾਮਲਾ ਦਰਜ ਕੀਤਾ ਜਾਵੇ। ਪਰਿਵਾਰ ਨੇ ਚਿਤਾਵਨੀ ਦਿੱਤੀ ਕਿ ਉਹ ਉਦੋਂ ਤੱਕ ਰਮਨਦੀਪ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ ਜਦੋਂ ਤੱਕ ਪੁਲਸ ਉਨ੍ਹਾਂ ਦੀ ਬੇਟੀ ਨਾਲ ਇਨਸਾਫ ਨਹੀਂ ਕਰਦੀ ਅਤੇ ਜੇਕਰ ਲੋੜ ਪਈ ਤਾਂ ਉਹ ਰਮਨਦੀਪ ਦੀ ਲਾਸ਼ ਨੂੰ ਕਪੂਰਥਲੇ ਲੈ ਕੇ ਸਕੂਲ ਦੇ ਸਾਹਮਣੇ ਧਰਨਾ ਦੇਣਗੇ।
ਲੁਧਿਆਣਾ–ਸੈਂਟਰਲ ਜੇਲ੍ਹ ਕੰਪਲੈਕਸ ਜਿੱਥੇ ਬੇਹੱਦ ਸਖਤ ਸੁਰੱਖਿਆ ਪ੍ਰਬੰਧ ਹੁੰਦੇ ਹਨ, ਵਿਖੇ ਵਾਰ.ਦਾਤ ਹੋ ਗਈ। ਇਥੇ ਸਥਿਤ ਕੁਆਰਟਰ ’ਚ ਬਜ਼ੁਰਗ ਦਾ ਕ.ਤ.ਲ ਕਰ ਕੇ ਉਸ ਨੂੰ ਅੱਗ ਲਾ ਗਏ। ਇਸ ਤੋਂ ਇਲ਼ਾਵਾ ਮੁਲਜ਼ਮ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ ਕਰ ਕੇ ਫਰਾਰ ਹੋ ਗਏ। ਥਾਣਾ ਡਵੀਜ਼ਨ ਨੰ. 7 ਦੀ ਪੁਲਿਸ ਨੇ ਅਬਦੁਲ ਗੱਫਾਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਅਬਦੁਲ ਗੱਫਾਰ ਪੁੱਤਰ ਸਵ. ਇਕਬਾਲ ਖ਼ਾਨ ਨੇ ਦੱਸਿਆ ਕਿ ਉਹ ਸੈਂਟਰਲ ਜੇਲ੍ਹ ਦੇ ਕੰਪਲੈਕਸ ਸਥਿਤ ਕੁਆਰਟਰ ਨੰ. 64 ਦਾ ਨਿਵਾਸੀ ਹੈ। ਉਨ੍ਹਾਂ ਦੇ ਦਾਦਾ ਜਮਾਲੁਦੀਨ ਵੀ ਉਨ੍ਹਾਂ ਦੇ ਨਾਲ ਰਹਿੰਦੇ ਸਨ, ਜਿਨ੍ਹਾਂ ਦੀ ਉਮਰ 90 ਸਾਲ ਸੀ। ਬੀਤੇ ਦਿਨ ਉਹ ਆਪਣੇ ਪਰਿਵਾਰ ਨਾਲ ਈਦ ਮਨਾਉਣ ਲਈ ਬਾਹਰ ਗਿਆ ਸੀ। ਰਾਤ 10 ਵਜੇ ਦੇ ਕਰੀਬ ਜਦੋਂ ਉਹ ਵਾਪਸ ਕੁਆਰਟਰ ’ਚ ਪੁੱਜਾ ਤਾਂ ਉਹ ਦੇਖ ਕੇ ਹੈਰਾਨ ਹੋ ਗਿਆ ਕਿ ਕੁਆਰਟਰ ’ਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਰੌਲਾ ਪਾਉਣ ’ਤੇ ਗੁਆਂਢੀ ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਮੌਕੇ ’ਤੇ ਆ ਗਏ। ਬੈੱਡ ’ਤੇ ਪਏ ਉਸ ਦੇ ਦਾਦਾ ਅੱਗ ਦੀਆਂ ਲਪਟਾਂ ’ਚ ਬੁਰੀ ਤਰ੍ਹਾਂ ਝੁਲਸੇ ਪਏ ਸਨ ਤੇ ਉਨ੍ਹਾਂ ਦੇ ਹੱਥਾਂ ’ਚੋਂ ਸੋਨੇ ਦੀਆਂ ਮੁੰਦਰੀਆਂ ਤੇ 1 ਲੱਖ 20 ਹਜ਼ਾਰ ਰੁਪਏ ਦੀ ਨਕਦੀ ਵੀ ਗਾਇਬ ਸੀ।ਜਦੋਂ ਦੂਜੇ ਕਮਰੇ ’ਚ ਜਾ ਕੇ ਦੇਖਿਆ ਤਾਂ ਉਥੋਂ ਚਾਂਦੀ ਦਾ ਕੜਾ ਤੇ ਮੇਰੀ ਪਤਨੀ ਦੇ ਰੁਪਏ ਵੀ ਗਾਇਬ ਸਨ। ਸ਼ੱਕ ਹੈ ਕਿ ਲੁਟੇਰਿਆਂ ਨੇ ਚੋਰੀ ਦੀ ਨੀਅਤ ਨਾਲ ਮੇਰੇ ਦਾਦੇ ਦਾ ਕਤਲ ਕਰਕੇ ਅੱਗ ਲਗਾ ਦਿੱਤੀ। ਸਥਾਨਕ ਥਾਣਾ ਡਵੀਜ਼ਨ ਨੰ. 7 ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬਜ਼ੁਰਗ ਦੇ ਕ.ਤ.ਲ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ।...
13 ਅਪ੍ਰੈਲ 2024 ਨੂੰ ਖਾਲਸਾ ਸਾਜਨਾ ਦਿਵਸ ਦੇ 325 ਸਾਲ ਪੂਰੇ ਹੋਣ ‘ਤੇ ਸਾਰੇ ਸਿੱਖ ਆਪਣੇ-ਆਪਣੇ ਘਰਾਂ ਵਿਚ ਖਾਲਸਾਈ ਨਿਸ਼ਾਨ ਸਾਹਿਬ ਲਗਾਉਣਗੇ। ਇਹ ਫੈਸਲਾ 9 ਅਪ੍ਰੈਲ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਇਲਾਵਾ ਮੁੱਖ ਗ੍ਰੰਥੀ ਸਿੰਘ ਸੱਚਖੰਡ ਸ੍ਰੀਹਰਿਮੰਦਰ ਸਾਹਿਬ ਦੇ ਸਾਹਿਬ ਗਿਆਨੀ ਗੁਰਦੁਆਲ ਸਿੰਘ ਤੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਵੱਲੋਂ ਲਏ ਗਏ ਕੁਝ ਅਹਿਮ ਫੈਸਲਿਆਂ ਵਿਚੋਂ ਇਕ ਹੈ। ਵਿਸਾਖੀ ਮੌਕੇ ਲਹਿਰਾਏ ਜਾਣ ਵਾਲੇ ਖਾਲਸਈ ਨਿਸ਼ਾਨ ਸਾਹਿਬ ਪੰਜਾਬ ਦੇ 72 ਗੁਰਦੁਆਰਾ ਸਾਹਿਬਾਨ ਤੋਂ ਮਿਲਣਗੇ। ਇਸ ਲਈ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੀ ਸੂਚੀ ਜਾਰੀ ਕਰ ਦਿੱਤੀ ਹੈ।ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ 13 ਅਪ੍ਰੈਲ 2024 ਨੂੰ ਖਾਲਸਾ ਸਾਜਨਾ ਦਿਵਸ ਦੇ 325 ਸਾਲ ਪੂਰੇ ਹੋਣ ‘ਤੇ ਸਾਰੇ ਸਿੱਖ ਆਪਣੇ-ਆਪਣੇ ਘਰਾਂ ਵਿਚ ਖਾਲਸਾਈ ਨਿਸ਼ਾਨ ਸਾਹਿਬ ਲਗਾਉਣ ਤਾਂ ਜੋ ਸਿੱਖ ਹੋਣ ‘ਤੇ ਮਾਣ ਮਹਿਸੂਸ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਫੈਸਲਾ ਕੀਤਾ ਕਿ ਉਸ ਦਿਨ ਸਾਰੇ ਸਿੱਖ ਪੰਜ ਮਿੰਟ ਗੁਰੂ ਮੰਤਰ ਅਤੇ ਮੂਲਮੰਤਰ ਦਾ ਜਾਪ ਕਰ ਕੇ ਸਿੱਖ ਕੈਦੀਆਂ ਦੀ ਰਿਹਾਈ ਅਤੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ। ਨਾਲ ਹੀ 6 ਜੂਨ 2024 ਨੂੰ 1984 ਵਿਚ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਹਮਲੇ ਨੂੰ ਦੇਸ਼ ਯਾਦ ਕਰੇਗਾ। ਸਿੱਖਾਂ ਦੀਆਂ ਕੁਰਬਾਨੀਆਂ ਬਾਰੇ ਨੌਜਵਾਨ ਪੀੜ੍ਹੀ ਨੂੰ ਯਾਦ ਰੱਖਣਾ ਅਤੇ ਸਿੱਖਿਅਤ ਕਰਨਾ ਜ਼ਰੂਰੀ ਹੈ। ਹਰ ਸਿੱਖ ਲਈ ਆਪਣੇ ਘਰ ਖਾਲਸਾ ਨਿਸ਼ਾਨ ਸਾਹਿਬ ਲਗਾਉਣ ਦੇ ਹੁਕਮਾਂ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ 72 ਗੁਰਦੁਆਰਾ ਸਾਹਿਬਾਨਾਂ ਦੀ ਸੂਚੀ ਜਾਰੀ ਕੀਤੀ ਹੈ, ਜਿੱਥੋਂ ਸੰਗਤਾਂ ਖਾਲਸਾਈ ਨਿਸ਼ਾਨ ਪ੍ਰਾਪਤ ਕਰਕੇ ਵਿਸਾਖੀ ਉਤੇ ਆਪਣੇ ਘਰਾਂ ‘ਚ ਪਾਉਣਗੀਆਂ।
ਫ਼ਰੀਦਕੋਟ : ਭਾਰਤੀ ਜਨਤਾ ਪਾਰਟੀ ਖਿ਼ਲਾਫ਼ ਆਪਣਾ ਰੋਸ ਪ੍ਰਗਟ ਕਰਨ ਲਈ ਕਿਸਾਨਾਂ ਵੱਲੋਂ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਿੰਡਾਂ ਸ਼ਹਿਰਾਂ ਵਿਚ ਚੋਣ ਪ੍ਰਚਾਰ ਕਰਦੇ ਬੀਜੇਪੀ ਉਮੀਦਵਾਰਾਂ ਦਾ ਘਿਰਾਓ ਕਰਨ ਦੀ ਮੁਹਿੰਮ ਆਰੰਭੀ ਹੋਈ ਹੈ। ਇਸੇ ਲੜੀ ਤਹਿਤ ਅੱਜ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵੀ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਇਸ ਮਗਰੋਂ ਹੰਸ ਰਾਜ ਹੰਸ ਮੀਡੀਆ ਸਾਹਮਣੇ ਆਏ ਅਤੇ ਖੁੱਲ੍ਹ ਕੇ ਇਸ ਮਸਲੇ 'ਤੇ ਗੱਲ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਤੇ ਉਹ ਛੇਤੀ ਇਨ੍ਹਾਂ ਦੇ ਮਸਲੇ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਕਿਸਾਨ ਆਪਣੀਆਂ ਮੰਗਾਂ ਲਈ ਅਵਾਜ਼ ਉਠਾ ਰਹੇ ਹਨ ਪਰ ਮੇਰੀ ਹੱਥ ਜੋੜ ਕੇ ਬੇਨਤੀ ਹੈ ਕਿ ਉਹ ਆਪਣੀ ਗੱਲ ਜ਼ਰੂਰ ਕਰਨ ਪਰ ਹਿੰਸਕ ਨਾ ਹੋਣ। ਉਨ੍ਹਾਂ ਕਿਹਾ ਕਿ ਆਪਣੀ ਗੱਲ ਜ਼ਰੂਰ ਕਰੋ ਪਰ ਮੁਹੱਬਤ ਦਾ ਦਾਮਨ ਨਾ ਛੱਡੋ। ਉਨ੍ਹਾਂ ਕਿਹਾ ਕਿ ਗੱਲਬਾਤ ਨਾਲ ਸਾਰੇ ਮਸਲੇ ਹੀ ਹੱਲ ਹੋ ਸਕਦੇ ਹਨ। ਇਸ ਤਰ੍ਹਾਂ ਗੁੱਸੇ ਨਾਲ ਕੋਈ ਮਸਲਾ ਹੱਲ ਹੋਣ ਵਾਲਾ ਨਹੀਂ ਹੈ। ਸਾਡੇ ਪੀਰ-ਪੈਗੰਬਰਾਂ ਤੇ ਗੁਰੂ ਸਾਹਿਬਾਨ ਨੇ ਤਾਂ ਸਾਨੂੰ ਪਿਆਰ ਸਿਖਾਇਆ ਸੀ ਤੇ ਸਾਨੂੰ ਪਿਆਰ ਹੀ ਕਰਨਾ ਚਾਹੀਦਾ ਹੈ। ਹੰਸ ਰਾਜ ਹੰਸ ਨੇ ਕਿਹਾ ਕਿ ਕਿਸਾਨਾਂ ਦੇ ਮਸਲੇ ਜਾਇਜ਼ ਹਨ, ਉਹ ਹੱਲ ਕਰਵਾਉਣ ਲਈ ਹੀ ਦਿੱਲੀ ਛੱਡ ਕੇ ਇੱਥੇ ਆਏ ਹਾਂ। ਮੈਂ ਲਗਾਤਾਰ ਕਿਸਾਨਾਂ ਦੇ ਹੱਕ ਦੀ ਗੱਲ ਕਰਦਾ ਰਿਹਾ ਹਾਂ। ਕਿਸਾਨ ਮੇਰਾ ਯੂਟਿਊਬ ਚੈੱਕ ਕਰ ਲੈਣ, ਪਹਿਲੇ ਅੰਦੋਲਨ ਤੋਂ ਲੈ ਕੇ ਹੁਣ ਤਕ ਮੇਰਾ ਕੀ ਰੋਲ ਰਿਹਾ ਹੈ। ਕਿਸਾਨ ਹੀ ਦੱਸਣ ਕਿ ਪਹਿਲੇ ਅੰਦੋਲਨ ਤੋਂ ਲੈ ਕੇ ਹੁਣ ਤਕ ਮੇਰੇ ਤੋਂ ਕੋਈ ਗੁਸਤਾਖ਼ੀ ਹੋਈ ਹੋਵੇ ਜਾਂ ਮੈਂ ਕਿਸੇ ਪਾਰਟੀ ਦੀ ਵਾਧੂ ਚਮਚਾਗਿਰੀ ਕੀਤੀ ਹੋਵੇ ਤਾਂ ਮੈਂ ਤੁਹਾਡਾ ਗੁਨਾਹਗਾਰ ਹਾਂ। ਮੈਂ ਕਿਸਾਨਾਂ ਦੀ ਆਵਾਜ਼ ਹੀ ਬੁਲੰਦ ਕਰਦਾ ਰਿਹਾ ਹਾਂ। ਹੰਸ ਰਾਜ ਹੰਸ ਨੇ ਕਿਹਾ ਕਿ ਮੈਂ ਦਿੱਲੀ ਤੋਂ ਜਿੱਤਿਆ ਸੀ, ਮੈਂ ਵਜ਼ੀਰ ਵੀ ਬਣ ਸਕਦਾ ਸੀ ਪਰ ਮੈਂ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਜਿਹੜੇ ਵੱਡੇ-ਵੱਡੇ ਕਿਸਾਨੀ ਨਾਲ ਸਬੰਧਤ ਵਜ਼ੀਰ ਸੀ, ਉਨ੍ਹਾਂ ਨੇ ਉੱਥੇ ਤੁਹਾਡੀ ਆਵਾਜ਼ ਸਹੀ ਤਰੀਕੇ ਨਾਲ ਨਹੀਂ ਪਹੁੰਚਾਈ। ਇਹ ਅੰਬਾਲੇ ਤੋਂ ਉਰੇ ਹੋਰ ਗੱਲਾਂ ਕਰਦੇ ਨੇ ਤੇ ਅੰਬਾਲਾ ਟੱਪਦਿਆਂ ਹੀ ਚਮਚਾਗਿਰੀਆਂ ਕਰਨ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਇਕ ਖੇਤ ਮਜ਼ਦੂਰ ਦਾ ਪੁੱਤਰ ਹਾਂ, ਉਸ ਰਿਸ਼ਤੇ ਦੇ ਮੱਦੇਨਜ਼ਰ ਮੈਂ ਪਹਿਲੇ ਅੰਦੋਲਨ ਵਿਚ ਵੀ ਪ੍ਰੈੱਸ ਕਾਨਫ਼ਰੰਸ ਕੀਤੀਆਂ ਸੀ ਕਿ ਮੈਂ ਕਿਸਾਨਾਂ ਤੇ ਪ੍ਰਧਾਨ ਮੰਤਰੀ ਜੀ ਦੀ ਮੁਲਾਕਾਤ ਕਰਵਾਉਂਦਾ ਹਾਂ। ਫ਼ਿਰ ਮੈਂ ਪਹਿਲੀ ਵਾਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਰਾਜੇਵਾਲ ਸਾਹਿਬ ਦੀ ਗੱਲ ਕਰਵਾਈ ਸੀ। ਫ਼ਿਰ ਮੈਂ ਉਨ੍ਹਾਂ ਦੀਆਂ ਵੱਖ-ਵੱਖ ਚੈਨਲਾਂ 'ਤੇ ਇੰਟਰਵਿਊਜ਼ ਕਰਵਾਈਆਂ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਚੈੱਕ ਤਾਂ ਕਰ ਲੈਣ ਕਿ ਇਸ ਬੰਦੇ ਦਾ ਕਿਰਦਾਰ ਕੀ ਹੈ, ਹਰ ਕਿਸੇ ਨੂੰ ਇੱਕੋ ਰੱਸੇ ਨਾ ਲੰਘਾਈ ਜਾਓ। ਉਨ੍ਹਾਂ ਕਿਹਾ ਕਿ ਨੀਤੀਆਂ ਦਾ ਵਿਰੋਧ ਜ਼ਰੂਰ ਕਰੋ, ਪਰ ਗੁੱਸੇ ਵਿਚ ਨਾ ਆਓ।
ਪੰਜਾਬ ਦੇ ਅੰਮ੍ਰਿਤਸਰ ਵਿਚ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਹੋਏ ਇਕ ਪ੍ਰੋਗਰਾਮ ਵਿਚ ਭੰਗੜਾ ਪਾਉਂਦੇ ਇਕ ਨੌਜਵਾਨ ਨੇ ਆਪਣੀ ਪੱਗ ਉਤਾਰ ਦਿੱਤੀ। ਪੱਗ ਉਤਾਰ ਕੇ ਉਸ ਨੇ ਸਟੇਜ ਉਤੇ ਰੱਖ ਦਿੱਤੀ ਤੇ ਫਿਰ ਭੰਗੜਾ ਪਾਉਣਾ ਸ਼ੁਰੂ ਕਰ ਦਿੱਤਾ। ਇਸ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਵਿਵਾਦ ਛਿੜ ਗਿਆ ਹੈ। ਕੁਝ ਲੋਕ ਇਸ ਨੂੰ ਪੱਗ ਦਾ ਅਪਮਾਨ ਦੱਸ ਰਹੇ ਹਨ। ਜਾਣਕਾਰੀ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਜਸ਼ਨ 2024 ਮਨਾਇਆ ਗਿਆ। ਇਸ ਵਿਚ ਭੰਗੜੇ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਦਰਅਸਲ ਭੰਗੜਾ ਪਾਉਂਦੇ ਸਮੇਂ ਸਟੇਜ 'ਤੇ ਇਕ ਨੌਜਵਾਨ ਦੀ ਪੱਗ ਢਿੱਲੀ ਹੋ ਗਈ ਸੀ। ਉਸ ਨੇ ਨੱਚਦੇ ਹੋਏ ਦੋ ਵਾਰ ਪੱਗ ਨੂੰ ਠੀਕ ਕੀਤਾ, ਪਰ ਜਦੋਂ ਇਹ ਦੁਬਾਰਾ ਢਿੱਲੀ ਹੋ ਗਈ ਤਾਂ ਉਸ ਨੇ ਇਸ ਦੇ ਉਤਰਨ ਤੋਂ ਪਹਿਲਾਂ ਹੀ ਇਸ ਨੂੰ ਉਤਾਰ ਕੇ ਸਟੇਜ 'ਤੇ ਰੱਖ ਦਿੱਤਾ। ਪੱਗ ਉਤਾਰਨ ਤੋਂ ਬਾਅਦ, ਉਸ ਨੇ ਸਤਿਕਾਰ ਨਾਲ ਪੱਗ ਨੂੰ ਸਟੇਜ ਦੇ ਬਿਲਕੁਲ ਸਾਹਮਣੇ ਰੱਖ ਦਿੱਤਾ ਅਤੇ ਆਪਣੀ ਪੇਸ਼ਕਾਰੀ ਜਾਰੀ ਰੱਖੀ। ਜਦੋਂ ਨੌਜਵਾਨ ਨੇ ਭੰਗੜਾ ਪਾਉਂਦੇ ਹੋਏ ਆਪਣੀ ਪੱਗ ਉਤਾਰੀ ਤਾਂ ਪੂਰਾ ਹਾਲ ਤਾੜੀਆਂ ਨਾਲ ਗੂੰਜ ਉੱਠਿਆ। ਦਰਸ਼ਕਾਂ ਨੇ ਤਾੜੀਆਂ ਮਾਰ ਕੇ ਨੌਜਵਾਨ ਦਾ ਹੌਸਲਾ ਵਧਾਇਆ। ਇਸ ਦੌਰਾਨ ਇਹ ਘਟਨਾ ਕਈ ਵਿਦਿਆਰਥੀਆਂ ਦੇ ਮੋਬਾਈਲਾਂ ਵਿਚ ਕੈਦ ਹੋ ਗਈ। ਜਿਸ ਤੋਂ ਬਾਅਦ ਵੀਡੀਓ ਵਾਇਰਲ ਹੋ ਗਈ ਪਰ ਹੁਣ ਨੌਜਵਾਨ ਨਰੈਣ ਸਿੰਘ ਨੇ ਗੁਰੂ ਘਰ ਨਤਮਸਤਕ ਹੋ ਕੇ ਮੁਆਫ਼ੀ ਵੀ ਮੰਗ ਲਈ ਹੈ। ਫੇਸਬੁੱਕ 'ਤੇ ਇਕ ਪੋਸਟ ਵਿਚ ਨੌਜਵਾਨ ਬਾਰੇ ਲਿਖਿਆ ਗਿਆ ਕਿ ਕੱਲ੍ਹ ਨੌਜਵਾਨ ਦੇ ਪਰਿਵਾਰ ਵਲੋਂ ਵਿਦਿਆਰਥੀ ਸੱਥ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ। ਨੌਜਵਾਨ ਦਾ ਪਰਿਵਾਰ ਅੰਮ੍ਰਿਤਧਾਰੀ ਹੈ। ਉਹਨਾਂ ਆਪਣੇ ਪੁੱਤ ਵੱਲੋਂ ਹੋਈ ਇਸ ਗਲਤੀ ਲਈ ਦੁੱਖ ਜ਼ਾਹਰ ਕੀਤਾ। ਹੁਣ ਇਸ ਮਾਮਲੇ 'ਚ ਨੌਜਵਾਨ ਨਰੈਣ ਸਿੰਘ ਦਾ ਕਹਿਣਾ ਹੈ ਕਿ ਉਸ ਨੂੰ ਸਹੀ-ਗ਼ਲਤ ਦਾ ਪਤਾ ਨਹੀਂ ਪਰ ਉਹ ਜਾਣਦਾ ਹੈ ਕਿ ਜੇਕਰ ਉਸ ਨੇ ਪੱਗ ਨਾ ਉਤਾਰੀ ਹੁੰਦੀ ਤਾਂ ਇਹ ਉਸ ਦੇ ਪੈਰਾਂ ਵਿਚ ਡਿੱਗ ਜਾਣੀ ਸੀ ਅਤੇ ਇਸ ਦੀ ਬੇਅਦਬੀ ਹੋਣੀ ਸੀ, ਇਸੇ ਲਈ ਉਸ ਨੇ ਇਸ ਨੂੰ ਸਤਿਕਾਰ ਨਾਲ ਉਤਾਰ ਕੇ ਰੱਖ ਦਿੱਤਾ। ਉਸ ਤੋਂ ਬਾਅਦ ਉਸੇ ਦਿਨ ਗੁਰੂ ਘਰ ਜਾ ਕੇ ਮਾਫ਼ੀ ਮੰਗੀ।
Petrol-Diesel Price: ਵਿਸਾਖੀ ਤੋਂ ਪਹਿਲਾਂ 12 ਅਪ੍ਰੈਲ ਨੂੰ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਗਏ ਹਨ। ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਸਰਕਾਰੀ ਤੇਲ ਕੰਪਨੀਆਂ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰਦੀਆਂ ਹਨ। ਕੱਲ੍ਹ ਨੂੰ ਵਿਸਾਖੀ ਦੇ ਤਿਉਹਾਰ ਤੋਂ ਪਹਿਲਾਂ ਜਾਣੋ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੇ ਕੀ ਹਨ ਰੇਟ।ਦੇਸ਼ ਦੇ ਮਹਾਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦਿੱਲੀ 'ਚ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ। ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ ਹੈ ਮੁੰਬਈ 'ਚ ਪੈਟਰੋਲ ਦੀ ਕੀਮਤ 104.19 ਰੁਪਏ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ ਹੈ। ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ। ਨੋਇਡਾ : ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ ਹੈ ਬੈਂਗਲੁਰੂ: ਪੈਟਰੋਲ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.92 ਰੁਪਏ ਪ੍ਰਤੀ ਲੀਟਰ ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ ਹੈ ਲਖਨਊ : ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ ...
ਵਿਸਾਖੀ ਦਾ ਤਿਉਹਾਰ ਨੇੜੇ ਹੈ, ਜੋ ਪੰਜਾਬ ਸੂਬੇ ਦੇ ਪ੍ਰਮੁੱਖ ਤਿਉਹਾਰਾਂ ਵਿਚੋਂ ਇਕ ਹੈ। ਵੈਸਾਖ ਦੀ ਸੰਗਰਾਂਦ ਨੂੰ ਮਨਾਏ ਜਾਂਦੇ ਇਸ ਤਿਉਹਾਰ ਦਾ ਸਬੰਧ ਸੱਭਿਆਚਾਰ, ਇਤਿਹਾਸ ਤੇ ਧਰਮ ਨਾਲ ਹੈ। ਰਵਾਇਤੀ ਤੌਰ 'ਤੇ ਹਰ ਸਾਲ 13 ਅਪ੍ਰੈਲ ਅਤੇ ਕਈ ਵਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਆਓ ਅੱਜ ਜਾਣਦੇ ਹਾਂ ਇਹ ਤਿਉਹਾਰ ਕਿਉਂ ਮਨਾਇਆ ਜਾਂਦਾ ਹੈ। ਖਾਲਸਾ ਪੰਥ ਦੀ ਸਥਾਪਨਾ ਇਸ ਤਿਉਹਾਰ ਦਾ ਸਿੱਖ ਧਰਮ ਨਾਲ ਖਾਸ ਸਬੰਧ ਹੈ। ਇਸ ਦਿਨ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। 1699 ਵਿਚ ਵਿਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਚ ਇਕ ਮਹਾਨ ਸਭਾ ਬੁਲਾਈ ਸੀ, ਇਸ ਸਭਾ ਵਿਚ ਵੱਖ-ਵੱਖ ਥਾਵਾਂ ਤੋਂ ਲਗਪਗ 80 ਹਜ਼ਾਰ ਸਿੱਖ ਇਕੱਠੇ ਹੋਏ। ਜਦੋਂ ਸਭਾ ਸ਼ੁਰੂ ਹੋਈ ਤਾਂ ਗੁਰੂ ਸਾਹਿਬ ਨੇ ਮਿਆਨ ਵਿਚੋਂ ਤਲਵਾਰ ਕੱਢਦੇ ਹੋਏ ਕਿਹਾ, ਹੈ ਕੋਈ ਅਜਿਹਾ ਸਿੱਖ ਜੋ ਧਰਮ ਲਈ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਸਕੇ। ਇਹ ਸੁਣ ਕੇ ਸਭਾ ਸ਼ਾਂਤ ਹੋ ਗਈ ਅਤੇ ਪੰਜ ਸਿੱਖ ਵਾਰੋ ਵਾਰੀ ਉੱਠੇ ਅਤੇ ਉਹਨਾਂ ਨੇ ਗੁਰੂ ਸਾਹਿਬ ਨੂੰ ਆਪਣਾ ਆਪ ਸੌਂਪ ਦਿੱਤਾ।ਗੁਰੂ ਸਾਹਿਬ ਨੇ ਉਹਨਾਂ ਪੰਜਾ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰੇ ਸਾਜਿਆ ਅਤੇ ਬਾਅਦ ਵਿਚ ਉਹਨਾਂ ਪਾਸੋਂ ਆਪ ਅੰਮ੍ਰਿਤ ਛਕਿਆ। ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ। ਗੁਰੂ ਸਾਹਿਬ ਨੇ ਅੰਮ੍ਰਿਤ ਛਕਾਉਣ ਤੋਂ ਬਾਅਦ ਮਰਦਾਂ ਦੇ ਨਾਂਅ ਪਿੱਛੇ ‘ਸਿੰਘ’ ਅਤੇ ਔਰਤਾਂ ਦੇ ਨਾਂਅ ਪਿੱਛੇ ‘ਕੌਰ’ ਲਗਾਉਣ ਦਾ ਹੁਕਮ ਦਿੱਤਾ। ਅੰਮ੍ਰਿਤ ਛਕਾਉਣ ਤੋਂ ਬਾਅਦ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕਛਹਿਰਾ ਹਰ ਸਿੱਖ ਦੀ ਪੋਸ਼ਾਕ ਦਾ ਜ਼ਰੂਰੀ ਹਿੱਸਾ ਬਣ ਗਿਆ। ਸੱਭਿਆਚਾਰਕ ਸਬੰਧਇਸ ਦਿਨ ਨੂੰ ਵੈਸਾਖ ਮਹੀਨੇ ਦੇ ਪਹਿਲੇ ਦਿਨ ਮਨਾਇਆ ਜਾਂਦਾ ਹੈ। ਆਮ ਤੌਰ ਉਤੇ ਇਹ ਤਿਉਹਾਰ ਹਾੜੀ ਦੀ ਫਸਲ ਪੱਕਣ ਦੀ ਖੁਸ਼ੀ ਵਿਚ ਵੀ ਮਨਾਇਆ ਜਾਂਦਾ ਹੈ। ਇਸ ਨੂੰ ਕਿਸਾਨਾਂ ਦਾ ਮੇਲਾ ਵੀ ਕਿਹਾ ਜਾਂਦਾ ਹੈ। ਇਸ ਦਿਨ ਕਈ ਥਾਵਾਂ 'ਤੇ ਭਾਰੀ ਮੇਲੇ ਆਦਿ ਵੀ ਲੱਗਦੇ ਹਨ ਅਤੇ ਭੰਗਡ਼ਾ ਗਿੱਧਾ ਪਾਇਆ ਜਾਂਦਾ ਹੈ। ਜੱਲ੍ਹਿਆਂਵਾਲਾ ਬਾਗ ਅੰਮ੍ਰਿਤਸਰ ਦਾ ਸਾਕਾ13 ਅਪ੍ਰੈਲ 1919 ਦੀ ਵਿਸਾਖੀ ਨੂੰ ਜਲਿਆਂਵਾਲੇ ਬਾਗ ਅੰਮ੍ਰਿਤਸਰ ਵਿਖੇ ਇਕੱਠੇ ਹੋਏ ਨਿਹੱਥੇ ਭਾਰਤੀਆਂ ਨੂੰ ਜਨਰਲ ਡਾਇਰ ਨੇ ਗੋ.ਲੀਆਂ ਨਾਲ ਭੁੰਨ ਦਿੱਤਾ ਸੀ। ਇਸ ਸਾਕੇ ਵਿਚ ਲਗਪਗ 20,000 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚ ਬੱਚੇ, ਔਰਤਾਂ, ਬਜ਼ੁਰਗ ਆਦਿ ਸ਼ਾਮਲ ਸਨ।
ਫਰੀਦਕੋਟ -ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕ.ਤ.ਲ ਕਰਨ ਵਾਲੇ ਬੇਅੰਤ ਸਿੰਘ ਦਾ ਪੁੱਤਰ ਸਰਬਜੀਤ ਸਿੰਘ ਲੋਕ ਸਭਾ ਚੋਣਾਂ 2024 ਲੜਨ ਜਾ ਰਹੇ ਹਨ। ਉਹ ਪੰਜਾਬ ਦੀ ਫਰੀਦਕੋਟ ਸੀਟ ਤੋਂ ਲੋਕ ਸਭਾ ਚੋਣਾਂ ਆਜ਼ਾਦ ਉਮੀਦਵਾਰ ਵਜੋਂ ਲੜਨਗੇ। 45 ਸਾਲਾ ਸਰਬਜੀਤ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਉਹ ਪੰਜਾਬ ਦੀ ਫਰੀਦਕੋਟ ਸੀਟ ਤੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਲੜਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਚੋਣ ਲੜਨ ਲਈ ਕਈ ਪੇਸ਼ਕਸ਼ਾਂ ਆਈਆਂ ਹਨ ਪਰ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ।ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ 'ਤੇ ਗੋ.ਲੀਆਂ ਚਲਾਉਣ ਵਾਲੇ ਬੇਅੰਤ ਸਿੰਘ ਦੇ ਪੁੱਤਰ ਨੇ ਚੋਣ ਲੜਨ ਦਾ ਐਲਾਨ ਕੀਤਾ ਹੋਵੇ। ਸਰਬਜੀਤ ਸਿੰਘ ਨੇ ਆਪਣਾ ਸਿਆਸੀ ਜੀਵਨ 2004 ਵਿੱਚ ਸ਼ੁਰੂ ਕੀਤਾ ਸੀ। 2004 ਵਿੱਚ, ਉਨ੍ਹਾਂ ਨੇ ਬਠਿੰਡਾ ਤੋਂ ਪਹਿਲੀ ਵਾਰ ਲੋਕ ਸਭਾ ਚੋਣ ਲੜੀ ਅਤੇ 1,13,490 ਵੋਟਾਂ ਪ੍ਰਾਪਤ ਕੀਤੀਆਂ। ਉਨ੍ਹਾਂ 2007 ਵਿੱਚ ਬਰਨਾਲਾ ਦੀ ਭਦੌੜ ਸੀਟ ਤੋਂ ਵਿਧਾਨ ਸਭਾ ਚੋਣ ਵੀ ਲੜੀ ਸੀ। ਫਿਰ ਉਸ ਨੂੰ ਸਿਰਫ਼ 15,702 ਵੋਟਾਂ ਮਿਲੀਆਂ। ਇਸ ਹਲਕੇ ਤੋਂ ਹੁਣ ਤੱਕ ਆਮ ਆਦਮੀ ਪਾਰਟੀ ਵੱਲੋਂ ਕਰਮਜੀਤ ਸਿੰਘ ਅਨਮੋਲ ਅਤੇ ਭਾਜਪਾ ਵੱਲੋਂ ਹੰਸ ਰਾਜ ਹੰਸ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਬੀਤੀ ਦਿਨੀਂ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿਚ ਗੈਂ.ਗਰੇ.ਪ ਦੀ ਘਟਨਾ ਵਾਪਰੀ ਸੀ। ਤਿੰਨ ਬਾਹਰੀ ਨੌਜਵਾਨਾਂ ਨੇ ਕਾਲਜ ਵਿਚ ਦਾਖਲ ਹੋ ਕੇ ਬੀਏ ਫਸਟ ਈਅਰ ਦੀ ਵਿਦਿਆਰਥਣ ਨੂੰ ਬਹਾਨੇ ਨਾਲ ਸਕੂਲ ਲੈਬ ਵਿਚ ਬੁਲਾ ਕੇ ਗੈਂ.ਗਰੇ.ਪ ਕੀਤਾ ਸੀ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਕੇ 2 ਨੂੰ ਗ੍ਰਿਫ਼.ਤਾਰ ਕਰ ਲਿਆ ਸੀ। ਹੁਣ ਪੁਲਿਸ ਨੇ ਤੀਜੇ ਮੁਲਜ਼ਮ ਨੂੰ ਗ੍ਰਿਫ਼.ਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਨ੍ਹਾਂ ਤਿੰਨਾਂ ਮੁਲਜ਼ਮਾਂ ਖ਼ਿਲਾਫ਼ 376 ਡੀ, 506 ਅਤੇ ਹੁਣ ਪੁਲਿਸ ਨੇ SC ਐਕਟ ਤਹਿਤ ਧਾਰਾ ’ਚ ਵਾਧਾ ਕਰ ਦਿੱਤਾ ਹੈ। ਕਿਉਂਕਿ ਪੀੜਤ ਲੜਕੀ SC ਸਮਾਜ ਨਾਲ ਸਬੰਧ ਰੱਖਦੀ ਹੈ।ਮੁਲਜ਼ਮ ਨਾਭਾ ਬਲਾਕ ਦੇ ਪਿੰਡ ਬਿਰੜਵਾਲ ਦਾ ਰਹਿਣ ਵਾਲਾ ਹੈ ਜਿਸ ਦਾ ਨਾਮ ਹੈਰੀ ਦੱਸਿਆ ਜਾ ਰਿਹਾ ਹੈ। ਇਸ ਮੌਕੇ ਨਾਭਾ ਕੋਤਵਾਲੀ ਪੁਲਿਸ ਇੰਚਾਰਜ ਗੁਰਪ੍ਰੀਤ ਸਿੰਘ ਸਮਰਾਉ ਨੇ ਦੱਸਿਆ ਕਿ ਕਾਲਜ ’ਚ ਤਿੰਨ ਨੌਜਵਾਨਾਂ ਵੱਲੋ ਗੈਂ.ਗਰੇ.ਪ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਤਿੰਨੋਂ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ ਅਤੇ ਜਿਸ ’ਚ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਇੱਕ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿੱਚੋਂ ਬਾਹਰ ਸੀ ਜਿਸ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਇਹ ਘਟਨਾ 27 ਮਾਰਚ ਦੀ ਹੈ ਅਤੇ 8 ਅਪ੍ਰੈਲ ਨੂੰ ਪੀੜਤ ਲੜਕੀ ਅਤੇ ਉਸ ਦੇ ਮਾਤਾ ਪਿਤਾ ਵੱਲੋਂ ਰਿਪੋਰਟ ਦਰਜ ਕਰਵਾਈ ਗਈ ਕਿ ਲੜਕਿਆਂ ਵੱਲੋਂ ਮੈਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ ਕਿ ਜੇਕਰ ਤੂੰ ਕਿਸੇ ਨੂੰ ਦੱਸਿਆ ਸੋਚ ਲਵੀਂ। ਇਸ ਡਰ ਦੇ ਕਾਰਨ ਲੜਕੀ ਵੱਲੋਂ ਬਾਅਦ ’ਚ ਆਪਣੇ ਮਾਤਾ ਪਿਤਾ ਨੂੰ ਇਸ ਘਟਨਾ ਬਾਰੇ ਦੱਸਿਆ ਗਿਆ। ਇਸ ਤੋਂ ਬਾਅਦ, ਤਿੰਨੋਂ ਮੁਲਜ਼ਮਾਂ ਖ਼ਿਲਾਫ਼ ਰੇ.ਪ ਅਤੇ ਜਾ.ਨੋਂ ਮਾਰਨ ਦੀਆਂ ਧਮ.ਕੀਆਂ ਤਹਿਤ ਮਾਮਲਾ ਦਰਜ ਕੀਤਾ ਗਿਆ। SHO ਨੇ ਦੱਸਿਆ ਕਿ ਹੁਣ ਪੁਲਿਸ ਵੱਲੋਂ SC ਐਕਟ ਦੇ ਤਹਿਤ ਧਾਰਾ ਵਿਚ ਵਾਧਾ ਕੀਤਾ ਗਿਆ ਹੈ, ਕਿਉਂਕਿ ਲੜਕੀ SC ਸਮਾਜ ਨਾਲ ਸਬੰਧ ਰੱਖਦੀ ਹੈ।
ਜਲੰਧਰ-ਬੀਤੇ ਦਿਨੀਂ ਈਦ-ਉਲ-ਫਿਤਰ ਦਾ ਤਿਉਹਾਰ ਦੇਸ਼ ਭਰ ਵਿਚ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਪੰਜਾਬ ਵਿਚ ਕਈ ਨੇਤਾ ਵੀ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਦੇਣ ਪਹੁੰਚੇ ਪਰ ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮਾੜੀ ਹੋ ਗਈ। ਦਰਅਸਲ ਚਰਨਜੀਤ ਸਿੰਘ ਚੰਨੀ ਮੁਸਲਿਮ ਭਾਈਚਾਰੇ ਨੂੰ ਵਧਾਈ ਦੇਣ ਲਈ ਜਲੰਧਰ ਸ਼ਹਿਰ ਦੀਆਂ ਕਈ ਮਸਜਿਦਾਂ ਅਤੇ ਈਦਗਾਹਾਂ ’ਚ ਪਹੁੰਚੇ। ਗੁਲਾਬ ਦੇਵੀ ਰੋਡ ’ਤੇ ਸਥਿਤ ਈਦਗਾਹ ’ਚ ਜਦੋਂ ਮੁਸਲਿਮ ਭਾਈਚਾਰੇ ਦੇ ਲੋਕ ਨਮਾਜ਼ ਅਦਾ ਕਰਨ ਲਈ ਖੜ੍ਹੇ ਹੋਏ ਤਾਂ ਉਥੇ ਮੌਜੂਦ ਚੰਨੀ ਵੀ ਉਨ੍ਹਾਂ ਦੇ ਨਾਲ ਕਤਾਰ ’ਚ ਖੜ੍ਹੇ ਹੋਣ ਲੱਗੇ। ਇਸ ’ਤੇ ਇਕ ਬਜ਼ੁਰਗ ਮੁਸਲਿਮ ਵਿਅਕਤੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ। ਉਨ੍ਹਾਂ ਕਿਹਾ ਕਿ ਤੁਸੀਂ ਮੁਸਲਮਾਨਾਂ ਵਿਚਕਾਰ ਖੜ੍ਹੇ ਹੋ ਕੇ ਨਮਾਜ਼ ਅਦਾ ਨਹੀਂ ਕਰ ਸਕਦੇ।ਇਸ ਮਾਮਲੇ ਨੂੰ ਲੈ ਕੇ ਚੰਨੀ ਨਾਲ ਆਏ ਮੁਸਲਿਮ ਆਗੂ ਜੱਬਾਰ ਖਾਨ ਅਤੇ ਬਜ਼ੁਰਗ ਵਿਚਕਾਰ ਤਿੱਖੀ ਬਹਿਸ ਹੋਈ, ਜਿਸ ਕਾਰਨ ਮਾਹੌਲ ਤਣਾਅਪੂਰਨ ਬਣ ਗਿਆ। ਇਸ ਦੌਰਾਨ ਬਜ਼ੁਰਗ ਨੇ ਕਿਹਾ ਕਿ ਇੱਥੇ ਨੇਤਾਗਿਰੀ ਨਹੀਂ ਚੱਲੇਗੀ। ਮਾਹੌਲ ਭੱਖਦਾ ਵੇਖ ਕੇ ਚੰਨੀ ਉੱਥੋਂ ਹਟ ਗਏ ਅਤੇ ਪਿੱਛੇ ਦੂਜੀ ਕਤਾਰ ਵਿਚ ਖੜ੍ਹੇ ਹੋ ਕੇ ਮੁਸਲਿਮ ਭਾਈਚਾਰੇ ਨਾਲ ਨਮਾਜ਼ ਅਦਾ ਕੀਤੀ। ਵਰਣਨਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਜਲੰਧਰ ਤੋਂ ਕਾਂਗਰਸ ਦਾ ਸੰਭਾਵਿਤ ਉਮੀਦਵਾਰ ਦੱਸਿਆ ਜਾ ਰਿਹਾ ਹੈ ਅਤੇ ਉਹ ਜ਼ਿਲ੍ਹੇ ਵਿਚ ਕੋਈ ਪ੍ਰੋਗਰਾਮ ਨਹੀਂ ਛੱਡ ਰਹੇ। ਇਕ ਹਫ਼ਤਾ ਪਹਿਲਾਂ ਉਹ ਮੁਬੀਨ ਖ਼ਾਨ ਵੱਲੋਂ ਦਿੱਤੀ ਗਈ ਇਫ਼ਤਾਰ ਪਾਰਟੀ ਵਿਚ ਵੀ ਸ਼ਾਮਲ ਹੋਏ ਸਨ।
ਚੰਡੀਗੜ੍ਹ-ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ ਦੇ ਘਰ ਖੁਸ਼ਖਬਰੀ ਆਈ ਹੈ। ਉਨ੍ਹਾਂ ਦੀ ਪਤਨੀ ਨੇ ਦੂਜੀ ਵਾਰ ਵੀ ਪੁੱਤ ਨੂੰ ਜਨਮ ਦਿੱਤਾ ਹੈ। ਨਿੰਜਾ ਦੂਜੀ ਵਾਰ ਪਿਤਾ ਬਣੇ ਹਨ। ਦੂਜੇ ਪੁੱਤ ਦਾ ਨਾਮ ਨਿੰਜਾ ਨੇ ਓਮਕਾਰ ਰੱਖਿਆ ਹੈ। ਗਾਇਕ ਨਿੰਜਾ ਨੇ ਆਪਣੇ ਸੋਸ਼ਲ ਮੀਡੀਆ ਉਤੇ ਇਕ ਪੋਸਟ ਸ਼ੇਅਰ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਉਹ ਪਿਤਾ ਬਣ ਗਏ ਹਨ। ਉਨ੍ਹਾਂ ਨੇ ਆਪਣੇ ਦੂਜੇ ਬੱਚੇ ਦਾ ਆਪਣੇ ਘਰ ਵਿਚ ਸਵਾਗਤ ਕੀਤਾ ਹੈ। ਪੋਸਟ ਵਿਚ ਗਾਇਕ ਨੇ ਪੁੱਤ ਦਾ ਨਾਮ ਓਮਕਾਰ ਦੱਸਿਆ ਹੈ। ਗਾਇਕ ਨੇ ਆਪਣੇ ਨਵਜੰਮੇ ਪੁੱਤ ਦੇ ਚਿਹਰੇ ਦੀਆਂ ਤਸਵੀਰਾਂ ਪੋਸਟ ਨਹੀਂ ਕੀਤੀਆਂ ਪਰ ਛੋਟੇ-ਛੋਟੇ ਪੈਰਾਂ ਅਤੇ ਹੱਥਾਂ ਦੀਆਂ ਮਨਮੋਹਕ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਦੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ। ਪੋਸਟ ਉਤੇ ਲਗਾਤਾਰ ਕੁਮੈਂਟ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਗਾਇਕ ਨਿੰਜਾ ਦੇ ਘਰ ਪਹਿਲਾ ਪੁੱਤਰ ਅਕਤੂਬਰ 2022 ਵਿਚ ਹੋਇਆ ਸੀ। ਉਸ ਦਾ ਨਾਂ ਨਿਸ਼ਾਨ ਰੱਖਿਆ । ਨਿੰਜਾ ਨੇ ਨਿਸ਼ਾਨ ਦੇ ਸਮੇਂ ਵੀ ਅਜਿਹੀ ਹੀ ਪੋਸਟ ਸ਼ੇਅਰ ਕੀਤੀ ਸੀ। View this post on Instagram A post shared by NINJA (@its_ninja) ...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Raisins benefits : सर्दियों में मुनक्का खाने से होते है गजब के फायदे, कई बीमारियों से मिलता है छुटकारा!
Beetroot benefits for skin : चुकंदर का जूस पीने से गालो पर आती है लाली? जानें सच्च
School bus accident news: कोहरे के कारण बड़ा सड़क हादसा, बच्चों से भरी स्कूल बस पलटी