Sri muktsar sahib: ਸ਼ੁੱਕਰਵਾਰ ਤੜਕੇ ਸ੍ਰੀ ਮੁਕਤਸਰ ਸਾਹਿਬ ਬਠਿੰਡਾ ਰੋਡ 'ਤੇ ਭਿਆਨਕ ਹਾਦਸਾ ਵਾਪਰਿਆ। ਬੇਕਾਬੂ ਹੋਈ ਕਾਰ ਦਰੱਖਤ ਵਿਚ ਜਾ ਵੱਜੀ। ਇਸ ਹਾਦਸੇ ਵਿਚ ਚਾਰ ਜਣਿਆਂ ਦੀ ਮੌ.ਤ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਕਾਰ ਸਵਾਰ ਬਠਿੰਡਾ ਵਿਖੇ ਦੀਵਾਨ ਵਿਚ ਹਾਜ਼ਰੀ ਭਰਨ ਗਏ ਸੀ, ਸਵੇਰੇ ਸੱਤ ਵਜੇ ਦੇ ਕਰੀਬ ਇਹ ਹਾਦਸਾ ਵਾਪਰ ਗਿਆ। ਮ੍ਰਿਤਕਾਂ 'ਚੋਂ ਇਕ ਵਿਅਕਤੀ ਨੂੰ ਗੰਭੀਰ ਹਾਲਤ ਵਿਚ ਪਹਿਲਾਂ ਨਿੱਜੀ ਹਸਪਤਾਲ ਬਠਿੰਡਾ ਰੈਫਰ ਕੀਤਾ ਗਿਆ ਸੀ, ਉਸ ਦੀ ਵੀ ਮੌ.ਤ ਹੋ ਗਈ ਹੈ। ਦੱਸਿਆ ਜਾਂਦਾ ਹੈ ਕਿ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਵਿਚ ਜਾ ਵੱਜੀ ਤੇ ਹਾਦਸਾ ਇੰਨਾ ਕੁ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਤੇ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌ.ਤ ਹੋ ਗਈ। ਇਹ ਹਾਦਸਾ ਪਿੰਡ ਬੁੱਟਰ ਸ਼੍ਰੀ ਨੇੜੇ ਵਾਪਰਿਆ। ਦੱਸਿਆ ਜਾਂਦਾ ਹੈ ਕਿ ਕਾਰ ਬਠਿੰਡਾ ਤੋਂ ਮੁਕਤਸਰ ਵੱਲ ਨੂੰ ਆ ਰਹੀ ਸੀ ਤੇ ਸਾਰੇ ਕਾਰ ਸਵਾਰ ਮੁਕਤਸਰ ਦੇ ਰਹਿਣ ਵਾਲੇ ਹਨ। ਪੁਲਿਸ ਮੌਕੇ 'ਤੇ ਪਹੁੰਚੀ ਤੇ ਅਗਲੇਰੀ ਕਾਰਵਾਈ ਆਰੰਭ ਕੀਤੀ। ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ, ਦਰਸ਼ਨ ਸਿੰਘ, ਜਸਵਿੰਦਰ ਕੌਰ ਅਤੇ ਗੁਰਪ੍ਰੀਤ ਗੋਪੀ ਵਜੋਂ ਹੋਈ ਹੈ।ਦੱਸ ਦੇਈਏ ਕਿ ਬੀਤੇ ਦਿਨੀਂ ਵੀ ਤੜਕੇ ਹਰਿਆਣਾ ਵਿਖੇ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਵਿਚ ਸਕੂਲੀ ਬੱਸ ਪਲਟ ਗਈ ਸੀ ਤੇ ਵਿਚ ਸਵਾਰ 6 ਵਿਦਿਆਰਥੀਆਂ ਦੀ ਮੌ.ਤ ਹੋ ਗਈ ਸੀ।
ਵੀਰਵਾਰ ਦੇਰ ਸ਼ਾਮ ਕਪੂਰਥਲਾ ਦੇ ਇਕ ਸਕੂਲ ਵਿਚ ਘਟਨਾ ਵਾਪਰ ਗਈ। ਆਰਸੀਐਫ ਕੈਂਪਸ ਵਿਚ ਅਪਾਹਜ ਬੱਚਿਆਂ ਦੇ ਜੈਕ ਐਂਡ ਜਿਲ ਸਕੂਲ ਵਿਚ ਇਕ ਅਧਿਆਪਕਾ ਦੀ ਲਾ.ਸ਼ ਉਸ ਦੇ ਕਮਰੇ ਵਿਚ ਸ਼ੱਕੀ ਹਾਲਾਤ ਵਿਚ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ 32 ਸਾਲਾ ਰਮਨਦੀਪ ਕੌਰ ਵਾਸੀ ਪਿੰਡ ਨੇਸਰਾ ਦਸੂਹਾ ਵਜੋਂ ਹੋਈ ਹੈ। ਸੂਚਨਾ ਮਿਲਦਿਆਂ ਹੀ ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ। ਲਾ.ਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਹਿਲਾ ਅਧਿਆਪਕ ਦੇ ਪਰਿਵਾਰ ਨੇ ਸਕੂਲ ਦੇ ਪ੍ਰਿੰਸੀਪਲ ਅਤੇ ਚੌਕੀਦਾਰ ’ਤੇ ਉਸ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਜਿਸ ਤੋਂ ਬਾਅਦ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨ ਧਾਰਾ 306 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।ਜਾਣਕਾਰੀ ਅਨੁਸਾਰ ਮਹਿਲਾ ਕੇਅਰਟੇਕਰ ਨੇ ਸੱਭ ਤੋਂ ਪਹਿਲਾਂ ਕਮਰੇ ਵਿਚ ਮਹਿਲਾ ਅਧਿਆਪਕ ਰਮਨਦੀਪ ਕੌਰ ਦੀ ਲਟਕਦੀ ਲਾ.ਸ਼ ਦੇਖੀ। ਉਸ ਨੇ ਸਕੂਲ ਪ੍ਰਬੰਧਕਾਂ ਦੇ ਨਾਲ-ਨਾਲ ਪੁਲਿਸ ਨੂੰ ਵੀ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਭੁਲਾਣਾ ਚੌਕੀ ਦੀ ਪੁਲਿਸ ਅਤੇ ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਲਾ.ਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। ਮਾਮਲੇ ਦੀ ਜਾਂਚ ਕਰਦੇ ਹੋਏ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਗਏ।ਮ੍ਰਿਤਕ ਲੜਕੀ ਦੇ ਪਿਤਾ ਅਮਰਜੀਤ ਸਿੰਘ ਅਨੁਸਾਰ ਰਮਨਦੀਪ ਕੌਰ ਪਿਛਲੇ 4 ਸਾਲਾਂ ਤੋਂ ਇਸ ਸਕੂਲ ਵਿਚ ਅਧਿਆਪਕ ਵਜੋਂ ਕੰਮ ਕਰ ਰਹੀ ਸੀ। ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦਸਿਆ ਕਿ ਲੜਕੀ ਦੇ ਪਿਤਾ ਅਮਰਜੀਤ ਸਿੰਘ ਦੀ ਸ਼ਿਕਾਇਤ ’ਤੇ ਧਾਰਾ 306 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।...
ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਪੁੱਤ ਤੇ ਨੂੰਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੁਰਪ੍ਰੀਤ ਸਿੰਘ ਮਲੂਕਾ ਤੇ ਪਰਮਪਾਲ ਕੌਰ ਨੇ ਅੱਦ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ। ਚਰਚਾ ਇਹ ਵੀ ਹੈ ਕਿ ਪਰਮਪਾਲ ਕੌਰ ਬਠਿੰਡਾ ਲੋਕ ਸਭਾ ਸੀਟ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਹੋ ਸਕਦੇ ਹਨ।ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ ਨੇ ਪੰਜਾਬ ਕੇਡਰ ਦੀ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਉਹ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਪਰਮਪਾਲ 2011 ਬੈਚ ਦੇ ਆਈਏਐਸ ਅਧਿਕਾਰੀ ਸਨ। ਉਹ ਇਸ ਸਾਲ ਅਕਤੂਬਰ 'ਚ ਰਿਟਾਇਰ ਹੋਣ ਵਾਲੇ ਸੀ। ਉਧਰ, ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਵੱਲੋਂ ਆਈਏਐੱਸ ਅਹੁਦੇ ਤੋਂ ਦਿੱਤਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਹੈ। ਅੱਜ ਆਪਣੇ ਪਤੀ ਨਾਲ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਪਰਮਪਾਲ ਕੌਰ ਦੇ ਅਸਤੀਫ਼ੇ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਪਾਲ ਕੌਰ ਜੀ ਆਈਏਐੱਸ ਅਫਸਰ ਦੇ ਤੌਰ 'ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ। ਬੀਬਾ ਜੀ ਆਈਏਐੱਸ ਅਹੁਦਾ ਛੱਡਣ ਦੇ ਕੋਈ ਤੌਰ ਤਰੀਕੇ ਹਨ। ਕਿਰਪਾ ਕਰ ਕੇ ਅਸਤੀਫ਼ਾ ਦੇਣ ਦੇ ਤਰੀਕੇ ਸਮਝੋ, ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ 'ਚ ਪੈ ਸਕਦੀ ਹੈ।
ਲੁਧਿਆਣਾ ਵਿੱਚ ਰੂਹ ਕੰਬਾਊ ਘਟਨਾ ਦੀ ਖਬਰ ਸਾਹਮਣੇ ਆਈ ਹੈ। ਇੱਥੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਢੋਲੇ ਵਾਲ ਪੁੱਲ ਦੇ ਉੱਪਰ ਦੋ ਹਿੱਸਿਆਂ ਵਿੱਚ ਇਕ ਲਾਸ਼ ਬਰਾਮਦ ਹੋਈ। ਜਿੱਥੇ ਸਿਰ ਨੂੰ ਇੱਕ ਅਟੈਚੀ ਦੇ ਵਿੱਚ ਬੰਦ ਕਰ ਕੇ ਪੁਲ ਦੇ ਉੱਪਰ ਸੁੱਟਿਆ ਗਿਆ ਸੀ। ਪੁਲ ਦੇ ਹੇਠਾਂ ਲਾਈਨਾਂ ਉਤੇ ਪਹਿਲਾਂ ਲੱਤਾਂ ਕੱਟੀਆਂ ਹੋਈਆਂ ਮਿਲੀਆਂ ਫਿਰ ਧੜ। ਪੁਲਿਸ ਨੂੰ ਲਾਵਾਰਿਸ ਅਟੈਚੀ ਦੱਸ ਜਾਂਚ ਲਈ ਫੋਨ ਕੀਤਾ ਗਿਆ ਸੀ । ਜਦੋਂ ਪੁਲਿਸ ਨੇ ਅਟੈਚੀ ਖੋਲ੍ਹਿਆ ਤਾਂ ਉਸ ਵਿੱਚੋਂ ਇੱਕ ਕੱਟਿਆ ਹੋਇਆ ਸਿਰ ਮਿਲਿਆ ਤੇ ਧੜ ਹੇਠਾਂ ਲਾਈਨਾਂ ਉਤੇ ਬਰਾਮਦ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਲਾਵਾਰਿਸ ਬਾਕਸ ਸਬੰਧੀ ਫੋਨ ਕੀਤਾ ਗਿਆ ਸੀ ਪਰ ਜਦੋਂ ਖੋਲਿਆ ਗਿਆ ਤਾਂ ਉਸ ਵਿੱਚੋਂ ਇੱਕ ਕੱਟਿਆ ਹੋਇਆ ਸਿਰ ਬਰਾਮਦ ਹੋਇਆ।ਪੁਲਿਸ ਵੱਲੋਂ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਕ.ਤ.ਲ ਕਾਂਡ ਕਰਨ ਤੋਂ ਬਾਅਦ ਲਾ.ਸ਼ ਨੂੰ ਟੁੱਕੜੇ ਕਰ ਕੇ ਪੁਲ ਤੋਂ ਲਾਈਨਾਂ ਉਤੇ ਸੁੱਟਣਾ ਸੀ ਪਰ ਉਹ ਸੂਟ ਕੇਸ ਨੂੰ ਪੁਲ ਦੇ ਹੇਠਾਂ ਨਹੀਂ ਡਿੱਗਾ ਸਕੇ।
ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਇਸ ਵੇਲੇ ਚਰਚਾ ਦਾ ਵਿਸ਼ਾ ਬਣ ਗਏ ਹਨ। ਉਨ੍ਹਾਂ ਦਾ ਹਾਲ ਹੀ ਵਿਚ ਦਾ ਗੀਤ 'ਸੋਡਾ ਵਾਟਰ' ਰਿਲੀਜ਼ ਹੋਇਆ ਹੈ। ਖਾਸ ਗੱਲ ਇਹ ਹੈ ਕਿ ਇਸ ਗੀਤ ਵਿਚ ਕੱਚਾ ਬਦਾਮ ਗੀਤ ਨਾਲ ਫੇਮਸ ਹੋਈ ਅੰਜਲੀ ਅਰੋੜਾ ਨਜ਼ਰ ਆ ਰਹੀ ਹੈ। ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇਸ ਗਾਣੇ ਦੀ ਵੀਡੀਓ ਤੇ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਵਿਚ ਐਮੀ ਵਿਰਕ ਨਾਲ ਅੰਜਲੀ ਅਰੋੜਾ ਨਾਲ ਨਜ਼ਰ ਆ ਰਹੇ ਹਨ। ਦੋਵੇਂ ਦੇ ਇਸ ਹੌਟ ਅੰਦਾਜ਼ ਨੂੰ ਵੇਖ ਕੇ ਪ੍ਰਸ਼ੰਸਕ ਹੈਰਾਨ ਰਹਿ ਗਏ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਐਮੀ ਨੇ ਕੈਪਸ਼ਨ ਵਿੱਚ ਲਿਖਿਆ ਫੋਟੋ ਇਕੱਠਿਆਂ ਦੀ ਖਿੱਚਵਾਂਗੇ, ਅੱਖੀਆਂ ਤੇ ਲਾ ਕੇ ਫੈਂਡੀ। ਪਰ ਇਨ੍ਹਾਂ ਵੀਡੀਓਜ਼ ਤੇ ਤਸਵੀਰਾਂ ਕਾਰਨ ਐਮੀ ਵਿਰਕ ਬੁਰੀ ਤਰ੍ਹਾਂ ਟਰੋਲ ਹੋ ਗਏ। ਉਨ੍ਹ੍ਵਾਂ ਦੇ ਟਰੋਲ ਹੋਣ ਦੀ ਵਜ੍ਹਾ ਬਣੀ ਇਸ ਗਾਣੇ ਦੀ ਅਦਾਕਾਰਾ। ਕੱਚਾ ਬਾਦਾਮ ਗਰਲ ਵਜੋਂ ਜਾਣੀ ਜਾਂਦੀ ਅੰਜਲੀ ਅਰੋੜਾ ਇਸ ਗਾਣੇ ਵਿਚ ਪ੍ਰਸ਼ੰਸਕਾਂ ਨੂੰ ਜਚੀ ਨਹੀਂ। ਇਹੀ ਕਾਰਨ ਹੈ ਕਿ ਲਗਾਤਾਰ ਇਕ ਤੋਂ ਬਾਅਦ ਇਕ ਕੁਮੈਂਟ ਡਿਗਣ ਲੱਗੇ। ਕਈ ਯੂਜ਼ਰਜ਼ ਨੇ ਤਾਂ ਇਹ ਵੀ ਪੁੱਛ ਲਿਆ, 'ਐਮੀ ਭਾਜੀ ਤੁਹਾਡੀ ਅਜਿਹੀ ਕੀ ਮਜਬੂਰੀ ਸੀ। 'ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਭਾਈ ਮੈਂ ਅਨਫਾਲੋ ਕਰ ਦੇਵਾਂਗਾ, ਜੇਕਰ ਇਹ ਸਭ ਵੇਖਣਾ ਪਿਆ। ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਮੈਂਟ ਕਰ ਲਿਖਿਆ, ਐਮੀ ਭਾਈ ਅਜਿਹੀ ਵੀ ਕੀ ਮਜ਼ਬੂਰੀ ਸੀ…।
ਅੰਮ੍ਰਿਤਸਰ ’ਚ ਇਕ ਗ੍ਰੰਥੀ ਸਿੰਘ ਦੀ ਗੁਰੂ ਮਰਿਆਦਾ ਦੀ ਉਲੰਘਣਾ ਕਰਦੇ ਦੀ ਵੀਡੀਓ ਵਾਇਰਲ ਹੋਈ ਸੀ। ਇਸ ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਗ੍ਰੰਥੀ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਵਿਚ ਬੈਠ ਨਸ਼ਾ ਕਰਦਾ ਵਿਖਾਈ ਦੇ ਰਿਹਾ ਹੈ। ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਵੀਡੀਓ ਕਿਹੜੇ ਗੁਰਦੁਆਰਾ ਸਾਹਿਬ ਦੀ ਹੈ ਤੇ ਇਲਾਕਾ ਕਿਹੜਾ ਹੈ।ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਗਤ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੰਭੀਰ ਨੋਟਿਸ ਲਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਕੇ ਨਸ਼ੀਲਾ ਪਦਾਰਥ ਸੇਵਨ ਕਰਨ ਵਾਲੇ ਵਿਅਕਤੀ ਅਤੇ ਸਥਾਨ ਬਾਰੇ ਮੁੱਢਲੇ ਤੌਰ ’ਤੇ ਕੋਈ ਪਤਾ ਨਹੀਂ ਲੱਗ ਰਿਹਾ, ਜਦੋਂਕਿ ਇਸ ਵੀਡੀਓ ਨੂੰ ਵੇਖ ਕੇ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਆਦੇਸ਼ ਹੋਇਆ ਹੈ ਕਿ ਸਮੂਹ ਸਿੰਘ ਸਭਾਵਾਂ, ਜਥੇਬੰਦੀਆਂ, ਸੰਪਰਦਾਵਾਂ ਅਤੇ ਅਖੰਡ ਪਾਠੀ ਵੈੱਲਫੇਅਰ ਸੋਸਾਇਟੀਆਂ ਆਦਿ, ਜਿਸ ਕਿਸੇ ਕੋਲ ਵੀ ਇਸ ਵੀਡੀਓ ਵਿਚ ਦਿਖਾਈ ਦੇ ਰਹੇ ਦੁਸ਼ਟ ਵਿਅਕਤੀ ਦੀ ਪਛਾਣ-ਪਤੇ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਜਲਦ ਤੋਂ ਜਲਦ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਾਉਣ ਦੀ ਖੇਚਲ ਕਰੇ, ਤਾਂ ਜੋ ਸਿੱਖ ਭਾਵਨਾਵਾਂ ਨੂੰ ਪੁੱਜੀ ਭਾਰੀ ਠੇਸ ਦੇ ਗੰਭੀਰ ਮਾਮਲੇ ਵਿਚ ਪੰਥਕ ਪ੍ਰੰਪਰਾਵਾਂ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਅੰਮ੍ਰਿਤਸਰ-ਪ੍ਰੇਮਿਕਾ ਰਹਿ ਚੁੱਕੀ ਵਿਆਹੁਤਾ ਨੂੰ ਨੌਜਵਾਨ ਤੰਗ ਕਰਦਾ ਆ ਰਿਹਾ ਸੀ। ਉਸ ਨੂੰ ਫਿਰ ਪ੍ਰੇਮ ਕਰਨ ਲਈ ਮਜਬੂਰ ਕਰ ਰਿਹਾ ਸੀ। ਵਿਆਹੁਤਾ ਨੇ ਮਨ੍ਹਾ ਕੀਤਾ ਤਾਂ ਉਸ ਦਾ ਘਰ ਬਰਬਾਦ ਕਰਨ ਲਈ ਉਸ ਦੇ ਪਤੀ ਉਤੇ ਗੋ.ਲ਼ੀਆਂ ਚਲਾ ਦਿੱਤੀਆਂ। ਪੁਲਿਸ ਨੇ ਸਿਰਫਿਰੇ ਆਸ਼ਕ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਿਸ ਨੇ ਵਾਰਦਾਤ ਲਈ ਵਰਤਿਆ ਗਿਆ ਪਿਸਤੌਲ ਤੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ | ਏਡੀਸੀਪੀ-1 ਡਾ. ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਨੌਜਵਾਨ ਦੀ ਸ਼ਨਾਖਤ ਨਵਪ੍ਰੀਤ ਸਿੰਘ ਉਰਫ ਲਵ ਵਾਸੀ ਗਲੀ ਨੰਬਰ-3 ਕੋਟ ਖ਼ਾਲਸਾ ਵਜੋਂ ਹੋਈ ਹੈ ਅਤੇ ਉਸ ਪਾਸੋਂ ਬਰਾਮਦ ਕੀਤਾ ਗਿਆ ਪਿਸਤੌਲ ਵੀ ਲਾਇਸੈਂਸੀ ਹੈ | ਉਨ੍ਹਾਂ ਦੱਸਿਆ ਕਿ ਬੀਤੀ 29 ਫਰਵਰੀ ਨੂੰ ਇਹ ਮਾਮਲਾ ਥਾਣਾ ਇਸਲਾਮਾਬਾਦ ਵਿਖੇ ਦਰਜ ਕੀਤਾ ਗਿਆ ਸੀ ਜਦੋਂ ਕਿ ਇਸਲਾਮਾਬਾਦ ਦੇ ਰਹਿਣ ਵਾਲੇ ਇਕ ਟੈਕਸੀ ਡਰਾਈਵਰ ਨੇ ਮਾਮਲਾ ਦਰਜ ਕਰਵਾਇਆ ਸੀ। ਉਸ ਨੇ ਦੱਸਿਆ ਸੀ ਕਿ ਉਸ ਦਾ ਵਿਆਹ ਸਤੰਬਰ-2023 ਨੂੰ ਹੋਇਆ ਸੀ | ਵਿਆਹ ਤੋਂ ਪਹਿਲਾਂ ਉਸ ਦੀ ਪਤਨੀ ਦਾ ਉਕਤ ਵਿਅਕਤੀ ਨਾਲ ਪ੍ਰੇਮ ਸੰਬੰਧ ਸਨ ਅਤੇ ਉਹ ਵਿਆਹ ਤੋਂ ਬਾਅਦ ਵੀ ਆਉਂਦੇ-ਜਾਂਦੇ ਉਸ ਦੀ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਆਪਣੇ ਨਾਲ ਫਿਰ ਪ੍ਰੇਮ ਕਰਨ ਲਈ ਮਜਬੂਰ ਕਰਦਾ ਸੀ, ਵਾਰਦਾਤ ਵਾਲੇ ਦਿਨ ਜਦੋਂ ਉਹ ਆਪਣੇ ਰਿਸ਼ਤੇਦਾਰ ਜੋ ਕਿ ਟੀਬੀ ਹਸਪਤਾਲ, ਅੰਮਿ੍ਤਸਰ ਵਿਖੇ ਦਾਖ਼ਲ ਸੀ, ਨੂੰ ਖਾਣਾ ਦੇਣ ਲਈ ਘਰੋਂ ਨਿਕਲੇ ਤੇ ਜਦੋਂ ਉਹ ਘਰ ਦੇ ਬਾਹਰ ਗਲੀ ਵਿਚ ਪੁੱਜੇ ਤਾਂ ਉਕਤ ਵਿਅਕਤੀ ਲਵ ਜੋ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਇਆ ਅਤੇ ਆਉਂਦੇ ਹੀ ਉਸ ਨੇ ਆਪਣੇ ਡੱਬ ਵਿਚੋਂ ਪਿਸਤੌਲ ਕੱਢ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਗੋ.ਲੀਆਂ ਚਲਾ ਦਿੱਤੀਆਂ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੌਕੇ ਤੋਂ ਭੱਜ ਗਿਆ | ਇਸੇ ਤਰ੍ਹਾਂ ਹਨੀਟਰੈਪ ਦੇ ਮਾਮਲੇ 'ਚ ਇਕ ਜੁਗਰਾਜ ਸਿੰਘ ਉਰਫ ਸ਼ੂਟਰ ਵਾਸੀ ਭਿਖੀਵਿੰਡ ਨੂੰ ਵੀ ਕਾਬੂ ਕੀਤਾ ਗਿਆ ਹੈ |
ਚੰਡੀਗੜ੍ਹ-ਪੰਜਾਬ ਵਿਚ ਗਰਮੀ ਲੋਕਾਂ ਦੇ ਪਸੀਨੇ ਛੁਡਾ ਰਹੀ ਹੈ ਪਰ ਮੌਸਮ ਵਿਭਾਗ ਨੇ ਰਾਹਤ ਦੀ ਖਬਰ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਤਿੰਨ ਦਿਨਾਂ ਨੂੰ ਬਾਰਿਸ਼ ਦੀ ਸੰਭਾਵਨਾ ਹੈ।13, 14 ਅਤੇ 15 ਅਪ੍ਰੈਲ ਨੂੰ ਪੰਜਾਬ ਵਿਚ ਤੂਫਾਨ ਅਤੇ ਹਨ੍ਹੇਰੀ ਦੇ ਨਾਲ-ਨਾਲ ਲਗਾਤਾਰ ਮੀਂਹ ਪਵੇਗਾ।ਮੌਸਮ ਵਿਭਾਗ ਦੀ ਇਸ ਅਪਡੇਟ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਕਿਸਾਨਾਂ ਦੀ ਕਣਕ ਦੀ ਫਸਲ ਪੱਕ ਕੇ ਤਿਆਰ ਖੜ੍ਹੀ ਹੈ, ਜੇਕਰ ਪੰਜਾਬ ਵਿਚ 3 ਦਿਨ ਲਗਾਤਾਰ ਬਾਰਿਸ਼ ਹੁੰਦੀ ਹੈ ਤਾਂ ਫਸਲ ਜ਼ਮੀਨ ਉਤੇ ਡਿੱਗ ਜਾਵੇਗੀ। ਕਿਸਾਨਾਂ ਦਾ ਭਾਰੀ ਮਾਲੀ ਨੁਕਸਾਨ ਹੋਵੇਗਾ। ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਪਰ ਕਿਸਾਨਾਂ ਲਈ ਚਿੰਤਾ ਦੀ ਗੱਲ ਹੈ। ਇਸ ਤੋਂ ਇਲਾਵਾ, 10 ਅਤੇ 11 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ’ਚ ਮੀਂਹ ਪਵੇਗਾ।ਪੰਜਾਬ ਦੇ ਕਈ ਇਲਾਕਿਆਂ ਵਿੱਚ ਕਣਕ ਦੀ ਫ਼ਸਲ ਪੱਕ ਚੁੱਕੀ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਫ਼ਸਲ ਪੱਕਣ ਦੀ ਕਗਾਰ ਉਤੇ ਹੈ। ਮੌਸਮ ਵਿਭਾਗ ਨੇ ਮੌਸਮ ਦੀ ਭਵਿੱਖਬਾਣੀ ਕੀਤੀ ਹੈ, ਉਸ ਨਾਲ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ।
ਮਲੋਟ–ਪਤੀ ਨੂੰ ਛੱਡ ਕੇ ਆਪਣੇ ਮਾਸੀ ਦੇ ਮੁੰਡੇ ਨਾਲ ਹੀ ਲਿਵ ਇਨ ਵਿਚ ਰਹਿਣ ਲੱਗੀ ਦੋ ਬੱਚਿਆਂ ਦੀ ਮਾਂ ਦਾ ਬੇਰਹਿਮੀ ਨਾਲ ਕ.ਤ.ਲ ਹੋ ਗਿਆ। ਇਸ ਕ.ਤ.ਲ ਦਾ ਦੋਸ਼ ਹੋਰ ਕਿਸੇ ਉਤੇ ਨਹੀਂ ਬਲਕਿ ਉਸੇ ਮਾਸੀ ਦੇ ਪੁੱਤ ਉਤੇ ਲੱਗੇ ਜਿਸ ਨਾਲ ਉਹ ਰਹਿਣ ਲੱਗ ਪਈ ਸੀ। ਦੋਸ਼ ਲਾਏ ਜਾ ਰਹੇ ਹਨ ਕਿ ਮੁਲਜ਼ਮ ਦੇ ਪਿਤਾ ਨੇ ਵੀ ਉਸ ਦਾ ਇਸ ਅਪਰਾਧ ਵਿਚ ਸਾਥ ਦਿੱਤਾ।ਇਹ ਮਾਮਲਾ ਥਾਣਾ ਕਬਰਵਾਲਾ ਅਧੀਨ ਆਉਂਦੇ ਪਿੰਡ ਸਰਾਵਾਂ ਬੋਦਲਾਂ ਦਾ ਹੈ। ਕ.ਤ.ਲ ਤੋਂ ਬਾਅਦ ਮੁਲਜ਼ਮਾਂ ਨੇ ਲਾ.ਸ਼ ਘਰ ਅੰਦਰ ਲੁਕਾ ਲਈ ਪਰ ਇਸ ਮਾਮਲੇ ਦੀ ਪੁਲਿਸ ਨੂੰ ਭਿਣਕ ਲੱਗਣ ਤੋਂ ਬਾਅਦ ਭਾਂਡਾ ਫੁੱਟ ਗਿਆ। ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਸਲਵਿੰਦਰ ਕੌਰ ਪਤਨੀ ਬਗੀਚਾ ਸਿੰਘ ਵਾਸੀ ਵੱਡਾ ਰੱਤਾ ਖੇੜਾ ਨੇ ਦੱਸਿਆ ਹੈ ਕਿ ਉਸ ਦੀ ਧੀ ਕਿਰਨਾ ਕੌਰ, ਜਿਸ ਦਾ ਵਿਆਹ ਪਾਲੀਵਾਲ ਵਿਖੇ ਹੋਇਆ ਸੀ ਤੇ ਉਸ ਦੇ 2 ਬੱਚੇ ਵੀ ਸਨ, ਨੇ 4 ਸਾਲ ਪਹਿਲਾਂ ਆਪਣੇ ਪਤੀ ਨੂੰ ਛੱਡ ਦਿੱਤਾ ਸੀ ਤੇ ਆਪਣੀ ਮਾਸੀ ਦੇ ਮੁੰਡੇ ਸਤਨਾਮ ਸਿੰਘ ਪੁੱਤਰ ਬੂਟਾ ਸਿੰਘ ਨਾਲ ਰਹਿਣ ਲੱਗ ਪਈ ਸੀ।ਇਥੇ ਆ ਕੇ ਵੀ ਕਿਰਨਾ ਤੇ ਸਤਨਾਮ ਦਾ ਇਕ ਮੁੰਡਾ ਹੋਇਆ, ਜੋ ਹੁਣ ਢਾਈ ਸਾਲ ਦਾ ਹੈ। ਸਤਨਾਮ ਸਿੰਘ ਉਸ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ, ਜਿਸ ਕਰ ਕੇ ਸਤਨਾਮ ਤੇ ਉਸ ਦਾ ਪਰਿਵਾਰ ਕਿਰਨ ਨਾਲ ਲੜਾਈ-ਝਗੜਾ ਕਰਦਾ ਸੀ ਤੇ ਇਸੇ ਦੇ ਚਲਦਿਆਂ ਸਤਨਾਮ ਸਿੰਘ ਤੇ ਉਸ ਦੇ ਪਿਤਾ ਬੂਟਾ ਸਿੰਘ ਨੇ ਕਿਰਨ ਦਾ ਕ.ਤ.ਲ ਕਰ ਦਿੱਤਾ।ਇਸ ਸਬੰਧੀ ਅੱਜ ਪੁਲਿਸ ਨੂੰ ਸੂਚਨਾ ਮਿਲਣ ਤੋਂ ਬਾਅਦ ਕਾਰਵਾਈ ਕਰ ਕੇ ਕਿਰਨਾ ਦੀ ਲਾ.ਸ਼ ਬਰਾਮਦ ਕਰ ਲਈ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਕੱਲ ਹੋਈ ਲੜਾਈ ਕਰ ਕੇ ਆਲੇ-ਦੁਆਲੇ ਦੇ ਲੋਕਾਂ ਨੇ ਨਜ਼ਰ ਰੱਖੀ ਸੀ। ਜਦੋਂ ਘਰ ਅੰਦਰ ਚੁੱਪ ਛਾਅ ਗਈ ਤੇ ਕਿਰਨ ਨੂੰ ਕਿਸੇ ਨੇ ਬਾਹਰ ਗਲੀ ’ਚ ਨਹੀਂ ਵੇਖਿਆ ਤਾਂ ਉਨ੍ਹਾਂ ਨੇ ਇਸ ਦੀ ਸੂਚਨਾ ਮ੍ਰਿਤਕਾ ਦੇ ਪਰਿਵਾਰ ਤੇ ਪੁਲਿਸ ਨੂੰ ਦੇ ਦਿੱਤੀ। ਕਬਰਵਾਲਾ ਪੁਲਿਸ ਨੇ ਮ੍ਰਿਤਕਾ ਦੀ ਮਾਂ ਦੇ ਬਿਆਨਾਂ ’ਤੇ ਸਤਨਾਮ ਸਿੰਘ ਪੁੱਤਰ ਬੂਟਾ ਸਿੰਘ ਤੇ ਉਸ ਦੇ ਪਿਤਾ ਬੂਟਾ ਸਿੰਘ ਪੁੱਤਰ ਤ੍ਰਿਲੋਕ ਸਿੰਘ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ
ਤਰਨਤਾਰਨ ਵਿਚ ਲਵ ਮੈਰਿਜ ਕਰਵਾਉਣ ਉਤੇ ਮੁੰਡੇ ਨੂੰ ਬਾਈਕ ਸਵਾਰ ਕੁਝ ਬਦਮਾਸ਼ਾਂ ਨੇ ਜਾ.ਨੋਂ ਮਾ.ਰਨ ਦੀ ਨੀਅਤ ਨਾਲ ਗੋ.ਲੀਆਂ ਮਾਰ ਦਿੱਤੀਆਂ। ਘਟਨਾ ਤੋਂ ਬਾਅਦ ਮੋਟਰਸਾਈਕਲ ਸਵਾਰ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਨੌਜਵਾਨ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਥਾਣਾ ਵੈਰੋਵਾਲ ਦੀ ਪੁਲਿਸ ਨੇ ਪੰਜ ਵਿਅਕਤੀਆਂ ਖਿ਼ਲਾਫ਼ ਕੇਸ ਦਰਜ ਕੀਤਾ ਹੈ।ਸੁਖਵਿੰਦਰ ਕੌਰ ਪਤਨੀ ਬਲਜਿੰਦਰ ਸਿੰਘ ਵਾਸੀ ਪਿੰਡ ਏਕਲਗੱਡਾ ਨੇ ਪੁਲਿਸ ਨੂੰ ਬਿਆਨਾਂ ਦਰਜ ਕਰਵਾਏ ਹਨ ਕਿ ਉਸ ਦੇ ਮੁੰਡੇ ਰਵਿੰਦਰ ਸਿੰਘ ਨੇ ਕਰੀਬ ਇਕ ਸਾਲ ਪਹਿਲਾਂ ਅਨਮੋਲਦੀਪ ਕੌਰ ਪੁੱਤਰੀ ਪਰਮਿੰਦਰ ਸਿੰਘ ਵਾਸੀ ਏਕਲ ਗੱਡਾ ਨਾਲ ਲਵ ਮੈਰਿਜ ਕਰਵਾਈ ਸੀ। ਬੀਤੀ 7 ਅਪ੍ਰੈਲ ਨੂੰ ਉਹ ਆਪਣੇ ਪਤੀ ਅਤੇ ਮੁੰਡੇ ਰਵਿੰਦਰ ਸਿੰਘ ਨਾਲ ਪੈਲੀ ਵਿੱਚ ਕੰਮ ਕਰਨ ਤੋਂ ਬਾਅਦ ਸ਼ਾਮ ਕਰੀਬ 7 ਵਜੇ ਵਾਪਸ ਘਰ ਪਰਤ ਰਹੇ ਸਨ। ਇਸ ਦੌਰਾਨ ਉਸ ਦਾ ਮੁੰਡਾ ਰਵਿੰਦਰ ਸਿੰਘ ਆਪਣੇ ਮੋਟਰਸਾਈਕਲ ਸਪਲੈਂਡਰ ’ਤੇ ਸਵਾਰ ਹੋ ਕੇ ਉਨ੍ਹਾਂ ਦੇ ਅੱਗੇ-ਅੱਗੇ ਜਾ ਰਿਹਾ ਸੀ।ਇਸ ਦੌਰਾਨ ਦੋ ਵਿਅਕਤੀ ਉਨ੍ਹਾਂ ਦੇ ਪਿੱਛੇ ਬਿਨਾਂ ਨੰਬਰੀ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਆ ਰਹੇ ਸਨ, ਜਿਨ੍ਹਾਂ ਵੱਲੋਂ ਉਨ੍ਹਾਂ ਦੇ ਸਾਹਮਣੇ ਪੁੱਤ ਰਵਿੰਦਰ ਸਿੰਘ ਦੇ ਬਰਾਬਰ ਆ ਰਿਵਾਲਵਰ ਰਾਹੀਂ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਇਹ ਫਾਇਰ ਉਸ ਦੀ ਛਾਤੀ ਵਿੱਚ ਜਾ ਲੱਗੇ ਅਤੇ ਉਹ ਜ਼ਮੀਨ ਉੱਪਰ ਡਿੱਗ ਪਿਆ। ਜ਼ਮੀਨ ’ਤੇ ਡਿੱਗਣ ਤੋਂ ਬਾਅਦ ਹਮਲਾਵਰਾਂ ਵੱਲੋਂ ਤਿੰਨ ਚਾਰ ਫਾਇਰ ਉਸ ਉੱਪਰ ਕੀਤੇ ਗਏ, ਜੋ ਉਸ ਦੇ ਸਰੀਰ ਦੇ ਵੱਖ-ਵੱਖ ਅੰਗਾਂ ਉੱਪਰ ਜਾ ਵੱਜੇ।ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਇਹ ਕਹਿੰਦੇ ਹੋਏ ਫਰਾਰ ਹੋ ਗਏ ਕਿ ਰਵਿੰਦਰ ਸਿੰਘ ਨੂੰ ਪਿੰਡ ਵਿੱਚ ਵਿਆਹ ਕਰਵਾਉਣ ਦਾ ਮਜ਼ਾ ਦਿੱਤਾ ਹੈ। ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪੁੱਤ ਨੂੰ ਗੋ.ਲ਼ੀਆਂ ਮਾਰਨ ਦੀ ਮੁੱਖ ਵਜ੍ਹਾ ਉਸ ਵੱਲੋਂ ਪਿੰਡ ਦੀ ਕੁੜੀ ਨਾਲ ਵਿਆਹ ਕਰਵਾਉਣਾ ਹੀ ਹੈ। ਜ਼ਖ਼ਮੀ ਹਾਲਤ ’ਚ ਰਵਿੰਦਰ ਸਿੰਘ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ।ਥਾਣਾ ਵੈਰੋਵਾਲ ਦੇ ਸਹਾਇਕ ਮੁਖੀ ਬਲਕਾਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਕੌਰ ਦੇ ਬਿਆਨਾਂ ਹੇਠ ਨਿਰਵੈਲ ਸਿੰਘ ਪੁੱਤਰ ਦਿਆਲ ਸਿੰਘ, ਕੰਵਲਜੀਤ ਸਿੰਘ ਪੁੱਤਰ ਨਿਰਵੈਲ ਸਿੰਘ, ਸਾਜਨ ਪੁੱਤਰ ਜਸਪਾਲ ਸਿੰਘ, ਪਰਮਿੰਦਰ ਕੌਰ ਪਤਨੀ ਮੁਖਤਿਆਰ ਸਿੰਘ ਵਾਸੀਆਨ ਏਕਲਗੱਡਾ ਅਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਗ੍ਰਿਫ਼.ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਸ੍ਰੀ ਹਰਿਮੰਦਰ ਸਾਹਿਬ ਤੋਂ ਲੱਖਾਂ ਸ਼ਰਧਾਲੂਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਇਨਾਂ ਹੀ ਨਹੀਂ, ਇੱਥੋਂ ਕਈਆਂ ਦੇ ਸਰੀਰਕ ਵਿਕਾਰ ਵੀ ਦੂਰ ਹੋ ਚੁੱਕੇ ਹਨ। ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਸ਼ਰਧਾਲੂਆਂ ਦੀਆਂ ਬਿਮਾਰੀਆਂ ਦੂਰ ਹੋਈਆਂ, ਉਨ੍ਹਾਂ ਦੀ ਦਿਵਿਆਂਗਤਾ ਦੂਰ ਹੋਈ। ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਯੂਕੇ ਤੋਂ ਆਏ ਪਰਿਵਾਰ ਵੱਲੋਂ ਗੁਰੂ ਘਰ ਕੀਤੀਆਂ ਅਰਦਾਸਾਂ ਪ੍ਰਵਾਨ ਹੋਈਆਂ ਅਤੇ ਪਰਿਵਾਰ ਦਾ ਪੁੱਤਰ ਬੋਲਣ ਲੱਗ ਗਿਆ। ਪਰਿਵਾਰ ਨੇ ਸ਼ੁਕਰਾਨੇ ਵੱਜੋਂ ਗੁਰੂ ਘਰ ਵਿਚ ਟਰੈਕਟਰ ਭੇਟ ਕੀਤਾ। ਇਸ ਦੌਰਾਨ ਬੱਚੇ ਦੇ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਬੋਲਣ ਤੋਂ ਅਸਮਰੱਥ ਸੀ ਅਤੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰਵਾਈ ਅਤੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ, ਜਿਸ ਤੋਂ ਥੋੜੇ ਸਮੇਂ ਬਾਅਦ ਉਨ੍ਹਾਂ ਦਾ ਪੁੱਤਰ ਬੋਲਣ ਲੱਗ ਗਿਆ।ਇਸ ਮੌਕੇ ਐੱਸਜੀਪੀਸੀ ਵੱਲੋਂ ਪਰਿਵਾਰ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਐੱਸਜੀਪੀਸੀ ਮੈਂਬਰਾਂ ਨੇ ਕਿਹਾ ਕਿ ਇਹ ਪਰਿਵਾਰ ਹਰ ਮਹੀਨੇ ਗੁਰੂ ਘਰ ਆਉਂਦਾ ਸੀ। ਪਰਿਵਾਰ ਨੇ ਬੱਚੇ ਰਾਜਬੀਰ ਸਿੰਘ ਲਈ ਇੱਥੇ ਅਰਦਾਸ ਕਰਵਾਈ ਸੀ, ਗੁਰੂ ਨੇ ਕ੍ਰਿਪਾ ਕੀਤੀ ਅਤੇ ਪੁੱਤਰ ਬੋਲਣ ਲੱਗ ਗਿਆ। ਅੱਜ ਪਰਿਵਾਰ ਨੇ ਸ੍ਰੀ ਦਰਬਾਰ ਸਾਹਿਬ ਅਰਦਾਸ ਪੂਰੀ ਹੋਣ 'ਤੇ ਟ੍ਰੈਕਟਰ ਭੇਟ ਕੀਤਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਕਿਸੇ ਵੀ ਕੋਨੇ ਵਿਚੋਂ ਜੇ ਕੋਈ ਸੱਚੇ ਮਨ ਨਾਲ ਗੁਰੂ ਰਾਮਦਾਸ ਜੀ ਦੇ ਦਰ 'ਤੇ ਅਰਦਾਸ ਕਰਦਾ ਹੈ ਤਾਂ ਉਸ ਦੀ ਮੁਰਾਦ ਜ਼ਰੂਰ ਪੂਰੀ ਹੁੰਦੀ ਹੈ। ਬੱਚੇ ਦੀ ਮਾਤਾ ਨੇ ਨਮ ਅੱਖਾਂ ਨਾਲ ਕਿਹਾ ਕਿ ਉਹ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਦੇ ਹਨ, ਜਿਨ੍ਹਾਂ ਦੀ ਅਪਾਰ ਕ੍ਰਿਪਾ ਸਦਕਾ ਅੱਜ ਉਨ੍ਹਾਂ ਦੇ ਪੁੱਤਰ ਨੂੰ ਆਵਾਜ਼ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਘਰ ਵਿਚ ਵੀ ਬੱਚੇ ਨੂੰ ਬਾਣੀ ਉਚਾਰਨ ਕਰਵਾਉਣ ਦੇ ਨਾਲ ਨਾਲ ਗੁਰੂ ਘਰ ਨਾਲ ਜੋੜਿਆ ਸੀ, ਜਿਸ ਸਦਕਾ ਅੱਜ ਗੁਰੂ ਸਾਹਿਬਾਨ ਨੇ ਕ੍ਰਿਪਾ ਕੀਤੀ ਹੈ।
ਪੰਜਾਬ ਸੂਬੇ ਵਿਚ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਹੈ। ਇਸ ਕਾਰਨ ਸੂਬੇ ਭਰ ਦੇ ਵਿਦਿਅਕ ਅਦਾਰੇ ਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ। ‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ। ਇਸਦੇ ਨਾਲ ਹੀ ਸੂਬੇ ਵਿਚ ਲੋਕਸਭਾ ਚੋਣਾਂ ਨੂੰ ਲੈਕੇ ਵੀ ਵੱਖ ਵੱਖ ਦਿਨ ਛੁੱਟੀਆਂ ਐਲਾਨੀਆਂ ਗਈਆਂ ਹਨ। ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਹਰਿਆਣਾ ਦੇ ਵੋਟਰਾਂ ਨੂੰ ਸੂਬੇ ਵਿਚ ਵੋਟਿੰਗ ਵਾਲੇ ਦਿਨ ਯਾਨੀ 25 ਮਈ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਹਰਿਆਣਾ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 25-05-2024 (ਸ਼ਨੀਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।...
ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਨੂੰ ਉਸ ਦੇ 4 ਦੋਸਤਾਂ ਨਾਲ ਹਿਮਾਚਲ ਪ੍ਰਦੇਸ਼ ਵਿਚ ਹੈਰੋਇਨ ਦੇ ਨਾਲ ਗ੍ਰਿਫ਼.ਤਾਰ ਕੀਤਾ ਗਿਆ ਹੈ। ਇਨ੍ਹ੍ਵਾਂ ਵਿਚ ਇਕ ਕੁੜੀ ਵੀ ਸ਼ਾਮਲ ਹੈ। ਮੁਲਜ਼ਮਾਂ ਕੋਲੋਂ 42.89 ਗ੍ਰਾਮ ਹੈਰੋਇਨ ਤੇ ਇਕ ਤਰਾਜੂ ਬਰਾਮਦ ਕੀਤਾ ਗਿਆ ਹੈ। ਸਾਰੇ ਨਸ਼ੇ ਵਿਚ ਸੀ ਜਦੋਂ ਗ੍ਰਿਫ਼.ਤਾਰੀ ਹੋਈ।ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ (SIT) ਨੇ ਗੁਪਤ ਸੂਚਨਾ ਦੇ ਆਧਾਰ ਉਤੇ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਜਾਲ ਵਿਛਾਇਆ ਸੀ। ਮੰਗਲਵਾਰ ਦੇਰ ਰਾਤ ਸ਼ਿਮਲਾ ਦੇ ਪੁਰਾਣਾ ਬੱਸ ਅੱਡਾ ਦੇ ਨਾਲ ਇਕ ਨਿੱਜੀ ਹੋਟਲ ਵਿਚ ਛਾਪੇਮਾਰੀ ਕੀਤੀ। ਜਿੱਥੇ ਇਹ ਠਹਿਰੇ ਹੋਏ ਸਨ। ਪੁਲਿਸ ਨੇ ਜਦੋਂ ਸਾਰਿਆਂ ਕੋਲੋਂ ਪੁੱਛਗਿੱਛ ਕੀਤੀ ਤਾਂ ਇਕ ਨੇ ਆਪਣੇ ਪਛਾਣ ਪ੍ਰਕਾਸ਼ ਸਿੰਘ ਲੰਗਾਹ ਵਜੋਂ ਕਰਵਾਈ। ਪ੍ਰਕਾਸ਼ ਨੇ ਦੱਸਿਆ ਕਿ ਉਹ ਸੁੱਚਾ ਸਿੰਘ ਲੰਗਾਹ ਦਾ ਪੁੱਤ ਹੈ। ਉਹ ਦੋ ਵਾਰ ਵਿਧਾਇਕ ਤੇ ਪੰਜਾਬ ਦੇ ਸਾਬਕਾ ਮੰਤਰੀ ਵੀ ਰਹਿ ਚੁੱਕੇ ਹਨ।ਪੁਲਿਸ ਨੇ ਜਦੋਂ ਕਮਰੇ ਦੀ ਤਲਾਸ਼ੀ ਲਈ ਤਾਂ ਉਥੋਂ ਹੈਰੋਇਨ ਫੜੀ ਗਈ। ਜਿਸ ਪੁਲਿਸ ਨੇ ਜ਼ਬਤ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਕਮਰੇ ਵਿਚ ਮੌਜੂਦ ਸਾਰੇ ਮੁਲਜ਼ਮ ਇਸ ਕਦਰ ਨਸ਼ੇ ਵਿਚ ਸਨ ਕਿ ਉਹ ਆਪਣੇ ਬਾਰੇ ਵਿਚ ਜ਼ਿਆਦਾਦ ਜਾਣਕਾਰੀ ਨਹੀਂ ਦੇ ਪਾ ਰਹੇ ਸਨ। ਪੁਲਿਸ ਮੁਤਾਬਕ ਇਹ ਲੰਮੇ ਸਮੇਂ ਤੋਂ ਹਿਮਾਚਲ ਵਿਚ ਹੈਰੋਇਨ ਸਪਲਾਈ ਕਰ ਰਹੇ ਸੀ। ਮੁਲਜ਼ਮਾਂ ਖਿ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਥਾਰ ਗੱਡੀ ਵੀ ਜ਼ਬਤ ਕਰ ਲਈ ਗਈ ਹੈ। ਫੜੇ ਗਏ ਮੁਲਜ਼ਮਾਂ ਵਿਚ ਤਿੰਨ ਪੰਜਾਬ, ਇਕ ਚੰਡੀਗੜ੍ਹ ਤੇ ਹਿਮਾਚਲ ਦੀ ਕੁੜੀ ਹੈ। ਇਨ੍ਹਾਂ ਦੀ ਪਛਾਣ ਪ੍ਰਕਾਸ਼ ਸਿੰਘ (37) ਪੁੱਤਰ ਸੁੱਚਾ ਸਿੰਘ ਲੰਗਾਹ ਵਾਸੀ ਗੁਰਦਾਸਪੁਰ, ਅਜੇ ਕੁਮਾਰ (27) ਪੁੱਤਰ ਚਮਨ ਲਾਲ ਵਾਸੀ ਨੂਰਖੋਡੀਆਂ (ਪਟਿਆਲਾ), ਅਵਨੀ (19) ਪੁੱਤਰੀ ਵਿਕਾਸ ਨੇਗੀ ਪਿੰਡ ਸਾਂਗਲਾ ਕਿਨੌਰ (ਹਿਮਾਚਲ), ਸ਼ੁਭਮ ਕੌਸ਼ਲ (26) ਵਾਸੀ ਚੰਡੀਗੜ੍ਹ ਤੇ ਬਲਜਿੰਦਰ (22) ਵਾਸੀ ਮੁਹਾਲੀ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਗੁਰਦਾਸਪੁਰ ’ਚ ਮਈ 2021 ਦੌਰਾਨ ਪ੍ਰਕਾਸ਼ ਸਿੰਘ ਨੂੰ ਡਰੱਗਜ਼ ਕੇਸ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਸਾਰੇ ਗ੍ਰਿਫ਼ਤਾਰ ਵਿਅਕਤੀਆਂ ਕੋਲੋਂ ਪੁੱਛ-ਪੜਤਾਲ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਦੇ ਪਿਤਾ ਸੁੱਚਾ ਸਿੰਘ ਲੰਗਾਹ ਇਕ ਐਸ.ਜੀ.ਪੀ.ਸੀ. ਮੈਂਬਰ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ। ਉਨ੍ਹਾਂ ਨੂੰ 2017 ਵਿੱਚ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਵਿੱਚ ਕਥਿਤ ਤੌਰ 'ਤੇ ਉਨ੍ਹਾਂ ਨੂੰ ਇੱਕ ਔਰਤ ਨਾਲ ਇਤਰਾਜ਼ਯੋਗ ਸਥਿਤੀ ਵਿੱਚ ਦਿਖਾਇਆ ਗਿਆ ਸੀ, ਦੇ ਮਾਮਲੇ ’ਚ ਅਕਾਲ ਤਖ਼ਤ ਵੱਲੋਂ ਬਰਖਾਸਤ ਕਰ ਦਿਤਾ ਗਿਆ ਸੀ।...
ਨਾਭਾ ਦੇ ਇਕ ਸਰਕਾਰੀ ਕਾਲਜ ਦੇ ਕੈਂਪਸ ਵਿੱਚ ਬੀਏ ਦੀ ਵਿਦਿਆਰਥਣ ਨਾਲ ਸਮੂਹਿਕ ਬਲਾ.ਤਕਾਰ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼.ਤਾਰ ਕੀਤਾ ਹੈ। ਮੁਲਜ਼ਮਾਂ ਨੇ ਪ੍ਰਿੰਸੀਪਲ ਦੇ ਦਫ਼ਤਰ ਦੇ ਉੱਪਰ ਸਥਿਤ ਸਾਇੰਸ ਰੂਮ ਵਿੱਚ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਤਿੰਨੋਂ ਮੁਲਜ਼ਮ ਬਾਹਰੀ ਹਨ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਫੋਟੋ ਜਾਰੀ ਕਰ ਦਿੱਤੀ ਹੈ। ਮੰਗਲਵਾਰ ਦੁਪਹਿਰ ਨੂੰ ਪੁਲਿਸ ਨੇ ਮੁੱਖ ਮੁਲਜ਼ਮ ਦਵਿੰਦਰ ਸਿੰਘ ਅਤੇ ਉਸ ਦੇ ਸਾਥੀ ਰਵੀ ਨੂੰ ਗ੍ਰਿਫ.ਤਾਰ ਕਰ ਲਿਆ, ਜਦਕਿ ਇਕ ਮੁਲਜ਼ਮ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਪੁਲਿਸ ਅਨੁਸਾਰ ਗ੍ਰਿਫ਼.ਤਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੀੜਤਾ ਦੀ ਮੈਡੀਕਲ ਜਾਂਚ ਵੀ ਕਰਵਾਈ ਗਈ ਹੈ। ਉਧਰ, ਇਸ ਮਾਮਲੇ ਵਿਚ ਸਭ ਤੋਂ ਵੱਡਾ ਸਵਾਲ ਇਹ ਪੈਦਾ ਹੋ ਰਿਹਾ ਹੈ ਕਿ ਕਾਲਜ 'ਚ ਪ੍ਰਿੰਸੀਪਲ ਅਤੇ ਸਟਾਫ਼ ਮੌਜੂਦ ਹੋਣ ਦੇ ਬਾਵਜੂਦ ਬਾਹਰੋਂ ਆਏ ਨੌਜਵਾਨਾਂ ਨੇ ਗੈਂ.ਗਰੇ.ਪ ਵਰਗੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਫਰਾਰ ਕਿਵੇਂ ਹੋ ਗਿਆ। ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ਵਿਦਿਆਰਥਣ ਨੇ ਦੱਸਿਆ ਕਿ ਉਹ 27 ਮਾਰਚ ਨੂੰ ਸਵੇਰੇ ਕਾਲਜ ਪਹੁੰਚੀ ਸੀ। ਕਰੀਬ ਸਾਢੇ 11 ਵਜੇ ਮੁਲਜ਼ਮ ਦਵਿੰਦਰ ਸਿੰਘ ਵਾਸੀ ਪਿੰਡ ਕਕਰਲਾ ਉਸ ਕੋਲ ਆਇਆ ਅਤੇ ਕਿਹਾ ਕਿ ਉਸ ਨੇ ਕਿਸੇ ਜ਼ਰੂਰੀ ਗੱਲ ਬਾਰੇ ਗੱਲ ਕਰਨੀ ਹੈ, ਇਸ ਲਈ ਉਹ ਕਾਲਜ ਵਿੱਚ ਪ੍ਰਿੰਸੀਪਲ ਦੇ ਦਫ਼ਤਰ ਦੀ ਪਹਿਲੀ ਮੰਜ਼ਿਲ ’ਤੇ ਬਣੇ ਸਾਇੰਸ ਰੂਮ ਵਿੱਚ ਆ ਜਾਵੇ। ਜਿਵੇਂ ਹੀ ਦੁਪਹਿਰ 1 ਵਜੇ ਲੈਕਚਰ ਖਤਮ ਹੋਇਆ, ਉਹ ਸਾਇੰਸ ਰੂਮ ਵਿਚ ਚਲਾ ਗਿਆ। ਮੁਲਜ਼ਮ ਦਵਿੰਦਰ ਸਿੰਘ ਦੇ ਨਾਲ ਦੋ ਹੋਰ ਨੌਜਵਾਨ ਵੀ ਸਨ। ਜਿਵੇਂ ਹੀ ਇਨ੍ਹਾਂ ਨੌਜਵਾਨਾਂ 'ਚੋਂ ਇਕ ਨੌਜਵਾਨ ਨੇ ਉਸ ਨੂੰ ਦੇਖਿਆ ਤਾਂ ਉਸ ਨੇ ਤੁਰੰਤ ਕਮਰੇ ਨੂੰ ਅੰਦਰੋਂ ਬੰਦ ਕਰ ਦਿੱਤਾ। ਦੂਜੇ ਨੌਜਵਾਨ ਨੇ ਉਸ ਦੇ ਮੂੰਹ 'ਤੇ ਹੱਥ ਰੱਖ ਲਿਆ, ਤਾਂ ਜੋ ਉਹ ਕੋਈ ਰੌਲਾ ਨਾ ਪਾ ਸਕੇ। ਇਸ ਤੋਂ ਬਾਅਦ ਤਿੰਨਾਂ ਮੁਲਜ਼ਮਾਂ ਨੇ ਉਸ ਨਾਲ ਸਮੂਹਿਕ ਬਲਾ.ਤਕਾਰ ਕੀਤਾ। ਥਾਣਾ ਸਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਸਮਰਾਓ ਅਨੁਸਾਰ ਮਾਮਲੇ ਵਿੱਚ ਨਾਮਜ਼ਦ ਮੁੱਖ ਮੁਲਜ਼ਮ ਦਵਿੰਦਰ ਸਿੰਘ ਅਤੇ ਬਾਕੀ ਦੋ ਨੌਜਵਾਨ ਬਾਹਰੀ ਹਨ। ਬਲਾ.ਤਕਾਰ ਤੋਂ ਬਾਅਦ ਮੁਲਜ਼ਮਾਂ ਨੇ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਕਿਸੇ ਨੂੰ ਦੱਸਿਆ ਤਾਂ ਨਤੀਜਾ ਮਾੜਾ ਹੋਵੇਗਾ। ਇਸ ਕਾਰਨ ਵਿਦਿਆਰਥੀ 27 ਮਾਰਚ ਤੋਂ ਹੁਣ ਤੱਕ ਚੁੱਪ ਰਿਹਾ ਪਰ 8 ਅਪ੍ਰੈਲ ਨੂੰ ਪਰਿਵਾਰ ਵੱਲੋਂ ਵਾਰ-ਵਾਰ ਪੁੱਛਣ ’ਤੇ ਵਿਦਿਆਰਥੀ ਨੇ ਘਟਨਾ ਬਾਰੇ ਦੱਸਿਆ। ਇਸ 'ਤੇ ਪਰਿਵਾਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਕਾਲਜ ਦੀ ਪ੍ਰਿੰਸੀਪਲ ਦਾ ਕਹਿਣਾ ਹੈ ਕਿ ਕਾਲਜ ਵਿੱਚ 27 ਮਾਰਚ ਨੂੰ ਹੋਏ ਸਮੂਹਿਕ ਬਲਾ.ਤਕਾਰ ਦੀ ਘਟਨਾ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਪਤਾ। ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ। ਕਾਲਜ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਪ੍ਰਿੰਸੀਪਲ ਦੇ ਦਫ਼ਤਰ ਦੇ ਉੱਪਰ ਵਾਲਾ ਕਮਰਾ ਜਿੱਥੇ ਇਹ ਘਟਨਾ ਵਾਪਰੀ ਹੈ, ਉਹ ਸਾਇੰਸ ਰੂਮ ਹੈ। ਉੱਥੇ ਹਰ ਸਮੇਂ ਵਿਦਿਆਰਥੀਆਂ ਦੀ ਆਵਾਜਾਈ ਰਹਿੰਦੀ ਹੈ। ਉਪਰਲੀ ਮੰਜ਼ਿਲ ’ਤੇ ਸੀਸੀਟੀਵੀ ਕੈਮਰੇ ਵੀ ਲੱਗੇ ਹੋਏ ਹਨ, ਜਿਨ੍ਹਾਂ ’ਤੇ ਲਗਾਤਾਰ ਨਜ਼ਰ ਰੱਖੀ ਜਾਂਦੀ ਹੈ। ...
ਨਾਭਾ ਦੇ ਇਕ ਸਰਕਾਰੀ ਕਾਲਜ ਦੇ ਕੈਂਪਸ ਵਿੱਚ ਬੀਏ ਦੀ ਵਿਦਿਆਰਥਣ ਨਾਲ ਸਮੂਹਿਕ ਬਲਾ.ਤਕਾਰ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼.ਤਾਰ ਕੀਤਾ ਹੈ। ਮੁਲਜ਼ਮਾਂ ਨੇ ਪ੍ਰਿੰਸੀਪਲ ਦੇ ਦਫ਼ਤਰ ਦੇ ਉੱਪਰ ਸਥਿਤ ਸਾਇੰਸ ਰੂਮ ਵਿੱਚ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਤਿੰਨੋਂ ਮੁਲਜ਼ਮ ਬਾਹਰੀ ਹਨ। ਅਜਿਹੇ 'ਚ ਸਭ ਤੋਂ ਵੱਡਾ ਸਵਾਲ ਇਹ ਪੈਦਾ ਹੋ ਰਿਹਾ ਹੈ ਕਿ ਕਾਲਜ 'ਚ ਪ੍ਰਿੰਸੀਪਲ ਅਤੇ ਸਟਾਫ਼ ਮੌਜੂਦ ਹੋਣ ਦੇ ਬਾਵਜੂਦ ਬਾਹਰੋਂ ਆਏ ਨੌਜਵਾਨਾਂ ਨੇ ਗੈਂ.ਗਰੇ.ਪ ਵਰਗੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਫਰਾਰ ਕਿਵੇਂ ਹੋ ਗਿਆ। ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ਵਿਦਿਆਰਥਣ ਨੇ ਦੱਸਿਆ ਕਿ ਉਹ 27 ਮਾਰਚ ਨੂੰ ਸਵੇਰੇ ਕਾਲਜ ਪਹੁੰਚੀ ਸੀ। ਕਰੀਬ ਸਾਢੇ 11 ਵਜੇ ਮੁਲਜ਼ਮ ਦਵਿੰਦਰ ਸਿੰਘ ਵਾਸੀ ਪਿੰਡ ਕਕਰਲਾ ਉਸ ਕੋਲ ਆਇਆ ਅਤੇ ਕਿਹਾ ਕਿ ਉਸ ਨੇ ਕਿਸੇ ਜ਼ਰੂਰੀ ਗੱਲ ਬਾਰੇ ਗੱਲ ਕਰਨੀ ਹੈ, ਇਸ ਲਈ ਉਹ ਕਾਲਜ ਵਿੱਚ ਪ੍ਰਿੰਸੀਪਲ ਦੇ ਦਫ਼ਤਰ ਦੀ ਪਹਿਲੀ ਮੰਜ਼ਿਲ ’ਤੇ ਬਣੇ ਸਾਇੰਸ ਰੂਮ ਵਿੱਚ ਆ ਜਾਵੇ। ਜਿਵੇਂ ਹੀ ਦੁਪਹਿਰ 1 ਵਜੇ ਲੈਕਚਰ ਖਤਮ ਹੋਇਆ, ਉਹ ਸਾਇੰਸ ਰੂਮ ਵਿਚ ਚਲਾ ਗਿਆ। ਮੁਲਜ਼ਮ ਦਵਿੰਦਰ ਸਿੰਘ ਦੇ ਨਾਲ ਦੋ ਹੋਰ ਨੌਜਵਾਨ ਵੀ ਸਨ। ਜਿਵੇਂ ਹੀ ਇਨ੍ਹਾਂ ਨੌਜਵਾਨਾਂ 'ਚੋਂ ਇਕ ਨੌਜਵਾਨ ਨੇ ਉਸ ਨੂੰ ਦੇਖਿਆ ਤਾਂ ਉਸ ਨੇ ਤੁਰੰਤ ਕਮਰੇ ਨੂੰ ਅੰਦਰੋਂ ਬੰਦ ਕਰ ਦਿੱਤਾ। ਦੂਜੇ ਨੌਜਵਾਨ ਨੇ ਉਸ ਦੇ ਮੂੰਹ 'ਤੇ ਹੱਥ ਰੱਖ ਲਿਆ, ਤਾਂ ਜੋ ਉਹ ਕੋਈ ਰੌਲਾ ਨਾ ਪਾ ਸਕੇ। ਇਸ ਤੋਂ ਬਾਅਦ ਤਿੰਨਾਂ ਮੁਲਜ਼ਮਾਂ ਨੇ ਉਸ ਨਾਲ ਸਮੂਹਿਕ ਬਲਾ.ਤਕਾਰ ਕੀਤਾ। ਥਾਣਾ ਸਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਸਮਰਾਓ ਅਨੁਸਾਰ ਮਾਮਲੇ ਵਿੱਚ ਨਾਮਜ਼ਦ ਮੁੱਖ ਮੁਲਜ਼ਮ ਦਵਿੰਦਰ ਸਿੰਘ ਅਤੇ ਬਾਕੀ ਦੋ ਨੌਜਵਾਨ ਬਾਹਰੀ ਹਨ। ਬਲਾ.ਤਕਾਰ ਤੋਂ ਬਾਅਦ ਮੁਲਜ਼ਮਾਂ ਨੇ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਕਿਸੇ ਨੂੰ ਦੱਸਿਆ ਤਾਂ ਨਤੀਜਾ ਮਾੜਾ ਹੋਵੇਗਾ। ਇਸ ਕਾਰਨ ਵਿਦਿਆਰਥੀ 27 ਮਾਰਚ ਤੋਂ ਹੁਣ ਤੱਕ ਚੁੱਪ ਰਿਹਾ ਪਰ 8 ਅਪ੍ਰੈਲ ਨੂੰ ਪਰਿਵਾਰ ਵੱਲੋਂ ਵਾਰ-ਵਾਰ ਪੁੱਛਣ ’ਤੇ ਵਿਦਿਆਰਥੀ ਨੇ ਘਟਨਾ ਬਾਰੇ ਦੱਸਿਆ। ਇਸ 'ਤੇ ਪਰਿਵਾਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਮੰਗਲਵਾਰ ਦੁਪਹਿਰ ਨੂੰ ਪੁਲਿਸ ਨੇ ਮੁੱਖ ਮੁਲਜ਼ਮ ਦਵਿੰਦਰ ਸਿੰਘ ਅਤੇ ਉਸ ਦੇ ਸਾਥੀ ਰਵੀ ਨੂੰ ਗ੍ਰਿਫ.ਤਾਰ ਕਰ ਲਿਆ, ਜਦਕਿ ਇਕ ਮੁਲਜ਼ਮ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਪੁਲਿਸ ਅਨੁਸਾਰ ਗ੍ਰਿਫ਼.ਤਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੀੜਤਾ ਦੀ ਮੈਡੀਕਲ ਜਾਂਚ ਵੀ ਕਰਵਾਈ ਗਈ ਹੈ।ਕਾਲਜ ਦੀ ਪ੍ਰਿੰਸੀਪਲ ਦਾ ਕਹਿਣਾ ਹੈ ਕਿ ਕਾਲਜ ਵਿੱਚ 27 ਮਾਰਚ ਨੂੰ ਹੋਏ ਸਮੂਹਿਕ ਬਲਾ.ਤਕਾਰ ਦੀ ਘਟਨਾ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਪਤਾ। ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ। ਕਾਲਜ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਪ੍ਰਿੰਸੀਪਲ ਦੇ ਦਫ਼ਤਰ ਦੇ ਉੱਪਰ ਵਾਲਾ ਕਮਰਾ ਜਿੱਥੇ ਇਹ ਘਟਨਾ ਵਾਪਰੀ ਹੈ, ਉਹ ਸਾਇੰਸ ਰੂਮ ਹੈ। ਉੱਥੇ ਹਰ ਸਮੇਂ ਵਿਦਿਆਰਥੀਆਂ ਦੀ ਆਵਾਜਾਈ ਰਹਿੰਦੀ ਹੈ। ਉਪਰਲੀ ਮੰਜ਼ਿਲ ’ਤੇ ਸੀਸੀਟੀਵੀ ਕੈਮਰੇ ਵੀ ਲੱਗੇ ਹੋਏ ਹਨ, ਜਿਨ੍ਹਾਂ ’ਤੇ ਲਗਾਤਾਰ ਨਜ਼ਰ ਰੱਖੀ ਜਾਂਦੀ ਹੈ।...
ਟਾਂਡਾ ਉੜਮੁੜ : ਜਰਮਨ ਦੀ ਗੋਰੀ ਦਾ ਇਕ ਪੰਜਾਬੀ ਮੁੰਡੇ ਉਤੇ ਦਿਲ ਆ ਗਿਆ। ਬਸ ਫਿਰ ਕੀ ਸੀ, ਸੱਤ ਸਮੁੰਦਰ ਪਾਰ ਕਰ ਉਹ ਉਸ ਮੁੰਡੇ ਨਾਲ ਵਿਆਹ ਕਰਨ ਪਹੁੰਚ ਗਈ।ਇਹ ਮਾਮਲਾ ਹੈ ਪਿੰਡ ਨੱਥੂਪੁਰ ਦਾ। ਇੱਥੋਂ ਦਾ ਗੁਰਸਿੱਖ ਮੁੰਡਾ ਜਰਮਨ ਵਿਚ ਜਾ ਵਸਿਆ ਸੀ। ਉਸ ਦੀ ਚੰਗਿਆਈ ਤੇ ਪੰਜਾਬੀ ਦਿੱਖ ਤੋਂ ਪ੍ਰਭਾਵਿਤ ਹੋ ਇਕ ਗੋਰੀ ਕੁੜੀ ਨੇ ਪੰਜਾਬੀ ਸੱਭਿਆਚਾਰ ਤੇ ਗੁਰ-ਮਰਿਆਦਾ ਨੂੰ ਅਪਣਾਉਂਦੇ ਹੋਏ ਉਸ ਵਿਆਹ ਕਰਵਾਇਆ ਹੈ।ਵਿਦੇਸ਼ ਜਰਮਨ ਤੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਨੱਥੂਪੁਰ ਵਿਚ ਆਈ ਈਸਾਬੇਲ ਪੁੱਤਰੀ ਬੇਰਨਹਾਰਡ ਦਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਪ੍ਰੀਤ ਸਿੰਘ ਮੁਲਤਾਨੀ ਜਰਮਨ ਪੁੱਤਰ ਭੁਪਿੰਦਰ ਸਿੰਘ ਨਾਲ ਪੂਰਨ ਗੁਰ-ਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਆਨੰਦ ਕਾਰਜ ਹੋਇਆ। ਉੱਥੇ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਤੇ ਹੋਰਨਾ ਸੇਵਾਦਾਰਾਂ ਨੇ ਵਿਆਹੇ ਜੋੜੇ ਨੂੰ ਆਪਣਾ ਆਸ਼ੀਰਵਾਦ ਦਿੱਤਾ। ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਨੇ ਕਿਹਾ ਕਿ ਸਮੁੱਚੇ ਪਿੰਡ ਅਤੇ ਪਰਿਵਾਰ ਵਾਸਤੇ ਮਾਣ ਤੇ ਖੁਸ਼ੀ ਵਾਲੀ ਗੱਲ ਹੈ ਕਿ ਪੰਜਾਬੀਆਂ ਦੀ ਚੰਗਿਆਈ ਅਤੇ ਦਿੱਖ ਤੋਂ ਪ੍ਰਭਾਵਿਤ ਹੋ ਕੇ ਗੋਰੇ ਵੀ ਪੰਜਾਬ ਦੇ ਮਹਾਨ ਸੱਭਿਆਚਾਰ ਤੇ ਵਿਰਸੇ ਨਾਲ ਜੁੜ ਰਹੇ ਹਨ।
ਜਲੰਧਰ–ਸਾਰਾ ਕੁਝ ਜਾਣਦੇ ਹੋਏ ਵੀ ਆਪਣੇ Gay ਪੁੱਤ ਦਾ ਵਿਆਹ ਕੈਨੇਡਾ ਰਹਿੰਦੀ ਕੁੜੀ ਨਾਲ ਪਰਿਵਾਰ ਨੇ ਝੂਠ ਬੋਲ ਕੇ ਕਰਵਾ ਦਿੱਤਾ। ਵਿਆਹ ਮਗਰੋਂ ਖੁਲਾਸਾ ਹੋਣ ਉਤੇ ਕੁੜੀ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ। ਜਲੰਧਰ ਦੇ ਥਾਣਾ ਨੰ. 7 ਦੀ ਪੁਲਿਸ ਨੇ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।ਲੜਕੀ ਵਾਲਿਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਕਿਸੇ ਜਾਣ-ਪਛਾਣ ਵਾਲੇ ਨੇ ਰਿਸ਼ਤੇ ਬਾਰੇ ਦੱਸਿਆ ਸੀ, ਜੋ ਖ਼ੁਦ ਕੈਨੇਡਾ ਰਹਿੰਦਾ ਸੀ। ਸਾਲ 2021 ’ਚ ਜਦੋਂ ਰਿਸ਼ਤੇ ਦਾ ਮਾਮਲਾ ਵਧਿਆ ਤਾਂ ਉਨ੍ਹਾਂ ਕੈਨੇਡਾ ’ਚ ਸਟੱਡੀ ਵੀਜ਼ੇ ’ਤੇ ਗਈ ਆਪਣੀ ਧੀ ਨਾਲ ਵੀ ਗੱਲ ਕੀਤੀ, ਜਿਸ ਤੋਂ ਬਾਅਦ ਗੱਲ ਪੱਕੀ ਹੋ ਗਈ। ਉਨ੍ਹਾਂ ਵਿਆਹ ਵੀ ਰਜਿਸਟਰ ਕਰਵਾ ਲਿਆ, ਜਦੋਂ ਦੋਵੇਂ ਕੈਨੇਡਾ ’ਚ ਇਕੱਠੇ ਰਹਿਣ ਲੱਗੇ ਤਾਂ ਨੌਜਵਾਨ ਨੇ 100 ਫ਼ੀਸਦੀ ਪੀ. ਆਰ. ਕਰਵਾਉਣ ਦਾ ਕਹਿ ਕੇ ਕੁੜੀ ਨੂੰ ਪੜ੍ਹਾਈ ਤੇ ਨੌਕਰੀ ਦੋਵੇਂ ਛੱਡਣ ਲਈ ਮਜਬੂਰ ਕਰ ਦਿੱਤਾ।ਇਸ ਦੌਰਾਨ ਕੁੜੀ ਨੂੰ ਸ਼ੱਕ ਹੋਇਆ ਤੇ ਜਦੋਂ ਉਸ ਨੇ ਮੁੰਡੇ ਨਾਲ ਗੱਲ ਕੀਤੀ ਤਾਂ ਉਸ ਨੇ ਬਹਾਨਾ ਬਣਾਇਆ ਕਿ ਰੀਤੀ-ਰਿਵਾਜ਼ਾਂ ਅਨੁਸਾਰ ਵਿਆਹ ਤੋਂ ਬਾਅਦ ਹੀ ਉਹ ਸਰੀਰਕ ਸਬੰਧ ਬਣਾ ਸਕਦੇ ਹਨ ਤੇ ਇਹ ਗੱਲ ਉਸ ਦੀ ਮਾਂ ਨੇ ਆਖੀ ਹੈ। ਕੁੜੀ ਨੇ ਮੁੰਡੇ ਦੀ ਗੱਲ ਨੂੰ ਸੱਚ ਮੰਨ ਲਿਆ।ਕੁੜੀ ਵਾਲਿਆਂ ਨੇ ਦੋਸ਼ ਲਾਇਆ ਕਿ 2023 ’ਚ ਕੈਨੇਡਾ ’ਚ ਮੁੰਡੇ ਤੇ ਕੁੜੀ ਦਾ ਵਿਆਹ ਪੂਰੇ ਧੂਮਧਾਮ ਨਾਲ ਹੋਇਆ ਸੀ ਤੇ ਅਚਾਨਕ ਮੁੰਡੇ ਨੇ ਦੱਸਿਆ ਕਿ ਉਹ ਗੇ ਹੋਣ ਕਾਰਨ ਕੁੜੀ ਨਾਲ ਸਰੀਰਕ ਸਬੰਧ ਨਹੀਂ ਬਣਾ ਸਕਦਾ। ਇਹ ਸੁਣ ਕੇ ਕੁੜੀ ਦੇ ਪਰਿਵਾਰ ਵਾਲੇ ਹੈਰਾਨ ਰਹਿ ਗਏ। ਭਾਰਤ ਵਾਪਸ ਆ ਕੇ ਉਨ੍ਹਾਂ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ। ਪੁਲਿਸ ਨੇ ਜਾਂਚ ਤੋਂ ਬਾਅਦ ਮੁੰਡੇ, ਉਸ ਦੇ ਮਾਤਾ-ਪਿਤਾ ਖਿ਼ਲਾਫ਼ ਵੀ ਕੇਸ ਦਰਜ ਕਰ ਲਿਆ। ਕਿਉਂਕਿ ਤਿੰਨਾਂ ਨੇ ਝੂਠ ਬੋਲ ਕੇ ਵਿਆਹ ਕਰਵਾਇਆ ਸੀ। ਥਾਣਾ ਨੰ. 7 ਦੀ ਪੁਲਿਸ ਨੇ ਤਿੰਨਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ...
ਲੁਧਿਆਣਾ : ਕੈਂਸਰ ਦੀ ਬਿਮਾਰੀ ਹੋਣ ਬਾਰੇ ਪਤਾ ਲੱਗਾ ਤਾਂ ਵਿਅਕਤੀ ਨੂੰ ਅਜਿਹਾ ਸਦਮਾ ਲੱਗਾ ਕਿ ਉਹ ਮਾਨਸਿਕ ਤੌਰ ਉਤੇ ਪਰੇਸ਼ਾਨ ਹੋ ਗਿਆ। ਉਪਰੰਤ ਉਸ ਨੇ ਆਪਣੀ ਜ਼ਿੰਦਗੀ ਦਾ ਅਜਿਹਾ ਖੌਫਨਾਕ ਅੰਤ ਕਰ ਲਿਆ ਜੋ ਜਾਣ ਕੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਵੇਗੀ।ਇਹ ਮਾਮਲਾ ਥਾਣਾ ਮਿਹਰਬਾਨ ਦੇ ਅਧੀਨ ਆਉਂਦੇ ਪਿੰਡ ਨੂਰਵਾਲਾ ਜਸਵੰਤ ਨਗਰ ਦਾ ਹੈ। ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਜਸਵੰਤ ਨਗਰ ’ਚ ਇਕ ਵਿਅਕਤੀ ਨੇ ਖ਼ੁ.ਦਕੁ.ਸ਼ੀ ਕਰ ਲਈ ਹੈ, ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪੁੱਜੀ ਤਾਂ ਦੇਖਿਆ ਕਿ ਉਥੇ ਬਾਥਰੂਮ ’ਚ ਜ਼ਮੀਨ ’ਤੇ ਇਕ ਵਿਅਕਤੀ ਦੀ ਲਾ.ਸ਼ ਪਈ ਹੋਈ ਹੈ ਤੇ ਉਸ ਕੋਲ ਇਕ ਤੇਜ਼ਾ.ਬ ਦੀ ਖ਼ਾਲੀ ਬੋ.ਤ.ਲ ਪਈ ਹੈ।ਪੁਲਿਸ ਨੇ ਤੁਰੰਤ ਉਕਤ ਵਿਅਕਤੀ ਦੀ ਲਾ.ਸ਼ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਸੰਦੀਪ ਸ਼ਰਮਾ (45) ਵਜੋਂ ਹੋਈ ਹੈ, ਜੋ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਆਪਣੇ ਪਰਿਵਾਰ ਦੇ ਨਾਲ ਰਹਿੰਦਾ ਸੀ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਸੰਦੀਪ ਕਿਸੇ ਬਿਮਾਰੀ ਤੋਂ ਪੀੜਤ ਸੀ।ਜਦੋਂ ਉਸ ਨੇ ਡਾਕਟਰ ਤੋਂ ਜਾਂਚ ਕਰਵਾਈ ਤਾਂ ਉਸ ਨੂੰ ਕੈਂਸਰ ਦੇ ਲੱਛਣ ਦੱਸੇ ਗਏ, ਜਿਸ ਤੋਂ ਬਾਅਦ ਉਹ ਦਿਮਾਗੀ ਤੌਰ ’ਤੇ ਪਰੇਸ਼ਾਨ ਰਹਿਣ ਲੱਗਾ ਅਤੇ ਉਸ ਨੇ ਆਪਣੇ ਘਰ ’ਚ ਤੇਜ਼ਾ.ਬ ਪੀ ਕੇ ਖ਼ੁ.ਦਕੁ.ਸ਼ੀ ਕਰ ਲਈ। ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਧਾਰਾ 174 ਦੀ ਕਾਰਵਾਈ ਕਰ ਕੇ ਲਾ.ਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।
Chhattisgarh bus accident: ਮੰਗਲਵਾਰ ਦੇਰ ਰਾਤ ਇਕ ਬੱਸ ਦੇ ਖੱਡ 'ਚ ਡਿੱਗਣ ਕਾਰਨ 3 ਔਰਤਾਂ ਸਮੇਤ 12 ਲੋਕਾਂ ਦੀ ਮੌ.ਤ ਹੋ ਗਈ। ਇਸ ਦਰਦਨਾਕ ਹਾਦਸੇ ਵਿਚ 15 ਸਵਾਰੀਆਂ ਜ਼ਖਮੀ ਹੋ ਗਈਆਂ। ਇਹ ਹਾਦਸਾ ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ 'ਚ ਵਾਪਰਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਵਿਸ਼ਨੂੰਦੇਵ ਸਾਈਂ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ।ਦੁਰਗ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਜਤਿੰਦਰ ਸ਼ੁਕਲਾ ਨੇ ਦਸਿਆ ਕਿ ਕੁਮਹਾਰੀ ਥਾਣਾ ਖੇਤਰ ਦੇ ਅਧੀਨ ਖਾਪੜੀ ਪਿੰਡ ਨੇੜੇ ਮੁਰਮ (ਲਾਲ ਮਿੱਟੀ) ਦੀ 40 ਫੁੱਟ ਡੂੰਘੀ ਖੱਡ ਵਿਚ ਬੱਸ ਡਿੱਗਣ ਕਾਰਨ ਗੱਡੀ ਵਿਚ ਸਵਾਰ 12 ਲੋਕਾਂ ਦੀ ਮੌ.ਤ ਹੋ ਗਈ ਅਤੇ 14 ਜ਼ਖ਼ਮੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਕੁਮਹਾਰੀ ਇਲਾਕੇ 'ਚ ਸਥਿਤ ਕੇਡੀਆ ਡਿਸਟਿਲਰੀਜ਼ ਦੀ ਬੱਸ ਕਰਮਚਾਰੀਆਂ ਨੂੰ ਲੈ ਕੇ ਰਵਾਨਾ ਹੋਈ ਸੀ ਅਤੇ ਬੱਸ 'ਚ 30 ਤੋਂ ਜ਼ਿਆਦਾ ਕਰਮਚਾਰੀ ਸਵਾਰ ਸਨ। ਇਹ ਘਟਨਾ ਮੰਗਲਵਾਰ ਰਾਤ 8.30 ਵਜੇ ਵਾਪਰੀ ਜਦੋਂ ਬੱਸ ਖਾਪੜੀ ਪਿੰਡ ਦੇ ਨੇੜੇ ਪਹੁੰਚੀ ਅਤੇ ਕੰਟਰੋਲ ਤੋਂ ਬਾਹਰ ਹੋ ਗਈ ਤੇ ਖੱਡ ਵਿਚ ਜਾ ਡਿੱਗੀ।ਉਨ੍ਹਾਂ ਦਸਿਆ ਕਿ ਲਾ.ਸ਼ਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਭੇਜ ਦਿਤਾ ਗਿਆ ਹੈ ਅਤੇ ਬੱਸ ਨੂੰ ਖੱਡ 'ਚੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੁਰਗ ਦੇ ਜ਼ਿਲ੍ਹਾ ਕੁਲੈਕਟਰ ਰਿਚਾ ਪ੍ਰਕਾਸ਼ ਚੌਧਰੀ ਨੇ ਦਸਿਆ ਕਿ ਇਸ ਘਟਨਾ ਵਿਚ 12 ਲੋਕਾਂ ਦੀ ਮੌ.ਤ ਹੋ ਗਈ ਹੈ ਅਤੇ 14 ਹੋਰ ਜ਼ਖ਼ਮੀ ਹੋਏ ਹਨ। ਜ਼ਖਮੀਆਂ 'ਚੋਂ 12 ਨੂੰ ਰਾਏਪੁਰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ 'ਚ ਭਰਤੀ ਕਰਵਾਇਆ ਗਿਆ ਹੈ।...
ਫਾਜ਼ਿਲਕਾ ਵਿਚ ਪ੍ਰੇਮ ਸਬੰਧਾਂ ਕਾਰਨ 19 ਸਾਲਾ ਨੌਜਵਾਨ ਦਾ ਕ.ਤ.ਲ ਕਰ ਦਿੱਤਾ ਗਿਆ। ਮੁੰਡੇ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਾਇਆ ਹੈ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਮੁੰਡੇ ਨੂੰ ਬਹਾਨੇ ਨਾਲ ਘਰੋਂ ਬੁਲਾ ਲਿਆ ਤੇ ਨਾਲ ਲੈ ਗਏ। ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਛੱਡ ਗਏ ਤੇ ਹਸਪਤਾਲ ਵਾਲਿਆਂ ਨੂੰ ਉਸ ਦਾ ਗ਼ਲਤ ਪਤਾ ਦੱਸਿਆ। ਇਲਾਜ ਦੌਰਾਨ ਨੌਜਵਾਨ ਦੀ ਮੌ.ਤ ਹੋ ਗਈ। ਮਾਮਲਾ ਸਾਹਮਣੇ ਆਉਣ ਉਤੇ ਪੁਲਿਸ ਨੇ ਲੜਕੀ, ਉਸ ਦੀਆਂ ਭੈਣਾਂ ਸਮੇਤ 5 ਲੋਕਾਂ ਖਿਲਾਫ ਕ.ਤ.ਲ ਦਾ ਮਾਮਲਾ ਦਰਜ ਕਰ ਲਿਆ ਹੈ। ਪਰਿਵਾਰ ਹੁਣ ਪੁਲਿਸ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਫਾਜ਼ਿਲਕਾ ਦੀ ਰਾਧਾ ਸੁਆਮੀ ਕਾਲੋਨੀ ਦੇ ਰਹਿਣ ਵਾਲੇ ਰਾਜਨ ਦੇ ਫਾਜ਼ਿਲਕਾ ਦੇ ਆਰੀਆ ਨਗਰ ਇਲਾਕੇ ਦੀ ਇਕ ਲੜਕੀ ਨਾਲ ਪ੍ਰੇਮ ਸਬੰਧ ਸਨ। ਇਸ ਦਾ ਪਤਾ ਲੜਕੀ ਦੇ ਪਰਿਵਾਰ ਨੂੰ ਲੱਗਾ। ਉਨ੍ਹਾਂ ਨੇ ਰਾਜਨ ਨੂੰ ਕਿਸੇ ਬਹਾਨੇ ਬੁਲਾਇਆ ਅਤੇ ਉਸ ਦੀ ਬੇਰਹਿਮੀ ਨਾਲ ਕੁੱ.ਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌ.ਤ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾ.ਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਲੜਕੀ ਲੜਕੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਪਰ ਉਸ ਦਾ ਪਰਿਵਾਰ ਇਸ ਲਈ ਤਿਆਰ ਨਹੀਂ ਸੀ। ਇਸ ਮਾਮਲੇ ਵਿੱਚ ਫਾਜ਼ਿਲਕਾ ਸਬ ਡਵੀਜ਼ਨ ਦੇ ਡੀਐਸਪੀ ਸੁਬੇਗ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਫਰੀਦਕੋਟ ਮੈਡੀਕਲ ਕਾਲਜ ਤੋਂ ਨੌਜਵਾਨ ਦੀ ਮੌ.ਤ ਬਾਰੇ ਪਤਾ ਲੱਗਿਆ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲੜਕਾ ਅਤੇ ਲੜਕੀ ਦੇ ਪ੍ਰੇਮ ਸਬੰਧ ਸਨ, ਜਿਸ ਕਾਰਨ ਲੜਕੀ ਦੇ ਪਰਿਵਾਰ ਵਾਲਿਆਂ ਨੇ ਨੌਜਵਾਨ ਦੀ ਕੁੱਟਮਾਰ ਕੀਤੀ। ਗਲਤ ਪਤਾ ਦੱਸ ਕੇ ਉਸ ਨੂੰ ਹਸਪਤਾਲ ਵਿੱਚ ਛੱਡ ਗਏ । ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Raisins benefits : सर्दियों में मुनक्का खाने से होते है गजब के फायदे, कई बीमारियों से मिलता है छुटकारा!
Beetroot benefits for skin : चुकंदर का जूस पीने से गालो पर आती है लाली? जानें सच्च
School bus accident news: कोहरे के कारण बड़ा सड़क हादसा, बच्चों से भरी स्कूल बस पलटी