LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
punjab news
nabha crime

ਪੰਜਾਬ ਦੇ ਨਾਭਾ ਦੇ ਇੱਕ ਸਰਕਾਰੀ ਕਾਲਜ ਵਿੱਚ ਬੀਏ ਪਹਿਲੇ ਸਾਲ ਦੀ ਵਿਦਿਆਰਥਣ ਨਾਲ ਸਮੂਹਿਕ ਬਲਾ.ਤਕਾਰ ਕੀਤਾ ਗਿਆ ਹੈ। ਇਹ ਘਟਨਾ ਉਸ ਵੇਲੇ ਹੋਈ ਜਦੋਂ ਪ੍ਰਿੰਸੀਪਲ ਤੇ ਸਟਾਫ ਕਾਲਜ ਵਿਚ ਮੌਜੂਦ ਸੀ। ਹੁਣ ਘਟਨਾ ਤੋਂ 12 ਦਿਨਾਂ ਬਾਅਦ ਕੋਤਵਾਲੀ ਨਾਭਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।ਕੁੜੀ ਵੱਲੋਂ ਦਰਜ ਕਰਵਾਏ ਗਏ ਬਿਆਨਾਂ ਮੁਤਾਬਕ 27 ਮਾਰਚ ਦੀ ਸਵੇਰੇ ਕਰੀਬ 11:30 ਵਜੇ ਮੁਲਜ਼ਮ ਦਵਿੰਦਰ ਸਿੰਘ ਨੇ ਉਸ ਉਸ ਨੂੰ ਗੱਲ ਕਰਨ ਬਹਾਨੇ ਪ੍ਰਿੰਸੀਪਲ ਦੇ ਦਫਤਰ ਉਪਰ ਬਣੇ ਕਮਰੇ ਵਿਚ ਬੁਲਾਇਆ। ਦੁਪਹਿਰ ਇਕ ਵਜੇ ਲੈਕਚਰ ਖਤਮ ਹੁੰਦਿਆਂ ਹੀ ਉਹ ਕਮਰੇ ਵਿਚ ਪਹੁੰਚੀ ਤਾਂ ਉਥੇ ਮੌਜੂਦ ਮੁਲਜਮ਼ ਦੇ ਦੋ ਸਾਥੀਆਂ ਨੇ ਦਰਵਾਜਾ ਬੰਦ ਕਰ ਕੇ ਉਸ ਦੇ ਨਾਲ ਸਮੂਹਿਕ ਬਲਾ.ਤਕਾਰ ਕੀਤਾ। ਮੁਲਜ਼ਮਾਂ ਵਿਚੋਂ ਇਕ ਨੇ ਉਸ ਦਾ ਮੂੰਹ ਬੰਦ ਕਰ ਦਿੱਤਾ ਤੇ ਿਕਸੇ ਨੂੰ ਦੱਸਣ ਉਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ।ਪੁਲਿਸ ਨੇ ਇਹ ਐਫਆਈਆਰ ਪਿੰਡ ਕਕਰਾਲਾ ਦੇ ਦਵਿੰਦਰ ਸਿੰਘ ਤੇ ਉਸ ਦੇ ਦੋ ਅਣਪਛਾਤੇ ਸਾਥੀਆਂ ਖਿ਼ਲਾਫ਼ ਦਰਜ ਕੀਤੀ ਹੈ। ਫਿਲਹਾਲ ਇਨ੍ਹਾਂ 'ਚੋਂ ਕਿਸੇ ਵੀ ਮੁਲਜ਼ਮ ਦੀ ਹਾਲੇ ਗ੍ਰਿਫ਼.ਤਾਰੀ ਨਹੀਂ ਹੋਈ ਹੈ। ਕੁੜੀ ਦੀ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ। ਥਾਣਾ ਕੋਤਵਾਲੀ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕਿਵੇਂ ਬਾਹਰੀ ਨੌਜਵਾਨ ਕਾਲਜ ਵਿਚ ਦਾਖਲ ਹੋ ਕੇ ਵਾਰਦਾਤ ਕਰ ਗਏ, ਇਹ ਜਾਂਚ ਦਾ ਵਿਸ਼ਾ ਹੈ। ਕੁੜੀ ਨੇ ਮੁੱਖ ਮੁਲਜ਼ਮ ਨੂੰ ਪਛਾਣ ਲਿਆ ਹੈ। ਕਾਲਜ ਸਟਾਫ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ।ਪੁਲਿਸ ਟੀਮਾਂ ਮੁਲਜ਼ਮਾਂ ਦੀ ਗ੍ਰਿਫ਼.ਤਾਰੀ ਲਈ ਛਾਪੇ.ਮਾਰੀ ਕਰ ਰਹੀਆਂ ਹਨ।    

sidhu poster

ਆਉਣ ਵਾਲੇ ਕੱਲ੍ਹ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ '410' ਰਿਲੀਜ਼ ਹੋਣ ਜਾ ਰਿਹਾ ਹੈ। ਇਹ ਗਾਣਾ ਸਿੱਧੂ ਮੂਸੇਵਾਲਾ ਦੇ ਪੁਰਾਣੇ ਸਾਥੀ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਬੀਤੇ ਦਿਨੀਂ ਸੰਨੀ ਮਾਲਟਨ ਨੇ ਗੀਤ ਦਾ ਪੋਸਟਰ ਜਾਰੀ ਕੀਤਾ ਸੀ ਤੇ ਅੱਜ ਇਸ ਦਾ ਟੀਜ਼ਰ ਜਾਰੀ ਕਰ ਦਿੱਤਾ ਗਿਆ ਹੈ। ਗੀਤ ਦੇ ਟੀਜ਼ਰ ਨੂੰ ਸੰਨੀ ਮਾਲਟਨ ਨੇ ਆਪਣੇ ਆਫੀਸ਼ੀਅਲ ਯੂਟਿਊਬ ਚੈਨਲ 'ਚ ਰਿਲੀਜ਼ ਕੀਤਾ ਹੈ। ਇਸ ਟੀਜ਼ਰ 'ਚ ਸਿੱਧੂ ਆਖਦੇ ਨਜ਼ਰ ਆ ਰਹੇ ਹਨ ਕਿ ਸੰਨੀ ਮਾਲਟਨ ਸਾਡਾ ਭਰਾ ਹੈ, ਸਾਡਾ ਭਰਾ ਸੀ ਤੇ ਹਮੇਸ਼ਾ ਰਹੇਗਾ। ਇਸ ਤੋਂ ਇਲਾਵਾ ਹੋਰ ਕੀ-ਕੀ ਆਖ ਰਹੇ ਹਨ, ਇਹ ਜਾਣਨ ਲਈ ਇਸ ਵੀਡੀਓ ਨੂੰ ਵੇਖੋ:- ਦੱਸ ਦਈਏ ਕਿ ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ਇਹ ਗੀਤ 10 ਅਪ੍ਰੈਲ ਨੂੰ ਰਿਲੀਜ਼ ਹੋਵੇਗਾ।

cm maan sanjay

ਚੰਡੀਗੜ੍ਹ : ਕੁੱਝ ਦਿਨ ਪਹਿਲਾਂ ਹੀ ਜੇਲ੍ਹ 'ਚੋਂ ਰਿਹਾਅ ਹੋਣ ਮਗਰੋਂ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਅੱਜ ਪੰਜਾਬ ਪੁੱਜ ਚੁੱਕੇ ਹਨ । ਸੰਜੇ ਸਿੰਘ, ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਵਿਖੇ ਪੁੱਜੇ। ਇਸ ਦੌਰਾਨ ਜਦੋਂ ਸੰਜੇ ਸਿੰਘ ਸੀਐਮ ਮਾਨ ਦੇ ਘਰ ਅੰਦਰ ਦਾਖਲ ਹੋਏ ਤਾਂ ਦੋਵੇਂ ਇਕ-ਦੂਜੇ ਨੂੰ ਘੁੱਟ ਕੇ ਜੱਫੀ ਪਾ ਕੇ ਮਿਲੇ। ਇਸ ਦੌਰਾਨ ਸੰਜੇ ਸਿੰਘ ਨੇ ਸੀਐੇਮ ਮਾਨ ਨੂੰ ਕਲਾਵੇ ਵਿਚ ਲੈ ਉਪਰ ਚੁੱਕ ਲਿਆ। ਦੋਵੇਂ ਨੇਤਾ ਖੁਸ਼ੀ ਵਿਚ ਖੀਵੇ ਨਜ਼ਰ ਆਏ। ਮੁੱਖ ਮੰਤਰੀ ਮਾਨ ਦੀ ਭੈਣ ਅਤੇ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵੀ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਆਉਣ ਦੀ ਬੇਹੱਦ ਖ਼ੁਸ਼ੀ ਹੋਈ ਹੈ।ਸੰਜੇ ਸਿੰਘ ਆਪਣੀ ਨਵਜੰਮੀ ਬੇਟੀ ਨਿਆਮਤ ਮਾਨ ਕੌਰ ਨੂੰ ਅਸ਼ੀਰਵਾਦ ਦੇਣ ਪਹੁੰਚੇ ਹਨ। ਇਸ ਤੋਂ ਬਾਅਦ ਉਹ ਪਾਰਟੀ ਵਿਧਾਇਕਾਂ, ਆਗੂਆਂ ਅਤੇ ਉਮੀਦਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਮੌਕੇਮੁੱਖ ਮੰਤਰੀ ਭਗਵੰਤ ਮਾਨ ਅਤੇ ਜਥੇਬੰਦੀ ਦੇ ਜਨਰਲ ਸਕੱਤਰ ਡਾ.ਸੰਦੀਪ ਪਾਠਕ ਹਾਜ਼ਰ ਹੋਣਗੇ।   ਦੱਸਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣ ਸਬੰਧੀ ਮੁੱਖ ਮੰਤਰੀ ਮਾਨ ਅਤੇ ਸੰਜੇ ਸਿੰਘ ਪੰਜਾਬ ਦੇ ਹੋਰ ਆਗੂਆਂ ਨਾਲ ਮੀਟਿੰਗ ਕਰਨਗੇ। ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ 13 ਸੀਟਾਂ ਹਾਸਲ ਕਰਨ ਲਈ ਕਾਫੀ ਜ਼ੋਰ ਲਾਇਆ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਲਗਾਤਾਰ ਲੋਕ ਸਭਾ ਹਲਕਿਆਂ 'ਚ ਮੀਟਿੰਗ ਕਰਕੇ ਉਮੀਦਵਾਰਾਂ, ਵਿਧਾਇਕਾਂ ਅਤੇ ਮੰਤਰੀਆਂ ਤੋਂ ਫੀਡਬੈਕ ਲੈ ਰਹੇ ਹਨ।     

sukhbir singh badal hea

Sukhbir Badal News : ਪਿਛਲੇ ਕਈ ਦਿਨਾਂ ਤੋਂ ''ਪੰਜਾਬ ਬਚਾਓ ਯਾਤਰਾ'' ਵਿਚ ਰੁੱਝੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਸਿਹਤ ਵਿਗੜ ਗਈ ਹੈ। ਪਿਛਲੇ ਕਈ ਦਿਨਾਂ ਤੋਂ ਵੱਧ ਰਹੀ ਗਰਮੀ ਦੇ ਵਿਚਕਾਰ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ਦੌਰਾਨ ਲੋਕਾਂ ਨੂੰ ਮਿਲਣ 'ਚ ਰੁੱਝੇ ਹੋਏ ਸਨ। ਗਰਮੀ ਕਾਰਨ ਉਨ੍ਹਾਂ ਦੀ ਸਿਹਤ ਨਾਸਾਜ਼ ਹੋ ਗਈ ਹੈ।ਅੱਜ ਸਵੇਰੇ ਸੁਖਬੀਰ ਸਿੰਘ ਬਾਦਲ ਨੂੰ ਡਾਇਰੀਆ ਦੀ ਸ਼ਿਕਾਇਤ  ਹੋਣ ਦੇ ਕਾਰਨ ਡਾਕਟਰਾਂ ਨੇ ਉਨ੍ਹਾਂ ਦਾ ਚੈੱਕਅਪ ਕੀਤਾ। ਉਨ੍ਹਾਂ ਨੂੰ ਕਿਸੇ ਵੀ ਹਸਪਤਾਲ ਵਿੱਚ ਦਾਖਲ ਨਹੀਂ ਕਰਵਾਇਆ ਗਿਆ। ਇਸ ਦੇ ਬਾਵਜੂਦ ਪੰਜਾਬ ਬਚਾਓ ਯਾਤਰਾ ਜਾਰੀ ਰਹੇਗੀ ਤੇ ਹੁਣ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਕਮਾਨ ਸੰਭਾਲਣਗੇ।ਜਾਣਕਾਰੀ ਅਨੁਸਾਰ ਪੰਜਾਬ ਬਚਾਓ ਯਾਤਰਾ ਅੱਜ ਲੁਧਿਆਣਾ ਦੇ ਪਾਇਲ ਤੋਂ ਰਵਾਨਾ ਹੋਣੀ ਸੀ ਪਰ ਸੁਖਬੀਰ ਬਾਦਲ ਨਹੀਂ ਪੁੱਜੇ। ਹੁਣ ਇਸ ਯਾਤਰਾ ਦੀ ਅਗਵਾਈ ਬਿਕਰਮ ਮਜੀਠੀਆ ਕਰਨ ਜਾ ਰਹੇ ਹਨ। ਜਾਣਕਾਰੀ ਅਨੁਸਾਰ ਗਰਮੀ ਕਾਰਨ ਸੁਖਬੀਰ ਬਾਦਲ ਦੀ ਹਾਲਤ ਵਿਗੜ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਲਈ ਯਾਤਰਾ 'ਚ ਹਿੱਸਾ ਲੈਣਾ ਮੁਸ਼ਕਲ ਹੋ ਗਿਆ।

blade crime

ਬਠਿੰਡਾ : ਬਠਿੰਡਾ ਦੇ ਹੋਟਲ 'ਚ ਰੂਹ ਕੰਬਾਊ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਹੋਟਲ ਦੇ ਕਮਰੇ ਵਿਚ ਇਕ ਕੁੜੀ ਨੇ ਮੁੰਡੇ ਨੂੰ ਬਲੇਡ ਨਾਲ ਬੁਰੀ ਤਰ੍ਹਾਂ ਵੱਢ ਦਿੱਤਾ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਇਸ ਮਾਮਲੇ ਬਾਰੇ ਸਮਾਜ ਸੇਵੀ ਸੰਸਥਾ ਦੇ ਮੈਂਬਰ ਸੰਦੀਪ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਕਿਸੇ ਹੋਟਲ 'ਚ ਇਕ ਮੁੰਡਾ ਗੰਭੀਰ ਹਾਲਤ 'ਚ ਜ਼ਖਮੀ ਪਿਆ ਹੋਇਆ ਹੈ। ਜਦੋਂ ਮੌਕੇ 'ਤੇ ਜਾ ਕੇ ਦੇਖਿਆ ਤਾਂ ਇਕ ਮੁੰਡਾ ਲਹੂ-ਲੂਹਾਨ ਹਾਲਤ 'ਚ ਬੈੱਡ ਤੋਂ ਹੇਠਾਂ ਜ਼ਮੀਨ 'ਤੇ ਬੇਹੋਸ਼ ਪਿਆ ਹੋਇਆ ਸੀ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ। ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਕਿਸੇ ਦੂਜੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਸੰਦੀਪ ਗੋਇਲ ਨੇ ਦੱਸਿਆ ਕਿ ਉਕਤ ਮੁੰਡੇ 'ਤੇ ਕਿਸੇ ਕੁੜੀ ਨੇ ਬਲੇਡ ਨਾਲ ਹਮਲਾ ਕੀਤਾ ਹੈ। ਫਿਲਹਾਲ ਮੁੰਡੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਕੁੜੀ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਮਾਮਲਾ ਪ੍ਰੇਮ ਸਬੰਧਾਂ ਦਾ ਹੋ ਸਕਦਾ ਹੈ।

high court new

ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਤਰਨਤਾਰਨ 'ਚ ਇਕ ਔਰਤ ਦੇ ਕੱਪੜੇ ਪਾੜ ਕੇ ਨਗਨ ਹਾਲਤ ਵਿਚ ਘੁਮਾਉਣ ਦੇ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਅਦਾਲਤ ਨੇ ਕਿਹਾ ਕਿ ਇਹ ਬਹੁਤ ਹੀ ਘਿਣਾਉਣੀ ਘਟਨਾ ਹੈ। ਪੁਲਿਸ ਨੂੰ ਵੀ ਇਸ ਸਬੰਧੀ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਅਦਾਲਤ ਨੇ ਕਿਹਾ ਕਿ ਇਸ ਘਟਨਾ ਨੇ ਮਹਾਭਾਰਤ 'ਚ ਕੌਰਵਾਂ ਵੱਲੋਂ 'ਦ੍ਰੋਪਦੀ ਦੇ ਚੀਰ ਹਰਣ' ਦੀ ਯਾਦ ਦਿਵਾ ਦਿੱਤੀ ਹੈ। ਤਰਨਤਾਰਨ ਜ਼ਿਲ੍ਹੇ ਵਿੱਚ ਇੱਕ 55 ਸਾਲਾ ਔਰਤ ਨੂੰ ਉਸ ਦੇ ਪੁੱਤਰ ਦੇ ਸਹੁਰਿਆਂ ਨੇ ਕਥਿਤ ਤੌਰ 'ਤੇ ਕੁੱਟਿਆ ਅਤੇ ਨੰਗਾ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਪੀੜਤ ਔਰਤ ਦੇ ਲੜਕੇ ਨੇ ਆਪਣੇ ਪਰਿਵਾਰਕ ਮੈਂਬਰਾਂ ਖਿਲਾਫ ਜਾ ਕੇ ਲੜਕੀ ਨਾਲ ਵਿਆਹ ਕਰਵਾਇਆ ਸੀ। 6 ਅਪ੍ਰੈਲ ਨੂੰ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਪੰਜਵਾਂ ਮੁਲਜ਼ਮ ਬਾਅਦ ਵਿੱਚ ਫੜਿਆ ਗਿਆ ਸੀ। ਇਸ ਘਟਨਾ ਦਾ ਵੀਡੀਓ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਇਸ ਬਾਰੇ ਜਸਟਿਸ ਵਸ਼ਿਸ਼ਟ ਨੇ ਕਿਹਾ, ''ਮੈਨੂੰ ਮਹਾਭਾਰਤ ਕਾਲ ਦੀ ਉਹ ਇਤਿਹਾਸਕ ਘਟਨਾ ਯਾਦ ਆ ਗਈ, ਜਿਸ 'ਚ ਕੌਰਵਾਂ ਦੇ ਹੁਕਮ 'ਤੇ ਦ੍ਰੋਪਦੀ ਦਾ ਚੀਰ ਹਰਣ ਕੀਤਾ ਗਿਆ ਸੀ। ਭੀਸ਼ਮ ਪਿਤਾਮਾ ਸਮੇਤ ਪਾਂਡਵਾਂ  ਦੀ ਚੁੱਪੀ ਸੀ, ਜਿਸ ਕਾਰਨ ਮਹਾਭਾਰਤ ਯੁੱਧ ਹੋਇਆ ਅਤੇ ਹਜ਼ਾਰਾਂ ਲੋਕ ਮਾਰੇ ਗਏ ਸਨ। " ਜਸਟਿਸ ਵਸ਼ਿਸ਼ਟ ਨੇ ਕਿਹਾ, ''ਤਰਨਤਾਰਨ ਸੈਸ਼ਨ ਡਿਵੀਜ਼ਨ ਦੇ ਪ੍ਰਸ਼ਾਸਕੀ ਜੱਜ ਹੋਣ ਦੇ ਨਾਤੇ, ਮੇਰਾ ਮੰਨਣਾ ਹੈ ਕਿ ਇਸ ਘਟਨਾ ਦਾ ਖੁਦ ਨੋਟਿਸ ਲੈਣ ਦੀ ਲੋੜ ਹੈ ਕਿਉਂਕਿ ਹਾਈ ਕੋਰਟ ਅਜਿਹੀਆਂ ਘਟਨਾਵਾਂ ਪ੍ਰਤੀ ਮੂਕ ਦਰਸ਼ਕ ਨਹੀਂ ਬਣ ਸਕਦੀ ਜਿੱਥੇ ਔਰਤ ਦੀ ਇੱਜ਼ਤ ਅਤੇ ਔਰਤਾਂ ਦਾ ਸ਼ਰੇਆਮ ਅਪਮਾਨ ਕੀਤਾ ਜਾਂਦਾ ਹੈ। ਪੁਲਿਸ ਅਤੇ ਅਧਿਕਾਰੀ ਇਸ ਮਾਮਲੇ ਵਿੱਚ ਢਿੱਲਮੱਠ ਵਾਲਾ ਰਵੱਈਆ ਅਪਣਾ ਰਹੇ ਹਨ ਅਤੇ ਤੁਰੰਤ ਕਾਰਵਾਈ ਨਹੀਂ ਕਰਦੇ।ਪੀੜਤਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਜਦੋਂ ਉਹ ਘਰ 'ਚ ਇਕੱਲੀ ਸੀ ਤਾਂ ਉਸ ਦੇ ਸਹੁਰਿਆਂ ਨੇ ਕਥਿਤ ਤੌਰ 'ਤੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦੇ ਕੱਪੜੇ ਪਾੜ ਦਿੱਤੇ। ਔਰਤ ਨੇ ਦੋਸ਼ ਲਾਇਆ ਕਿ ਉਹ ਉਸ ਨੂੰ ਅਰਧ ਨਗਨ ਹਾਲਤ ਵਿੱਚ ਪਿੰਡ ਵਿੱਚ ਘੁੰਮਾਇਆ ਗਿਆ। ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ 'ਤੇ ਪਿੰਡ ਦੇ ਆਲੇ-ਦੁਆਲੇ ਪੀੜਤਾ ਦਾ ਇੱਕ ਕਥਿਤ ਵੀਡੀਓ ਸਾਹਮਣੇ ਆਇਆ।...

sanjay maan new

ਕੁਝ ਦਿਨ ਪਹਿਲਾਂ ਹੀ ਜੇਲ੍ਹ ਵਿਚੋਂ ਰਿਹਾਅ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਅੱਜ ਪੰਜਾਬ ਆਉਣਗੇ। ਆਮ ਆਦਮੀ ਪਾਰਟੀ (ਆਪ) ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣ ਲਈ ਉਹ ਸੀਐਮ ਭਗਵੰਤ ਮਾਨ  ਤੇ ਪਾਰਟੀ ਦੇ ਪੰਜਾਬ ਦੇ ਹੋਰ ਆਗੂਆਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਅੱਜ ਮੁੱਖ ਮੰਤਰੀ ਨਿਵਾਸ ਉਤੇ ਹੋਣ ਜਾ ਰਹੀ ਹੈ। ਜਾਣਕਾਰੀ ਅਨੁਸਾਰ ਉਹ ਇਸ ਦੌਰਾਨ ਸੀਐਮ ਮਾਨ ਦੀ ਨਵਜੰਮੀ ਧੀ ਨਿਆਮਤ ਕੌਰ ਨੂੰ ਆਸ਼ੀਰਵਾਦ ਵੀ ਦੇਣਗੇ। ਸੰਜੇ ਸਿੰਘ ਨਾਲ ਜਥੇਬੰਦੀ ਦੇ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੀ ਹਾਜ਼ਰ ਹੋਣਗੇ। ਮੀਟਿੰਗ ਦੁਪਹਿਰ 1 ਵਜੇ ਸ਼ੁਰੂ ਹੋਵੇਗੀ। ਮੀਟਿੰਗ ਵਿੱਚ ਸੂਬੇ ਦੇ ਸਾਰੇ 92 ਵਿਧਾਇਕ ਅਤੇ ਲੋਕ ਸਭਾ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਤੇ ਆਗੂ ਹਾਜ਼ਰ ਰਹਿਣਗੇ। ਇਸ ਦੌਰਾਨ ਹਰ ਮੁੱਦੇ ਉਤੇ ਵਿਚਾਰ ਚਰਚਾ ਹੋਵੇਗੀ।ਦੱਸ ਦੇਈਏ ਕਿ ‘ਆਪ’ ਇਸ ਵਾਰ 13 ਦੀਆਂ 13 ਸੀਟਾਂ ਉਤੇ ਜਿੱਤ ਹਾਸਲ ਕਰਨ ਲਈ ਪੂਰਾ ਜ਼ੋਰ ਲਾ ਰਹੀ ਹੈ। ਲੋਕ ਸਭਾ ਚੋਣਾਂ (2022) ਅਤੇ ਵਿਧਾਨ ਸਭਾ ਚੋਣਾਂ ‘ਚ ਜਿੱਤ ਨੂੰ ਦੁਹਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਤਹਿਤ ਮੀਟਿੰਗਾ ਦਾ ਦੌਰ ਪੂਰੇ ਜ਼ੋਰਾਂ ਉਤੇ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਵਾਰ ਮੀਟਿੰਗ ਕਰਕੇ ਸਾਰੇ ਹਲਕਿਆਂ ਦੇ ਉਮੀਦਵਾਰਾਂ, ਵਿਧਾਇਕਾਂ ਅਤੇ ਮੰਤਰੀਆਂ ਤੋਂ ਫੀਡਬੈਕ ਲੈ ਰਹੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਪਾਰਟੀ ਦੀ ਤਾਕਤ ਕਹੇ ਜਾਣ ਵਾਲੇ ਵਲੰਟੀਅਰਾਂ ਨਾਲ ਵੀ ਪਹਿਲੀ ਵਾਰ ਮੀਟਿੰਗ ਕੀਤੀ ਹੈ, ਜਦੋਂਕਿ ਡਾ. ਸੰਦੀਪ ਪਾਠਕ ਜ਼ਿਲ੍ਹਾ ਪੱਧਰ ਉਤੇ ਮੀਟਿੰਗਾਂ ਕਰ ਰਹੇ ਹਨ। ਇਸ ਦੇ ਨਾਲ ਹੀ ਹੁਣ ਸੰਜੇ ਸਿੰਘ ਨੇ ਵੀ ਐਂਟਰੀ ਕਰ ਲਈ ਹੈ। ਪਾਰਟੀ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਆਮਦ ਚੋਣਾਂ ਵਿੱਚ ਲਾਹੇਵੰਦ ਰਹੇਗੀ।

amritpal police

ਪੰਜਾਬ ਦੇ ਅੰਮ੍ਰਿਤਸਰ ਵਿਚ ਟ੍ਰੈਫਿਕ ਪੁਲਿਸ ਮੁਲਾਜ਼ਮ ਨੇ ਨੌਜਵਾਨ ਦੀ ਪੱਗ ਉਤਾਰ ਦਿੱਤੀ। ਇਸ ਤੋਂ ਬਾਅਦ ਸੜਕ ਉਤੇ ਹੀ ਲੋਕਾਂ ਨੇ ਹੰਗਾਮਾ ਕਰ ਦਿੱਤਾ। ਉਨ੍ਹਾਂ ਪੁਲਿਸ ਵਾਲੇ ਨਾਲ ਗਾਲੀ-ਗਲੌਚ ਕੀਤਾ। ਉਪਰੰਤ ਪੁਲਿਸ ਵਾਲਾ ਮਾਫੀਆਂ ਮੰਗਣ ਲੱਗਾ। ਇਸ ਦੌਰਾਨ ਕੁਝ ਲੋਕਾਂ ਨੇ ਇਸ ਸਾਰੇ ਮਾਮਲੇ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ।ਮੌਕੇ ਉਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਪੁਲਿਸ ਵਾਲੇ ਨੇ ਜਿਵੇਂ ਹੀ ਨੌਜਵਾਨ ਨੂੰ ਰੋਕਿਆ ਤਾਂ ਦੋਵਾਂ ਵਿਚਾਲੇ ਬਹਿਸਬਾਜ਼ੀ ਹੋਣ ਲੱਗੀ। ਇਸ ਦੌਰਾਨ ਉਸ ਨੌਜਵਾਨ ਦੀ ਪੱਗ ਉਤਰ ਗਈ ਤੇ ਹੰਗਾਮਾ ਹੋ ਗਿਆ। ਇਸ ਮਾਮਲੇ ਸਬੰਧੀ ਹਾਲੇ ਤਕ ਪੁਲਿਸ ਦੀ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ ਪਰ ਇਸ ਦੀ ਵੀਡੀਓ ਜ਼ਰੂਰ ਉਚ ਅਧਿਕਾਰੀਆਂ ਤਕ ਪਹੁੰਚ ਗਈ ਹੈ। ਉਧਰ, ਟ੍ਰੈਫਿਕ ਪੁਲਿਸ ਮੁਲਾਜ਼ਮ ਕਮਲਜੀਤ ਸਿੰਘ ਲਗਾਤਾਰ ਲੋਕਾਂ ਕੋਲੋਂ ਮਾਫੀਆਂ ਮੰਗਦਾ ਰਿਹਾ ਤੇ ਉਸ ਨੇ ਕਿਹਾ ਵੀ ਕਿ ਉਸ ਨੇ ਜਾਣ ਬੁੱਝ ਕੇ ਅਜਿਹਾ ਨਹੀਂ ਕੀਤਾ ਹੈ। ਉਸ ਨੇ ਕਿਹਾ ਕਿ ਜਦੋਂ ਨੌਜਵਾਨ ਨੂੰ ਰੋਕਿਆ ਤਾਂ ਉਸ ਨੇ ਹੈਡ ਫੋਨ ਲਗਾ ਰੱਖੇ ਸੀ। ਜਿਵੇਂ ਹੀ ਉਸ ਨੇ ਨੌਜਵਾਨ ਦੇ ਹੈਡ ਫੋਨ ਉਤਾਰ ਤਾਂ ਇਸ ਦੇ ਨਾਲ ਹੀ ਨੌਜਵਾਨ ਦੀ ਪੱਗ ਵੀ ਉਤਰ ਗਈ। ਨੌਜਵਾਨ ਦੇ ਬਿਖਰੇ ਵਾਲ ਵੇਖ ਕੇ ਲੋਕ ਉਥੇ ਇਕੱਠੇ ਹੋ ਗਏ ਤੇ ਉਸ ਨਾਲ ਗਾਲੀ ਗਲੋਚ ਕਰਨ ਲੱਗੇ।  

bspa elec

ਬਹੁਜਨ ਸਮਾਜ ਪਾਰਟੀ ਪੰਜਾਬ (ਬਸਪਾ) ਨੇ ਸੁਰਿੰਦਰ ਕੰਬੋਜ ਨੂੰ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦੇਈਏ ਕਿ ਸੁਰਿੰਦਰ ਕੰਬੋਜ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਹਨ। ਉਨ੍ਹਾਂ ਨੂੰ ਉਮੀਦਵਾਰ ਐਲਾਨ ਕਰਦਿਆਂ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਨੇ ਦੱਸਿਆ ਕਿ ਜਲਦੀ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਭੈਣ ਕੁਮਾਰੀ ਮਾਇਆਵਤੀ ਸਾਰੇ ਉਮੀਦਵਾਰਾਂ ਦੇ ਪੈਨਲ 'ਤੇ ਅੰਤਿਮ ਫੈਸਲਾ ਲੈ ਰਹੀ ਹੈ।ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸਿਆਸੀ ਪਿੱਠਭੂਮੀ ਤੋਂ ਆਉਣ ਵਾਲੇ ਸੁਰਿੰਦਰ ਕੰਬੋਜ ਖੁਦ ਸਮਾਜਿਕ ਤੇ ਸਿਆਸੀ ਖੇਤਰ ਨਾਲ ਜੁੜੇ ਹੋਏ ਹਨ। ਕੰਬੋਜ ਦੇ ਪੁੱਤਰ ਜਗਦੀਪ ਗੋਲਡੀ ਕੰਬੋਜ ਜਲਾਲਾਬਾਦ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਹਨ। ਵਿਧਾਇਕ ਡਾ. ਨਛੱਤਰ ਪਾਲ ਨੇ ਕਿਹਾ ਕਿ ਵਿਧਾਇਕ ਦੇ ਪਿਤਾ ਦਾ ਪੰਜਾਬ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ, ਆਮ ਲੋਕਾਂ ਦਾ ਕੀ ਹਾਲ ਹੋਵੇਗਾ ਇਹ ਲੋਕ ਸਭਾ ਚੋਣਾਂ ਦੇ ਨਤੀਜਿਆਂ 'ਚ ਸਪੱਸ਼ਟ ਹੋ ਜਾਵੇਗਾ।

sidhu moosewala sunn

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ ਹੈ। ਸਿੱਧੂ ਮੂਸੇਵਾਲਾ ਅਤੇ ਸੰਨੀ ਮਾਲਟਨ ਦਾ ਨਵਾਂ ਗੀਤ ਆਉਣ ਵਾਲਾ ਹੈ। ਉਸ ਦੀ ਪਹਿਲੀ ਝਲਕ ਸੰਨੀ ਮਾਲਟਨ ਨੇ ਆਪਣੇ ਇੰਸਟਾਗ੍ਰਾਮ ਪੇਜ਼ ਉਤੇ ਸਾਂਝੀ ਕੀਤੀ ਹੈ। ਦਰਅਸਲ ਸੰਨੀ ਨੇ ਲਿਖਿਆ ਸੀ ਕਿ ਜੇਕਰ ਉਨ੍ਹਾਂ ਦੀ ਪੋਸਟ ਨੂੰ 1 ਲੱਖ ਕੁਮੈਂਟਸ ਮਿਲੇ ਤਾਂ ਉਹ ਗੀਤ ਦਾ ਪੋਸਟਰ ਰਿਲੀਜ਼ ਕਰ ਦੇਣਗੇ। ਹੁਣ ਗੀਤ ਦਾ ਪੋਸਟਰ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਪੇਜ਼ ਉਤੇ ਸ਼ੇਅਰ ਕੀਤਾ ਗਿਆ ਹੈ, ਜਿਸ ‘ਚ ਸਿੱਧੂ ਅਤੇ ਸੰਨੀ ਦੋਵੇਂ ਨਜ਼ਰ ਆ ਰਹੇ ਹਨ। ਗੀਤ ਦਾ ਨਾਂ ‘410’ ਹੈ, ਜੋ 10 ਅਪ੍ਰੈਲ ਨੂੰ ਰਿਲੀਜ਼ ਹੋਵੇਗਾ। ਇੱਥੇ ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਅਤੇ ਸੰਨੀ ਮਾਲਟਨ ਕਈ ਗੀਤਾਂ ਵਿੱਚ ਇਕੱਠੇ ਕੰਮ ਕਰ ਚੁੱਕੇ ਹਨ। ਇਸ ‘ਚ ‘ਲੈਵਲ’, ‘ਨੇਵਰ ਫੋਲਡ’, ‘ਜਸਟ ਲਿਸਨ’ ਵਰਗੇ ਕਈ ਹਿੱਟ ਗੀਤ ਸ਼ਾਮਲ ਹਨ। ਇਨ੍ਹਾਂ ਗੀਤਾਂ ਨੂੰ ਲੋਕਾਂ ਨੇ ਕਾਫੀ ਪਿਆਰ ਦਿੱਤਾ ਹੈ।           View this post on Instagram                       A post shared by Sidhu Moosewala (ਮੂਸੇ ਆਲਾ) (@sidhu_moosewala)  ...

navjot sidhu post new

ਸਾਬਕਾ ਕ੍ਰਿਕਟਰ ਤੇ ਕਾਂਗਰਸ ਦੇ ਸੀਨੀਅਰ ਨੇਤਾ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਨੂੰ ਛਾਤੀ ਦੇ ਕੈਂਸਰ ਵਿਰੁੱਧ ਲੜਾਈ ਦੇ ਹਿੱਸੇ ਵਜੋਂ ਦੂਜੀ ਸਰਜਰੀ ਕਰਵਾਉਣ ਤੋਂ ਬਾਅਦ ਹਾਲ ਹੀ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਸਾਬਕਾ ਕ੍ਰਿਕਟਰ ਅਤੇ ਸਿਆਸਤਦਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਐਕਸ ਹੈਂਡਲ 'ਤੇ ਆਪਣੀ ਪਤਨੀ ਦੇ ਹਸਪਤਾਲ ਤੋਂ ਛੁੱਟੀ ਮਿਲਣ ਦੀ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਪੋਸਟ ਵਿਚ ਉਨ੍ਵਾਂ ਡਾਕਟਰ ਰੁਪਿੰਦਰ ਅਤੇ ਹਸਪਤਾਲ ਦੇ ਸਟਾਫ ਦਾ ਧੰਨਵਾਦ ਕੀਤਾ। ਸ਼ੈਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਲਿਖਿਆ, "ਆਪਣੇ ਪੈਰਾਂ 'ਤੇ ਵਾਪਸ ਆ ਗਏ ... ਹਸਪਤਾਲ ਤੋਂ ਛੁੱਟੀ ਮਿਲੀ ... 25 ਰੇਡੀਏਸ਼ਨ ਸੈਸ਼ਨ ਤੋਂ ਪਹਿਲਾਂ ਇੱਕ ਮਹੀਨਾ ਰਿਕਵਰੀ ਟਾਈਮ ... ਡਾ. ਰੁਪਿੰਦਰ ਅਤੇ ਸਟਾਫ ਦਾ ਬਹੁਤ ਧੰਨਵਾਦ ... ਸਦਾ ਲਈ ਰਿਣੀ ਹਾਂ।" ਉਨ੍ਹਾਂ ਪਿਛਲੇ ਸਾਲ ਵੀ ਆਪਣੀ ਪਤਨੀ ਦੇ ਪੰਜਵੇਂ ਕੀਮੋਥੈਰੇਪੀ ਸੈਸ਼ਨ ਦੌਰਾਨ, ਸਿੱਧੂ ਨੇ ਬਿਮਾਰੀ ਦੇ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਉਜਾਗਰ ਕਰਦੇ ਹੋਏ ਇੱਕ ਭਾਵਨਾਤਮਕ ਪੋਸਟ ਸਾਂਝੀ ਕੀਤੀ ਸੀ। ਡਾਕਟਰ ਨਵਜੋਤ ਕੌਰ ਸਿੱਧੂ ਛਾਤੀ ਦੇ ਕੈਂਸਰ ਨਾਲ ਬਹਾਦਰੀ ਨਾਲ ਲੜ ਰਹੀ ਹੈ ਅਤੇ ਕੀਮੋਥੈਰੇਪੀ ਦੇ ਛੇ ਦੌਰ ਅਤੇ ਪਿਛਲੀਆਂ ਸਰਜਰੀ ਦੀਆਂ ਪ੍ਰਕਿਰਿਆਵਾਂ ਵਿੱਚੋਂ ਲੰਘ ਚੁੱਕੀ ਹੈ।

police kharar

ਬਲਜਿੰਦਰ ਸਿੰਘ ਮਹੰਤ, ਖਰੜ : ਸੰਨੀ ਐਨਕਲੇਵ ਵਿਚ ਪੁਲਿਸ ਦੀ ਨਾਕਾਬੰਦੀ ਵੇਖ ਪਤੀ ਟਰੱਕ ਤੇ ਆਪਣੀ ਪਤਨੀ ਨੂੰ ਛੱਡ ਕੇ ਭੱਜ ਨਿਕਲਿਆ। ਉਪਰੰਤ ਪੁਲਿਸ ਵੱਲੋਂ ਟਰੱਕ ਦੀ ਤਲਾਸ਼ੀ ਲਈ ਗਈ ਤਾਂ ਇੱਕ ਔਰਤ ਨੂੰ 15 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਗਿਆ, ਜਦਕਿ ਟਰੱਕ ਚਾਲਕ ਅਤੇ ਉਸ ਦਾ ਪਤੀ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਕਾਬੂ ਔਰਤ ਤੇ ਉਸ ਦੇ ਭਗੌੜੇ ਪਤੀ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚੌਕੀ ਇੰਚਾਰਜ ਐੱਸ.ਆਈ. ਚਰਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਖਰੜ-ਚੰਡੀਗੜ੍ਹ ਮੁੱਖ ਮਾਰਗ 'ਤੇ ਮੁੰਡੀ ਖਰੜ ਗਊਸ਼ਾਲਾ ਨੇੜੇ ਨਾਕਾਬੰਦੀ ਕਰ ਕੇ ਲੰਘ ਰਹੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਇਸ ਦੌਰਾਨ ਟਰੱਕ ਨੰਬਰ ਪੀ.ਬੀ. 11 CY 1389 ਆਉਂਦਾ ਦਿਖਾਈ ਦਿੱਤਾ। ਜਦੋਂ ਪੁਲਿਸ ਨੇ ਟਰੱਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਟਰੱਕ ਚਾਲਕ ਨੇ ਕੁਝ ਦੂਰੀ ’ਤੇ ਰੁਕ ਕੇ ਟਰੱਕ ਨੂੰ ਮੋੜਨ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਪਾਰਟੀ ਨੇ ਉਸ ਵੱਲ ਜਾਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਟਰੱਕ ਚਾਲਕ ਟਰਾਲੇ ਤੋਂ ਹੇਠਾਂ ਉਤਰ ਗਿਆ ਅਤੇ ਟਰੈਫਿਕ ਦਾ ਫਾਇਦਾ ਉਠਾਉਂਦੇ ਹੋਏ ਹਾਈਵੇ ਤੋਂ ਫਰਾਰ ਹੋ ਗਿਆ। ਜਦੋਂ ਪੁਲਿਸ ਨੇ ਟਰੱਕ ਦੇ ਨੇੜੇ ਪਹੁੰਚ ਕੇ ਜਾਂਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕੰਡਕਟਰ ਸਾਈਡ 'ਤੇ ਬੈਠੀ ਇਕ ਔਰਤ ਨੇ ਵੀ ਹੇਠਾਂ ਉਤਰ ਕੇ ਖਿਸਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਜਦੋਂ ਉਸ ਦੀ ਪਛਾਣ ਜਾਣਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਆਪਣਾ ਨਾਂ ਅਮਨਦੀਪ ਕੌਰ ਅਤੇ ਆਪਣੇ ਪਤੀ ਟਰੱਕ ਡਰਾਈਵਰ ਦਾ ਨਾਂ ਗੁਰਪ੍ਰੀਤ ਸਿੰਘ ਦੱਸਿਆ। ਟਰੱਕ ਦੀ ਤਲਾਸ਼ੀ ਲੈਣ 'ਤੇ ਡਰਾਈਵਰ ਦੀ ਸੀਟ ਹੇਠਾਂ ਲੁਕੋ ਕੇ ਰੱਖੀ ਗਈ 15 ਕਿਲੋ ਭੁੱਕੀ ਬਰਾਮਦ ਹੋਈ। ਪੁਲਿਸ ਨੇ ਉਕਤ ਔਰਤ ਸਮੇਤ ਉਸ ਦੇ ਫਰਾਰ ਪਤੀ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

sports ipl pv

Chandigarh News, SRH vs PBKS IPL 2024: ਕ੍ਰਿਕਟ ਪ੍ਰੇਮੀਆਂ ਵਿੱਚ ਇਨ੍ਹੀਂ ਦਿਨੀਂ ਆਈਪੀਐੱਲ ਦਾ ਖੁਮਾਰ ਚੜ੍ਹਿਆ ਹੋਇਆ ਹੈ। ਜਿਵੇਂ ਜਿਵੇਂ ਮੈਚ ਹੋ ਰਹੇ ਹਨ ਰੋਮਾਂਚ ਹੋਰ ਵੱਧ ਰਿਹਾ ਹੈ। ਪ੍ਰਸ਼ੰਸਕ ਸਿਰਫ ਘਰ ਬੈਠੇ ਹੀ ਨਹੀਂ, ਬਲਕਿ ਕ੍ਰਿਕਟ ਸਟੇਡੀਅਮ ਵਿਚ ਪਹੁੰਚ ਕੇ ਇਸ ਦਾ ਆਨੰਦ ਲੈ ਰਹੇ ਹਨ। ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨਿਊ ਚੰਡੀਗੜ੍ਹ ਸਥਿਤ ਸਟੇਡੀਅਮ ਵਿੱਚ ਕੱਲ੍ਹ ਸ਼ਾਮ 7:30 ਵਜੇ ਪੰਜਾਬ ਕਿੰਗਜ਼ ਇਲੈਵਨ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਖੇਡਿਆ ਜਾਣਾ ਹੈ। ਇਸ ਮੈਚ ਉਤੇ ਪੰਜਾਬ ਦੇ ਨਾਲ ਨਾਲ ਦੇਸ਼ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।ਇਸ ਮੈਚ ਦੀਆਂ ਟਿਕਟਾਂ ਆਨਲਾਈਨ ਵੇਚੀਆਂ ਜਾ ਰਹੀਆਂ ਹਨ। ਪਿਛਲੀ ਵਾਰ ਗੁਜਰਾਤ ਨਾਲ ਹੋਏ ਮੈਚ ਵਿੱਚ ਸਾਰੀਆਂ ਟਿਕਟਾਂ ਵਿਕ ਗਈਆਂ ਸਨ। ਹੁਣ ਤੱਕ 70% ਤੋਂ ਵੱਧ ਟਿਕਟਾਂ ਆਨਲਾਈਨ ਪਲੇਟਫਾਰਮ ਰਾਹੀਂ ਵੇਚੀਆਂ ਜਾ ਚੁੱਕੀਆਂ ਹਨ। ਮੈਚ ਤੋਂ ਪਹਿਲਾਂ ਪੰਜਾਬ ਕਿੰਗਜ਼ ਇਲੈਵਨ ਅਤੇ ਸਨਰਾਈਜ਼ਰਸ ਹੈਦਰਾਬਾਦ ਦੋਵੇਂ ਟੀਮਾਂ ਮੈਦਾਨ 'ਤੇ ਪਹੁੰਚ ਕੇ ਅਭਿਆਸ ਕਰਨਗੀਆਂ। ਇਸ ਲਈ ਪੰਜਾਬ ਦੀ ਟੀਮ ਸ਼ਾਮ 6:00 ਵਜੇ ਤੋਂ ਰਾਤ 9:00 ਵਜੇ ਤੱਕ ਅਭਿਆਸ ਕਰੇਗੀ। ਜਦਕਿ ਸਨਰਾਈਜ਼ਰਸ ਹੈਦਰਾਬਾਦ ਦੀ ਟੀਮ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਸਟੇਡੀਅਮ 'ਚ ਅਭਿਆਸ ਕਰੇਗੀ। ਇਸ ਤੋਂ ਬਾਅਦ ਭਲਕੇ ਸ਼ਾਮ ਨੂੰ ਦੋਵਾਂ ਟੀਮਾਂ ਵਿਚਾਲੇ ਮੈਚ ਹੋਵੇਗਾ।ਗੁਜਰਾਤ ਤੋਂ ਜਿੱਤ ਤੋਂ ਬਾਅਦ ਪੰਜਾਬ ਦੀ ਟੀਮ ਆਪਣੇ ਹੀ ਮੈਦਾਨ 'ਤੇ ਇਹ ਦੂਜਾ ਮੈਚ ਖੇਡਣ ਜਾ ਰਹੀ ਹੈ।  ...

kapurthala acc

ਪੰਜਾਬ ਦੇ ਕਪੂਰਥਲਾ ਦੇ ਕਸਬਾ ਫੱਤੂਢੀਂਗਾ ਨੇੜੇ ਐਤਵਾਰ ਸ਼ਾਮ ਕਰੀਬ 6 ਵਜੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਕਾਰ ਅਤੇ ਸੰਗਤ ਨਾਲ ਭਰੀ ਮਹਿੰਦਰਾ ਬੋਲੈਰੋ ਪਿਕਅੱਪ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿਚ ਦੋ ਔਰਤਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਕੁਝ ਬੱਚਿਆਂ ਅਤੇ ਔਰਤਾਂ ਸਮੇਤ 25 ਦੇ ਕਰੀਬ ਲੋਕ ਗੰਭੀਰ ਜ਼ਖਮੀ ਹੋ ਗਏ। ਇਨ੍ਹਾਂ ਨੂੰ ਇਲਾਜ ਲਈ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ।ਜਾਣਕਾਰੀ ਅਨੁਸਾਰ ਮਹਿੰਦਰਾ ਬਲੈਰੋ ਗੱਡੀ ਵਿੱਚ ਸਵਾਰ ਵਿਅਕਤੀ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨਾਰਲੀ ਦੇ ਵਸਨੀਕ ਹਨ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਪਿੰਡ ਆ ਰਹੇ ਸਨ ਕਿ ਰਸਤੇ ਵਿੱਚ ਫੱਤੂਢੀਂਗਾ ਤੋਂ ਮੁੰਡੀ ਮੋੜ ’ਤੇ ਉਨ੍ਹਾਂ ਦੀ ਕਾਰ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਗੱਡੀ ਵਿਚ ਸਵਾਰ ਸੰਗਤਾਂ ਤੋਂ ਇਲਾਵਾ ਕਾਰ ਵਿਚ ਸਵਾਰ ਦੋ ਵਿਅਕਤੀਆਂ ਵਿਚੋਂ ਇਕ ਦੀ ਮੌ.ਤ ਹੋ ਗਈ ਤੇ ਦੂਸਰਾ ਵਿਅਕਤੀ ਵੀ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ।ਮ੍ਰਿਤਕਾਂ ਦੀ ਪਛਾਣ ਅਮਰੀਕ ਕੌਰ, ਗੁਰਮੀਤ ਕੌਰ ਅਤੇ ਕਾਰ ਚਾਲਕ ਗੁਰਪ੍ਰੀਤ ਸਿੰਘ ਗੋਪੀ ਵਾਸੀ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਿਵਲ ਹਸਪਤਾਲ ਵਿਚ ਡਾਕਟਰਾਂ ਦੇ ਅਨੁਸਾਰ 18 ਲੋਕ ਸਿਵਲ ਹਸਪਤਾਲ ਕਪੂਰਥਲਾ ਵਿਖੇ ਪਹੁੰਚੇ ਸਨ, ਜਿਨ੍ਹਾਂ ਵਿੱਚੋਂ ਚਾਰ ਦੀ ਮੌ.ਤ ਹੋ ਚੁੱਕੀ ਹੈ। ਘਟਨਾ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਦੋ ਬੱਚਿਆਂ ਅਤੇ ਦੋ ਹੋਰ ਮਰੀਜ਼ਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਥਾਣਾ ਫੱਤੂਢੀਂਗਾ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਸੀ ਅਤੇ ਜ਼ਖ਼ਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

amritpal news

Amritpal Singh News: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੂੰ ਪੁਲਿਸ ਨੇ ਗ੍ਰਿਫ਼.ਤਾਰ ਕਰ ਲਿਆ ਹੈ। ਬਲਵਿੰਦਰ ਕੌਰ ਦੇ ਨਾਲ ਨਾਲ ਅੰਮ੍ਰਿਤਪਾਲ ਸਿੰਘ ਦੇ ਚਾਚੇ ਅਤੇ ਤਿੰਨ ਹੋਰ ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਪੁਲਿਸ ਨੇ ਦਿੱਤੀ। ਅੰਮ੍ਰਿਤਸਰ ਦੇ ਡੀਸੀਪੀ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਨੂੰ ਗ੍ਰਿਫ਼.ਤਾਰੀ ਮਗਰੋਂ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਹ ਗ੍ਰਿਫ਼.ਤਾਰੀ ਅਹਿਤਿਆਤ ਵਜੋਂ ਕੀਤੀ ਗਈ ਹੈ। ਅੰਮ੍ਰਿਤਪਾਲ ਦੇ ਚਾਚਾ ਸੁਖਚੈਨ ਸਿੰਘ ਅਤੇ ਤਿੰਨ ਹੋਰ ਵਿਅਕਤੀਆਂ ਨੂੰ ਵੀ ਗ੍ਰਿਫ਼.ਤਾਰ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਅੱਜ ਆਪਣੇ ਪੁੱਤ (ਅੰਮ੍ਰਿਤਪਾਲ ਸਿੰਘ) ਤੇ ਹੋਰਾਂ ਬੰਦੀਆਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਲਿਆਉਣ ਦੀ ਮੰਗ ਨੂੰ ਲੈ ਕੇ ਚੇਤਨਾ ਮਾਰਚ ਕੀਤਾ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼.ਤਾਰ ਕਰ ਲਿਆ। ਅੰਮ੍ਰਿਤਪਾਲ ਅਤੇ ਉਸਦੇ ਨੌਂ ਸਾਥੀਆਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਲਈ 8 ਅਪਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਬਠਿੰਡਾ ਤੋਂ ਮਾਰਚ ਕੱਢਿਆ ਜਾਣਾ ਸੀ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਲਵਿੰਦਰ ਕੌਰ ਅਤੇ ਹੋਰ ਕੈਦੀਆਂ ਦੇ ਪਰਿਵਾਰਕ ਮੈਂਬਰ 22 ਫਰਵਰੀ ਤੋਂ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਭੁੱਖ ਹੜਤਾਲ 'ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅੰਮ੍ਰਿਤਪਾਲ ਅਤੇ ਹੋਰ ਕੈਦੀਆਂ ਨੂੰ ਪੰਜਾਬ ਜੇਲ੍ਹ ਵਿੱਚ ਤਬਦੀਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ। ਹਲਾਂਕਿ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੇ ਜੇਲ੍ਹ ਵਿੱਚ 35 ਦਿਨਾਂ ਬਾਅਦ ਭੁੱਖ ਹੜਤਾਲ ਬੰਦ ਕੀਤੀ ਗਈ ਸੀ।  

sunny malton new

ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਮਰਹੂਮ ਗਾਇਕ ਦਾ ਨਵਾਂ ਗੀਤ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਬਾਰੇ ਸਿੱਧੂ ਦੇ ਪੁਰਾਣੇ ਸਾਥੀ ਸੰਨੀ ਮਾਲਟਨ ਨੇ ਜਾਣਕਾਰੀ ਸਾਂਝੀ ਕੀਤੀ ਹੈ। ਦਰਅਸਲ, ਸੰਨੀ ਮਾਲਟਨ ਦੀ ਇਕ ਇੰਸਟਾਗ੍ਰਾਮ ਪੋਸਟ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਉਸ ਨੇ ਇਸ ਪੋਸਟ ਵਿਚ ਉਸ ਨੇ ਇਕ ਰੀਲ ਸਾਂਝੀ ਕੀਤੀ ਹੈ ਜਿਸ ਵਿਚ ਬ੍ਰੈਂਪਟਨ ਅਤੇ ਮਾਨਸਾ ਵਿਚ ਤੂਫ਼ਾਨ ਆਉਣ ਦਾ ਇਸ਼ਾਰਾ ਕਰਦਿਆਂ ਦੋਹਾਂ ਥਾਵਾਂ ਦਾ ਤਾਪਮਾਨ ਦਰਸਾਇਆ ਗਿਆ ਹੈ। ਇਸ ਉੱਪਰ ਲਿਖਿਆ ਹੈ 'Scary Hours Alert, Nowhere is safe!' ਇਸ ਨਾਲ ਸੰਨੀ ਮਾਲਟਨ ਨੇ ਲਿਖਿਆ ਹੈ ਕਿ, "ਜੇਕਰ ਤੁਸੀਂ ਮੇਰੇ ਵੀਰ ਸਿੱਧੂ ਮੂਸੇਵਾਲਾ ਨਾਲ ਨਵੇਂ ਗਾਣੇ ਲਈ ਤਿਆਰ ਹੋ ਤਾਂ ਇਸ ਪੋਸਟ 'ਤੇ 1 ਲੱਖ ਕੁਮੈਂਟ ਕਰੋ, ਪੋਸਟ 'ਤੇ 1 ਲੱਖ ਕੁਮੈਂਟ ਪੂਰੇ ਹੁੰਦਿਆਂ ਹੀ ਇਸ ਦਾ ਪੋਸਟਰ ਜਾਰੀ ਕਰ ਦਿੱਤਾ ਜਾਵੇਗਾ।"           View this post on Instagram                       A post shared by SUNNY MALTON (@sunnymalton) ਇੱਥੇ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਕਈ ਗਾਣਿਆਂ ਵਿਚ ਇਕੱਠੇ ਕੰਮ ਕਰ ਚੁੱਕੇ ਹਨ। ਸੰਨੀ ਮਾਲਟਨ ਅਤੇ ਬਿੱਗ ਬਰਡ ਸਿੱਧੂ ਮੂਸੇਵਾਲਾ ਨਾਲ ਕਈ ਗੀਤਾਂ ਵਿਚ ਕੰਮ ਕਰ ਚੁੱਕੇ ਹਨ। ਇਸ ਵਿਚ 'ਲੈਵਲਸ', 'ਨੈਵਰ ਫੋਲਡ', 'ਜਸਟ ਲਿਸਨ' ਜਿਹੇ ਕਈ ਹਿੱਟ ਗੀਤ ਸ਼ਾਮਲ ਹਨ। ਇਨ੍ਹਾਂ ਗਾਣਿਆਂ ਨੂੰ ਲੋਕਾਂ ਵੱਲੋਂ ਕਾਫ਼ੀ ਪਿਆਰ ਦਿੱਤਾ ਗਿਆ ਸੀ। ...

goldi brar

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿ.ਆ ਤੋਂ ਬਾਅਦ ਸੁਰਖੀਆਂ ਵਿਚ ਆਇਆ ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚੋਂ ਇੱਕ ਗੈਂਗਸਟਰ ਗੋਲਡੀ ਬਰਾੜ ਨੇ ਇੱਕ ਹੋਰ ਬੰਦੇ ਦੇ ਕ.ਤ.ਲ ਦੀ ਜ਼ਿੰਮੇਵਾਰੀ ਲੈ ਲਈ ਹੈ। ਗੋਲਡੀ ਬਰਾੜ ਨੇ ਦਾਅਵਾ ਕੀਤਾ ਹੈ ਕਿ ਉਕਤ ਵਿਅਕਤੀ ਦੀ ਹੱਤਿਆ ਦੇ ਪਿੱਛੇ ਉਸ ਦਾ ਹੱਥ ਹੈ। ਉਸ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ 'ਚ ਕਿਹਾ ਹੈ ਕਿ ਉਸ ਨੇ ਰੂਸ 'ਚ ਬਦਨਾਮ ਗੈਂਗਸਟਰ ਭੁੱਪੀ ਰਾਣਾ ਦੇ ਬੰਦੇ ਦਾ ਕ.ਤ.ਲ ਕਰਵਾਇਆ ਹੈ। ਗੋਲਡੀ ਬਰਾੜ ਨੇ ਦਾਅਵਾ ਕੀਤਾ ਹੈ ਕਿ ਭੁੱਪੀ ਰਾਣਾ ਨੇ ਆਪਣੇ ਬੰਦੇ ਨੂੰ ਮੁਖਬਰ ਬਣਾ ਕੇ ਸਾਡੇ ਗਿਰੋਹ ਵਿੱਚ ਸ਼ਾਮਲ ਕੀਤਾ ਸੀ। ਇਸ ਲਈ ਅਸੀਂ ਬਦਲਾ ਲਿਆ ਹੈ।ਗੋਲਡੀ ਬਰਾੜ ਨੇ ਕਿਹਾ ਹੈ ਕਿ ਉਸ ਬੰਦੇ ਦਾ ਨਾਂ ਅਜੇ ਰਾਣਾ ਸੀ। ਉਸ ਨੇ ਗੋਲਡੀ ਬਰਾੜ ਗੈਂਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਭੁੱਪੀ ਰਾਣਾ ਨੂੰ ਸੂਚਨਾ ਦੇਣੀ ਸ਼ੁਰੂ ਕਰ ਦਿੱਤੀ ਸੀ। ਗੋਲਡੀ ਬਰਾੜ ਅਨੁਸਾਰ ਜਦੋਂ ਅਜੇ ਰਾਣਾ ਦੀ ਸੱਚਾਈ ਸਾਹਮਣੇ ਆਈ ਤਾਂ ਉਸ ਦਾ ਬੇਰਹਿਮੀ ਨਾਲ ਕ.ਤ.ਲ ਕਰ ਦਿੱਤਾ ਗਿਆ। ਗੋਲਡੀ ਬਰਾੜ ਨੇ ਅਜੈ ਰਾਣਾ ਦੀ ਤਸਵੀਰ ਵੀ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਹੈ। 

pandher arrested

ਨਵੀਂ ਦਿੱਲੀ-ਤਾਮਿਲਨਾਡੂ ਵਿਚ ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਚਾਰ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਗੁਰਮੀਤ ਸਿੰਘ ਮਾਂਗਟ, ਮਨਜੀਤ ਸਿੰਘ ਰਾਏ ਅਤੇ ਹਰਵਿੰਦਰ ਸਿੰਘ ਮਸਾਨੀਆ ਸ਼ਨੀਵਾਰ ਨੂੰ ਹੀ ਤਾਮਿਲਨਾਡੂ ਪੁੱਜੇ ਸਨ। ਇੱਥੇ ਐਤਵਾਰ ਨੂੰ ਪੁਲਿਸ ਨੇ ਕੋਇੰਬਟੂਰ ਜ਼ਿਲ੍ਹੇ 'ਚ ਚਾਰੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਕਿਸਾਨ ਇੱਥੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਰਹੇ ਸਨ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਰੋਕਿਆ ਸੀ। ਗ੍ਰਿਫ਼ਤਾਰੀ ਮਗਰੋਂ ਪੰਧੇਰ ਨੇ ਕਿਹਾ ਕਿ ਭਾਵੇਂ ਪੁਲਸ ਨੇ ਸਾਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਅਸੀਂ ਪੂਰੇ ਦੇਸ਼ ਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ MSP ਦੀ ਕਾਨੂੰਨੀ ਗਾਰੰਟੀ ਲੜਾਈ, ਲਖੀਮਪੁਰ ਖੀਰੀ ਦਾ ਇਨਸਾਫ਼, ਖਨੌਰੀ ਕਤਲਕਾਂਡ ਦਾ ਇਨਸਾਫ਼ ਲੈਣ ਦੀ ਗੱਲ ਨਹੀਂ ਛੱਡਾਂਗੇ। ਕਿਸਾਨ ਮਜ਼ਦੂਰਾਂ ਦੀ ਕਰਜ਼ ਮੁਆਫ਼ੀ ਕਰਵਾਵਾਂਗੇ। ਕੇਂਦਰ ਸਰਕਾਰ ਨਾਲ ਇਲੈਕਸ਼ਨ ਕਮਿਸ਼ਨ ਮਿਲਿਆ ਹੋਇਆ ਹੈ ਅਤੇ ਦਮਨਕਾਰੀ ਨੀਤੀ ਅਪਣਾ ਰਿਹਾ ਹੈ। ਅਸੀਂ ਸਰਕਾਰ ਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਇਸ ਸਮੇਂ ਘਬਰਾ ਨਹੀਂ ਰਹੇ ਹਾਂ।ਦੱਸ ਦਈਏ ਕਿ ਪੰਜਾਬ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌ.ਤ ਤੋਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨ ਨਵਦੀਪ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਅੰਦੋਲਨ ਹੋਰ ਤੇਜ਼ ਕਰਨ ਜਾ ਰਹੇ ਹਨ। 7 ਅਪਰੈਲ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ’ਤੇ ਹਰਿਆਣਾ ਅਤੇ ਪੰਜਾਬ ਸਮੇਤ ਦੇਸ਼ ਭਰ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲੇ ਫੂਕੇ।

sun grahan

Surya Grahan 2024 : 8 ਅਪ੍ਰੈਲ (ਸੋਮਵਾਰ) ਨੂੰ ਸੂਰਜ ਗ੍ਰਹਿਣ ਲੱਗਣ ਜਾ ਰਿਹਾ ਹੈ। ਭਾਰਤ 'ਚ ਸੂਰਜ ਗ੍ਰਹਿਣ ਨੂੰ ਲੈ ਕੇ ਕਈ ਮਾਨਤਾਵਾਂ ਹਨ ਜਿਨ੍ਹਾਂ ਨੂੰ ਲੈ ਕੇ ਸਾਵਧਾਨੀ ਵਰਤਣ ਦੀ ਲੋੜ ਹੈ। ਮੋਬਾਈਲ ਬਾਰੇ ਵੀ ਇਹੋ ਜਿਹੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ, ਨਹੀਂ ਤਾਂ ਤੁਹਾਡੀ ਡਿਵਾਈਸ ਖਰਾਬ ਹੋ ਸਕਦੀ ਹੈ। ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਸੂਰਜ ਗ੍ਰਹਿਣ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਇਸ ਨੂੰ ਨਜ਼ਰਅੰਦਾਜ਼ ਕਰਨ ਨਾਲ ਤੁਹਾਡੇ ਹੈਂਡਸੈੱਟ ਨੂੰ ਨੁਕਸਾਨ ਹੋ ਸਕਦਾ ਹੈ।ਸੂਰਜ ਗ੍ਰਹਿਣ ਨੂੰ ਲੈ ਕੇ ਲੋਕਾਂ ਦੇ ਮਨ 'ਚ ਕਈ ਸਵਾਲ ਹਨ। ਗ੍ਰਹਿਣ ਦੀਆਂ ਤਸਵੀਰਾਂ ਸਮਾਰਟਫੋਨ ਨਾਲ ਕਲਿੱਕ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਜਾਂ ਨਹੀਂ? ਇਕ YouTuber MKBHD ਨੇ ਹੈਂਡਲ X 'ਤੇ ਇਕ ਪੋਸਟ ਕੀਤੀ ਹੈ। ਉਸ ਨੇ ਲਿਖਿਆ ਕਿ ਕੀ ਸੂਰਜ ਗ੍ਰਹਿਣ ਦੌਰਾਨ ਫ਼ੋਨ ਨੂੰ ਸੂਰਜ ਵੱਲ ਕਰਨ 'ਤੇ ਸੈਂਸਰ ਸੜ ਜਾਂਦਾ ਹੈ। ਮੈਨੂੰ ਇਸ ਮਾਮਲੇ ਦਾ ਕੋਈ ਜਵਾਬ ਨਹੀਂ ਮਿਲ ਸਕਿਆ।ਇਸ ਸਵਾਲ ਦਾ ਜਵਾਬ ਨਾਸਾ ਨੇ ਦਿੱਤਾ ਹੈ। ਪੁਲਾੜ ਏਜੰਸੀ ਨੇ ਇਸ ਸਬੰਧੀ ਚਿਤਾਵਨੀ ਜਾਰੀ ਕੀਤੀ ਹੈ। ਜੇਕਰ ਤੁਸੀਂ 8 ਅਪ੍ਰੈਲ ਨੂੰ ਹੋਣ ਵਾਲੀ ਖਗੋਲੀ ਘਟਨਾ ਨੂੰ ਕੈਮਰੇ 'ਚ ਕੈਦ ਕਰਨਾ ਚਾਹੁੰਦੇ ਹੋ ਤਾਂ ਇਸ ਨਾਲ ਤੁਹਾਡੇ ਮੋਬਾਈਲ ਨੂੰ ਨੁਕਸਾਨ ਪਹੁੰਚ ਸਕਦਾ ਹੈ। ਨਾਸਾ ਨੇ ਇਸ ਪੋਸਟ ਦੇ ਜਵਾਬ 'ਚ ਲਿਖਿਆ, 'ਉਨ੍ਹਾਂ ਦੇ ਫੋਟੋ ਵਿਭਾਗ ਨੇ ਦੱਸਿਆ ਕਿ ਹਾਂ ਤੁਹਾਡੇ ਸਮਾਰਟਫੋਨ ਦਾ ਕੈਮਰਾ ਸੈਂਸਰ ਖਰਾਬ ਹੋ ਸਕਦਾ ਹੈ। ਜੇਕਰ ਇਸ ਨੂੰ ਸੂਰਜ ਵੱਲ ਪੁਆਇੰਟ ਕੀਤਾ ਜਾਵੇ ਤਾਂ ਸੈਂਸਰ ਖਰਾਬ ਹੋ ਸਕਦਾ ਹੈ।'...

ludhiana rape

ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿਚ 4 ਸਾਲਾ ਬੱਚੀ ਨਾਲ ਬਲਾ.ਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ 70 ਸਾਲਾ ਬਜ਼ੁਰਗ ਉਤੇ ਲੱਗੇ ਹਨ ਕਿ ਉਹ ਚਾਕਲੇਟ ਦਿਵਾਉਣ ਬਹਾਨੇ ਬੱਚੀ ਨੂੰ ਘਰ ਲੈ ਗਿਆ। ਬੱਚੀ ਨੂੰ ਲਿਜਾਂਦਿਆਂ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਪਰਿਵਾਰ ਨੂੰ ਜਦੋਂ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਬੀਤੀ ਰਾਤ ਥਾਣਾ ਸਰਾਭਾ ਨਗਰ ਬਾਹਰ ਹੰਗਾਮਾ ਕੀਤਾ।ਉਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਚੀ ਨੇੜਲੇ ਪਾਰਕ 'ਚ ਖੇਡ ਰਹੀ ਸੀ। ਮੁਹੱਲੇ ਦਾ 70 ਸਾਲਾ ਬਜ਼ੁਰਗ ਪਾਰਕ ਵਿਚ ਆ ਕੇ ਬੈਂਚ ਉਤੇ ਬੈਠ ਗਿਆ। ਉਹ ਚਾਕਲੇਟ ਦਿਵਾਉਣ ਦੇ ਬਹਾਨੇ ਬੱਚੀ ਨੂੰ ਨਾਲ ਲੈ ਗਿਆ ਤੇ ਬਲਾ.ਤਕਾਰ ਕੀਤਾ। ਜਦੋਂ ਕੁੱਝ ਸਮੇਂ ਬਾਅਦ ਉਹ ਘਰ ਵਾਪਸ ਆਈ ਤਾਂ ਖੂਨ ਨਾਲ ਲਥਪਥ ਸੀ। ਪਰਿਵਾਰ ਵਾਲੇ ਉਸ ਨੂੰ ਤੁਰੰਤ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਜਬਰ-ਜਨਾਹ ਹੋਣ ਦਾ ਸ਼ੱਕ ਪ੍ਰਗਟਾਇਆ। ਫਿਲਹਾਲ ਬੱਚੀ ਨੂੰ ਸਿਵਲ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ ਅਤੇ ਮੁਲਜ਼ਮ ਨੂੰ ਫੜ ਕੇ ਲੋਕਾਂ ਨੇ ਥਾਣਾ ਸਰਾਭਾ ਨਗਰ ਦੀ ਪੁਲਸ ਦੇ ਹਵਾਲੇ ਕਰ ਦਿੱਤਾ ਹੈ।ਬੱਚੀ ਦੇ ਪਿਤਾ ਨੇ ਦੱਸਿਆ ਕਿ ਜਦੋਂ ਉਹ ਬੱਚੀ ਨੂੰ ਇਲਾਕੇ ਦੀ ਲੇਡੀ ਡਾਕਟਰ ਕੋਲ ਲੈ ਕੇ ਗਏ ਤਾਂ ਉਨ੍ਹਾਂ ਦੱਸਿਆ ਕਿ ਬੱਚੀ ਨਾਲ ਰੇਪ ਜਿਹੀ ਘਟਨਾ ਹੋਈ ਹੈ ਤੁਰੰਤ ਸਿਵਲ ਹਸਪਤਾਲ ਲੈ ਕੇ ਜਾਓ। ਪਿਤਾ ਨੇ ਦੋਸ਼ ਲਾਇਆ ਕਿ ਜਦੋਂ ਲੋਕਾਂ ਨੇ ਬਜ਼ੁਰਗ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ ਤਾਂ ਸਿਵਲ ਹਸਪਤਾਲ ਵਿਚ ਬੱਚੀ ਦੇ ਇਲਾਜ ਦੌਰਾਨ ਬਜ਼ੁਰਗ ਦੇ ਬੇਟੇ ਆ ਕੇ ਉਨ੍ਹਾਂ ਨੂੰ ਧਮਕਾਉਣ ਲੱਗੇ। ਉਧਰ, ਥਾਣਾ ਸਰਾਭਾ ਨਗਰ ਦੇ ਐਸਐਚਓ ਪਰਮਵੀਰ ਸਿੰਘ ਨੇ ਕਿਹਾ ਕਿ ਬੱਚੀ ਦੀ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ। ਪੀੜਤ ਪਰਿਵਾਰ ਦੇ ਬਿਆਨ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।