LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
punjab news
ludhiana rape

ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿਚ 4 ਸਾਲਾ ਬੱਚੀ ਨਾਲ ਬਲਾ.ਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ 70 ਸਾਲਾ ਬਜ਼ੁਰਗ ਉਤੇ ਲੱਗੇ ਹਨ ਕਿ ਉਹ ਚਾਕਲੇਟ ਦਿਵਾਉਣ ਬਹਾਨੇ ਬੱਚੀ ਨੂੰ ਘਰ ਲੈ ਗਿਆ। ਬੱਚੀ ਨੂੰ ਲਿਜਾਂਦਿਆਂ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਪਰਿਵਾਰ ਨੂੰ ਜਦੋਂ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਬੀਤੀ ਰਾਤ ਥਾਣਾ ਸਰਾਭਾ ਨਗਰ ਬਾਹਰ ਹੰਗਾਮਾ ਕੀਤਾ।ਉਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਚੀ ਨੇੜਲੇ ਪਾਰਕ 'ਚ ਖੇਡ ਰਹੀ ਸੀ। ਮੁਹੱਲੇ ਦਾ 70 ਸਾਲਾ ਬਜ਼ੁਰਗ ਪਾਰਕ ਵਿਚ ਆ ਕੇ ਬੈਂਚ ਉਤੇ ਬੈਠ ਗਿਆ। ਉਹ ਚਾਕਲੇਟ ਦਿਵਾਉਣ ਦੇ ਬਹਾਨੇ ਬੱਚੀ ਨੂੰ ਨਾਲ ਲੈ ਗਿਆ ਤੇ ਬਲਾ.ਤਕਾਰ ਕੀਤਾ। ਜਦੋਂ ਕੁੱਝ ਸਮੇਂ ਬਾਅਦ ਉਹ ਘਰ ਵਾਪਸ ਆਈ ਤਾਂ ਖੂਨ ਨਾਲ ਲਥਪਥ ਸੀ। ਪਰਿਵਾਰ ਵਾਲੇ ਉਸ ਨੂੰ ਤੁਰੰਤ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਜਬਰ-ਜਨਾਹ ਹੋਣ ਦਾ ਸ਼ੱਕ ਪ੍ਰਗਟਾਇਆ। ਫਿਲਹਾਲ ਬੱਚੀ ਨੂੰ ਸਿਵਲ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ ਅਤੇ ਮੁਲਜ਼ਮ ਨੂੰ ਫੜ ਕੇ ਲੋਕਾਂ ਨੇ ਥਾਣਾ ਸਰਾਭਾ ਨਗਰ ਦੀ ਪੁਲਸ ਦੇ ਹਵਾਲੇ ਕਰ ਦਿੱਤਾ ਹੈ।ਬੱਚੀ ਦੇ ਪਿਤਾ ਨੇ ਦੱਸਿਆ ਕਿ ਜਦੋਂ ਉਹ ਬੱਚੀ ਨੂੰ ਇਲਾਕੇ ਦੀ ਲੇਡੀ ਡਾਕਟਰ ਕੋਲ ਲੈ ਕੇ ਗਏ ਤਾਂ ਉਨ੍ਹਾਂ ਦੱਸਿਆ ਕਿ ਬੱਚੀ ਨਾਲ ਰੇਪ ਜਿਹੀ ਘਟਨਾ ਹੋਈ ਹੈ ਤੁਰੰਤ ਸਿਵਲ ਹਸਪਤਾਲ ਲੈ ਕੇ ਜਾਓ। ਪਿਤਾ ਨੇ ਦੋਸ਼ ਲਾਇਆ ਕਿ ਜਦੋਂ ਲੋਕਾਂ ਨੇ ਬਜ਼ੁਰਗ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ ਤਾਂ ਸਿਵਲ ਹਸਪਤਾਲ ਵਿਚ ਬੱਚੀ ਦੇ ਇਲਾਜ ਦੌਰਾਨ ਬਜ਼ੁਰਗ ਦੇ ਬੇਟੇ ਆ ਕੇ ਉਨ੍ਹਾਂ ਨੂੰ ਧਮਕਾਉਣ ਲੱਗੇ। ਉਧਰ, ਥਾਣਾ ਸਰਾਭਾ ਨਗਰ ਦੇ ਐਸਐਚਓ ਪਰਮਵੀਰ ਸਿੰਘ ਨੇ ਕਿਹਾ ਕਿ ਬੱਚੀ ਦੀ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ। ਪੀੜਤ ਪਰਿਵਾਰ ਦੇ ਬਿਆਨ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

crime kharar ne

ਮੁਹਾਲੀ : ਬੀਤੇ ਦਿਨੀਂ ਇੱਥੇ ਇਕ ਘਰ ਵਿਚ ਦਾਖਲ ਹੋ ਕੇ ਇਕ ਕੁੜੀ ਦੀ ਹੱਤਿ.ਆ ਕਰ ਦਿੱਤੀ ਗਈ ਸੀ। ਮੁਲਜ਼ਮ ਵਾਰਦਾਤ ਮਗਰੋਂ ਕੁੜੀ ਦੀ ਹੀ ਕਾਰ ਵਿਚ ਫਰਾਰ ਹੋਇਆ ਸੀ। ਇਸ ਮਾਮਲੇ ਵਿਚ ਹੁਣ ਵੱਡੀ ਅਪਡੇਟ ਸਾਹਮਣੇ ਆਈ ਹੈ। ਇਹ ਵਾਰਦਾਤ ਹੋਰ ਕਿਸੇ ਨੇ ਨਹੀਂ ਬਲਕਿ ਕੁੜੀ ਦੇ ਪ੍ਰੇਮੀ ਨੇ ਹੀ ਕੀਤੀ ਸੀ। ਉਹ ਆਪਣੀ ਪ੍ਰੇਮਿਕਾ ਦੇ ਪਰਿਵਾਰ ਦੀ ਕਾਰ ਲੈ ਕੇ ਫਰਾਰ ਹੋ ਗਿਆ ਪਰ ਹਰਿਆਣਾ ਦੇ ਸ਼ਾਹਬਾਦ ਮਾਰਕੰਡਾ 'ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ 'ਚ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਹਾਦਸੇ ਦੀ ਸੂਚਨਾ 'ਤੇ ਪਹੁੰਚੀ ਹਰਿਆਣਾ ਪੁਲਿਸ ਨੇ ਜਦੋਂ ਕਾਰ 'ਚੋਂ ਮਿਲੇ ਦਸਤਾਵੇਜ਼ਾਂ ਦੇ ਆਧਾਰ 'ਤੇ ਫੋਨ ਕੀਤਾ ਤਾਂ ਲੜਕੀ ਦੇ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਿਆ।ਜਦੋਂ ਪਰਿਵਾਰ ਘਰ ਗਿਆ ਤਾਂ ਉਨ੍ਹਾਂ ਨੇ ਲੜਕੀ ਦੀ ਲਾ.ਸ਼ ਉਥੇ ਪਈ ਦੇਖੀ। ਘਟਨਾ ਦੇ ਸਮੇਂ ਔਰਤ ਘਰ ਵਿਚ ਇਕੱਲੀ ਸੀ। ਉਸ ਦੀ ਪਛਾਣ 27 ਸਾਲਾ ਏਕਤਾ ਵਜੋਂ ਹੋਈ ਹੈ। ਉਹ ਇੱਕ ਯੂਐਸਏ ਆਧਾਰਿਤ ਕੰਪਨੀ ਵਿਚ ਜਨਰਲ ਮੈਨੇਜਰ ਸੀ। ਪੁਲਿਸ ਨੇ ਮ੍ਰਿਤਕ ਦੇ ਛੋਟੇ ਭਰਾ ਰੋਹਿਤ ਦੀ ਸ਼ਿਕਾਇਤ 'ਤੇ ਮੁਰਾਦਾਬਾਦ (ਯੂਪੀ) ਦੇ ਰਹਿਣ ਵਾਲੇ ਅਨਸ ਕੁਰੈਸ਼ੀ ਖਿਲਾਫ਼ ਕ.ਤ.ਲ ਦਾ ਮਾਮਲਾ ਦਰਜ ਕਰ ਲਿਆ ਹੈ। ਉਹ ਚੰਡੀਗੜ੍ਹ ਦੇ ਸੈਕਟਰ-38 'ਚ ਢਾਬਾ ਚਲਾਉਂਦਾ ਸੀ। ਦੋਵੇਂ 4 ਸਾਲਾਂ ਤੋਂ ਰਿਸ਼ਤੇ ਵਿੱਚ ਸਨ। ਸੂਤਰਾਂ ਮੁਤਾਬਕ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਫਿਰ ਦੋਸ਼ੀ ਨੇ ਉਸ ਦੀ ਗਰਦਨ ਦੇ ਸੱਜੇ ਪਾਸੇ ਤੇਜ਼.ਧਾਰ ਹਥਿਆ.ਰ ਨਾਲ ਵਾਰ ਕੀਤਾ। ਏਕਤਾ ਆਪਣੇ ਛੋਟੇ ਭਰਾ ਰੋਹਿਤ, ਭਾਬੀ ਅਤੇ ਵਿਧਵਾ ਮਾਂ ਨਾਲ ਸੈਕਟਰ-125 ਸੰਨੀ ਐਨਕਲੇਵ ਦੇ ਏਕਤਾ ਵਿਹਾਰ 'ਚ ਕਿਰਾਏ 'ਤੇ ਰਹਿ ਰਹੀ ਸੀ। ਇਸ ਤੋਂ ਪਹਿਲਾਂ ਉਹ ਖਰੜ ਦੇ ਸਵਰਾਜ ਨਗਰ ਵਿਚ ਰਹਿੰਦੀ ਸੀ। ਪੰਜ ਮਹੀਨੇ ਪਹਿਲਾਂ ਉਹਨਾਂ ਨੇ ਘਰ ਵੇਚ ਦਿੱਤਾ ਸੀ। ਇਸ ਤੋਂ ਬਾਅਦ ਉਹ ਇੱਥੇ ਸ਼ਿਫਟ ਹੋ ਗਏ। ਉਸ ਦੇ ਪਿਤਾ ਦੀ 2020 ਵਿਚ ਮੌ.ਤ ਹੋ ਗਈ ਸੀ। ਜਦਕਿ ਉਸ ਦਾ ਵੱਡਾ ਭਰਾ ਸੁਖਚੈਨ ਸਿੰਘ ਮਨੀਮਾਜਰਾ ਵਿਚ ਰਹਿੰਦਾ ਹੈ। ਸੁਖਚੈਨ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਛੋਟੇ ਭਰਾ ਦੇ ਮੁਹਾਲੀ ਹਵਾਈ ਅੱਡੇ ਦੇ ਸਹੁਰੇ ਪਰਿਵਾਰ ਨੇੜੇ ਸਥਿਤ ਪਿੰਡ ਝੌਰੇੜੀ 'ਚ ਜਾਗਰਣ ਸੀ। ਸਾਰਾ ਪਰਿਵਾਰ ਉੱਥੇ ਸੀ। ਏਕਤਾ ਦਫ਼ਤਰ ਗਈ। ਦੇਰ ਰਾਤ ਦੀ ਸ਼ਿਫਟ ਖਤਮ ਹੋਣ ਤੋਂ ਬਾਅਦ ਉਹ ਸਿੱਧਾ ਘਰ ਚਲੀ ਗਈ। ਫਿਰ ਉਹ ਘਰ ਪਹੁੰਚੀ ਅਤੇ ਪਰਿਵਾਰ ਨੂੰ ਦੱਸਿਆ ਕਿ ਉਹ ਘਰ ਪਹੁੰਚ ਗਈ ਹੈ। ਸੁਖਚੈਨ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਉਸ ਨੂੰ ਫ਼ੋਨ ਆਇਆ। ਫੋਨ ਕਰਨ ਵਾਲੇ ਨੇ ਕਿਹਾ ਕਿ ਸ਼ਾਹਬਾਦ ਮਾਰਕੰਡਾ ਤੋਂ ਬੋਲ ਰਿਹਾ ਸੀ। ਉਸ ਨੇ ਕਿਹਾ ਕਿ ਤੁਹਾਡੀ ਕਾਰ ਦਾ ਹਾਦਸਾ ਹੋ ਗਿਆ ਸੀ। ਅਜਿਹੇ 'ਚ ਉਨ੍ਹਾਂ ਨੇ ਉਸ ਤੋਂ ਪੁੱਛਿਆ ਕਿ ਕੀ ਲੜਕੀ ਕਾਰ ਚਲਾ ਰਹੀ ਸੀ।ਉਸ ਨੇ ਕਿਹਾ ਕਿ ਨਹੀਂ, ਇੱਕ ਮੁੰਡਾ ਕਾਰ ਚਲਾ ਰਿਹਾ ਸੀ, ਜੋ ਬੇਹੋਸ਼ ਪਿਆ ਹੈ। ਲੜਕੇ ਦੀ ਜੇਬ ਵਿਚੋਂ ਮਿਲੇ ਪਛਾਣ ਪੱਤਰ ਵਿਚ ਉਸ ਦੀ ਪਛਾਣ ਅਨਸ ਕੁਰੈਸ਼ੀ ਵਜੋਂ ਹੋਈ ਹੈ। ਇਸ ਤੋਂ ਬਾਅਦ ਮੈਂ ਏਕਤਾ ਨੂੰ ਫੋਨ ਕੀਤਾ ਪਰ ਉਸ ਨੇ ਫੋਨ ਨਹੀਂ ਚੁੱਕਿਆ। ਉਨ੍ਹਾਂ ਨੂੰ ਇਸ ਬਾਰੇ ਕੁਝ ਸ਼ੱਕ ਸੀ। ਉਹਨਾਂ ਨੇ ਆਪਣੇ ਗੁਆਂਢੀਆਂ ਨੂੰ ਏਕਤਾ ਨੂੰ ਮਿਲਣ ਲਈ ਕਿਹਾ। ਜਦੋਂ ਗੁਆਂਢੀ ਘਰ ਪਹੁੰਚੇ ਤਾਂ ਘਰ ਖੁੱਲ੍ਹਾ ਸੀ, ਪਰ ਏਕਤਾ ਨੇ ਕੋਈ ਜਵਾਬ ਨਹੀਂ ਦਿੱਤਾ।ਜਦੋਂ ਗੁਆਂਢੀ ਉਪਰਲੀ ਮੰਜ਼ਿਲ 'ਤੇ ਪਹੁੰਚੇ ਤਾਂ ਏਕਤਾ ਬਿਸਤਰੇ ਦੇ ਹੇਠਾਂ ਪਈ ਮਿਲੀ। ਉਸ ਦੀ ਲਾ.ਸ਼ ਖੂਨ ਨਾਲ ਲਥਪਥ ਮਿਲੀ। ਫਿਰ ਪਰਿਵਾਰ ਘਰ ਪਹੁੰਚ ਗਿਆ। ਸੁਖਚੈਨ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਨ 'ਤੇ ਪਤਾ ਲੱਗਾ ਕਿ ਨੌਜਵਾਨ ਤੜਕੇ ਕਰੀਬ 2.30 ਵਜੇ ਘਰ 'ਚ ਦਾਖਲ ਹੋਇਆ ਸੀ। ਉਹ ਏਕਤਾ ਦੇ ਘਰ ਦਾਖਲ ਹੋਣ ਤੋਂ ਥੋੜ੍ਹੀ ਦੇਰ ਬਾਅਦ ਉੱਥੇ ਪਹੁੰਚਿਆ ਸੀ। ਇਸ ਤੋਂ ਬਾਅਦ ਉਹ ਪੰਜ ਵਜੇ ਉੱਥੋਂ ਨਿਕਲਦਾ ਨਜ਼ਰ ਆ ਰਿਹਾ ਸੀ। ਦੋਸ਼ੀ ਨੇ ਉੱਥੋਂ ਆਪਣੇ ਕੱਪੜੇ ਬਦਲ ਲਏ।ਉਸ ਦੇ ਹੱਥ ਵਿਚ ਸ਼ਰਾਬ ਦੀਆਂ ਬੋਤਲਾਂ ਸਨ, ਜੋ ਉਹਨਾਂ ਦੇ ਘਰ ਵਿਚ ਪਈਆਂ ਸਨ, ਕਿਉਂਕਿ ਛੋਟੇ ਭਰਾ ਦਾ ਵਿਆਹ ਕੁਝ ਦਿਨ ਪਹਿਲਾਂ ਹੋਇਆ ਸੀ। ਪਤਾ ਲੱਗਾ ਹੈ ਕਿ ਨੌਜਵਾਨ ਘਰ 'ਚ ਰੱਖੀਆਂ ਸ਼ਰਾਬ ਦੀਆਂ ਬੋਤਲਾਂ ਵੀ ਲੈ ਗ...

derabassi

ਬਲਜਿੰਦਰ ਸਿੰਘ ਮਹੰਤ,ਡੇਰਾਬੱਸੀ : ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ ’ਤੇ ਰੇਲਵੇ ਫਲਾਈਓਵਰ ’ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਖ਼ਰਾਬ ਟਰੱਕ ਦੇ ਪਿੱਛੇ ਕ੍ਰੇਟਾ ਗੱਡੀ ਜਾ ਵੱਜੀ। ਇਸ ਵਿਚ ਚਾਰ ਨੌਜਵਾਨਾਂ ’ਚੋਂ ਇਕ ਦੀ ਮੌਕੇ ’ਤੇ ਹੀ ਮੌ.ਤ ਹੋ ਗਈ। ਤਿੰਨ ਗੰਭੀਰ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਕ੍ਰੇਟਾ ’ਚ 4 ਦੋਸਤ ਹਿਮਾਚਲ ਜਾਣ ਲਈ ਘਰੋਂ ਨਿੱਕਲੇ ਸਨ। ਪੁਲਿਸ ਨੇ ਫ਼ਰਾਰ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਟਰੱਕ ਨੂੰ ਕਬਜ਼ੇ ’ਚ ਲੈ ਲਿਆ। ਮ੍ਰਿਤਕ ਦੀ ਪਛਾਣ ਦੀਪਕ ਵੋਹਰਾ (25) ਪੁੱਤਰ ਰਾਜੇਸ਼ ਵੋਹਰਾ ਵਾਸੀ ਕੈਥਲ ਵਜੋਂ ਹੋਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਲਾ.ਸ਼ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ ਹੈ।ਜਾਣਕਾਰੀ ਮੁਤਾਬਕ ਸ਼ੁੱਕਰਵਾਰ ਸ਼ਾਮ ਦੀਪਕ (25), ਕਮਲ (21), ਵਿਕਰਮ (30) ਤੇ ਹਰਸ਼ (22) ਕੈਥਲ ਤੋਂ ਹਿਮਾਚਲ ਜਾਣ ਲਈ ਕਾਰ ’ਚ ਘਰੋਂ ਨਿਕਲੇ ਸਨ। ਬੀਤੀ ਰਾਤ ਕਰੀਬ 2 ਵਜੇ ਭਾਂਖਰਪੁਰ ਫਲਾਈਓਵਰ ਨੇੜੇ ਬੀਅਰ ਫੈਕਟਰੀ ਦੇ ਸਾਹਮਣੇ ਸੜਕ ’ਤੇ ਟਰੱਕ ਖੜ੍ਹਾ ਸੀ। ਜਾਂਚ ਅਧਿਕਾਰੀ ਏ.ਐੱਸ.ਆਈ. ਸੁਰਿੰਦਰ ਸਿੰਘ ਅਨੁਸਾਰ ਟਰੱਕ ਚਾਲਕ ਫ਼ੋਨ ਸੁਣ ਰਿਹਾ ਸੀ। ਇਸੇ ਦੌਰਾਨ ਟਰੱਕ ਦੇ ਪਿੱਛੇ ਕ੍ਰੇਟਾ ਟਕਰਾ ਗਈ। ਰਫ਼ਤਾਰ ਇੰਨੀ ਤੇਜ਼ ਸੀ ਕਿ ਕਾਰ ਦੇ ਪਰਖੱਚੇ ਉਡ ਗਏ।ਹਾਦਸੇ ਦੌਰਾਨ ਕ੍ਰੇਟਾ ਚਾਲਕ ਦੀਪਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਤਿੰਨ ਜ਼ਖਮੀਆਂ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਇੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਣ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ’ਚ ਰੈਫ਼ਰ ਕਰ ਦਿੱਤਾ ਗਿਆ। ਬਾਅਦ ਵਿਚ ਕਮਲ ਨੂੰ ਪੀ.ਜੀ.ਆਈ. ਤੇ ਹਰਸ਼ ਨੂੰ ਮੋਹਾਲੀ ਦੇ ਫੌਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਦੋਵਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।...

loot crime

ਬਟਾਲਾ ਦੇ ਮਾਨ ਨਗਰ ਵਿੱਚ ਦਿਨ ਦਿਹਾੜੇ ਲੁੱਟ ਦੀ ਵਾਰਦਾਤ ਵਾਪਰੀ ਹੈ। ਲੁਟੇਰਿਆਂ ਨੇ ਗੰਨ ਪੁਆਇੰਟ ਉਤੇ ਬੱਬਰ ਜਿਊਲਰ ਨੂੰ ਆਪਣਾ ਨਿਸ਼ਾਨਾ ਬਣਾਇਆ। ਨਿਹੰਗ ਸਿੰਘ ਦੇ ਬਾਣੇ ਵਿਚ ਆਏ ਮੁਲਜ਼ਮਾਂ ਨੇ 13 ਤੋਲੇ ਸੋਨੇ ਸਮੇਤ 5 ਹਜ਼ਾਰ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੀ ਇਤਲਾਹ ਮਿਲਦਿਆਂ ਹੀ ਮੌਕੇ ਉਤੇ ਡੀਐਸਪੀ ਦੀ ਅਗਵਾਈ ’ਚ ਪਹੁੰਚੀ ਪੁਲਿਸ ਟੀਮ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿਸਦੇ ਚੱਲਦਿਆਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।ਬੱਬਰ ਜਿਊਲਰ ਦੇ ਮਾਲਕ ਨੇ ਦੱਸਿਆ ਕਿ ਦੁਪਹਿਰ ਦੇ ਸਮੇਂ ਨਿਹੰਗ ਸਿੰਘ ਦੇ ਬਾਣੇ ਵਿੱਚ ਤਿੰਨ ਲੋਕ ਮੋਟਰਸਾਈਕਲ ਉਤੇ ਸਵਾਰ ਹੋ ਕੇ ਦੁਕਾਨ ਉਤੇ ਆਏ। ਇਸ ਦੌਰਾਨ ਇੱਕ ਨੇ ਪਿਸਤੌਲ ਅਤੇ ਦੂਜੇ ਨੇ ਤੇਜ਼ਧਾਰ ਦਾਤਰ ਕੱਢਦਿਆਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਤੇ ਫਰਾਰ ਹੋ ਗਏ, ਪੀੜਤ ਸੁਨਿਆਰੇ ਨੇ ਪ੍ਰਸ਼ਾਸਨ ਅੱਗੇ ਲੁਟੇਰਿਆਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਦੀ ਮੰਗ ਕੀਤੀ ਹੈ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਫੁਟੇਜ ਕਬਜ਼ੇ ਵਿਚ ਲੈ ਕੇ ਤੱਥ ਖੰਗਾਲੇ ਜਾ ਰਹੇ ਹਨ। ਪੁਲਿਸ ਨੇ ਦਾਅਵਾ ਕੀਤਾ ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

accident malot new

ਮਲੋਟ-ਬਠਿੰਡਾ ਰੋਡ ’ਤੇ ਵਾਪਰੇ ਦਰਦਨਾਕ ਹਾਦਸੇ ਵਿਚ ਮੋਟਰਸਾਈਕਲ ਚਲਾ ਰਿਹਾ ਭਰਾ ਗੰਭੀਰ ਜ਼ਖਮੀ ਹੋ ਗਿਆ ਜਦਕਿ ਪਿੱਛੇ ਬੈਠੀ ਭੈਣ ਦੀ ਮੌਤ ਹੋ ਗਈ। ਘਟਨਾ ਸ਼ਨਿਚਰਵਾਰ ਸਵੇਰੇ ਵਾਪਰੀ। ਮ੍ਰਿਤਕਾ ਦੀ ਪਛਾਣ ਅਲੀਸ਼ਾ (22) ਪੁੱਤਰੀ ਬਲਵਿੰਦਰ ਸਿੰਘ ਵਾਸੀ ਵਾਰਡ ਨੰਬਰ 14, ਗਲੀ ਨੰਬਰ 3 ਮਲੋਟ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਸ਼ਮਿੰਦਰ ਸਿੰਘ ਸਿਵਲ ਹਸਪਤਾਲ ਮਲੋਟ ਵਿਖੇ ਦਾਖਲ ਹੈ। ਦੂਜੇ ਪਾਸੇ ਘਟਨਾ ਦੌਰਾਨ ਮਿੱਟੀ ਨਾਲ ਭਰਿਆ ਇੱਕ ਟਿੱਪਰ ਉੱਥੋਂ ਭੱਜਦਾ ਦੇਖਿਆ ਗਿਆ, ਜਿਸ ਨੂੰ ਦੇਖਦਿਆਂ ਪੁਲਿਸ ਨੇ ਸ਼ੱਕ ਪ੍ਰਗਟਾਇਆ ਹੈ ਕਿ ਇਹ ਹਾਦਸਾ ਉਸ ਨਾਲ ਟਕਰਾਉਣ ਕਾਰਨ ਵਾਪਰਿਆ ਹੈ। ਪੁਲਿਸ ਟਿੱਪਰ ਦੀ ਭਾਲ ਕਰ ਰਹੀ ਹੈ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਲੀਸ਼ਾ ਕੁਝ ਸਮੇਂ ਬਾਅਦ ਕੈਨੇਡਾ ਜਾਣ ਵਾਲੀ ਸੀ। ਵਾਰਡ ਨੰਬਰ 14 ਦੇ ਕੌਂਸਲਰ ਹਰਮੇਲ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਦੀ ਧੀ ਅਲੀਸ਼ਾ ਤੇ ਪੁੱਤਰ ਸ਼ਮਿੰਦਰ ਸਿੰਘ ਮਲੋਟ ਤੋਂ ਗਿੱਦੜਬਾਹਾ ਪੜ੍ਹਾਈ ਕਰਨ ਲਈ ਸੈਂਟਰ ਜਾ ਰਹੇ ਸਨ। ਜਦੋਂ ਉਹ ਮਲੋਟ-ਬਠਿੰਡਾ ਰੋਡ ’ਤੇ ਪਹੁੰਚੇ ਤਾਂ ਉਸ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ।ਹਾਦਸੇ ’ਚ ਧੀ ਅਲੀਸ਼ਾ ਦੀ ਮੌਕੇ ’ਤੇ ਹੀ ਮੌ.ਤ ਹੋ ਗਈ, ਜਦਕਿ ਪੁੱਤਰ ਸ਼ਮਿੰਦਰ ਗੰਭੀਰ ਜ਼ਖ਼ਮੀ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਸ ਨੇ ਦੱਸਿਆ ਕਿ ਅਲੀਸ਼ਾ ਨੇ ਕੈਨੇਡਾ ਜਾਣਾ ਸੀ। ਉਸ ਦੀ ਫਾਈਲ ਲੱਗੀ ਹੋਈ ਸੀ ਪਰ ਇਸ ਹਾਦਸੇ ਨੇ ਪਰਿਵਾਰ ਦੀਆਂ ਖੁਸ਼ੀਆਂ ਖੋਹ ਲਈਆਂ। ਇਸ ਸਬੰਧੀ ਜਦੋਂ ਥਾਣਾ ਸਿਟੀ ਦੇ ਇੰਚਾਰਜ ਗੁਰਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਵਾਹਨ ਦੀ ਪਛਾਣ ਕੀਤੀ ਜਾ ਰਹੀ ਹੈ। ਜੋ ਟਿੱਪਰ ਡਰਾਈਵਰ ਮੌਕੇ ਤੋਂ ਭਜਾ ਕੇ ਲੈ ਗਿਆ ਸੀ, ਉਸ ਦੀ ਭਾਲ ਜਾਰੀ ਹੈ। ਉਨ੍ਹਾਂ ਸ਼ੱਕ ਜਤਾਇਆ ਹੈ ਕਿ ਹਾਦਸਾ ਉਸ ਦੀ ਟੱਕਰ ਕਾਰਨ ਵਾਪਰਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।

funeral am

ਅੰਮ੍ਰਿਤਸਰ-ਤਹਿਸੀਲ ਅਜਨਾਲਾ ਅਧੀਨ ਪੈਂਦੇ ਪਿੰਡ ਕੰਦੋਵਾਲੀ ਵਿਖੇ ਕਲਯੁੱਗੀ ਪੁੱਤਰ ਨੇ ਆਪਣੀ ਮਾਤਾ, ਭਰਜਾਈ ਅਤੇ ਢਾਈ ਸਾਲਾ ਭਤੀਜੇ ਦਾ ਕ.ਤ.ਲ ਕਰ ਦਿੱਤਾ ਸੀ। ਅੱਜ ਤਿੰਨਾਂ ਦਾ ਸਸਕਾਰ ਕਰ ਦਿੱਤਾ ਗਿਆ ਹੈ। ਸਸਕਾਰ ਦੌਰਾਨ ਪਿੰਡ ਦੀ ਹਰ ਅੱਖ ਨਮ ਸੀ, ਪੂਰਾ ਪਿੰਡ ਭੁੱਬਾਂ ਮਾਰ-ਮਾਰ ਰੋ ਰਿਹਾ ਹੈ। ਮਾਤਾ ਤੇ ਭਰਜਾਈ ਦੇ ਨਾਲ-ਨਾਲ ਇਕ ਢਾਈ ਸਾਲ ਦੇ ਬੱਚੇ ਦਾ ਵੀ ਸਸਕਾਰ ਕੀਤਾ ਗਿਆ, ਜਿਸ ਕਰ ਕੇ ਹਰ ਕੋਈ ਭਾਵੁਕ ਹੋ ਰਿਹਾ ਸੀ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਜੀ ਰਹੀ ਹੈ। ਇਸ ਦੌਰਾਨ ਸਸਕਾਰ ’ਚ ਸ਼ਾਮਲ ਹੋਏ ਲੋਕਾਂ ਨੇ ਮੰਗ ਕੀਤੀ ਹੈ ਕਿ ਅਜਿਹੇ ਘਿਨਾਉਣੇ ਵਰਤਾਰੇ ਲਈ ਕਾਤਲ ਨੂੰ ਮਿਸਾਲੀ ਸਜ਼ਾ ਦੇਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਸਸਕਾਰ ਤੋਂ ਪਹਿਲਾਂ ਵੀ ਪਰਿਵਾਰ 'ਚ ਹੰਗਾਮਾ ਹੋਇਆ ਸੀ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਨੂੰ ਇੰਨਾ ਜ਼ਿਆਦਾ ਨਸ਼ਾ ਸੀ ਕਿ ਉਸ ਨੂੰ ਪਤਾ ਨਹੀਂ ਲਗਾ ਕਿ ਉਹ ਕੀ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸ ਨੇ ਤਾਂ ਢਾਈ ਸਾਲ ਦੇ ਬੱਚੇ 'ਤੇ ਵੀ ਤਰਸ ਨਹੀਂ ਕੀਤਾ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਵੀ ਅਜੇ ਤੱਕ ਕੋਈ ਚੰਗੀ ਕਾਰਵਾਈ ਨਹੀਂ ਕੀਤੀ। ਅੰਮ੍ਰਿਤਪਾਲ ਦੇ ਪਿਤਾ ਨੇ ਕਿਹਾ ਕਿ ਇਸ ਮਾਮਲੇ 'ਚ ਅੰਮ੍ਰਿਤਪਾਲ ਦੀ ਪਤਨੀ ਕੋਲੋਂ ਵੀ ਪੁੱਛ-ਗਿੱਛ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਇਸ ਵਾਰਦਾਤ 'ਚ ਦੋਵਾਂ ਪਤੀ-ਪਤਨੀ ਦੀ ਮਿਲੀਭੁਗਤ ਹੈ। ਅਸੀਂ ਮੰਗ ਕਰਦੇ ਹਾਂ ਕਿ ਕਾ.ਤਲ ਅਤੇ ਉਸ ਦੀ ਪਤਨੀ ਦੀਆਂ ਕਾਲ ਡਿਟੇਲ ਕਢਵਾਈਆਂ ਜਾਣ ਤਾਂ ਜੋ ਪਤਾ ਲੱਗ ਸਕੇ ਕਿ ਉਸ ਨੇ ਵਾਰਦਾਤ ਤੋਂ ਪਹਿਲਾਂ ਅਤੇ ਬਾਅਦ 'ਚ ਕਿਸ ਨਾਲ ਗੱਲ ਕੀਤੀ ਸੀ। ...

crime kharar news

ਬਲਜਿੰਦਰ ਸਿੰਘ ਮਹੰਤ, ਖਰੜ  : ਖਰੜ ਦੇ ਸੰਨੀ ਐਨਕਲੇਵ ’ਚ ਕੁੜੀ ਦਾ ਬੇਰਹਿਮੀ ਨਾਲ ਕ.ਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੁਲਜ਼ਮ ਕਾਰ ਵੀ ਚੋਰੀ ਕਰ ਕੇ ਫਰਾਰ ਹੋ ਗਏ। ਮ੍ਰਿਤਕਾ ਕੁੜੀ ਦਾ ਨਾਂ ਏਕਤਾ ਦੱਸਿਆ ਜਾ ਰਿਹਾ ਹੈ। ਉਹ ਮਲਟੀਨੈਸ਼ਨਲ ਕੰਪਨੀ ਵਿਚ ਮੈਨੇਜਰ ਸੀ। ਫਾਰੈਂਸਿਕ ਟੀਮ ਮ੍ਰਿਤਕ ਲੜਕੀ ਦੇ ਘਰ ਪਹੁੰਚ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ ਦਾ ਪਰਿਵਾਰ 5 ਮਹੀਨੇ ਪਹਿਲਾਂ ਹੀ ਇੱਥੇ ਸ਼ਿਫਟ ਹੋਈਆ ਸੀ। ਮਾਮਲੇ ਸਬੰਧੀ ਪਰਿਵਾਰਕ ਮੈਂਬਰਾਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ।ਦੂਜੇ ਪਾਸੇ ਮਾਮਲੇ ਸਬੰਧੀ ਮ੍ਰਿਤਕ ਕੁੜੀ ਦੇ ਭਰਾ ਦਾ ਦਾਅਵਾ ਹੈ ਕਿ ਉਸ ਨੂੰ ਫੋਨ ਆਇਆ ਸੀ ਕਿ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਹ ਫੋਨ ਉਸ ਨੂੰ ਸ਼ਾਹਬਾਦ ਤੋਂ ਆਇਆ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਰੈਂਸਿਕ ਟੀਮ ਵੀ ਮੌਕੇ ਉਤੇ ਪਹੁੰਚੀ।  ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਜਾਂਚ ਕਰਨ ਤੋਂ ਬਾਅਦ ਹੀ ਕ.ਤ.ਲ ਦੇ ਇਰਾਦੇ ਦਾ ਪਤਾ ਲਗ ਸਕੇਗਾ। ਪੁਲਿਸ ਵੱਲੋਂ ਨੇੜੇ ਦੇ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਅਤੇ ਪਰਿਵਾਰ ਇਸ ਮਾਮਲੇ ’ਚ ਬਾਰੇ ਜ਼ਿਆਦਾ ਕੁਝ ਨਹੀਂ ਦੱਸ ਰਹੇ ਹਨ।

barnala brother

ਬਰਨਾਲਾ : ਬਰਨਾਲਾ ਵਿਖੇ ਵੱਡੀ ਵਾਰਦਾਤ ਵਾਪਰ ਗਈ ਹੈ। ਇੱਥੇ ਨੇੜਲੇ ਪਿੰਡ ਵਿਚ ਛੋਟੇ ਭਰਾ ਨੇ ਵੱਡੇ ਭਰਾ ਦਾ ਪੇਚਕਸ ਨਾਲ ਹਮਲਾ ਕਰ ਕੇ ਕ.ਤ.ਲ ਕਰ ਦਿੱਤਾ। ਵਾਰਦਾਤ ਸ਼ਰਾਬ ਦੇ ਨਸ਼ੇ ਵਿਚ ਕੀਤੀ ਗਈ ਦੱਸੀ ਜਾ ਰਹੀ ਹੈ। ਮਾਮਲਾ ਜ਼ਿਲ੍ਹੇ ਦੇ ਪਿੰਡ ਸੰਧੂ ਕਲਾ ਦਾ ਹੈ। ਇੱਥੇ ਛੋਟੇ ਭਰਾ ਪੂਰਨ ਸਿੰਘ ਨੇ ਪਸ਼ੂਆਂ ਸਬੰਧੀ ਹੋਏ ਝਗੜੇ ਨੂੰ ਲੈ ਕੇ ਵੱਡੇ ਭਰਾ ਬਲਵੀਰ ਸਿੰਘ ਦਾ ਪੇਚਕਸ ਨਾਲ ਵਾਰ ਕਰ ਕੇ ਕ.ਤ.ਲ ਕਰ ਦਿੱਤਾ। ਥਾਣਾ ਭਦੌੜ ਦੀ ਪੁਲਿਸ ਨੇ ਲਾ.ਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਦੇ ਮੁਰਦਾਘਰ 'ਚ ਰਖਵਾਇਆ ਅਤੇ ਮ੍ਰਿਤਕ ਦੀ ਪਤਨੀ ਜਸਵੀਰ ਕੌਰ ਦੇ ਬਿਆਨਾਂ ’ਤੇ ਮੁਲਜ਼ਮ ਪਵਿੱਤਰ ਸਿੰਘ ਖ਼ਿਲਾਫ਼ ਕ.ਤ.ਲ ਦਾ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਦੀ ਪਤਨੀ ਜਸਬੀਰ ਕੌਰ ਨੇ ਦੱਸਿਆ ਕਿ ਉਸ ਦਾ ਦਿਓਰ ਪੂਰਨ ਸਿੰਘ ਅਜੇ ਕੁਆਰਾ ਹੈ ਤੇ ਉਸ ਨਾਲ ਉਸੇ ਘਰ 'ਚ ਰਹਿੰਦਾ ਹੈ। ਉਹ ਕਾਫੀ ਸਮੇਂ ਤੋਂ ਸ਼ਰਾਬ ਦਾ ਆਦੀ ਸੀ ਤੇ ਪੀ ਕੇ ਅਕਸਰ ਘਰ ਦੀ ਹਰ ਗੱਲ ਨੂੰ ਲੈ ਕੇ ਝਗੜਾ ਕਰਦਾ ਰਹਿੰਦਾ ਸੀ। ਸ਼ੁੱਕਰਵਾਰ ਰਾਤ ਵੀ ਪੂਰਨ ਸਿੰਘ ਨੇ ਸ਼ਰਾਬ ਦੇ ਨਸ਼ੇ 'ਚ ਉਸ ਦੇ ਪਤੀ ਬਲਵੀਰ ਸਿੰਘ ਨਾਲ ਪਸ਼ੂਆਂ ਨੂੰ ਲੈ ਕੇ ਝਗੜਾ ਸ਼ੁਰੂ ਕਰ ਦਿੱਤਾ ਤੇ ਉਸ ਉੱਪਰ ਪੇਚਕਸ ਨਾਲ ਹਮਲਾ ਬੋਲ ਦਿੱਤਾ, ਜਿਸ ਕਾਰਨ ਉਸ ਦੇ ਪਤੀ ਦੀ ਮੌ.ਤ ਹੋ ਗਈ।ਇਸ ਮਾਮਲੇ ਸਬੰਧੀ ਥਾਣਾ ਭਦੌੜ ਦੇ ਇੰਚਾਰਜ ਇੰਸਪੈਕਟਰ ਸ਼ੇਰਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮ ਪੂਰਨ ਸਿੰਘ ਨੂੰ ਕਾਬੂ ਕਰ ਲਿਆ ਜਾਵੇਗਾ।

guru sahib ddd

ਬਠਿੰਡਾ : ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਵਾਲੇ ਗੀਤਕਾਰ ਮੱਟ ਸ਼ੇਰੋਵਾਲਾ ਨੇ ਹੁਣ ਕੰਨ ਫੜ ਕੇ ਮਾਫੀ ਮੰਗ ਲਈ ਹੈ। ਮੱਟ ਸ਼ੇਰੋਵਾਲਾ ਨੇ ਕਿਹਾ ਕਿ ਉਸ ਕੋਲੋਂ ਜਿਹੜੀ ਭੁੱਲ੍ਹ ਹੋਈ ਹੈ, ਇਸ ਲਈ ਉਹ ਸਮੁੱਚੇ ਖਾਲਸਾ ਪੰਥ ਤੋਂ ਮੁਆਫੀ ਮੰਗਦਾ ਹੈ, ਉਹ ਭਵਿੱਖ ਵਿਚ ਅਜਿਹੀ ਭੁੱਲ੍ਹ ਨਹੀਂ ਕਰੇਗਾ। ਦੱਸਣਯੋਗ ਹੈ ਕਿ ਮੱਟ ਸ਼ੇਰੋਵਾਲਾ ਨੇ ਗੁਰੂ ਗੋਬਿੰਦ ਸਿੰਘ ਜੀ ਬਾਰੇ ਸੋਸ਼ਲ ਮੀਡੀਆ 'ਤੇ ਕੁਝ ਇਤਰਾਜ਼ਯੋਗ ਗੱਲਾਂ ਪੋਸਟ ਕੀਤੀਆਂ ਸਨ। ਜਿਸ ਵਿਚ ਉਸ ਨੇ ਕਿਹਾ ਸੀ ਕਿ ਜੇ ਚਮਤਕਾਰ ਹੁੰਦਾ ਦਾ ਕੌਣ ਆਪਣੇ ਬੱਚੇ ਮਰਵਾਉਂਦਾ। ਇਸ ਪੋਸਟ ਤੋਂ ਬਾਅਦ ਲਗਾਤਾਰ ਸ਼ੇਰੋਵਾਲਾ ਦਾ ਵਿਰੋਧ ਹੋ ਰਿਹਾ ਸੀ। ਜਿਸ 'ਤੇ ਹੁਣ ਉਸ ਨੇ ਮੁਆਫ਼ੀ ਮੰਗ ਲਈ ਹੈ।ਇਸ ਦੌਰਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਪਹੁੰਚੇ ਸਿੰਘਾਂ ਨੇ ਕਿਹਾ ਕਿ ਮੱਟ ਸ਼ੇਰੋਵਾਲਾ ਨੇ ਆਪਣੀ ਭੁੱਲ ਬਖਸ਼ਾ ਲਈ ਹੈ, ਲਿਹਾਜ਼ਾ ਹੁਣ ਕੋਈ ਵੀ ਉਸ ਨੂੰ ਫੋਨ ਕਰਕੇ ਮੰਦਾ-ਚੰਗਾ ਨਾ ਬੋਲੇ ਅਤੇ ਉਸ ਦੀਆਂ ਤਸਵੀਰਾਂ ਜਾਂ ਵੀਡੀਓ ਐਡਿਟ ਕਰਕੇ ਸੋਸ਼ਲ ਮੀਡੀਆ 'ਤੇ ਵਾਇਰਲ ਨਾ ਕਰੇ। ਇਸ ਦੌਰਾਨ ਦਮਦਮੀ ਟਕਸਾਲ ਜਥੇ ਦੇ ਸਿੰਘਾਂ ਨੇ ਮੱਟ ਸ਼ੇਰੋਵਾਲਾ ਤੋਂ ਕੰਨ ਫੜ ਕੇ ਬੈਠਕਾਂ ਵੀ ਕਢਵਾਈਆਂ। ਉਨ੍ਹਾਂ ਕਿਹਾ ਕਿ ਜੇਕਰ ਅੱਗੇ ਤੋਂ ਇਹ ਕੋਈ ਗਲ਼ਤੀ ਕਰਦਾ ਹੈ ਤਾਂ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।     

ludhiana crime

ਲੁਧਿਆਣਾ ਵਿਚ ਇਕ ਵਿਅਕਤੀ ਨੇ ਵਿਧਵਾ ਮਹਿਲਾ ਨਾਲ ਵਿਆਹ ਕਰਵਾ ਲਿਆ। ਵਿਆਹ ਮਗਰੋਂ ਜਦੋਂ ਪਤਨੀ ਘਰ ਨਹੀਂ ਸੀ ਤਾਂ ਉਸ ਦੀ ਪਹਿਲੇ ਵਿਆਹ ਤੋਂ ਧੀ ਨਾਲ ਮਤਰੇਏ ਪਿਓ ਨੇ ਬਲਾ.ਤਕਾਰ ਕੀਤਾ। ਇਸ ਦੌਰਾਨ ਉਸ ਨੇ ਬੱਚੀ ਨੂੰ ਕਿਸੇ ਨੂੰ ਦੱਸਣ ਉਤੇ ਨਤੀਜੇ ਭੁਗਤਣ ਦੀ ਗੱਲ ਕਹਿ ਧਮਕਾਇਆ ਵੀ।ਪਰ ਮੁਲਜ਼ਮ ਦਾ ਭੇਤ ਉਸ ਵੇਲੇ ਖੁੱਲ੍ਹ ਗਿਆ ਜਦੋਂ ਬੱਚੀ ਦੇ ਪੇਟ 'ਚ ਗਰਭ ਠਹਿਰ ਗਿਆ।ਜਾਣਕਾਰੀ ਅਨੁਸਾਰ ਲੜਕੀ ਦੀ ਮਾਂ ਦੇ ਪਹਿਲੇ ਪਤੀ ਦੀ ਮੌਤ ਤੋਂ ਬਾਅਦ ਉਸ ਨੇ ਵਿਆਹ ਕਰਵਾ ਲਿਆ ਅਤੇ ਚਰਨਜੀਤ ਸਿੰਘ ਉਰਫ ਜੀਤਾ ਨਾਲ ਰਹਿਣ ਲੱਗ ਪਿਆ। ਧੀ ਸਮੇਤ ਸਾਰੇ ਇੱਕੋ ਘਰ ਵਿੱਚ ਰਹਿੰਦੇ ਸਨ। ਕਰੀਬ 7 ਮਹੀਨੇ ਪਹਿਲਾਂ ਜਦੋਂ ਪੀੜਤਾ ਦੀ ਮਾਂ ਕਿਤੇ ਗਈ ਹੋਈ ਸੀ ਤਾਂ ਉਸ ਦੇ ਪਿਤਾ ਚਰਨਜੀਤ ਸਿੰਘ ਨੇ ਉਸ ਨੂੰ ਡਰਾ-ਧਮਕਾ ਦਿੱਤਾ। ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ।ਪੀੜਤਾ ਨੇ ਦੱਸਿਆ ਕਿ ਦੋਸ਼ੀ ਮਤਰੇਏ ਪਿਤਾ ਨੇ ਉਸ ਨੂੰ ਇਹ ਗੱਲ ਕਿਸੇ ਨੂੰ ਨਾ ਦੱਸਣ ਦੀ ਧਮਕੀ ਦਿਤੀ। ਕੁਝ ਦਿਨਾਂ ਬਾਅਦ ਜਦੋਂ ਉਸ ਦੀ ਸਿਹਤ ਠੀਕ ਨਾ ਹੋਣ ਲੱਗੀ ਤਾਂ ਉਹ ਆਪਣੇ ਮਾਮੇ ਦੇ ਘਰ ਚਲੀ ਗਈ। ਉਸ ਨੇ ਆਪਣੇ ਮਾਮੇ ਅਤੇ ਮਾਮੀ ਨੂੰ ਆਪਣੇ ਪਿਤਾ ਦੇ ਗੰਦੇ ਕੰਮਾਂ ਬਾਰੇ ਦੱਸਿਆ। ਪਰਿਵਾਰਕ ਮੈਂਬਰਾਂ ਨੇ ਮੁਲਜ਼ਮ ਚਰਨਜੀਤ ਸਿੰਘ ਉਰਫ਼ ਜੀਤਾ ਖ਼ਿਲਾਫ਼ ਆਈਪੀਸੀ ਦੀ ਧਾਰਾ 376-ਸੀ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਜਲਦ ਹੀ ਦੋਸ਼ੀ  ਨੂੰ ਗ੍ਰਿਫਤਾਰ ਕਰੇਗੀ।  

railways

ਖੰਨਾ-ਪੰਜ ਸਾਥੀ ਰੇਲਵੇ ਲਾਈਨਾਂ ਉਤੇ ਬੈਠ ਕੇ ਹੀ ਸ਼ਰਾਬ ਪੀਣ ਲੱਗੇ। ਜਾਮ ਨਾਲ ਜਾਮ ਖੜਕਾਉਂਦਿਆਂ ਨੂੰ ਪਤਾ ਹੀ ਨਹੀਂ ਲੱਗਾ ਕਦੋਂ ਰੇਲ ਗੱਡੀ ਸਿਰ ਉਤੇ ਆ ਗਈ।  ਉਨ੍ਹਾਂ ਨਾ ਤਾਂ ਗੱਡੀ ਦਾ ਹਾਰਨ ਤੇ ਨਾ ਹੀ ਰਾਹਗੀਰਾਂ ਦੀਆਂ ਆਵਾਜ਼ਾਂ ਸੁਣੀਆਂ। ਤਿੰਨ ਜਣਿਆਂ ਨੇ ਤਾਂ ਭੱਜ ਕੇ ਜਾਨ ਬਚਾ ਲਈ ਪਰ ਦੋ ਸਾਥੀ ਰੇਲ ਗੱਡੀ ਦੀ ਲਪੇਟ ਵਿਚ ਆ ਗਏ, ਜਿਨ੍ਹਾਂ ਦੀ ਮੌ.ਤ ਹੋ ਗਈ। ਇਹ ਹਾਦਸਾ ਖੰਨਾ ਵਿਚ ਲਲਹੇੜੀ ਰੋਡ ਨੇੜੇ ਰੇਲਵੇ ਪੁਲ ਦੇ ਨੇੜੇ ਵਾਪਰਿਆ। ਮਾਲਗੱਡੀ ਹੇਠਾਂ ਆਉਣ ਨਾਲ 2 ਵਿਅਕਤੀਆਂ ਦੀ ਮੌ.ਤ ਹੋ ਗਈ, ਜਦੋਂਕਿ 3 ਵਿਅਕਤੀਆਂ ਨੇ ਭੱਜ ਕੇ ਜਾਨ ਬਚਾਈ। ਇਹ ਸਾਰੇ ਰੇਲਵੇ ਲਾਈਨਾਂ ’ਤੇ ਬੈਠ ਕੇ ਸ਼ਰਾਬ ਪੀ ਰਹੇ ਸਨ। ਇਸੇ ਦੌਰਾਨ ਮਾਲਗੱਡੀ ਆ ਗਈ।ਇਸ ਦੌਰਾਨ 2 ਵਿਅਕਤੀ ਗੱਡੀ ਦੇ ਹੇਠਾਂ ਆ ਗਏ। ਮ੍ਰਿਤਕਾਂ ਦੀ ਪਛਾਣ ਆਜ਼ਾਦ ਨਗਰ ਖੰਨਾ ਦੇ ਰਹਿਣ ਵਾਲੇ ਸਤਪਾਲ ਤੇ ਪ੍ਰਵੀਨ ਵਜੋਂ ਹੋਈ ਹੈ। ਸਤਪਾਲ ਰਾਜ ਮਿਸਤਰੀ ਸੀ ਅਤੇ ਪ੍ਰਵੀਨ ਉਸ ਦੇ ਨਾਲ ਮਜ਼ਦੂਰੀ ਕਰਦਾ ਸੀ।ਮ੍ਰਿਤਕ ਪ੍ਰਵੀਨ ਦੇ ਭਰਾ ਅਨਿਲ ਕੁਮਾਰ ਨੇ ਦੱਸਿਆ ਕਿ ਵੀਰਵਾਰ ਸਵੇਰੇ ਪ੍ਰਵੀਨ ਘਰੋਂ ਗਿਆ ਪਰ ਵਾਪਸ ਨਹੀਂ ਆਇਆ। ਉਸ ਨੇ ਰਾਤ ਨੂੰ ਫੋਨ ਵੀ ਨਹੀਂ ਚੁੱਕਿਆ। ਸਤਪਾਲ ਦੇ ਘਰ ਪਤਾ ਕੀਤਾ ਤਾਂ ਉਹ ਵੀ ਨਹੀਂ ਮਿਲਿਆ। ਸਵੇਰੇ ਪਤਾ ਲੱਗਾ ਕਿ ਬੀਤੀ ਰਾਤ 2 ਵਿਅਕਤੀ ਗੱਡੀ ਹੇਠਾਂ ਆ ਗਏ ਸਨ। ਉਸ ਨੇ ਰੇਲਵੇ ਪੁਲਸ ਕੋਲ ਜਾ ਕੇ ਪਤਾ ਕੀਤਾ ਤਾਂ ਫੋਟੋਆਂ ਤੋਂ ਦੋਵਾਂ ਦੀ ਪਛਾਣ ਹੋਈ। ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਕੁਝ ਲੋਕ ਰੇਲਵੇ ਲਾਈਨ ’ਤੇ ਬੈਠ ਕੇ ਸ਼ਰਾਬ ਪੀ ਰਹੇ ਸਨ। ਇਹ ਸਾਰੇ ਡੈਡੀਕੇਟਿਡ ਫ੍ਰੇਟ ਕੋਰੀਡੋਰ ਕਾਰਪੋਰੇਸ਼ਨ (ਡੀ. ਐੱਫ. ਸੀ. ਸੀ.) ਲਾਈਨ, ਜੋ ਕਿ ਮਾਲਗੱਡੀਆਂ ਲਈ ਵਿਸ਼ੇਸ਼ ਤੌਰ ’ਤੇ ਬਣਾਈ ਗਈ ਹੈ, ਉੱਪਰ ਬੈਠੇ ਸਨ ਕਿ ਮਾਲਗੱਡੀ ਦੀ ਲਪੇਟ ਵਿਚ ਆਉਣ ਕਾਰਨ 2 ਦੀ ਮੌਤ ਹੋ ਗਈ, ਜਦਕਿ ਬਾਕੀ ਤਿੰਨਾਂ ਨੇ ਭੱਜ ਕੇ ਜਾਨ ਬਚਾਈ। ਜੀਆਰਪੀ ਖੰਨਾ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਵੀਰਵਾਰ ਦੀ ਰਾਤ ਨੂੰ ਇਕ ਰਾਹਗੀਰ ਨੇ ਰੇਲਵੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਟ੍ਰੈਕ ’ਤੇ 2 ਲਾ.ਸ਼ਾਂ ਪਈਆਂ ਮਿਲੀਆਂ ਹਨ।  ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਿਸਾਂ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ।

amritsar crime jj

ਅੰਮ੍ਰਿਤਸਰ-ਬੀਤੇ ਦਿਨੀਂ ਤਹਿਸੀਲ ਅਜਨਾਲਾ ਅਧੀਨ ਪੈਂਦੇ ਪਿੰਡ ਕੰਦੋਵਾਲੀ ਵਿਖੇ ਕਲਯੁੱਗੀ ਪੁੱਤਰ ਨੇ ਆਪਣੀ ਮਾਤਾ, ਭਰਜਾਈ ਅਤੇ ਢਾਈ ਸਾਲਾ ਭਤੀਜੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਕ.ਤ.ਲ ਕਰ ਦਿੱਤਾ ਸੀ। ਅੱਜ ਤਿੰਨੋਂ ਮ੍ਰਿਤਕਾਂ ਦਾ ਸਸਕਾਰ ਕੀਤਾ ਜਾਣਾ ਸੀ। ਸਸਕਾਰ ਤੋਂ ਪਹਿਲਾਂ ਮ੍ਰਿਤਕਾਂ ਦੇ ਪਰਿਵਾਰ ਨੇ ਹੰਗਾਮਾ ਕਰ ਦਿੱਤਾ।ਇਸ ਦੌਰਾਨ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰ ਦਾ ਕਹਿਣਾ ਹੈ ਸੋਚਣ ਵਾਲੀ ਗੱਲ ਹੈ ਕਿ ਅੰਮ੍ਰਿਤਪਾਲ ਨੂੰ ਇੰਨਾ ਜ਼ਿਆਦਾ ਨਸ਼ਾ ਸੀ ਕਿ ਉਸ ਨੂੰ ਪਤਾ ਨਹੀਂ ਲਗਾ ਕਿ ਉਹ ਕੀ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸ ਨੇ ਤਾਂ ਛੋਟੇ ਜਹੇ ਬੱਚੇ 'ਤੇ ਤਰਸ ਤੱਕ ਨਹੀਂ ਕੀਤਾ। ਪਰਿਵਾਰਕ ਮੈਂਬਰ ਨੇ ਕਿਹਾ ਕਿ ਪੁਲਸ 13,14 ਘੰਟਿਆਂ ਤੋਂ ਬਾਅਦ ਕੀ ਜਾਂਚ ਕੀਤੀ ਹੈ ਅਤੇ ਹੁਣ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ। ਇਸ ਦੌਰਾਨ ਅੰਮ੍ਰਿਤਪਾਲ ਦੇ ਪਿਤਾ ਨੇ ਕਿਹਾ ਇਸ ਮਾਮਲੇ 'ਚ ਅੰਮ੍ਰਿਤਪਾਲ ਦੀ ਪਤਨੀ ਕੋਲੋਂ ਵੀ ਪੁੱਛ-ਗਿੱਛ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਇਸ ਵਾਰਦਾਤ 'ਚ ਦੋਵਾਂ ਪਤੀ-ਪਤਨੀ ਦੀ ਮਿਲੀਭੁਗਤ ਹੈ। ਅਸੀਂ ਮੰਗ ਕਰਦੇ ਹਾਂ ਕਿ ਕਾਤਲ ਅਤੇ ਉਸ ਦੀ ਪਤਨੀ ਦੀਆਂ ਕਾਲ ਡਿਟੇਲ ਕੱਢਵਾਈਆਂ ਜਾਣ ਤਾਂ ਜੋ ਪਤਾ ਲੱਗ ਸਕੇ ਕਿ ਉਸ ਨੇ ਵਾਰਦਾਤ ਤੋਂ ਪਹਿਲਾਂ ਅਤੇ ਬਾਅਦ 'ਚ ਕਿਸ ਨਾਲ ਗੱਲ ਕੀਤੀ ਸੀ। 

holiday today

ਬਲਜਿੰਦਰ ਸਿੰਘ ਮਹੰਤ, ਮੁਹਾਲੀ : ਸਰਕਾਰ ਨੇ ਸੂਬੇ ਵਿਚ 8 ਅਪ੍ਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ ਹੈ। ਇਸ ਦੇ ਚੱਲਦੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।ਇਸ ਤਰ੍ਹਾਂ ਪੰਜਾਬ 'ਚ ਲਗਾਤਾਰ 2 ਦਿਨ ਛੁੱਟੀਆਂ ਰਹਿਣਗੀਆਂ। 07 ਅਪ੍ਰੈਲ 2024 ਨੂੰ ਐਤਵਾਰ ਕਰਕੇ ਸਰਕਾਰੀ ਅਦਾਰੇ ਬੰਦ ਰਹਿਣਗੇ ਅਤੇ 8 ਅਪ੍ਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਤੁਹਾਡੇ ਕੋਲ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ ਤਾਂ ਉਸ ਨੂੰ ਤੁਰੰਤ ਪੂਰਾ ਕਰੋ। ਪੰਜਾਬ ਵਿਚ ਸੋਮਵਾਰ ਨੂੰ ਬੈਂਕ ਬੰਦ ਰਹਿ ਸਕਦੇ ਹਨ। ਇਸ ਸਮੇਂ ਦੌਰਾਨ ਤੁਹਾਡੇ ਮਹੱਤਵਪੂਰਨ ਕੰਮ ਅਟਕ ਸਕਦੇ ਹਨ।

acp acci

ਸਮਰਾਲਾ : ਦੇਰ ਰਾਤ 1 ਵਜੇ ਸਮਰਾਲਾ ਦੇ ਕੋਲ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਲੁਧਿਆਣਾ ਈਸਟ ਦੇ ਏ. ਸੀ. ਪੀ. ਅਤੇ ਉਨ੍ਹਾਂ ਦੇ ਗੰਨਮੈਨ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਦਿਆਲਪੁਰਾ ਤੇ ਕੋਲ ਬਣੇ ਫਲਾਈਓਵਰ 'ਤੇ ਵਾਪਰਿਆ। ਇਸ ਹਾਦਸੇ ਵਿਚ ਡਰਾਈਵਰ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜ਼ਖ਼ਮੀ ਡਰਾਈਵਰ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਏਸੀਪੀ ਸੰਦੀਪ ਸਿੰਘ ਅਤੇ ਪਰਮਜੋਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਫਾਰਚੂਨਰ ਗੱਡੀ ਵਿਚ ਸਵਾਰ ਹੋ ਕੇ ਲੁਧਿਆਣਾ ਈਸਟ ਦੇ ਏਸੀਪੀ ਸੰਦੀਪ ਸਿੰਘ ਆਪਣੇ ਗਨਮੈਨ ਅਤੇ ਡਰਾਈਵਰ ਨਾਲ ਚੰਡੀਗੜ੍ਹ ਤੋਂ ਆ ਰਹੇ ਸੀ ਕਿ ਸਮਰਾਲਾ ਕੋਲ ਦਿਆਲਪੁਰਾ ਪਿੰਡ ਦੇ ਨੇੜੇ ਬਣੇ ਫਲਾਈਓਵਰ 'ਤੇ ਇਕ ਓਵਰਟੇਕ ਕਰ ਰਹੀ ਸਕਾਰਪਿਓ ਗੱਡੀ ਨਾਲ ਭਿਆਨਕ ਟੱਕਰ ਹੋ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਤਿੰਨਾਂ ਨੂੰ ਗੱਡੀ ਵਿਚੋਂ ਬਾਹਰ ਕੱਢਿਆ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਏਸੀਪੀ ਸੰਦੀਪ ਸਿੰਘ ਅਤੇ ਪਰਮਜੋਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖ਼ਮੀ ਡਰਾਈਵਰ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਟੱਕਰ ਇੰਨੀ ਭਿਆਨਕ ਸੀ ਕਿ ਫਰਚੂਨਰ ਗੱਡੀ ਨੂੰ ਅੱਗ ਲੱਗ ਗਈ ਅਤੇ ਮਿੰਟਾਂ ਦੇ ਵਿਚ ਗੱਡੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। 

kultar sandhavan 1

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਰਾਤ ਬਠਿੰਡਾ ਦੀਆਂ ਸੜਕਾਂ ਉਤੇ ਮੋਟਰਸਾਈਕਲ ਉਤੇ ਗੇੜੀ ਲਾਈ। ਉਹ ਬਠਿੰਡਾ ਵਿਖੇ ਕਿਸੇ ਇਕੱਠ ਲਈ ਆਏ ਹੋਏ ਸਨ ਇਸ ਦੌਰਾਨ ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਜਦੋਂ ਉਨ੍ਹਾਂ ਦਾ ਕਾਫਲਾ ਰਵਾਨਾ ਹੋਣ ਲੱਗਾ। ਇਸ ਦੌਰਾਨ ਉਨ੍ਹਾਂ ਦਾ ਧਿਆਨ ਇਕ ਨੌਜਵਾਨ ਵੱਲ ਗਿਆ, ਜਿਸ ਨੌਜਵਾਨ ਕੋਲ Harley ਡੇਵਿਡਸਨ ਬਾਈਕ ਸੀ। ਇਹ ਦੇਖ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਰੁਕ ਗਏ।ਸਿੰਧਵਾ ਨੇ ਨੌਜਵਾਨ ਨੂੰ ਮੋਟਰਸਾਈਕਲ ਬਾਰੇ ਪੁੱਛਿਆ। ਇਸ ਦੌਰਾਨ ਨੌਜਵਾਨ ਨੇ ਉਸ ਨੂੰ ਮੋਟਰਸਾਈਕਲ ਚਲਾਉਣ ਦਾ ਸੱਦਾ ਦਿੱਤਾ, ਜਿਸ ਤੋਂ ਬਾਅਦ ਸਪੀਕਰ ਸੰਧਵਾਂ ਆਪਣਾ ਕਾਫਲਾ ਛੱਡ ਕੇ ਬਠਿੰਡਾ ਦੀਆਂ ਸੜਕਾਂ ਉਤੇ ਮੋਟਰਸਾਈਕਲ ਲੈ ਕੇ ਨਿਕਲ ਪਏ। ਸਪੀਕਰ ਸੰਧਵਾਂ ਦਾ ਇਹ ਵੀਡੀਓ ਹੁਣ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਿਹਾ ਹੈ ਅਤੇ ਲੋਕ ਇਸ ਨੂੰ ਪਸੰਦ ਵੀ ਕਰ ਰਹੇ ਹਨ।

mother v

ਤਰਨਤਾਰਨ-ਜ਼ਿਲ੍ਹੇ ਅਧੀਨ ਆਉਂਦੇ ਕਸਬਾ ਵਲਟੋਹਾ ਵਿਖੇ ਇਕ ਨੌਜਵਾਨ ਵੱਲੋਂ ਗੁਆਂਢ ਵਿਚ ਰਹਿੰਦੀ ਕੁੜੀ ਨਾਲ ਕੋਰਟ ਮੈਰਿਜ ਕਰਵਾਉਣ ਦੀ ਸਜ਼ਾ ਉਸ ਦੀ ਮਾਂ ਨੂੰ ਚੁਕਾਉਣੀ ਪਈ। ਮੁੰਡੇ ਦੀ ਮਾਂ ਨੂੰ ਨਿਰਵਸਤਰ ਕਰ ਕੇ ਘੁਮਾਇਆ ਗਿਆ ਤੇ ਉਸ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਕਰ ਦਿੱਤੀ ਗਈ। ਇਸ ਸਬੰਧੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰ ਕੁੱਲ ਪੰਜ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਕੁਲਵਿੰਦਰ ਕੌਰ ਪਤਨੀ ਦੀਦਾਰ ਸਿੰਘ ਵਾਸੀ ਪਤੀ ਜੀਵਨ ਨਗਰ ਵਲਟੋਹਾ ਨੇ ਥਾਣਾ ਵਲਟੋਹਾ ਦੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੇ ਮੁੰਡੇ ਆਕਾਸ਼ਦੀਪ ਸਿੰਘ ਨੇ ਸਾਡੇ ਗੁਆਂਢ ਵਿੱਚ ਰਹਿੰਦੇ ਬਲਦੇਵ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਵਲਟੋਹਾ ਦੀ ਕੁੜੀ ਨਾਲ ਕਰੀਬ ਇੱਕ ਮਹੀਨਾ ਪਹਿਲਾਂ ਭੱਜ ਕੇ ਕੋਰਟ ਮੈਰਿਜ ਕਰਵਾ ਲਈ ਸੀ। ਇਸੇ ਰੰਜਿਸ਼ ਤਹਿਤ ਬੀਤੀ 31 ਮਾਰਚ ਨੂੰ ਸ਼ਾਮ ਕਰੀਬ 6 ਵਜੇ ਸ਼ਰਨਜੀਤ ਸਿੰਘ ਉਰਫ ਸਨੀ ਪੁੱਤਰ ਬਲਦੇਵ ਸਿੰਘ, ਗੁਰਚਰਨ ਸਿੰਘ ਪੁੱਤਰ ਬਲਦੇਵ ਸਿੰਘ, ਕੁਲਵਿੰਦਰ ਕੌਰ ਉਰਫ ਮਾਣੀ ਪਤਨੀ ਬਲਦੇਵ ਸਿੰਘ ਅਤੇ ਦੋ ਅਣਪਛਾਤੇ ਵਿਅਕਤੀ ਉਸ ਦੇ ਘਰ ਬਾਹਰ ਆ ਕੇ ਰੌਲਾ ਪਾਉਣ ਲੱਗ ਪਏ। ਜਦੋਂ ਉਹ ਆਪਣੇ ਘਰ ਦੇ ਬਾਹਰ ਰੌਲਾ ਵੇਖ ਕੇ ਪੁੱਜੀ ਤਾਂ ਮੌਕੇ ’ਤੇ ਵਿਅਕਤੀਆਂ ਨੇ ਉਸ ਨਾਲ ਕੋਰਟ ਮੈਰਿਜ ਕਰਵਾਉਣ ਸਬੰਧੀ ਗੱਲ ਆਖਦੇ ਹੋਏ ਉਸ ਦੇ ਗਲ ’ਚ ਹੱਥ ਪਾ ਕੇ ਉਸ ਦਾ ਕਮੀਜ਼ ਪਾੜ ਦਿੱਤਾ ਅਤੇ ਉਸ ਨੂੰ ਨੰਗਿਆਂ ਕਰ ਦਿੱਤਾ। ਇਸ ਦੌਰਾਨ ਉਸ ਨੇ ਬਚਾਓ ਬਚਾਓ ਦਾ ਰੌਲਾ ਪਾਇਆ, ਜਿਸ ਦੀ ਆਵਾਜ਼ ਸੁਣ ਉਸ ਦਾ ਪਤੀ ਦੀਦਾਰ ਸਿੰਘ ਬਾਹਰ ਆ ਗਿਆ ਅਤੇ ਹੋਰ ਲੋਕ ਇਕੱਠੇ ਹੋ ਗਏ। ਇਸ ਸਮੇਂ ਦੌਰਾਨ ਉਕਤ ਮੁਲਜ਼ਮਾਂ ਨੇ ਉਸ ਦੀ ਨੰਗੇ ਸਰੀਰ ਦੀ ਵੀਡੀਓ ਬਣਾ ਲਈ ਅਤੇ ਸੋਸ਼ਲ ਮੀਡੀਆ ਉੱਪਰ ਵਾਇਰਲ ਕਰ ਦਿੱਤੀ। ਡੀਐੱਸਪੀ ਭਿਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੁਲਵਿੰਦਰ ਕੌਰ ਦੇ ਬਿਆਨਾਂ ਹੇਠ ਸ਼ਰਨਜੀਤ ਸਿੰਘ, ਗੁਰਚਰਨ ਸਿੰਘ, ਕੁਲਵਿੰਦਰ ਕੌਰ ਵਾਸੀ ਵਲਟੋਹਾ ਤੋਂ ਇਲਾਵਾ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

fake notes

ਘਰ ਵਿਚ ਹੀ ਜਾਅਲੀ ਨੋਟ ਛਾਪਣ ਵਾਲੇ ਪਤੀ ਪਤਨੀ ਨੂੰ ਬਟਾਲਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਇਕ ਕਾਰ ਤੇ 30 ਲੱਖ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੇ ਹਨ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਦੀ ਕਾਰ ਵਰਨਾ  ਨੰ: ਪੀ.ਬੀ.02-ਡੀ.ਡਬਲਯੂ.3808 ਵੀ ਕਬਜ਼ੇ ’ਚ ਲੈ ਲਈ ਹੈ।ਉੱਥੇ ਹੀ ਬਟਾਲਾ ਪੁਲਿਸ SSP ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਮਿਲੀ ਗੁਪਤ ਸੂਚਨਾ ’ਤੇ ਬੀਤੀ ਦੇਰ ਰਾਤ ਅੰਮ੍ਰਿਤਸਰ-ਗੁਰਦਾਸਪੁਰ ਪਠਾਨਕੋਟ ਹਾਈਵੇ ’ਤੇ ਸਥਿਤ ਪਿੰਡ ਸੈਦ ਮੁਬਾਰਕ ਨੇੜੇ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਇੱਕ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 30 ਲੱਖ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਗਈ।  ਉੱਥੇ ਹੀ ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਖਬੀਰ ਸਿੰਘ ਅਤੇ ਉਸ ਦੀ ਪਤਨੀ ਗੁਰਇੰਦਰ ਕੌਰ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਦੇ ਨਾਲ ਹੀ  SSP ਬਟਾਲਾ ਨੇ ਦੱਸਿਆ ਕਿ ਜਦੋਂ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੇ ਘਰ ਵਿਚੋਂ ਵੀ ਤਿੰਨ ਲੱਖ ਰੁਪਏ ਦੇ ਹੋਰ ਜਾਅਲੀ ਨੋਟ ਬਰਾਮਦ ਕੀਤੇ ਗਏ।ਉੱਥੇ ਹੀ ਪੁਲਿਸ ਨੇ ਜਾਅਲੀ ਕਰੰਸੀ ਤਿਆਰ ਕਰਨ ਵਾਲਾ ਪ੍ਰਿੰਟਰ, ਪੇਪਰ ਅਤੇ ਆਦਿ ਸਾਮਾਨ ਵੀ ਜ਼ਬਤ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪਤੀ-ਪਤਨੀ ਇੰਨੇ ਸ਼ਾਤਰ ਸਨ ਕਿ ਇਨ੍ਹਾਂ ਵਲੋਂ ਇਹ ਨੋਟ ਖ਼ੁਦ ਤਿਆਰ ਕੀਤੇ ਜਾਂਦੇ ਸਨ। ਇਸ ਦੇ ਨਾਲ ਹੀ ਹੁਣ ਜਿਹੜੀ ਕਰੰਸੀ ਤਿਆਰ ਕੀਤੀ ਗਈ ਹੈ, ਇਹ ਹਿਮਾਚਲ ਪ੍ਰਦੇਸ਼ ਭੇਜੀ ਜਾਣੀ ਸੀ ਅਤੇ ਸਾਰੇ ਨੋਟ 500 ਰੁਪਏ ਦੇ ਸਨ। ਉੱਥੇ ਹੀ ਪੁਲਿਸ ਵਲੋਂ ਖੁਲਸਾ ਕੀਤਾ ਗਿਆ ਕਿ ਇਨ੍ਹਾਂ ਨੇ ਇੱਕ ਲੱਖ ਰੁਪਏ ’ਚ ਚਾਰ ਲੱਖ ਰੁਪਏ ਦੇ ਫ਼ਰਜ਼ੀ ਨੋਟ ਵੇਚਣੇ ਸਨ। ਉੱਥੇ ਹੀ ਪੁਲਿਸ ਐਸਐਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਸੁਖਬੀਰ ਸਿੰਘ ਪਹਿਲਾਂ ਕੋਆਪਰੇਟਿਵ ਬੈਂਕ ਚ ਨੌਕਰੀ ਕਰਦਾ ਸੀ ਅਤੇ ਉੱਥੇ ਵੀ ਉਸ ਨੇ ਕਰੋੜਾਂ ਦਾ ਘਪਲਾ ਕੀਤਾ ਸੀ, ਜਿਸ ਦੇ ਚਲਦਿਆਂ ਉਸ ਖਿਲਾਫ ਕੇਸ ਵੀ ਦਰਜ ਹੋਇਆ ਸੀ।ਇਸ ਮਾਮਲੇ ਵਿੱਚ ਗ੍ਰਿਫ਼ਤਾਰ ਹੋਣ ਤੋਂ ਬਾਅਦ ਉਸ ਨੂੰ ਜੇਲ੍ਹ ’ਚ ਭੇਜਿਆ ਗਿਆ ਅਤੇ ਉੱਥੇ ਉਸ ਨੂੰ ਜੇਲ੍ਹ ’ਚ ਹੀ ਇੱਕ ਸਾਥੀ ਮਿਲਿਆ ਜਿਸ ਨਾਲ ਇਸ ਨੇ ਇਹ ਫ਼ਰਜੀ ਨੋਟ ਤਿਆਰ ਕਰਨ ਦਾ ਪਲਾਨ ਕੀਤਾ ਸੀ। ਇਸ ਤੋਂ ਬਾਅਦ ਉਸ ਨੇ ਜੇਲ੍ਹ ’ਚੋਂ ਬਾਹਰ ਆਉਣ ਤੋਂ ਬਾਅਦ ਮੁ...

hans raj

ਮੋਗਾ:  ਭਾਰਤੀ ਜਨਤਾ ਪਾਰਟੀ ਨੇ ਸੂਫੀ ਗਾਇਕ ਹੰਸਰਾਜ ਹੰਸ ਨੂੰ ਫਰੀਦਕੋਟ ਲੋਕ ਸਭਾ ਹਲਕੇ ਤੋਂ ਟਿਕਟ ਦਿੱਤੀ ਹੈ। ਚੋਣਾਂ ਲਈ ਉਨ੍ਹਾਂ ਨੇ ਕਮਰ ਕੱਸ ਲਈ ਹੈ। ਇਸੇ ਤਹਿਤ ਮੋਗਾ ਵਿਖੇ ਅੱਜ ਹੰਸਰਾਜ ਹੰਸ ਦਾ ਰੋਡ ਸ਼ੋਅ ਕੀਤਾ ਗਿਆ ਪਰ ਇਸ ਰੋਡ ਸ਼ੋਅ ਦੌਰਾਨ ਵੱਡਾ ਹੰਗਾਮਾ ਹੋ ਗਿਆ। ਇਸ ਹੰਗਾਮੇ ਦਾ ਕਾਰਨ ਕੋਈ ਸਿਆਸੀ ਪਾਰਟੀ ਨਹੀਂ ਬਲਕਿ ਬੱਸ ਡਰਾਈਵਰ ਸਨ। ਜਾਣਕਾਰੀ ਅਨੁਸਾਰ ਮੋਗਾ ਵਿੱਚ ਹੰਸਰਾਜ ਹੰਸ ਦੇ ਰੋਡ ਸ਼ੋਅ ਦੌਰਾਨ ਅੰਮ੍ਰਿਤਸਰ ਰੋਡ ’ਤੇ ਇੱਕ ਭਾਜਪਾ ਵਰਕਰ ਦੀ ਕਾਰ ਰੋਡਵੇਜ਼ ਦੀ ਬੱਸ ਨਾਲ ਟਕਰਾ ਗਈ, ਜਿਸ ਕਾਰਨ ਹੰਗਾਮਾ ਹੋ ਗਿਆ। ਰੋਡਵੇਜ਼ ਦੇ ਬੱਸ ਚਾਲਕ ਨੇ ਹੋਰ ਬੱਸ ਡਰਾਈਵਰਾਂ ਨੂੰ ਮੌਕੇ ’ਤੇ ਬੁਲਾ ਲਿਆ, ਜਿਸ ਕਾਰਨ ਭਾਰੀ ਜਾਮ ਲੱਗ ਗਿਆ। ਇਸ ਦੌਰਾਨ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦੱਸਿਆ ਜਾ ਰਿਹਾ ਹੈ ਕਿ ਮੌਕੇ 'ਤੇ ਪਹੁੰਚੀ ਪੁਲਸ ਪ੍ਰਸ਼ਾਸਨ ਦੋਵਾਂ ਧਿਰਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਦੱਸ ਦੇਈਏ ਕਿ ਟਿਕਟ ਮਿਲਣ ਤੋਂ ਬਾਅਦ ਹੰਸਰਾਜ ਕੱਲ੍ਹ ਪਹਿਲੀ ਵਾਰ ਫਰੀਦਕੋਟ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਸਭ ਤੋਂ ਪਹਿਲਾਂ 12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ ਫ਼ਰੀਦ ਦੇ ਅਸਥਾਨ ਬਾਬਾ ਫ਼ਰੀਦ ਟਿੱਲਾ ਵਿਖੇ ਮੱਥਾ ਟੇਕਿਆ। ਇੱਥੇ ਉਨ੍ਹਾਂ ਆਪਣੀ ਜਿੱਤ ਅਤੇ ਸਾਰਿਆਂ ਦੀ ਖੁਸ਼ੀ ਲਈ ਅਰਦਾਸ ਕੀਤੀ।

fire news

ਅਬੋਹਰ-ਅਬੋਹਰ ਦੇ ਪਿੰਡ ਕੰਧ ਵਾਲਾ ਅਮਰਕੋਟ ਵਿਖੇ ਬੀਤੀ ਦੇਰ ਰਾਤ ਅੱ.ਗ ਦੇ ਭਾਂਬ.ੜ ਮਚ ਗਏ। ਇਕ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਿਆ। ਜਾਣਕਾਰੀ ਅਨੁਸਾਰ ਅੱਗ ਦੀ ਲਪੇਟ 'ਚ ਆਇਆ ਵਿਅਕਤੀ ਘਰ ਵਿਚ ਰਜਾਈ ਵਿਚ ਬੀੜੀ ਪੀ ਰਿਹਾ ਸੀ, ਜਿਸ ਕਾਰਨ ਉਸ ਨੂੰ ਅਚਾਨਕ ਅੱ.ਗ ਲੱਗ ਗਈ। ਪਰਿਵਾਰਕ ਮੈਂਬਰਾਂ ਨੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ, ਜਿਥੋਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।ਜਾਣਕਾਰੀ ਮੁਤਾਬਕ 40 ਸਾਲਾ ਨੱਥੂਰਾਮ ਦੀ ਪਤਨੀ ਨੇ ਦੱਸਿਆ ਕਿ ਨੱਥੂਰਾਮ ਪਿਛਲੇ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਦਵਾਈ ਵੀ ਲੈ ਰਿਹਾ ਸੀ। ਬੀਤੇ ਦਿਨ ਉਹ ਮਜ਼ਦੂਰੀ ਦੇ ਕੰਮ ’ਤੇ ਗਈ ਸੀ ਅਤੇ ਸ਼ਾਮ ਨੂੰ ਵਾਪਸ ਆਉਣ ’ਤੇ ਥਕਾਵਟ ਕਾਰਨ ਸੌ ਗਈ। ਦੇਰ ਰਾਤ ਉਸ ਨੇ ਆਪਣੇ ਪਤੀ ਦੀ ਚੀਕ ਸੁਣੀ ਤਾਂ ਦੇਖਿਆ ਕਿ ਉਹ ਅੱਗ ਦੀਆਂ ਲਪਟਾਂ ਵਿਚ ਸੜ ਰਿਹਾ ਸੀ। ਘਟਨਾ ਦਾ ਪਤਾ ਲੱਗਣ 'ਤੇ ਪਰਿਵਾਰਕ ਮੈਂਬਰਾਂ ਨੇ ਮਿੱਟੀ ਆਦਿ ਪਾ ਕੇ ਅੱਗ ਬੁਝਾਈ ਅਤੇ ਉਸ ਨੂੰ ਤੁਰੰਤ ਅਬੋਹਰ ਦੇ ਸਰਕਾਰੀ ਹਸਪਤਾਲ ਇਲਾਜ ਲਈ ਦਾਖ਼ਲ ਕਰਵਾ ਦਿੱਤਾ। ਇਸ ਤੋਂ ਬਾਅਦ ਉਕਤ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿਚ ਫਰੀਦਕੋਟ ਦੇ ਹਸਪਤਾਲ ਰੈਫਰ ਕਰ ਦਿੱਤਾ। ਉਪਰੰਤ ਪੁੱਛਣ ’ਤੇ ਉਸ ਨੇ ਦੱਸਿਆ ਕਿ ਉਸ ਨੇ ਰਜਾਈ ਵਿਚ ਲੁੱਕ ਕੇ ਬੀੜੀ ਪੀਤੀ ਸੀ। ਸ਼ਾਇਦ ਉਸੇ ਦੀ ਚੰਗਿਆੜੀ ਕਾਰਨ ਉਸ ਦੇ ਬਿਸਤਰੇ ਨੂੰ ਅੱਗ ਲੱਗ ਗਈ ਅਤੇ ਉਹ ਬੁਰੀ ਤਰ੍ਹਾਂ ਝੁਲਸ ਗਿਆ। 

sri harmandir sahib am

ਸ਼ਰਧਾ ਆਸਥਾ ਵਿਚ ਕਿੰਨੀ ਸ਼ਕਤੀ-ਤਾਕਤ ਹੈ, ਇਸ ਦੀ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਵ੍ਹੀਲ ਚੇਅਰ ਉਤੇ ਹੀ ਇਕ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਪਹੁੰਚਿਆ। ਲੋਕ ਜਿੱਥੇ ਬੱਸਾਂ ਕਾਰਾਂ ਵਿਚ ਹੀ ਸਫ਼ਰ ਕਰ ਕੇ ਥੱਕ ਹਾਰ ਜਾਂਦੇ ਹਨ, ਉਥੇ ਇਸ ਸ਼ਰਧਾਲੂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਵ੍ਹੀਲਚੇਅਰ ਉਤੇ ਹੀ 620 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ। ਇਨਾਂ ਸਫ਼ਰ ਤੈਅ ਕਰਦਿਆਂ ਉਹ ਰਸਤੇ ਵਿਚ ਆਉਂਦੇ ਹਰ ਗੁਰਦੁਆਰਾ ਸਾਹਿਬ ਵਿਚ ਰੁਕਿਆ।ਉੱਤਰਾਖੰਡ ਦੇ ਬਾਜਪੁਰ ਜ਼ਿਲ੍ਹੇ ਦੇ ਪਿੰਡ ਰੈਂਡੀ ਦੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਮੱਖਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਮਨ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿੱਚ ਗੁਰੂ ਸਾਹਿਬਾਨ ਦੇ ਦਰਸ਼ਨ ਕਰਨ ਦੀ ਬਹੁਤ ਇੱਛਾ ਸੀ। ਉਹ ਕਈ ਸਾਲਾਂ ਤੋਂ ਇਸ ਦੀ ਵਿਉਂਤਬੰਦੀ ਕਰ ਰਿਹਾ ਸੀ ਪਰ ਜਦੋਂ ਉਸ ਨੂੰ ਲੱਗਾ ਕਿ ਹੁਣ ਉਸ ਨੂੰ ਦਰਸ਼ਨ ਕਰਨੇ ਪੈਣਗੇ ਤਾਂ ਉਹ ਆਪਣੀ ਵ੍ਹੀਲਚੇਅਰ 'ਤੇ ਬੈਠ ਗਿਆ। ਉਨ੍ਹਾਂ ਦੇ ਪਿੰਡ ਲਬਾਣਾ ਸ਼ਾਹ ਤੋਂ ਅੰਮ੍ਰਿਤਸਰ ਤੱਕ ਦਾ ਰਸਤਾ 620 ਕਿਲੋਮੀਟਰ ਤੋਂ ਵੱਧ ਦਾ ਹੈ ਪਰ ਉਹ ਘਬਰਾਇਆ ਨਹੀਂ ਅਤੇ ਵਾਹਿਗੁਰੂ ਦਾ ਨਾਮ ਲੈ ਕੇ ਤੁਰ ਪਿਆ।ਮੱਖਣ ਸਿੰਘ ਨੇ ਦੱਸਿਆ ਕਿ ਉਸ ਨੇ 21 ਮਾਰਚ ਨੂੰ ਆਪਣੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਯਾਤਰਾ ਸ਼ੁਰੂ ਕੀਤੀ ਸੀ। ਉਸ ਨੂੰ ਇੱਥੇ ਪਹੁੰਚਣ ਲਈ 14 ਦਿਨ ਲੱਗ ਗਏ। ਫਿਰ ਜਦੋਂ ਵੀ ਰਸਤੇ ਵਿੱਚ ਰਾਤ ਪੈ ਜਾਂਦੀ ਤਾਂ ਉਹ ਕਿਸੇ ਨਾ ਕਿਸੇ ਗੁਰੂ ਜੀ ਕੋਲ ਸਾਹਿਬ ਠਹਿਰਦੇ ਸਨ। ਉਸ ਦੀ ਯਾਤਰਾ ਬਾਰੇ ਜਾਣ ਕੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਉਸ ਦੀ ਬਹੁਤ ਮਦਦ ਕੀਤੀ।ਅੱਜ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਉਸ ਦੀ ਸਾਰੀ ਥਕਾਵਟ ਦੂਰ ਹੋ ਗਈ ਹੈ ਅਤੇ ਉਹ ਉਤਸ਼ਾਹ ਨਾਲ ਭਰ ਗਿਆ ਹੈ। ਇੱਥੇ ਉਹ ਕਾਫੀ ਆਰਾਮ ਮਹਿਸੂਸ ਕਰ ਰਹੀ ਹੈ। ਹੁਣ ਉਹ ਇੱਥੇ ਰਹਿ ਕੇ ਕੁਝ ਦਿਨ ਸੇਵਾ ਕਰੇਗਾ ਅਤੇ ਫਿਰ ਆਪਣੇ ਪਿੰਡ ਵਾਪਸ ਪਰਤੇਗਾ।ਮੱਖਣ ਨੇ ਦੱਸਿਆ ਕਿ ਭਾਵੇਂ ਉਸ ਦਾ ਸਫ਼ਰ ਬਹੁਤ ਵਧੀਆ ਰਿਹਾ ਪਰ ਉਸ ਨੂੰ ਪੁਲ 'ਤੇ ਚੜ੍ਹਨ ਲਈ ਮਦਦ ਦੀ ਲੋੜ ਸੀ। ਇਸ ਦੇ ਲਈ ਵੀ ਹਰ ਵਾਰ ਕੋਈ ਸਹਾਇਕ ਆ ਕੇ ਉਸ ਦੀ ਸੜਕ ਪਾਰ ਕਰਨ ਵਿੱਚ ਮਦਦ ਕਰਦਾ ਸੀ।ਉਸ ਨੇ ਮੱਖਣ ਨੂੰ ਦੱਸਿਆ ਕਿ ਉਹ ਬਚਪਨ ਤੋਂ ਹੀ ਅਪਾਹਜ ਹੈ ਅਤੇ ਆਪਣੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰਦਾ ਹੈ। ਉਹੀ ਉਸਦਾ ਘਰ ਹੈ।ਮੱਖਣ ਨੇ ਦੱਸਿਆ ਕਿ ਕਈ ਵਾਰ ਉਸ ਨੂੰ ਲੱਗਾ ਕਿ ਉਹ ਨਹੀਂ ਪਹੁੰਚ ਸਕੇਗਾ ਪਰ ਫਿਰ ਇਕ ਨਵੀਂ ਊਰਜਾ ਉਸ ਨੂੰ ਹਿੰਮਤ ਦਿੰਦੀ ਅਤੇ ਉਹ ਰਵਾਨਾ ਹੋ ਜਾਂਦਾ।