ਨਵਾਂਸ਼ਹਿਰ : ਇਥੋਂ ਦੇ ਥਾਣਾ ਕਾਠਗੜ੍ਹ ਅਧੀਨ ਪਿੰਡ ਆਸਰੋਂ ਵਿਖੇ ਗਰਮੀ ਤੋਂ ਰਾਹਤ ਪਾਉਣ ਲਈ ਨਹਾਉਣ ਗਏ ਨੌਜਵਾਨ ਦਾ ਪੈਰ ਫਿਸਲ ਗਿਆ ਤੇ ਉਹ ਸਤਲੁਜ ਦਰਿਆ ‘ਚ ਰੁੜ੍ਹ ਗਿਆ। ਭਾਣਜੇ ਨੂੰ ਰੁੜ੍ਹਦਾ ਵੇਖ ਬਚਾਉਣ ਲਈ ਗਿਆ ਮਾਮਾ ਰਮਨ ਕੁਮਾਰ ਵੀ ਡੁੱਬ ਗਿਆ। ਦੋਵੇਂ ਖਬਰ ਲਿਖੇ ਜਾਣ ਤਕ ਲਾਪਤਾ ਸਨ। ਜਿਨ੍ਹਾਂ ਦੀ ਭਾਲ ਐਨਡੀਆਰਐਫ ਦੀ ਟੀਮ ਵੱਲੋਂ ਕੀਤੀ ਜਾ ਰਹੀ ਹੈ।ਇਸ ਮੌਕੇ 14 ਸਾਲ ਦਾ ਲੜਕਾ ਅੰਸ਼ ਦੇ ਪਿਤਾ ਰਾਜ ਕੁਮਾਰ ਨੇ ਦੱਸਿਆ ਕਿ ਉਹ ਕੁਵੈਤ ਵਿਖੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਗਏ ਹੋਏ ਸਨ। ਤਾਂ ਉਨ੍ਹਾਂ ਨੂੰ ਅਚਾਨਕ ਅਜਿਹੀ ਘਟਨਾ ਬਾਰੇ ਜਦੋਂ ਪਤਾ ਲੱਗਦਾ ਹੈ ਤਾਂ ਉਹ ਇੰਡੀਆ ਆਏ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਮਦਦ ਲਈ ਐਨਡੀਆਰਐਫ ਟੀਮ ਨੂੰ ਲਾਇਆ ਹੋਇਆ ਹੈ ਤਾਂ ਜੋ ਉਨ੍ਹਾਂ ਭਾਲ ਕੀਤੀ ਜਾ ਸਕੇ। ਉਨ੍ਹਾਂ ਨੇ ਸਭ ਨੂੰ ਅਪੀਲ ਕੀਤੀ ਹੈ ਕਿ ਦਰਿਆ ਵਿੱਚ ਕਿਸੇ ਨੂੰ ਵੀ ਨਹੀਂ ਨਹਾਉਣ ਚਾਹੀਦਾ ਹੈ, ਤਾਂ ਜੋ ਕੋਈ ਵੀ ਅਜਿਹੀ ਘਟਨਾ ਨਾ ਵਾਪਰੇ ਜੋ ਇਸ ਵੇਲੇ ਉਨ੍ਹਾਂ ਨਾਲ ਵਪਾਰੀ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਵਲੋਂ ਐਨਡੀਆਰਐਫ ਟੀਮ ਨੂੰ ਭੇਜਿਆ ਗਿਆ ਜਿਥੇ ਐਨਡੀਆਰਐਫ ਟੀਮ ਵਲੋਂ ਲਾਪਤਾ ਵਿਅਕਤੀਆਂ ਦੀ ਭਾਲ ਸ਼ੁਰੂ ਕੀਤੀ ਗਈ ਹੈ ਉਨ੍ਹਾਂ ਵਲੋਂ ਲਗਾਤਾਰ ਸਤਲੁਜ ਦਰਿਆ ਦੇ ਕੰਢੇ ਬੋਟਿੰਗ ਨਾਲ ਲਗਾਤਾਰ ਦੋ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਲਗਾਤਾਰ ਹਿਮਾਚਲ ਪ੍ਰਦੇਸ਼ ਵਿਖੇ ਮੀਂਹ ਪੈਣ ਨਾਲ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਦਾ ਨਜ਼ਰ ਆ ਰਿਹਾ ਹੈ।ਇਸ ਮੌਕੇ ਡੀਸੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾ ਤੋਂ ਹੀ ਹੁਕਮ ਜਾਰੀ ਕੀਤਾ ਗਿਆ ਸੀ ਕਿ ਦਰਿਆ ਵਿੱਚ ਅਤੇ ਨਹਿਰ ਵਿੱਚ ਨਹਾਉਣ ਤੇ ਉਨ੍ਹਾਂ ਵਲੋਂ ਪਾਬੰਦੀ ਲਗਾਈ ਗਈ ਹੈ ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਦਰਿਆ ਜਾਂ ਨਹਿਰ ਵਿੱਚ ਨਹਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
National News : ਐਤਵਾਰ ਯਾਨੀ 23 ਜੂਨ ਦੀ ਸਵੇਰ ਨੂੰ ਅਰੁਣਾਚਲ ਪ੍ਰਦੇਸ਼ ਦੇ ਇਟਾਨਗਰ ਵਿੱਚ ਬੱਦਲ ਫਟਣ ਕਾਰਨ ਕਈ ਥਾਈਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ। ਜ਼ਿਕਰਯੋਗ ਹੈ ਕਿ ਉੱਤਰ-ਪੂਰਬੀ ਰਾਜ ਵਿੱਚ ਪਿਛਲੇ ਕੁਝ ਹਫ਼ਤਿਆਂ ਤੋਂ ਭਾਰੀ ਮੀਂਹ ਪੈ ਰਿਹਾ ਹੈ, ਹਾਲਾਂਕਿ ਪਿਛਲੇ ਦੋ ਦਿਨਾਂ ਵਿੱਚ ਸਥਿਤੀ ਵਿੱਚ ਸੁਧਾਰ ਹੋਇਆ ਹੈ। ਐਤਵਾਰ ਨੂੰ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਸੀ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 10.30 ਵਜੇ ਬੱਦਲ ਫਟ ਗਿਆ, ਜਿਸ ਕਾਰਨ ਈਟਾਨਗਰ ਤੇ ਇਸ ਦੇ ਆਸ-ਪਾਸ ਦੇ ਵੱਖ-ਵੱਖ ਇਲਾਕਿਆਂ ਵਿੱਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ।ਇਸ ਤੋਂ ਇਲਾਵਾ NH-415 ਦੇ ਕਈ ਹਿੱਸਿਆਂ 'ਚ ਹੜ੍ਹ ਵਰਗੀ ਸਥਿਤੀ ਦੇਖਣ ਨੂੰ ਮਿਲੀ। ਦੇਖੋ ਦਿਲ ਦਹਿਲਾ ਦੇਣ ਵਾਲੀ ਵੀਡੀਓ... pic.twitter.com/08UCiHTFhm — Sourabh Dubey (@sourabhdubey008) June 23, 2024 ਵੀਡੀਓ 'ਚ ਸੜਕ ਦੇ ਇਕ ਪਾਸੇ ਬੱਦਲ ਫਟਣ ਤੋਂ ਬਾਅਦ ਸੜਕ 'ਤੇ ਪਾਣੀ ਵਗਦਾ ਨਜ਼ਰ ਆ ਰਿਹਾ ਹੈ। ਜਦੋਂਕਿ ਸੜਕ ਦੇ ਦੂਜੇ ਪਾਸੇ ਵੱਡੀ ਗਿਣਤੀ ਵਿੱਚ ਵਾਹਨ ਖੜ੍ਹੇ ਕੀਤੇ ਜਾਂਦੇ ਹਨ। ਸੜਕ ਦੇ ਵਿਚਕਾਰ ਇੱਕ ਗੂੜ੍ਹੇ ਰੰਗ ਦਾ ਵਾਹਨ ਖੜ੍ਹਾ ਦਿਖਾਈ ਦੇ ਰਿਹਾ ਹੈ, ਜੋ ਪਾਣੀ ਦੇ ਵਹਾਅ ਵਿੱਚ ਪਿੱਛੇ ਹਟਦਾ ਨਜ਼ਰ ਆ ਰਿਹਾ ਹੈ। ਇਸ ਤੋਂ ਇਲਾਵਾ ਇਸ ਪਾਣੀ ਨਾਲ ਕਈ ਘਰਾਂ ਨੂੰ ਵੀ ਨੁਕਸਾਨ ਪੁੱਜਾ ਹੈ।ਇਸ ਦੌਰਾਨ ਆਮ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਈਟਾਨਗਰ ਪ੍ਰਸ਼ਾਸਨ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਲੋਕਾਂ ਨੂੰ ਨਦੀਆਂ ਅਤੇ ਜ਼ਮੀਨ ਖਿਸਕਣ ਵਾਲੇ ਇਲਾਕਿਆਂ 'ਚ ਨਾ ਜਾਣ ਦੀ ਸਖ਼ਤ ਹਦਾਇਤ ਕੀਤੀ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਭਾਰੀ ਮੀਂਹ ਦੇ ਮੱਦੇਨਜ਼ਰ ਉਹ ਸੁਰੱਖਿਅਤ ਥਾਵਾਂ 'ਤੇ ਚਲੇ ਜਾਣ।ਇਸ ਦੌਰਾਨ ਆਮ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਈਟਾਨਗਰ ਪ੍ਰਸ਼ਾਸਨ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਲੋਕਾਂ ਨੂੰ ਨਦੀਆਂ ਅਤੇ ਜ਼ਮੀਨ ਖਿਸਕਣ ਵਾਲੇ ਇਲਾਕਿਆਂ 'ਚ ਨਾ ਜਾਣ ਦੀ ਸਖ਼ਤ ਹਦਾਇਤ ਕੀਤੀ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਭਾਰੀ ਮੀਂਹ ਦੇ ਮ...
National News : ਆਉਣ ਵਾਲੇ ਦਿਨਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਸਰਕਾਰ ਪੈਟਰੋਲ-ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ਵਿਚ ਲਿਆਉਣ ਉਤੇ ਵਿਚਾਰ ਕਰ ਰਹੀ ਹੈ। ਜੇ ਅਜਿਹਾ ਹੁੰਦਾ ਹੈ ਤਾਂ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿਚ 20 ਰੁਪਏ ਲੀਟਰ ਦੀ ਕਮੀ ਆਏਗੀ। ਭਾਵ ਇਨ੍ਹਾਂ ਦੀ ਕੀਮਤ 75 ਰੁਪਏ ਤਕ ਆ ਜਾਵੇਗੀ। ਸ਼ਨਿਚਰਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰਾਜਾਂ ਦੇ ਵਿੱਤ ਮੰਤਰੀਆਂ ਨਾਲ 53ਵੀਂ ਜੀਐਸਟੀ ਕੌਂਸਲ ਦੀ ਮੀਟਿੰਗ ਕੀਤੀ। ਇਸ ਦੌਰਾਨ ਕਈ ਅਹਿਮ ਫੈਸਲੇ ਲਏ ਗਏ। ਇਸ ਮੀਟਿੰਗ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ ਨੂੰ ਜੀਐੱਸਟੀ ਦੇ ਦਾਇਰੇ 'ਚ ਲਿਆਉਣ ਲਈ ਤਿਆਰ ਹੈ। ਹੁਣ ਰਾਜਾਂ ਨੇ ਇਸ ਸਬੰਧੀ ਫੈਸਲਾ ਲੈਣਾ ਹੈ। ਸੂਬਿਆਂ ਨੂੰ ਇਕੱਠੇ ਹੋ ਕੇ ਇਸ ਦੀਆਂ ਦਰਾਂ ਤੈਅ ਕਰਨੀਆਂ ਪੈਣਗੀਆਂ।ਰਾਜਾਂ ਦੇ ਪਾਲੇ ਵਿੱਚ ਗੇਂਦ ਸੁੱਟਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੇ ਪਹਿਲਾਂ ਹੀ ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਕਾਨੂੰਨ ਵਿੱਚ ਸ਼ਾਮਲ ਕਰਨ ਦੀ ਵਿਵਸਥਾ ਕਰ ਦਿੱਤੀ ਸੀ। ਉਨ੍ਹਾਂ ਦੀ ਸੋਚ ਬੜੀ ਸਪਸ਼ਟ ਸੀ। ਹੁਣ ਸਾਰੇ ਰਾਜਾਂ ਨੂੰ ਇਕੱਠੇ ਹੋ ਕੇ ਇਸ ਬਾਰੇ ਫੈਸਲਾ ਲੈਣਾ ਹੋਵੇਗਾ। ਇਕ ਲੀਟਰ ਪਿੱਛੇ ਲਗਪਗ 35 ਰੁਪਏ ਕਮਾ ਰਹੀ ਸਰਕਾਰਮੌਜੂਦਾ ਸਮੇਂ ਵਿਚ ਪੈਟਰੋਲ ਦੀ ਪ੍ਰਚੂਨ ਕੀਮਤ ‘ਚ ਕੇਂਦਰੀ ਅਤੇ ਰਾਜਾਂ ਦੇ ਟੈਕਸਾਂ ਦਾ ਹਿੱਸਾ ਲਗਭਗ 55 ਫੀਸਦੀ ਹੈ। ਜੇਕਰ ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ ਪੈਟਰੋਲੀਅਮ ਕੰਪਨੀ ਤੋਂ ਡੀਲਰ ਨੂੰ ਮਿਲੇ ਪੈਟਰੋਲ ਦੀ ਕੀਮਤ 55.66 ਰੁਪਏ ਪ੍ਰਤੀ ਲੀਟਰ ਹੈ।ਇਸ ਹਿਸਾਬ ਨਾਲ ਆਮ ਵਿਅਕਤੀ ਨੂੰ ਇਕ ਲੀਟਰ ਪੈਟਰੋਲ ਲਗਪਗ 59 ਰੁਪਏ ਦਾ ਪਿਆ ਤੇ ਬਾਕੀ ਕੇਂਦਰ ਤੇ ਰਾਜ ਸਰਕਾਰ ਦੀ ਜੇਬ ਵਿਚ ਗਿਆ।
ਕੌਮਾਂਤਰੀ ਯੋਗਾ ਦਿਵਸ 21 ਜੂਨ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਚ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਖਿ਼ਲਾਫ਼ FIR ਹੋ ਗਈ ਹੈ। ਇਹ ਸ਼ਿਕਾਇਤ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਕੀਤੀ। ਅਰਚਨਾ ਖਿ਼ਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਧਾਰਾ 295 ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਗੁਜਰਾਤ ਦੀ ਰਹਿਣ ਵਾਲੀ ਇਨਫਲੂਐਂਸਰ ਅਰਚਨਾ ਨੇ ਆਪਣੇ ਸੋਸ਼ਲ ਮੀਡੀਆ ਉਤੇ ਦਰਬਾਰ ਸਾਹਿਬ ਵਿਚ ਯੋਗਾ ਕਰਦੀ ਦੀਆਂ ਕੁਝ ਤਸਵੀਰਾਂ ਅਪਲੋਡ ਕੀਤੀਆਂ ਸੀ, ਜੋ ਵਾਇਰਲ ਹੋ ਗਈਆਂ। ਇਸ ਤੋਂ ਬਾਅਦ, ਵਿਵਾਦ ਸ਼ੁਰੂ ਹੋ ਗਿਆ। ਹਾਲਾਂਕਿ ਇਸ ਮਗਰੋਂ ਅਰਚਨਾ ਵੱਲੋਂ ਆਪਣੇ ਇੰਸਟਾਗ੍ਰਾਮ ਹੈਂਡਲ ਉਤੇ ਵੀਡੀਓ ਪੋਸਟ ਕਰ ਕੇ ਮਾਫੀ ਵੀ ਮੰਗੀ ਗਈ ਪਰ ਹੁਣ ਐਸਜੀਪੀਸੀ ਨੇ ਐਫਆਈਆਰ ਦਰਜ ਕਰਵਾ ਦਿੱਤੀ ਹੈ। ਇੰਨਾ ਹੀ ਨਹੀਂ ਐਸਜੀਪੀਸੀ ਨੇ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਡਿਊਟੀ ਕਰ ਰਹੇ ਸ਼੍ਰੋਮਣੀ ਕਮੇਟੀ ਸੇਵਾਦਾਰਾਂ ਉਤੇ ਡਿਊਟੀ ‘ਚ ਅਣਗਹਿਲੀ ਵਰਤਣ ਦੇ ਦੋਸ਼ਾਂ ਤਹਿਤ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਉਨ੍ਹਾਂ ਨੂੰ ਡਿਊਟੀ ਤੋਂ ਹਟਾ ਦਿੱਤਾ ਗਿਆ ਹੈ। ਕੰਗਨਾ ਨਾਲ ਅਰਚਨਾ ਦੀ ਤਸਵੀਰ ਵਾਇਰਲਹਾਲੇ ਯੋਗਾ ਕਰਨ ਦੀ ਗੱਲ ਠੰਢੀ ਨਹੀਂ ਪਈ ਸੀ ਕਿ ਅਰਚਨਾ ਨਾਲ ਇੱਕ ਨਵਾਂ ਵਿਵਾਦ ਜੁੜ ਗਿਆ ਹੈ। ਅਭਿਨੇਤਰੀ ਕੰਗਣਾ ਰਣੌਤ ਨਾਲ ਇਸੇ ਸੋਸ਼ਲ ਮਡੀਆ ਇਨਫਲੂਐਂਸਰ ਅਰਚਨਾ ਦੀ ਇੱਕ ਫੋਟੋ ਵਾਇਰਲ ਹੋ ਰਹੀ ਹੈ। ਇਸ ਤੋਂ ਬਾਅਦ ਲੋਕਾਂ ਨੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਲੋਕਾਂ ਦਾ ਕਹਿਣਾ ਹੈ ਕਿ ਇਸ ਲੜਕੀ ਨੇ ਜੋ ਕੀਤਾ ਉਹ ਜਾਣਬੁੱਝ ਕੇ ਕੀਤਾ ਹੈ, ਕਿਸੇ ਸਾਜਿਸ਼ ਤਹਿਤ ਇਸ ਲੜਕੀ ਤੋਂ ਇਹ ਸਭ ਕਰਵਾਇਆ ਗਿਆ। ਅਰਚਨਾ ਬੋਲੀ, ਮਾਫੀ ਮੰਗਣ ਦੇ ਬਾਵਜੂਦ ਗਾਲ੍ਹਾਂ ਕੱਢੀਆਂ ਜਾ ਰਹੀਆਂ ਤੇ ਧਮਕੀਆਂ ਮਿਲ ਰਹੀਆਂਸ੍ਰੀ ਹਰਿਮੰਦਰ ਸਾਹਿਬ ਵਿਚ ਯੋਗਾ ਕਰਨ ਦੀਆਂ ਤਸਵੀਰਾਂ ਉਤੇ ਵਿਵਾਦ ਹੋਣ ਤੋਂ ਬਾਅਦ ਇਨਫਲੂਐਂਸਰ ਅਰਚਨਾ ਮਕਵਾਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉਤੇ ਵੀਡੀਓ ਪੋਸਟ ਕਰ ਕੇ ਮਾਫੀ ਮੰਗੀ। ਮਾਫੀ ਮੰਗਣ ਤੋਂ ਬਾਅਦ ਅਰਚਨਾ ਨੇ ਕਿਹਾ ਕਿ ਮਾਫੀ ਮੰਗਣ ਦੇ ਬਾਵਜੂਦ ਉਸ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਸ ਨੂੰ ਸੋਸ਼ਲ ਮੀਡੀਆ ਉਤੇ ਗਾਲ੍ਹਾਂ ਕੱਢੀਆਂ ਜਾ ਰਹੀਆਂ ਹਨ। ਉਸ ਨੇ ਕਿਹਾ ਕਿ ਉਸ ਦਾ ਮਕਸਦ ਸਿਰਫ਼ ਯੋਗਾ ਨੂੰ ਪੂਰੀ ਦੁਨੀਆ ਤਕ ਪਹੁੰਚਾਉਣਾ ਸੀ। ਉਸ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ ਨਾ ਹੀ ਕਿਸੇ ਨੂੰ ਦੁਖੀ ਕਰਨ ਦਾ।
ਲੁਧਿਆਣਾ ਵਿਚ ਬੀਤੀ ਰਾਤ ਨਸ਼ੇ ਵਿਚ ਧੁੱਤ ਏਐਸਆਈ ਨੇ ਵੱਡਾ ਹਾਦਸਾ ਕਰ ਦਿੱਤਾ। ਤੇਜ਼ ਰਫ਼ਤਾਰ ਕਾਰ ਨਾਲ ਸੜਕ ਕਿਨਾਰੇ ਆਈਸਕ੍ਰੀਮ ਖਾ ਰਹੇ ਪੀਸੀਆਰ ਸਕੁਐਡ ਦੇ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ। ਉਹ ਉਨ੍ਹਾਂ ਨੂੰ ਕਾਰ ਨਾਲ ਕਰੀਬ 15 ਮੀਟਰ ਤੱਕ ਧਰੀੜਦਾ ਹੀ ਲੈ ਗਿਆ। ਇਸ ਹਾਦਸੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਇੱਕ ਹੋਰ ਮੁਲਾਜ਼ਮ ਦੀ ਲੱਤ ਵੀ ਟੁੱਟ ਗਈ। ਮ੍ਰਿਤਕ ਪੁਲਿਸ ਮੁਲਾਜ਼ਮ ਦਾ ਨਾਮ ਆਕਾਸ਼ਦੀਪ ਹੈ। ਆਕਾਸ਼ਦੀਪ ਦਾ ਸਿਰ ਕਾਰ ਦੇ ਟਾਇਰ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜ਼ਖ਼ਮੀ ਸਾਥੀ ਏਐਸਆਈ ਸਤਨਾਮ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਟੀਮ ਨੇ ਮੁਲਜ਼ਮ ਪੁਲਿਸ ਮੁਲਾਜ਼ਮ ਬਲਵਿੰਦਰ ਸਿੰਘ ਨੂੰ ਉਸੇ ਰਾਤ ਗ੍ਰਿਫ਼ਤਾਰ ਕਰ ਲਿਆ।ਮੁਲਜ਼ਮ ਏਐਸਆਈ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ ਜੋ ਥਾਣਾ ਡਵੀਜ਼ਨ ਨੰਬਰ ਦੋ ਵਿਚ ਤਾਇਨਾਤ ਹੈ। ਬੀਤੀ ਰਾਤ ਉਹ ਕਰੀਬ ਸਾਢੇ 12 ਵਜੇ ਜਲੰਧਰ ਬਾਈਪਾਸ ਆ ਰਿਹਾ ਸੀ ਕਿ ਨਸ਼ੇ ਵਿਚ ਟੁੰਨ ਹੋਣ ਕਾਰਨ ਇਹ ਹਾਦਸਾ ਕਰ ਦਿੱਤਾ। ਜਾਣਕਾਰੀ ਮੁਤਾਬਕ ਹਾਦਸੇ ਦੇ ਸਮੇਂ ਏਐਸਆਈ ਸਿਵਲ ਡਰੈਸ ਵਿਚ ਸੀ। ਲੋਕਾਂ ਨੇ ਹਾਦਸਾ ਵੇਖ ਪੁਲਿਸ ਨੂੰ ਸੂਚਨਾ ਦਿੱਤੀ। ਐਸਐਚਓ ਜੈਦੀਪ ਜਾਖੜ ਮੌਕੇ ਉਤੇ ਪਹੁੰਚੇ ਤੇ ਦੋਵਾਂ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਪਰ ਆਕਾਸ਼ਦੀਪ ਸਿੰਘ ਦੀ ਮੌਤ ਹੋ ਚੁੱਕੀ ਸੀ।
ਬਰਨਾਲਾ ਵਿੱਚ ਅਕਾਲੀ ਲੀਡਰ ਕੁਲਵੀਰ ਸਿੰਘ ਮਾਨ ਨੇ ਆਪਣੀ ਮਾਂ ਤੇ ਧੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਮਗਰੋਂ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਦੁੱਧ ਲੈਣ ਗਈ ਉਸ ਦੀ ਪਤਨੀ ਦੀ ਜਾਨ ਬਚ ਗਈ।ਕੁਲਵੀਰ ਮਾਨ ਨੇ ਆਪਣੇ ਰਿਵਾਲਵਰ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ। ਉਸ ਨੇ ਸਭ ਤੋਂ ਵੱਧ ਤਿੰਨ ਗੋਲ਼ੀਆਂ ਆਪਣੀ ਧੀ ਨੂੰ ਮਾਰੀਆਂ। ਮਾਂ ਨੂੰ ਦੋ ਗੋਲੀਆਂ ਮਾਰੀਆਂ। ਕੁੱਤਾ ਭੋਂਕਣ ਲੱਗਾ ਤਾਂ ਇਕ ਗੋਲ਼ੀ ਕੁੱਤੇ ਦੇ ਮਾਰ ਦਿੱਤੀ। ਇਸ ਘਟਨਾ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ ਕਿ ਆਖਿਰ ਅਕਾਲੀ ਨੇਤਾ ਨੇ ਅਜਿਹਾ ਕਿਉਂ ਕੀਤਾ?ਇਸ ਬਾਰੇ ਬਰਨਾਲਾ ਦੇ ਡੀਐਸਪੀ ਸਿਟੀ ਸਤਵੀਰ ਸਿੰਘ ਬੈਂਸ ਨੇ ਕਿਹਾ ਹੈ ਕਿ ਪੁਲਿਸ ਦੀ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੁਲਵੀਰ ਸਿੰਘ ਮਾਨ ਡਿਪ੍ਰੈਸ਼ਨ ਤੋਂ ਪੀੜਤ ਸੀ। ਇਸ ਲਈ ਦਵਾਈਆਂ ਵੀ ਲੈ ਰਿਹਾ ਸੀ। ਕੁਝ ਸਮਾਂ ਪਹਿਲਾਂ ਉਸ ਦੀ ਸਰਜਰੀ ਵੀ ਹੋਈ ਸੀ। ਉਸ ਨੂੰ ਸੌਣ ਵਿੱਚ ਵੀ ਤਕਲੀਫ਼ ਹੁੰਦੀ ਸੀ। ਇਸ ਲਈ ਘਟਨਾ ਦੀ ਕਈ ਪੱਖਾਂ ਤੋਂ ਜਾਂਚ ਹੋ ਰਹੀ ਹੈ।ਡੀਐਸਪੀ ਨੇ ਦੱਸਿਆ ਕਿ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਤੋਂ ਪਤਾ ਲੱਗਾ ਹੈ ਕਿ ਕੁਲਵੀਰ ਸਿੰਘ ਨੇ ਸਭ ਤੋਂ ਪਹਿਲਾਂ ਆਪਣੀ ਲੜਕੀ ਨੂੰ ਗੋਲੀਆਂ ਮਾਰੀਆਂ। ਫਿਰ ਮਾਂ ਤੇ ਕੁੱਤੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਮਗਰੋਂ ਉਸ ਨੇ ਖੁਦ ਨੂੰ ਗੋਲੀ ਮਾਰ ਲਈ। ਲਾਸ਼ਾਂ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਜਿਨ੍ਹਾਂ ਦਾ ਪੋਸਟਮਾਰਟਮ ਹੋਵੇਗਾ। ਪੁਲਿਸ ਨੇ ਕੁਲਵੀਰ ਮਾਨ ਦੀ ਪਤਨੀ ਦੇ ਬਿਆਨਾਂ ਤੋਂ ਬਾਅਦ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ।ਅੱਧੇ ਘੰਟੇ ਵਿਚ ਚਾਰ ਜ਼ਿੰਦਗੀਆਂ ਗਈਆਂ ਮੌਤ ਦੇ ਮੂੰਹ ਵਿਚਇਹ ਘਟਨਾ ਸ਼ਨੀਵਾਰ ਸ਼ਾਮ ਬਰਨਾਲਾ ਦੀ ਰਾਮ ਰਾਜ ਕਾਲੋਨੀ 'ਚ ਵਾਪਰੀ। ਮ੍ਰਿਤਕਾਂ ਦੀ ਪਛਾਣ ਕੁਲਵੀਰ ਸਿੰਘ ਮਾਨ, ਉਸ ਦੀ ਮਾਤਾ ਬਲਵੰਤ ਕੌਰ ਤੇ ਬੇਟੀ ਨਿਮਰਤ ਕੌਰ ਵਜੋਂ ਹੋਈ ਹੈ। ਗੋਲੀਆਂ ਦੀ ਆਵਾਜ਼ ਸੁਣ ਕੇ ਜਦੋਂ ਪਾਲਤੂ ਕੁੱਤਾ ਭੌਂਕਣ ਲੱਗਾ ਤਾਂ ਕੁਲਵੀਰ ਨੇ ਕੁੱਤੇ ਨੂੰ ਵੀ ਗੋਲੀ ਮਾਰ ਦਿੱਤੀ। ਅਕਾਲੀ ਆਗੂ ਕੁਲਵੀਰ ਮਾਨ ਨੇ ਅੱਧੇ ਘੰਟੇ ਦੇ ਅੰਦਰ ਹੀ ਇਨ੍ਹਾਂ ਸਾਰੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ। ਉਸ ਦੀ ਪਤਨੀ ਰਮਨਦੀਪ ਕੌਰ ਦੁੱਧ ਲੈਣ ਗਈ ਹੋਈ ਸੀ। ਅੱਧੇ ਘੰਟੇ ਬਾਅਦ ਜਦੋਂ ਉਹ ਘਰ ਪਰਤੀ ਤਾਂ ਉਸ ਦੇ ਹੋਸ਼ ਉੱਡ ਗਏ। ਉਨ੍ਹਾਂ ਦੇ ਘਰ ਵਿੱਚ ਚਾਰ ਲਾਸ਼ਾਂ ਪਈਆਂ ਸਨ।
Weather Update : ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ 'ਚ ਇਕ ਵਾਰ ਫਿਰ ਤਾਪਮਾਨ ਵਧਦਾ ਜਾ ਰਿਹਾ ਹੈ। ਇੱਕ ਦਿਨ ਵਿੱਚ ਔਸਤਨ 3.2 ਡਿਗਰੀ ਦਾ ਵਾਧਾ ਹੋਇਆ ਹੈ। ਮੌਸਮ ਵਿਭਾਗ ਨੇ ਇਕ ਵਾਰ ਫਿਰ 24 ਅਤੇ 25 ਜੂਨ ਲਈ ਹੀਟਵੇਵ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ ਪਰ 26 ਜੂਨ ਤੋਂ ਮਾਨਸੂਨ ਤੋਂ ਪਹਿਲਾਂ ਦੀ ਰਾਹਤ ਵੀ ਮਿਲੇਗੀ।ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਵੀ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲੇਗਾ। 24-25 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ। ਇਸ ਕਾਰਨ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗਰਮੀ ਦੀ ਲਹਿਰ ਦਾ ਅਸਰ ਸਿਰਫ਼ ਦੋ ਦਿਨ ਹੀ ਰਹੇਗਾ।ਉਥੇ ਹੀ ਜੇਕਰ ਬੀਤੀ ਸ਼ਾਮ ਦੀ ਗੱਲ ਕਰੀਏ ਤਾਂ ਸ਼ਨੀਵਾਰ ਨੂੰ ਪੰਜਾਬ 'ਚ ਸਭ ਤੋਂ ਵੱਧ ਤਾਪਮਾਨ ਸਮਰਾਲਾ, ਲੁਧਿਆਣਾ 'ਚ ਦਰਜ ਕੀਤਾ ਗਿਆ। ਇੱਥੇ ਵੱਧ ਤੋਂ ਵੱਧ ਤਾਪਮਾਨ 42.9 ਡਿਗਰੀ ਦਰਜ ਕੀਤਾ ਗਿਆ, ਜਦਕਿ ਲੁਧਿਆਣਾ ਸ਼ਹਿਰ ਦਾ ਤਾਪਮਾਨ 41.1 ਡਿਗਰੀ ਰਿਹਾ। ਸ਼ਨੀਵਾਰ ਨੂੰ ਵੀ ਇੱਥੇ ਹੀਟਵੇਵ ਮਹਿਸੂਸ ਕੀਤੀ ਗਈ।ਪ੍ਰੀ-ਮਾਨਸੂਨ 26 ਤੋਂ ਸਰਗਰਮ ਹੋ ਜਾਵੇਗਾਪੰਜਾਬ ਵਿੱਚ 26 ਜੂਨ ਤੋਂ ਪ੍ਰੀ-ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। 26 ਅਤੇ 27 ਜੂਨ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਨਹੀਂ ਤਾਂ ਬੱਦਲ ਛਾਏ ਰਹਿਣਗੇ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਪਰ 28 ਜੂਨ ਨੂੰ ਬਹੁਤੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਲੁਧਿਆਣਾ : ਲੁਧਿਆਣਾ ਵਿਚ ਸ਼ਨਿਚਰਵਾਰ ਰਾਤ ਨੂੰ ਇਕ ਕੁੜੀ ਨੇ ਖੁਦਕੁਸ਼ੀ ਕਰ ਲਈ। 5 ਦਿਨਾਂ ਬਾਅਦ ਉਸ ਦਾ ਵਿਆਹ ਹੋਣ ਵਾਲਾ ਸੀ ਕਿ ਕੁੜੀ ਨੇ ਲੋਹੇ ਦੇ ਐਂਗਲ ਨਾਲ ਚੁੰਨੀ ਬੰਨ੍ਹ ਕੇ ਫਾਹਾ ਲੈ ਲਿਆ। ਮ੍ਰਿਤਕਾ ਦੀ ਪਛਾਣ ਬਿੰਦੀਆ ਵਾਸੀ ਸਰਾਫਾ ਨਗਰ ਨਜ਼ਦੀਕ ਵੈਸਟ ਐਂਡ ਮਾਲ ਮੂਲ ਨਿਵਾਸੀ ਸਮਸਤੀਪੁਰ ਬਿਹਾਰ ਵਜੋਂ ਹੋਈ ਹੈ। ਲਾਸ਼ ਲਟਕੀ ਵੇਖ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਮਗਰੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ।10 ਦਿਨ ਪਹਿਲਾਂ ਹੋਈ ਸੀ ਮੰਗਣੀਮ੍ਰਿਤਕਾ ਬਿੰਦੀਆ ਦੀ ਮਾਂ ਸੁਨੀਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਲੋਕਾਂ ਦੇ ਘਰਾਂ ਵਿਚ ਕੰਮ ਕਰਦੀ ਸੀ। ਉਨ੍ਹਾਂ ਦੇ ਇਲਾਕੇ ਦਾ ਇਕ ਨੌਜਵਾਨ ਵਿਸ਼ਾਲ ਦੁਕਾਨ ਉਤੇ ਕੰਮ ਕਰਦਾ ਸੀ। ਉਸ ਨੇ ਬਿੰਦੀਆ ਨੂੰ ਆਪਣੇ ਪ੍ਰੇਮ ਜਾਲ ਵਿਚ ਫਸਾ ਲਿਆ। ਉਨ੍ਹਾਂ ਦੇ ਰਿਸ਼ਤੇ ਨੂੰ ਇਕ ਸਾਲ ਹੋ ਚੁੱਕਾ ਸੀ। ਬਿੰਦੀਆ ਨੇ ਜਿੱਦ ਫੜੀ ਹੋਈ ਸੀ ਕਿ ਉਹ ਵਿਸ਼ਾਲ ਨਾਲ ਹੀ ਵਿਆਹ ਕਰੇਗੀ। ਇਸ ਲਈ ਪੂਰਾ ਪਰਿਵਾਰ ਵਿਆਹ ਲਈ ਮੰਨ ਗਿਆ। ਕਰੀਬ 10 ਦਿਨ ਪਹਿਲਾਂ ਦੋਵਾਂ ਦੀ ਮੰਗਣੀ ਕਰ ਦਿੱਤੀ ਗਈ ਸੀ। ਵਿਆਹ 28 ਜੂਨ ਤੈਅ ਹੋਇਆ ਸੀ। ਉਸੇ ਦੀ ਤਿਆਰੀ ਵਿਚ ਸਾਰੇ ਲੱਗੇ ਹੋਏ ਸਨ।ਮਰਨ ਤੋਂ ਪਹਿਲਾਂ ਮਾਂ ਨੂੰ ਚੂੜਾ ਤੇ ਲਹਿੰਗਾ ਲੈਣ ਭੇਜਿਆਮ੍ਰਿਤਕਾ ਦੀ ਮਾਂ ਨੇ ਦੱਸਿਆ ਕਿ ਸ਼ਨਿਚਰਵਾਰ ਸ਼ਾਮ ਨੂੰ ਉਸ ਦੀ ਧੀ ਨੇ ਕਿਹਾ ਕਿ ਮਾਂ ਤੁਸੀਂ ਬਾਜ਼ਾਰ ਤੋਂ ਮੇਰੇ ਲਈ ਚੂੜਾ ਤੇ ਲਹਿੰਗਾ ਖਰੀਦ ਲਿਆਓ। ਜਦੋਂ ਉਹ ਬਾਜ਼ਾਰੋਂ ਸਾਮਾਨ ਲੈ ਕੇ ਪਰਤੀ ਤਾਂ ਦੇਖਿਆ ਕਿ ਉਸ ਦੀ ਧੀ ਫਾਹੇ ਉਤੇ ਝੂਲ ਰਹੀ ਸੀ। ਉਸ ਨੇ ਰੌਲਾ ਪਾਇਆ ਤੇ ਆਪਣੀ ਧੀ ਨੂੰ ਹੇਠਾਂ ਉਤਾਰਿਆ। ਇਲਾਜ ਲਈ ਦਾਖਲ ਕਰਵਾਇਆ ਪਰ ਉਸ ਦੀ ਮੌਤ ਹੋ ਚੁੱਕੀ ਸੀ।ਇਸ ਕਾਰਨ ਕੀਤੀ ਖੁਦਕੁਸ਼ੀਸੁਨੀਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਨੂੰ ਵਿਸ਼ਾਲ ਦੇ ਕਈ ਫੋਨ ਆਏ ਪਰ ਉਹ ਕਿਤੇ ਰੁੱਝੀ ਹੋਈ ਸੀ ਇਸ ਲਈ ਫੋਨ ਨਹੀਂ ਉਠਾ ਸਕੀ। ਇਸ ਤੋਂ ਬਾਅਦ ਦੋਵਾਂ ਵਿਚਾਲੇ ਕਹਾਸੁਣੀ ਹੋ ਗਈ। ਮਗਰੋਂ ਵਿਸ਼ਾਲ ਨੇ ਵਿਆਹ ਕਰਵਾਉਣ ਤੋਂ ਹੀ ਇਨਕਾਰ ਕਰ ਦਿੱਤਾ। ਇਹੀ ਕਾਰਨ ਹੈ ਕਿ ਉਸ ਦੀ ਧੀ ਨੇ ਮੌਤ ਨੂੰ ਗਲੇ ਲਾ ਲਿਆ। ਮਾਮਲੇ ਦੀ ਜਾਂਚ ਕੀਤੀ ਜਾਵੇਗੀ : ਪੁਲਿਸਸਰਾਭਾ ਨਗਰ ਥਾਣੇ ਦੇ ਐਸਐਚਓ ਪਰਮਵੀਰ ਸਿੰਘ ਦਾ ਕਹਿਣਾ ਹੈ ਕਿ ਬਿੰਦੀਆ ਦੀ ਲਾਸ਼ ਨੂੰ ਪੋਸਟਮਾਰਮਟ ਲਈ ਭੇਜ ਦਿੱਤਾ ਹੈ। ਮਾਮਲਾ ਸ਼ੱਕੀ ਹੈ। ਜਾਂਚ ਕੀਤੀ ਜਾ ਰਹੀ ਹੈ। ਕੁੜੀ ਦਾ ਮੋਬਾਈਲ ਕਬਜ਼ੇ ਵਿਚ ਲੈ ਲਿਆ ਹੈ। ਕਾਰਵਾਈ ਮਗਰੋਂ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿ਼ਲਾਫ਼ ਕਾਰਵਾਈ ਕੀਤੀ ਜਾਵੇਗੀ।
ਭਾਰਤ ਦੀ ਮਸ਼ਹੂਰ ਏਅਰਲਾਈਨ ਕੰਪਨੀ ਇੰਡੀਗੋ ਨੇ ਫਲਾਈਟ ਦੀ ਟਿਕਟ ਬੁੱਕ ਕਰਨ ਦੀ ਪ੍ਰਕਿਰਿਆ ਹੋਰ ਵੀ ਸੌਖੀ ਕਰ ਦਿੱਤੀ ਹੈ। ਹੁਣ ਯਾਤਰੀ ਆਪਣੀ ਟਿਕਟ ਵ੍ਹਟਸਐਪ ਜ਼ਰੀਏ ਹੀ ਬੁੱਕ ਕਰ ਸਕਣਗੇ। ਇੰਡੀਗੋ ਨੇ ਫਲਾਈਟ ਟਿਕਟ ਬੁਕਿੰਗ ਨੂੰ ਸੌਖਾ ਬਣਾਉਣ ਲਈ WhatsApp ਲਈ ਇੱਕ ਨਵਾਂ AI ਬੁਕਿੰਗ ਅਸਿਸਟੈਂਟ 6EsKai ਲਾਂਚ ਕੀਤਾ ਹੈ।ਤੁਹਾਨੂੰ ਦੱਸ ਦੇਈਏ ਕਿ indiGo ਦਾ 6EsKai AI ਅਸਿਸਟੈਂਟ ਕੋਈ ਸਾਧਾਰਨ ਆਰਟੀਫਿਸ਼ੀਅਲ ਇੰਟੈਲੀਜੈਂਸ ਫੀਚਰ ਨਹੀਂ ਹੈ। ਇਹ AI ਅਸਿਸਟੈਂਟ ਫੀਚਰ ਗੂਗਲ ਦੇ ਪਾਰਟਨਰ Riafy ਦੁਆਰਾ ਬਣਾਏ ਗਏ ਇੱਕ ਬਹੁਤ ਹੀ ਖਾਸ AI ਪਲੇਟਫਾਰਮ ‘ਤੇ ਕੰਮ ਕਰਦਾ ਹੈ ਜੋ ਤੁਹਾਡੀ ਟਿਕਟ ਬੁਕਿੰਗ ਪ੍ਰਕਿਰਿਆ ਨੂੰ ਬਹੁਤ ਆਸਾਨ ਬਣਾਉਂਦਾ ਹੈ।6EsKai ਰਾਹੀਂ, ਤੁਸੀਂ ਫਲਾਈਟ ਦੀਆਂ ਟਿਕਟਾਂ ਬੁੱਕ ਕਰ ਸਕਦੇ ਹੋ, ਚੈੱਕ ਇਨ ਕਰ ਸਕਦੇ ਹੋ, ਫਲਾਈਟ ਸਟੇਟਸ ਚੈੱਕ ਕਰ ਸਕਦੇ ਹੋ, ਬੋਰਡਿੰਗ ਪਾਸ ਪ੍ਰਾਪਤ ਕਰ ਸਕਦੇ ਹੋ ਜਾਂ ਯਾਤਰਾ ਨਾਲ ਸਬੰਧਤ ਹੋਰ ਸਵਾਲਾਂ ਦੇ ਜਵਾਬ ਪ੍ਰਾਪਤ ਕਰ ਸਕਦੇ ਹੋ। ਖਾਸ ਗੱਲ ਇਹ ਹੈ ਕਿ ਤੁਸੀਂ ਇਹ ਸਭ ਕੁਝ ਆਪਣੀ ਇੰਸਟੈਂਟ ਮੈਸੇਜਿੰਗ ਐਪ WhatsApp ਰਾਹੀਂ ਕਰ ਸਕੋਗੇ। IndiGo ਦੀ ਨਵੀਂ 6EsKai ਫੀਚਰ ਹਿੰਦੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿੱਚ ਕੰਮ ਕਰਦੀ ਹੈ।ਕਿਵੇਂ ਕਰ ਸਕਦੇ ਹੋ ਐਕਟੀਵੇਟਜੇ ਤੁਸੀਂ 6EsKai ਦੀ ਵਰਤੋਂ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੇ WhatsApp ਤੋਂ +917065145858 ਉਤੇ ਮੈਸੇਜ ਭੇਜਣਾ ਹੋਵੇਗਾ। ਜਿਹੜੀ ਚੀਜ਼ 6EsKai ਨੂੰ ਸਭ ਤੋਂ ਖਾਸ ਬਣਾਉਂਦੀ ਹੈ ਇਸ ਦੀ ਭਾਸ਼ਾ ਮਾਡਲ ਤਕਨਾਲੋਜੀ ਹੈ। ...
Barnala : ਪੰਜਾਬ ਵਿਚ ਅਕਾਲੀ ਆਗੂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਸ ਨੇ ਆਪਣੀ ਮਾਂ-ਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮਗਰੋਂ ਖ਼ੁਦ ਨੂੰ ਵੀ ਗੋਲੀ ਮਾਰ ਲਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਸ ਦੀ ਪਤਨੀ ਰੋਜ਼ਾਨਾ ਦੀ ਤਰ੍ਹਾਂ ਸ਼ਾਮ ਨੂੰ ਦੁੱਧ ਲੈਣ ਗਈ ਸੀ। ਮਰਨ ਤੋਂ ਪਹਿਲਾਂ ਉਸ ਨੇ ਆਪਣੇ ਪਾਲਤੂ ਕੁੱਤੇ ਨੂੰ ਗੋਲ਼ੀ ਮਾਰ ਮੌਤ ਦੇ ਘਾਟ ਉਤਾਰ ਦਿੱਤਾ। ਉਕਤ ਅਕਾਲੀ ਆਗੂ ਦੀ ਪਛਾਣ ਕੁਲਵੀਰ ਸਿੰਘ ਮਾਨ ਵਜੋਂ ਹੋਈ ਹੈ।ਇਹ ਘਟਨਾ ਸ਼ਨੀਵਾਰ ਸ਼ਾਮ ਬਰਨਾਲਾ ਦੀ ਰਾਮ ਰਾਜ ਕਾਲੋਨੀ 'ਚ ਵਾਪਰੀ। ਮ੍ਰਿਤਕਾਂ ਦੀ ਪਛਾਣ ਕੁਲਵੀਰ ਸਿੰਘ ਮਾਨ, ਉਸ ਦੀ ਮਾਤਾ ਬਲਵੰਤ ਕੌਰ ਅਤੇ ਬੇਟੀ ਨਿਮਰਤ ਕੌਰ ਵਜੋਂ ਹੋਈ ਹੈ। ਗੋਲੀਆਂ ਦੀ ਆਵਾਜ਼ ਸੁਣ ਕੇ ਜਦੋਂ ਉਸਦਾ ਪਾਲਤੂ ਕੁੱਤਾ ਭੌਂਕਣ ਲੱਗਾ ਤਾਂ ਕੁਲਵੀਰ ਨੇ ਮਰਨ ਤੋਂ ਪਹਿਲਾਂ ਕੁੱਤੇ ਨੂੰ ਵੀ ਗੋਲੀ ਮਾਰ ਦਿੱਤੀ। ਅਕਾਲੀ ਆਗੂ ਕੁਲਵੀਰ ਮਾਨ ਨੇ ਅੱਧੇ ਘੰਟੇ ਦੇ ਅੰਦਰ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਸ ਦੀ ਪਤਨੀ ਰਮਨਦੀਪ ਕੌਰ ਕੁੱਤੇ ਲਈ ਦੁੱਧ ਲੈਣ ਗਈ ਹੋਈ ਸੀ। ਅੱਧੇ ਘੰਟੇ ਬਾਅਦ ਜਦੋਂ ਉਹ ਘਰ ਪਰਤੀ ਤਾਂ ਉਹ ਦੇਖ ਕੇ ਹੈਰਾਨ ਰਹਿ ਗਈ। ਉਸ ਨੇ ਘਰ ਵਿਚ ਚਾਰ ਲਾਸ਼ਾਂ ਪਈਆਂ ਦੇਖੀਆਂ। ਘਰ ਵਿਚ ਚਾਰ ਲਾਸ਼ਾਂ ਦੇਖ ਕੇ ਰਮਨਦੀਪ ਕੌਰ ਰੋਣ ਲੱਗ ਪਈ। ਉਸ ਦੀ ਆਵਾਜ਼ ਸੁਣ ਕੇ ਰਾਮ ਰਾਜ ਕਾਲੋਨੀ ਦੇ ਲੋਕ ਪਹੁੰਚ ਗਏ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਧੀ ਨੂੰ ਮਾਰੀਆਂ ਸਭ ਤੋਂ ਵੱਧ ਗੋਲ਼ੀਆਂਕੁਲਵੀਰ ਮਾਨ ਨੇ ਸਭ ਤੋਂ ਵੱਧ ਗੋਲੀਆਂ ਆਪਣੀ 21 ਸਾਲਾ ਧੀ ਨਿਮਰਤ ਕੌਰ 'ਤੇ ਚਲਾਈਆਂ। ਉਹ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਆਪਣੇ ਮਾਤਾ-ਪਿਤਾ ਨਾਲ ਛੁੱਟੀਆਂ ਮਨਾਉਣ ਆਈ ਸੀ। ਕੁਲਵੀਰ ਨੇ ਆਪਣੇ ਲਾਇਸੈਂਸੀ ਰਿਵਾਲਵਰ ਤੋਂ ਆਪਣੀ ਬੇਟੀ 'ਤੇ ਤਿੰਨ ਗੋਲੀਆਂ ਚਲਾਈਆਂ। ਫਿਰ ਉਸ ਨੇ ਬਜ਼ੁਰਗ ਮਾਂ 'ਤੇ ਦੋ ਗੋਲੀਆਂ ਅਤੇ ਕੁੱਤੇ 'ਤੇ ਇਕ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਜਲੰਧਰ : ਜਲੰਧਰ ਜ਼ਿਲ੍ਹੇ ਦੇ ਆਦਮਪੁਰ ਹਲਕੇ ਤੋਂ ਸਾਬਕਾ ਵਿਧਾਇਕ ਤੇ ਹਲਕਾ ਜਲੰਧਰ ਕੈਂਟ ਤੋਂ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਦੇ ਪੁੱਤਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪੁੱਤਰ ਕੰਵਰ ਮੱਕੜ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਸਰਬਜੀਤ ਮੱਕੜ ਦੇ ਬੇਟੇ ਕੰਵਰ ਦੀ ਕੁਝ ਦਿਨ ਪਹਿਲਾਂ ਸਰਜਰੀ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਗਈ। ਅੱਜ ਉਨ੍ਹਾਂ ਨੇ ਹਸਪਤਾਲ ’ਚ ਆਖਰੀ ਸਾਹ ਲਏ।ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਰਬਜੀਤ ਸਿੰਘ ਪੁੱਤਰ ਕੰਵਰ ਨੂੰ ਬਿਮਾਰੀ ਕਾਰਨ ਦਿੱਲੀ ਦੇ ਇੱਕ ਹਸਪਤਾਲ ਵਿੱਚ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦਰਦਨਾਕ ਘਟਨਾ ਕਾਰਨ ਪਰਿਵਾਰ ਦੁਖੀ ਹੈ ਅਤੇ ਰੋ ਰੋ ਕੇ ਬੁਰਾ ਹਾਲ ਹੈ।
ਹਿਮਾਚਲ ਜਾ ਰਹੇ ਪੰਜਾਬੀਆਂ ਨਾਲ ਕੁੱਟਮਾਰ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਜਾਣਕਾਰੀ ਮੁਤਾਬਿਕ ਬੀਤੇ ਦਿਨੀਂ ਫਿਲੌਰ ਤੋਂ ਮਨੀਕਰਨ ਸਾਹਿਬ ਗਏ ਕੌਂਸਲਰ ਪਤੀ ਲਖਵਿੰਦਰ ਲੱਖੂ ਤੇ ਉਸ ਦੇ 4 ਰਿਸ਼ਤੇਦਾਰਾਂ ‘ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ।ਲੱਖੂ ਨੇ ਦੱਸਿਆ ਕਿ ਸ੍ਰੀ ਮਨੀਕਰਨ ਸਾਹਿਬ ਨਜ਼ਦੀਕ ਗੱਡੀ ਖ਼ਰਾਬ ਹੋਣ ਕਰ ਕੇ ਉਹ ਸੜਕ ‘ਤੇ ਹੀ ਰੁਕੇ ਸਨ ਤੇ ਕਰੀਬ ਤੜਕੇ ਤਿੰਨ ਵਜੇ 12 ਵਿਅਕਤੀਆਂ ਤੇ ਤਿੰਨ ਔਰਤਾਂ ਵਲੋਂ ਉਨ੍ਹਾਂ ਉਤੇ ਹਮਲਾ ਕਰ ਦਿੱਤਾ ਗਿਆ। ਗੱਡੀ ਦੇ ਸ਼ੀਸ਼ੇ ਤੋੜ ਦਿੱਤੇ ਤੇ ਬਾਹਰ ਨਿਕਲਦੇ ਸਾਰ ਹੀ ਦਾਤਰ ਅਤੇ ਡਾਂਗਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਇਸ ਕਾਰਨ ਉਸ ਦੀ 2 ਹਿੱਸਿਆਂ ਤੋਂ ਬਾਂਹ ਟੁੱਟ ਗਈ ਤੇ ਉਸ ਦੇ ਸਾਥੀਆਂ ਵਿਚੋਂ ਇਕ ਨੂੰ ਸਿਰ ‘ਚ ਤੇ ਇਕ ਨੂੰ ਮੋਢੇ ‘ਤੇ ਦਾਤ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ।ਲੱਖੂ ਨੇ ਦੱਸਿਆ ਕਿ ਉਨ੍ਹਾਂ ਨੇ ਖੱਡ ‘ਚ ਛਾਲਾਂ ਮਾਰ ਕੇ ਆਪਣੀ ਜਾਨ ਬਚਾਈ ਤੇ ਕਿਸੇ ਢਾਬੇ ਵਾਲੇ ਦੀ ਮਦਦ ਨਾਲ ਪੁਲਿਸ ਬੁਲਾਈ। ਉਨ੍ਹਾਂ ਉੱਥੇ ਕਿਸੇ ਹਸਪਤਾਲ ਤੋਂ ਮੁੱਢਲੀ ਸਹਾਇਤਾ ਲਈ ਤੇ ਉਥੇ ਮੌਜੂਦ ਡਾਕਟਰ ਨੇ ਵੀ ਦੱਸਿਆ ਕਿ ਪੰਜਾਬੀਆਂ ‘ਤੇ ਹੋ ਰਹੇ ਹਮਲੇ ਦਾ ਅੱਜ ਇਹ ਚੌਥਾ ਕੇਸ ਸਾਡੇ ਕੋਲ ਆਇਆ ਹੈ। ਲੱਖੂ ਨੇ ਦੋਸ਼ ਲਾਇਆ ਕਿ ਮਦਦ ਲਈ ਆਏ ਪੁਲਿਸ ਕਰਮਚਾਰੀਆਂ ਨੇ ਵੀ ਸਾਨੂੰ ਡਰਾ ਧਮਕਾ ਕੇ ਕੋਈ ਵੀ ਕਾਰਵਾਈ ਨਾ ਕਰਨ ਲਈ ਕਿਹਾ ਤੇ ਆਪਣੀ ਲਿਖੀ ਹੋਈ ਲਿਖਤ ‘ਤੇ ਸਾਡੇ ਕੋਲੋਂ ਦਸਤਖ਼ਤ ਕਰਵਾ ਕੇ ਕੇਸ ਰਫਾ-ਦਫਾ ਕਰਨ ਦਾ ਆਖ ਸਾਡੇ ਕੋਲੋਂ ਪੈਸੈ ਵੀ ਵਸੂਲੇ। ਜਿਸ ਮਗਰੋਂ ਅਸੀ 8500 ਰੁਪਏ ਖ਼ਰਚ ਕਰਕੇ ਗੱਡੀ ਟੋਹ ਕਰ ਕੇ ਆਪਣੇ ਘਰ ਪਹੁੰਚੇ ਤੇ ਗੱਡੀ ਵਿਚ ਰੱਖੇ 20 ਹਜ਼ਾਰ ਰੁਪਏ ਵੀ ਗ਼ਾਇਬ ਸਨ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐਨ.ਆਰ.ਆਈ. ਪੰਜਾਬੀ ਜੋੜੇ ਉਤੇ ਹਿਮਾਚਲ ਵਿਚ ਹਮਲਾ ਹੋਇਆ ਸੀ। ਇਸ ਸਬੰਧੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਹਿਮਾਚਲ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਗਈ ਸੀ ਤੇ ਹਿਮਾਚਲ ਦੇ ਮੁੱਖ ਮੰਤਰੀ ਨੇ ਘਟਨਾ ਦੀ ਜਾਂਚ ਦੇ ਹੁਕਮ ਵੀ ਦਿੱਤੇ। ਪਰ ਇਸ ਦੇ ਬਾਵਜੂਦ ਕੁੱਟਮਾਰ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।
Amritsar : ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਵੱਲੋਂ ਬੀਤੇ ਦਿਨੀਂ ਸੋਸ਼ਲ ਮੀਡੀਆ ਉਤੇ ਇਕ ਤਸਵੀਰ ਸਾਂਝੀ ਕੀਤੀ ਗਈ ਸੀ। ਇਸ ਤਸਵੀਰ ਨੂੰ ਲੈ ਕੇ ਵਿਵਾਦ ਝਿੜ ਗਿਆ। ਲੋਕਾਂ ਦਾ ਕਹਿਣਾ ਹੈ ਕਿ ਇਸ ਤਸਵੀਰ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਦਰਅਸਲ, ਤਸਵੀਰ ਵਿਚ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਯੋਗਾ ਕਰਦੀ ਨਜ਼ਰ ਆ ਰਹੀ ਹੈ। ਯੋਗਾ ਦੌਰਾਨ ਉਹ ਆਪਣੀਆਂ ਲੱਤਾਂ ਅਸਮਾਨ ਵੱਲ ਤੇ ਸਿਰ ਜ਼ਮੀਨ ਉਤੇ ਟਿਕਾ ਦਿੰਦੀ ਹੈ। ਹਾਲਾਂਕਿ ਵਿਵਾਦ ਝਿੜਨ ਮਗਰੋਂ ਉਸ ਨੇ ਸਿੱਖ ਸੰਗਤ ਕੋਲੋਂ ਮਾਫੀ ਵੀ ਮੰਗ ਲਈ ਹੈ। ਉਸ ਦਾ ਕਹਿਣਾ ਹੈ ਕਿ ਉਸ ਦਾ ਇਰਾਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਇਸ ਪੋਸਟ ਵਿਚ ਉਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਟੈਗ ਕੀਤਾ ਹੈ।ਅਰਚਨਾ ਮਕਵਾਨਾ ਨੇ ਇੰਸਟਾਗ੍ਰਾਮ ਉਤੇ ਲਿਖਿਆ, “ਮੈਂ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਤੋਂ ਬਿਨਾਂ ਹਾਲ ਹੀ ਵਿਚ ਕੁੱਝ ਪੋਸਟ ਕੀਤਾ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਵਿਚ ਯੋਗਾ ਕਰਨਾ ਕੁੱਝ ਲੋਕਾਂ ਨੂੰ ਠੇਸ ਪਹੁੰਚਾ ਸਕਦਾ ਹੈ ਕਿਉਂਕਿ ਮੈਂ ਸਿਰਫ ਇਥੇ ਨਤਮਸਤਕ ਹੋ ਰਹੀ ਸੀ ਅਤੇ ਇਸ ਦਾ ਮਤਲਬ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਜੇਕਰ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਦਿਲੋਂ ਮੁਆਫੀ ਮੰਗਦੀ ਹਾਂ ਅਤੇ ਭਵਿੱਖ ਵਿਚ ਇਸ ਦਾ ਧਿਆਨ ਰੱਖਾਂਗੀ। ਕਿਰਪਾ ਕਰਕੇ ਮੇਰੀ ਮੁਆਫੀ ਸਵੀਕਾਰ ਕਰੋ।” ਜ਼ਿਕਰਯੋਗ ਹੈ ਕਿ ਇਸ ਪੋਸਟ ਲਈ ਸੋਸ਼ਲ ਮੀਡੀਆ ਇਨਫਲੂਐਂਸਰ ਨੂੰ ਕਾਫ਼ੀ ਟਰੋਲ ਵੀ ਕੀਤਾ ਗਿਆ। ਦੱਸ ਦੇਈਏ ਕਿ ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਚ ਰੀਲਜ਼ ਬਣਾਉਣ ਜਾਂ ਵੀਡੀਓ ਬਣਾਉਣ ਉਤੇ ਪਾਬੰਦੀ ਲਾ ਦਿੱਤੀ ਗਈ ਸੀ। ਬਾਵਜੂਦ ਇਸ ਦੇ ਅਜਿਹਾ ਮਾਮਲਾ ਸਾਹਮਣੇ ਆਇਆ ਹੈ।
ਚੰਡੀਗੜ੍ਹ-ਵੈਸਟਰਨ ਡਿਸਟਰਬੈਂਸ ਕਾਰਨ ਪਿਛਲੇ ਕੁਝ ਦਿਨਾਂ ਵਿਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਵਿਚ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 34 ਤੋਂ 40 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਆਉਣ ਵਾਲੇ ਤਿੰਨ ਦਿਨਾਂ ਵਿਚ ਤਾਪਮਾਨ ਮੁੜ ਵਧੇਗਾ, ਜਦੋਂ ਕਿ ਪੰਜਾਬ ਵਿੱਚ 26 ਜੂਨ ਤੋਂ ਪ੍ਰੀ-ਮੌਨਸੂਨ ਸਰਗਰਮ ਹੋਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ 45 ਡਿਗਰੀ ਦੇ ਨੇੜੇ ਪਹੁੰਚਿਆ ਪੰਜਾਬ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਆਉਣ ਵਾਲੇ 3 ਦਿਨਾਂ 'ਚ ਤਾਪਮਾਨ 'ਚ ਮਾਮੂਲੀ ਵਾਧਾ ਹੋਵੇਗਾ ਪਰ ਗਰਮੀ ਦੀ ਲਹਿਰ ਦੇ ਹਾਲਾਤ ਪੈਦਾ ਨਹੀਂ ਹੋਣਗੇ ਅਤੇ ਤਾਪਮਾਨ ਆਮ ਦੇ ਨੇੜੇ ਰਹੇਗਾ। ਵੈਸਟਰਨ ਡਿਸਟਰਬੈਂਸ ਦਾ ਅਸਰ 26 ਜੂਨ ਤੋਂ ਦੇਖਣ ਨੂੰ ਮਿਲੇਗਾ। ਇਹ ਪ੍ਰੀ-ਮਾਨਸੂਨ ਦੀ ਸ਼ੁਰੂਆਤ ਹੋਵੇਗੀ। ਜ਼ਿਆਦਾਤਰ ਇਲਾਕਿਆਂ 'ਚ ਮਾਨਸੂਨ ਅਜੇ ਵੀ ਹੌਲੀ-ਹੌਲੀ ਅੱਗੇ ਵਧ ਰਿਹਾ ਹੈ। ਜਿਸ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਾਨਸੂਨ ਇਸ ਸਾਲ ਜੁਲਾਈ ਦੇ ਪਹਿਲੇ ਹਫ਼ਤੇ ਹੀ ਆ ਜਾਵੇਗਾ। ਪਿਛਲੇ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਸਾਰੇ ਸ਼ਹਿਰਾਂ ਵਿਚ ਤਾਪਮਾਨ 40 ਡਿਗਰੀ ਤੋਂ ਘੱਟ ਰਿਹਾ। ਪੰਜਾਬ ਵਿਚ ਗੁਰਦਾਸਪੁਰ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 39.5 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਸਭ ਤੋਂ ਠੰਢਾ ਇਲਾਕਾ ਸ਼ਹੀਦ ਭਗਤ ਸਿੰਘ ਨਗਰ ਦਾ ਬੱਲੋਵਾਲ ਇਲਾਕਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 33.3 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿਚ ਜੂਨ ਦਾ ਮਹੀਨਾ ਖੁਸ਼ਕ ਰਿਹਾ ਹੈ। ਜਦੋਂ ਕਿ ਜੂਨ ਮਹੀਨੇ ਵਿੱਚ 21 ਤਰੀਕ ਤੱਕ ਔਸਤਨ 30.4 ਮਿਲੀਮੀਟਰ ਵਰਖਾ ਹੋਈ ਹੈ, ਜਦਕਿ ਪੰਜਾਬ ਵਿੱਚ ਹੁਣ ਤੱਕ ਸਿਰਫ਼ 8.8 ਮਿਲੀਮੀਟਰ ਮੀਂਹ ਹੀ ਪਿਆ ਹੈ। ਇਸ ਦਾ ਮਤਲਬ ਹੈ ਕਿ ਹੁਣ ਤੱਕ ਪੰਜਾਬ ਵਿੱਚ 71% ਘੱਟ ਮੀਂਹ ਪਿਆ ਹੈ।...
Punjab Police : ਲੁਧਿਆਣਾ ਵਿੱਚ ਅੱਜ ਤੜਕੇ 3.30 ਵਜੇ ਦੇ ਕਰੀਬ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾਬੜਤੋੜ ਗੋਲੀਆਂ ਚੱਲ ਗਈਆਂ। ਪੁਲਿਸ ਨੇ ਬਦਮਾਸ਼ਾਂ ਦੀ ਘੇਰਾਬੰਦੀ ਕੀਤੀ ਸੀ ਕਿ ਅੱਗਿਓਂ ਮੁਲਜ਼ਮਾਂ ਨੇ ਗੋਲ਼ੀਆਂ ਚਲਾ ਦਿੱਤੀਆਂ। ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਦੋ ਬਦਮਾਸ਼ਾਂ ਦੀਆਂ ਲੱਤਾਂ 'ਚ ਗੋਲੀਆਂ ਲੱਗੀਆਂ। ਗੋਲੀਆਂ ਵੱਜੀਆਂ ਤਾਂ ਮੁਲਜ਼ਮ ਹਾੜੇ ਕੱਢਣ ਲੱਗੇ। 'ਸਾਨੂੰ ਬਖਸ਼ ਦਿਓ' ਦਾ ਰੌਲਾ ਪਾ ਪੁਲਿਸ ਕੋਲੋਂ ਜਾਨ ਦੀ ਭੀਖ ਮੰਗਣ ਲੱਗੇ। ਮਗਰੋਂ ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ। ਫਿਲਹਾਲ ਕਿਸੇ ਅਧਿਕਾਰੀ ਨੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਮੁਲਜ਼ਮਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।ਪੁਲਿਸ ਸੂਤਰਾਂ ਅਨੁਸਾਰ ਥਾਣਾ ਹੈਬੋਵਾਲ ਪੁਲਿਸ ਨੂੰ ਕਿਸੇ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਕਤਲ ਦੀ ਕੋਸ਼ਿਸ਼ ਦੇ ਦੋ ਮੁਲਜ਼ਮ ਰਾਮ ਐਨਕਲੇਵ ਵਿੱਚ ਲੁਕੇ ਹੋਏ ਹਨ। ਜਦੋਂ ਪੁਲਿਸ ਨੇ ਛਾਪਾ ਮਾਰਿਆ ਤਾਂ ਪੁਲਿਸ ਨੂੰ ਦੇਖ ਕੇ ਅਪਰਾਧੀਆਂ ਨੇ ਆਪਣੇ ਟਿਕਾਣੇ ਬਦਲਣੇ ਸ਼ੁਰੂ ਕਰ ਦਿੱਤੇ। ਪੁਲਿਸ ਨੇ ਅਪਰਾਧੀਆਂ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਉਨ੍ਹਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਸ਼ੁਰੂ ਹੋ ਗਈ। ਇਸ ਦੌਰਾਨ ਪੁਲਿਸ ਦੀ ਗੋਲੀ ਰਵਿੰਦਰ ਤੇ ਉਸ ਦੇ ਸਾਥੀ ਸਤਿੰਦਰ ਦੀ ਖੱਬੀ ਲੱਤ ’ਚ ਲੱਗੀ। ਗੋਲੀ ਚਲਦੇ ਹੀ ਬਦਮਾਸ਼ ਰੌਲਾ ਪਾਉਣ ਲੱਗ ਗਏ, ਸਾਨੂੰ ਬਖ਼ਸ਼ ਦਿਓ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਦੋਵਾਂ ਮੁਲਜ਼ਮਾਂ ਦੀ ਪਛਾਣ ਰਵਿੰਦਰ ਸਿੰਘ ਵਾਸੀ ਪ੍ਰਤਾਪਸਿੰਘਵਾਲਾ ਅਤੇ ਸਤਿੰਦਰ ਸਿੰਘ ਵਾਸੀ ਹੈਦਰ ਐਨਕਲੇਵ ਵਜੋਂ ਹੋਈ ਹੈ। ਪੁਲਿਸ ਨੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ। ਪਤਾ ਲੱਗਾ ਹੈ ਕਿ ਰਵਿੰਦਰ ਦੀ ਸੱਜੀ ਲੱਤ ਵਿੱਚ ਅਤੇ ਸਤਿੰਦਰ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਹੈਬੋਵਾਲ ਵਿੱਚ 18 ਜੂਨ 2024 ਨੂੰ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ 'ਚ ਪੁਲਸ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਰਾਮ ਇਨਕਲੇਵ ਗਈ ਸੀ।
ਪੰਜਾਬੀ ਫਿਲਮ ਇੰਡਸਟਰੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਅਦਾਕਾਰ ਰਣਦੀਪ ਸਿੰਘ ਭੰਗੂ ਦਾ ਦੇਹਾਂਤ ਹੋ ਗਿਆ ਹੈ। PFTAA Punjabi Film And T.V Actors Association ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਪੋਸਟ 'ਚ ਲਿਖਿਆ ਹੈ, 'ਦੁੱਖ ਨਾਲ ਦੱਸ ਰਹੇ ਹਾਂ ਕਿ ਸਾਡੇ ਪਿਆਰੇ ਅਦਾਕਾਰ ਰਣਦੀਪ ਸਿੰਘ ਭੰਗੂ ਨਹੀ ਰਹੇ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਚੂਹੜ ਮਾਜਰਾ ਨੇੜੇ ਸ੍ਰੀ ਚਮਕੌਰ ਸਾਹਿਬ (ਰੋਪੜ) ਵਿਖੇ ਅੱਜ 22-6-2024 ਨੂੰ ਦੁਪਿਹਰ 12 ਵਜੇ ਹੋਵੇਗਾ।''ਦੱਸ ਦਈਏ ਕਿ ਅਦਾਕਾਰ ਰਣਦੀਪ ਸਿੰਘ ਭੰਗੂ ਦੀ ਮੌਤ ਕਿਸ ਕਾਰਨ ਹੋਈ ਹੈ, ਇਸ ਦਾ ਹਾਲੇ ਤ...
ਪਟਿਆਲਾ-ਪਟਿਆਲਾ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਭਾਖੜਾ ਨਹਿਰ ’ਚੋਂ ਤਿੰਨ ਨਾਬਾਲਿਗ ਬੱਚੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਨ੍ਹਾਂ ਤਿੰਨੇ ਆਪਸ ਵਿਚ ਭੈਣਾਂ ਸਨ। ਦੋ ਸਕੀਆਂ ਭੈਣਾਂ ਤੇ ਇਕ ਮਾਮੇ ਦੀ ਕੁੜੀ ਸੀ। ਇਸ ਨਾਲ ਇਲਾਕੇ ’ਚ ਦਹਿਸ਼ਤ ਫੈਲ ਗਈ ਹੈ। ਇਨ੍ਹਾਂ ਤਿੰਨਾਂ ਕੁੜੀਆਂ ਦੀ ਗੁੰਮਸ਼ੁਦਗੀ ਦੀ ਰਿਪੋਰਟ 12 ਜੂਨ ਨੂੰ ਥਾਣਾ ਪਸਿਆਣਾ ਵਿਖੇ ਦਰਜ ਕਰਵਾਈ ਗਈ ਸੀ। ਇਨ੍ਹਾਂ ’ਚੋਂ 2 ਭੈਣਾਂ ਪਿੰਡ ਭਾਨਰਾ ਦੀ ਰਹਿਣ ਵਾਲੀਆਂ ਸਨ। ਕੁੜੀਆਂ ਦੀ ਪਛਾਣ ਮੁਸਕਾਨ (17), ਪ੍ਰਿਆ (14) ਅਤੇ ਬਿੱਲੀ (14) ਦੇ ਰੂਪ ’ਚ ਹੋਈ ਹੈ। ਤਿੰਨਾਂ ਕੁੜੀਆਂ ਦੀਆਂ ਲਾਸ਼ਾਂ ਨੂੰ ਗੋਤਾਖੋਰਾਂ ਨੇ ਬਾਹਰ ਕੱਢਿਆ। ਲਾਸ਼ ਕੱਢਣ ਤੋਂ ਬਾਅਦ ਗੋਤਾਖੋਰਾਂ ਵੱਲੋਂ ਇਸ ਮਾਮਲੇ ’ਚ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ।ਦੋ ਸਕੀਆਂ ਭੈਣਾਂ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੇ ਕਿਸੇ ਗੱਲ ਨੂੰ ਲੈ ਕੇ ਬੱਚੀਆਂ ਨੂੰ ਝਿੜਕਿਆ ਸੀ। ਤੀਜੀ ਬੱਚੀ ਮ੍ਰਿਤਕ ਕੁੜੀਆਂ ਦੇ ਮਾਮੇ ਦੀ ਬੇਟੀ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ’ਤੇ ਵੱਡਾ ਦੁੱਖਾਂ ਦਾ ਪਹਾੜ ਟੁੱਟ ਗਿਆ। ਉਨ੍ਹਾਂ ਆਪਣੀਆਂ ਬੱਚੀਆਂ ਨੂੰ ਬੜੇ ਸ਼ੌਕ ਨਾਲ ਪਾਲਿਆ ਸੀ। ਤਿੰਨ ਲਾਸ਼ਾਂ ਨੂੰ ਦੇਖ ਕੇ ਪਰਿਵਾਰ ਤੋਂ ਦੁੱਖ ਸਹਿ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਬੱਚੀਆਂ ਦੀ ਮੌਤ ਦਾ ਅਸਲੀ ਕਾਰਨ ਲੱਭਿਆ ਜਾਵੇ।
Ludhiana : ਪੰਜਾਬ ਦੇ ਲੁਧਿਆਣਾ ਵਿਚ ਬੀਤੀ ਰਾਤ ਕਰੀਬ 12.30 ਵਜੇ ਹੰਬੜਾ ਰੋਡ ਉਤੇ ਕਥਿਤ ਤੌਰ ਉਤੇ ਨਸ਼ੇ ਵਿਚ ਧੁੱਤ ਇਕ ਟਰੱਕ ਡਰਾਈਵਰ ਨੇ ਖੂਬ ਖੋਰੂ ਮਚਾਇਆ। ਟਰੱਕ ਡਰਾਈਵਰ ਨੇ ਫੁੱਟਪਾਥ ਉਤੇ ਸੁੱਤੇ ਦੋ ਲੋਕਾਂ ਨੂੰ ਕੁਚਲ ਦਿੱਤਾ। ਇਕ ਵਿਅਕਤੀ ਦੀ ਮੌਕੇ ਉਤੇ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਡੀਐਮਸੀ ਲੁਧਿਆਣਾ ਵਿਚ ਭਰਤੀ ਕਰਵਾਇਆ ਗਿਆ।ਲੋਕਾਂ ਨੇ ਨਸ਼ੇ ਵਿਚ ਧੁੱਤ ਟਰੱਕ ਡਰਾਈਵਰ ਨੂੰ ਫੜ ਲਿਆ। ਚੀਕ ਚਿਹਾੜਾ ਸੁਣ ਕੇ ਮੌਕੇ ਉਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਜਾਣਕਾਰੀ ਮੁਤਾਬਕ ਕਬਾੜ ਨਾਲ ਭਰਿਆ ਟਰੱਕ ਹੰਬੜਾ ਰੋਡ ਤੋਂ ਜਲੰਧਰ ਜਲੰਧਰ ਬਾਈਪਾਸ ਵੱਲ ਜਾ ਰਿਹਾ ਸੀ। ਟਰੱਕ ਦੀ ਰਫਤਾਰ ਇੰਨੀ ਤੇਜ਼ ਸੀ ਕਿ ਡਰਾਈਵਰ ਟਰੱਕ ਤੋਂ ਕੰਟਰੋਲ ਗੁਆ ਬੈਠਾ। ਉਸ ਨੇ ਅਚਾਨਕ ਬਰੇਕ ਲਾ ਦਿੱਤੀ ਇਸ ਕਾਰਨ ਟਰੱਕ ਕੰਧ ਤੋੜ ਕੇ ਇਕ ਪਲਾਟ ਵਿਚ ਜਾ ਘੁਸਿਆ। ਇਸ ਦੌਰਾਨ ਟਰੱਕ ਨੇ ਫੁੱਟਪਾਥ ਉਤੇ ਸੌਂ ਰਹੇ ਦੋ ਲੋਕਾਂ ਨੂੰ ਦਰੜ ਦਿੱਤਾ।ਚੀਕ ਚਿਹਾੜਾ ਸੁਣ ਲੋਕਾਂ ਨੇ ਕੀਤੀ ਮਦਦਖੂਨ ਨਾਲ ਲਥਪਥ ਦੋਵਾਂ ਨੌਜਵਾਨਾਂ ਦੀਆਂ ਚੀਕਾਂ ਸੁਣ ਕੇ ਰਾਹਗੀਰ ਇਕੱਠੇ ਹੋ ਗਏ। ਮ੍ਰਿਤਕ ਦੀ ਪਛਾਣ ਮੁਕੇਸ਼ ਵਜੋਂ ਹੋਈ ਹੈ। ਜ਼ਖਮੀ ਦਾ ਨਾਂ ਮਨੋਜ ਕੁਮਾਰ ਹੈ। ਦੋਵੇਂ ਦੋਸਤ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਹਨ ਤੇ ਮਜ਼ਦੂਰੀ ਕਰਦੇ ਹਨ।ਰੋਜ਼ਾਨਾ ਵਾਂਗ ਦੋਵੇਂ ਫੁੱਟਪਾਥ ਉਤੇ ਸੌਂ ਰਹੇ ਸੀ ਕਿ ਟਰੱਕ ਨੇ ਦੋਵਾਂ ਨੂੰ ਦਰੜ ਦਿੱਤਾ। ਸੀਸੀਟੀਵੀ ਕਢਵਾਈ ਜਾ ਰਹੀ- ਪੁਲਿਸਉਧਰ, ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚੀ। ਸਬ ਇੰਸਪੈਕਟਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਨਸ਼ੇ ਵਿਚ ਧੁੱਤ ਟਰੱਕ ਚਾਲਕ ਨੂੰ ਕਾਬੂ ਕਰ ਲਿਆ ਹ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ ਕਢਵਾਈ ਜਾ ਰਹੀ ਹੈ। ਮੁਲਜ਼ਮ ਖਿ਼ਲਾਫ਼ ਕਾਰਵਾਈ ਹੋਵੇਗੀ।
ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਵਿਚ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ 'ਚ ਵੱਡਾ ਬਦਲਾਅ ਕਰਨ ਜਾ ਰਹੀ ਹੈ। ਹੁਣ ਬੱਸਾਂ ਵਿਚ ਔਰਤਾਂ ਦਾ ਆਧਾਰ ਕਾਰਡ ਨਹੀਂ ਚੱਲੇਗਾ। ਔਰਤਾਂ ਨੂੰ ਮੁਫ਼ਤ ਬੱਸ ਯਾਤਰਾ ਲਈ ਪਛਾਣ ਵਜੋਂ ਆਧਾਰ ਕਾਰਡ ਦੀ ਜ਼ਰੂਰਤ ਨਹੀਂ ਹੋਵੇਗੀ। ਪੰਜਾਬ ਸਰਕਾਰ ਔਰਤਾਂ ਨੂੰ ਆਰਐਫਆਈਡੀ (ਰੇਡੀਓ ਫ੍ਰੀਕੁਐਂਸੀ ਆਈਡੈਂਟੀਫਿਕੇਸ਼ਨ ਡਿਵਾਈਸ) ਪ੍ਰਦਾਨ ਕਰੇਗੀ। ਐਨਸੀਐਮਸੀ (ਨੈਸ਼ਨਲ ਕਾਮਨ ਮੋਬਿਲਿਟੀ ਕਾਰਡ) ਉਪਲਬਧ ਹੋਵੇਗਾ, ਇਹ ਦੋ ਵੱਖ-ਵੱਖ ਕਾਰਡ ਹਨ। ਇਨ੍ਹਾਂ ਦੋਵਾਂ ਕਾਰਡਾਂ ਨੂੰ ਫਿਲਹਾਲ ਪ੍ਰਪੋਜ਼ਲ ਵਿਚ ਰੱਖਿਆ ਗਿਆ ਹੈ। ਸੂਤਰਾਂ ਮੁਤਾਬਕ ਇਨ੍ਹਾਂ ਕਾਰਡਾਂ ਨਾਲ ਔਰਤਾਂ ਦੀ ਸਹੀ ਪਛਾਣ, ਦਸਤਾਵੇਜ਼ਾਂ ਦੀ ਤਸਦੀਕ ਅਤੇ ਕੁੱਲ ਯਾਤਰਾ ਡਾਟਾ ਰਿਕਾਰਡ ਕਰਨਾ ਆਸਾਨ ਹੋ ਜਾਵੇਗਾ।ਦੱਸਦੇਈਏ ਕਿ ਪੰਜਾਬ ਵਿਚ ਹਰ ਮਹੀਨੇ ਲਗਪਗ 1.25 ਕਰੋੜ ਔਰਤਾਂ ਸਰਕਾਰੀ ਬੱਸਾਂ ਵਿਚ ਮੁਫ਼ਤ ਬੱਸ ਯਾਤਰਾ ਕਰ ਰਹੀਆਂ ਹਨ। ਹਨ। ਪੰਜਾਬ ਵਿਚ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਅਪ੍ਰੈਲ 2021 ਵਿਚ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (ਕਾਂਗਰਸ) ਨੇ ਸ਼ੁਰੂ ਕੀਤੀ ਸੀ। ਹੁਣ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਇਸ ਨੂੰ ਜਾਰੀ ਰੱਖਿਆ ਹੈ। ਅੰਕੜੇ ਦੱਸਦੇ ਹਨ ਕਿ ਹੁਣ ਤੱਕ ਪੰਜਾਬ ਵਿਚ 35.53 ਕਰੋੜ ਔਰਤਾਂ ਨੇ 1680 ਕਰੋੜ ਰੁਪਏ ਦੀ ਮੁਫ਼ਤ ਯਾਤਰਾ ਕੀਤੀ ਹੈ।
ਮੋਹਾਲੀ ਦੇ ਮੁੱਲਾਪੁਰ ਥਾਣੇ ਅਧੀਨ ਪੈਂਦੇ ਪਿੰਡ ਮਾਜਰਾ ਦੇ ਯੂਨੀਅਨ ਬੈਂਕ ਵਿਚ ਪੁਆੜਾ ਪੈ ਗਿਆ। ਸੁਰੱਖਿਆ ਗਾਰਡ ਨੇ ਬੈਂਕ ਵਿਚ ਆਏ ਵਿਅਕਤੀ ਉਤੇ ਗੋਲ਼ੀ ਚਲਾ ਦਿੱਤੀ। ਇਸ ਕਾਰਨ ਮਾਂ ਨਾਲ ਪੈਸੇ ਕਢਵਾਉਣ ਆਇਆ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਉਸ ਦਾ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਹੈ। ਪਰ ਇੱਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮ ਗੁਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮਾਮਲੇ ਵਿਚ ਮੁਲਜ਼ਮ ਕੋਲੋਂ ਪੁੱਛਗਿਛ ਕਰ ਰਹੀ ਹੈ। ਪੀੜਤ ਦਾ ਵੀ ਬਿਆਨ ਲਿਆ ਜਾ ਰਿਹਾ ਹੈ।ਪੁਲਿਸ ਦੇ ਸੂਤਰਾਂ ਮੁਤਾਬਕ ਪੀੜਤ ਮਨੀ ਪਿੰਡ ਮਾਜਰਾ ਦਾ ਰਹਿਣ ਵਾਲਾ ਹੈ। ਉਸ ਦੀ ਮਾਂ ਦਾ ਯੂਨੀਅਨ ਬੈਂਕ ਦੀ ਇਸੇ ਬ੍ਰਾਂਚ ਵਿਚ ਖਾਤਾ ਹੈ। ਉਹ ਆਪਣੀ ਮਾਂ ਦੇ ਨਾਲ ਇਥੇ ਪੈਸੇ ਕਢਵਾਉਣ ਆਇਆ ਸੀ ਪਰ ਗੇਟ ਨਾ ਖੁਲ੍ਹਣ ਉਤੇ ਬੈਂਕ ਦੇ ਸੁਰੱਖਿਆ ਗਾਰਡ ਨਾਲ ਕਹਾਸੁਣੀ ਹੋ ਗਈ। ਇਸ ਮਗਰੋਂ ਸੁਰੱਖਿਆ ਗਾਰਡ ਨੇ ਗੋਲੀ ਚਲਾ ਦਿੱਤੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर