LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
punjab news
jalandhar nihang singh clash

ਜਲੰਧਰ-ਗੜ੍ਹਾ ਰੋਡ 'ਤੇ ਨਿਹੰਗ ਸਿੰਘਾਂ ਵੱਲੋਂ ਪੁਲਿਸ 'ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਮਾਚਾਰ ਅਨੁਸਾਰ ਠੇਕੇ ਦੇ ਬਾਹਰ ਧਮਕੀ ਭਰੇ ਬੋਰਡ ਲਗਾਉਣ ਦੇ ਮਾਮਲੇ ਦੀ ਜਾਂਚ ਕਰਨ ਆਈ ਪੁਲਿਸ ਪਾਰਟੀ 'ਤੇ ਨਿਹੰਗ ਸਿੰਘਾਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਥਾਣਾ 6 ਦੇ ਐਸਐਚਓ ਅਤੇ ਏਸੀਪੀ ਮਾਡਲ ਟਾਊਨ ਜ਼ਖ਼ਮੀ ਹੋ ਗਏ। ਜਿਵੇਂ ਹੀ ਏਸੀਪੀ ਤੇ ਐਸਐਚਓ 'ਤੇ ਹਮਲਾ ਹੋਇਆ। ਪੁਲਿਸ ਫੋਰਸ ਨੇ ਤੁਰੰਤ 6 ਨਿਹੰਗ ਸਿੰਘਾਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਨ੍ਹਾਂ ਵਿਚ 2 ਨਾਬਾਲਗ ਵੀ ਸਨ। ਨਿਹੰਗ ਸਿੰਘਾਂ ਕੋਲੋਂ ਉਨ੍ਹਾਂ ਦੇ ਹਥਿਆਰ ਵੀ ਖੋਹ ਲਏ ਗਏ। ਸਾਰਿਆਂ ਨੂੰ ਥਾਣਾ 7 ਵਿਖੇ ਲਿਜਾਇਆ ਗਿਆ ਹੈ। ਹਾਲਾਂਕਿ ਏਸੀਪੀ ਤੇ ਐਸਐਚਓ ਦੇ ਹੱਥਾਂ 'ਤੇ ਸੱਟਾਂ ਲੱਗੀਆਂ ਹਨ। ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਪੂਰੇ ਝਗੜੇ ਦੀ ਵੀਡੀਓਗ੍ਰਾਫੀ ਵੀ ਕਰ ਲਈ ਹੈ, ਜੋ ਕਿ ਕੁੱਝ ਸਮੇਂ ਬਾਅਦ ਪੁਲਿਸ ਵਲੋਂ ਜਨਤਕ ਕੀਤੀ ਜਾਵੇਗੀ। ਪੁਲਿਸ ਨੇ ਨਿਹੰਗ ਸਿੰਘਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

fatehgarh alto

ਫਤਹਿਗੜ੍ਹ ਸਾਹਿਬ ਵਿਖੇ ਬੇਹੱਦ ਭਿਆਨਕ ਹਾਦਸਾ ਵਾਪਰਿਆ ਜਿਥੇ ਇਕ ਟਿੱਪਰ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਕਾਰ ਵਿਚ ਜਾ ਰਹੇ ਤਿੰਨ ਦੋਸਤਾਂ ਵਿਚੋਂ ਦੋ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਇਹ ਹਾਦਸਾ ਚੁੰਨੀ ਚੌਕੀ ਲਾਗੇ ਖੇੜੀ ਚੌਕ ਨੇੜੇ ਵਾਪਰਿਆ। ਗੰਭੀਰ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਰਜਿੰਦਰ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ।ਪੁਲਿਸ ਚੌਕੀ ਚੁੰਨੀ ਕਲਾਂ ਦੇ ਪੁਲਿਸ ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ 3 ਦੋਸਤ ਆਲਟੋ ਕਾਰ ਵਿਚ ਸਵਰ ਹੋ ਕੇ ਜਾ ਰਹੇ ਸਨ, ਜਦੋਂ ਉਹ ਖੇੜੀ ਚੌਂਕ ਦੇ ਨਜ਼ਦੀਕ ਪਹੁੰਚੇ ਤਾਂ ਟਿੱਪਰ ਨੇ ਉਨ੍ਹਾਂ ਦੀ ਆਲਟੋ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ 2 ਦੋਸਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਰਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਤੀਜੇ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਕਿ ਗੰਭੀਰ ਜ਼ਖਮੀ ਹੈ।ਉਨ੍ਹਾਂ ਦੱਸਿਆ ਕਿ ਗੰਭੀਰ ਜ਼ਖਮੀ ਹੋਏ ਹਰਪ੍ਰੀਤ ਸਿੰਘ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਹੈ। ਥਾਣਾ ਬਡਾਲੀ ਆਲਾ ਸਿੰਘ ਵਿਖੇ ਟਿੱਪਰ ਚਾਲਕ ਵਿਰੁੱਧ ਮੁਕੱਦਮਾ ਦਰਜ ਕਰਵਾ ਕੇ ਚੁੰਨੀ ਕਲਾਂ ਚੌਂਕੀ ਦੀ ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਿੰਨੇ ਨੌਜਵਾਨ ਜੇਸੀਬੀ ਦਾ ਕੰਮ ਕਰਦੇ ਸੀ ਤੇ ਇੱਥੇ ਸਾਮਾਨ ਲੈਣ ਆਏ ਸੀ। ਇਸ ਦੌਰਾਨ ਟਿੱਪਰ ਚਾਲਕ ਨੇ ਲਾਪਰਵਾਹੀ ਨਾਲ ਟਿੱਪਰ ਚਲਾਉਂਦਿਆਂ ਆਲਟੋ ਕਾਰ ਨੂੰ ਸਿੱਧੀ ਟੱਕਰ ਮਾਰ ਦਿੱਤੀ। ਜਿਸ ਕਾਰਨ ਹਾਦਸਾ ਵਾਪਰ ਗਿਆ।

bank union

ਮੋਹਾਲੀ ਦੇ ਮੁੱਲਾਪੁਰ ਥਾਣੇ ਅਧੀਨ ਪੈਂਦੇ ਪਿੰਡ ਮਾਜਰਾ ਦੇ ਯੂਨੀਅਨ ਬੈਂਕ ਵਿਚ ਪੁਆੜਾ ਪੈ ਗਿਆ। ਸੁਰੱਖਿਆ ਗਾਰਡ ਨੇ ਬੈਂਕ ਵਿਚ ਆਏ ਵਿਅਕਤੀ ਉਤੇ ਗੋਲ਼ੀ ਚਲਾ ਦਿੱਤੀ। ਇਸ ਕਾਰਨ ਮਾਂ ਨਾਲ ਪੈਸੇ ਕਢਵਾਉਣ ਆਇਆ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਉਸ ਦਾ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਹੈ। ਪਰ ਇੱਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮ ਗੁਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮਾਮਲੇ ਵਿਚ ਮੁਲਜ਼ਮ ਕੋਲੋਂ ਪੁੱਛਗਿਛ ਕਰ ਰਹੀ ਹੈ। ਪੀੜਤ ਦਾ ਵੀ ਬਿਆਨ ਲਿਆ ਜਾ ਰਿਹਾ ਹੈ।ਪੁਲਿਸ ਦੇ ਸੂਤਰਾਂ ਮੁਤਾਬਕ ਪੀੜਤ ਮਨੀ ਪਿੰਡ ਮਾਜਰਾ ਦਾ ਰਹਿਣ ਵਾਲਾ ਹੈ। ਉਸ ਦੀ ਮਾਂ ਦਾ ਯੂਨੀਅਨ ਬੈਂਕ ਦੀ ਇਸੇ ਬ੍ਰਾਂਚ ਵਿਚ ਖਾਤਾ ਹੈ। ਉਹ ਆਪਣੀ ਮਾਂ ਦੇ ਨਾਲ ਇਥੇ ਪੈਸੇ ਕਢਵਾਉਣ ਆਇਆ ਸੀ ਪਰ ਗੇਟ ਨਾ ਖੁਲ੍ਹਣ ਉਤੇ ਬੈਂਕ ਦੇ ਸੁਰੱਖਿਆ ਗਾਰਡ ਨਾਲ ਕਹਾਸੁਣੀ ਹੋ ਗਈ। ਇਸ ਮਗਰੋਂ ਸੁਰੱਖਿਆ ਗਾਰਡ ਨੇ ਗੋਲੀ ਚਲਾ ਦਿੱਤੀ। 

exams practical pseb

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆ ਜੁਲਾਈ ਵਿੱਚ ਲਿਖਤੀ ਪ੍ਰੀਖਿਆ ਤੋਂ ਬਾਅਦ 22 ਤੋਂ 26 ਜੁਲਾਈ ਵਿਚਾਲੇ ਹੋਵੇਗੀ। ਬੋਰਡ ਨੇ ਪ੍ਰੀਖਿਆ ਨਾਲ ਸਬੰਧਤ ਸਾਰੀ ਜਾਣਕਾਰੀ ਆਪਣੀ ਵੈੱਬਸਾਈਟ srsecconduct.pseb@punjab.gov.in ‘ਤੇ ਅਪਲੋਡ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ ਪੰਜਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ 4 ਜੁਲਾਈ ਤੋਂ ਸ਼ੁਰੂ ਹੋ ਕੇ 12 ਜੁਲਾਈ ਤੱਕ ਚੱਲਣਗੀਆਂ। ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 17 ਜੁਲਾਈ ਦਰਮਿਆਨ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 17 ਜੁਲਾਈ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 20 ਜੁਲਾਈ ਤੱਕ ਹੋਣਗੀਆਂ। ਜਲੰਧਰ ਪੱਛਮੀ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਕਾਰਨ 10 ਤਰੀਕ ਨੂੰ ਹੋਣ ਵਾਲੇ ਪੇਪਰ ਮੁਲਤਵੀ ਕਰ ਦਿੱਤੇ ਗਏ ਹਨ। ਜਿਸ ਦੀ ਪ੍ਰੀਖਿਆ ਦੇ ਆਖਰੀ ਦਿਨ ਕਰਵਾਈ ਜਾਵੇਗੀ। ਬੋਰਡ ਵੱਲੋਂ ਪ੍ਰੀਖਿਆ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।12ਵੀਂ ਜਮਾਤ ਦੀ ਭੂਗੋਲ ਪ੍ਰੀਖਿਆ PSEB ਵੱਲੋਂ ਨਹੀਂ ਕਰਵਾਈ ਜਾਵੇਗੀ, ਸਕੂਲ ਆਪਣੇ ਪੱਧਰ ‘ਤੇ ਪ੍ਰੀਖਿਆ ਕਰ ਸਕਣਗੇ। ਵੋਕੇਸ਼ਨਲ ਸਟਰੀਮ ਦੀ ਨੌਕਰੀ ਸਬੰਧੀ ਸਿਖਲਾਈ ਨਵੰਬਰ ਦੇ ਪਹਿਲੇ ਮਹੀਨੇ ਅਤੇ ਦਸੰਬਰ ਦੇ ਅੰਤ ਵਿੱਚ ਕਰਵਾਈ ਜਾਵੇਗੀ। ਇਹ ਸਿਖਲਾਈ 21 ਦਿਨਾਂ ਤੱਕ ਚੱਲੇਗੀ। NSQF ਲਿਖਤੀ ਪ੍ਰੀਖਿਆ ਤੋਂ ਤੁਰੰਤ ਬਾਅਦ ਨੌਕਰੀ ਦੀ ਸਿਖਲਾਈ ‘ਤੇ ਸੱਤ ਦਿਨ ਹੋਣਗੇ। ਸਕੂਲ ਆਪਣੇ ਪੱਧਰ ’ਤੇ ਇਸ ਸਬੰਧੀ ਪ੍ਰਬੰਧ ਕਰਨਗੇ।...

ludhiana railway news

Ludhiana : 15 ਸਾਲ ਦੀ ਨਿਆਣੀ ਉਮਰ ਵਿਚ ਇਕ ਨਾਬਾਲਿਗਾ ਲੁਧਿਆਣਾ ਰੇਲਵੇ ਸਟੇਸ਼ਨ ਵਿਖੇ ਬੀਤੇ ਦਿਨੀਂ ਖੁਦਕੁਸ਼ੀ ਕਰਨ ਲਈ ਰੇਲਵੇ ਬਰਿੱਜ ਉਤੇ ਜਾ ਚੜ੍ਹੀ। ਉਹ ਪਲੇਟਫਾਰਮ ਨੰਬਰ 6 ਦੇ ਪੁਲ ਉਤੇ ਚੜ੍ਹ ਕੇ ਹੇਠਾਂ ਛਾਲ ਮਾਰਨ ਲੱਗੀ। ਉਸ ਨੂੰ ਹੇਠਾਂ ਲਟਕਦੇ ਵੇਖ ਲੋਕਾਂ ਨੇ ਰੋਲਾ ਪਾਇਆ ਤਾਂ 2 ਟੀਟੀਈ ਤੇ ਇਕ ਰੇਲਵੇ ਯੂਨੀਅਨ ਦੇ ਨੇਤਾ ਨੇ ਰੈਸਕਿਊ ਕੀਤਾ। ਕਰੀਬ 25 ਫੁੱਟ ਉਚੀ ਪੌੜੀ ਲਾ ਕੇ ਕਰੀਬ 1 ਘੰਟੇ ਦੀ ਮਸ਼ਕਤ ਮਗਰੋਂ ਉਸ ਨੂੰ ਉਤਾਰਿਆ ਜਾ ਸਕਿਆ। ਰੇਲਵੇ ਅਧਿਕਾਰੀਆਂ  ਨੂੰ ਬੱਚੀ ਦੀ ਜਾਨ ਬਚਾਉਣ ਲਈ ਕਰੀਬ ਇਕ ਘੰਟੇ ਤਕ ਬਿਜਲੀ ਸਪਲਾਈ ਨੂੰ ਬੰਦ ਕਰਵਾਉਣਾ ਪਿਆ ਤਾਂ ਜੋ ਹਾਈ ਟੈਂਸ਼ਨ ਤਾਰਾਂ ਕਾਰਨ ਕਰੰਟ ਨਾ ਲਗ ਜਾਵੇ। ਜਾਣਕਾਰੀ ਮੁਤਾਬਿਕ ਲੜਕੀ ਦੀ ਮਾਂ ਇੱਕ ਮਹੀਨਾ ਪਹਿਲਾਂ ਹੀ ਉੱਤਰ ਪ੍ਰਦੇਸ਼ ਤੋਂ ਆਪਣੇ ਪਿੰਡ ਤੋਂ ਆਈ ਸੀ। ਉਸ ਦੀ ਬੇਟੀ ਪਿੰਕੀ ਅਤੇ ਉਹ ਖੁਦ ਲੋਕਾਂ ਦੇ ਘਰ ਸਾਫ਼ ਸਫ਼ਾਈ ਦਾ ਕੰਮ ਕਰਦੀਆਂ ਹਨ। ਅੱਜ ਉਹਨਾਂ ਦੀ ਬੇਟੀ ਜਦੋਂ ਘਰ ਤੋਂ ਕੰਮ ਕਰਨ ਲਈ ਨਿਕਲੀ ਤਾਂ ਅਚਾਨਕ ਸਹੇਲੀ ਰਾਧਾ ਦਾ ਫੋਨ ਆਇਆ ਜਿਸ ਤੋਂ ਬਾਅਦ ਉਹਨਾਂ ਦੇ ਪਰਿਵਾਰ ਨੂੰ ਪਤਾ ਲੱਗਾ ਕਿ ਉਹਨਾਂ ਦੀ ਬੇਟੀ ਰੇਲਵੇ ਸਟੇਸ਼ਨ ਤੇ ਚਲੀ ਗਈ ਹੈ ਅਤੇ ਉੱਥੇ ਪਲੇਟਫਾਰਮ ਨੰਬਰ ਛੇ ਤੇ’ ਬਣੇ ਪੁੱਲ ਦੇ ਉੱਤੇ ਚੜ੍ਹ ਗਈ ਹੈ। ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਰੈਸਕੀਉ ਆਪਰੇਸ਼ਨ ਚਲਾਇਆ ਗਿਆ ਅਤੇ ਪੌੜੀ ਲਾ ਕੇ ਲੜਕੀ ਨੂੰ ਹੇਠਾਂ ਉਤਾਰਿਆ ਗਿਆ। ਇਸ ਮਾਮਲੇ ਵਿਚ ਜੀਆਰਪੀ ਤੇ ਆਰਪੀਐਪ ਦੇ ਅਧਿਕਾਰੀ ਮੂਕ ਦਰਸ਼ਕ ਬਣ ਵੇਖਦੇ ਰਹੇ, ਕਿਸੇ ਨੇ ਵੀ ਬੱਚੀ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਸੂਤਰਾਂ ਮੁਤਾਬਕ ਇਸ ਮਾਮਲੇ ਵਿਚ ਹੁਣ ਫਿਰੋਜ਼ਪੁਰ ਡਵੀਜ਼ਨ ਵੀ ਐਕਸ਼ਨ ਲੈਣ ਦੀ ਤਿਆਰੀ ਵਿਚ ਹੈ।  ਗੱਲਬਾਤ ਦੌਰਾਨ  ਫਿਰੋਜ਼ਪੁਰ ਡਵੀਜ਼ਨ  ਦੇ ਸੀਨੀਅਰ ਡੀਐਸਪੀ ਰਿਸ਼ੀ ਪਾਂਡੇ ਨੇ ਕਿਹਾ ਕਿ ਮਾਮਲਾ ਬਹੁਤ ਗੰਭੀਰ ਹੈ। ਨਾਬਾਲਿਗਾ ਬੱਚੀ ਪੁਲ ਤਕ ਕਿਵੇਂ ਪਹੁੰਚੀ ਇਹ ਵੀ ਜਾਂਚ ਦਾ ਵਿਸ਼ਾ ਹੈ। ਜ਼ਿੰਮੇਵਾਰ ਲੋਕਾਂ ਕੋਲੋਂ ਵੀ ਜਵਾਬ ਤਲਬੀ ਕੀਤੀ ਜਾਵੇਗੀ ਕਿ ਜਦੋਂ ਬੱਚੀ ਉਪਰ ਪੁਲ ਉਤੇ ਚੜ੍ਹ ਰਹੀ ਸੀ ਤਾਂ ਕਿਸੇ ਨੇ ਕਿਉਂ ਨਹੀਂ ਵੇਖਿਆ। ਇਹ ਵੱਡੀ ਲਾਪਰਵਾਹੀ ਹੈ।

rain punjab today

Weather Update : ਪੰਜਾਬ ਵਿਚ ਬੁੱਧਵਾਰ ਸ਼ਾਮ ਨੂੰ ਹੋਈ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਰਾਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋਈ। ਇਸ ਤੋਂ ਬਾਅਦ ਘੱਟੋ ਘੱਟ ਤਾਪਮਾਨ ਵਿਚ 6 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਕੱਲ੍ਹ ਸ਼ਾਮ ਤਕ ਰੋਪੜ ਵਿਚ 20 MM ਤੇ ਅੰਮ੍ਰਿਤਸਰ ਵਿਚ 3.6 MM ਬਾਰਿਸ਼ ਦਰਜ ਕੀਤੀ ਗਈ। ਉਥੇ, ਗੁਰੂਵਾਰ ਨੂੰ ਪੰਜਾਬ ਵਿਚ ਤੇਜ਼ ਹਵਾਵਾਂ, ਤੂਫਾਨ ਤੇ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਸ਼ਾਮ ਅੰਮ੍ਰਿਤਸਰ ਤੇ ਪਠਾਨਕੋਟ ਤੋਂ ਬਾਅਦ ਪਟਿਆਲਾ, ਐਸਏਐਸ ਨਗਰ ,ਫਤਹਿਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ, ਐਸਬੀਐਸ ਨਗਰ  ਤੇ ਹੁਸ਼ਿਆਰਪੁਰ ਵਿਚ ਵੀ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਈ। ਉਧਰ, ਵੀਰਵਾਰ ਨੂੰ ਵੀ ਪੰਜਾਬ ਦੇ ਕਈ ਇਲਾਕਿਆਂ ਵਿਚ ਬੱਦਲ ਛਾਏ ਰਹੇ। ਤੇਜ਼ ਹਵਾਵਾਂ ਵੀ ਚੱਲੀਆਂ। ਹਾਲਾਂਕਿ ਸ਼ੁੱਕਰਵਾਰ ਤੋਂ ਪੰਜਾਬ ਵਿਚ ਹਾਲਾਤ ਆਮ ਜਿਹੇ ਹੋ ਜਾਣਗੇ। ਬਾਰਿਸ਼ ਕਾਰਨ ਤਾਪਮਾਨ ਵੀ ਆਮ ਰਹਿਣ ਦੀ ਉਮੀਦ ਹੈ।23 ਜੂਨ ਤੋਂ ਫਿਰ ਹੀਟਵੇਵ ਦਾ ਅਲਰਟਦੋ ਦਿਨ ਬਾਰਿਸ਼ ਤੇ ਤੇਜ਼ ਹਵਾਵਾਂ ਤੋਂ ਬਾਅਦ ਲੋਕਾਂ ਨੂੰ 21 ਤੇ 22 ਜੂਨ ਨੂੰ ਗਰਮੀ ਤੋਂ ਰਾਹਤ ਮਿਲਦੀ ਦਿਖ ਰਹੀ ਹੈ ਪਰ 23 ਜੂਨ ਤੋਂ ਬਾਅਦ ਇਕ ਵਾਰ ਫਿਰ ਪੰਜਾਬ ਵਿਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਰਾਜਸਥਾਨ ਨਾਲ ਲੱਗਦੇ ਤੇ ਪਛਮੀ ਮਾਲਵਾ ਦੇ ਫਾਜ਼ਿਲਕਾ,ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਤੇ ਮਾਨਸਾ ਤੇ ਬਠਿੰਡਾ ਵਿਚ ਮੌਸਮ ਵਿਭਾਗ ਨੇ ਹੀਟਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

punjab police reels

Punjab Police : Reels ਬਣਾਉਣ ਦਾ ਖੁਮਾਰ ਲੋਕਾਂ ਉਤੇ ਇਸ ਕਦਰ ਚੜ੍ਹ ਗਿਆ ਹੈ ਕਿ ਨਾ ਥਾਂ ਵੇਖਦੇ ਨਾ ਸਮਾਂ ਬਸ ਰੀਲ ਬਣਾਉਣ ਲੱਗ ਜਾਂਦੇ ਹਨ। ਕਈ ਵਾਰ ਅਜਿਹਾ ਕਰਨਾ ਕਈਆਂ ਉਤੇ ਭਾਰੀ ਵੀ ਪਿਆ ਹੈ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਲੁਧਿਆਣਾ ਤੋਂ। ਇੱਥੇ ਇਕ ਕੁੜੀ ਨੇ ਥਾਣੇ ਦੇ ਅੰਦਰ ਹੀ ਰੀਲ ਬਣਾ ਲਈ। ਮਗਰੋਂ ਰੀਲ ਉਪਲ ਗਾਣਾ ਲਾਇਆ, 'ਬਿੰਦੀ ਜੌਹਲ ਵਾਂਗੂ ਫਿਰਦਾ ਏਅਰਪੋਰਟਾਂ 'ਤੇ....ਹੋਣ ਨਹੀਂ ਦਿੰਦਾ ਅੰਦਰ ਵਕੀਲ....।' ਕੁੜੀ ਨੇ ਇਸ ਰੀਲ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਅਪਲੋਡ ਕਰ ਦਿੱਤਾ, ਜੋ ਤੇਜ਼ੀ ਨਾਲ ਵਾਇਰਲ ਹੋ ਗਈ। ਪੰਜਾਬ ਪੁਲਿਸ ਦੇ ਥਾਣੇ ਵਿੱਚ ਬਣਾਈ ਗਈ ਰੀਲ ਵਾਇਰਲ ਹੋਣ ਤੋਂ ਬਾਅਦ ਪੁਲਿਸ ਵਿਭਾਗ 'ਚ ਹਫੜਾ ਦਫੜੀ ਮਚ ਗਈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਕਾਨੂੰਨ ਦੇ ਲੰਮੇ ਹੱਥ ਜਦੋਂ ਕੁੜੀ ਤਕ ਪਹੁੰਚੇ ਤਾਂ ਪੁਲਿਸ ਮੁਲਾਜ਼ਮਾਂ ਨੇ ਉਸ ਤਕ ਪਹੁੰਚ ਕੀਤੀ। ਉਸ ਕੋਲੋਂ ਰੀਲ ਬਣਾਉਣ ਦਾ ਕਾਰਨ ਪੁੱਛਿਆ ਤਾਂ ਉਹ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੀ। ਇਸ ਦੌਰਾਨ ਇਹ ਮਾਮਲਾ ਸੀਨੀਅਰ ਅਧਿਕਾਰੀਆਂ ਦੇ ਸਾਹਮਣੇ ਆਇਆ, ਜਿਸ ਤੋਂ ਬਾਅਦ ਕੁੜੀ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਸੋਸ਼ਲ ਮੀਡੀਆ ਪੇਜ਼ 'ਤੇ ਆਪਣੀ ਬਣੀ ਗਈ ਰੀਲ ਲਈ ਮੁਆਫ਼ੀ ਮੰਗੀ। ਸੋਸ਼ਲ ਮੀਡੀਆ 'ਤੇ ਪੋਸਟ ਕਰਨ ਤੋਂ ਪਹਿਲਾਂ ਸੋਚੋ! ਪੰਜਾਬ ਪੁਲਿਸ ਨਕਾਰਾਤਮਕ ਪ੍ਰਭਾਵ ਪਾਉਣ ਵਾਲੇ ਸਾਰੇ ਵੀਡੀਓਜ਼ ਨੂੰ ਦੇਖ ਰਹੀ ਹੈ ਅਤੇ ਕਾਰਵਾਈ ਕਰ ਰਹੀ ਹੈ। ਸਕਾਰਾਤਮਕਤਾ ਫੈਲਾਓ, ਨਕਾਰਾਤਮਕਤਾ ਨਹੀਂ। pic.twitter.com/ipGIrxLGcr — Commissioner of Police, Ludhiana (@Ludhiana_Police) June 19, 2024 ਇਸ ਮੌਕੇ ਕੁੜੀ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰਾਂ ਨਾਲ ਥਾਣਾ ਹੈਬੋਵਾਲ ਵਿਖੇ ਸ਼ਿਕਾਇਤ ਦਰਜ ਕਰਵਾਉਣ ਆਈ ਸੀ। ਇਸ ਦੌਰਾਨ ਉਸ ਨੇ ਇੱਕ ਵੀਡੀਓ ਬਣਾ ਕੇ ਆਪਣੇ ਪੇਜ 'ਤੇ ਅਪਲੋਡ ਕਰ ਦਿੱਤੀ ਜੋ ਕਿ ਵਾਇਰਲ ਹੋ ਗਈ। ਕੁੜੀ ਨੇ ਕਿਹਾ ਕਿ ਇਸ ਵਿੱਚ ਉਸ ਦੀ ਗ਼ਲਤੀ ਹੈ ਤੇ ਉਹ ਅੱਗੇ ਤੋਂ ਕਦੇ ਵੀ ਅਜਿਹੀ ਵੀਡੀਓ ਨਹੀਂ ਬਣਾਏਗੀ।...

hotel mohali news

National News : ਮੋਹਾਲੀ ਜ਼ਿਲ੍ਹੇ ਦੇ ਫੇਜ਼-1 ਸਥਿਤ ਇਕ ਹੋਟਲ 'ਚ ਇਕ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਮੁਤਾਬਕ ਉਕਤ ਔਰਤ ਕਈ ਦਿਨਾਂ ਤੋਂ ਇਸ ਹੋਟਲ ਵਿਚ ਰਹਿ ਰਹੀ ਸੀ। ਉਸ ਦੇ ਨਾਲ ਉਸ ਦਾ ਚਾਰ ਸਾਲ ਦਾ ਬੱਚਾ ਵੀ ਰੁਕਿਆ ਹੋਇਆ ਸੀ ਪਰ ਹਾਲੇ ਪੁਲਿਸ ਨੂੰ ਬੱਚੇ ਬਾਰੇ ਕੋਈ ਸੁਰਾਗ ਹੱਥ ਨਹੀਂ ਲੱਗਾ। ਫਿਲਹਾਲ ਬੱਚਾ ਗਾਇਬ ਹੈ। ਪੁਲਿਸ ਇਸ ਮਾਮਲੇ ਵਿਚ ਹਰ ਐਂਗਲ ਤੋਂ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਪਛਾਣ ਨਵਾਂਸ਼ਹਿਰ ਦੀ ਰਹਿਣ ਵਾਲੀ ਸੁਨੀਤਾ ਵਜੋਂ ਹੋਈ ਹੈ।ਪੁਲਿਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਸੁਨੀਤਾ, ਇਕ ਵਿਅਕਤੀ ਅਤੇ ਕਰੀਬ 4 ਸਾਲ ਦੇ ਬੱਚੇ ਨਾਲ ਬੁੱਧਵਾਰ ਰਾਤ ਨੂੰ ਹੋਟਲ ਦੇ ਕਮਰੇ 'ਚ ਰੁਕੀ ਸੀ। ਸਵੇਰ ਦੇ ਸਮੇਂ ਜਦੋਂ ਕਮਰੇ 'ਚੋਂ ਕੋਈ ਬਾਹਰ ਨਹੀਂ ਨਿਕਲਿਆ ਤਾਂ ਹੋਟਲ ਸਟਾਫ਼ ਨੇ ਚੈੱਕ ਕੀਤਾ ਅਤੇ ਦੇਖਿਆ ਕਿ ਸੁਨੀਤਾ ਦੀ ਲਾਸ਼ ਪਈ ਹੋਈ ਹੈ ਅਤੇ ਉਸ ਨਾਲ ਰਾਤ ਦੇ ਸਮੇਂ ਕਮਰੇ 'ਚ ਰੁਕਿਆ ਵਿਅਕਤੀ ਗਾਇਬ ਹੈ। ਪੁਲਿਸ ਇਸ ਮਾਮਲੇ ਨੂੰ ਪ੍ਰੇਮ ਪ੍ਰਸੰਗ ਨਾਲ ਜੋੜ ਕੇ ਦੇਖ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਸੁਨੀਤਾ ਦੇ ਗਲੇ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। ਪੁਲਿਸ ਅਧਿਕਾਰੀਆਂ ਦੇ ਮੁਤਾਬਕ ਗਾਇਬ ਹੋਏ ਵਿਅਕਤੀ ਦੀ ਪਛਾਣ ਵੀ ਕਰ ਲਈ ਗਈ ਹੈ। ਬੱਚੇ ਦੀ ਭਾਲ ਵੀ ਕੀਤੀ ਜਾ ਰਹੀ ਹੈ।

fatehgarh family

ਪੰਜਾਬ ਦੇ ਫਤਹਿਗੜ੍ਹ ਸਾਹਿਬ ਦੇ ਸਰਹਿੰਦ ਰੇਲਵੇ ਸਟੇਸ਼ਨ ਨੇੜੇ ਵੱਡੀ ਘਟਨਾ ਵਾਪਰ ਗਈ। ਬੀਤੀ ਰਾਤ ਤੇਜ਼ ਤੂਫਾਨ ਦੌਰਾਨ ਇਕ ਖੰਭਾ ਉਥੋਂ ਲੰਘਦੇ ਇਕ ਵਿਅਕਤੀ ਉਤੇ ਜਾ ਡਿੱਗਾ। ਇਸ ਕਾਰਨ ਉਕਤ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 40 ਸਾਲਾ ਸਤਪਾਲ ਕੁਮਾਰ ਵਜੋਂ ਹੋਈ ਹੈ।ਮ੍ਰਿਤਕ ਦੇ ਭਰਾ ਚਰਨਜੀਤ ਨੇ ਦੱਸਿਆ ਕਿ ਬੀਤੀ ਰਾਤ ਸਤਪਾਲ ਆਪਣੀ ਮਾਂ ਦੀ ਦਵਾਈ ਲੈਣ ਘਰੋਂ ਨਿਕਲਿਆ ਸੀ। ਇਸੇ ਦੌਰਾਨ ਤੂਫ਼ਾਨ ਸ਼ੁਰੂ ਹੋ ਗਿਆ। ਪਿੱਪਲ ਦਾ ਵੱਡਾ ਦਰੱਖਤ ਟੁੱਟ ਕੇ ਬਿਜਲੀ ਦੇ ਖੰਭੇ ਉਤੇ ਡਿੱਗ ਗਿਆ ਅਤੇ ਖੰਭਾ ਟੁੱਟ ਕੇ ਸਤਪਾਲ ‘ਤੇ ਡਿੱਗ ਗਿਆ। ਲੋਕਾਂ ਨੇ ਬੜੀ ਮੁਸ਼ੱਕਤ ਨਾਲ ਸਤਪਾਲ ਨੂੰ ਖੰਭੇ ਹੇਠੋਂ ਕੱਢ ਕੇ ਫਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਪਹੁੰਚਾਇਆ।ਚਰਨਜੀਤ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਹ 108 ਨੂੰ ਫੋਨ ਕਰਦਾ ਰਿਹਾ ਪਰ ਐਂਬੂਲੈਂਸ ਕਾਫੀ ਦੇਰ ਨਾਲ ਆਈ। ਉਸਦੇ ਭਰਾ ਦੀ ਮੌਤ ਦਾ ਕਾਰਨ ਵੀ ਇਹੀ ਸੀ। ਜਦੋਂ ਉਸ ਦੇ ਭਰਾ ਨੂੰ ਫਤਹਿਗੜ੍ਹ ਸਾਹਿਬ ਤੋਂ ਚੰਡੀਗੜ੍ਹ ਲਈ ਰੈਫਰ ਕੀਤਾ ਗਿਆ ਤਾਂ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਚਰਨਜੀਤ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਐਂਬੂਲੈਂਸ ਦਾ ਹਾਦਸੇ ਵਾਲੀ ਥਾਂ ’ਤੇ ਤੁਰੰਤ ਪਹੁੰਚਣਾ ਯਕੀਨੀ ਬਣਾਇਆ ਜਾਵੇ।

canada young arrested

ਨਵੀਂ ਦਿੱਲੀ :  ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਉਤੇ ਉਸ ਵੇਲੇ ਹਫੜਾ ਦਫੜੀ ਮਚ ਗਈ ਜਦੋਂ ਇਕ 24 ਸਾਲਾ ਨੌਜਵਾਨ 67 ਸਾਲ ਦਾ ਬਜ਼ੁਰਗ ਬਣ ਕੇ ਕੈਨੇਡਾ ਦੀ ਫਲਾਈਟ ਲੈਣ ਲਈ ਪਹੁੰਚ ਗਿਆ। ਸੀਆਈਐਸਐਫ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ ਜਾਅਲੀ ਪਾਸਪੋਰਟ ਵੀ ਬਰਾਮਦ ਹੋਇਆ ਹੈ। ਦਰਅਸਲ, 18 ਜੂਨ ਨੂੰ ਸ਼ਾਮ ਕਰੀਬ 5.20 ਵਜੇ, ਪ੍ਰੋਫਾਈਲਿੰਗ ਅਤੇ Behaviour Detaction ਦੇ ਆਧਾਰ 'ਤੇ ਇੱਕ ਸੀਆਈਐਸਐਫ ਜਵਾਨ ਨੇ ਟਰਮੀਨਲ-3 ਦੇ ਚੈਕ-ਇਨ ਖੇਤਰ ਵਿੱਚ ਇੱਕ ਯਾਤਰੀ ਨੂੰ ਪੁੱਛਗਿੱਛ ਲਈ ਰੋਕਿਆ।ਪੁੱਛਗਿੱਛ ਦੌਰਾਨ ਉਸ ਨੇ ਆਪਣੀ ਪਛਾਣ ਰਸ਼ਵਿੰਦਰ ਸਿੰਘ ਸਹੋਤਾ (ਉਮਰ 67 ਸਾਲ) ਵਜੋਂ ਦੱਸੀ। ਪਾਸਪੋਰਟ ਵਿੱਚ ਉਸ ਦੀ ਜਨਮ ਮਿਤੀ 10.02.1957 ਅਤੇ ਪੀਪੀ ਨੰਬਰ 438851 ਨੇ ਉਸ ਦੀ ਪਛਾਣ ਭਾਰਤੀ ਵਜੋਂ ਕੀਤੀ ਸੀ। ਜੋ ਕਿ 2250 ਵਜੇ ਏਅਰ ਕੈਨੇਡਾ ਦੀ ਫਲਾਈਟ ਨੰਬਰ AC 043/STD ਰਾਹੀਂ ਕੈਨੇਡਾ ਜਾ ਰਹੀ ਸੀ। ਉਸ ਦਾ ਪਾਸਪੋਰਟ ਚੈੱਕ ਕਰਨ 'ਤੇ ਪਤਾ ਲੱਗਿਆ ਕਿ ਉਸ ਦੀ ਉਮਰ ਪਾਸਪੋਰਟ 'ਚ ਦਿੱਤੀ ਗਈ ਉਮਰ ਤੋਂ ਕਾਫੀ ਘੱਟ ਜਾਪਦੀ ਹੈ।ਉਸ ਦੀ ਆਵਾਜ਼ ਅਤੇ ਸਕਿਨ ਵੀ ਉਸ ਜਵਾਨ ਵਿਅਕਤੀ ਵਰਗੀ ਸੀ ਜਿਹੜਾ ਪਾਸਪੋਰਟ ਵਿਚ ਦਿੱਤੇ ਵੇਰਵੇ ਨਾਲ ਮੇਲ ਨਹੀਂ ਖਾ ਰਿਹਾ ਸੀ। ਨੇੜਿਓਂ ਜਾਂਚ ਕਰਨ 'ਤੇ ਪਤਾ ਲੱਗਿਆ ਕਿ ਉਸ ਨੇ ਆਪਣੇ ਵਾਲਾਂ ਅਤੇ ਦਾੜ੍ਹੀ ਨੂੰ ਚਿੱਟੇ ਰੰਗ ਨਾਲ ਰੰਗਿਆ ਹੋਇਆ ਸੀ ਅਤੇ ਬੁੱਢਾ ਦਿਖਣ ਲਈ ਐਨਕਾਂ ਵੀ ਲਾਈਆਂ ਹੋਈਆਂ ਸਨ।ਇਨ੍ਹਾਂ ਸ਼ੱਕਾਂ ਦੇ ਆਧਾਰ 'ਤੇ ਉਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾਣ ਵਾਲੀ ਥਾਂ 'ਤੇ ਲਿਜਾਇਆ ਗਿਆ। ਉਸ ਦੇ ਮੋਬਾਈਲ ਫੋਨ ਦੀ ਜਾਂਚ ਦੌਰਾਨ ਪਤਾ ਲੱਗਿਆ ਕਿ ਉਸ ਵਿਚ ਇਕ ਹੋਰ ਪਾਸਪੋਰਟ ਦੀ ਸਾਫਟ ਕਾਪੀ ਮਿਲੀ ਹੈ। ਜਿਸ ਅਨੁਸਾਰ ਪਾਸਪੋਰਟ ਨੰਬਰ V4770942, ਭਾਰਤੀ ਨਾਮ- ਗੁਰੂ ਸੇਵਕ ਸਿੰਘ, ਉਮਰ 24 ਸਾਲ (ਜਨਮ ਮਿਤੀ: 10.06.2000) ਸੀ।ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਸ ਦਾ ਅਸਲੀ ਨਾਂ ਗੁਰੂ ਸੇਵਕ ਸਿੰਘ ਹੈ ਅਤੇ ਉਸ ਦੀ ਉਮਰ 24 ਸਾਲ ਹੈ। ਪਰ 67 ਸਾਲਾ ਰਸ਼ਵਿੰਦਰ ਸਿੰਘ ਸਹੋਤਾ ਦੇ ਨਾਂ 'ਤੇ ਜਾਰੀ ਕੀਤੇ ਪਾਸਪੋਰਟ 'ਤੇ ਸਫਰ ਕਰ ਰਿਹਾ ਸੀ। ਕਿਉਂਕਿ ਮਾਮਲਾ ਫਰਜ਼ੀ ਪਾਸਪੋਰਟ ਅਤੇ ਨਕਲ ਦਾ ਸੀ। ਇਸ ਲਈ ਯਾਤਰੀ ਨੂੰ ਉਸ ਦੇ ਸਮਾਨ ਸਮੇਤ ਕਾਨੂੰਨੀ ਕਾਰਵਾਈ ਲਈ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।...

punjab chandigarh

Weather Update : ਰਿਕਾਰਡ ਤੋੜ ਗਰਮੀ ਤੋਂ ਬਾਅਦ ਪੰਜਾਬ ਤੇ ਚੰਡੀਗੜ੍ਹ ਵਾਸੀਆਂ ਨੂੰ ਕੁਝ ਰਾਹਤ ਮਿਲੀ ਹੈ। ਬੀਤੇ ਦਿਨੀਂ ਪੰਜਾਬ ਸੂਬੇ ਦੇ ਕਈ ਹਿੱਸਿਆਂ ਤੇ ਚੰਡੀਗੜ੍ਹ ਵਿਚ ਮੀਂਹ ਪਿਆ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲੀਆਂ। ਮੀਂਹ ਤੇ ਹਵਾਵਾਂ ਕਾਰਨ ਤਾਪਮਾਨ ਘੱਟ ਗਿਆ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ (19-20 ਜੂਨ) ਦੌਰਾਨ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਪਟਿਆਲਾ ਦੀ ਗੱਲ ਕੀਤੀ ਜਾਵੇ ਤਾਂ ਉੱਥੇ ਰਾਤ ਦਾ ਮੀਂਹ ਪੈ ਰਿਹਾ ਹੈ, ਜਿਸ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਉਧਰ, ਪਠਾਨਕੋਟ ਵਿਚ ਵੀ ਤੇਜ਼ ਮੀਂਹ ਪਿਆ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲੀਆਂ। ਉਧਰ, ਅੰਮ੍ਰਿਤਸਰ ਦੇ ਅਜਨਾਲਾ ਵਿਚ ਮੀਂਹ ਦੇ ਨਾਲ ਗੜ੍ਹੇ ਵੀ ਪਏ। ਰਾਤ ਦੀ ਬਾਰਿਸ਼ ਦੇ ਨਾਲ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਤਾਂ ਉਸ ਦੀ ਗਰਮੀ ਦੇ ਵਿੱਚ ਕਿਸਾਨ ਆਪ ਦੇ ਖੇਤਾਂ ਵਿੱਚ ਕੰਮ ਕਰਦੇ ਨਜ਼ਰ ਆ ਰਹੇ ਸਨ ਇਸ ਤੋਂ ਇਲਾਵਾ ਪਸ਼ੂ ਪੰਛੀ ਇਸ ਗਰਮੀ ਦੇ ਨਾਲ ਕਾਫੀ ਪ੍ਰਭਾਵਿਤ ਸਨ।  ਇਸ ਬਾਰਿਸ਼ ਦੇ ਨਾਲ ਕਿਸਾਨਾਂ ਨੂੰ ਸਭ ਤੋਂ ਵੱਡਾ ਫਾਇਦਾ ਹੋਇਆ ਕਿਉਂਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਸੀ ਤੇ ਦੂਸਰੇ ਪਾਸੇ ਬਿਜਲੀ ਦੇ ਲੰਬੇ ਲੰਬੇ ਕੱਟ ਲੱਗਣੇ ਸ਼ੁਰੂ ਹੋ ਚੱਲੇ ਸਨ ਪਰ ਹੁਣ ਕਿਸਾਨਾਂ ਦੇ ਖੇਤਾਂ ਵਿੱਚ ਪਾਣੀ ਮੀਂਹ ਪੈਣ ਕਾਰਨ ਦਿਖਣ ਲੱਗਿਆ ਹੈ। ਦੂਸਰੇ ਪਾਸੇ ਲੋਕ ਛਾਤਰੀਆਂ ਲੈ ਕੇ ਮੀਂਹ ਦੇ ਵਿੱਚ ਸੈਰ ਕਰਦੇ ਨਜ਼ਰ ਆ ਰਹੇ ਹਾਂ। ਕਿਸਾਨ ਆਪਣੇ ਰੇੜਿਆਂ ਉੱਤੇ ਘਰੋਂ ਨਿਕਲੇ ਹਨ। ਇਸ ਮੌਕੇ ਤੇ ਕਿਸਾਨਾਂ ਦਾ ਕਹਿਣਾ ਹੈ ਕਿ ਪਿਛਲੇ ਛੇ ਮਹੀਨਿਆਂ ਤੋਂ ਬਾਰਿਸ਼ ਨਹੀਂ ਹੋਈ ਇੱਕ ਵਾਰ ਤਾਂ ਬਿਲਕੁਲ ਸਾਡੀਆਂ ਆਸਾਂ ਮੁੱਕ ਚੁੱਕੀਆਂ ਸਨ ਕਿ ਬਾਰਿਸ਼ ਨਹੀਂ ਹੋਣੀ। ਰਾਤ ਦੀ ਬਾਰਿਸ਼ ਹੋਣ ਨਾਲ ਸਾਨੂੰ ਵੱਡਾ ਫਾਇਦਾ ਹੋਇਆ ਹੈ ਅਸੀਂ ਪਰਮਾਤਮਾ ਦਾ ਬਹੁਤ ਸ਼ੁਕਰਾਨਾ ਕਰਦੇ ਹਾਂ। ਦੂਸਰੇ ਪਾਸੇ ਸ਼ਹਿਰ ਕਰਨ ਵਾਲੇ ਲੋਕਾਂ ਦਾ ਕਹਿਣਾ ਕਿ ਅੱਜ ਸੈਰ ਕਰਨ ਦੇ ਵਿੱਚ ਬਹੁਤ ਜਿਆਦਾ ਮਜ਼ਾ ਆ ਰਿਹਾ ਹੈ। ਪਹਿਲਾਂ ਗਰਮੀ ਬਹੁਤ ਜ਼ਿਆਦਾ ਸੀ।23 ਮਗਰੋਂ ਮੁੜ ਗਰਮੀ ਦਾ ਦੌਰਮੌਸਮ ਵਿਭਾਗ 19 ਤੇ 20 ਜੂਨ ਨੂੰ ਬਾਰਸ਼ ਤੇ ਤੇਜ਼ ਹਵਾਵਾਂ ਤੋਂ ਬਾਅਦ 21 ਤੇ 22 ਜੂਨ ਨੂੰ ਗਰਮੀ ਤੋਂ ਰਾਹਤ ਮਿਲੇਗੀ ਪਰ 23 ਜੂਨ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਰਾਜਸਥਾਨ ਦੇ ਨਾਲ ਲੱਗਦੇ ਪੱਛਮੀ ਮਾਲਵੇ ਦੇ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮਾਨਸਾ ਤੇ ਬਠਿੰਡਾ ਵਿੱਚ ਹੀਟ ਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

italy news

Italy News :  ਇਟਲੀ ਦੇ ਲੈਟੀਨਾ ਇਲਾਕੇ ਵਿਚ ਖੇਤਾਂ ਵਿਚ ਕੰਮ ਕਰਨ ਵਾਲੇ 30 ਸਾਲਾ ਪੰਜਾਬੀ ਨੌਜਵਾਨ ਸਤਨਾਮ ਸਿੰਘ ਦੀ ਬੁੱਧਵਾਰ ਨੂੰ ਮੌਤ ਹੋ ਗਈ ਹੈ। ਖੇਤ ਵਿਚ ਘਾਹ ਕੱਟਦੇ ਸਮੇਂ ਮਸ਼ੀਨ ਨਾਲ ਸਤਨਾਮ ਦਾ ਹੱਥ ਕੱਟਿਆ ਗਿਆ। ਇਸ ਤੋਂ ਬਾਅਦ ਉਸ ਦੀ ਮਦਦ ਕਰਨ ਦੀ ਬਜਾਏ ਉਸ ਦੇ ਮਾਲਕ ਨੇ ਉਸ ਨੂੰ ਘਰ ਦੇ ਕੋਲ ਇਕ ਸੜਕ ਕੰਢੇ ਇਕੱਲਾ ਛੱਡ ਦਿੱਤਾ।ਇਸ ਮਗਰੋਂ ਸਤਨਾਮ ਦੀ ਪਤਨੀ ਤੇ ਉਸ ਦੇ ਦੋਸਤਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਫਿਰ ਉਸ ਨੂੰ ਏਅਰ ਐਂਬੂਲੈਂਸ ਜ਼ਰੀਏ ਇਲਾਜ ਲਈ ਰਾਜਧਾਨੀ ਰੋਮ ਦੇ ਹਸਪਤਾਲ ਲਿਜਾਇਆ ਗਿਆ ਪਰ ਉਥੇ ਉਸ ਦੀ ਮੌਤ ਹੋ ਗਈ। ਇਟਲੀ ਦੇ ਟਰੇਡ ਯੂਨੀਅਨ ਨੇ ਕਿਹਾ ਕਿ ਹਾਦਸੇ ਤੋਂ ਬਾਅਦ ਸਤਨਾਮ ਨੂੰ ਕੂੜੇ ਦੀ ਤਰ੍ਹਾਂ ਸੁੱਟ ਦਿੱਤਾ ਗਿਆ। ਇਹ ਇਕ ਡਰਾਉਣੀ ਫਿਲਮ ਜਿਹਾ ਹੈ।ਮ੍ਰਿਤਕ ਪੰਜਾਬ ਦੇ ਮੋਗਾ ਜ਼ਿਲ੍ਹੇ ਦਾ ਜੰਮਪਲ ਦੱਸਿਆ ਜਾ ਰਿਹਾ ਹੈ।ਘਟਨਾ ਦਰਿੰਦਗੀ ਦਾ ਉਦਾਹਰਣ, ਦੋਸ਼ੀਆਂ ਨੂੰ ਸਜ਼ਾ ਹੋਵੇਗੀ : ਸਰਕਾਰਉਧਰ, ਇਟਲੀ ਦੀ ਲੇਬਰ ਮੰਤਰੀ ਮਾਰੀਨਾ ਕੈਲਡਰੋਨ ਨੇ ਘਟਨਾ ਦੀ ਨਿਖੇਧੀ ਕੀਤੀ ਹੈ। ਸੰਸਦ ਵਿਚ ਇਸ ਨਾਲ ਜੁੜੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਹ ਘਟਨਾ ਦਰਿੰਦਗੀ ਦੀ ਉਦਾਹਰਨ ਹੈ। ਭਾਰਤੀ ਕਾਮੇ ਨੂੰ ਗੰਭੀਰ ਹਾਲਤ ਵਿਚ ਇਕੱਲੇ ਛੱਡ ਦਿੱਤਾ ਗਿਆ ਸੀ। ਅਧਿਕਾਰੀ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ ਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇਗੀ।ਰੋਜ਼ ਮੁਜ਼ਾਹਰੇ ਦਾ ਐਲਾਨਇਸ ਸਬੰਧੀ 25 ਜੂਨ ਨੂੰ ਲਾਤੀਨਾ ਦੇ ਪ੍ਰਫੇਤੂਰੇ ਸਾਹਮਣੇ ਰੋਸ ਮੁਜ਼ਾਹਰਾ ਵੀ ਰਖਿਆ ਗਿਆ ਹੈ, ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਤੋਂ ਬਚਾਅ ਹੋ ਸਕੇ। ਇੰਡੀਅਨ ਕਮਿਊਨਿਟੀ ਲਾਸੀਓ ਦੇ ਮੁਖੀ ਗੁਰਮੁਖ ਸਿੰਘ ਹਜ਼ਾਰਾ ਨੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਸਤਨਾਮ ਸਿੰਘ ਦਾ ਪਿਛੋਕੜ ਮੋਗਾ ਜ਼ਿਲ੍ਹੇ ਨਾਲ ਹੈ ਤੇ ਉਹ ਬਿਨਾ ਅਧਿਕਾਰਤ ਦਸਤਾਵੇਜ਼ਾਂ ਤੋਂ ਹੈ। ਦਸਣਯੋਗ ਹੈ ਕਿ ਇਸ ਇਲਾਕੇ ਵਿਚ ਪਹਿਲਾਂ ਵੀ ਬਹੁਤ ਸਾਰੇ ਮਾਲਕਾਂ ਵਲੋਂ ਖੇਤ ਮਜ਼ਦੂਰਾਂ ਦਾ ਰੱਜ ਕੇ ਸ਼ੋਸ਼ਣ ਕੀਤਾ ਜਾਂਦਾ ਰਿਹਾ ਹੈ।

petrol deisel 20 06 2024

National News : ਤੇਲ ਮਾਰਕੀਟਿੰਗ ਕੰਪਨੀਆਂ ਗਲੋਬਲ ਬਾਜ਼ਾਰ 'ਚ ਪੈਟਰੋਲ ਤੇ ਡੀਜ਼ਲ ਦੇ ਰੇਟ ਹਰ ਰੋਜ਼ ਅਪਡੇਟ ਕੀਤੇ ਜਾਂਦੇ ਹਨ। ਇਹ ਕੀਮਤ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਤੈਅ ਕੀਤੀਆਂ ਜਾਂਦੀਆਂ ਹਨ। ਅੱਜ ਵੀ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ ਅਪਡੇਟ ਕੀਤੇ ਗਏ ਹਨ। ਉਧਰ, ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਮਾਮੂਲੀ ਘੱਟੀਆਂ ਹਨ। ਬੀਤੇ ਦਿਨੀਂ ਪੰਜਾਬ ਵਿਚ ਪੈਟਰੋਲ ਦੀ ਕੀਮਤ 96.63 ਤੇ ਡੀਜ਼ਲ ਦੀ ਕੀਮਤ 87.10 ਰੁਪਏ ਪ੍ਰਤੀ ਲੀਟਰ ਸੀ, ਜੋ ਅੱਜ ਘੱਟ ਕੇ ਪੈਟਰੋਲ 96.41 ਰੁਪਏ ਤੇ ਡੀਜ਼ਲ 86.89 ਰੁਪਏ ਉਤੇ ਆ ਗਈਆਂ। ਉਧਰ, ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਜਾਣੋ ਆਪਣੇ ਸ਼ਹਿਰ ਵਿਚ ਨਵੀਂ ਕੀਮਤਾਂ ਤੇ ਨਵੀਆਂ ਕੀਮਤਾਂ ਦੀ ਜਾਂਚ ਕਰਕੇ ਹੀ ਟੈਂਕੀ ਫੁਲ ਕਰਵਾਓ।  ਮਹਾਨਗਰਾਂ ਵਿੱਚ ਤੇਲ ਦੀਆਂ ਕੀਮਤਾਂ ਸ਼ਹਿਰ     ਪੈਟਰੋਲ        ਡੀਜ਼ਲ (ਰੁਪਏ ਵਿਚ)ਦਿੱਲੀ      94.76          87.66 ਮੁੰਬਈ     104.19         92.13 ਕੋਲਕਾਤਾ  103.93         90.74 ਚੇਨਈ     100.73         92.32ਨੋਇਡਾ     94.81          87.94 ਗੁਰੂਗ੍ਰਾਮ   95.18          88.03 ਚੰਡੀਗੜ੍ਹ   94.22          82.38ਹੈਦਰਾਬਾਦ  107.39       95.63 ਪਟਨਾ      105.16        92.03 ਲਖਨਊ     94.63         87.74 \ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਡੀਜ਼ਲ ਦੀਆਂ ਕੀਮਤਾਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਪੈਟਰੋਲ ਦੀਆਂ ਕੀਮਤਾਂ ...

pathankot rain news

Weather Update : ਪੰਜਾਬ ਵਿੱਚ ਲੋਕ ਗਰਮੀ ਤੋਂ ਸਤਾਏ ਪਏ ਹਨ। ਤੇਜ਼ ਧੁੱਪ ਕਾਰਨ ਤਪਸ਼ ਇੰਨੀ ਜ਼ਿਆਦਾ ਹੈ ਕਿ ਜਿਵੇਂ ਅੱਗ ਹੀ ਵਰ੍ਹ ਰਹੀ ਹੋਵੇ। ਇਸ ਵਿਚਾਲੇ ਪੰਜਾਬ ਦੇ ਇਕ ਜ਼ਿਲ੍ਹੇ ਵਿਚ ਇੰਦਰ ਦੇਵਤਾ ਮਿਹਰਬਾਨ ਹੋਏ ਹਨ ਤੇ ਇੱਥੇ ਤੇਜ਼ ਮੀਂਹ ਦੇ ਨਾਲ ਨਾਲ ਤੇਜ਼ ਹਵਾਵਾਂ ਵੀ ਚੱਲੀਆਂ। ਕੁਝ ਦੇਰ ਲਈ ਹੀ ਸਹੀ ਪਰ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਹੈ। ਦੱਸਦੇਈਏ ਕਿ ਮੌਸਮ ਵਿਭਾਗ ਨੇ ਸਵੇਰੇ ਅੱਜ ਤੇ ਕੱਲ੍ਹ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟਾਈ ਸੀ। ਇਸ ਨਾਲ ਗਰਮੀ ਦੇ ਕਹਿਰ ਤੋਂ ਵੀ ਰਾਹਤ ਮਿਲੇਗੀ। ਇਸ ਨਾਲ ਤਾਪਮਾਨ 40 ਡਿਗਰੀ ਜਾਂ ਇਸ ਤੋਂ ਹੇਠਾਂ ਪਹੁੰਚ ਸਕਦਾ ਹੈ। ਸ਼ਾਮ ਹੁੰਦਿਆਂ ਹੀ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿਚ ਤੇਜ਼ ਹਵਾਵਾਂ ਦੇ ਨਾਲ ਨਾਲ ਤੇਜ਼ ਮੀਂਹ ਨੇ ਗਰਮੀ ਤੋਂ ਰਾਹਤ ਪ੍ਰਦਾਨ ਕੀਤੀ। ਜਿਥੇ ਬੀਤੇ ਦਿਨੀਂ ਪਠਾਨਕੋਟ ਪੰਜਾਬ ਵਿਚ ਸਭ ਤੋਂ ਵੱਧ ਤਪਦਾ ਨਜ਼ਰ ਆ ਰਿਹਾ ਸੀ ਉਥੇ ਅੱਜ ਇੰਦਰ ਦੇਵਤਾ ਮਿਹਰਬਾਨ ਹੋਏ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ 25 ਤੋਂ 30 ਜੂਨ ਦਰਮਿਆਨ ਮਾਨਸੂਨ ਆ ਸਕਦਾ ਹੈ। ਮੌਨਸੂਨ ਮੱਧ ਭਾਰਤ ਵਿੱਚ ਆਮ ਵਾਂਗ ਗੁਜਰਾਤ ਵੱਲ ਅੱਗੇ ਵਧ ਰਿਹਾ ਹੈ, ਪਰ ਜੇਕਰ ਕੇਂਦਰੀ ਤੇ ਉੱਤਰ-ਪੂਰਬੀ ਰਾਜਾਂ ਦੀ ਗੱਲ ਕਰੀਏ ਤਾਂ ਉੱਥੇ ਮਾਨਸੂਨ ਦੀ ਰਫ਼ਤਾਰ ਬਹੁਤ ਮੱਠੀ ਹੈ। ਮੌਸਮ ਵਿਭਾਗ ਮੁਤਾਬਕ ਜੇਕਰ ਆਉਣ ਵਾਲੇ ਸਮੇਂ 'ਚ ਮਾਨਸੂਨ ਆਪਮੀ ਆਮ ਸਥਿਤੀ ਵਿੱਚ ਆਉਂਦਾ ਹੈ ਤਾਂ ਇਹ 25 ਤੋਂ 30 ਜੂਨ ਦਰਮਿਆਨ ਪੰਜਾਬ 'ਚ ਦਸਤਕ ਦੇ ਸਕਦਾ ਹੈ। ਇਸ ਦਾ ਮਤਲਬ ਹੈ ਕਿ ਪੰਜਾਬ ਵਿੱਚ 5 ਦਿਨਾਂ ਬਾਅਦ ਬਾਰਸ਼ ਦਾ ਦੌਰ ਸ਼ੁਰੂ ਹੋ ਜਾਏਗਾ।  

police longowal news

Punjab News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਲੰਬਾ ਸਮਾਂ ਗੰਨਮੈਨ ਰਹਿ ਚੁੱਕੇ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪ੍ਰਭਜੋਤ ਸਿੰਘ ਡਿਊਟੀ ਉਪਰ ਜਾਣ ਤੋਂ ਪਹਿਲਾਂ ਆਪਣੀ ਰਾਈਫਲ ਸਾਫ ਕਰ ਰਿਹਾ ਸੀ। ਰਾਈਫਲ ਸਾਫ ਕਰਦਿਆਂ ਅਚਾਨਕ ਗੋਲੀ ਚੱਲਣ ਕਾਰਨ ਉਸ ਦੀ ਮੌਤ ਹੋ ਗਈ। ਪ੍ਰਭਜੋਤ ਸਿੰਘ ਦੀ ਮੌਤ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਉਹ ਕਾਫੀ ਲੰਮੇ ਸਮੇਂ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਸੀ। ਚੋਣਾਂ ਤੋਂ ਕੁਝ ਸਮੇਂ ਪਹਿਲਾਂ ਹੀ ਸਕਿਓਰਟੀ ਵਾਪਸ ਲਈ ਗਈ ਸੀ। ਫ਼ਿਲਹਾਲ ਮ੍ਰਿਤਕ ਪ੍ਰਭਜੋਤ ਸਿੰਘ ਸੰਗਰੂਰ ਪੁਲਿਸ ਲਾਈਨ ਵਿੱਚ ਡਿਊਟੀ ਨਿਭਾਅ ਰਿਹਾ ਸੀ। ਸੰਗਰੂਰ ਦੇ ਲੌਂਗੋਵਾਲ ਵਿੱਚ ਰਹਿਣ ਵਾਲਾ ਮ੍ਰਿਤਕ ਪ੍ਰਭਜੋਤ ਸਿੰਘ ਆਪਣੇ ਪਿੱਛੇ 4 ਸਾਲ ਦੀ ਧੀ ਤੇ ਢਾਈ ਸਾਲ ਦੇ ਛੋਟੇ ਬੇਟੇ ਨੂੰ ਛੱਡ ਚੱਲ ਵੱਸਿਆ ਹੈ। ਉਹ ਪਰਿਵਾਰ ਵਿੱਚ ਕਮਾਉਣ ਵਾਲਾ ਇਕੱਲਾ ਹੀ ਸੀ।

gold price new 19 06

ਦੇਸ਼ ਵਿੱਚ ਮੁੜ ਸੋਨੇ ਦੀਆਂ ਕੀਮਤਾਂ ਵਿਚ ਗਿਰਾਵਟ ਆਈ ਹੈ। ਬੁੱਧਵਾਰ 19 ਜੂਨ ਨੂੰ ਸੋਨੇ ਦੀ ਕੀਮਤ ਇੱਕ ਵਾਰ ਫਿਰ ਗਿਰਾਵਟ ਦੇਖਣ ਨੂੰ ਮਿਲੀ। 22 ਤੇ 24 ਕੈਰੇਟ ਸੋਨੇ ਦੀ ਕੀਮਤ 'ਚ 100 ਰੁਪਏ ਦੀ ਕਮੀ ਆਈ ਹੈ। ਰਾਜਧਾਨੀ ਦਿੱਲੀ 'ਚ 24 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 72,460 ਰੁਪਏ ਹੋ ਗਈ ਹੈ।ਜਦਕਿ ਮੁੰਬਈ 'ਚ ਇਸ ਦੀ ਕੀਮਤ 72,210 ਰੁਪਏ ਪ੍ਰਤੀ 10 ਗ੍ਰਾਮ ਹੈ। ਪਟਨਾ, ਬਿਹਾਰ, ਲਖਨਊ, ਆਗਰਾ, ਯੂਪੀ, ਜੈਪੁਰ, ਰਾਜਸਥਾਨ, ਦਿੱਲੀ, ਮੁੰਬਈ ਵਿੱਚ ਸੋਨਾ ਸਸਤਾ ਹੋ ਗਿਆ ਹੈ, ਇਸ ਦੌਰਾਨ ਚਾਂਦੀ ਦੀ ਰੀਟੇਲ ਕੀਮਤ 91,600 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਆਓ ਜਾਣਦੇ ਹਾਂ ਦੇਸ਼ ਦੇ 12 ਵੱਡੇ ਸ਼ਹਿਰਾਂ 'ਚ 22 ਕੈਰੇਟ ਅਤੇ 24 ਕੈਰੇਟ ਸੋਨੇ ਦੀ ਰੀਟੇਲ ਕੀਮਤ ਕੀ ਹੈ.. ਦੇਸ਼ ਦੇ ਹੋਰ ਵੱਡੇ ਸ਼ਹਿਰਾਂ ਵਿੱਚ ਸੋਨੇ ਦੀ ਕੀਮਤਸਿਟੀ          22 ਕੈਰੇਟ ਗੋਲਡ ਰੇਟ             24 ਕੈਰੇਟ ਗੋਲਡ ਰੇਟਪੰਜਾਬ           67,200                                 70,560ਦਿੱਲੀ            66,340                                  72,460ਮੁੰਬਈ            66,190                                 72,210 ਅਹਿਮਦਾਬਾਦ    66,240                                72,210  ਚੇਨਈ             66,960                 ...

patiala cylinder

ਪਟਿਆਲਾ : ਪਟਿਆਲਾ ਦੇ ਤ੍ਰਿਵੈਣੀ ਬਾਜ਼ਾਰ 'ਚ ਬਣੇ ਲਾਲਾ ਜੀ ਦੇ ਢਾਬੇ ਉੱਪਰ ਦੋ ਧਮਾਕੇ ਹੋਏ। ਇਸ ਮਗਰੋਂ ਭਿਆਨਕ ਅੱਗ ਲੱਗ ਗਈ। ਧਮਾਕੇ ਨਾਲ ਆਲੇ-ਦੁਆਲੇ ਦੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਇਸ ਘਟਨਾ ਦਾ ਕਾਰਨ ਗਰਮੀ ਨੂੰ ਮੰਨਿਆ ਜਾ ਰਿਹਾ ਹੈ। ਕਿਉਂਕਿ ਢਾਬੇ ਦੇ ਅੰਦਰ AC ਲੱਗਿਆ ਹੋਇਆ ਸੀ, ਜਿਸ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ। ਅੱਗ ਨੇ ਪੂਰੇ ਢਾਬੇ 'ਚ ਭਾਂਬੜ ਮਚਾ ਦਿੱਤੇ। ਇਸ ਵਿਚ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਅੱਗ ਉੱਪਰ ਕਾਬੂ ਪਾਇਆ ਗਿਆ। ਫਾਇਰ ਬ੍ਰਿਗੇਡ ਨੂੰ ਅੱਗ ਬੁਝਾਉਣ ਲਈ ਤਕਰੀਬਨ 1 ਘੰਟੇ ਤੋਂ ਵੱਧ ਸਮਾਂ ਲੱਗ ਗਿਆ। ਇਸ ਮੌਕੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਇੰਸਪੈਕਟਰ ਰਜਿੰਦਰ ਕੌਸ਼ਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਰਟ ਸਰਕਟ ਕਾਰਨ ਇਹ ਅੱਗ ਲੱਗੀ ਹੈ। ਦੁਕਾਨ ਦੇ ਅੰਦਰ 3 ਗੈਸ ਸਿਲੰਡਰ ਮੌਜੂਦ ਸੀ, ਜਿਨ੍ਹਾਂ ਵਿਚੋਂ 1 ਗੈਸ ਸਿਲੰਡਰ ਬਲਾਸਟ ਹੋ ਗਿਆ, ਬਾਕੀ 2 ਗੈਸ ਸਿਲੰਡਰ ਅਸੀਂ ਬਾਹਰ ਕੱਢ ਲਏ। ਉਨ੍ਹਾਂ ਕਿਹਾ ਕਿ ਅੱਗ ਦੇ ਉੱਪਰ ਕਾਬੂ ਪਾ ਲਿਆ ਗਿਆ ਹੈ ਤੇ ਹੁਣ ਸਥਿਤੀ ਕੰਟਰੋਲ ਵਿਚ ਹੈ।

electricity news punjab

ਪੰਜਾਬ ਵਿੱਚ ਅੱਤ ਦੀ ਗਰਮੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਵਿਚ ਗਰਮੀ ਨੇ ਹੀ ਨਹੀਂ ਬਿਜਲੀ ਦੀ ਵਧੀ ਮੰਗ ਨੇ ਵੀ ਰਿਕਾਰਡ ਤੋੜ ਦਿੱਤੇ ਹਨ। ਇਕ ਕਹਿਰ ਦੀ ਗਰਮੀ ਉਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਕਾਰਨ ਬਿਜਲੀ ਦੀ ਮੰਗ ਕਾਫੀ ਵੱਧ ਗਈ ਹੈ। ਜੋ 15963 ਮੈਗਾਵਾਟ ਤੱਕ ਪਹੁੰਚ ਗਈ ਹੈ ਜੋ ਕਿ ਇੱਕ ਨਵਾਂ ਰਿਕਾਰਡ ਹੈ। ਜਦਕਿ ਕੱਲ੍ਹ ਵਾਲੇ ਦਿਨ 2022 ਵਿੱਚ 11,430 ਡਿਮਾਂਡ ਰਿਕਾਰਡ ਹੋਈ ਸੀ ਤੇ 2023 ਵਿੱਚ 11 929 ਰਿਕਾਰਡ ਕੀਤੀ ਗਈ ਸੀ। ਅੱਜ ਦੀ ਗੱਲ ਕਰੀਏ ਤਾਂ 15,259 ਬਿਜਲੀ ਦੀ ਮੰਗ ਨੂੰ ਰਿਕਾਰਡ ਕੀਤਾ ਗਿਆ।ਹਾਲਾਂਕਿ ਹੁਣ ਤੱਕ ਕਦੇ ਵੀ ਬਿਜਲੀ ਦੀ ਇੰਨੀ ਮੰਗ ਨਹੀਂ ਆਈ ਹੈ। ਪਾਵਰਕੌਮ ਵੱਲੋਂ 16 ਹਜ਼ਾਰ ਮੈਗਾਵਾਟ ਬਿਜਲੀ ਦੇ ਪ੍ਰਬੰਧ ਕੀਤੇ ਗਏ ਹਨ। ਅੱਤ ਦੀ ਗਰਮੀ ਕਾਰਨ ਕਿਸਾਨ ਅਜੇ ਵੀ ਝੋਨਾ ਲਾਉਣ ਤੋਂ ਗੁਰੇਜ਼ ਕਰ ਰਹੇ ਹਨ ਪਰ 20 ਜੂਨ ਤੋਂ ਬਾਅਦ ਇਹ ਕੰਮ ਰਫ਼ਤਾਰ ਫੜੇਗਾ। ਅਜਿਹੇ 'ਚ ਬਿਜਲੀ ਦੀ ਮੰਗ ਹੋਰ ਵੱਧ ਜਾਵੇਗੀ।ਦੱਸ ਦਈਏ ਕਿ ਬਿਜਲੀ ਵਿਭਾਗ ਕੋਲ 16 ਹਜ਼ਾਰ MW ਦੇ ਕਰੀਬ ਬਿਜਲੀ ਹੈ। ਬੀਤੇ ਦਿਨੀਂ ਬਿਜਲੀ ਵਿਭਾਗ ਦੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਅਧਿਕਾਰੀਆਂ ਨੇ ਮੁੱਖ ਮੰਤਰੀ ਪੰਜਾਬ ਨੂੰ ਜਾਣਕਾਰੀ ਦਿੱਤੀ ਸੀ। ਪੰਜਾਬ ਇਸ ਸਮੇਂ 6500 ਮੈਗਾਵਾਟ ਬਿਜਲੀ ਪੈਦਾ ਕਰ ਰਿਹਾ ਹੈ।  2500 ਮੈਗਾਵਾਟ ਬਿਜਲੀ ਪੰਜਾਬ ਨੇ ਸਟੋਰ ਕੀਤੀ ਹੋਈ ਹੈ, ਜੋ ਦੂਸਰੇ ਰਾਜਾਂ ਨੂੰ ਦਿੱਤੀ ਜਾਂਦੀ ਹੈ। ਪਿਛਲੀ ਵਾਰ ਬਿਜਲੀ ਦੀ ਸਭ ਤੋਂ ਜ਼ਿਆਦਾ ਡਿਮਾਂਡ 15300 ਮੈਗਾਵਾਟ ਦੇ ਕਰੀਬ ਸੀ। ਇਸ ਵਾਰ ਵਿਭਾਗ 16 ਹਜ਼ਾਰ ਮੈਗਾਵਾਟ ਬਿਜਲੀ ਲਈ ਤਿਆਰ ਹੈ। ਜ਼ਰੂਰਤ ਪੈਣ ਉੱਤੇ 9500 ਮੈਗਾਵਾਟ ਬਿਜਲੀ ਬਾਹਰ ਤੋਂ ਲੈਣ ਲਈ ਡਿਪਾਰਟਮੇਂਟ ਸਮਰੱਥ ਹੈ। ਬਿਜਲੀ ਦੀ ਖਪਤ ਵਿੱਚ ਭਾਰੀ ਵਾਧਾ ਜੂਨ ਮਹੀਨੇ ਵਿੱਚ ਬਿਜਲੀ ਦੀ ਖਪਤ ਵਿੱਚ ਭਾਰੀ ਵਾਧਾ ਹੋਇਆ ਹੈ। 43 ਫੀਸਦੀ ਦਾ ਸਿੱਧਾ ਵਾਧਾ ਹੋਇਆ ਹੈ। ਪਹਿਲੀ ਜੂਨ ਨੂੰ ਬਿਜਲੀ ਦੀ ਮੰਗ 12433 ਮੈਗਾਵਾਟ ਸੀ ਜੋ ਪਿਛਲੇ ਸਾਲ ਜੂਨ ਵਿੱਚ 6219 ਮੈਗਾਵਾਟ ਸੀ। ਇਸ ਤੋਂ ਸਾਫ਼ ਹੈ ਕਿ ਬਿਜਲੀ ਦੀ ਮੰਗ ਵਿੱਚ ਰਿਕਾਰਡ ਵਾਧਾ ਹੋਇਆ ਹੈ। ਦੂਜਾ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਬਿਜਲੀ ਦਾ ਬਿੱਲ ਜ਼ੀਰੋ ਹੋਣ ਕਾਰਨ ਲੋਕ ਬਿਜਲੀ ਦੀ ਵਰਤੋਂ ਸੰਜਮ ਨਾਲ ਨਹੀਂ ਕਰ ਰਹੇ। ਹਾਲਾਂਕਿ ਸਰਕਾਰ ਦਾ ਦਾਅਵਾ ਹੈ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਅੱਠ ਘੰਟੇ ਬਿਜਲੀ ਦਿੱਤੀ ਜਾਵੇਗੀ।

holiday kabir jyanti

Government holiday : ਪੰਜਾਬ ਵਿਚ ਮੁੜ ਸਰਕਾਰੀ ਛੁੱਟੀ ਦਾ ਐਲਾਨ ਹੋ ਗਿਆ ਹੈ। ਇਸ ਤੋਂ ਪਹਿਲਾਂ 17 ਜੂਨ ਨੂੰ ਬਕਰੀਦ ਦੀ ਸਰਕਾਰੀ ਛੁੱਟੀ ਸੀ। ਹੁਣ 22 ਜੂਨ ਦਿਨ ਸ਼ਨੀਵਾਰ ਨੂੰ ਵੀ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ 22 ਜੂਨ ਨੂੰ ਕਬੀਰ ਜੈਯੰਤੀ ਹੈ। ਪੰਜਾਬ ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ। ਦੱਸਣਯੋਗ ਹੈ ਕਿ ਅੱਤ ਦੀ ਗਰਮੀ ਕਾਰਣ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਹੋਈਆਂ ਹਨ। 

dsp ludhiana

ਲੁਧਿਆਣਾ ਵਿਚ ਮੰਗਲਵਾਰ ਸ਼ਾਮ ਨੂੰ ਇਕ ਸੇਵਾਮੁਕਤ ਡੀਐਸਪੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੇਵਾਮੁਕਤ ਡੀਐਸਪੀ ਨੇ ਖੁਦ ਸਿਰ ਵਿਚ ਗੋਲੀ ਮਾਰ ਲਈ। ਉਹ ਕਰੀਬ ਇਕ ਸਾਲ ਪਹਿਲਾਂ ਸੇਵਾਮੁਕਤ ਹੋਏ ਸਨ, ਜਿਨ੍ਹਾਂ ਦੀ ਪਛਾਣ ਬਰਜਿੰਦਰ ਸਿੰਘ ਭੁੱਲਰ ਵਜੋਂ ਹੋਈ ਹੈ।ਜਾਣਕਾਰੀ ਮੁਤਾਬਕ ਭੁੱਲਰ ਨੇ ਸਰਾਭਾ ਨਗਰ ਸਥਿਤ ਗ੍ਰੀਨ ਐਵੀਨਿਊ ਸਥਿਤ ਅਪਣੇ ਘਰ 'ਚ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਉਹ ਇੱਥੇ ਆਪਣੇ ਮਾਤਾ-ਪਿਤਾ ਨਾਲ ਰਹਿ ਰਿਹਾ ਸੀ, ਜਦਕਿ ਉਸ ਦੀ ਪਤਨੀ ਅਤੇ ਬੱਚੇ ਵਿਦੇਸ਼ ਵਿਚ ਰਹਿੰਦੇ ਹਨ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਿਵੇਂ ਹੀ ਮਾਤਾ-ਪਿਤਾ ਉਸ ਦੇ ਕਮਰੇ 'ਚ ਪਹੁੰਚੇ ਤਾਂ ਸਾਰੇ ਹੈਰਾਨ ਰਹਿ ਗਏ। ਬਰਜਿੰਦਰ ਸਿੰਘ ਭੁੱਲਰ ਦੀ ਖੂਨ ਨਾਲ ਲੱਥਪੱਥ ਲਾਸ਼ ਕੁਰਸੀ ਦੇ ਕੋਲ ਪਈ ਸੀ। ਪਰਿਵਾਰਕ ਮੈਂਬਰਾਂ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੰਭਾਲਿਆ ਤੇ ਪੁਲਿਸ ਨੂੰ ਸੂਚਨਾ ਦਿਤੀ। ਸੂਚਨਾ ਮਿਲਣ 'ਤੇ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿਤਾ ਹੈ। ਥਾਣਾ ਸਰਾਭਾ ਨਗਰ ਦੇ ਐਸਐਚਓ ਇੰਸਪੈਕਟਰ ਪਰਮਵੀਰ ਸਿੰਘ ਨੇ ਦਸਿਆ ਕਿ ਭੁੱਲਰ ਮਾਨਸਿਕ ਤੌਰ ’ਤੇ ਬਿਮਾਰ ਸੀ। ਮਾਮਲੇ ਵਿਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਭੁੱਲਰ 3 ਭਾਰਤੀ ਰਿਜ਼ਰਵ ਬਟਾਲੀਅਨ (IRB) ਤੋਂ 2023 ਵਿਚ ਸੇਵਾਮੁਕਤ ਹੋਏ। ਉਹ ਲੁਧਿਆਣਾ ਵਿਚ ਐਸਐਚਓ ਵਜੋਂ ਵੀ ਕੰਮ ਕਰ ਚੁੱਕੇ ਹਨ। ਵਿਦੇਸ਼ ਵਿਚ ਰਹਿੰਦੇ ਉਸ ਦੀ ਪਤਨੀ ਅਤੇ ਬੱਚਿਆਂ ਨੂੰ ਸੂਚਨਾ ਦੇ ਦਿਤੀ ਗਈ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿਤੀ ਜਾਵੇਗੀ।