LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
punjab news
cm maan announce

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕਰਨ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬੇ ਵਿਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਇਹ ਭਰਤੀ ਕੀਤੀ ਜਾ ਰਹੀ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐੱਸ.ਸੀ.) ਨੇ ਵੈਟਰਨਰੀ ਅਫ਼ਸਰਾਂ ਦੀਆਂ ਪੋਸਟਾਂ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿਚ 326 ਵੈਟਰਨਰੀ ਅਫਸਰਾਂ ਅਤੇ 536 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਹਸਪਤਾਲਾਂ ਵਿੱਚ ਦਵਾਈਆਂ ਅਤੇ ਉਪਕਰਨਾਂ ਦੀ ਖਰੀਦ ਲਈ 93 ਕਰੋੜ ਰੁਪਏ ਦੀ ਕਾਰਜ ਯੋਜਨਾ ਭਾਰਤ ਸਰਕਾਰ ਨੂੰ ਸੌਂਪੀ ਗਈ ਹੈ।ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਕਿੱਤੇ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਵਿਭਾਗ ਵੱਲੋਂ ਦੁਧਾਰੂ ਪਸ਼ੂਆਂ ਦੀ ਖਰੀਦ ’ਤੇ ਜਨਰਲ ਵਰਗ ਨੂੰ 25 ਫੀਸਦੀ ਅਤੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਯੋਜਨਾ ਤਹਿਤ ਪ੍ਰਤੀ ਪਸ਼ੂ ਨਿਰਧਾਰਤ ਰੇਟ  70,000 ਰੁਪਏ ਹੈ। ਵਿਭਾਗ ਨੇ 2023-24 ਦੌਰਾਨ 1,089 ਦੁਧਾਰੂ ਪਸ਼ੂਆਂ ਲਈ ਲਗਭਗ 2 ਕਰੋੜ ਰੁਪਏ ਵਿੱਤੀ ਸਹਾਇਤਾ ਵਜੋਂ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਰਾਸ਼ਟਰੀ ਪਸ਼ੂਧਨ ਯੋਜਨਾ ਤਹਿਤ ਪਿਛਲੇ ਪੰਜ ਹਫ਼ਤਿਆਂ ਦੌਰਾਨ ਪਸ਼ੂ ਪਾਲਕਾਂ ਨੂੰ 7200 ਦੁਧਾਰੂ ਪਸ਼ੂਆਂ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਯੋਜਨਾ ਤਹਿਤ ਛੋਟੇ/ਦਰਮਿਆਨੇ ਦੁੱਧ ਉਤਪਾਦਕਾਂ ਨੂੰ ਇੱਕ ਤੋਂ ਪੰਜ ਦੁਧਾਰੂ ਪਸ਼ੂਆਂ ਦੇ ਬੀਮੇ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਜਨਰਲ ਵਰਗ ਨੂੰ 50 ਫ਼ੀਸਦੀ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਦੁੱਧ ਉਤਪਾਦਕਾਂ ਨੂੰ 70 ਫ਼ੀਸਦੀ ਤੱਕ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੂੰਹਖੁਰ ਅਤੇ ਗਲਘੋਟੂ (ਹੈਮੋਰੈਜਿਕ ਸੈਪਟੀਸੀਮੀਆ) ਵਿਰੁੱਧ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਨੂੰ 30 ਜੂਨ, 2024 ਤੱਕ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ। 

canada two news

ਲਹਿਰਾਗਾਗਾ : ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਪਿੰਡ ਲਹਿਲ ਖੁਰਦ ਦੇ ਇੱਕ ਗਰੀਬ ਕਿਸਾਨ ਪਰਿਵਾਰ ਵੱਲੋਂ ਜ਼ਮੀਨ ਵੇਚ ਕੇ ਰੋਜ਼ੀ-ਰੋਟੀ ਲਈ ਕੈਨੇਡਾ ਭੇਜੇ ਗਏ ਨੌਜਵਾਨ ਦੀ ਉਥੇ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਕਾਰਨ ਪੂਰਾ ਪਰਿਵਾਰ ਡੂੰਘੇ ਸਦਮੇ ਵਿੱਚ ਹੈ। ਸੂਚਨਾ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਪਿੰਡ ਲਹਿਲ ਖੁਰਦ ਦੇ ਕਿਸਾਨ ਗੁਰਮੇਲ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰ ਖੁਸ਼ੀ-ਖੁਸ਼ੀ ਆਪਣੇ ਵਿਆਹੁਤਾ ਲੜਕੇ ਮਨਦੀਪ ਸਿੰਘ ਨੂੰ 8 ਜੂਨ ਨੂੰ ਦਿੱਲੀ ਏਅਰਪੋਰਟ ਤੋਂ ਜਹਾਜ਼ ਰਾਹੀਂ ਕੈਨੇਡਾ ਲੈ ਕੇ ਆਏ ਸਨ।ਕੈਨੇਡਾ ਪਹੁੰਚਣ ਤੋਂ ਦੋ ਦਿਨ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਪੁੱਤ ਦੀ ਇੱਕ ਦਿਨ ਕੰਮ 'ਤੇ ਜਾਣ ਤੋਂ ਬਾਅਦ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਪਿੰਡ ਵਾਸੀ ਰਾਜ ਸਿੰਘ ਅਤੇ ਰਿਸ਼ਤੇਦਾਰ ਬਬਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਮਨਦੀਪ ਸਿੰਘ ਲਹਿਲ ਖੁਰਦ ਵਿੱਚ ਰਿਲਾਇੰਸ ਪੈਟਰੋਲ ਪੰਪ ਉਤੇ ਕੰਮ ਕਰਦਾ ਸੀ ਅਤੇ ਬਾਅਦ ਵਿੱਚ ਉਸ ਨੇ ਕੈਨੇਡਾ ਜਾਣ ਦਾ ਮਨ ਬਣਾ ਲਿਆ ਅਤੇ ਉਸ ਦੇ ਮਾਪਿਆਂ ਨੇ ਆਪਣੀ ਜ਼ਮੀਨ ਵੇਚ ਕੇ 35 ਲੱਖ ਰੁਪਏ ਖਰਚ ਕੇ ਵਰਕ ਪਰਮਿਟ ਹਾਸਲ ਕਰ ਲਿਆ 8 ਜੂਨ ਨੂੰ ਆਪਣੇ ਪੁੱਤ ਨੂੰ ਕੈਨੇਡਾ ਭੇਜ ਦਿੱਤਾ। ਉਸ ਦੀ ਪਤਨੀ ਅਤੇ ਧੀ ਨੇ ਵੀਜ਼ਾ ਮਿਲਣ ਤੋਂ ਬਾਅਦ ਕੈਨੇਡਾ ਜਾਣ ਦੀ ਯੋਜਨਾ ਬਣਾਈ ਸੀ ਪਰ ਕੁਦਰਤ ਦੀ ਯੋਜਨਾ ਹੋਰ ਹੀ ਸੀ। ਕੈਨੇਡਾ ਪਹੁੰਚਣ ਤੋਂ ਬਾਅਦ ਮਨਦੀਪ ਸਿੰਘ ਨੇ ਰੋਜ਼ਾਨਾ 8 ਘੰਟੇ ਕੰਮ ਕੀਤਾ ਤੇ ਅਗਲੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਇਸ ਸਮੇਂ ਡੂੰਘੇ ਸਦਮੇ ਵਿੱਚ ਹੈ।

gurdas maan high court

High Court News : ਪੰਜਾਬੀ ਗਾਇਕ ਗੁਰਦਾਸ ਮਾਨ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਸਬੰਦੀ ਹਾਈ ਕੋਰਟ ਵਿਚ ਪਾਈ ਗਈ ਪਟੀਸ਼ਨ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਹਾਈ ਕੋਰਟ ਨੇ ਗਾਇਕ ਗੁਰਦਾਸ ਮਾਨ ਨੂੰ ਰਾਹਤ ਦਿੱਤੀ ਹੈ। ਮਾਮਲਾ 2021 ਵਿਚ ਨਕੋਦਰ ਵਿਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨਾਲ ਸਬੰਧਤ ਸੀ। HC ਨੇ ਸ਼ਿਕਾਇਤ ਰੱਦ ਕਰਨ ਨੂੰ ਮਨਜ਼ੂਰੀ ਦਿੱਤੀ ਹੈ। ਇਸ ਤੋਂ ਪਹਿਲਾਂ ਨਕੋਦਰ ਦੀ ਅਦਾਲਤ ਨੇ ਵੀ ਸ਼ਿਕਾਇਤ ਰੱਦ ਕਰ ਦਿੱਤੀ ਸੀ। ਨਕੋਦਰ ਕੋਰਟ ਨੇ ਇਸ ਸ਼ਿਕਾਇਤ ਨੂੰ 22 ਫਰਵਰੀ ਨੂੰ ਰੱਦ ਕਰ ਦਿੱਤਾ ਸੀ। 2021 ਵਿਚ ਪਟੀਸ਼ਨਰ ਹਰਜਿੰਦਰ ਸਿੰਘ ਉਰਫ ਝੀਂਡਾ ਨੇ ਧਾਰਾ 295-ਏ ਅਧੀਨ 26 ਦੋਸ਼ਾਂ ਵਾਲੀ FIR ਨਕੋਦਰ ਸਿਟੀ ਪੁਲਿਸ ਸਟੇਸ਼ਨ ਵਿਖੇ ਦਰਜ ਕਰਾਈ ਸੀ। ਸ਼ਿਕਾਇਤ ਵਿਚ ਕਿਹਾ ਗਿਆ ਸੀ ਕਿ ਗੁਰਦਾਸ ਮਾਨ ਨੇ ਇਕ ਪ੍ਰੋਗਰਾਮ ਦੌਰਾਨ ਕਿਹਾ ਸੀ ਕਿ ਸਿੱਖ ਗੁਰੂ ਅਮਰਦਾਸ ਜੀ ਅਤੇ ਲਾਡੀ ਸਾਈਂ ਜੀ ਇਕ ਹੀ ਵੰਸ਼ ਦੇ ਸਨ, ਜਿਸ ਤੋਂ ਬਾਅਦ ਉਹ ਵਿਵਾਦਾਂ ‘ਚ ਘਿਰ ਗਏ ਸਨ। ਹਾਲਾਂਕਿ ਗੁਰਦਾਸ ਮਾਨ ਨੇ ਇਸ ਲਈ ਜਨਤਕ ਤੌਰ ‘ਤੇ ਮਾਫੀ ਵੀ ਮੰਗੀ ਸੀ ਪਰ ਫਿਰ ਵੀ ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ।

electricity news

Punjab News : ਲੋਕ ਸਭਾ ਚੋਣਾਂ ਮਗਰੋਂ ਪੰਜਾਬੀਆਂ ਨੂੰ ਝਟਕਾ ਲੱਗਾ ਹੈ। ਸੂਬੇ ਵਿਚ ਬਿਜਲੀ ਮਹਿੰਗੀ ਕਰ ਦਿੱਤੀ ਗਈ ਹੈ। ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਵਿੱਤੀ ਸਾਲ 2024-25 ਲਈ ਨਵੇਂ ਟੈਰਿਫ ਚਾਰਜ ਮਿੱਥੇ ਹਨ। ਕਮਿਸ਼ਨ ਨੇ ਘਰੇਲੂ ਦਰਾਂ ਵਿੱਚ 10 ਤੋਂ 12 ਪੈਸੇ ਪ੍ਰਤੀ ਯੂਨਿਟ ਤੇ ਉਦਯੋਗਿਕ ਇਕਾਈਆਂ ਲਈ 15 ਪੈਸੇ ਦਾ ਵਾਧਾ ਕੀਤਾ ਹੈ। ਟਿਊਬਵੈੱਲ ਕੁਨੈਕਸ਼ਨ ਲਈ ਬਿਜਲੀ ਦਰਾਂ ਵਿੱਚ 15 ਪੈਸੇ ਦਾ ਵਾਧਾ ਕੀਤਾ ਗਿਆ ਹੈ। ਨਵੇਂ ਹੁਕਮ ਪੰਜਾਬ ਵਿੱਚ 16 ਜੂਨ ਤੋਂ ਲਾਗੂ ਹੋਣਗੇ। ਇਹ ਹੁਕਮ ਇੱਕ ਸਾਲ ਲਈ ਰਹਿਣਗੇ। ਇਸ ਦੌਰਾਨ ਸਾਰੀਆਂ ਸ਼੍ਰੇਣੀਆਂ ਦੀਆਂ ਦਰਾਂ ਵਿੱਚ ਬਦਲਾਅ ਹੋਵੇਗਾ।ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹਰ ਪਰਿਵਾਰ ਨੂੰ ਇੱਕ ਮਹੀਨੇ ਵਿੱਚ 300 ਯੂਨਿਟ ਤੇ ਦੋ ਮਹੀਨਿਆਂ ਵਿੱਚ 600 ਯੂਨਿਟ ਮੁਫ਼ਤ ਬਿਜਲੀ ਮਿਲਦੀ ਹੈ। ਜੇ ਕੋਈ ਪਰਿਵਾਰ 600 ਯੂਨਿਟ ਤੋਂ ਵੱਧ ਬਿਜਲੀ ਦੀ ਖਪਤ ਕਰਦਾ ਹੈ ਤਾਂ ਉਸ ਤੋਂ ਪੂਰਾ ਬਿੱਲ ਵਸੂਲਿਆ ਜਾਂਦਾ ਹੈ। ਅਜਿਹੇ ਵਿਚ ਖਪਤਕਾਰਾਂ ਨੂੰ ਬਿਜਲੀ ਬਿੱਲ ਦੀ ਵਧੀ ਹੋਈ ਦਰ ਮੁਤਾਬਕ ਭੁਗਤਾਨ ਕਰਨਾ ਪਵੇਗਾ। ਨਵੀਂ ਦਰ ਮੁਤਾਬਕ ਹੁਣ ਹਰ ਪਰਿਵਾਰ ਨੂੰ 30 ਤੋਂ 40 ਰੁਪਏ ਵਾਧੂ ਦੇਣੇ ਪੈਣਗੇ। ਉਧਰ, ਘਰੇਲੂ ਸ਼੍ਰੇਣੀ ਵਿੱਚ 7 ​ਕਿਲੋਵਾਟ ਤੋਂ 50 ਕਿਲੋਵਾਟ ਤੱਕ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਜ਼ਿਆਦਾਤਰ ਮੱਧ ਵਰਗ ਅਤੇ ਉੱਚ ਵਰਗ ਇਸ ਸ਼੍ਰੇਣੀ ਵਿੱਚ ਆਉਂਦੇ ਹਨ। ਜੋ ਪਹਿਲਾਂ ਹੀ 5.34 ਰੁਪਏ ਤੋਂ 7.75 ਰੁਪਏ ਪ੍ਰਤੀ ਯੂਨਿਟ ਅਦਾ ਕਰ ਰਹੇ ਹਨ। ਜੇ ਸਾਰੇ ਟੈਕਸ ਸ਼ਾਮਲ ਕੀਤੇ ਜਾਣ ਤਾਂ ਇਸ ਯੂਨਿਟ ਦੀ ਕੀਮਤ ਕਰੀਬ 10 ਰੁਪਏ ਹੈ। ਇਸ ਦੇ ਨਾਲ ਹੀ ਗ਼ੈਰ-ਰਿਹਾਇਸ਼ੀ ਸਪਲਾਈ ਦੇ ਰੇਟ ਵੀ ਨਹੀਂ ਵਧੇ ਹਨ। ਇਸ 'ਚ 7 ਕਿਲੋਵਾਟ ਤੱਕ ਦਾ ਰੇਟ 6.91 ਤੋਂ 7.75 ਰੁਪਏ ਪ੍ਰਤੀ ਯੂਨਿਟ ਹੈ।    

holiday eid

Government Holiday : ਸੂਬੇ 'ਚ ਪੰਜਾਬ ਸਰਕਾਰ ਨੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। 17 ਜੂਨ ਦਿਨ ਸੋਮਵਾਰ ਨੂੰ ਸੂਬੇ ਭਰ ਦੇ ਸਰਕਾਰੀ ਦਫ਼ਤਰ, ਹੋਰ ਅਦਾਰਿਆਂ ਅਤੇ ਵਪਾਰਕ ਇਕਾਈਆਂ 'ਚ ਛੁੱਟੀ ਰਹੇਗੀ। ਇਹ ਛੁੱਟੀ ਈਦ-ਉੱਲ-ਜੂਹਾ (ਬਕਰੀਦ) ਦੇ ਤਿਉਹਾਰ ਦੇ ਮੱਦੇਨਜ਼ਰ ਰਹੇਗੀ। ਪੰਜਾਬ ਸਰਕਾਰ ਨੇ ਸਾਲ-2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ 'ਚ ਇਸ ਤਿਉਹਾਰ ਦੀ ਛੁੱਟੀ ਐਲਾਨੀ ਹੈ। ਇਸ ਲਈ ਇਸ ਦਿਨ ਪੰਜਾਬ ਭਰ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 17 ਜੂਨ ਤੋਂ ਇਕ ਦਿਨ ਪਹਿਲਾਂ ਐਤਵਾਰ ਕਰ ਕੇ ਛੁੱਟੀ ਹੋਣ ਕਾਰਨ ਦੋ ਛੁੱਟੀਆਂ ਇਕੱਠੀਆਂ ਆ ਰਹੀ ਹਨ। 

abnwyu867i7

Ludhiana News: लुधियाना घाटी  में घर के बाहर बैठे युवक पर 20 बदमाशों ने हमला कर दिया. तस्वीरें सीसीटीवी कैमरे में कैद हो गईं. लुधियाना में देर रात घाटी चौक मोहल्ला भगवान वाल्मिकी नगर में 20 से ज्यादा अज्ञात युवकों ने एक युवक पर हमला कर दिया.  जानकारी मिली कि बदमाश एक युवक को पीटना चाहते थे लेकिन गलती से दूसरे युवक को पीटकर भाग गये. इलाके के कुछ युवा एक-दूसरे के इंस्टाग्राम रील्स पर कमेंट करते थे. इसी खुन्नस के चलते रात करीब साढ़े दस बजे घाटी चौक के पास हंगामा हो गया. पीड़ित ने बताया कि वह अपने घर के बाहर खड़ा था. इलाके के कुछ युवकों ने उस पर हमला कर दिया. वह हमलावरों को जानता तक नहीं. हमलावरों के पास धारदार हथियार और पिस्तौलें थीं. पीड़ित ने बताया कि वह ड्राइवरी का काम करता है. अब उसे घर से बाहर निकलने पर भी डर लगता है.

car fazilka news

Weather Update : ਪੰਜਾਬ 'ਚ ਗਰਮੀ ਨੇ ਮੁੜ ਲੋਕ ਪਰੇਸ਼ਾਨ ਕਰ ਦਿੱਤੇ ਹਨ। ਘਰੋਂ ਬਾਹਰ ਨਿਕਲਣਾ ਔਖਾ ਹੋ ਗਿਆ। ਹਾਲੇ ਅਗਲੇ ਚਾਰ ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.0 ਡਿਗਰੀ ਦਾ ਵਾਧਾ ਹੋਇਆ ਹੈ। ਅੱਜ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੌਰਾਨ ਰਾਹਤ ਹੀ ਖਬਰ ਵੀ ਆਈ ਹੈ। ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਤੇ ਅੱਠ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।  ਗਰਮੀ ਦੇ ਸਾਈਡ ਇਫੈਕਟਸਉਧਰ, ਗਰਮੀ ਦੇ ਸਾਈਡ ਇਫੈਕਟਸ ਵੀ ਸਾਹਮਣੇ ਆ ਰਹੇ ਹਨ। ਇਕ ਪਾਸੇ ਗਰਮੀ ਕਾਰਨ ਮਹਿੰਗਾਈ ਦੀ ਮਾਰ ਪੈ ਰਹੀ ਹੈ। ਉਤੋਂ ਖੜ੍ਹੀਆਂ ਕਾਰਾਂ ਨੂੰ ਅੱਗ ਲੱਗ ਰਹੀ ਹੈ। ਅਜਿਹਾ ਹੀ ਇਕ ਮਾਮਲਾ ਫਾਜ਼ਿਲਕਾ ਵਿਚ ਬੀਤੇ ਦਿਨੀਂ ਸਾਹਮਣੇ ਆਇਆ। ਫਾਜ਼ਿਲਕਾ ਦੀ ਐਮਸੀ ਕਾਲੋਨੀ ਵਿੱਚ ਇੱਕ ਕਾਰ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਪਰ ਧੂੰਆਂ ਉੱਠਦਾ ਦੇਖ ਕੇ ਇਲਾਕੇ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀ ਨੂੰ ਸੂਚਿਤ ਕੀਤਾ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਪਰ ਨਵੀਂ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਕਾਰ ਤੇਜ਼ ਧੁੱਪ ਅਤੇ ਗਰਮੀ ਵਿਚ ਖੜ੍ਹੀ ਸੀ। ਅੰਦਾਜਾ ਲਾਇਆ ਜਾ ਰਿਹਾ ਹੈ ਕਿ ਗਰਮੀ ਕਾਰਨ ਕਾਰ ਨੂੰ ਅੱਗ ਲੱਗ ਗਈ। ਮੌਨਸੂਨ ਕਦੋਂ ਪੁੱਜੇਗਾ ਪੰਜਾਬ ਮੌਸਮ ਵਿਭਾਗ ਅਨੁਸਾਰ ਮੌਨਸੂਨ 27 ਜੂਨ ਤੱਕ ਪੰਜਾਬ ਵਿਚ ਦਸਤਕ ਦੇਵੇਗਾ। ਮੌਨਸੂਨ ਆਪਣੇ ਤੈਅ ਸਮੇਂ ਉਤੇ ਪਹੁੰਚ ਰਿਹਾ ਹੈ। ਵਿਭਾਗ ਅਨੁਮਾਨ ਅਨੁਸਾਰ 27 ਤੋਂ ਚੰਡੀਗੜ੍ਹ ਸਮੇਤ ਪੰਜਾਬ ਹਰਿਆਣਾ ‘ਚ ਮੌਨਸੂਨ ਦੇ ਆਉਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਇਸ ਤਰੀਕ ਤੋਂ ਪੰਜਾਬ ਵਿਚ ਮੌਨਸੂਨ ਸਰਗਰਮ ਹੋ ਜਾਵੇਗਾ। ਇਸ ਸਮੇਂ ਦੌਰਾਨ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੌਨਸੂਨ ਨੇ ਲਗਾਤਾਰ ਰਫਤਾਰ ਫੜੀ ਹੋਈ ਹੈ। ਹੁਣ ਤੱਕ ਦੀ ਰਿਪੋਰਟ ਮੁਤਾਬਕ ਮਾਨਸੂਨ ਆਪਣੇ ਤੈਅ ਸਮੇਂ ਤੋਂ ਲਗਾਤਾਰ ਹਫਤੇ ਜਾਂ 3 ਪਹਿਲਾਂ ਪਹੁੰਚ ਰਿਹਾ ਹੈ। 

df346756yy

Khanna Accident: खन्ना में नेशनल हाईवे पर आधी रात को एक बड़े हादसे की खबर सामने आई है. यहां बिहार और यूपी से मजदूरों को लेकर आ रही बस को तेज रफ्तार ट्रॉले ने पीछे से टक्कर मार दी. जिससे बस करीब 150 मीटर दूर जाकर बिजली ट्रांसफार्मर से टकरा गई. हादसे में 25 से 30 मजदूर घायल हो गए. घायलों में कुछ महिलाएं और बच्चे भी शामिल हैं. उन्हे सिविल अस्पताल खन्ना में दाखिल करवाया गया है. बताया जा रहा है कि ट्रॉली का टायर फट गया, जिससे चालक नियंत्रण खो बैठा और ट्रॉली बस से टकरा गई. मजदूरों को छोड़ने के लिए रुकी थी बस जानकारी के मुताबिक, बिहार और यूपी के करीब 65 मजदूर बस में सवार होकर पंजाब में धान की रोपाई करने आ रहे थे. आधी लेबर को खन्ना में उतरना पड़ा. रात करीब 12.30 बजे बस नेशनल हाईवे पर गुरु अमरदास मार्केट के सामने कट पर रुकी. कुछ मजदूर अभी उतरे ही थे कि एक तेज रफ्तार ट्रॉले ने बस को टक्कर मार दी. टक्कर इतनी जोरदार थी कि इसकी आवाज दूर तक सुनाई दी. मजदूर चिल्ला उठे. बस करीब 150 मीटर दूर ट्रांसफार्मर से टकराई तो जोरदार धमाका हुआ. तेज धमाके की आवाज सुनकर सिविल अस्पताल में मौजूद पार्किंग ठेकेदार बलजिंदर सिंह टीटू अपने साथियों के साथ मौके पर पहुंचे. वहां की स्थिति देखकर टीटू ने अपनी एंबुलेंस बुलाई और घायलों को अस्पताल ले जाने लगा. साथ ही 108 एंबुलेंस और पुलिस कंट्रोल रूम को भी सूचना दी. राहगीर भी घायलों की मदद के लिए रुक गए. सड़क सुरक्षा बल ने सभी के सहयोग से बचाव कार्य चलाया. थाना सिटी 2 के एस.एच.ओ. गुरमीत सिंह अपनी टीम के साथ मौके पर पहुंचे और सड़क को साफ करवाया तथा घायलों को हरसंभव सहायता प्रदान की. हादसे में बस आग की चपेट में आने से बच गई. नहीं तो कई मजदूर जिंदा जल सकते थे. ट्रॉली से टक्कर के बाद जब बस ट्रांसफार्मर से टकराई तो धमाका हुआ और आग की लपटें भी निकलीं। यह भी ख्याल रखा गया कि करंट बस के अंदर न आए. इससे काफी नुकसान हो सकता था. कुल मिलाकर इस हादसे में कोई जनहानि नहीं हुई. थाना सिटी 2 के प्रमुख गुरुमीत सिंह के मुताबिक हादसा ट्राले का टायर फटने से हुआ है.

bus khanna news

ਖੰਨਾ ਵਿਚ ਨੈਸ਼ਨਲ ਹਾਈਵੇ 'ਤੇ ਅੱਧੀ ਰਾਤ ਨੂੰ ਭਿਆਨਕ ਹਾਦਸਾ ਵਾਪਰਿਆ। ਬੱਸ ਨੂੰ ਪਿੱਛਿਓਂ ਤੇਜ਼ ਰਫ਼ਤਾਰ ਟਰਾਲੇ ਨੇ ਟੱਕਰ ਮਾਰ ਦਿੱਤੀ। ਇਸ ਮਗਰੋਂ ਬੱਸ ਤਕਰੀਬਨ 150 ਮੀਟਰ ਦੂਰ ਜਾ ਕੇ ਬਿਜਲੀ ਦੇ ਟ੍ਰਾਂਸਫਾਰਮਰ ਨਾਲ ਟਕਰਾ ਗਈ। ਇਸ ਦੌਰਾਨ ਜ਼ੋਰਦਾਰ ਧਮਾਕਾ ਹੋਇਆ। ਹਾਦਸੇ ਵਿਚ 25 ਤੋਂ 30 ਮਜ਼ਦੂਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ। ਜਾਣਕਾਰੀ ਮੁਤਾਬਕ ਪੰਜਾਬ ਵਿਚ ਝੋਨਾ ਲਗਾਉਣ ਲਈ ਬਿਹਾਰ ਤੇ ਯੂਪੀ ਤੋਂ ਤਕਰੀਬਨ 65 ਮਜ਼ਦੂਰ ਬੱਸ ਵਿਚ ਆ ਰਹੇ ਸਨ। ਅੱਧੀ ਲੇਬਰ ਨੂੰ ਖੰਨਾ ਵਿਚ ਉਤਾਰਨਾ ਸੀ। ਰਾਤ ਨੂੰ ਤਕਰੀਬਨ ਸਾਢੇ 12 ਵਜੇ ਦੇ ਕਰੀਬ ਬੱਸ ਨੈਸ਼ਨਲ ਹਾਈਵੇ 'ਤੇ ਗੁਰੂ ਅਮਰਦਾਸ ਮਾਰਕੀਟ ਦੇ ਸਾਹਮਣੇ ਬਣੇ ਕੱਟ 'ਤੇ ਰੁਕੀ। ਅਜੇ ਕੁੱਝ ਮਜ਼ਦੂਰ ਹੇਠਾਂ ਉਤਰੇ ਹੀ ਸੀ ਕਿ ਉਦੋਂ ਹੀ ਮਗਰੋਂ ਤੇਜ਼ ਰਫ਼ਤਾਰ ਟਰਾਲੇ ਨੇ ਆ ਕੇ ਬੱਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਦੂਰ ਤਕ ਇਸ ਦੀ ਆਵਾਜ਼ ਗਈ। ਇੰਨੇ ਨੂੰ ਬੱਸ ਤਕਰੀਬਨ 150 ਮੀਟਰ ਦੂਰ ਜਾ ਕੇ ਟ੍ਰਾਂਸਫਾਰਮਰ ਨਾਲ ਟਕਰਾਈ ਤਾਂ ਜ਼ੋਰਦਾਰ ਧਮਾਕਾ ਹੋਇਆ। ਮਜ਼ਦੂਰਾਂ ਵਿਚਾਲੇ ਚੀਕ ਚਿਹਾੜਾ ਮੱਚ ਗਿਆ। ਉਪਰੰਤ ਐਂਬੂਲੈਂਸ ਰਾਹੀਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਸਿਟੀ ਥਾਣਾ 2 ਦੇ SHO ਗੁਰਮੀਤ ਸਿੰਘ ਨੇ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਦੀ ਹਰ ਸੰਭਵ ਮਦਦ ਕੀਤੀ ਅਤੇ ਟ੍ਰੈਫਿਕ ਸੁਚਾਰੂ ਕਰਵਾਇਆ।

df3467b

Weather Update: पंजाब में गर्मी का प्रकोप दिन -ब-दिन बढ़ता जा रहा है. लोगों को दोपहर के समय घरों से बाहर न निकलने की सलाह दी जा रही है. मौसम  विभाग(Punjab Weather Update)  के अनुसार पंजाब के सभी 23 जिलों में तापमान 43 डिग्री के पार पहुंच गया है. पठानकोट में सबसे अधिक तापमान 47.8 डिग्री दर्ज किया गया है.  इस बीच मौसम विभाग (Punjab Weather Update) ने  21 जिलों के लिए हीट वेव का अलर्ट जारी किया है. इनमें से 19 के लिए येलो अलर्ट और 2 के लिए ऑरेंज अलर्ट जारी किया गया है. मौसम विभाग के अधिकारियों के मुताबिक 17 जून तक लोगों को ठंड और गर्मी से राहत मिलने की संभावना नहीं है. पंजाब में जहां भीषण गर्मी पड़ रही है, वहीं बिजली कटौती से लोग काफी परेशान हैं. कई गांवों में पानी की कमी की सूचन...

weather 1306

Weather Update :  ਫਿਲਹਾਲ ਗਰਮੀ ਤੇ ਲੂ ਤੋਂ ਪੰਜਾਬੀਆਂ ਨੂੰ ਰਾਹਤ ਮਿਲਣ ਦੀ ਕੋਈ ਉਮੀਦ ਨਜ਼ਰ ਨਹੀਂ ਆ ਰਹੀ। ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਤੇ ਗਰਮੀ ਲਈ ਯੈਲੋ ਅਲਰਟ ਅਤੇ 11 ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਜਾਰੀ ਕੀਤਾ ਹੈ। ਸਾਰੇ ਜ਼ਿਲ੍ਹਿਆਂ ਵਿਚ ਹਾਲੇ ਵੀ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਪਾਰ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.5 ਡਿਗਰੀ ਦਰਜ ਕੀਤਾ ਗਿਆ। ਉਧਰ, ਗਰਮੀ ਵਿਚ ਵਧਿਆ ਤਾਪਮਾਨ ਤਾਂ ਵੱਟ ਕੱਢ ਹੀ ਰਿਹਾ ਹੈ, ਇਸ ਤੋਂ ਇਲਾਵਾ, ਗਰਮੀਆਂ ਕਾਰਨ ਮਹਿੰਗਾਈ ਨੇ ਵੀ ਲੋਕਾਂ ਦਾ ਲੱਕ ਤੋੜ ਦਿੱਤਾ ਹੈ। ਗਰਮੀ ਕਾਰਨ ਸਬਜ਼ੀਆਂ ਤੇ ਫਲਾਂ ਦੇ ਭਾਅ ਅਸਮਾਨੀਂ ਚੜ੍ਹ ਗਏ ਹਨ। ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਾਜ਼ਿਲਕਾ ਫਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ 16 ਜੂਨ ਤੱਕ ਯੈਲੋ ਹੀਟ ਅਤੇ ਲੂ ਦਾ ਅਲਰਟ ਜਾਰੀ ਕੀਤਾ ਹੈ।      

jalandhar accident 4 news

ਜਲੰਧਰ ਤੋਂ ਬੇਹੱਦ ਮੰਦਭਾਗੀ ਤੇ ਰੂਹ ਨੂੰ ਕਬਾਅ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਅੱਜ ਤੜਕੇ ਵਾਪਰੇ ਦਰਦਨਾਕ ਹਾਦਸੇ ਇਕ ਪਰਿਵਾਰ ਘਰ ਧਰੇ ਵਿਆਹ ਦੀਆਂ ਖੁਸ਼ੀਆਂ ਨੂੰ ਗ੍ਰਹਿਣ ਲਾ ਦਿੱਤਾ ਹੈ। ਇਕ ਟਿੱਪਰ ਨੇ ਮੋਟਰਸਾਈਕਲ ਸਵਾਰ ਪਿਓ ਪੁੱਤ ਨੂੰ ਕੁਚਲ ਦਿੱਤਾ, ਜਿਨ੍ਹਾਂ ਦੀ ਮੌਕੇ ਉਤੇ ਮੌਤ ਹੋ ਗਈ। ਘਰ ਵਿਚ ਧੀ ਦੇ ਵਿਆਹ ਲਈ ਪਿਤਾ ਆਪਣੇ ਪੁੱਤ ਨੂੰ ਨਾਲ ਲੈ ਕੇ ਮਕਸੂਦਾਂ ਦੀ ਸਬਜ਼ੀ ਮੰਡੀ ਵਿਚ ਸਬਜ਼ੀ ਲੈਣ ਗਿਆ ਸੀ ਕਿ ਪਰਤਦਿਆਂ ਇਹ ਭਿਆਨਕ ਹਾਦਸਾ ਵਾਪਰ ਗਿਆ। ਦੋਵਾਂ ਦੇ ਸਰੀਰ ਦੇ ਕਈ ਹਿੱਸੇ ਹੋ ਗਏ। ਹਾਦਸਾ ਨਕੋਦਰ ਰੋਡ ਉਤੇ ਖਾਲਸਾ ਸਕੂਲ ਕੋਲ ਵਾਪਰਿਆ। ਮ੍ਰਿਤਕਾਂ ਦੀ ਪਛਾਣ ਹੇਰਾਂ ਪਿੰਡ ਦੇ ਰਹਿਣ ਵਾਲੇ ਜਸਵੀਰ ਸਿੰਘ (42) ਤੇ ਕ੍ਰਮਣ ਸਿੰਘ (16) ਵਜੋਂ ਹੋਈ ਹੈ। ਜਸਵੀਰ ਦੇ ਜੀਜਾ ਮੋਹਿੰਦਰ ਸਿੰਘ ਨੇ ਦੱਸਿਆ ਕਿ ਅੱਜ ਘਰ ਵਿਚ ਧੀ ਦਾ ਵਿਆਹ ਧਰਿਆ ਹੋਇਆ ਸੀ। ਉਹ ਸਬਜ਼ੀ ਲੈਣ ਗਏ ਸੀ। ਵਾਪਸ ਪਰਤਦਿਆਂ ਦੂਜੀ ਬਾਈਕ ਉਤੇ ਸਵਾਰ ਜਸਵੀਰ ਤੇ ਕ੍ਰਮਣ ਨੂੰ ਟਿੱਪਰ ਨੇ ਕੁਚਲ ਦਿੱਤਾ। ਅੱਜ ਜਸਵੀਰ ਦੀ ਭੈਣ ਦਾ ਵਿਆਹ ਹੋਣਾ ਸੀ ਪਰ ਇਸ ਹਾਦਸੇ ਕਾਰਨ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦਰਦਨਾਕ ਹਾਦਸੇ ਵਿੱਚ ਤਰਨਜੀਤ ਸਿੰਘ ਅਤੇ ਉਸ ਦੇ ਪਿਤਾ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਿਆ ਅਤੇ ਦੋਵਾਂ ਦੀਆਂ ਲਾਸ਼ਾਂ ਨੂੰ ਕੱਪੜਿਆਂ ਨਾਲ ਢੱਕ ਦਿੱਤੀਆਂ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਇੰਨਾ ਦਰਦਨਾਕ ਸੀ ਕਿ ਦੋਵਾਂ ਵਿਅਕਤੀਆਂ ਦੇ ਸਰੀਰ ਦੇ ਅੰਗ ਸੜਕ 'ਤੇ ਖਿੱਲਰ ਗਏ। ਉਧਰ, ਟਿੱਪਰ ਚਾਲਕ ਟਿੱਪਰ ਮੌਕੇ ਉਤੇ ਛੱਡ ਕੇ ਫਰਾਰ ਹੋ ਗਿਆ। ਜਿਸ ਨੂੰ ਕੁਝ ਕਿਲੋਮੀਟਰ ਦੀ ਦੂਰੀ ਉਤੇ ਕਾਬੂ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

hoshiarpur suicide 1 news

ਹੁਸ਼ਿਆਰਪੁਰ ਦੇ ਮਹੇਟੀਆਣਾ ਇਲਾਕੇ ਵਿਚ ਢਾਈ ਸਾਲ ਪਹਿਲਾਂ 9ਵੀਂ ਦੀ ਵਿਦਿਆਰਥਣ ਵੱਲੋਂ ਕੀਤੀ ਗਈ ਖੁਦਕੁਸ਼ੀ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਵਿਦਿਆਰਥਣ ਜੈਸਮੀਨ ਦੀਆਂ ਕਿਤਾਬਾਂ ਨੇ ਖੁਦਕੁਸ਼ੀ ਮਾਮਲੇ ਦਾ ਭੇਤ ਖੋਲ੍ਹ ਦਿੱਤਾ ਹੈ। ਢਾਈ ਸਾਲ ਬਾਅਦ ਧੀ ਨੂੰ ਯਾਦ ਕਰਦਿਆਂ ਉਸ ਦੀਆਂ ਕਿਤਾਬਾਂ ਫਰੋਲੀਆਂ ਤਾਂ ਮਾਂ ਨੂੰ ਵਿਚੋਂ ਸੁਸਾਈਡ ਨੋਟ ਬਰਾਮਦ ਹੋਇਆ। ਇਸ ਨੋਟ ਵਿਚ ਵਿਦਿਆਰਥਣ ਨੇ ਖੁਦਕੁਸ਼ੀ ਦਾ ਕਾਰਨ ਦੱਸਿਆ ਹੈ। ਮ੍ਰਿਤਕ ਵਿਦਿਆਰਥਣ ਜੈਸਮੀਨ ਦੀ ਮਾਂ ਨੇ ਹੁਣ ਮੁੜ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਇਸ ਨੋਟ ਨੂੰ ਪੜ੍ਹ ਕੇ ਸਕੂਲ ਤੇ ਪੁਲਿਸ ਪ੍ਰਸ਼ਾਸਨ ਦੇ ਹੋਸ਼ ਉਡ ਗਏ ਹਨ। ਮ੍ਰਿਤਕ ਜੈਸਮੀਨ ਕੌਰ ਦੀ ਮਾਂ ਜਗਦੀਸ਼ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਜਦੋਂ ਉਸ ਨੂੰ ਆਪਣੀ ਧੀ ਦੀ ਯਾਦ ਆਈ ਤਾਂ ਉਸ ਦੀਆਂ ਕਿਤਾਬਾਂ ਦੇਖੀਆਂ। ਇੱਕ ਕਿਤਾਬ ਵਿੱਚੋਂ ਜੈਸਮੀਨ ਦਾ ਹੱਥ ਲਿਖਤ ਸੁਸਾਈਡ ਨੋਟ ਸੀ। ਜਿਸ ‘ਚ ਉਸ ਨੇ ਆਪਣੇ ਸਕੂਲ ਅਧਿਆਪਕ ਅਮਨਦੀਪ ਕੌਰ ‘ਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਥਾਣਾ ਮੇਹਟੀਆਣਾ ਦੀ ਇੰਚਾਰਜ ਊਸ਼ਾ ਰਾਣੀ ਨੇ ਦੱਸਿਆ ਕਿ ਜੈਸਮੀਨ ਕੌਰ ਦੇ ਮਾਤਾ ਨੇ ਆਪਣੇ ਬਿਆਨਾਂ ਵਿਚ ਦੱਸਿਆ ਹੈ ਕਿ ਉਸ ਦੀ ਧੀ ਇੱਕ ਨਿੱਜੀ ਸਕੂਲ ‘ਚ ਨੌਵੀਂ ਜਮਾਤ ਵਿੱਚ ਪੜ੍ਹਦੀ ਸੀ। ਇਸੇ ਦੌਰਾਨ ਸਕੂਲ ਅਧਿਆਪਕ ਅਮਨਦੀਪ ਕੌਰ ਉਰਫ਼ ਅਮਨ ਉਸ ਦੀ ਧੀ ਜੈਸਮੀਨ ਨੂੰ ਪਰੇਸ਼ਾਨ ਕਰਦੀ ਸੀ। ਇਸ ਤੋਂ ਦੁਖੀ ਹੋ ਕੇ ਜੈਸਮੀਨ ਨੇ 2022 ‘ਚ ਖੁਦਕੁਸ਼ੀ ਕਰ ਲਈ ਸੀ। ਉਸ ਸਮੇਂ ਪੁਲਿਸ ਨੇ ਧਾਰਾ 174 ਦੇ ਤਹਿਤ ਮਾਮਲਾ ਦਰਜ ਕੀਤਾ ਸੀ ਪਰ ਸੁਸਾਈਡ ਨੋਟ ਮਿਲਣ ਤੋਂ ਬਾਅਦ ਪੁਲਿਸ ਨੇ ਅਧਿਆਪਕਾ ਅਮਨਦੀਪ ਕੌਰ ਖਿਲਾਫ ਧਾਰਾ 305 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

bhj7889

 Punjab ETT exam date: पंजाब ईटीटी (ETT exam date) भर्ती परीक्षा की तारीख घोषित कर दी गई है और यह परीक्षा 28 जुलाई 2024 को आयोजित की जाएगी. सरकारी स्कूलों के लिए 5994 प्राथमिक शिक्षक प्रशिक्षण (ETT) पदों के लिए पंजाब शिक्षा भर्ती बोर्ड द्वारा पंजाब ईटीटी शिक्षक पाठ्यक्रम 2024 भी जारी किया गया है. जिसमें संशोधन किया गया है. उम्मीदवार परीक्षा के लिए पंजाब ईटीटी भर्ती संशोधित पाठ्यक्रम और परीक्षा पैटर्न डाउनलोड कर सकते हैं. उम्मीदवारों को पंजाब ईटीटी भर्ती परीक्षा के लिए सटीक परीक्षा पैटर्न और पाठ्यक्रम पता होना चाहिए. इस प्रकार है परीक्षा पैटर्नपंजाब ईटीटी परीक्षा (Punjab ETT exam)पैटर्न 2024 ईआरबी ने पंजाब ईटीटी भर्ती परीक्षा के लिए संशोधित पाठ्यक्रम और परीक्षा पैटर्न जारी किया है. सभी उम्मीदवारों को 2 पेपर देने होंगे. ईटीटी पेपर बी परीक्षा के लिए पात्र होने के लिए, उम्मीदवार को पहला पेपर पास करना होगा. पहला पेपर केवल अर्हकारी परीक्षा होगा और इसके अंक मेरिट सूची में नहीं गिने जायेंगे. अंतिम मेरिट सूची पेपर बी के लिखित अंकों के आधार पर तैयार की जाएगी. पंजाब ईटीटी शिक्षक पाठ्यक्रम 2024 को संशोधित किया गया है और आधिकारिक वेबसाइट पर जारी किया गया है. सभी उम्मीदवार पंजाब ईटीटी शिक्षक पाठ्यक्रम 2024 और नए परीक्षा पैटर्न पीडीएफ डाउनलोड कर सकते हैं. पंजाब ईटीटी शिक्षक भर्ती परीक्षा में 2 पेपर होंगे यानी पेपर ए पंजाबी विषय पर होगा जिसमें 100 प्रश्न और 100 अंक होंगे और जिसे 100 मिनट में हल करना होगा. पेपर बी में पंजाबी, गणित, हिंदी, अंग्रेजी, सामाजिक अध्ययन और सामान्य विज्ञान से 100 अंकों क...

sdhu7q221

Indian Railways: गर्मी की छुट्टियां शुरू हो गई हैं और इसी के साथ ट्रेनों में भीड़ भी बढ़ रही है. रेल यात्रियों की सुविधा के लिए भारतीय रेलवे लगातार समर स्पेशल ट्रेनों का संचालन कर रहा है. इसी बीच पश्चिम रेलवे द्वारा यात्रियों की सुविधा तथा यात्रियों की अतिरिक्त संख्‍या को काबू करने के लिए बांद्रा टर्मिनस और दिल्ली के बीच विशेष किराए पर समर स्‍पेशल ट्रेन चलाई जाएगी. ट्रेन संख्या 04006 बांद्रा टर्मिनस दिल्ली सुपरफास्ट स्पेशल 06, 08, 10 और 12 जून को सुबह 4 बजे बांद्रा टर्मिनस से प्रस्थान करेगी. ये ट्रेन अगले दिन सुबह 6 बजे दिल्ली पहुंचेगी. इसी तरह, ट्रेन नंबर 04005 दिल्ली - बांद्रा, टर्मिनस सुपरफास्ट स्पेशल 04, 06, 08 और 10 जून को 23.50 बजे दिल्ली से प्रस्थान करेगी और तीसरे दिन 01.55 बजे बांद्रा टर्मिनस पहुंचेगी. इन स्टेशनों पर रुकेगी ट्रेन यह ट्रेन दोनों दिशाओं में बोरीवली, सूरत, भरूच, वडोदरा, आनंद, नडियाद, अहमदाबाद, गांधीनगर कैपिटल, पालनपुर, आबू रोड,फालना, अजमेर, जयपुर, अलवर, रेवारी, गुडगांव और दिल्ली कैंट स्टेशनों पर रुकेगी. इस ट्रेन में 3 टियर कोच होंगे. रेलवे को होता है भरपूर फायदा बता दें रेलवे को नियमित ट्रेनों के स्थान पर स्पेशल ट्रेनों के संचालन से कई आर्थिक लाभ होते हैं. इन ट्रेनों में प्रति यात्री किराया नियमित ट्रेनों की तुलना में दो से ढाई गुना ज्यादा देता है, जिससे रेलवे को अधिक राजस्व प्राप्त होता है. ये ट्रेनें उन मार्गों पर चलाई जाती हैं जहां यात्रियों की संख्या अधिक होती है, लेकिन नियमित ट्रेनों की संख्या अपर्याप्त होती है. कब से होगीं बुकिंग? ट्रेन संख्या 04006 की बुकिंग 5 जून से सभी पीआरएस काउंटरों और आईआरसीटीसी वेबसाइट पर शुरू होगी. ट्रेनों के ठहराव के समय और संरचना के संबंध में यात्री www.enquiry.indianrail.gov.in पर जाकर विस्तृत जानकारी प्राप्त कर सकते हैं

fhg47655v

Chandigarh Election Results: पंजाब के सभी लोकसभा सीटों के नतीजे आ गए हैं. पंजाब में लोकसभा की कुल 13 सीटें हैं. कांग्रेस ने पंजाब में 7 सीटें, आम आदमी पार्टी  ने 3 सीटें, शिरोमणि अकाली दल ( SAD) ने 1 सीट और निर्दलीय ने 2 सीटें जीती हैं. आम आदमी पार्टी (AAP) और कांग्रेस (Congress) का पंजाब में गठबंधन था. वहीं लोकसभा क्षेत्र चंडीगढ़ की बात करें वहां मनीष तिवारी चंडीगढ़ लोकसभा सीट(Chandigarh Election Results) से जीत गए हैं. कांग्रेस के मनीष तिवारी को 216657 वोट मिले हैं. इसके साथ ही संजय टंडन को 2504 वोटों से हार मिली है. लोकसभा चुनाव में अपनी शानदार जीत के बाद मनीष तिवारी ने चंडीगढ़ की जनता को धन्यवाद दिया है. बड़ी जीत के बाद मनीष तिवारी ने प्रतिक्रिया देते हुए कहा कि चंडीगढ़ की जनता ने कांग्रेस पार्टी पर अटूट भरोसा जताया है. उन्होंने आश्वासन दिया कि कांग्रेस पार्टी इस समर्थन को सेवा और सद्भावना से स्वीकार करेगी। इसको लेकर आज मनीष तिवारी ने ट्वीट किया है. मनीष तिवारी ने ट्वीट किया कि मैं चंडीगढ़ की जनता को मुझ पर भरोसा जताने के लिए धन्यवाद देता हूं. मैं आपकी उम्मीदों पर खरा उतरने की कोशिश करूंगा. मैं भारत गठजोड़ के सभी कार्यकर्ताओं और नेताओं को उनके निरंतर प्रयासों के लिए धन्यवाद देता हूं जिससे यह जीत संभव हो सकी. हमने अपने योग्य प्रतिद्वंद्वी संजय टंडन भाजपा के लिए कड़ा चुनाव लड़ा लेकिन मेरे दिल में कोई कड़वाहट नहीं है. आइए एक नई शुरुआत करें और चंडीगढ़ की समृद्धि के लिए मिलकर काम करें कांग्रेस के मनीष तिवारी को 216657 वोट मिले हैं. इसके साथ ही संजय टंडन को 214153 वोट मिले हैं. इस सीट पर कुल 19 उम्मीदवार मैदान में हैं.

sher singh news winner

ਫ਼ਿਰੋਜ਼ਪੁਰ : ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਫਸਵੇਂ ਮੁਕਾਬਲੇ ਮਗਰੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਨੇ ਜਿੱਤ ਹਾਸਲ ਕੀਤੀ ਹੈ। ਅਕਾਲੀ ਦਲ ਦਾ ਕਿਲ੍ਹਾ ਮੰਨੇ ਜਾਂਦੇ ਫਿਰੋਜ਼ਪੁਰ ਨੂੰ ਫਤਹਿ ਕਰ ਲਿਆ ਹੈ। ਉਹ ਆਪਣੇ ਕਰੀਬੀ ਉਮੀਦਵਾਰ ਆਮ ਆਦਮੀ ਪਾਰਟੀ ਦੇ ਜਗਦੀਪ ਸਿੰਘ ਕਾਕਾ ਬਰਾੜ ਨੂੰ ਮਹਿਜ਼ 3242 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਤੀਜੀ ਵਾਰ ਮੈਂਬਰ ਪਾਰਲੀਮੈਂਟ ਬਣ ਗਏ ਹਨ। ਲੰਮਾ ਸਮਾਂ ਚਾਰੇ ਮੁੱਖ ਪਾਰਟੀਆਂ ਦੇ ਉਮੀਦਵਾਰ ਮਹਿਜ਼ ਚਾਰ ਹਜ਼ਾਰ ਦੇ ਫ਼ਰਕ ਨਾਲ ਅੱਗੇ-ਪਿੱਛੇ ਚੱਲ ਰਹੇ ਸਨ। ਸ਼ੇਰ ਸਿੰਘ ਘੁਬਾਇਆ ਨੂੰ 266626 ਵੋਟਾਂ ਮਿਲੀਆਂ, ਦੂਜੇ ਨੰਬਰ 'ਤੇ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ 263384, ਜਦੋਂਕਿ ਭਾਜਪਾ ਦੇ ਰਾਣਾ ਗੁਰਮੀਤ ਸਿੰਘ ਸੋਢੀ 255097 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਅਕਾਲੀ ਦਲ ਬਾਦਲ ਦੇ ਨਰਦੇਵ ਸਿੰਘ ਬੌਬੀ ਮਾਨ 253645 ਵੋਟਾਂ ਨਾਲ ਚੌਥੇ ਨੰਬਰ ' ਤੇ ਰਹੇ।ਜ਼ਿਕਰਯੋਗ ਹੈ ਕਿ ਪਿਛਲੇ ਢਾਈ ਦਹਾਕਿਆਂ ਤੋਂ ਵੱਧ ਸਮੇਂ ਤੋਂ ਇਸ ਸੀਟ ’ਤੇ ਸ਼੍ਰੋਮਣੀ ਅਕਾਲੀ ਦਲ ਕਾਬਜ਼ ਹੈ। ਹਾਲਾਂਕਿ ਇਸ ਵਾਰ ਸੁਖਬੀਰ ਬਾਦਲ ਮੈਦਾਨ ਵਿਚ ਨਹੀਂ ਹਨ। ਉਨ੍ਹਾਂ ਦੀ ਥਾਂ ਅਕਾਲੀ ਦਲ ਵੱਲੋਂ ਨਰਦੇਵ ਬੌਬੀ ਮਾਨ ਚੋਣ ਮੈਦਾਨ ਵਿਚ ਹਨ। ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਉਨ੍ਹਾਂ ਨੂੰ ਚੁਣੌਤੀ ਦੇ ਰਹੇ ਹਨ, ਜੋ ਪਹਿਲਾਂ ਹੀ ਅਕਾਲੀ ਦਲ ਦੀ ਟਿਕਟ 'ਤੇ ਇਹ ਸੀਟ ਜਿੱਤ ਚੁੱਕੇ ਹਨ। ਭਾਜਪਾ ਵੱਲੋਂ ਰਾਣਾ ਗੁਰਮੀਤ ਸਿੰਘ ਸੋਢੀ ਤੇ ‘ਆਪ’ ਵੱਲੋਂ ਜਗਦੀਪ ਸਿੰਘ ਕਾਕਾ ਬਰਾੜ ਚੋਣ ਮੈਦਾਨ ਵਿਚ ਹਨ।

raja warring winner

ਲੁਧਿਆਣਾ-ਮਹਾਨਗਰ ਲੁਧਿਆਣਾ ਸੀਟ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਬਾਜ਼ੀ ਮਾਰ ਲਈ ਹੈ। ਜੇਤੂ ਹੋਣ ਨਾਲ ਲੁਧਿਆਣੇ ਦੇ ਕਾਂਗਰਸੀਆਂ ਦਾ ਪਾਰਲੀਮੈਂਟ ’ਚ ਜਾਣ ਦਾ ਇਕ ਵਾਰ ਫਿਰ ਡੰਕਾ ਵੱਜ ਗਿਆ ਹੈ। ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਨੇ 322224 ਵੋਟਾਂ ਹਾਸਲ ਕੀਤੀਆਂ ਤੇ 20942 ਵੋਟਾਂ ਦੇ ਫਰਕ ਨਾਲ ਆਪਣੇ ਵਿਰੋਧੀ ਬੀਜੇਪੀ ਉਮੀਦਵਾਰ ਰਵਨੀਤ ਬਿੱਟੂ ਨੂੰ ਹਰਾਇਆ। ਦੂਜੇ ਨੰਬਰ ਉਤੇ ਰਵਨੀਤ ਬਿੱਟੂ ਰਹੇ। ਉਨ੍ਹਾਂ ਨੂੰ 301282 ਵੋਟਾਂ ਪਈਆਂ। ਆਮ ਆਦਮੀ ਪਾਰਟੀ ਦੇ ਅਸ਼ੋਕ ਪਰਾਸ਼ਰ ਪੱਪੀ ਤੀਜੇ ਨੰਬਰ ਉਤੇ ਰਹੇ। ਉਨ੍ਹਾਂ ਨੇ 237077 ਵੋਟਾਂ ਹਾਸਲ ਕੀਤੀਆਂ। ਉਧਰ, ਭਾਜਪਾ ਦੀਆਂ ਉਮੀਦਾਂ ਉਤੇ ਪਾਣੀ ਫਿਰ ਗਿਆ ਹੈ। ਭਾਜਪਾ ਨੂੰ ਆਸ ਸੀ ਕਿ ਕਾਂਗਰਸ ਛੱਡ ਕੇ ਭਾਜਪਾ ’ਚ ਆਏ ਰਵਨੀਤ ਬਿੱਟੂ ਜਿੱਤ ਦੀ ਬਾਜ਼ੀ ਮਾਰ ਜਾਣਗੇ ਪਰ ਅੱਜ ਆਏ ਨਤੀਜੇ ’ਚ ਚੌਥੀ ਵਾਰ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 25 ਦਿਨ ਪਹਿਲਾਂ ਆ ਕੇ ਬਾਜ਼ੀ ਮਾਰ ਗਏ ਹਨ। ਰਵਨੀਤ ਬਿੱਟੂ ਦੇ ਸਿਆਸੀ ਜੁਮਲੇ ਫੋਕੇ ਸਾਬਿਤ ਹੋਏ। ਲੁਧਿਆਣੇ ’ਚੋਂ ਅਕਾਲੀ-ਭਾਜਪਾ 20 ਸਾਲਾਂ ਤੋਂ ਲੋਕ ਸਭਾ ’ਚ ਜਾਣ ਦਾ ਸੁਪਨਾ ਫਿਰ ਟੁੱਟ ਗਿਆ।

dr chabbewal winner

ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਆਏ ਨਤੀਜਿਆਂ ਨੇ ਹੈਰਾਨ ਕਰ ਦਿੱਤਾ ਹੈ। ਬੀਜੇਪੀ ਦੀ ਮੰਨੀ ਜਾਂਦੀ ਹੁਸ਼ਿਆਰਪੁਰ ਸੀਟ ਆਮ ਆਦਮੀ ਪਾਰਟੀ ਦੇ ਡਾ. ਰਾਜਕੁਮਾਰ ਚੱਬੇਵਾਲ ਨੇ ਜਿੱਤ ਲਈ ਹੈ।। ਉਨ੍ਹਾਂ ਦਾ ਮੁਕਾਬਲਾ ਬੀਜੇਪੀ ਉਮੀਦਵਾਰ ਯਾਮਿਨੀ ਗੌਤਮ ਦੇ ਨਾਲ ਸੀ। ਡਾ. ਰਾਜਕੁਮਾਰ ਚੱਬੇਵਾਲ ਨੇ ਯਾਮਿਨੀ ਗੌਤ ਨੂੰ 44111 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ ਹੈ। ਡਾ. ਚੱਬੇਵਾਲ ਨੂੰ 303859 ਵੋਟਾਂ ਮਿਲੀਆਂ। ਡਾ. ਰਾਜਕੁਮਾਰ ਨੇ ਆਪਣੀ ਜਿੱਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਹੁਸ਼ਿਆਰਪੁਰ ਲੋਕ ਸਭਾ ਖੇਤਰ ਦੇ ਵੋਟਰਾਂ ਦਾ ਵੀ ਧੰਨਵਾਦ ਕੀਤਾ।ਆਮ ਆਦਮੀ ਪਾਰਟੀ ਦੇ ਡਾ. ਰਾਜਕੁਮਾਰ ਚੱਬੇਵਾਲ ਦੀ ਜਿੱਤ ਦੇ ਬਾਅਦ ‘ਆਪ’ ਵਰਕਰਾਂ ਨੇ ਉਨ੍ਹਾਂ ਨੂੰ ਫੁੱਲ ਦੀਆਂ ਮਾਲਾਵਾਂ ਪਾ ਕੇ ਉੁਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਵਰਕਰਾਂ ਦੀ ਭਾਰੀ ਭੀੜ ਰਹੀ। ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਜਿੱਤ ਦੀ ਖੁਸ਼ੀ ਵਿਚ ਪਾਰਟੀ ਵਰਕਰਾਂ ਨੇ ਢੋਲ ਵਜਾ ਕੇ ਡਾਂਸ ਵੀ ਕੀਤਾ। 

karam jit lost faridkot

ਫਰੀਦਕੋਟ-ਲੋਕ ਸਭਾ ਚੋਣਾਂ 2024 ਤਹਿਤ ਪੰਜਾਬ ਦੇ ਫਰੀਦਕੋਟ ਤੋਂ ਨਤੀਜਾ ਆ ਚੁੱਕਿਆ ਹੈ। ਆਜ਼ਾਦ ਉਮੀਦਵਾਰ ਸਰਬਜੀਤ ਖਾਲਸਾ ਇੱਥੋਂ ਜਿੱਤ ਚੁੱਕੇ ਹਨ। ਹਾਰ ਦਾ ਸਾਹਮਣਾ ਕਰਨ ਵਾਲੇ ਆਪ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਭਾਵੁਕ ਹੋ ਗਏ। ਇਸੇ ਦੌਰਾਨ ਕਰਮਜੀਤ ਅਨਮੋਲ ਨੇ ਕਿਹਾ ਹੈ ਕਿ ਮੈਂ ਫਰੀਦਕੋਟ ਦੇ ਵਾਸੀਆਂ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਮੈਨੂੰ ਇੰਨਾ ਜ਼ਿਆਦਾ ਪਿਆਰ ਦਿੱਤਾ। ਕਰਮਜੀਤ ਅਨਮੋਲ ਨੇ ਸਰਬਜੀਤ ਸਿੰਘ ਖ਼ਾਲਸਾ ਨੂੰ ਜਿੱਤ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ, 'ਮੈਨੂੰ ਉਮੀਦ ਹੈ ਕਿ ਉਹ ਲੋਕਾਂ ਦੀ ਸੇਵਾ ਜ਼ਰੂਰ ਕਰਨਗੇ। ਮੇਰੇ ਖ਼ਾਸ ਦੋਸਤਾਂ ਤੇ ਲੋਕਾਂ ਨੇ ਮੇਰਾ ਬਹੁਤ ਸਾਥ ਦਿੱਤਾ। ਅਖਾੜੇ 'ਚ ਇਕ ਜਿੱਤ ਤੇ ਇਕ ਹਾਰ ਹੁੰਦੀ ਹੈ। ਮੈਂ ਇਸ ਨੂੰ ਕਾਬੂਲ ਕਰਦਾ ਹਾਂ ਅਤੇ ਆਪਣੀ ਹਾਰ ਦੀ ਕਮੀਪੇਸ਼ੀ ਨੂੰ ਦੂਰ ਕਰਾਂਗਾ। ਮੈਂ ਹਮੇਸ਼ਾ ਫਰੀਦਕੋਟ ਦੀ ਧਰਤੀ ਨਾਲ ਜੁੜਿਆ ਰਹਾਂਗਾ।'