LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
punjab news
toll manali news

ਕੀਰਤਪੁਰ ਸਾਹਿਬ–ਮਨਾਲੀ ਨੈਸ਼ਨਲ ਹਾਈਵੇ ਉਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਬੇਕਾਬੂ ਹੋਏ ਟਰੱਕ ਨੇ ਟੋਲ ਪਲਾਜ਼ਾ ਉਤੇ ਟੈਕਸ ਕਟਵਾਉਣ ਲਈ ਲਾਈਨਾਂ ਵਿਚ ਲੱਗੀਆਂ ਗੱਡੀਆਂ ਨੂੰ ਇਕ ਤੋਂ ਬਾਅਦ ਇਕ ਭਿਆਨਕ ਟੱਕਰ ਮਾਰ ਦਿੱਤੀ। ਹਿਮਾਚਲ ਵਾਲੇ ਪਾਸੇ ਤੋਂ ਆਏ ਇੱਕ ਟਰੱਕ ਨੇ ਆਪਣੇ ਅੱਗੇ ਖੜ੍ਹੀਆਂ ਪੰਜ ਗੱਡੀਆਂ ਨੂੰ ਬੁਰੇ ਤਰੀਕੇ ਨਾਲ ਦਰੜ ਦਿੱਤਾ।ਇਸ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਕੇ ਉਤੇ ਦਰਦਨਾਕ ਮੌਤ ਹੋ ਗਈ।ਪ੍ਰਤੱਖ ਦਰਸ਼ੀਆਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਕਾਰਾਂ ਤਾਂ ਬੁਰੇ ਤਰੀਕੇ ਨਾਲ ਨੁਕਸਾਨੀਆਂ ਹੀ, ਉਧਰ, ਮਰਨ ਵਾਲੇ ਵਿਅਕਤੀ ਦਾ ਸਰੀਰ ਦੋ ਟੁੱਕੜਿਆਂ ਵਿੱਚ ਕੱਟਿਆ ਗਿਆ।ਸੂਚਨਾ ਮਿਲਦੇ ਹੀ ਕੀਰਤਪੁਰ ਸਾਹਿਬ ਪ੍ਰਸ਼ਾਸਨ ਅਤੇ ਜ਼ਿਲ੍ਹਾ ਬਿਲਾਸਪੁਰ ਨਾਲ ਸੰਬੰਧਤ ਪ੍ਰਸ਼ਾਸਨ ਵੀ ਮੌਕੇ ਉਤੇ ਪਹੁੰਚ ਗਿਆ। ਇਸ ਮੌਕੇ ਜ਼ਖਮੀਆਂ ਨੂੰ ਉਹਨਾਂ ਦੀਆਂ ਗੱਡੀਆਂ ‘ਚੋਂ ਕਾਫੀ ਮੁਸ਼ਕਲਾਂ ਨਾਲ ਕੱਢਿਆ ਗਿਆ। ਇਸ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਬਿਲਾਸਪੁਰ ਦੇ ਏਮਸ ਹਸਪਤਾਲ ਵਿਖੇ ਇਲਾਜ ਲਈ ਭੇਜਿਆ ਗਿਆ।

monsoon weather

Weather Update : ਪੰਜਾਬ ਸਣੇ ਉੱਤਰੀ ਭਾਰਤ ਵਿੱਚ ਗਰਮੀ ਦੇ ਸਤਾਏ ਲੋਕ ਮੌਨਸੂਨ ਦੀ ਉਡੀਕ ਵਿਚ ਹਨ। ਮੌਸਮ ਵਿਭਾਗ ਨੇ ਮੌਨਸੂਨ ਦੇ ਪੰਜਾਬ ਵਿਚ ਪਹੁੰਚਣ ਦੀ ਜਾਣਕਾਰੀ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਮੌਨਸੂਨ ਪਹੁੰਚਣ ਤੋਂ ਪਹਿਲਾਂ ਭਾਵੇਂ ਪੰਜਾਬ ਦੇ ਕਈ ਹਿੱਸਿਆਂ ਵਿਚ ਵੈਸਟਰਨ ਡਿਸਟਰਬੈਂਸ ਕਾਰਨ ਹਲਕੀ ਬਾਰਿਸ਼ ਹੋ ਸਕਦੀ ਹੈ ਪਰ ਜੂਨ ਦੇ ਅੰਤ ਤੱਕ ਮੌਨਸੂਨ ਪਹੁੰਚੇਗਾ ਤੇ ਜੁਲਾਈ ਵਿੱਚ ਖੂਬ ਵਰ੍ਹੇਗਾ।ਮੌਸਮ ਵਿਭਾਗ (IMD) ਦੇ ਵਿਗਿਆਨੀਆਂ ਨੇ ਸੋਮਵਾਰ ਨੂੰ ਕਿਹਾ ਹੈ ਕਿ ਇਸ ਮਹੀਨੇ ਦੇ ਅੰਤ ਯਾਨੀ ਜੂਨ ਦੇ ਆਖਰੀ ਹਫਤੇ ਤੱਕ ਮਾਨਸੂਨ ਦੀ ਰਫਤਾਰ ਪਹਿਲਾਂ ਵਾਂਗ ਹੀ ਰਹੇਗੀ ਪਰ ਇਸ ਤੋਂ ਬਾਅਦ ਇਹ ਰਫਤਾਰ ਫਿਰ ਤੇਜ਼ ਹੋ ਜਾਵੇਗੀ। ਇਸ ਸਮੇਂ ਮੌਨਸੂਨ ਉੱਤਰੀ ਸੀਮਾ ਨਵਸਾਰੀ, ਜਲਗਾਓਂ, ਅਮਰਾਵਤੀ, ਚੰਦਰਪੁਰ, ਬੀਜਾਪੁਰ, ਸੁਕਮਾ, ਮਲਕਾਜਗਿਰੀ, ਵਿਜ਼ਿਆਨਗਰਮ ਤੇ ਇਸਲਾਮਪੁਰ ਦੇ ਨੇੜੇ ਪਹੁੰਚਿਆ ਹੈ, ਜੋ 11 ਜੂਨ ਦੀ ਮੌਨਸੂਨ ਰੇਖਾ ਦੇ ਆਸਪਾਸ ਹੈ। ਦਰਅਸਲ ਇਸ ਸਾਲ ਤੈਅ ਸਮੇਂ ਤੋਂ ਤਿੰਨ ਦਿਨ ਪਹਿਲਾਂ ਕੇਰਲ ਵਿੱਚ ਪਹੁੰਚਣ ਵਾਲੀ ਮਾਨਸੂਨ ਹੁਣ ਬ੍ਰੇਕ ਲੱਗ ਗਈ ਹੈ। ਮੌਨਸੂਨ ਮੱਠੀ ਚਾਲ ਅੱਗੇ ਵਧ ਰਿਹਾ ਹੈ। ਇਸ ਕਾਰਨ ਦੇਸ਼ ਦੇ ਕਈ ਰਾਜ ਮੀਂਹ ਦਾ ਇੰਤਜ਼ਾਰ ਕਰ ਰਹੇ ਹਨ। ਲੋਕ ਕੜਾਕੇ ਦੀ ਗਰਮੀ ਦਾ ਕਹਿਰ ਝੱਲ ਰਹੇ ਹਨ। ਖਾਸ ਕਰਕੇ ਬਿਹਾਰ, ਝਾਰਖੰਡ, ਯੂਪੀ, ਮੱਧ ਪ੍ਰਦੇਸ਼, ਦਿੱਲੀ ਤੇ ਪੰਜਾਬ-ਹਰਿਆਣਾ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ।ਉਧਰ, ਰਾਸ਼ਟਰੀ ਰਾਜਧਾਨੀ ਦਿੱਲੀ, ਹਰਿਆਣਾ ਤੇ ਪੰਜਾਬ ਪਿਛਲੇ ਕੁਝ ਦਿਨਾਂ ਤੋਂ ਅੱਤ ਦੀ ਗਰਮੀ ਦਾ ਸਾਹਮਣਾ ਕਰ ਰਹੇ ਹਨ। ਆਈਐਮਡੀ ਵੱਲੋਂ ਕਈ ਦਿਨਾਂ ਤੋਂ ਰੈੱਡ ਤੇ ਔਰੇਂਜ ਅਲਰਟ ਜਾਰੀ ਕੀਤਾ ਹੋਇਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਸੰਭਾਵਨਾ ਪ੍ਰਗਟਾਈ ਹੈ ਕਿ 18 ਜੂਨ ਦੀ ਸ਼ਾਮ ਤੋਂ ਮੌਸਮ ਬਦਲ ਜਾਵੇਗਾ ਤੇ ਗਰਮੀ 'ਚ ਮਾਮੂਲੀ ਕਮੀ ਆ ਸਕਦੀ ਹੈ। ਦੱਸ ਦਈਏ ਕਿ ਆਮ ਤੌਰ 'ਤੇ ਜੂਨ ਦੇ ਅੰਤ ਤੱਕ ਮਾਨਸੂਨ ਇੱਥੇ ਪਹੁੰਚ ਜਾਂਦੀ ਹੈ ਪਰ ਮੀਂਹ ਨਾ ਪੈਣ ਕਾਰਨ ਪੂਰੇ ਇਲਾਕੇ ਵਿੱਚ ਖੁਸ਼ਕ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ 45 ਤੋਂ 48 ਡਿਗਰੀ ਸੈਲਸੀਅਸ ਦੇ ਆਸ-ਪਾਸ ਬਣਿਆ ਹੋਇਆ ਹੈ। ਪਿਛਲੇ ਕਈ ਦਿਨਾਂ ਤੋਂ ਰਾਤਾਂ ਦਾ ਤਾਪਮਾਨ ਵੀ ਆਮ ਨਾਲੋਂ ਉਪਰ ਚੱਲ ਰਿਹਾ ਹੈ। ਰਾਤ ਨੂੰ ਤਾਪਮਾਨ 33 ਡਿਗਰੀ ਦੇ ਆਸਪਾਸ ਰਹਿੰਦਾ ਹੈ।   ...

sultanpur lodhi

ਸੁਲਤਾਨਪੁਰ ਲੋਧੀ-ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਪਿੰਡ ਟਿੱਬਾ ਨੇੜੇ ਦੇਰ ਰਾਤ ਬਾਈਕ ਤੇ ਐਕਟਿਵਾ ਦੀ ਟੱਕਰ ਹੋ ਗਈ। ਇਸ 'ਚ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 3 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਉਸ ਨੂੰ ਇਲਾਜ ਲਈ ਸੀ.ਐਚ.ਸੀ ਟਿੱਬਾ ਵਿਖੇ ਦਾਖਲ ਕਰਵਾਇਆ ਗਿਆ ਹੈ। ਮੌਕੇ 'ਤੇ ਬਾਈਕ ਅਤੇ ਐਕਟਿਵਾ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਲਾਂਕਿ ਇਹ ਹਾਦਸਾ ਕਿਵੇਂ ਹੋਇਆ ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਅਨੁਸਾਰ ਸੋਮਵਾਰ ਦੇਰ ਰਾਤ ਕਰੀਬ 9.30 ਵਜੇ ਸੀ.ਐੱਚ.ਸੀ ਟਿੱਬਾ ਤੋਂ ਥੋੜੀ ਦੂਰੀ 'ਤੇ ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਰੋਡ 'ਤੇ ਦੋ ਵਾਹਨਾਂ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਤਿੰਨ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਨੇ ਰਾਹਗੀਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਤੁਰੰਤ ਸੀ.ਐੱਚ.ਸੀ ਸੈਂਟਰ ਟਿੱਬਾ ਵਿਖੇ ਦਾਖਲ ਕਰਵਾਇਆ। ਭਿਆਨਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋਣ ਕਾਰਨ ਮੌਕੇ ’ਤੇ ਮਾਤਮ ਛਾ ਗਿਆ। ਇਸ ਦੇ ਨਾਲ ਹੀ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਸਿਵਲ ਹਸਪਤਾਲ 'ਚ ਰੋ-ਰੋ ਕੇ ਬੁਰਾ ਹਾਲ ਕੀਤਾ। ਥਾਣਾ ਤਲਵੰਡੀ ਚੌਧਰੀਆਂ ਦੇ ਐਸਐਚਓ ਰਜਿੰਦਰ ਸਿੰਘ ਨੇ ਤਿੰਨ ਨੌਜਵਾਨਾਂ ਦੀ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਵਿੱਚ ਤਿੰਨ ਨੌਜਵਾਨ ਜ਼ਖ਼ਮੀ ਵੀ ਹੋਏ ਹਨ। ਮੁੱਢਲੀ ਜਾਂਚ ਵਿੱਚ ਬਾਈਕ ਅਤੇ ਐਕਟਿਵਾ ਦੀ ਆਪਸ ਵਿਚ ਟੱਕਰ ਹੋਣ ਦਾ ਖ਼ਦਸ਼ਾ ਹੈ। ਦੋਵੇਂ ਵਾਹਨਾਂ 'ਤੇ ਨੌਜਵਾਨ ਅਤੇ ਨਾਬਾਲਗ ਬੱਚੇ ਸਵਾਰ ਸਨ।    ...

lawrance video

ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਹੱਤਿਆ ਦਾ ਮਾਸਟਰਮਾਈਂਡ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਵੀਡੀਓ ਕਾਲ ਵਾਇਰਲ ਹੋ ਰਹੀ ਹੈ। ਉਹ ਪਾਕਿਸਤਾਨ ਦੇ ਡਾਨ ਸ਼ਹਿਜਾਦ ਭੱਟੀ ਨਾਲ ਗੱਲ ਕਰਦਾ ਨਜ਼ਰ ਆ ਰਿਹਾ ਹੈ। ਲਾਰੇਂਸ ਬਿਸ਼ਨੋਈ ਭੱਟੀ ਨੂੰ ਈਦ ਦੀ ਵਧਾਈ ਦੇ ਰਿਹਾ ਹੈ। ਇਸ ਕਰ ਕੇ ਇਹ ਮੰਨਿਆ ਜਾ ਰਿਹਾ ਹੈ ਕਿ ਇਹ ਵੀਡੀਓ 16 ਜੂਨ ਦਾ ਹੈ।ਹਾਲਾਂਕਿ 17 ਸੈਕੰਡ ਦੀ ਇਸ ਵੀਡੀਓ ਕਾਲ ਨੂੰ ਲੈ ਕੇ ਹਾਲੇ ਪੁਲਿਸ ਦਾ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ ਹੈ। ਲਾਰੈਂਸ ਬਿਸ਼ਨੋਈ ਇਸ ਵੇਲੇ ਗੁਜਰਾਤ ਦੀ ਜੇਲ੍ਹ ਵਿਚ ਬੰਦ ਹੈ। ਅਜਿਹੇ ਵਿਚ ਉਸ ਦੀ ਵੀਡੀਓ ਕਾਲ ਨਾਲ ਏਜੰਸੀਆਂ ਵੀ ਅਲਰਟ ਹੋ ਗਈਆਂ ਹਨ। ਜਿਸ ਮਾਫੀਆ ਡਾਨ ਸ਼ਹਜਾਦ ਭੱਟੀ ਨਾਲ ਲਾਰੈਂਸ ਗੱਲ ਕਰ ਰਿਹਾ ਹੈ, ਉਹ ਪਾਕਿਸਤਾਨ ਵਿਚ ਹੱਤਿਆ, ਭੂ ਮਾਫੀਆ, ਹਥਿਆਰਾਂ ਦੀ ਤਸਕਰੀ ਸਮੇਤ ਕਈ ਗੰਭੀਰ ਮਾਮਲਿਆਂ ਵਿਚ ਨਾਮਜ਼ਦ ਹੈ। ਹਾਲਾਂਕਿ ਲਿਵਿੰਗ ਇੰਡੀਆ ਨਿਊਜ਼ ਵੀਡੀਓ ਸਬੰਧੀ ਕੀਤੇ ਜਾ ਰਹੇ ਇਨ੍ਹਾਂ ਦਾਅਵਿਆਂ ਦੀ ਪੁਸ਼ਟੀ ਨਹੀਂ ਕਰਦਾ।ਪੁਲਿਸ ਮੁਤਾਬਕ ਇਸ ਸਮੇਂ ਗੈਂਗਸਟਰ ਲਾਰੈਂਸ ਬਿਸ਼ਨੋਈ ਗੁਜਰਾਤ ਦੀ ਅਹਿਮਦਾਬਾਦ ਜੇਲ੍ਹ ਵਿਚ ਬੰਦ ਹੈ। ਉਥੋਂ ਪਾਕਿਸਤਾਨੀ ਡਾਨ ਭੱਟੀ ਦੇ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰਨ ਦਾ ਸ਼ੱਕ ਹੈ। ਪਿਛਲੇ ਸਾਲ ਲਾਰੈਂਸ ਨੂੰ ਸਤੰਬਰ ਵਿਚ ਗੁਜਰਾਤ ਲਿਜਾਇਆ ਗਿਆ ਸੀ।17 ਸੈਕੰਡ ਦੀ ਵੀਡੀਓ ਕਾਲ ਵਿਚ ਕੀ ?ਇਸ ਵੀਡੀਓ ਕਾਲ ਵਿਚ ਲਾਰੈਂਸ ਬਿਸ਼ਨੋਈ  ਭੱਟੀ ਨੂੰ ਈਦ ਮੁਬਾਰਕ ਕਹਿੰਦਾ ਹੈ। ਇਸ ਉਤੇ ਭੱਟੀ ਨੇ ਕਿਹਾ-ਅੱਜ ਨਹੀਂ ਹੈ। ਦੁਬਈ ਵਗੈਰਹ ਵਿਚ ਅੱਜ ਹੋ ਗਈ ਹੈ। ਪਾਕਿਸਤਾਨ ਵਿਚ ਕੱਲ ਹੋਵੇਗੀ। ਇਸ ਉਤੇ ਲਾਰੈਂਸ ਨੇ ਪੁੱਛਿਆ ਕਿ ਪਾਕਿਸਤਾਨ ਵਿਚ ਅੱਜ ਨਹੀਂ ਹੈ। ਇਸ ਉਤੇ ਭੱਟੀ ਨੇ ਜਵਾਬ ਦਿੱਤਾ ਕਿ ਨਹੀਂ..ਨਹੀਂ ਅੱਜ ਨਹੀਂ ਹੈ। ਦੂਜੀ ਕੰਟਰੀਜ਼ ਵਿਚ ਅੱਜ ਹੋ ਗਈ ਹੈ ਪਰ ਪਾਕਿਸਤਾਨ ਵਿਚ ਕੱਲ ਹੋਵੇਗੀ। ਇਸ ਉਤੇ ਲਾਰੈਂਸ ਨੇ ਕਿਹਾ ਕਿ ਕੱਲ ਫੋਨ ਕਰ ਕੇ ਵਧਾਈ ਦੇਵਾਂਗਾ।ਸਿਗਨਲ ਐਪ ਉਤੇ ਕੀਤੀ ਗਈ ਵੀਡੀਓ ਕਾਲਸੂਤਰਾਂ ਮੁਤਾਬਕ ਲਾਰੈਂਸ ਤੇ ਭੱਟੀ ਵਿਚ ਕੀਤੀ ਇਹ ਵੀਡੀਓ ਕਾਲ ਸਿਗਨਲ ਐਪ ਜ਼ਰੀਏ ਕੀਤੀ ਗਈ ਹੈ। ਇਸ ਨਾਲ ਕੀਤੀ ਗਈ ਕਾਲਿੰਗ ਟਰੇਸ ਕਰਨੀ ਆਸਾਨ ਨਹੀਂ ਹੁੰਦੀ। ਸੁਰੱਖਿਆ ਏਜੰਸੀਆਂ ਨੂੰ ਇਹ ਵੀ ਸ਼ੱਕ ਹੈ ਕਿ ਜੇਲ੍ਹ ਵਿਚ ਬੈਠ ਕੇ ਲਾਰੈਂਸ ਇਸੇ ਸਿਗਨਲ ਐਪ ਜ਼ਰੀਏ ਆਪਣੀ ਪੂਰੀ ਗੈਂਗ ਚਲਾ ਰਿਹਾ ਹੈ। #WATCH : Video footage of Lawrence bishnoi congrats terrorist Shahzad Bhatti sitting in Pakistan Eid Mubarak for Reasi Attack.Both are seen here discussing Eid wishes.#Lawrencebishnoi #ShahzadBhatti #GujratJail #Pakistan pic.twitter.com/MGOct0XRqg — upuknews (@upuknews1) June 18, 2024 ਬਿਕਰਮ ਮਜੀਠੀਆ ਨੇ ਉਠਾਇਆ ਮੁੱਦਾ ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਨੇ ਇਹ ਮੁੱਦਾ ਉਠਾਇਆ ਹੈ। ਉਨ੍ਹਾਂ ਨੇ ਐਕਸ ਉਤੇ ਆਪਣੇ ਅਕਾਊਂਟ ਤੋਂ ਪੋਸਟ ਕਰ ਕੇ ਇਸ ਨੂੰ ਵੱਡਾ ਖਤਰਾ ਦੱਸਿਆ ਹੈ ਕਿ ਕਿਵੇਂ ਜੇਲ੍ਹ ਵਿਚੋਂ ਗੈਂਗਸਟਰ ਫੋਨ ਕਾਲ ਵੀਡੀਓ ਕਾਲ ਕਰ ਕੇ ਗੈਂਗ ਚਲਾ ਰਹੇ ਹਨ। ਉਨ੍ਹਾਂ ਪੋਸਟ ਵਿਚ ਕਿਹਾ,ਇਸ ਤੋਂ ਪਹਿਲਾਂ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ। ਹਾਲ ਹੀ 'ਚ ਬਿਸ਼ਨੋਈ ਨੇ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਨੂੰ ਗੁਜਰਾਤ ਜੇਲ ਤੋਂ ਈਦ 'ਤੇ ਸ਼ੁਭਕਾਮਨਾਵਾਂ ਦਿੱਤੀਆਂ, ਜਿਸ ਨੇ ਸਲਾਖਾਂ ਪਿੱਛੇ ਖੁੱਲ੍ਹ ਕੇ ਕੰਮ ਕਰਨ ਦੀ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ।  ...

pulsar launch

National News : ਬਜਾਜ ਆਟੋ ਨੇ ਆਪਣੀ ਨਵੀਂ Pulsar N160 ਮੋਟਰਸਾਈਕਲ ਲਾਂਚ ਕਰ ਦਿੱਤੀ ਹੈ। ਇਸ ਨੂੰ ਖਾਸ ਇਨਵਰਟੇਡ ਫੋਰਕ ਨਾਲ ਲਾਂਚ ਕੀਤਾ ਗਿਆ ਹੈ। ਇਸ ਕਾਰਨ ਇਹ ਬਾਈਕ ਪਿਛਲੇ ਮਾਡਲ ਦੇ ਮੁਕਾਬਲੇ 7,270 ਰੁਪਏ ਮਹਿੰਗੀ ਹੋ ਗਈ ਹੈ। ਇਸ ਦੇ ਨਾਲ ਹੀ ਇਸ ਬਾਈਕ 'ਚ ਕਈ ਕੁਨੈਕਟੀਵਿਟੀ ਫੀਚਰज़ ਮਿਲਣਗੇ। ਭਾਰਤੀ ਬਾਜ਼ਾਰ 'ਚ ਇਸ ਦਾ ਸਿੱਧਾ ਮੁਕਾਬਲਾ Hero Extreme 160R 4V, Yamaha FZ-S Fi V3.0, Suzuki Gixxer ਅਤੇ TVS Apache RTR 160 4V ਨਾਲ ਹੋਵੇਗਾ। ਅਤਿਆਧੁਨਿਕ ਬਾਈਕ ਵਿਚ ਕੰਪਨੀ ਨੇ ਕਈ ਨਵੇ ਫੀਚਰਜ਼ ਦਿੱਤੇ ਹਨ। ਆਓ ਤੁਹਾਨੂੰ ਦੱਸੀਏ ਕਿ ਇਸ ਬਾਇਕ ਵਿਚ ਕਿਹੜੇ ਨਵੇਂ ਫੀਚਰ ਸ਼ਾਮਿਲ ਕੀਤੇ ਗਏ ਹਨ -ਨਵੀਂ Pulsar N160 ‘ਚ ਸਭ ਤੋਂ ਵੱਡੀ ਅਪਡੇਟ ਇਸ ਦਾ ਫਰੰਟ USD ਫੋਰਕ ਹੈ, ਜਿਸ ਨਾਲ ਬਾਈਕ ਦੀ ਸਸਪੈਂਸ਼ਨ ਪਰਫਾਰਮੈਂਸ ਪਹਿਲਾਂ ਨਾਲੋਂ ਵੀ ਵਧੇਰੇ ਚੰਗੀ ਹੋ ਜਾਵੇਗੀ। 2024 Pulsar N160 ਵਿੱਚ ਇੱਕ ਬਲੂਟੁੱਥ-ਇਨੇਬਲਡ ਇੰਸਟਰੂਮੈਂਟ ...

tracktor case gurdaspur

ਗੁਰਦਾਸਪੁਰ : ਇਕ ਨੌਜਵਾਨ ਨੂੰ ਟਰੈਕਟਰ ਉਤੇ ਅਸ਼ਲੀਲ ਗਾਣੇ ਵਜਾਉਣ ਤੋਂ ਰੋਕਣਾ ਮਾਂ-ਪੁੱਤ ਨੂੰ ਮਹਿੰਗਾ ਪੈ ਗਿਆ। ਸਿਰਫਿਰੇ ਨੇ ਬਿਨਾਂ ਕਿਸੇ ਦੀ ਪਰਵਾਹ ਕੀਤੇ ਮਾਂ-ਪੁੱਤ ਉਤੇ ਟਰੈਕਟਰ ਚੜ੍ਹਾਅ ਦਿੱਤਾ। ਇਸ ਕਾਰਨ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ ਜਦਕਿ ਉਸ ਦਾ ਪੁੱਤ ਗੰਭੀਰ ਜ਼ਖਮੀ ਹੋ ਗਿਆ। ਮਾਮਲਾ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਰਹੀਮਾਬਾਦ ਦਾ ਹੈ। ਪੁਲਿਸ ਨੇ ਜ਼ਖ਼ਮੀ ਨੌਜਵਾਨ ਦੇ ਬਿਆਨਾਂ ਦੇ ਆਧਾਰ 'ਤੇ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।ਜ਼ਖ਼ਮੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਪਿੰਡ ਦੇ ਇੱਕ ਪਲਾਟ ਵਿੱਚ ਕੁਝ ਨੌਜਵਾਨ ਮਿੱਟੀ ਪਾ ਰਹੇ ਸੀ। ਉਹ ਟਰੈਕਟਰ 'ਤੇ ਉੱਚੀ-ਉੱਚੀ ਅਸ਼ਲੀਲ ਗੀਤ ਵਜਾ ਰਹੇ ਸੀ। ਉਸ ਦੀ ਮਾਤਾ ਹਰਜੀਤ ਕੌਰ ਨੇ ਨੌਜਵਾਨਾਂ ਨੂੰ ਅਸ਼ਲੀਲ ਗੀਤ ਨਾ ਚਲਾਉਣ ਤੇ ਆਵਾਜ਼ ਘੱਟ ਕਰਨ ਲਈ ਕਿਹਾ। ਇਸ ਕਾਰਨ ਗੁੱਸੇ 'ਚ ਆ ਕੇ ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੀ ਮਾਂ 'ਤੇ ਟਰੈਕਟਰ ਚੜਾਅ ਦਿੱਤਾ। ਉਸ ਦੀ ਮਾਤਾ ਹਰਜੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਉਹ ਆਪਣੀ ਮਾਂ ਨੂੰ ਬਚਾਉਣ ਲਈ ਅੱਗੇ ਵਧਿਆ ਤਾਂ ਨੌਜਵਾਨਾਂ ਨੇ ਉਸ ਦੇ ਉੱਪਰ ਵੀ ਟਰੈਕਟਰ ਚੜ੍ਹਾ ਦਿੱਤਾ, ਜਿਸ ਕਾਰਨ ਉਸ ਦੀ ਸੱਜੀ ਲੱਤ ਟੁੱਟ ਗਈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਲਿਆਂਦਾ ਗਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਬਾਬਤ ਪੁਲਿਸ ਅਧਿਕਾਰੀ ਨੇ ਕਿਹਾ ਕਿ ਨਿਸ਼ਾਨ ਸਿੰਘ ਦੇ ਬਿਆਨ ਦਰਜ ਕਰ ਲਏ ਗਏ ਹਨ। 6 ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

vgf567io

Diljit Dosanjh: ग्लोबल आइकॉन स्टार दिलजीत दोसांझ (Diljit Dosanjh) का डंका पूरी दुनिया में गूंज रहा है. इसके बाद भला साउथ इंडस्ट्री कैसे पीछे रह सकती थी. दिलजीत की दीवानगी साउथ एक्टर्स पर भी भारी पड़ रही है. ऐसा हम इसलिए कह रहे हैं क्योंकि दिलजीत दोसांझ ने साउथ एक्टर्स को पगड़ी पहनाई है. बाहुबली स्टार प्रभास ने दिलजीत की तरह पगड़ी पहनी. मशहूर बाहुबली स्टार को शादी के बंधन में बंधे देख फैंस काफी खुश हैं. दरअसल, हाल ही में दिलजीत दोसांझ ने अपने सोशल मीडिया इंस्टाग्राम अकाउंट पर एक वीडियो शेयर किया है, जिसकी हर तरफ चर्चा हो रही है. वीडियो में दिलजीत दोसांझ साउथ सुपरस्टार प्रभास के साथ नजर आ रहे हैं. इस वीडियो में जिस चीज ने सबसे ज्यादा ध्यान खींचा वो है दिलजीत दोसांझ और प्रभास की पगड़ी. आपको बता दें कि वीडियो में दिलजीत दोसांझ और प्रभास एक ही ड्रेस में नजर आ रहे हैं. इस वीडियो को पोस्ट करते हुए दिलजीत दोसांझ ने कैप्शन में लिखा है- 'भैरव एंथम जल्द आ रहा है.           View this post on Instagram                       A post shared by DILJIT DOSANJH (@diljitdosanjh) ...

fghui789ii

Weather Update: पंजाब समेत उत्तर भारत में लोग गर्मी से बेहाल हैं. इस साल गर्मी जानलेवा साबित हो रही है. पिछले कुछ दिनों में राज्य के अलग-अलग जिलों में गर्मी से 4 लोगों की मौत हो गई. इसके अलावा कई लोग गर्मी के कारण बीमार पड़ रहे हैं और इलाज के लिए सिविल अस्पताल या निजी अस्पतालों का रुख कर रहे हैं.जंगियाना की फाजिल्का स्ट्रीट निवासी रविंदर गुप्ता (सर्वेयर) की पत्नी आशा गुप्ता अपने घर की छत पर कपड़े सुखा रही थीं, तभी गर्मी के कारण उन्हें चक्कर आया और वह फर्श पर गिर गईं। जैसे ही उन्हें अस्पताल ले जाया गया. कुछ देर बाद डॉक्टरों ने उसे मृत घोषित कर दिया. बठिंडा में 2 की मौतखबर है कि बठिंडा में गर्मी से 2 लोगों की मौत हो गई है. जानकारी के मुताबिक, रेलवे स्टेशन के प्लेटफॉर्म नंबर 6 पर एक ट्रेन यात्री बेहोश पड़ा हुआ था. रेल यात्री को गंभीर हालत में सिविल अस्पताल ले जाया गया, जहां कुछ देर बाद डॉक्टरों ने उसे मृत घोषित कर दिया. मृतक की पहचान लखनऊ निवासी विजय कुमार के पुत्र समीर चंद के रूप में की गई. जालंधर में भी एक शव मिलागांव खांबरा के मोहल्ला बाजीगर में दीवार के सहारे एक व्यक्ति का शव मिला है. थाना सदर के फ़तेहपुर सबस्टेशन में तैनात. एस मेन नारायण गौड़ ने शव का निरीक्षण किया. उनका कहना है कि व्यक्ति के शरीर पर कोई चोट के निशान नहीं मिले हैं. फिलहाल यही माना जा रहा है कि मौत गर्मी के कारण हुई है. बाकी असली वजह पोस्टमार्टम के बाद ही सामने आएगी. मृतक की उम्र करीब 50 वर्ष प्रतीत हो रही है.

jalandhar west elections

ਜਲੰਧਰ ਵੈਸਟ ਜ਼ਿਮਨੀ ਚੋਣ : ਪੰਜਾਬ ਸਣੇ 7 ਸੂਬਿਆਂ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਵੈਸਟ ਜ਼ਿਮਨੀ ਚੋਣ ਲਈ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਇਥੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਅਸਤੀਫਾ ਦਿੱਤਾ ਸੀ। ਜਲੰਧਰ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਪ ਨੇ ਮਹਿੰਦਰ ਭਗਤ ਉਤੇ ਦਾਅ ਖੇਡਿਆ ਹੈ। ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਉਮੀਦਵਾਰ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਹੁਣ ਬੀਜੇਪੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਦੋਵਾਂ ਪਾਰਟੀਆਂ ਨੇ ਆਪਣੇ ਉਮੀਦਵਾਰ ਤਾਂ ਉਤਾਰ ਦਿੱਤੇ ਹਨ ਪਰ ਦਿਲਚਸਪ ਗੱਲ ਇਹ ਹੈ ਕਿ ਮੁੜ ਪਾਰਟੀਆਂ ਇਕ ਦੂਜੇ ਦੀਆਂ ਪਾਰਟੀਆਂ ਛੱਡ ਕੇ ਆਏ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰ ਰਹੀਆਂ ਹਨ। ‘ਆਪ’ ਨੇ ਭਾਜਪਾ ਛੱਡਣ ਵਾਲੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ, ਜੋ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ।ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ਪਕੜ ਹੈ। ਉਧਰ, ਭਾਜਪਾ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਜੁਆਇਨ ਕਰਨ ਵਾਲੇ ਸ਼ੀਤਲ ਅੰਗੁਰਾਲ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।ਕਦੋਂ ਹੋਵੇਗੀ ਵੋਟਿੰਗਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ। ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ 14 ਜੂਨ ਤੋਂ ਸ਼ੁਰੂ ਹੋ ਗਈਆਂ ਹਨ। ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾਣਗੀਆਂ। ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ।

heat wave 1706 news

ਪੰਜਾਬ ਸਣੇ ਉੱਤਰ ਭਾਰਤ ਵਿਚ ਗਰਮੀ ਤੋਂ ਲੋਕ ਸਤਾਏ ਹੋਏ ਹਨ। ਇਸ ਸਾਲ ਗਰਮੀ ਜਾਨਲੇਵਾ ਸਾਬਿਤ ਹੋ ਰਹੀ ਹੈ। ਬੀਤੇ ਦਿਨੀਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ 4 ਲੋਕਾਂ ਦੀ ਗਰਮੀ ਨੇ ਜਾਨ ਲੈ ਲਈ। ਇਸ ਤੋਂ ਇਲ਼ਾਵਾ ਗਰਮੀ ਕਾਰਨ ਕਈ ਲੋਕ ਬਿਮਾਰ ਹੋ ਰਹੇ ਹਨ ਤੇ ਇਲਾਜ ਲਈ ਸਿਵਲ ਹਸਪਤਾਲਾਂ ਜਾਂ ਪ੍ਰਾਈਵੇਟ ਹਸਪਤਾਲਾਂ ਦਾ ਰੁਖ ਕਰ ਰਹੇ ਹਨ।ਫਾਜ਼ਿਲਕਾ ਵਿਚ ਗਲੀ ਜੰਗੀਆਣਾ ਦੇ ਰਹਿਣ ਵਾਲੀ ਆਸ਼ਾ ਗੁਪਤਾ ਪਤਨੀ ਰਵਿੰਦਰ ਗੁਪਤਾ (ਸਰਵੇਅਰ) ਆਪਣੇ ਘਰ ਦੀ ਛੱਤ ਉਤੇ ਕੱਪੜੇ ਸੁਕਾ ਰਹੀ ਸੀ ਤਾਂ ਗਰਮੀ ਕਾਰਨ ਉਸ ਨੂੰ ਚੱਕਰ ਆ ਗਿਆ ਤੇ ਉਹ ਛੱਤ ਤੋਂ ਹੇਠਾਂ ਫਰਸ਼ ਉਤੇ ਡਿੱਗ ਗਈ। ਜਿਸ ਨੂੰ ਹਸਪਤਾਲ ਲਿਜਾਇਆ ਗਿਆ। ਕੁਝ ਸਮੇਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਠਿੰਡਾ 'ਚ 2 ਮੌਤਾਂਬਠਿੰਡਾ ਵਿਖੇ ਗਰਮੀ ਕਾਰਨ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 6 ‘ਤੇ ਇਕ ਰੇਲ ਯਾਤਰੀ ਬੇਹੋਸ਼ੀ ਦੀ ਹਾਲਤ ‘ਚ ਪਿਆ ਸੀ। ਗੰਭੀਰ ਹਾਲਤ ਵਿਚ ਪਏ ਰੇਲ ਯਾਤਰੀ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਕੁਝ ਦੇਰ ਬਾਅਦ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਸ਼ਨਾਖਤ ਵਿਜੇ ਕੁਮਾਰ ਪੁੱਤਰ ਸਮੀਰ ਚੰਦ ਵਾਸੀ ਲਖਨਊ ਵਜੋਂ ਹੋਈ।ਇਸੇ ਤਰ੍ਹਾਂ ਬਠਿੰਡਾ-ਮਾਨਸਾ ਰੋਡ ‘ਤੇ ਕਾਲੀ ਮਾਤਾ ਮੰਦਰ ਨੇੜੇ ਪਾਰਕ ‘ਚ ਨਸ਼ੇ ਦੀ ਹਾਲਤ ‘ਚ ਪਏ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਕੋਲ ਕੋਈ ਕਾਗਜ਼ ਨਾਲ ਹੋਣ ਕਾਰਨ ਉਸ ਦੀ ਸ਼ਨਾਖਤ ਨਹੀਂ ਹੋ ਸਕੀ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੌਰਚਰੀ ‘ਚ ਸੁਰੱਖਿਅਤ ਰੱਖ ਦਿੱਤਾ ਹੈ। ਜਲੰਧਰ ਵਿਚ ਵੀ ਮਿਲੀ ਲਾਸ਼ਪਿੰਡ ਖਾਂਬਰਾ ਦੇ ਮੁਹੱਲਾ ਬਾਜ਼ੀਗਰ ਵਿਚ ਕੰਧ ਨਾਲ ਸਹਾਰਾ ਲਾ ਕੇ ਬੈਠੇ ਦੀ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਥਾਣਾ ਸਦਰ ਦੀ ਉਪ-ਚੌਕੀ ਫਤਿਹਪੁਰ ‘ਚ ਤਾਇਨਾਤ ਏ. ਐੱਸ. ਆਈ ਨਰਾਇਣ ਗੌੜ ਨੇ ਲਾਸ਼ ਦਾ ਮੁਆਇਨਾ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਵਿਅਕਤੀ ਦੇ ਸਰੀਰ ਉਤੇ ਕਿਸੇ ਤਰ੍ਹਾਂ ਦੇ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ। ਫਿਲਹਾਲ ਅੰਦਾਜਾ ਲਾਇਆ ਜਾ ਰਿਹਾ ਹੈ ਕਿ ਮੌਤ ਗਰਮੀ ਨਾਲ ਹੋਈ ਹੈ। ਬਾਕੀ ਅਸਲ ਕਾਰਨ ਪੋਸਟਮਾਰਟਮ ਤੋਂ ਬਾਅਦ ਹੀ ਸਾਹਮਣੇ ਆਉਣਗੇ। ਮ੍ਰਿਤਕ ਦੀ ਉਮਰ 50 ਸਾਲ ਦੇ ਕਰੀਬ ਜਾਪਦੀ ਹੈ।...

river amritsar

ਅੰਮ੍ਰਿਤਸਰ : ਅੱਤ ਦੀ ਪੈ ਰਹੀ ਗਰਮੀ ਦੌਰਾਨ ਕੁਝ ਰਾਹਤ ਪਾਉਣ ਲਈ ਤਿੰਨ ਬੱਚੇ ਨਹਿਰੇ ਨਹਾਉਣ ਗਏ ਪਰ ਪਾਣੀ ਦੇ ਤੇਜ਼ ਵਹਾਅ ਵਿਚ ਤਿੰਨੇ ਜਣੇ ਰੁੜ੍ਹ ਗਏ। ਇਹ ਦੁੱਖਦਾਈ ਖਬਰ ਰਾਜਾਸਾਂਸੀ ਤੋਂ ਸਾਹਮਣੇ ਆਈ ਹੈ। ਤਿੰਨਾਂ ਬੱਚਿਆਂ ਦੀਆਂ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ। ਬੱਚਿਆਂ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਨਾਲ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਹੈ।ਜਾਣਕਾਰੀ ਅਨੁਸਾਰ 4 ਦੋਸਤ ਪਿੰਡ ਸਬਾਜਪੁਰਾ ਵਿਖੇ ਇਕ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਗਏ ਸਨ। ਇਸ ਦੌਰਾਨ ਅੱਤ ਦੀ ਗਰਮੀ ਤੋਂ ਛੁਟਕਾਰਾ ਪਾਉਣ ਲਈ ਬੱਚੇ ਲਾਹੌਰ ਬ੍ਰਾਂਚ ਨਹਿਰ ਵਿੱਚ ਨਹਾਉਣ ਸਮੇਂ ਪਾਣੀ ਵਿਚ ਰੁੜ੍ਹ ਗਏ। ਜਿਨ੍ਹਾਂ ’ਚੋਂ 1 ਬੱਚੇ ਨੂੰ ਸਥਾਨਕ ਲੋਕਾਂ ਨੇ ਬਚਾਅ ਲਿਆ, ਜਦੋਂਕਿ ਬਾਕੀ ਨਹਿਰ ’ਚ ਰੁੜ੍ਹ ਗਏ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਪੁਲਿਸ ਟੀਮ ਨੂੰ ਦਿੱਤੀ ਗਈ।ਮੌਕੇ ’ਤੇ ਪਹੁੰਚੇ ਥਾਣਾ ਰਾਜਾਸਾਂਸੀ ਦੇ ਐੱਸਐੱਚਓ ਕਰਮਪਾਲ ਸਿੰਘ, ਤਹਿਸੀਲਦਾਰ ਜਸਵਿੰਦਰ ਸਿੰਘ ਏਡੀਸੀ ਅੰਮ੍ਰਿਤਸਰ ਨੇ ਪਹੁੰਚ ਕੇ ਗੋਤਾਖੋਰਾਂ ਦੀ ਟੀਮ ਨੂੰ ਬੁਲਾਇਆ ਅਤੇ 2 ਬੱਚਿਆਂ ਦੀਆਂ ਲਾਸ਼ਾਂ ਕੱਲ੍ਹ ਹੀ ਮਿਲ ਗਈਆਂ ਸਨ, ਜਦਕਿ ਜਸਕਰਨ ਸਿੰਘ ਦੀ ਲਾਸ਼ ਦੀ ਭਾਲ ਗੋਤਾਖੋਰਾਂ ਵਲੋਂ ਜਾਰੀ ਸੀ। ਅੱਜ ਜਸਕਰਨ ਸਿੰਘ ਦਾ ਮ੍ਰਿਤਕ ਸਰੀਰ ਪਿੰਡ ਚਵਿੰਡਾ ਕਲਾਂ ਤੇ ਖ਼ੁਰਦ ਨਜ਼ਦੀਕ ਲਾਹੌਰ ਬਰਾਂਚ ਨਹਿਰ ਵਿਚੋਂ ਮਿਲਿਆ। ਪਿੰਡ ਵਾਸੀਆਂ ਦੀ ਮਦਦ ਨਾਲ ਜਸਕਰਨ ਸਿੰਘ ਦੇ ਮ੍ਰਿਤਕ ਸਰੀਰ ਨੂੰ ਨਹਿਰ ਵਿਚੋਂ ਬਾਹਰ ਕੱਢ ਕੇ ਪੁਲਿਸ ਨੂੰ ਸੌਂਪ ਦਿੱਤਾ ਗਿਆ।

h78680

Weather Update: पंजाब और हरियाणा (Punjab Haryana Weather Update) में भीषण गर्मी का प्रकोप जारी है. पंजाब के समराला और हरियाणा के कोनुह में तापमान 47.2 डिग्री और 46.6 डिग्री सेल्सियस दर्ज किया गया है. जो अभी तक का सबसे अधिक तापमान रहा है. वहीं चंडीगढ़ में भी गर्मी का काफी असर देखने को मिल रहा है. यहां अधिकतम तापमान 44.4 डिग्री सेल्सियस दर्ज किया गया. मौसम विभाग के मुताबिक, हरियाणा और चंडीगढ़ में 18 जून को विभिन्न स्थानों पर और 19-21 जून के दौरान कुछ स्थानों पर हल्की से मध्यम बारिश होने की संभावना है. पंजाब में 17 जून को विभिन्न स्थानों पर और 18-21 जून के दौरान कुछ स्थानों पर हल्की से मध्यम बारिश होने की संभावना है. बठिंडा में 46.3 डिग्री सेल्सियस और पठानकोट में 46.1 डिग्री सेल्सियस दर्ज किया गया. लोगों को अमृतसर (45.8 डिग्री), लुधियाना (44.6 डिग्री), पटियाला (45.5 डिग्री), गुरदासपुर (46 डिग्री) और फिरोजपुर (44.3 डिग्री) का तापमान झेलना पड़ा. मौसम विभाग ने 18 जून से तीन दिनों तक पंजाब में कई जगहों पर बारिश की भी भविष्यवाणी की है. विभाग के मुताबिक इसे प्री-मानसून बारिश नहीं कहा जा सकता. बारिश के कारण तापमान में मामूली गिरावट से गर्मी से थोड़ी राहत जरूर मिल सकती है. पंजाब के न्यूनतम तापमान में 0.6 डिग्री की बढ़ोतरी दर्ज की गई. इसके चलते अब यह सामान्य से 2.5 डिग्री अधिक हो गया है. बता दें कि राज्य में गर्मी ने पिछले 65 साल का रिकॉर्ड तोड़ दिया है. यह सर्वविदित है कि लोगों के घरों से बाहर न निकलने के कारण बाजार सुन्न हो गया है.विशेषज्ञों ने लू से बचने के लिए धूप में निकलने से बचने की सलाह दी है. बहुत जरूरी काम हो तभी बाहर जाएं.

ladowal toll 1706

ਲੁਧਿਆਣਾ-ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਭਾਵ ਸੋਮਵਾਰ ਨੂੰ ਵੀ ਮੁਫ਼ਤ ਰਹੇਗਾ। 17 ਜੂਨ ਕਿਸਾਨ ਜਥੇਬੰਦੀਆਂ ਦੇ ਧਰਨੇ ਦਾ ਦੂਜਾ ਦਿਨ ਹੈ। ਸ਼ਿਫਟਾਂ ਮੁਤਾਬਕ ਕਿਸਾਨ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋ ਰਹੇ ਹਨ। ਉਧਰ, ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅੱਜ ਕਿਸਾਨਾਂ ਨਾਲ ਗੱਲਬਾਤ ਕਰਨ ਜਾ ਰਹੇ ਹਨ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਟੋਲ ’ਤੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਗੱਲਬਾਤ ਲਈ ਮੌਕੇ ’ਤੇ ਆਉਣਗੇ। ਉਨ੍ਹਾਂ ਕਿਹਾ ਕਿ ਇਸ ਟੋਲ ਪਲਾਜ਼ਾ ਉਤੇ ਲਗਾਤਾਰ ਟੋਲ ਵਿਚ ਵਾਧਾ ਕੀਤਾ ਜਾ ਰਿਹਾ ਹੈ। ਜਦੋਂ ਤੱਕ ਟੋਲ ਦਰਾਂ ਨਹੀਂ ਘਟਾਈਆਂ ਜਾਂਦੀਆਂ, ਉਦੋਂ ਤਕ ਟੋਲ ਸ਼ੁਰੂ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨ ਐਤਵਾਰ ਸਵੇਰ ਤੋਂ ਹੀ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਕਿਸੇ ਤਰ੍ਹਾਂ ਦੀ ਜਾਮ ਦੀ ਸਥਿਤੀ ਨਹੀਂ ਬਣਨ ਦਿੱਤੀ ਜਾ ਰਹੀ। ਦਿਲਬਾਗ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਨੂੰ ਹਟਾ ਕੇ ਟੋਲ ਬੂਥ ਖਾਲੀ ਕਰਵਾਏ ਗਏ ਹਨ। ਉਪਰੰਤ ਖਾਲੀ ਗਲੀ ਵਿੱਚ ਮੈਟ ਵਿਛਾ ਕੇ ਧਰਨਾ ਦਿੱਤਾ ਗਿਆ। ਇਸ ਟੋਲ ਦੀਆਂ ਦਰਾਂ ਵਿਚ ਇੱਕ ਸਾਲ ਵਿਚ ਤੀਜੀ ਵਾਰ ਵਾਧਾ ਕੀਤਾ ਗਿਆ ਹੈ। ਇਹ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਾਹਨ 'ਤੇ ਫਾਸਟ ਟੈਗ ਨਹੀਂ ਹੈ ਤਾਂ ਉਸ ਨੂੰ ਇਕ ਯਾਤਰਾ ਲਈ 430 ਰੁਪਏ ਟੈਕਸ ਦੇਣਾ ਪੈਂਦਾ ਹੈ।    

woman news

ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ 'ਚ ਧਾਰਮਿਕ ਸਮਾਗਮ ਵਿਚ ਇਕ ਔਰਤ ਨੇ ਸ਼ਰਧਾਲੂ ਦੇ ਜੇਬ ਵਿਚੋਂ 35 ਹਜ਼ਾਰ ਰੁਪਏ ਚੋਰੀ ਕਰ ਲਏ। ਨਗਰ ਕੀਰਤਨ ਦੌਰਾਨ ਸੇਵਾ ਕਰ ਰਹੇ ਸ਼ਰਧਾਲੂ ਦੀ ਜੇਬ ਉਤੇ ਉਕਤ ਔਰਤ ਨੇ ਡਾਕਾ ਮਾਰਿਆ। ਪੀੜਤ ਵਿਅਕਤੀ ਨੂੰ ਇਸ ਬਾਰੇ ਉਦੋਂ ਪਤਾ ਲੱਗਾ ਜਦੋਂ ਉਸ ਨੇ ਇਲਾਕੇ ਦੇ ਸੀਸੀਟੀਵੀ ਕੈਮਰੇ ਚੈੱਕ। ਹਾਲਾਂਕਿ ਸ਼ਰਧਾਲੂ ਮਹਿੰਦਰ ਸਿੰਘ ਨੇ ਸੀਸੀਟੀਵੀ ਵੀਡੀਓ ਵਾਇਰਲ ਕਰ ਕੇ ਐਲਾਨ ਕੀਤਾ ਹੈ ਕਿ ਜੋ ਵੀ ਉਕਤ ਔਰਤ ਦਾ ਪਤਾ ਦੱਸੇਗਾ, ਉਸ ਨੂੰ ਇਨਾਮ ਦਿੱਤਾ ਜਾਵੇਗਾ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਦੇ ਪੁੱਤਰ ਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਜਲਾਲਾਬਾਦ ਦੀ ਅਗਰਵਾਲ ਕਾਲੋਨੀ ਦਾ ਵਸਨੀਕ ਹੈ, ਜਦੋਂ ਉਸ ਦੇ ਪਿਤਾ ਮਹਿੰਦਰ ਸਿੰਘ ਜਲਾਲਾਬਾਦ ਦੇ ਗੁਰਦੁਆਰਾ ਸਾਹਿਬ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਗੁਰੂ ਘਰ ਦੀ ਸੇਵਾ ਕਰ ਰਹੇ ਸਨ ਤਾਂ ਜਲਾਲਾਬਾਦ-ਫਾਜ਼ਿਲਕਾ ਮੁੱਖ ਮਾਰਗ 'ਤੇ ਲਾਲ ਬੱਤੀ ਚੌਕ ਨੇੜੇ ਅਚਾਨਕ ਇਕ ਔਰਤ ਨੇ ਭੀੜ 'ਚ ਆ ਕੇ ਉਸ ਦੇ ਪਿਤਾ ਦੀ ਜੇਬ 'ਚੋਂ 35 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ।ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੀਸੀਟੀਵੀ ਕੈਮਰੇ ਚੈੱਕ ਕੀਤੇ ਗਏ ਤਾਂ ਸਾਹਮਣੇ ਆਇਆ ਕਿ ਉਕਤ ਔਰਤ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ, ਜਿਸ ਦੀ ਸੀਸੀਟੀਵੀ ਵੀਡੀਓ ਵਾਇਰਲ ਹੋ ਗਈ ਹੈ। ਔਰਤ ਦਾ ਪਤਾ ਦੱਸਣ ਵਾਲੇ ਨੂੰ 11,000 ਰੁਪਏ ਦੇਣ ਦਾ ਐਲਾਨ ਕੀਤਾ ਹੈ ਗਏ ਸਨ ਪਰ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਉਨ੍ਹਾਂ ਨਾਲ ਇਹ ਘਟਨਾ ਵਾਪਰ ਜਾਵੇਗੀ।

car alto news

ਬਰਨਾਲਾ ਜ਼ਿਲ੍ਹੇ ਵਿਚ ਚੱਲਦੀ ਆਲਟੋ ਕਾਰ ਅੱਗ ਦਾ ਗੋਲਾ ਬਣ ਗਈ। ਬਰਨਾਲਾ-ਬਠਿੰਡਾ ਮੁੱਖ ਮਾਰਗ ‘ਤੇ ਹੰਡਿਆਇਆ ਨੇੜੇ ਪਿੰਡ ਦਰਾਜ 'ਚ ਕਾਰ ਨੂੰ ਅੱਗ ਲੱਗਣ ਕਾਰਨ ਚਾਲਕ ਦੀ ਝੁਲਸਣ ਕਾਰਨ ਮੌਤ ਹੋ ਗਈ। ਮ੍ਰਿਤਕ ਪਿੰਡ ਦਰਾਜ ਦਾ ਰਹਿਣ ਵਾਲਾ ਹੈ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਕਾਰ 'ਚ ਲੱਗੀ ਅੱਗ 'ਤੇ ਕਾਬੂ ਪਾਇਆ।ਮ੍ਰਿਤਕ ਦੇ ਰਿਸ਼ਤੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਪਿੰਡ ਦਰਾਜ ਦਾ 32 ਸਾਲਾ ਜਗਤਾਰ ਸਿੰਘ ਅੱਜ ਸਵੇਰੇ ਪਿੰਡ ਵਿੱਚ ਲੱਗੇ ਧਾਰਮਿਕ ਡੇਰੇ ਵਿੱਚ ਸੇਵਾ ਕਰ ਰਿਹਾ ਸੀ। ਉਪਰੰਤ ਉਹ ਕਿਸੇ ਕੰਮ ਲਈ ਬਰਨਾਲਾ ਆਇਆ। ਇਸ ਦੌਰਾਨ ਜਦੋਂ ਵਿਅਕਤੀ ਹੰਡਿਆਇਆ ਨੇੜੇ ਹੋਟਲ ਕੋਲ ਪੁੱਜਾ ਤਾਂ ਉਸ ਦੀ ਚੱਲਦੀ ਕਾਰ ਨੂੰ ਅੱਗ ਲੱਗ ਗਈ। ਇਸ ਕਾਰਨ ਉਸ ਦੀ ਮੌਤ ਹੋ ਗਈ। ਘਰ ਵਿਚ ਉਹ ਇਕੱਲਾ ਹੀ ਕਮਾਉਣ ਵਾਲਾ ਸੀ। ਉਸ ਦੇ 10-12 ਸਾਲ ਦੇ ਦੋ ਛੋਟੇ ਬੱਚੇ ਹਨ।ਫਾਇਰ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਚੱਲਦੀ ਆਲਟੋ ਕਾਰ ਨੂੰ ਅੱਗ ਲੱਗ ਗਈ ਹੈ। ਫਾਇਰ ਬ੍ਰਿਗੇਡ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਐਸਐਚਓ ਨਿਰਮਲ ਸਿੰਘ ਨੇ ਦੱਸਿਆ ਕਿ ਗੱਡੀ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਵਿੱਚ ਸਵਾਰ ਇੱਕ ਵਿਅਕਤੀ ਪੂਰੀ ਤਰ੍ਹਾਂ ਸੜ ਗਿਆ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਮ੍ਰਿਤਕ ਦੀ ਪਛਾਣ ਗੱਡੀ ਦੇ ਨੰਬਰ ਤੋਂ ਹੋ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।...

yatra news

National News : ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਉਤੇ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਸ੍ਰੀ ਹੇਮਕੁੰਟ ਸਾਹਿਬ ਤੋਂ ਤਕਰੀਬਨ 300 ਕੁ ਮੀਟਰ ਦੂਰੀ ਉਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਸਾਥੀ ਗੁਰਮੀਤ ਸਿੰਘ ਪੁੱਤਰ ਭਗਵਾਨ ਸਿੰਘ ਨੇ ਦੱਸਿਆ ਕਿ ਗੁਰਮਨਪਾਲ ਸਿੰਘ (23) ਪੱਟੀ (ਪੰਜਾਬ) ਦਾ ਰਹਿਣ ਵਾਲਾ ਸੀ। 12 ਜੂਨ ਨੂੰ ਪੱਟੀ ਤੋਂ ਉਹ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ ਸੀ। ਉਸ ਨੇ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਸਾਹਿਬ ਤੋਂ ਚਾਲੇ ਪਾਏ। ਸ੍ਰੀ ਹੇਮਕੁੰਟ ਸਾਹਿਬ ਤੋਂ ਪਹੁੰਚਣ ਤੋਂ ਤਕਰੀਬਨ 300 ਕੁ ਮੀਟਰ ਪਹਿਲਾਂ ਹੀ ਆਕਸੀਜਨ ਦੀ ਘਾਟ ਕਾਰਨ ਉਸ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਈ ਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਤਾਏ ਰਜਵੰਤ ਨੇ ਦੱਸਿਆ ਕਿ ਸੁਖਮਨਪਾਲ ਸਿੰਘ ਆਪਣੇ 3 ਹੋਰ ਸਾਥੀਆਂ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਲਈ ਗਿਆ ਸੀ। ਇਸ ਦੌਰਾਨ ਉਸ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪਰਿਵਾਰ ਵਾਲੇ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋ ਗਏ ਹਨ ਤਾਂ ਜੋ ਉਸਦੀ ਦੇਹ ਨੂੰ ਪੱਟੀ ਲਿਆਂਦਾ ਜਾ ਸਕੇ।

gagan anmol maan marriage

ਮੁਹਾਲੀ : ਕੈਬਨਿਟ ਮੰਤਰੀ ਤੇ ਗਾਇਕਾ ਅਨਮੋਲ ਗਗਨ ਮਾਨ ਐਡਵੋਕੇਟ ਸ਼ਾਹਬਾਜ਼ ਸਿੰਘ ਨਾਲ ਵਿਆਹ ਦੇ ਬੰਧਨ ਵਿਚ ਬੱਝ ਚੁੱਕੇ ਹਨ। ਜ਼ੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਵਿਚ ਉਨ੍ਹਾਂ ਦਾ ਆਨੰਦ ਕਾਰਜ ਸੰਪੰਨ ਹੋਇਆ। ਇਸ ਮੌਕੇ ਦੋਵਾਂ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ। ਲਾਵਾਂ ਮਗਰੋਂ ਨਵਾਂ ਵਿਆਹਿਆ ਜੋੜਾ ਮੈਰਿਜ ਪੈਲੇਸ ਚਲਿਆ ਗਿਆ, ਜਿੱਥੇ ਰਿਸੈਪਸ਼ਨ ਪਾਰਟੀ ਰੱਖੀ ਗਈ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਅਤੇ ਸਿਆਸਤ ਦੇ ਖੇਤਰ ਦੀਆਂ ਕਈ ਮਸ਼ਹੂਰ ਹਸਤੀਆਂ ਦੇ ਇਸ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਇਸ ਤੋਂ ਬਾਅਦ ਸ਼ਾਮ ਪੰਜ ਵਜੇ ਡੋਲੀ ਰਵਾਨਾ ਹੋਵੇਗੀ। ਲਾਵਾਂ ਵੇਲੇ ਦੀਆਂ ਖੂਬਸੂਰਤ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿਚ ਗੁਲਾਬੀ ਰੰਗ ਦੇ ਪਹਿਰਾਵੇ ਵਿਚ ਜੋੜੀ ਬੇਹੱਦ ਖੂਬਸੂਰਤ ਲਗ ਰਹੀ ਹੈ। ਬੀਤੇ ਦਿਨੀਂ ਅਨਮੋਲ ਗਗਨ ਮਾਨ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ ਅਤੇ ਜਾਗੋ ਦਾ ਪ੍ਰੋਗਰਾਮ ਵੀ ਹੋਇਆ ਸੀ। ਦੱਸਦੇਈਏ ਕਿ ਅਨਮੋਲ ਗਗਨ ਮਾਨ ਦਾ ਪਰਿਵਾਰ ਮਾਨਸਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਹਾਲਾਂਕਿ ਉਨ੍ਹਾਂ ਦਾ ਜ਼ਿਆਦਾਤਰ ਸਮਾਂ ਚੰਡੀਗੜ੍ਹ ਅਤੇ ਮੋਹਾਲੀ 'ਚ ਹੀ ਬੀਤਿਆ ਹੈ। ਚੰਡੀਗੜ੍ਹ ਵਿਚ ਪੜ੍ਹਾਈ ਮਗਰੋਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਆਈ। ਸਾਲ 2022 ਵਿੱਚ ਪਹਿਲੀ ਵਾਰ ਖਰੜ ਤੋਂ ਵਿਧਾਨ ਸਭਾ ਚੋਣ ਜਿੱਤ ਕਿ ਸਿਆਸਤ ਵਿਚ ਕਦਮ ਰੱਖਿਆ ਸੀ।

car bus news

National News : ਗਰਮੀ ਦੇ ਮੌਸਮ ਵਿਚ ਪਹਾੜਾਂ ਵਿਚ ਛੁੱਟੀਆਂ ਮਨਾਉਣ ਨਿਕਲੇ ਤਿੰਨ ਜਿਗਰੀ ਦੋਸਤਾਂ ਦੀ ਹਰਿਆਣਾ ਦੇ ਕੁਰੂਕਸ਼ੇਤਰ ਦੇ ਇਸਮਾਈਲਾਬਾਦ 'ਚ NH-152 'ਤੇ ਵਾਪਰੇ ਭਿਆਨਕ ਹਾਦਸੇ ਵਿਚ ਮੌਤ ਹੋ ਗਈ। ਉਨ੍ਹਾਂ ਦੀ ਕਾਰ ਖੜ੍ਹੀ ਰੋਡਵੇਜ਼ ਦੀ ਬੱਸ ਵਿਚ ਜਾ ਵੱਜੀ। ਕਾਰ ਵਿੱਚ ਸਵਾਰ ਤਿੰਨੇ ਦੋਸਤ ਇੱਕੋ ਪਿੰਡ ਸਨ। ਤਿੰਨੋਂ ਸੋਨੀਪਤ ਜ਼ਿਲ੍ਹੇ ਦੇ ਪਿੰਡ ਦੁਬੇਟਾ ਦੇ ਰਹਿਣ ਵਾਲੇ ਸਨ। ਮ੍ਰਿਤਕਾਂ ਦੀ ਪਛਾਣ ਦਿਨੇਸ਼ (37), ਅਨਿਲ (32) ਅਤੇ ਰਮੇਸ਼ (40) ਵਜੋਂ ਹੋਈ ਹੈ। ਉਹ ਕਾਰ ਵਿੱਚ ਸਵਾਰ ਹੋ ਕੇ ਹਿਮਾਚਲ ਪ੍ਰਦੇਸ਼ ਦੇ ਕੁੱਲੂ ਮਨਾਲੀ ਘੁੰਮਣ ਜਾ ਰਹੇ ਸਨ। ਰਾਤ ਕਰੀਬ 12 ਵਜੇ ਉਨ੍ਹਾਂ ਦੀ ਕਾਰ NH-152 'ਤੇ ਬਿਨਾਂ ਸਿਗਨਲ ਦੇ ਖੜ੍ਹੀ ਰੋਡਵੇਜ਼ ਦੀ ਬੱਸ ਨਾਲ ਟਕਰਾ ਗਈ। ਹਾਦਸੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤੀਜੇ ਦੀ ਹਸਪਤਾਲ ਪਹੁੰਚਦਿਆਂ ਹੀ ਮੌਤ ਹੋ ਗਈ।ਪੁਲਿਸ ਅਨੁਸਾਰ ਪੰਚਕੂਲਾ ਡਿਪੂ ਦੀ ਰੋਡਵੇਜ਼ ਦੀ ਬੱਸ ਅੱਗੇ ਦਾ ਟਾਇਰ ਨਿਕਲਣ ਕਾਰਨ ਸੜਕ ’ਤੇ ਖੜ੍ਹੀ ਸੀ। ਡਰਾਈਵਰ ਨੇ ਬੱਸ ਨੂੰ ਪਾਰਕ ਕਰਨ ਬਾਰੇ ਕੋਈ ਸੰਕੇਤ ਨਹੀਂ ਦਿੱਤਾ ਸੀ। ਹਨੇਰੇ ਵਿੱਚ ਕਾਰ ਉਸ ਵਿੱਚ ਜਾ ਵੱਜੀ। ਪੁਲਿਸ ਨੇ ਰੋਡਵੇਜ਼ ਬੱਸ ਦੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।

gagan anmol mann wedding

ਚੰਡੀਗੜ੍ਹ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅੱਜ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਜ਼ੀਰਕਪੁਰ ਸਥਿਤ ਮੈਰਿਜ ਪੈਲੇਸ 'ਚ ਹੋਵੇਗਾ। ਇਸ ਦੌਰਾਨ ਲਾੜੀ ਬਣੇ ਮੰਤਰੀ ਅਨਮੋਲ ਗਗਨ ਮਾਨ ਦੀ ਪਹਿਲੀ ਝਲਕ ਸਾਹਮਣੇ ਆਈ ਹੈ। ਦੱਸ ਦੇਈਏ ਕਿ ਕੈਬਨਿਟ ਮੰਤਰੀ ਦੇ ਪਤੀ ਸ਼ਾਹਬਾਜ਼ ਪੇਸ਼ੇ ਤੋਂ ਵਕੀਲ ਹਨ ਅਤੇ ਉਨ੍ਹਾਂ ਦਾ ਪਰਿਵਾਰ ਜ਼ੀਰਕਪੁਰ ਵਿਖੇ ਰਹਿੰਦਾ ਹੈ।ਜਾਣਕਾਰੀ ਅਨੁਸਾਰ ਵਿਆਹ ਸਮਾਰੋਹ 'ਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਰਹੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਨਮੋਲ ਗਗਨ ਮਾਨ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ ਅਤੇ ਜਾਗੋ ਦਾ ਪ੍ਰੋਗਰਾਮ ਵੀ ਹੋਇਆ ਸੀ।

tracktor race phagwara

ਫਗਵਾੜਾ-ਟਰੈਕਟਰਾਂ ਨਾਲ ਸਟੰਟ ਕਰਦਿਆਂ ਹਾਦਸਿਆਂ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਅਜਿਹਾ ਹੀ ਇਕ ਹੋਰ ਹਾਦਸਾ ਜਲੰਧਰ ਨਾਲ ਲੱਗਦੇ ਫਗਵਾੜਾ ਤੋਂ ਸਾਹਮਣੇ ਆਇਆ ਹੈ। ਜਿੱਥੇ ਟਰੈਕਟਰਾਂ ਦੀਆਂ ਗੈਰ ਕਾਨੂੰਨੀ ਰੇਸ ਕਰਵਾਈ ਜਾ ਰਹੀ ਸੀ। ਇਸ ਰੇਸ ਦੌਰਾਨ ਇਕ ਟਰੈਕਟਰ ਬੇਕਾਬੂ ਹੋ ਗਿਆ ਤੇ ਰੇਸ ਵੇਖਣ ਖੜ੍ਹੀ ਦਰਸ਼ਕਾਂ ਦੀ ਭੀੜ ਉਤੇ ਜਾ ਚੜ੍ਹਿਆ ਤੇ ਕਈ ਲੋਕਾਂ ਨੂੰ ਕੁਚਲ ਦਿੱਤਾ।ਘਟਨਾ 'ਚ ਕਰੀਬ ਪੰਜ ਲੋਕ ਗੰਭੀਰ ਜ਼ਖਮੀ ਹੋ ਗਏ। ਰਾਹਤ ਭਰੀ ਗੱਲ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।ਇਸ ਪੂਰੀ ਘਟਨਾ ਦੀਆਂ ਕੁਝ ਦਿਲ ਦਹਿਲਾ ਦੇਣ ਵਾਲੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ।  ਉਧਰ, ਹਾਦਸੇ ਮਗਰੋਂ ਫਗਵਾੜਾ ਪੁਲਿਸ ਵੀ ਹਰਕਤ ਵਿਚ ਆਈ ਤੇ ਮਾਮਲੇ ਨਾਲ ਜੁੜੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਐਸਪੀ ਫਗਵਾੜਾ ਨੇ ਮੌਕੇ ’ਤੇ ਪਹੁੰਚ ਕੇ ਤਿੰਨ ਟਰੈਕਟਰ ਵੀ ਕਬਜ਼ੇ ਵਿੱਚ ਲਏ ਹਨ। ਹਾਲਾਂਕਿ ਇਸ ਘਟਨਾ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣੀਆਂ ਬਾਕੀ ਹਨ।ਡੀਐਸਪੀ ਫਗਵਾੜਾ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਟਰੈਕਟਰ ਦੀ ਰੇਸ ਚੱਲ ਰਹੀ ਸੀ। ਉਸ ਦੌਰਾਨ ਇਹ ਹਾਦਸਾ ਵਾਪਰ ਗਿਆ। ਇਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚ ਗਏ। ਪੁਲਿਸ ਨੂੰ ਦੇਖਦੇ ਸਾਰੀ ਭੀੜ ਮੌਕੇ ਤੋਂ ਭੱਜ ਗਈ। ਮੌਕੇ ਤੋਂ ਚਾਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਤਿੰਨ ਜ਼ਖ਼ਮੀਆਂ ਨੂੰ ਫਗਵਾੜਾ ਤੇ ਜਲੰਧਰ ਦੇ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। Accident in Phagwara during tractor race.. pic.twitter.com/LJmofB7SHy — Harpreet Singh Bedi (@Harpree29528146) June 16, 2024 ਕੁਝ ਸੋਚ ਪਾਉਂਦੇ, ਇਸ ਤੋਂ ਪਹਿਲਾਂ ਹੀ ਉਪਰ ਚੜ੍ਹ ਗਿਆ ਟਰੈਕਟਰਘਟਨਾ ਵਿੱਚ ਜ਼ਖ਼ਮੀ ਹੋਏ ਰਤਨ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦਾ ਦੋਸਤ ਸਾਈਡ ’ਤੇ ਖੜ੍ਹੇ ਹੋ ਕੇ ਟਰੈਕਟਰ ਦੀ ਦੌੜ ਦੇਖ ਰਹੇ ਸੀ। ਦੋ ਟਰੈਕਟਰਾਂ ਦੀ ਦੌੜ ਚੱਲ ਰਹੀ ਸੀ। ਇਸ ਦੌਰਾਨ ਇੱਕ ਟਰੈਕਟਰ ਬੇਕਾਬੂ ਹੋ ਕੇ ਉਨ੍ਹਾਂ ਵੱਲ ਆ ਗਿਆ। ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝ ਪਾਉਂਦੇ, ਟਰੈਕਟਰ ਉਪਰ ਜਾ ਚੜ੍ਹਿਆ।ਰਤਨ ਸਿੰਘ ਨੇ ਦੱਸਿਆ ਕਿ ਉਕਤ ਟਰੈਕਟਰ ਦਾ ਟਾਇਰ ਉਸ ਦੇ ਉਪਰੋਂ ਲੰਘ ਗਿਆ, ਜਿਸ ਕਾਰਨ ਉਸ ਦੀ ਲੱਤ ਟੁੱਟ ਗਈ। ਉਸ ਦਾ ਦੋਸਤ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਿਆ ਤੇ ਇਸ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਇਸ ਘਟਨਾ 'ਚ ਉਸ ਦਾ ਦੋਸਤ ਅਮਿਤ ਵੀ ਗੰਭੀਰ ਜ਼ਖਮੀ ਹੈ। ਗੈਰ ਕਾਨੂੰਨੀ ਸੀ ਟਰੈਕਟਰ ਰੇਸ : ਡੀਐਸਪੀਡੀਐਸਪੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਦੌੜ ਲਈ ਕਿਸੇ ਵੀ ਤਰ੍ਹਾਂ ਦੀ ਇਜਾਜ਼ਤ ਨਹੀਂ ਲਈ ਗਈ ਸੀ। ਇਹ ਦੌੜ ਪੂਰੀ ਤਰ੍ਹਾਂ ਗੈਰ-ਕਾਨੂੰਨੀ ਸੀ। ਇਸ ਘਟਨਾ ਵਿੱਚ ਟਰੈਕਟਰ ਚਲਾ ਰਿਹਾ ਵਿਅਕਤੀ ਵੀ ਜ਼ਖ਼ਮੀ ਹੋ ਗਿਆ। ਡੀਐਸਪੀ ਨੇ ਕਿਹਾ ਕਿ ਇਹ ਚੀਜ਼ਾਂ ਸਰਕਾਰ ਨੇ ਗੈਰ-ਕਾਨੂੰਨੀ ਕਰਾਰ ਦਿੱਤੀਆਂ ਹਨ। ਇਸ ਲਈ ਅਜਿਹਾ ਕਰਨਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਸੀ। ਇਸ ਮਾਮਲੇ ਵਿੱਚ ਦੌੜ ਕਰਵਾਉਣ ਵਾਲੀ ਕਮੇਟੀ ਦੇ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ। ...