ਅੰਮ੍ਰਿਤਸਰ-ਪੰਜਾਬ ਵਿਚ ਕਾਂਗਰਸੀ ਉਮੀਦਵਾਰ ਦੀ ਰੈਲੀ ਵਿਚ ਹੰਗਾਮਾ ਹੋ ਗਿਆ। ਇਸ ਨਾਲ ਲੋਕਾਂ 'ਚ ਹਫੜਾ-ਦਫੜੀ ਮੱਚ ਗਈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਰੈਲੀ ਵਿਚ ਗੋਲ਼ੀ ਵੀ ਚੱਲੀ ਹੈ।ਜਾਣਕਾਰੀ ਅਨੁਸਾਰ ਅਜਨਾਲਾ 'ਚ ਔਜਲਾ ਵੱਲੋਂ ਚੋਣ ਰੈਲੀ ਕੀਤੀ ਜਾ ਰਹੀ ਸੀ ਤਾਂ ਕੁਝ ਲੋਕਾਂ ਵਲੋਂ ਅਚਾਨਕ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਜਦੋਂ ਗੁਰਜੀਤ ਸਿੰਘ ਔਜਲਾ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਨ੍ਹਾਂ ਦੇ ਸਮਰਥਕਾਂ ਦਾ ਕੁਝ ਨੌਜਵਾਨਾਂ ਨਾਲ ਝਗੜਾ ਹੋ ਗਿਆ। ਜਿਨ੍ਹਾਂ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਕਿਹਾ ਜਾ ਰਿਹਾ ਹੈ ਕਿ ਗੋਲੀ ਇੱਕ ਨੌਜਵਾਨ ਨੂੰ ਲੱਗੀ ਹੈ। ਫਿਲਹਾਲ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਡੇਰਾ ਬਾਬਾ ਗੰਗਾਰਾਮ ਵਿਖੇ ਚੱਲ ਰਹੇ ਬਰਸੀ ਸਮਾਗਮ ਦੌਰਾਨ ਵੱਡੀ ਘਟਨਾ ਵਾਪਰ ਗਈ। ਇਥੇ ਸਿਲੰਡਰ ਫੱਟ ਗਿਆ। ਧਮਾਕੇ ਮਗਰੋਂ ਹਫੜਾ ਦਫੜੀ ਮਚ ਗਈ। ਹਾਦਸੇ ਵਿਚ 7 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸਿਲੰਡਰ ਪੂਰੀ ਤਰ੍ਹਾਂ ਫਟ ਗਿਆ।ਜਾਣਕਾਰੀ ਅਨੁਸਾਰ ਡੇਰਾ ਬਾਬਾ ਗੰਗਾਰਾਮ ਵਿਖੇ ਬਰਸੀ ਸਮਾਗਮ ਦਾ ਪ੍ਰੋਗਰਾਮ 16 ਮਈ ਤੋਂ 23 ਮਈ ਤੱਕ ਜਾਰੀ ਹੈ, ਇਸੇ ਦੌਰਾਨ ਸ਼ਨਿਚਰਵਾਰ ਦੁਪਹਿਰ ਦਾ ਲੰਗਰ ਤਿਆਰ ਕੀਤਾ ਜਾ ਰਿਹਾ ਸੀ ਕਿ ਅਚਾਨਕ ਇਕ ਸਿਲੰਡਰ ਵਿਚੋਂ ਗੈਸ ਲੀਕ ਹੋਣ ਕਾਰਨ ਸਿਲੰਡਰ ਨੂੰ ਅੱਗ ਲੱਗ ਗਈ। ਇਸ ਕਾਰਨ ਸਿਲੰਡਰ ਫਟ ਗਿਆ। ਇਸ ਘਟਨਾ 'ਚ ਹਲਵਾਈ ਸਮੇਤ 7 ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਪਹਿਲਾਂ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਗੰਭੀਰ ਰੂਪ ਨਾਲ ਝੁਲਸਣ ਕਾਰਨ ਪੰਜ ਵਿਅਕਤੀਆਂ ਨੂੰ ਬਠਿੰਡਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ ਭਾਜਪਾ ਆਗੂ ਅਰੁਣ ਸੂਦ ਦੇ ਭਾਂਜੇ ਈਸ਼ਾਨ ਸੂਦ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਚਾਰ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਨੇੜੇ ਵਾਪਰਿਆ। ਚਾਰੇ ਮ੍ਰਿਤਕ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਸਨ। ਮ੍ਰਿਤਕਾਂ ਦੀ ਪਛਾਣ ਰੀਤ ਸੂਦ, ਈਸ਼ਾਨ ਸੂਦ, ਕੁਸ਼ਾਗਰ ਯਾਦਵ ਤੇ ਰਿਭੂ ਸਹਿਗਲ ਵਜੋਂ ਹੋਈ ਹੈ। ਯੂਨੀਵਰਸਿਟੀ ਜਾ ਰਹੇ ਸੀ ਵਿਦਿਆਰਥੀਇਹ ਚਾਰੇ ਵਿਦਿਆਰਥੀ ਆਪਣੀ ਅੰਡੈਵਰ ਕਾਰ ਵਿਚ ਸਵਾਰ ਹੋ ਕੇ ਯੂਨੀਵਰਸਿਟੀ ਜਾ ਰਹੇ ਸਨ। ਉਨ੍ਹਾਂ ਦੀ ਕਾਰ ਅਚਾਨਕ ਬੇਕਾਬੂ ਹੋ ਕੇ ਇਕ ਦਰੱਖਤ ਵਿਚ ਜਾ ਵੱਜੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਰ ਦੀ ਸਪੀਡ ਕਾਫੀ ਜ਼ਿਆਦਾ ਸੀ ਜਿਸ ਕਾਰਨ ਚਾਰਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਕਾਰ ਦੇ ਪਿਛੇ ਇਕ ਹੋਰ ਐਸਯੂਵੀ ਕਾਰ ਆ ਰਹੀ ਸੀ। ਉਹ ਵੀ ਉਨ੍ਹਾਂ ਦੀ ਕਾਰ ਨਾਲ ਟਕਰਾਈ ਹੈ। ਉਸ ਵਿਚ ਸਵਾਰ ਦੋ ਹੋਰ ਵਿਦਿਆਰਥੀ ਵੀ ਜ਼ਖਮੀ ਹੋ ਗਏ ਹਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ਉਤੇ ਪਹੁੰਚ ਗਈ ਤੇ ਪੁਲਿਸ ਨੇ ਚਾਰਾਂ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਹਸਪਤਾਲ ਪਹੁੰਚਾ ਦਿੱਤਾ ਹੈ। ਭਾਜਪਾ ਦੇ ਵੱਡੇ ਨੇਤਾ ਹਨ ਸੂਦਅਰੁਣ ਸੂਦ ਚੰਡੀਗੜ੍ਹ ਭਾਰਤੀ ਜਨਤਾ ਪਾਰਟੀ ਦੇ ਵੱਡੇ ਨੇਤਾ ਹਨ। ਉਹ ਚੰਡੀਗੜ੍ਹ ਭਾਜਪਾ ਪ੍ਰਦੇਸ਼ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਚੰਡੀਗੜ੍ਹ ਵਿਚ ਹੋਈਆਂ ਨਗਰ ਨਿਗਮ ਚੋਣਾਂ ਵਿਚ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ ਸੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਲੋਕ ਸਭਾ ਸੀਟ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਹਲਕੇ ਦੇ ਵਿਕਾਸ ਲਈ ਆਪਣਾ ਵਿਜ਼ਨ ਡਾਕੂਮੈਂਟ ਪੇਸ਼ ਕੀਤਾ। ਕਾਂਗਰਸ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ 'ਚ 'ਡਰਾਈਵ ਇਟ' ਦੇ ਨਾਂ 'ਤੇ ਜਾਰੀ ਕੀਤੇ ਗਏ ਵਿਜ਼ਨ ਡਾਕੂਮੈਂਟ 'ਚ ਲੁਧਿਆਣਾ ਦੇ ਉਦਯੋਗ, ਸਿੱਖਿਆ, ਸਿਹਤ, ਵਾਤਾਵਰਨ, ਆਵਾਜਾਈ ਵਰਗੇ ਕਈ ਗੰਭੀਰ ਮੁੱਦਿਆਂ ਨੂੰ ਥਾਂ ਦਿੱਤੀ ਗਈ ਹੈ। ਇਸੇ ਤਰ੍ਹਾਂ ਨੇੜਲੇ ਸ਼ਹਿਰਾਂ ਲਈ ਲੋਕਲ ਟਰੇਨਾਂ ਦੇ ਰੂਟ ਵਧਾਉਣ ਦਾ ਵੀ ਵਾਅਦਾ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਵਿਧਾਇਕ ਵਜੋਂ ਗਿੱਦੜਬਾਹਾ ਵਿੱਚ ਕੀਤੇ ਵਿਕਾਸ ਕਾਰਜਾਂ ਦਾ ਦਾਅਵਾ ਕੀਤਾ।ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਦਾ ਵਿਕਾਸ ਕੀਤਾ ਹੁੰਦਾ ਤਾਂ ਉਹ ਜ਼ਰੂਰ ਦੱਸਦਾ। ਸਾਡੇ ਐਲਾਨ ਤੋਂ ਬਾਅਦ ਉਨ੍ਹਾਂ ਵੱਲੋਂ ਗੜ੍ਹ ਦਿਵਸ ਵਿਜ਼ਨ ਡਾਕੂਮੈਂਟ ਵੀ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪਿਛਲੇ 10 ਸਾਲਾਂ ਵਿੱਚ ਉਨ੍ਹਾਂ ਨੇ ਕੋਈ ਵੀ ਵਿਜ਼ਨ ਡਾਕੂਮੈਂਟ ਜਾਰੀ ਨਹੀਂ ਕੀਤਾ ਸੀ। ਉਨ੍ਹਾਂ ਐਲਾਨ ਕੀਤਾ ਕਿ ਉਹ ਆਪਣੇ ਘਰ ਦੇ ਸਮਝੌਤੇ ਦੀ ਕਾਪੀ ਮੀਡੀਆ ਨਾਲ ਸਾਂਝੀ ਕਰਨਗੇ। ਇਸ ਦੌਰਾਨ ਉਨ੍ਹਾਂ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ਨਾਲ ਹੋਏ ਵਿਵਾਦ ਦੀ ਨਿਖੇਧੀ ਕੀਤੀ।
Weather Update : ਪੰਜਾਬ ਸਮੇਤ ਪੂਰਾ ਦੇਸ਼ ਗਰਮੀ ਦਾ ਕਹਿਰ ਝਲ ਰਿਹਾ ਹੈ। ਮੌਸਮ ਵਿਭਾਗ ਨੇ ਲੂ (ਹੀਟ ਵੇਵ) ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਬੀਤੇ ਦਿਨੀਂ ਪੰਜਾਬ ਦੇ ਕੁਝ ਹਿੱਸਿਆ ਵਿਚ ਪਈ ਬਾਰਿਸ਼ ਵੀ ਗਰਮੀ ਤੋਂ ਰਾਹਤ ਨਹੀਂ ਦਿਵਾ ਸਕੀ ਤੇ ਆਉਣ ਵਾਲੇ ਦਿਨਾਂ ਵਿੱਚ ਵੀ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਯੂਰਪੀ ਮੌਸਮ ਏਜੰਸੀਆਂ ਮੁਤਾਬਕ ਅਲ ਨੀਨੋ ਦਾ ਪ੍ਰਭਾਵ ਖਤਮ ਹੋ ਗਿਆ ਹੈ ਅਤੇ ਗਰਮੀ ਪਿਛਲੇ ਸਾਰੇ ਰਿਕਾਰਡ ਤੋੜਨ ਵਾਲੀ ਹੈ। ਪੰਜਾਬ ਦੇ ਕੁਝ ਇਲਾਕਿਆਂ 'ਚ ਆਉਣ ਵਾਲੇ ਦਿਨਾਂ 'ਚ ਤਾਪਮਾਨ 47 ਨੂੰ ਪਾਰ ਕਰ ਜਾਣ ਦੀ ਸੰਭਾਵਨਾ ਹੈ।ਹੀਟ ਵੇਵ ਕਾਰਨ ਅੱਜ ਜ਼ਿਆਦਾਤਰ ਸ਼ਹਿਰਾਂ 'ਚ ਤਾਪਮਾਨ 45 ਨੂੰ ਪਾਰ ਕਰ ਜਾਵੇਗਾ। ਗਰਮੀ ਦੀ ਲਹਿਰ ਕਾਰਨ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ 5 ਦਿਨਾਂ ਵਿੱਚ ਤਾਪਮਾਨ ਉੱਚਾ ਰਹਿਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੀ ਸ਼ਾਮ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ ਪੰਜਾਬ ਵਿਚ ਸਭ ਤੋਂ ਵੱਧ ਸੀ। ਇੱਥੇ ਤਾਪਮਾਨ 46.3 ਡਿਗਰੀ ਤੱਕ ਪਹੁੰਚ ਗਿਆ ਹੈ। ਜਦੋਂ ਕਿ ਪਠਾਨਕੋਟ ਵਿੱਚ ਤਾਪਮਾਨ 45.1 ਡਿਗਰੀ ਦਰਜ ਕੀਤਾ ਗਿਆ।
National News : ਮਸ਼ਹੂਰ ਟੀਵੀ ਸ਼ੋਅ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ 'ਸੋਢੀ' ਭਾਵ ਗੁਰੂਚਰਨ ਸਿੰਘ ਕਰੀਬ 25 ਦਿਨਾਂ ਤੋਂ ਲਾਪਤਾ ਸੀ, ਇਸ ਮਾਮਲੇ ਵਿਚ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਉਹ ਖ਼ੁਦ ਘਰ ਵਾਪਸ ਆ ਗਏ ਹਨ।ਉਨ੍ਹਾਂ ਦੇ ਅਚਾਨਕ ਗਾਇਬ ਹੋਣ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਦੇ ਲਾਪਤਾ ਹੋਣ ਦੀ ਸ਼ਿਕਾਇਤ ਵੀ ਪੁਲਿਸ ਸਟੇਸ਼ਨ ਵਿਖੇ ਦਰਜ ਕਰਵਾ ਦਿੱਤੀ ਸੀ। ਇਸ ਬਾਰੇ ਕਾਰਵਾਈ ਕਰਦਿਆਂ ਪੁਲਿਸ ਨੇ ਉਨ੍ਹਾਂ ਨੂੰ ਲੱਭਣ ਲਈ ਕਾਫ਼ੀ ਕੋਸ਼ਿਸ਼ਾਂ ਕੀਤੀਆਂ ਸਨ ਪਰ ਉਨ੍ਹਾਂ ਬਾਰੇ ਕੋਈ ਸੂਹ ਨਾ ਲੱਗ ਸਕੀ। ਅੰਤ ਉਹ ਖ਼ੁਦ ਹੀ ਘਰ ਪਰਤ ਆਏ ਹਨ। ਇਸ ਤੋਂ ਬਾਅਦ ਉਨ੍ਹਾਂ ਕੋਲੋਂ ਪੁਲਿਸ ਨੇ ਪੁੱਛਗਿੱਛ ਕੀਤੀ ਤਾਂ ਘਰੋਂ ਗਾਇਬ ਹੋਣ ਦਾ ਉਨ੍ਹਾਂ ਨੇ ਕਾਫ਼ੀ ਹੈਰਾਨ ਕਰਨ ਵਾਲਾ ਕਾਰਨ ਦੱਸਿਆ। ਪੁਲਿਸ ਦੀ ਪੁੱਛਗਿੱਛ ਦੌਰਾਨ ਉਨ੍ਹਾਂ ਦੱਸਿਆ ਕਿ ਉਹ ਦੁਨੀਆਦਾਰੀ ਛੱਡ ਕੇ ਧਾਰਮਿਕ ਯਾਤਰਾ 'ਤੇ ਨਿਕਲੇ ਸਨ। ਇਸ ਦੌਰਾਨ ਉਹ ਅੰਮ੍ਰਿਤਸਰ ਤੇ ਲੁਧਿਆਣਾ ਸਣੇ ਕਈ ਸ਼ਹਿਰਾਂ ਦੇ ਗੁਰਦੁਆਰਿਆਂ 'ਚ ਰੁਕੇ ਸਨ। ਇਸ ਦੌਰਾਨ ਉਨ੍ਹਾਂ ਨੂੰ ਕਾਫ਼ੀ ਦਿਨ ਘਰੋਂ ਦੂਰ ਗੁਜ਼ਾਰਨ ਤੋਂ ਬਾਅਦ ਖ਼ਿਆਲ ਆਇਆ ਕਿ ਉਨ੍ਹਾਂ ਨੂੰ ਹੁਣ ਵਾਪਸ ਚਲੇ ਜਾਣਾ ਚਾਹੀਦਾ ਹੈ, ਤਾਂ ਉਹ ਹੁਣ ਵਾਪਸ ਆਪਣੇ ਘਰ ਆ ਗਏ ਹਨ। ਜ਼ਿਕਰਯੋਗ ਹੈ ਕਿ ਗੁਰੂਚਰਨ ਸਿੰਘ ਬੀਤੇ 22 ਅਪ੍ਰੈਲ ਨੂੰ ਘਰੋਂ ਮੁੰਬਈ ਲਈ ਰਵਾਨਾ ਹੋਏ ਸਨ ਪਰ ਉਹ ਉੱਥੇ ਨਾ ਪਹੁੰਚੇ ਤਾਂ 26 ਅਪ੍ਰੈਲ ਨੂੰ ਉਨ੍ਹਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ ਸੀ। ਜਾਣਕਾਰੀ ਮੁਤਾਬਕ ਉਨ੍ਹਾਂ ਦਾ ਜਲਦੀ ਹੀ ਵਿਆਹ ਵੀ ਹੋਣ ਵਾਲਾ ਸੀ ਤੇ ਉਹ ਕੁਝ ਸਮੇਂ ਤੋਂ ਆਰਥਿਕ ਤੰਗੀ ਦੇ ਦੌਰ 'ਚੋਂ ਵੀ ਗੁਜ਼ਰ ਰਹੇ ਸਨ। ...
ਪਟਿਆਲਾ ਵਿਖੇ ਚਾਰ ਵਿਦਿਆਰਥੀਆਂ ਨੂੰ ਫੁਕਰਾਪੰਤੀ ਕਰਨੀ ਮਹਿੰਗੀ ਪੈ ਗਈ। ਗੱਡੀਆਂ ਵਿਚ ਰੇਸਾਂ ਲਾਉਣ ਲੱਗਿਆਂ ਭਿਆਨਕ ਹਾਦਸਾ ਵਾਪਰ ਗਿਆ ਤੇ ਚਾਰ ਵਿਦਿਆਰਥੀਆਂ ਦੀ ਜਾਨ ਚਲੀ ਗਈ। ਹਾਦਸੇ ਵਿਚ 2 ਗੱਡੀਆਂ ਦੀ ਜ਼ਬਰਦਸਤ ਟੱਕਰ ਹੋਈ। ਭਾਦਸੋਂ ਰੋਡ ਉਤੇ ਬਖਸ਼ੀਵਾਲੇ ਪਿੰਡ ਵਿਚ ਇਹ ਘਟਨਾ ਵਾਪਰੀ ਹੈ। ਹਾਦਸਾ ਓਵਰਸਪੀਡ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ।ਜਾਣਕਾਰੀ ਮੁਤਾਬਕ ਇਹ ਨੌਜਵਾਨ ਪਾਸ ਹੋਣ ਦੀ ਖੁਸ਼ੀ ਵਿਚ ਪਾਰਟੀ ਕਰਨ ਗਏ ਸਨ ਤੇ ਵਾਪਸੀ ਵਿਚ ਗੱਡੀਆਂ ਦੀ ਰੇਸਾਂ ਲਗਾ ਰਹੇ ਸਨ ਜਿਸ ਦੌਰਾਨ ਹਾਦਸਾ ਵਾਪਰਿਆ ਹੈ। ਗੱਡੀਆਂ ਬਹੁਤ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। 4 ਵਿਦਿਆਰਥੀਆਂ ਦੀ ਹਾਦਸੇ ਵਿਚ ਜਾਨ ਚਲੀ ਗਈ ਹੈ ਜਦੋਂ ਕਿ 1 ਵਿਦਿਆਰਥੀ ਗੰਭੀਰ ਜ਼ਖਮੀ ਹੈ।ਮ੍ਰਿਤਕ ਵਿਦਿਆਰਥੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦੇ ਸਟੂਡੈਂਟ ਸਨ। ਨੌਜਵਾਨ ਪਾਸ ਹੋਣ ਦੀ ਖੁਸ਼ੀ ਵਿਚ ਇਹ ਪਾਰਟੀ ਮਨਾ ਕੇ ਵਾਪਸ ਆ ਰਹੇ ਸਨ ਤੇ ਦੇਰ ਰਾਤ ਇਹ ਘਟਨਾ ਵਾਪਰੀ। ਵਾਪਸੀ ਵੇਲੇ ਇਨ੍ਹਾਂ ਵੱਲੋਂ ਰੇਸਾਂ ਲਗਾਈਆਂ ਜਾ ਰਹੀਆਂ ਸਨ ਤੇ ਓਵਸਪੀਡ ਦੇ ਚੱਲਦਿਆਂ ਵਾਰਦਾਤ ਵਾਪਰੀ ਹੈ।
Delhi : ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਉਤੇ ਬੀਤੇ ਦਿਨੀਂ ਵੱਡਾ ਹਾਦਸਾ ਉਸ ਵੇਲੇ ਟਲ ਗਿਆ, ਜਦੋਂ ਏਅਰ ਇੰਡੀਆ ਦੀ ਫਲਾਈਟ ਏਆਈ-807 ਦੇ ਏਸੀ ਯੂਨਿਟ ਵਿਚ ਅੱਗ ਲੱਗਣ ਤੋਂ ਬਾਅਦ ਫਲਾਈਟ ਵਾਪਸ ਪਰਤ ਕੇ ਆ ਗਈ। ਇਸ ਕਾਰਨ ਪੂਰੇ ਏਅਰਪੋਰਟ ‘ਤੇ ਐਮਰਜੈਂਸੀ ਐਲਾਨ ਦਿੱਤੀ ਗਈ। ਇਸ ਫਲਾਈਟ ਵਿਚ 175 ਯਾਤਰੀ ਸਵਾਰ ਸਨ।ਜਾਣਕਾਰੀ ਮੁਤਾਬਕ ਇਹ ਫਲਾਈਟ ਦਿੱਲੀ ਤੋਂ ਬੇਂਗਲੁਰੂ ਜਾ ਰਹੀ ਸੀ। ਰਾਹਤ ਵਾਲੀ ਗੱਲ ਇਹ ਰਹੀ ਕਿ ਹਾਦਸੇ ਵਿਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਹਾਜ਼ ਨੇ ਬੇਂਗਲੁਰੂ ਲਈ ਉਡਾਣ ਭਰੀ ਸੀ ਪਰ ਕੁਝ ਦੇਰ ਬਾਅਦ ਹੀ ਜਹਾਜ਼ ਦਾ ਫਾਇਰ ਅਲਾਮਰ ਵਜਣ ਲੱਗਾ। ਇਸ ਤੋਂ ਬਾਅਦ ਜਹਾਜ਼ ਨੂੰ ਵਾਪਸ IGI ਏਅਰਪੋਰਟ ਉਤੇ ਐਮਰਜੈਂਸੀ ਲੈਂਡਿੰਗ ਲਈ ਲਿਆਂਦਾ ਗਿਆ। ਦਿੱਲੀ ਏਅਰਪੋਰਟ ਦੇ ਇਕ ਅਧਿਕਾਰੀ ਨੇ ਕਿਹਾ ਕਿ ਯਾਤਰੀਆਂ ਲਈ ਬੇਂਗਲੁਰੂ ਜਾਣ ਲਈ ਵਿਵਸਥਾ ਕੀਤੀ ਜਾ ਰਹੀ ਹੈ।ਰਿਪੋਰਟ ਮੁਤਾਬਕ ਦਿੱਲੀ ਏਅਰਪੋਰਟ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਫਲਾਈਟ ਦਿੱਲੀ ਪਰਤ ਕੇ ਆ ਗਈ ਹੈ ਤੇ ਸੁਰੱਖਿਅਤ ਤੌਰ ਉਤੇ ਲੈਂਡਿੰਗ ਕਰ ਚੁੱਕੀ ਹੈ। ਇਸ ਵਿਚ ਸਵਾਰ ਸਾਰੇ ਯਾਤਰੀ ਤੇ ਚਾਲਕ ਦਲ ਸੁਰੱਖਿਅਤ ਤੌਰ ਉਤੇ ਏਅਰਬ੍ਰਿਜ ਉਤੇ ਬਾਹਰ ਉਤਰ ਗਏ।
Jalandhar News : ਜਲੰਧਰ 'ਚ ਇੱਕ ਚੋਰੀ ਦਾ ਮੁਲਜ਼ਮ ਪੁਲਿਸ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਿਆ। ਇਹ ਘਟਨਾ ਜਲੰਧਰ ਕੋਰਟ ਕੰਪਲੈਕਸ 'ਚ ਵਾਪਰੀ, ਜਿੱਥੋਂ ਮੁਲਜ਼ਮ ਕਾਰ 'ਚ ਬੈਠ ਕੇ ਫ਼ਰਾਰ ਹੋ ਗਿਆ। ਇਸ ਸਬੰਧੀ ਜਲੰਧਰ ਸਿਟੀ ਥਾਣਾ ਨਵੀਂ ਬਾਰਾਦਰੀ ਦੀ ਪੁਲਿਸ ਨੇ ਮੁਲਜ਼ਮ ਨਵਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਮਾਂਗੇਕੀ, ਕਰਤਾਰਪੁਰ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 224 ਤਹਿਤ ਮਾਮਲਾ ਦਰਜ ਕਰ ਲਿਆ ਹੈ। ਫ਼ਿਲਹਾਲ ਮੁਲਜ਼ਮਾਂ ਦੀ ਭਾਲ ਜਾਰੀ ਹੈ, ਟੀਮਾਂ ਕਰਤਾਰਪੁਰ ਅਤੇ ਹੋਰ ਹਿੱਸਿਆਂ 'ਚ ਛਾਪੇਮਾਰੀ ਲਈ ਰਵਾਨਾ ਹੋ ਗਈਆਂ ਹਨ।ਜਾਣਕਾਰੀ ਅਨੁਸਾਰ ਥਾਣਾ ਡਵੀਜ਼ਨ ਨੰਬਰ 8 ਦੀ ਫ਼ੋਕਲ ਪੁਆਇੰਟ ਚੌਕੀ ’ਚ ਤਾਇਨਾਤ ਏਐਸਆਈ ਰਾਜਪਾਲ ਚੋਰੀ ਦੇ ਮੁਲਜ਼ਮ ਨਵਪ੍ਰੀਤ ਸਿੰਘ ਨੂੰ ਅਦਾਲਤ ’ਚ ਪੇਸ਼ ਕਰਨ ਲਈ ਆਏ ਹੋਏ ਸਨ। ਜਦੋਂ ਉਹ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਵਾਪਸ ਆ ਰਿਹਾ ਸੀ ਤਾਂ ਅਦਾਲਤ ਦੀ ਚਾਰਦੀਵਾਰੀ ਦੇ ਅੰਦਰ ਹੀ ਸਰਕਾਰੀ ਗੱਡੀ ’ਚ ਬੈਠ ਕੇ ਮੁਲਜ਼ਮ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਅਦਾਲਤ ਵਿੱਚੋਂ ਫ਼ਰਾਰ ਹੋ ਗਿਆ।
Punjab Politics : ਪੰਜਾਬ ਲੋਕ ਸਭਾ ਚੋਣਾਂ ਵਿਚਾਲੇ ਸਿਆਸਤ ਬੇਹੱਦ ਭਖੀ ਹੋਈ ਹੈ। ਦੂਜੇ ਪਾਸੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਲਗਾਤਾਰ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਖਾਸ ਕਰ ਕੇ ਪਿੰਡਾਂ ਵਿਚ ਪ੍ਰਚਾਰ ਲਈ ਆਉਂਦੇ ਉਮੀਦਵਾਰਾਂ ਨੂੰ ਘੇਰ ਕੇ ਸਵਾਲ ਪੁੱਛੇ ਜਾ ਰਹੇ ਹਨ। ਇਸ ਵਿਰੋਧ ਕਾਰਨ ਭਾਜਪਾ ਉਮੀਦਵਾਰ ਤੰਗ ਨਜ਼ਰ ਆ ਰਹੇ ਹਨ। ਇਸ ਤੋਂ ਪਰੇਸ਼ਾਨ ਹੋ ਕੇ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦੇ ਬੋਲ ਵਿਗੜ ਗਏ। ਉਨ੍ਹਾਂ ਨੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਇਕ ਸਭਾ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਇਨ੍ਹਾਂ ਨੇ ਛਿੱਤਰਾਂ ਤੋਂ ਬਿਨਾਂ ਬੰਦੇ ਨਹੀਂ ਬਣਨਾ, 2 ਤਰੀਕ ਤੋਂ ਬਾਅਦ (ਚੋਣਾਂ ਤੋਂ ਬਾਅਦ) ਮੈਂ ਵੇਖਾਂਗਾ, ਕਿਹੜਾ ਖੱਬੀ ਖਾਨ ਇਥੇ ਖੰਘਦਾ ਹੈ। ਪਰਸੋਂ ਤੁਸੀਂ ਬਾਜ਼ਾਰ ਵਿਚ ਲਾਲਿਆਂ ਤੋਂ ਡਾਂਗਾਂ ਖਾਧੀਆਂ ਹਨ, ਫਿਰ ਉਥੇ ਜਾ ਕੇ ਬੈਠ ਜਾਂਦੇ ਹਨ। ਇਹ ਤਾਂ ਮੈਂ ਇਨ੍ਹਾਂ ਨੂੰ ਰੋਕਿਆ ਹੋਇਆ ਹੈ ਕਿ ਕਿਸੇ ਨਾਲ ਲੜਨਾ ਨਹੀਂ, ਨਹੀਂ ਤਾਂ ਗਰੀਬ ਆਦਮੀ ਨੂੰ ਜਦੋਂ ਗੁੱਸਾ ਆ ਜਾਂਦਾ ਹੈ ਤਾਂ ਧਰਤੀ ਨੂੰ ਅੱਗ ਲਗਾ ਦਿੰਦਾ ਹੈ।'
Weather Update: ਦੇਸ਼ ਦੇ ਕਈ ਰਾਜਾਂ ਵਿਚ ਇਸ ਸਮੇਂ ਭਿਆਨਕ ਗਰਮੀ (Weather Update) ਦਾ ਕਹਿਰ ਜਾਰੀ ਹੈ। ਕਈ ਸ਼ਹਿਰਾਂ ਵਿੱਚ ਤਾਪਮਾਨ 45 ਨੂੰ ਪਾਰ ਕਰ ਗਿਆ ਹੈ। ਇਸ ਦੌਰਾਨ ਆਈਐਮਡੀ ਨੇ 18 ਮਈ ਤੋਂ ਪੂਰਬੀ ਖੇਤਰ ਵਿਚ ਭਿਆਨਕ ਗਰਮੀ ਦੀ ਸਥਿਤੀ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਦੱਖਣੀ ਪ੍ਰਾਇਦੀਪ ਭਾਰਤ ਵਿਚ ਤੂਫ਼ਾਨ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਦੀ ਵੀ ਭਵਿੱਖਬਾਣੀ ਕੀਤੀ ਹੈ।ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ, ਰਾਜਸਥਾਨ ਅਤੇ ਦਿੱਲੀ ਲਈ ਔਰੇਜ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਬੱਚਿਆਂ, ਬਜ਼ੁਰਗਾਂ ਅਤੇ ਉਨ੍ਹਾਂ ਸਮੇਤ ਕਮਜ਼ੋਰ ਲੋਕਾਂ ਲਈ ਘਰੋਂ ਬਾਹਰ ਨਾ ਨਿਕਲਣ ਲਈ ਕਿਹਾ ਹੈ। ਵਿਭਗ ਨੇ ਕਿਹਾ ਹੈ ਕਿ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ 17-20 ਮਈ ਦੌਰਾਨ ਅਤੇ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ 18-20 ਮਈ ਦੌਰਾਨ ਜ਼ੋਰਦਾਰ ਗਰਮੀ ਪਵੇਗੀ।ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿਚ ਲੂ ਦੀ ਚਿਤਾਵਨੀ ਦਿੱਤੀ ਹੈ ਤੇ ਕਿਹਾ ਹੈ ਇਸ ਦਾ ਸਭ ਤੋਂ ਵੱਧ ਅਸਰ ਅਸਰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿੱਚ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਕਿਹਾ ਕਿ ਦੱਖਣ-ਪੱਛਮੀ ਮਾਨਸੂਨ ਦੇ 19 ਮਈ, 2024 ਤੱਕ ਦੱਖਣੀ ਅੰਡੇਮਾਨ ਸਾਗਰ, ਦੱਖਣ-ਪੂਰਬੀ ਬੰਗਾਲ ਦੀ ਖਾੜੀ ਅਤੇ ਨਿਕੋਬਾਰ ਟਾਪੂ ਦੇ ਕੁਝ ਖੇਤਰਾਂ ਵਿੱਚ ਅੱਗੇ ਵਧਣ ਦੀ ਸੰਭਾਵਨਾ ਹੈ। 17 ਤੋਂ 19 ਮਈ ਦੌਰਾਨ ਪੱਛਮੀ ਰਾਜਸਥਾਨ ਦੇ ਅਲੱਗ-ਥਲੱਗ ਜਾਂ ਕੁਝ ਹਿੱਸਿਆਂ ਵਿੱਚ ਗਰਮੀ ਦੀ ਸੰਭਾਵਨਾ ਹੈ। ਪੰਜਾਬ, ਦੱਖਣੀ ਹਰਿਆਣਾ ਵਿੱਚ 17 ਮਈ ਤੋਂ 19 ਮਈ ਦੌਰਾਨ ਅਤੇ ਉੱਤਰੀ ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ 17 ਮਈ ਤੋਂ 19 ਮਈ ਦੌਰਾਨ ਹੀਟ ਵੇਵ ਦੀ ਸੰਭਾਵਨਾ ਹੈ।ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰਦੇ ਹੋਏ ਮੌਸਮ ਵਿਭਾਗ ਨੇ ਕਿਹਾ ਕਿ ਹਫਤੇ ਦੇ ਅੰਤ ‘ਚ ਦਿੱਲੀ ‘ਚ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਪਾਰਾ ਵਧਣ ਲਈ ਖੁਸ਼ਕ ਪੱਛਮੀ ਅਤੇ ਉੱਤਰ-ਪੱਛਮੀ ਹਵਾਵਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਤੱਕ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਸ਼ਨੀਵਾਰ ਨੂੰ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।ਇਨ੍ਹਾਂ ਇਲਾਕਿਆਂ ਵਿਚ ਹੋ ਸਕਦੀ ਹੈ ਬਾਰਿਸ਼ਸਕਾਈਮੇਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਤੇਲੰਗਾਨਾ, ਤੱਟਵਰਤੀ ਕਰਨਾਟਕ, ਅੰਦਰੂਨੀ ਤਾਮਿਲਨਾਡੂ, ਕੇਰਲ, ਲਕਸ਼ਦੀਪ ਦੇ ਕੁਝ ਹਿੱਸਿਆਂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਦੱਖਣੀ ਛੱਤੀਸਗੜ੍ਹ, ਦੱਖਣੀ ਉੜੀਸਾ, ਤਾਮਿਲਨਾਡੂ, ਅੰਦਰੂਨੀ ਕਰਨਾਟਕ, ਆਂਧਰਾ ਪ੍ਰਦੇਸ਼, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।...
National News : ਬੋਰਡ ਦੀ 10ਵੀਂ ਦੀ ਪ੍ਰੀਖਿਆ ਵਿਚ ਟੌਪ ਕਰਨ ਵਾਲੀ ਇਕ ਵਿਦਿਆਰਥਣ ਦੀ ਰਿਜ਼ਲਟ ਤੋਂ ਸਿਰਫ 4 ਦਿਨਾਂ ਬਾਅਦ ਹੀ ਮੌਤ ਹੋ ਗਈ। ਉਸ ਨੇ 10ਵੀਂ ਜਮਾਤ ‘ਚ 99.70% ਅੰਕ ਹਾਸਿਲ ਕੀਤੇ ਸਨ ਪਰ ਰਿਜ਼ਲਟ ਜਾਰੀ ਹੋਣ ਦੇ ਠੀਕ 4 ਦਿਨ ਬਾਅਦ ਯਾਨੀ 15 ਮਈ ਨੂੰ ਉਸ ਦੀ ਮੌਤ ਹੋ ਗਈ। ਮ੍ਰਿਤਕਾ ਵਿਦਿਆਰਥਣ ਦੀ ਪਛਾਣ ਹੀਰ ਘੇਟੀਆ ਵਜੋਂ ਹੋਈ ਹੈ। ਦਰਅਸਲ, ਗੁਜਰਾਤ ਸੈਕੰਡਰੀ ਤੇ ਹਾਇਰ ਸੈਕੰਡਰੀ ਸਿੱਖਿਆ ਬੋਰਡ ਨੇ ਬੀਤੀ 11 ਮਈ ਨੂੰ ਕਲਾਸ 10ਵੀਂ ਦੀ ਪ੍ਰੀਖਿਆ ਦਾ ਰਿਜ਼ਲਟ ਜਾਰੀ ਕੀਤਾ ਸੀ। ਇਸ ਵਿਚ ਹੀਰ ਨੇ 99.70 ਫ਼ੀਸਦੀ ਅੰਕ ਲੈ ਕੇ ਟਾਪ ਕੀਤਾ। 10ਵੀਂ ਦੀਆਂ ਟੌਪਰਸ ਵਿਚ ਸ਼ਾਮ ਹੀਰ ਦਾ ਬ੍ਰੇਨ ਹੈਮਰੇਜ ਹੋਇਆ ਸੀ ਤੇ ਇਕ ਮਹੀਨੇ ਪਹਿਲਾਂ ਹੀ ਰਾਜਕੋਟ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਉਸ ਦਾ ਆਪ੍ਰੇਸ਼ਨ ਹੋਇਆ ਸੀ। ਆਪ੍ਰੇਸ਼ਨ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ ਤੇ ਉਹ ਘਰ ਚਲੀ ਗਈ। ਇਸ ਦੇ ਲਗਪਗ ਇਕ ਹਫਤੇ ਬਾਅਦ ਉਸ ਨੂੰ ਫਿਰ ਤੋਂ ਸਾਹ ਲੈਣ ਵਿਚ ਮੁਸ਼ਕਲ ਆਉਣ ਲੱਗੀ। ਉਸ ਨੂੰ ਆਈਸੀਯੂ ਵਿਚ ਭਰਤੀ ਕਰਾਇਆ ਗਿਆ।MRI ਰਿਪੋਰਟ ਤੋਂ ਪਤਾ ਲੱਗਾ ਕਿ ਹੀਰ ਦੇ ਦਿਮਾਗ ਨੇ ਲਗਪਗ 90 ਫੀਸਦੀ ਕੰਮ ਕਰਨਾ ਬੰਦ ਕਰ ਦਿੱਤਾ ਸੀ। ਫਿਰ ਦਿਲ ਨੇ ਵੀ ਕੰਮ ਕਰਨਾ ਬੰਦ ਕਰ ਦਿੱਤਾ ਸੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੌਤ ਦੇ ਬਾਅਦ ਪਰਿਵਾਰ ਨੇ ਉਸਦਾ ਸਰੀਰ ਤੇ ਅੱਖਾਂ ਦਾਨ ਕਰਕੇ ਮਿਸਾਲ ਪੇਸ਼ ਕੀਤੀ ਹੈ। ਉਸ ਦੇ ਪਿਤਾ ਨੇ ਕਿਹਾ ਕਿ ਹੀਰ ਡਾਕਟਰ ਬਣਨਾ ਚਾਹੁੰਦੀ ਸੀ ਪਰ ਅਸੀਂ ਉਸ ਦਾ ਸਰੀਰ ਦਾਨ ਕਰ ਦਿੱਤਾ ਕਿਉਂਕਿ ਭਾਵੇਂ ਉਹ ਡਾਕਟਰ ਨਹੀਂ ਬਣ ਸਕੀ ਪਰ ਦੂਜਿਆਂ ਦੀ ਜਾਨ ਬਚਾਉਣ ਵਿਚ ਮਦਦ ਕਰ ਸਕੇਗੀ।
Punjab News : ਬਲਜਿੰਦਰ ਸਿੰਘ ਮਹੰਤ, ਮੁਹਾਲੀ : ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਫਰਜ਼ੀ ਕਾਲ ਸੈਂਟਰਾਂ ਖਿ਼ਲਾਫ਼ ਵੱਡੀ ਕਾਰਵਾਈ ਕੀਤੀ ਹੈ। ਪਿਛਲੇ 24 ਘੰਟਿਆਂ ਦੌਰਾਨ ਮੁਹਾਲੀ ਵਿਖੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਇੰਡਸਟਰੀਅਲ ਏਰੀਆਰ ਫੇਜ਼-7 ਅਤੇ ਫੇਜ਼-8ਬੀ ਤੋਂ ਚੱਲ ਰਹੀਆਂ ਗੈਰ-ਕਾਨੂੰਨੀ ਇਕਾਈਆਂ, ਦੂਜੇ ਦੇਸ਼ਾਂ ਵਿਚ ਵੱਸੇ ਲੋਕਾਂ ਨੂੰ ਕੰਪਿਊਟਰ ਅਤੇ ਇਲੈਕਟ੍ਰਾਨਿਕ ਵਸਤੂਆਂ ਲਈ ਰੱਖ-ਰਖਾਅ ਸੇਵਾ ਦੀ ਪੇਸ਼ਕਸ਼ ਕਰ ਰਹੀਆਂ ਸਨ ਅਤੇ ਫਿਰ ਉਨ੍ਹਾਂ ਨੂੰ ਆਪਣੇ ਬੈਂਕ ਖਾਤਿਆਂ ਵਿਚ ਆਨਲਾਈਨ ਭੁਗਤਾਨ ਟ੍ਰਾਂਸਫਰ ਕਰਨ ਲਈ ਵਰਗਲਾ ਰਹੀਆਂ ਸਨ। ਪੁਲਿਸ ਨੇ ਮੁਹਾਲੀ ਦੇ ਸਟੇਟ ਸਾਈਬਰ ਸੈੱਲ ਥਾਣੇ ਵਿਚ ਕੇਸ ਦਰਜ ਕੀਤਾ ਹੈ।ਛਾਪੇਮਾਰੀ ਤੋਂ ਬਾਅਦ ਦੋਵਾਂ ਕੇਂਦਰਾਂ ਤੋਂ ਕੁੱਲ 155 ਕਰਮਚਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਵਿਚੋਂ 18 ਨੂੰ ਪੁਲਿਸ ਹਿਰਾਸਤ ਵਿਚ ਲੈ ਲਿਆ ਗਿਆ ਅਤੇ 137 ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਗਿਆ।
ਪੰਜਾਬ ਵਿਚ ਸਰਕਾਰੀ ਨੌਕਰੀਆਂ ਦੇ ਰਾਖਵੇਂਕਰਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਨੂੰ NCBC ਵੱਲੋਂ ਸੁਝਾਅ ਦਿੱਤਾ ਗਿਆ ਹੈ। ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਸਰਕਾਰ ਨੂੰ ਸਰਕਾਰੀ ਨੌਕਰੀਆਂ ਵਿਚ OBC ਕੋਟਾ ਵਧਾਉਣ ਦੀ ਸਿਫਾਰਸ਼ ਕੀਤੀ ਗਈ ਹੈ। ਪੰਜਾਬ ਵਿਚ ਰੋਜ਼ਗਾਰ ਦੇ ਖੇਤਰ ਵਿਚ 37 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ, ਜਿਸ ਵਿਚ ਅਨੁਸੂਚਿਤ ਜਾਤੀਆਂ ਨੂੰ 25 ਫੀਸਦੀ ਤੇ ਬਾਕੀ ਪੱਛੜੀਆਂ ਸ਼੍ਰੇਣੀਆਂ ਨੂੰ 12 ਫੀਸਦੀ ਦਾ ਕੋਟਾ ਦਿੱਤਾ ਗਿਆ ਹੈ।ਦੱਸ ਦੇਈਏ ਕਿ ਹੁਣ ਪੰਜਾਬ ਵਿਚ 13 ਫੀਸਦੀ ਕੋਟਾ ਵਧਾਉਣ ਦੀ ਸਿਫਾਰਸ਼ ਕੀਤੀ ਗਈ ਹੈ। NCBC ਨੇ ਪੰਜਾਬ ਤੇ ਪੱਛਮੀ ਬੰਗਾਲ ਵਿਚ ਪੱਛੜੀਆਂ ਸ਼੍ਰੇਣੀਆਂ ਲਈ ਰਾਖਵਾਂਕਰਨ ਕੋਟਾ ਵਧਾਉਣ ਲਈ ਕਿਹਾ ਗਿਆ ਹੈ। ਕਮਿਸ਼ਨ ਦਾ ਫੈਸਲਾ ਮੌਜੂਦਾ ਰਜਿ਼ਰਵੇਸ਼ਨ ਨੀਤੀਆਂ, ਜ਼ੁਬਾਨੀ ਬਿਆਨਾਂ ਤੇ ਦਸਤਾਵੇਜ਼ਾ ਸਬੂਤਾਂ ਦੀ ਸਮੀਖਿਆ ਕਰਨ ਦੇ ਸਾਹਮਣੇ ਆਇਆ ਹੈ ਜਿਸ ਦਾ ਉਦੇਸ਼ ਇੰਦਰਾ ਸਾਹਨੀ ਮਾਮਲੇ ਵਿਚ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਨਾ ਹੈ। ਇਸ ਸਮੇਂ ਪੰਜਾਬ ਵਿਚ ਰੋਜ਼ਗਾਰ ਦੇ ਖੇਤਰ ਵਿਚ ਕੁੱਲ 37 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ, ਜਿਸ ਨੂੰ 13 ਫੀਸਦੀ ਹੋਰ ਵਧਾ ਕੇ 50 ਫੀਸਦੀ ਕਰਨ ਦੀ ਸਿਫਾਰਸ਼ ਰੱਖੀ ਗਈ ਹੈ।
ਤਰਨਤਾਰਨ ਦੇ ਪਿੰਡ ਚੰਬਾ ਖੁਰਦ ‘ਚ ਇਕ ਪਰਿਵਾਰ ਉਤੇ ਕਹਿਰ ਟੁੱਟ ਪਿਆ। ਇਥੇ ਵਾਪਰੇ ਦਰਦਨਾਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਪ੍ਰਿਤਪਾਲ ਤੇ ਯੁਵਰਾਜ ਸਿੰਘ ਪੁੱਤਰ ਵਜੋਂ ਹੋਈ ਹੈ, ਜੋ ਆਪਸ ਵਿਚ ਭਰਾ ਸਨ ਤੇ ਤਾਏ-ਚਾਚੇ ਦੇ ਮੁੰਡੇ ਸਨ। ਦੋਵੇਂ ਨੌਜਵਾਨਾਂ ਦੀ ਉਮਰ ਮਹਿਜ਼ 17 ਤੋਂ 20 ਸਾਲ ਦੇ ਵਿਚ ਦੱਸੀ ਜਾ ਰਹੀ ਹੈ।ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਦੀ ਖੁਦਾਈ ਦੌਰਾਨ ਮਿੱਟੀ ਦੀ ਢਿੱਗ ਹੇਠਾਂ ਆਉਣ ਕਾਰਨ ਮੌਤ ਹੋ ਗਈ। ਹਾਦਸੇ ਵਿਚ 2 ਭਰਾਵਾਂ ਦੀ ਮੌਤ ਹੋਣ ਦੀ ਖਬਰ ਹੈ। ਹਾਦਸਾ ਉਦੋਂ ਵਾਪਰਿਆ ਜਦੋਂ ਖੇਤੀ ਲਈ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਚੱਲ ਰਿਹਾ ਹੈ।ਮਲਬਾ ਹਟਾਇਆ ਗਿਆ ਤੇ ਦੋਵੇਂ ਭਰਾਵਾਂ ਨੂੰ ਹਸਪਤਾਲ ਵੀ ਲਿਜਾਇਆ ਗਿਆ ਪਰ ਡਾਕਟਰਾਂ ਵੱਲੋ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਘਟਨਾ ਦੇ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਤਾਏ-ਚਾਚੇ ਦੀ ਪੁੱਤ ਹਾਦਸੇ ਵਿਚ ਮੌਤ ਹੋ ਗਈ। ਇੰਨੀ ਛੋਟੀ ਉਮਰ ਦੋਵੇਂ ਨੌਜਵਾਨ ਪਰਿਵਾਰ ਵਾਲਿਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ। ਪੁੱਤਰਾਂ ਦੀ ਹੋਈ ਅਚਾਨਕ ਮੌਤ ਨਾਲ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
Government Hospital : ਇਕ ਸਰਕਾਰੀ ਹਸਪਤਾਲ ਵਿਚ ਡਾਕਟਰਾਂ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਡਾਕਟਰਾਂ ਨੇ 4 ਸਾਲਾ ਬੱਚੀ ਦਾ ਵੀਰਵਾਰ ਨੂੰ ਉਂਗਲੀ ਦੀ ਬਜਾਏ ਜੀਭ ਦਾ ਆਪ੍ਰੇਸ਼ਨ ਕਰ ਦਿੱਤਾ। ਇਹ ਮਾਮਲਾ ਕੇਰਲ ’ਚ ਕੋਝੀਕੋਡ ਸਥਿਤ ਸਰਕਾਰੀ ਹਸਪਤਾਲ ਦਾ ਹੈ। ਪਰਿਵਾਰ ਮੁਤਾਬਕ ਮੈਡੀਕਲ ਕਾਲਜ ਦੇ ਮੈਟਰਨਿਟੀ ਐਂਡ ਚਾਈਲਡ ਕੇਅਰ ਸੈਂਟਰ ’ਚ ਬੱਚੀ ਦੀ ਛੇਵੀਂ ਉਂਗਲ ਨੂੰ ਹਟਾਉਣ ਲਈ ਸਰਜਰੀ ਕੀਤੀ ਜਾਣੀ ਸੀ। ਉਨ੍ਹਾਂ ਦੱਸਿਆ ਕਿ ਗਲਤੀ ਉਦੋਂ ਸਾਹਮਣੇ ਆਈ, ਜਦੋਂ ਆਪ੍ਰੇਸ਼ਨ ਤੋਂ ਬਾਅਦ ਉਨ੍ਹਾਂ ਨੇ ਬੱਚੀ ਦੇ ਮੂੰਹ ’ਚ ਰੂੰ ਦੇਖਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪੱਧਰ ’ਤੇ ਸਾਰੀ ਮਾਮਲੇ ਦੀ ਜਾਂਚ ਕੀਤੀ। ਫਿਲਹਾਲ ਬੱਚੀ ਹਸਪਤਾਲ ’ਚ ਦਾਖ਼ਲ ਹੈ ਅਤੇ ਪਰਿਵਾਰ ਨੇ ਪੁਲਿਸ ਨੂੰ ਸ਼ਿਕਾਇਤ ਦੇਣ ਦਾ ਫੈਸਲਾ ਕੀਤਾ ਹੈ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਾਰੀਕੀ ਨਾਲ ਜਾਂਚ ਕਰਨ ’ਤੇ ਪਤਾ ਲੱਗਾ ਕਿ ਉਸ ਦੀ ਜੀਭ ਦੀ ਸਰਜਰੀ ਕੀਤੀ ਗਈ ਸੀ ਨਾ ਕਿ ਹੱਥ ਦੀ। ਘਟਨਾ ਦਾ ਨੋਟਿਸ ਲੈਂਦਿਆਂ ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਮੈਡੀਕਲ ਸਿੱਖਿਆ ਦੇ ਡਾਇਰੈਕਟਰ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਵਿਸਥਾਰਤ ਰਿਪੋਰਟ ਸੌਂਪਣ ਲਈ ਕਿਹਾ ਹੈ।
Political News : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਉਤੇ ਸਿਆਸੀ ਹਮਲੇ ਬੋਲੇ ਹਨ। ਉਨ੍ਹਾਂ ਕਿਹਾ ਕਿ ਆਪ ਤੇ ਅਕਾਲੀ ਦਲ ਨੂੰ ਵੋਟਾਂ ਪਾਉਣ ਉਤੇ ਅਜਿਹਾ ਨਾ ਹੋਵੇ ਕਿ ਉਹ ਅਣਜਾਣੇ ਵਿੱਚ ਭਾਜਪਾ ਦੀ ਮਦਦ ਕਰ ਦੇਣ, ਜਿਸ ਨੂੰ ਲੋਕ ਹਰਾਉਣਾ ਚਾਹੁੰਦੇ ਹਨ। ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ‘ਆਪ’ ਜਾਂ ਅਕਾਲੀਆਂ ਨੂੰ ਦਿੱਤੀ ਗਈ ਹਰ ਵੋਟ ਅਸਿੱਧੇ ਤੌਰ ’ਤੇ ਭਾਜਪਾ ਦੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਦੋਵਾਂ ਵਿੱਚੋਂ ਕੋਈ ਵੀ ਪਾਰਟੀ ਭਾਜਪਾ ਨੂੰ ਹਰਾਉਣ ਦੀ ਸਥਿਤੀ ਵਿੱਚ ਨਹੀਂ ਹੈ, ਇਸ ਲਈ ਉਹ ਸਿਰਫ਼ ਭਾਜਪਾ ਵਿਰੋਧੀ ਵੋਟਾਂ ਦੀ ਹੀ ਵਾਢੀ ਕਰਨਗੇ। ਉਨ੍ਹਾਂ ਨੇ ਇੱਕ ਚੋਣ ਰੈਲੀ ਵਿੱਚ ਲੋਕਾਂ ਨੂੰ ਕਿਹਾ, "ਜੇਕਰ ਤੁਸੀਂ ਭਾਜਪਾ ਨੂੰ ਹਰਾਉਣਾ ਚਾਹੁੰਦੇ ਹੋ, ਤਾਂ ਤੁਹਾਡੇ ਕੋਲ ਇੱਕੋ ਇੱਕ ਵਿਕਲਪ ਹੈ ਕਿ ਤੁਸੀਂ ਕਾਂਗਰਸ ਨੂੰ ਵੋਟ ਕਰੋ।"ਸੂਬਾ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਅਤੇ ਅਕਾਲੀ ਉਮੀਦਵਾਰਾਂ ਤੋਂ ਪੁੱਛਣ ਕਿ ਉਨ੍ਹਾਂ ਦਾ ਏਜੰਡਾ ਕੀ ਹੈ। ਉਨ੍ਹਾਂ ਕਿਹਾ ਕਿ 'ਆਪ' ਨੂੰ ਪੰਜਾਬ 'ਚ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੇ ਵਾਅਦੇ ਤੋਂ ਮੁਕਰਨ ਬਾਰੇ ਲੋਕਾਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤੇਲੰਗਾਨਾ ਅਤੇ ਕਰਨਾਟਕ ਦੀਆਂ ਕਾਂਗਰਸ ਸਰਕਾਰਾਂ ਨੇ ਸੱਤਾ ਵਿੱਚ ਆਉਣ ਦੇ ਇੱਕ ਮਹੀਨੇ ਦੇ ਅੰਦਰ-ਅੰਦਰ ਹਰ ਔਰਤ ਨੂੰ 2000 ਰੁਪਏ ਦੇਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ 'ਆਪ' ਪਿਛਲੇ ਢਾਈ ਸਾਲਾਂ ਤੋਂ ਪੰਜਾਬ ਦੀ ਸੱਤਾ 'ਤੇ ਕਾਬਜ਼ ਹੈ ਅਤੇ ਇਸ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਵਾਂਗ ‘ਆਪ’ ਵੀ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਮੂਰਖ ਬਣਾਉਣ ਵਿੱਚ ਵਿਸ਼ਵਾਸ ਰੱਖਦੀ ਹੈ।...
Punjab Summer Vacation : ਪੰਜਾਬ ’ਚ ਅੱਤ ਦੀ ਗਰਮੀ ਦੇ ਮੱਦੇਨਜ਼ਰ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ। ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰੀ, ਨਿੱਜੀ ਅਤੇ ਮਾਨਤਾ ਪ੍ਰਾਪਤ ਸਕੂਲਾਂ 'ਚ ਆਉਣ ਵਾਲੀ 1 ਜੂਨ ਤੋਂ ਲੈ ਕੇ 30 ਜੂਨ ਤੱਕ ਛੁੱਟੀਆਂ ਰਹਿਣਗੀਆਂ।ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਮਨਜ਼ੂਰੀ ਤੋਂ ਬਾਅਦ ਜਾਰੀ ਕੀਤੇ ਗਏ ਹਨ। ਦੱਸਣਯੋਗ ਹੈ ਕਿ ਇਸ ਸਮੇਂ ਕਹਿਰ ਦੀ ਗਰਮੀ ਪੈ ਰਹੀ ਹੈ, ਜਿਸ ਕਾਰਨ ਦੇਸ਼ ਦੇ ਕਈ ਸੂਬਿਆਂ 'ਚ ਤਾਂ ਪਹਿਲਾਂ ਹੀ ਸਕੂਲਾਂ 'ਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ 'ਚ ਹੀਟ ਵੇਵ ਚੱਲਣ ਨੂੰ ਲੈ ਕੇ ਜਿੱਥੇ ਅਲਰਟ ਜਾਰੀ ਕੀਤਾ ਗਿਆ ਹੈ, ਉੱਥੇ ਹੀ ਲੋਕਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਛੋਟੇ ਬੱਚਿਆਂ, ਗਰਭਵਤੀ ਔਰਤਾਂ ਅਤੇ ਬਜ਼ੁਰਗਾਂ ਲਈ ਘਰੋਂ ਬਾਹਰ ਨਾ ਨਿਕਲਣ ਦੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੋਈ ਹੈ। ਇਸ ਲਈ ਸਿੱਖਿਆ ਵਿਭਾਗ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਚਿਆਂ ਨੂੰ 1 ਜੂਨ ਤੋਂ ਗਰਮੀ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।...
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਿਆਸੀ ਪਾਰਟੀਆਂ, ਧਾਰਮਿਕ ਸੰਸਥਾਵਾਂ ਅਤੇ ਸਿੰਗਰਾਂ ਨਾਲ ਜੁੜੇ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਾਉਣ ਦੇ ਮਾਮਲੇ ਵਿਚ ਸੁਝਾਅ ਦਿੱਤਾ ਹੈ। ਹਾਈ ਕੋਰਟ ਨੇ ਸਰਕਾਰ ਨੂੰ ਇਨ੍ਹਾਂ ਪਾਰਟੀਆਂ, ਸੰਸਥਾਵਾਂ ਅਤੇ ਹੋਰਾਂ ਨੂੰ ਦਿੱਤੀ ਸੁਰੱਖਿਆ ਬਦਲੇ ਖ਼ਰਚਾ ਵਸੂਲਣ ਲਈ ਕਿਹਾ ਹੈ।ਪੰਜਾਬ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਦੇ ਨਾਲ-ਨਾਲ ਹਰਿਆਣਾ ਅਤੇ ਚੰਡੀਗੜ੍ਹ ਨੂੰ ਧਿਰ ਬਣਾਇਆ ਹੈ ਅਤੇ ਨੋਟਿਸ ਜਾਰੀ ਕਰ ਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।ਦਰਅਸਲ, ਪੰਜਾਬ 'ਚ ਸਿਆਸੀ ਪਾਰਟੀਆਂ, ਧਾਰਮਿਕ ਸੰਸਥਾਵਾਂ ਅਤੇ ਮਨੋਰੰਜਨ ਜਗਤ ਨਾਲ ਜੁੜੇ ਲੋਕਾਂ ਵੱਲੋਂ ਜਾਨ ਨੂੰ ਖ਼ਤਰਾ ਦੱਸਦੇ ਹੋਏ ਪੰਜਾਬ ਪੁਲਿਸ ਇਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਂਦੀ ਹੈ ਅਤੇ ਇਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਨੂੰ ਚੁੱਕਣਾ ਪੈਂਦਾ ਹੈ। ਹੁਣ ਹਾਈ ਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ ਕਿ ਅਜਿਹੇ ਮਾਮਲਿਆਂ 'ਚ ਵੀਆਈਪੀ ਅਤੇ ਵੀਵੀਆਈਪੀਜ਼ ਤੋਂ ਹੀ ਸੁਰੱਖਿਆ ਦਾ ਖ਼ਰਚਾ ਵਸੂਲਿਆ ਜਾਣਾ ਚਾਹੀਦਾ ਹੈ।ਅਦਾਲਤ ਨੇ ਕਿਹਾ ਕਿ ਪਹਿਲਾਂ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ ਕਿ ਕਿਨ੍ਹਾਂ ਲੋਕਾਂ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ ਅਤੇ ਕਿਉਂ ਦਿੱਤੀ ਜਾ ਰਹੀ ਹੈ। ਇਨ੍ਹਾਂ ਲੋਕਾਂ ਨੂੰ ਸੁਰੱਖਿਆ ਦੇਣ ਤੋਂ ਪਹਿਲਾਂ ਕੁਝ ਸ਼ਰਤਾਂ ਤੈਅ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਜੇਕਰ ਇਹ ਲੋਕ ਇਨ੍ਹਾਂ ਸ਼ਰਤਾਂ 'ਤੇ ਖ਼ਰੇ ਉਤਰਦੇ ਹਨ ਤਾਂ ਹੀ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ। ਹਾਈ ਕੋਰਟ ਦੇ ਜੱਜ ਹਰਕੇਸ਼ ਮਨੂਜਾ ਵਲੋਂ ਇਹ ਫ਼ੈਸਲਾ ਸੁਣਾਇਆ ਗਿਆ ਹੈ।
Ravikaran Singh Kahlon Joins BJP : ਚੰਡੀਗੜ੍ਹ-ਰਵੀਕਰਨ ਸਿੰਘ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ 'ਚੋਂ ਬੀਤੇ ਦਿਨੀਂ ਉਨ੍ਹਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਨੇ ਉਹਨਾਂ ਨੂੰ ਪਾਰਟੀ ਵਿਰੁੱਧ ਗਤੀਵਿਧੀਆਂ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਸੀ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਅਪਣੀ ਫੇਸਬੁੱਕ 'ਤੇ ਇਕ ਸੰਦੇਸ਼ ਪਾ ਕੇ ਦਿਤੀ ਸੀ। ਚੀਮਾ ਨੇ ਕਿਹਾ ਸੀ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਦੇ ਦੋਸ਼ ਹੇਠ ਰਵੀਕਰਨ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿਤੀ ਗਈ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर