LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
punjab news
ludhiana crime brothers new

ਲੁਧਿਆਣਾ ਦੇ ਸਲੇਮ ਟਾਬਰੀ ਦੇ ਇਲਾਕੇ ਪੀਰੂਬੰਦਾ ’ਚ ਖੂਨੀ ਵਾਰਦਾਤ ਵਾਪਰੀ ਹੈ। ਬੁੱਧਵਾਰ ਨੂੰ ਦੇਰ ਸ਼ਾਮ ਨਸ਼ਾ ਤਸਕਰਾਂ ਤੇ ਨਸ਼ੇੜੀਆਂ ਵਿਚਕਾਰ ਚਿੱਟੇ ਦੀ ਲੜਾਈ ਵਿਚ ਇੱਕ ਬੇਕਸੂਰ ਨੌਜਵਾਨ ਦੀ ਜਾਨ ਚਲੀ ਗਈ, ਜਦਕਿ ਉਸ ਦਾ ਵੱਡਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ। ਥਾਣਾ ਸਲੇਮ ਟਾਬਰੀ ਤੇ ਥਾਣਾ ਦਰੇਸੀ ਦੀ ਪੁਲਿਸ ਤੇ CIA ਸਟਾਫ ਮੌਕੇ ’ਤੇ ਪਹੁੰਚੇ। ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਮਲਾਵਰਾਂ ਦੇ ਘਰ ਰੇਡ ਕਰ ਕੇ ਉਨ੍ਹਾਂ ਦੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਹਿਰਾਸਤ ’ਚ ਲੈ ਲਿਆ ਹੈ।ਹਮਲਾਵਰਾਂ ਨੇ ਦੋਵੇਂ ਭਰਾਵਾਂ ਦੇ ਗਲੇ, ਸਿਰ ਤੇ ਹੋਰ ਹਿੱਸਿਆਂ ’ਤੇ ਅੰਨ੍ਹੇਵਾਹ ਵਾਰ ਕੀਤੇ। ਮੌਕੇ ’ਤੇ ਮੌਜੂਦ ਲੋਕਾਂ ਨੇ ਦੋਵੇਂ ਭਰਾਵਾਂ ਨੂੰ ਸੀਐੱਮਸੀ ਪਹੁੰਚਾਇਆ, ਜਿਥੇ ਡਾਕਟਰਾਂ ਨੇ ਇਕ ਭਰਾ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਸੈਮ ਸਿੱਧੂ ਸ਼ੰਮੀ (25) ਤੇ ਜ਼ਖ਼ਮੀ ਦੀ ਪਛਾਣ ਸਾਜਨ (30) ਵਜੋਂ ਹੋਈ ਹੈ। ਵਾਰਦਾਤ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।ਜਾਣਕਾਰੀ ਅਨੁਸਾਰ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪਿਓ-ਪੁੱਤ ਪੀਰੂਬੰਦਾ ਇਲਾਕੇ ’ਚ ਰਹਿੰਦੇ ਹਨ। ਜਸ਼ਨ ਲਗਪਗ 15 ਦਿਨ ਪਹਿਲਾਂ ਹੀ ਨਸ਼ਾ ਤਸਕਰੀ ਦੇ ਮਾਮਲੇ ’ਚ ਜੇਲ੍ਹ ’ਚੋਂ ਜ਼ਮਾਨਤ ’ਤੇ ਛੁੱਟ ਕੇ ਆਇਆ ਸੀ। ਲੋਕਾਂ ਦਾ ਕਹਿਣਾ ਸੀ ਕਿ ਦੋਵੇਂ ਪਿਓ-ਪੁੱਤ ਇਲਾਕੇ ’ਚ ਨਸ਼ਾ ਸਪਲਾਈ ਕਰਦੇ ਹਨ। ਇਲਾਕੇ ’ਚ ਰਹਿਣ ਵਾਲਾ ਅਜੇ ਪੂਡੀਵਨ ਨਾਂ ਦਾ ਨੌਜਵਾਨ ਖ਼ੁਦ ਵੀ ਨਸ਼ਾ ਕਰਦਾ ਹੈ ਤੇ ਨਸ਼ਾ ਵੇਚਣ ਦਾ ਕੰਮ ਵੀ ਕਰਦਾ ਹੈ। ਜੇਲ੍ਹ ਜਾਣ ਤੋਂ ਪਹਿਲਾਂ ਜਸ਼ਨ ਨੇ ਅਜੇ ਤੋਂ ਨਸ਼ੇ ਦੇ ਪੈਸੇ ਲੈਣੇ ਸਨ, ਜਿਸ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਚੱਲ ਰਹੀ ਸੀ। ਬੁੱਧਵਾਰ ਨੂੰ ਵੀ ਅਜੇ ਨੇ ਉਸ ਤੋਂ ਨਸ਼ਾ ਲਿਆ ਤੇ ਬਿਨਾਂ ਪੈਸੇ ਦਿੱਤੇ ਹੀ ਭੱਜ ਨਿਕਲਿਆ, ਜਿਸ ’ਤੇ ਜਸ਼ਨ ਤੇ ਉਸ ਦਾ ਪਿਤਾ ਪਿੱਛਾ ਕਰਦਿਆਂ ਵਾਰਦਾਤ ਵਾਲੀ ਥਾਂ ’ਤੇ ਪੁੱਜੇ। ਪਿਓ ਪੁੱਤ ਤੋਂ ਬਚਣ ਲਈ ਸੈਮ ਦੇ ਘਰ ਜਾ ਵੜਿਆ ਅਜੇਲੋਕਾਂ ਨੇ ਦੱਸਿਆ ਕਿ ਅਜੇ ਪੂਡੀਵਨ ਪਿਓ-ਪੁੱਤ ਤੋਂ ਬਚਣ ਲਈ ਸੈਮ ਦੇ ਘਰ ਵੜ ਗਿਆ। ਉਸ ਦਾ ਪਿੱਛਾ ਕਰਦਿਆਂ ਮੌਕੇ ’ਤੇ ਪੁੱਜੇ ਪਿਓ-ਪੁੱਤ ਨੇ ਸੈਮ ਦੇ ਭਰਾ ਸਾਜਨ ਨੂੰ ਬਾਹਰ ਨਿਕਲਣ ਲਈ ਕਿਹਾ। ਸਾਜਨ ਨੇ ਉਨ੍ਹਾਂ ਨੂੰ ਸ਼ਾਂਤ ਕਰਦਿਆਂ ਝਗੜਾ ਕਰਨ ਤੋਂ ਰੋਕਿਆ ਪਰ ਪਿਓ-ਪੁੱਤ ਨੇ ਸਾਜਨ ਨਾਲ ਹੀ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਸਾਜਨ ਨੇ ਵਿਰੋਧ ਕੀਤਾ ਤਾਂ ਜਸ਼ਨ ਨੇ ਗਾਲੀ-ਗਲੋਚ ਕਰਨੀ ਸ਼ੁਰੂ ਕਰ ਦਿੱਤੀ ਤੇ ਰੌਲਾ ਸੁਣ ਕੇ ਸ਼ੰਮੀ ਵੀ ਮੌਕੇ ’ਤੇ ਆ ਗਿਆ।ਗੁੱਸੇ ’ਚ ਆਏ ਜਸ਼ਨ ਨੇ ਤੇਜ਼ਧਾਰ ਬਲੇਡ ਨਾਲ ਸਾਜਨ ’ਤੇ ਵਾਰ ਕਰਨੇ ਸ਼ੁਰੂ ਕਰ ਦਿੱਤੇ। ਹਰਦੀਪ ਨੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ। ਕੋਲ ਹੀ ਖੜ੍ਹੇ ਸ਼ੰਮੀ ਨੇ ਆਪਣੇ ਭਰਾ ਦਾ ਬਚਾਅ ਕਰਨਾ ਚਾਹਿਆ ਤਾਂ ਜ਼ਸਨ ਨੇ ਸਾਜਨ ਨੂੰ ਛੱਡ ਕੇ ਸ਼ੰਮੀ ’ਤੇ ਅੰਨ੍ਹੇਵਾਹ ਵਾਰ ਕੀਤੇ। ਗੰਭੀਰ ਜ਼ਖ਼ਮੀ ਹੋਣ ਕਾਰਨ ਦੋਵੇਂ ਭਰਾ ਲਹੂ-ਲੁਹਾਨ ਹੋ ਕੇ ਬੇਹੋਸ਼ ਹੋ ਕੇ ਡਿੱਗ ਗਏ ਤੇ ਸ਼ੰਮੀ ਦੀ ਮੌਕੇ ’ਤੇ ਹੀ ਮੌਤ ਹੋ ਗਈ।ਇਸ ਮਗਰੋਂ ਪਿਓ-ਪੁੱਤ ਮੋਟਰਸਾਈਕਲ ’ਤੇ ਫਰਾਰ ਹੋ ਗਏ। ਜਿਵੇਂ ਹੀ ਸ਼ੰਮੀ ਦੀ ਮਾਂ ਨੂੰ ਵਾਰਦਾਤ ਦਾ ਪਤਾ ਲੱਗਾ ਤਾਂ ਉਸ ਦੀ ਹਾਲਤ ਵਿਗੜ ਗਈ। ਉਸ ਦੇ ਪਿਤਾ ਪ੍ਰੇਮ ਲਾਲ ਦੀ ਪਹਿਲਾਂ ਹੀ ਮੌਤ ਹੋ ਚੁ...

jathedar new

ਅੰਮ੍ਰਿਤਸਰ : ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਰਸਤਿਆਂ ਵਿਚ ਗੈਰ ਸਿੱਖਾਂ ਜਾਂ ਪਰਵਾਸੀਆਂ ਵੱਲੋਂ ਵੇਚੇ ਜਾ ਰਹੇ ਰੁਮਾਲਾ ਸਾਹਿਬ ਨੂੰ ਲੈਣ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣ, ਕਿਉਂਕਿ ਇਹ ਗੈਰ ਸਿੱਖ ਅਤੇ ਪਰਵਾਸੀ ਲੋਕ ਸਿੱਖੀ ਸਿਧਾਂਤਾਂ ਨੂੰ ਨਹੀਂ ਜਾਣਦੇ। ਉਨ੍ਹਾਂ ਵੱਲੋਂ ਆਉਣ ਵਾਲੀ ਸੰਗਤ ਨੂੰ ਭਰਮ ਭੁਲੇਖਿਆਂ ਵਿਚ ਪਾ ਕੇ ਆਪਣੀਆਂ ਦੁਕਾਨਦਾਰੀਆਂ ਚਲਾਈਆਂ ਜਾ ਰਹੀਆਂ ਹਨ।ਸਿੰਘ ਸਾਹਿਬ ਨੇ ਕਿਹਾ ਕਿ ਕਾਫੀ ਦਿਨਾਂ ਤੋਂ ਸੂਚਨਾਵਾਂ ਮਿਲ ਰਹੀਆਂ ਹਨ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ਵਿਚ ਕੁਝ ਲੋਕਾਂ ਵੱਲੋਂ ਗੁਰੂ ਸਾਹਿਬ ਦੇ ਰੁਮਾਲੇ ਫੜੀਆਂ, ਰੇਹੜੀਆਂ ਜਾਂ ਫਿਰ ਹੱਥਾਂ ਵਿਚ ਲੈ ਕੇ ਸੰਗਤ ਦੇ ਅੱਗੇ ਪਿੱਛੇ ਘੁੰਮਦੇ ਹੋਏ ਵੇਚੇ ਜਾ ਰਹੇ ਹਨ ਜੋ ਕਿ ਇਕ ਤਰ੍ਹਾਂ ਮਰਿਆਦਾ ਦਾ ਪੂਰੀ ਤਰ੍ਹਾਂ ਨਾਲ ਉਲੰਘਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਲੋਕਾਂ ਵੱਲੋਂ ਦੇਸ਼-ਵਿਦੇਸ਼ਾਂ ਜਾਂ ਫਿਰ ਦੂਜੇ ਸ਼ਹਿਰਾਂ ਵਿੱਚੋਂ ਆਉਣ ਵਾਲੀਆਂ ਸੰਗਤਾਂ ਨੂੰ ਭਰਮਾਉਂਦੇ ਹੋਏ ਇਹ ਕਿਹਾ ਜਾਂਦਾ ਹੈ ਕਿ ਗੁਰੂ ਘਰ ਵਿਖੇ ਰੁਮਾਲਾ ਸਾਹਿਬ ਚੜਾਉਣ ਨਾਲ ਹੀ ਇੱਥੇ ਆਉਣਾ ਸਫਲ ਹੁੰਦਾ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਘਰ ਵਿਖੇ ਇਸ ਤਰ੍ਹਾਂ ਦਾ ਕੁਝ ਵੀ ਨਹੀਂ ਹੈ, ਕਿਉਂਕਿ ਇਕ ਸ਼ਰਧਾਲੂ ਵੱਲੋਂ ਆਪਣੀ ਸ਼ਰਧਾ ਭਾਵਨਾ ਨਾਲ ਗੁਰੂ ਘਰ ਵਿਖੇ ਆਉਣਾ ਹੀ ਬਹੁਤ ਵੱਡੀ ਗੱਲ ਹੰਦੀ ਹੈ। ਉਨ੍ਹਾਂ ਕਿਹਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ ਜਾ ਫਿਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਜਾਂ ਹੋਰ ਇਤਿਹਾਸਿਕ ਗੁਰੂ ਧਾਮਾਂ ਵਿਖੇ ਆਉਣ ਵਾਲੀਆਂ ਸੰਗਤਾਂ ਇਸ ਗੱਲ ਦਾ ਧਿਆਨ ਰੱਖਦੇ ਹੋਏ ਕਿ ਗੁਰਦੁਆਰਾ ਸਾਹਿਬ ਦੇ ਰਸਤਿਆਂ ਵਿਚ ਲੱਗੀਆਂ ਰੇਹੜੀਆਂ ਫੜੀਆਂ ਤੋਂ ਗੁਰੂ ਘਰਾਂ ਵਿੱਚ ਚੜਾਉਣ ਲਈ ਰੁਮਾਲਾ ਸਾਹਿਬ ਜਾਂ ਫਿਰ ਹੋਰ ਸਿੱਖ ਨਿਸ਼ਾਨ ਵਾਲੀਆਂ ਵਸਤਾਂ ਬਿਲਕੁਲ ਨਾ ਖਰੀਦਣ।

sukhbir badal rally new

Sukhbir singh Badal : ਚੋਣਾਂ ਨੇੜੇ ਹਨ। ਇਸ ਦੌਰਾਨ ਖਡੂਰ ਸਾਹਿਬ ਲੋਕ ਸਭਾ ਹਲਕੇ ਉਤੇ ਸਿਆਸਤ ਤੇਜ਼ ਹੋ ਗਈ ਹੈ। ਇਸ ਹਲਕੇ ਉਤੇ ਉਮੀਦਵਾਰਾਂ ਵਿਚਾਲੇ ਫਸਵਾਂ ਮੁਕਾਬਲਾ ਹੈ। ਹੁਣ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੁੱਪੀ ਤੋੜੀ ਹੈ। ਅਕਾਲੀ ਲੀਡਰ ਅਜੇ ਤੱਕ ਅੰਮ੍ਰਿਤਪਾਲ ਸਿੰਘ ਬਾਰੇ ਖੁੱਲ੍ਹ ਕੇ ਬੋਲਣ ਤੋਂ ਗੁਰੇਜ਼ ਕਰ ਰਹੇ ਸੀ ਪਰ ਆਪਣੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਸੁਖਬੀਰ ਬਾਦਲ ਨੇ ਤਿੱਖਾ ਹਮਲਾ ਕੀਤਾ ਹੈ।  ਬੁੱਧਵਾਰ ਨੂੰ ਚੋਣ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਉਸ ਸਾਜ਼ਿਸ਼ ਨੂੰ ਸਮਝਣ ਜਿਸ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁਲਾਂਕਣ ਕਰਨ ਕਿ ਆਖਰ ਅੰਮ੍ਰਿਤਪਾਲ ਕੌਣ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਪਹਿਲਾਂ ਇਹ ਸਟੈਂਡ ਲਿਆ ਸੀ ਕਿ ਉਹ ਰਾਜਨੀਤੀ ਵਿੱਚ ਨਹੀਂ ਆਉਣਾ ਚਾਹੁੰਦਾ ਤੇ ਸਿਰਫ ‘ਅੰਮ੍ਰਿਤ ਪ੍ਰਚਾਰ’ ਹੀ ਕਰਨਾ ਚਾਹੁੰਦਾ ਹੈ ਤੇ ਨਸ਼ਿਆਂ ਖ਼ਿਲਾਫ਼ ਲੜਾਈ ਲੜਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਨੇ ਆਪ ਗ੍ਰਿਫਤਾਰੀਆਂ ਦਿੱਤੀਆਂ ਤੇ ਕਦੇ ਵੀ ਆਪਣਾ ਸਰੂਪ ਨਹੀਂ ਬਦਲਿਆ ਤੇ ਲੁਕ ਕੇ ਨਹੀਂ ਰਹੇ ਜਦੋਂਕਿ ਅੰਮ੍ਰਿਤਪਾਲ ਸਿੰਘ ਫੜੇ ਜਾਣ ਦੇ ਡਰੋਂ ਲੁਕਦਾ ਰਿਹਾ। ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿਰਫ ਆਪਣੇ ਆਪ ਨੂੰ ਛੁਡਵਾਉਣ ਲਈ ਚੋਣ ਲੜ ਰਿਹਾ ਹੈ ਨਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਲੜ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬੰਦੀ ਸਿੰਘਾਂ ਦੇ ਸਾਰੇ ਪਰਿਵਾਰ ਅਕਾਲੀ ਦਲ ਦੇ ਨਾਲ ਹਨ।

ravikaran kahlon new

Punjab Politics : ਸ਼੍ਰੋਮਣੀ ਅਕਾਲੀ ਦਲ ਵੱਲੋਂ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਕਾਰਵਾਈ ਕੀਤੀ ਹੈ। ਅਕਾਲੀ ਦਲ ਦੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਆਪਣੀ ਫੇਸਬੁੱਕ 'ਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ। ਚੀਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਦੇ ਦੋਸ਼ ਹੇਠ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ।ਦੱਸ ਦੇਈਏ ਕਿ ਰਵੀਕਰਨ ਹਲਕਾ ਡੇਰਾ ਬਾਬਾ ਨਾਨਕ ਤੋਂ 2022 'ਚ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਵਿਧਾਨ ਸਭਾ ਡੇਰਾ ਬਾਬਾ ਨਾਨਕ ਤੋਂ ਚੋਣ ਲੜ ਚੁੱਕੇ ਹਨ। ਰਵੀਕਰਨ ਸਿੰਘ ਕਾਹਲੋਂ ਸਾਬਕਾ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਹਨ, ਜੋ ਅਕਾਲੀ ਸਰਕਾਰ ਵਿਚ ਕਈ ਉੱਚ ਅਹੁਦਿਆਂ ’ਤੇ ਰਹੇ ਸਨ।

sri hemkunt sahib ji

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। 25 ਮਈ ਤੋਂ ਸ਼ੁਰੂ ਹੋ ਰਹੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਹੁਣ ਹੋਰ ਵੀ ਸੁਖਾਲੀ ਹੋ ਜਾਵੇਗੀ। ਇਸ ਸਾਲ ਉੱਤਰਾਖੰਡ ਦੇ ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤਕ ਨਵੀਂ ਹੈਲੀਕਾਪਟਰ ਸੇਵਾ ਸ਼ੁਰੂ ਹੋ ਰਹੀ ਹੈ। ਇਸ ਨਾਲ ਬਜ਼ੁਰਗਾਂ ਨੂੰ ਵੱਡੀ ਰਾਹਤ ਮਿਲੇਗੀ। ਖਰਾਬ ਮੌਸਮ ਵਿੱਚ ਵੀ ਇਸ ਮਾਲ ਮਦਦ ਮਿਲੇਗੀ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਦੇਹਰਾਦੂਨ ਵਿਚਾਲੇ ਹਫਤੇ ਵਿੱਚ ਤਿੰਨ ਦਿਨ ਹਵਾਈ ਸੇਵਾ ਵੀ ਸ਼ੁਰੂ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਹਰ ਸਾਲ ਗੁਰਦੁਆਰਾ ਗੋਬਿੰਦ ਘਾਟ ਤੋਂ ਘਾਂਗਰੀਆ ਤੱਕ ਹੈਲੀਕਾਪਟਰ ਸੇਵਾ ਚੱਲ ਰਹੀ ਸੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸ਼ੁਰੂਆਤ ਲਈ ਚੱਲ ਰਹੇ ਪ੍ਰਬੰਧਾਂ ਬਾਰੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸ਼ਰਧਾਲੂਆਂ ਦਾ ਪਹਿਲਾ ਜਥਾ 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਰਵਾਨਾ ਕੀਤਾ ਜਾਵੇਗਾ।ਬਿੰਦਰਾ ਨੇ ਦੱਸਿਆ ਕਿ ਗੋਬਿੰਦ ਘਾਟ ਤੋਂ ਘਾਂਗਰੀਆ ਤਕ ਦੀ ਹੈਲੀਕਾਪਟਰ ਸੇਵਾ 25 ਮਈ ਤੋਂ ਸ਼ੁਰੂ ਹੋ ਜਾਵੇਗੀ ਤੇ ਇਸੇ ਤਰ੍ਹਾਂ ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਨਵੀਂ ਹੈਲੀਕਾਪਟਰ ਸੇਵਾ ਵੀ 25 ਮਈ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਤੇ ਦੇਹਰਾਦੂਨ ਵਿਚਾਲੇ ਹਵਾਈ ਸੇਵਾ ਚੱਲ ਰਹੀ ਹੈ ਜੋ ਇਸ ਵੇਲੇ ਹਫ਼ਤੇ ਵਿੱਚ ਇੱਕ ਦਿਨ ਹੈ ਤੇ ਹੁਣ ਇਸ ਨੂੰ ਯਾਤਰਾ ਦੌਰਾਨ ਹਫਤੇ ਵਿੱਚ ਤਿੰਨ ਦਿਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਤੋਂ ਵੱਡੀ ਗਿਣਤੀ ਸਿੱਖ ਸ਼ਰਧਾਲੂ ਹਰ ਸਾਲ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾਂਦੇ ਹਨ।

crime sri mukutsar sahib

ਸ੍ਰੀ ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਵਿਧਾਨ ਸਭਾ ਹਲਕੇ 'ਚ ਇਕ ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਕੌਰ ਦੇ ਪਿਤਾ ਸੁਨੀਲ ਕੁਮਾਰ ਪੁੱਤਰ ਉਮੇਦ ਸਿੰਘ ਵਾਸੀ ਧਨੌਲਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦੀ ਲੜਕੀ ਹਰਪ੍ਰੀਤ ਕੌਰ ਦਾ ਵਿਆਹ 6 ਸਾਲ ਪਹਿਲਾਂ ਇੰਦਰਜੀਤ ਵਾਸੀ ਮਲੋਟ ਹਾਲ ਗਿੱਦੜਬਾਹਾ ਨਾਲ ਹੋਇਆ ਸੀ।ਇੰਦਰਜੀਤ ਸਿੰਘ ਆਪਣੀ ਪਤਨੀ ਹਰਪ੍ਰੀਤ ਕੌਰ ਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ ਅਤੇ ਇਸ ਕਾਰਨ ਉਹ ਅਕਸਰ ਉਸ ਦੀ ਕੁੱਟਮਾਰ ਕਰਦਾ ਸੀ। ਬੀਤੇ ਦਿਨ ਉਸ ਦੀ ਲੜਕੀ ਹਰਪ੍ਰੀਤ ਕੌਰ ਨੇ ਫੋਨ ਕਰ ਕੇ ਦੱਸਿਆ ਕਿ ਪਤੀ ਇੰਦਰਜੀਤ ਸਿੰਘ ਉਸ ਦੀ ਕੁੱਟਮਾਰ ਕਰ ਰਿਹਾ ਹੈ।ਜਦੋਂ ਸੁਨੀਲ ਕੁਮਾਰ ਆਪਣੇ ਦੋਸਤ ਜਗਸੀਰ ਸਿੰਘ ਨਾਲ ਗਿੱਦੜਬਾਹਾ ਸਥਿਤ ਹਰਪ੍ਰੀਤ ਕੌਰ ਦੇ ਘਰ ਪਹੁੰਚਿਆ ਤਾਂ ਉਸ ਦਾ ਜਵਾਈ ਇੰਦਰਜੀਤ ਸਿੰਘ ਉਸ ਦੀ ਲੜਕੀ ਹਰਪ੍ਰੀਤ ਕੌਰ ਦੀ ਕੁੱਟਮਾਰ ਕਰ ਰਿਹਾ ਸੀ। ਇਸ ਦੌਰਾਨ ਇੰਦਰਜੀਤ ਸਿੰਘ ਨੇ ਹਰਪ੍ਰੀਤ ਕੌਰ ਦੇ ਸਿਰ ਅਤੇ ਬਾਂਹ 'ਤੇ ਲੋਹੇ ਦੀ ਚੀਜ਼ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਹਰਪ੍ਰੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ।ਐਸਐਚਓ ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਸੁਨੀਜ ਕੁਮਾਰ ਦੇ ਬਿਆਨਾਂ ’ਤੇ ਪੁਲਿਸ ਨੇ ਕਥਿਤ ਮੁਲਜ਼ਮ ਇੰਦਰਜੀਤ ਸਿੰਘ ਉਰਫ਼ ਇੰਦੂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

amritpal singh ticket

Amritpal Singh : ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰ ਦਿੱਤੇ ਸਨ, ਜੋ ਮਨਜ਼ੂਰ ਕਰ ਲਏ ਗਏ ਹਨ। ਚੋਣ ਕਮਿਸ਼ਨ ਦੀ ਵੈਬਸਾਈਟ ਉਤੇ ਅੰਮ੍ਰਿਤਪਾਲ ਸਿੰਘ ਦਾ ਨਾਂ ਅਪਡੇਟ ਹੋ ਚੁੱਕਾ ਹੈ। ਜ਼ਿਲ੍ਹਾ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ ਗਈ ਸੀ। ਅੰਮ੍ਰਿਤਪਾਲ ਸਿੰਘ ਦੀ ਤਰਫੋਂ ਉਸ ਦੇ ਚਾਚਾ ਅਤੇ ਰਿਸ਼ਤੇਦਾਰ ਸੁਖਚੈਨ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਪਾਈ ਸੀ ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ। 

jakhar new

Sunil Jakhar : ਪੰਜਾਬ ’ਚ ਕਿਸਾਨਾਂ ਵੱਲੋਂ ਲਗਾਤਾਰ ਬੀਜੇਪੀ ਉਮੀਦਵਾਰਾਂ ਦਾ ਰੋਸ ਪ੍ਰਦਰਸ਼ਨ ਜਾਰੀ ਹੈ। ਹੁਣ ਭਾਜਪਾ ਉਮੀਦਵਾਰਾਂ ਦੀ ਮਦਦ ਲਈ ਪਾਰਟੀ ਅੱਗੇ ਆਈ ਹੈ। ਇਸ ਮਾਮਲੇ ਨੂੰ ਲੈ ਕੇ ਪਾਰਟੀ ਪ੍ਰਧਾਨ ਸੁਨੀਲ ਜਾਖੜ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਹੈ। ਪਿਛਲੇ ਦਸ ਸਾਲਾਂ ਤੋਂ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਐਮਐਸਪੀ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਕਿਸਾਨਾਂ ਨੂੰ ਮੋਹਰਾ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਉਹ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ 'ਤੇ ਵੀ ਤਿੱਖੇ ਹਮਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਇੱਕ ਹਨ। ਚੰਡੀਗੜ੍ਹ ਵਿੱਚ ਦੇਖੋ ਦੋਵੇਂ ਇੱਕੋ ਜਿਹੇ ਹਨ। 

kejriwal new

ਅੰਮ੍ਰਿਤਸਰ : ਸ਼ਰਾਬ ਨੀਤੀ ਮਾਮਲੇ ਵਿਚ ਜੇਲ੍ਹ ਤੋਂ ਬਾਹਰ ਆਏ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਪੰਜਾਬ ਆਉਣਗੇ। ਉਹ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅੰਮ੍ਰਿਤਸਰ ਤੋਂ ਚੋਣ ਪ੍ਰਚਾਰ ਸ਼ੁਰੂ ਕਰਨਗੇ। ਸ਼ਾਮ 6 ਵਜੇ ਰੋਡ ਸ਼ੋਅ ਵੀ ਹੋਵੇਗਾ। ਰੋਡ ਸ਼ੋਅ ਵਿੱਚ ਉਨ੍ਹਾਂ ਨਾਲ ਸੀਐਮ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਸੂਬੇ ਵਿੱਚ ਚੋਣਾਂ ਲਈ ਸਿਰਫ਼ 15 ਦਿਨ ਬਾਕੀ ਹਨ। ਵੋਟਿੰਗ 1 ਜੂਨ ਨੂੰ ਹੋਣੀ ਹੈ। ਅਜਿਹੇ ‘ਚ ਹੁਣ ਸੂਬੇ ‘ਚ ਸਿਆਸੀ ਪਾਰਾ ਵਧਣ ਦੀ ਸੰਭਾਵਨਾ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਭਾਵੇਂ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ, ਪਰ ਜਦੋਂ ਉਹ ਜੇਲ੍ਹ ਵਿੱਚ ਸਨ ਤਾਂ ਵੀ ਉਹ ਚੋਣਾਂ ਨੂੰ ਲੈ ਕੇ ਹਮੇਸ਼ਾ ਰਣਨੀਤੀ ਘੜਦੇ ਰਹਿੰਦੇ ਸਨ। ਇੰਨਾ ਹੀ ਨਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਚੋਣਾਂ ਨੂੰ ਲੈ ਕੇ ਕਰੀਬ ਇੱਕ ਮਹੀਨੇ ਵਿੱਚ ਦੋ ਵਾਰ ਜੇਲ੍ਹ ਵਿਚ ਜਾ ਕੇ ਮਿਲ ਚੁੱਕੇ ਹਨ ਅਤੇ ਉਨ੍ਹਾਂ ਨਾਲ ਮੀਟਿੰਗਾਂ ਵੀ ਕਰ ਚੁੱਕੇ ਹਨ। ਉਨ੍ਹਾਂ ਨੂੰ ਸੂਬੇ ਸਮੇਤ ਪੂਰੇ ਦੇਸ਼ ਦੇ ਸਿਆਸੀ ਮਾਹੌਲ ਬਾਰੇ ਵੀ ਜਾਣਕਾਰੀ ਦਿੱਤੀ ਗਈ।ਪੰਜਾਬ ਸਰਕਾਰ ਜਨਵਰੀ ਵਿੱਚ ਚੋਣ ਮੋਡ ਵਿੱਚ ਆ ਗਈ ਸੀ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਲੋਕ ਸਭਾ ਹਲਕਿਆਂ ਵਿੱਚ ਵਿਕਾਸ ਰੈਲੀਆਂ ਕੀਤੀਆਂ ਗਈਆਂ। ਇਸ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਗਏ। ਇਸ ਦੌਰਾਨ ਲੋਕਾਂ ਦੇ ਘਰ-ਘਰ ਰਾਸ਼ਨ ਪਹੁੰਚਾਉਣ, ਪਲਾਟਾਂ ਲਈ ਐਨਓਸੀ ਖ਼ਤਮ ਕਰਨ ਅਤੇ 10 ਲੱਖ ਲੋਕਾਂ ਦੇ ਰਾਸ਼ਨ ਕਾਰਡਾਂ ਦੀ ਬਹਾਲੀ ਆਦਿ ਵੀ ਕੀਤੇ ਗਏ। ਨਾਲ ਹੀ ਜੇਲ੍ਹ ਜਾਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਮੋਹਾਲੀ ‘ਚ ਸੰਸਦ ‘ਚ ਭਗਵੰਤ ਮਾਨ ਦੀ ਤਾਰੀਫ ਕਰਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ।

summers weather new

Punjab Weather update :ਮਈ ਮਹੀਨੇ ਵਿਚ ਗਰਮੀ ਜ਼ੋਰਾਂ ਉਤੇ ਹੈ। ਪੰਜਾਬ ’ਚ ਲੋਕਾਂ ਨੂੰ ਭਿਆਨਕ ਗਰਮੀ ਸਹਿਣੀ ਪਵੇਗੀ। ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿਚ ਲੂ ਚੱਲਣ ਸਬੰਧੀ ਆਰੈਂਜ ਅਲਰਟ ਜਾਰੀ ਕਰ ਦਿਤਾ ਹੈ। ਵਿਭਾਗ ਮੁਤਾਬਕ 16 ਤੇ 17 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਲੂ ਚੱਲ ਸਕਦੀ ਹੈ। ਇਸ ਦੌਰਾਨ ਤਾਪਮਾਨ ਕਈ ਜ਼ਿਲ੍ਹਿਆਂ ’ਚ 44 ਤੇ ਕਈ ਜ਼ਿਲ੍ਹਿਆਂ ਵਿਚ 45 ਡਿਗਰੀ ਸੈਲਸੀਅਸ ਤਕ ਪੁੱਜ ਸਕਦਾ ਹੈ। ਮੌਸਮ ਵਿਭਾਗ ਨੇ ਲੂ ਤੋਂ ਬਚਾਅ ਨੂੰ ਲੈ ਕੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਵੀ ਦਿਤੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਮੌਸਮ ਦਾ ਮਿਜ਼ਾਜ ਗਰਮ ਰਹੇਗਾ।ਦਸਣਗਯੋਗ ਹੈ ਕਿ ਬੀਤੇ ਕੱਲ੍ਹ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੌਸਮ ਖ਼ੁਸ਼ਕ ਰਿਹਾ। ਫ਼ਾਜ਼ਿਲਕਾ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਤੋਂ 7 ਡਿਗਰੀ ਤੇ ਫ਼ਰੀਦਕੋਟ ਵਿਚ 6 ਡਿਗਰੀ ਸੈਲਸੀਅਸ ਵੱਧ ਸੀ। ਫ਼ਰੀਦਕੋਟ ਤੇ ਫ਼ਾਜ਼ਿਲਕਾ ’ਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਪਾਰ ਚਲਿਆ ਗਿਆ। ਫ਼ਾਜ਼ਿਲਕਾ ’ਚ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਤੇ ਫ਼ਰੀਦਕੋਟ ਵਿਚ 43.1 ਡਿਗਰੀ ਸੈਲਸੀਅਸ ਰਿਹਾ। ਉਥੇ ਹੀ ਲੁਧਿਆਣਾ ’ਚ 41.1 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿਚ 40.2 ਡਿਗਰੀ, ਅੰਮ੍ਰਿਤਸਰ ਵਿਚ 38.6 ਡਿਗਰੀ ਤੇ ਜਲੰਧਰ ਵਿਚ ਵੀ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਕੁੱਝ ਜ਼ਿਲ੍ਹਿਆਂ ’ਚ ਮੀਂਹ ਵੀ ਪਿਆ। ਜਿਸ ’ਚ ਪਟਿਆਲਾ ਵਿਚ 5.8 ਮਿਲੀਮੀਟਰ, ਪਠਾਨਕੋਟ ਵਿਚ 0.6 ਮਿਲੀਮੀਟਰ, ਬਠਿੰਡਾ ਵਿਚ 1.4 ਮਿਲੀਮੀਟਰ, ਗੁਰਦਾਸਪੁਰ ਵਿਚ 1.1 ਮਿਲੀਮੀਟਰ ਤੇ ਪਠਾਨਕੋਟ ਵਿਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।ਮੌਸਮ ਵਿਭਾਗ ਵੱਲੋਂ ਚੰਡੀਗੜ੍ਹ 'ਚ ਵੀ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਕੱਲ੍ਹ ਤੋਂ 2 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸੇ 18 ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 18 ਮਈ ਨੂੰ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਕਾਰਨ ਦਿਨ ਵੇਲੇ ਗਰਮੀ ਬਹੁਤ ਵਧ ਜਾਵੇਗੀ। ਇਸ ਦੇ ਲਈ ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।...

vicky gounder new

ਜਲੰਧਰ : ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵਿੱਢੀ ਮੁਹਿੰਮ ਆਰੰਭੀ ਹੋਈ ਹੈ। ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਵਿੱਕੀ ਗੌਂਡਰ ਗੈਂਗ ਦੇ ਮੈਂਬਰ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਦੀ ਪਛਾਣ ਨਵੀਨ ਸੈਣੀ ਉਰਫ਼ ਚਿੰਟੂ ਵਜੋਂ ਹੋਈ ਹੈ, ਜੋ ਤਕਰੀਬਨ 9 ਮਹੀਨਿਆਂ ਤੋਂ ਫ਼ਰਾਰ ਚੱਲ ਰਿਹਾ ਸੀ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੰਗਠਿਤ ਅਪਰਾਦਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵਿੱਕੀ ਗੌਂਡਰ ਗੈਂਗ ਦੇ ਮੈਂਬਰ ਨਵੀਨ ਸੈਣੀ ਉਰਫ਼ ਚਿੰਟੂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਚਿੰਟੂ ਪਿਛਲੇ 9 ਮਹੀਨਿਆਂ ਤੋਂ ਫ਼ਰਾਰ ਚੱਲ ਰਿਹਾ ਸੀ। ਉਸ ਕੋਲੋਂ 5 ਪਿਸਤੌਲਾਂ ਵੀ ਬਰਾਮਦ ਕੀਤੀਆਂ ਗਈਆਂ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਗੈਂਗ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼ ਅਤੇ ਫ਼ਿਰੌਤੀ ਮੰਗਣ ਜਿਹੇ ਕਈ ਅਪਰਾਧਾਂ ਵਿਚ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਚਿੰਟੂ ਦੇ ਖ਼ਿਲਾਫ਼ FIR ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੂਬੇ ਵਿਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

saint murder new

ਬਟਾਲਾ-ਪਿੰਡ ਅਠਵਾਲ ਦੇ ਗੁਰਦੁਆਰਾ ਸਾਹਿਬ ਦੇ ਮੁਖੀ ਦਾ ਕਤਲ ਕਰਨ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਨੂੰ ਸੀਆਈਏ ਸਟਾਫ ਬਟਾਲਾ ਅਤੇ ਥਾਣਾ ਘੁਮਾਣ ਦੀ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਭਿੰਡਰਾਂ ਵਾਲਿਆਂ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਮੁੱਖ ਸੇਵਾਦਾਰ ਦਾ ਸ੍ਰੀ ਗੁਰਦੁਆਰੇ ਸ੍ਰੀ ਗੁਰੂ ਅਮਰਦਾਸ ਪੁਲ਼ ਅਠਵਾਲ ਦਾ 30 ਅਪ੍ਰੈਲ ਨੂੰ ਕਤਲ ਹੋ ਗਿਆ ਸੀ ਤੇ ਕਾਤਲ ਬਾਬਾ ਬਲਵਿੰਦਰ ਸਿੰਘ ਦਾ ਸੇਵਾਦਾਰ ਹੀ ਨਿਕਲਿਆ ਸੀ ਜੋ ਉਹ ਉਦੋਂ ਤੋਂ ਹੀ ਫ਼ਰਾਰ ਚੱਲਦਾ ਆ ਰਿਹਾ ਸੀ। ਬਟਾਲਾ ਪੁਲਿਸ ਨੇ 12 ਦਿਨਾਂ ਦੀ ਜੱਦੋਜਹਿਦ ਤੋਂ ਬਾਅਦ 19 ਸਾਲਾ ਕਾਤਲ ਨੂੰ ਬਟਾਲਾ ਤੋਂ ਗ੍ਰਿਫ਼ਤਾਰ ਕਰ ਕੇ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ।ਇਸ ਸਬੰਧੀ ਐਸਐਸਪੀ ਬਟਾਲਾ ਅਸ਼ਵਨੀ ਗੁਟਿਆਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਬਾਬਾ ਬਲਵਿੰਦਰ ਸਿੰਘ ਦੇ ਕਤਲ 'ਚ ਨਾਮਜ਼ਦ ਰਮਨਦੀਪ ਸਿੰਘ ਵਾਸੀ ਸਲਾਹਪੁਰ ਕਾਦੀਆਂ ਜੋ ਬਾਬਾ ਜੀ ਦੇ ਕੋਲ ਸੇਵਾ ਕਰਦਾ ਹੁੰਦਾ ਸੀ। 30 ਅਪ੍ਰੈਲ ਦੀ ਰਾਤ ਨੂੰ ਬਾਬਾ ਬਲਵਿੰਦਰ ਸਿੰਘ ਦੇ ਪੈਰ ਦੀ ਮਾਲਿਸ਼ ਕਰਦਿਆਂ ਬਾਬਾ ਬਲਵਿੰਦਰ ਸਿੰਘ ਨਾਲ ਰਮਨਦੀਪ ਦਾ ਕਿਸੇ ਗੱਲ ਤੋਂ ਲੈ ਕੇ ਝਗੜਾ ਹੋ ਗਿਆ ਸੀ। ਉਸਨੇ ਇਕ ਚਾਕੂ ਨਾਲ ਵਾਰ ਕਰ ਕੇ ਬਾਬਾ ਬਲਵਿੰਦਰ ਸਿੰਘ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ ਤੇ ਬਾਬਾ ਬਲਵਿੰਦਰ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਸੀ।ਜਾਣਕਾਰੀ ਦਿੰਦਿਆਂ ਐਸਐਸਪੀ ਬਟਾਲਾ ਨੇ ਦੱਸਿਆ ਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਸੀ ਤੇ ਉਸਦਾ ਫੋਨ ਬੰਦ ਹੋ ਗਿਆ ਸੀ ਜਿਸ ਕਾਰਨ ਉਸਨੂੰ ਫੜਨ 'ਚ ਭਾਰੀ ਦਿੱਕਤ ਆਈ। ਪੁਲਿਸ ਦੀਆਂ ਟੀਮਾਂ ਵੱਲੋਂ ਲਗਾਤਾਰ ਉਸ ਦੀ ਪੈੜ ਨਪਦਿਆਂ 13 ਮਈ ਨੂੰ ਉਸ ਨੂੰ ਬਟਾਲਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਰਮਨਦੀਪ ਸਿੰਘ ਗੁਰਬਾਣੀ ਦੀ ਸੰਥਿਆ ਲੈ ਕੇ ਗ੍ਰੰਥੀ ਬਣਨਾ ਚਾਹੁੰਦਾ ਸੀ ਪਰ ਉਸ ਰਾਤ ਸੇਵਾ ਕਰਦਿਆਂ ਬਾਬਾ ਜੀ ਨਾਲ ਕਿਸੇ ਗੱਲ ਤੋਂ ਤਕਰਾਰ ਹੋਣ ਤੇ ਉਸਨੇ ਬਾਬਾ ਬਲਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਸੀ।  ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਰਮਨਦੀਪ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

epfo new

ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ ਛੇ ਕਰੋੜ ਤੋਂ ਵੱਧ ਗਾਹਕਾਂ ਨੂੰ ਖੁਸ਼ਖਬਰੀ ਦਿੱਤੀ ਹੈ। ਈਪੀਐਫਓ ਦੇ ਮੈਂਬਰਾਂ ਨੂੰ ਸਿੱਖਿਆ, ਵਿਆਹ ਅਤੇ ਰਿਹਾਇਸ਼ ਬਣਾਉਣ ਦੇ ਐਡਵਾਂਸ ਲਈ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਕਲੇਮ ਕਰਨ ਦੇ ਤਿੰਨ ਤੋਂ ਚਾਰ ਦਿਨਾਂ ਦੇ ਅੰਦਰ ਪੈਸੇ ਉਨ੍ਹਾਂ ਦੇ ਖਾਤੇ ਵਿੱਚ ਆ ਜਾਣਗੇ।ਕਿਰਤ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਈਪੀਐਫ ਸਕੀਮ, 1952 ਦੇ ਪੈਰਾ 68K (ਸਿੱਖਿਆ ਅਤੇ ਵਿਆਹ) ਅਤੇ 68ਬੀ (ਹਾਊਸਿੰਗ ਲਈ ਐਡਵਾਂਸ) ਦੇ ਤਹਿਤ ਸਾਰੇ ਕਲੇਮਾਂ ਨੂੰ ਆਟੋ ਕਲੇਮ ਸੈਟਲਮੈਂਟ ਸਹੂਲਤ ਤਹਿਤ ਲਿਆਂਦਾ ਗਿਆ ਹੈ। ਅਜਿਹੇ ਕਲੇਮਾਂ ਉਤੇ ਹੁਣ ਮਨੁੱਖੀ ਦਖਲ ਤੋਂ ਬਿਨਾਂ IT ਸਿਸਟਮ ਰਾਹੀਂ ਆਪਣੇ ਆਪ ਕਾਰਵਾਈ ਕੀਤੀ ਜਾਵੇਗੀ। ਪਹਿਲਾਂ ਇਹ ਸਮਾਂ 10 ਦਿਨ ਦਾ ਹੁੰਦਾ ਸੀ ਪਰ ਹੁਣ ਇਹ ਕੰਮ ਤਿੰਨ ਤੋਂ ਚਾਰ ਦਿਨਾਂ ਵਿੱਚ ਹੋ ਜਾਵੇਗਾ। ਇਹ ਸਹੂਲਤ ਪਹਿਲੀ ਵਾਰ ਅਪ੍ਰੈਲ 2020 ਵਿੱਚ ਕੋਰੋਨਾ ਦੇ ਦੌਰ ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਦੀ ਸ਼ੁਰੂਆਤ ਬਿਮਾਰੀ ਨਾਲ ਸਬੰਧਤ ਅਗਾਊਂ ਨਿਪਟਾਰੇ ਲਈ ਕੀਤੀ ਗਈ ਸੀ। ਇਸ ਸਾਲ 2.25 ਕਰੋੜ ਮੈਂਬਰਾਂ ਦੇ ਇਸ ਸਹੂਲਤ ਦਾ ਲਾਭ ਲੈਣ ਦੀ ਉਮੀਦ ਹੈ।ਈਪੀਐਫਓ ਨੇ ਬਿਮਾਰੀ ਨਾਲ ਸਬੰਧਤ ਐਡਵਾਂਸ ਦੀ ਸੀਮਾ ਨੂੰ ਵੀ ਦੁੱਗਣਾ ਕਰ ਕੇ 1,00,000 ਰੁਪਏ ਕਰ ਦਿੱਤਾ ਹੈ। ਪਹਿਲਾਂ ਇਹ 50,000 ਰੁਪਏ ਸੀ। ਇਸ ਕਦਮ ਨਾਲ ਈਪੀਐਫਓ ਦੇ ਲੱਖਾਂ ਮੈਂਬਰਾਂ ਨੂੰ ਫਾਇਦਾ ਹੋਣ ਦੀ ਉਮੀਦ ਹੈ। EPFO ਨੇ ਪਿਛਲੇ ਵਿੱਤੀ ਸਾਲ 2023-24 ਦੌਰਾਨ 4.45 ਕਰੋੜ ਕਲੇਮਾਂ ਦਾ ਨਿਪਟਾਰਾ ਕੀਤਾ ਹੈ। ਇਨ੍ਹਾਂ ਵਿੱਚੋਂ 2.84 ਕਰੋੜ ਕਲੇਮ ਈਪੀਐਫ ਖਾਤੇ ਵਿੱਚੋਂ ਪੈਸੇ ਕਢਵਾਉਣ ਦੇ ਸਨ।ਈਪੀਐਫਓ ਨੇ ਬਿਆਨ ਵਿੱਚ ਕਿਹਾ ਕਿ ਵਿੱਤੀ ਸਾਲ 2023-24 ਦੌਰਾਨ ਲਗਪਗ 4.45 ਕਰੋੜ ਕਲੇਮਾਂ ਦਾ ਨਿਪਟਾਰਾ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ 60 ਫੀਸਦੀ (2.84 ਕਰੋੜ) ਤੋਂ ਵੱਧ ਅਗਾਊਂ ਕਲੇਮ (ਬਿਮਾਰੀ, ਵਿਆਹ, ਸਿੱਖਿਆ ਵਰਗੇ ਆਧਾਰਾਂ ‘ਤੇ ਪੈਸੇ ਕਢਵਾਉਣ ਲਈ) ਸਨ। ਸਾਲ ਦੌਰਾਨ ਨਿਪਟਾਏ ਗਏ ਫੰਡਾਂ ਦੀ ਨਿਕਾਸੀ ਦੇ ਕਲੇਮਾਂ ਵਿੱਚੋਂ, ਲਗਪਗ 89.52 ਲੱਖ ਕਲੇਮਾਂ ਦਾ ਆਟੋ ਸਹੂਲਤ ਰਾਹੀਂ ਨਿਪਟਾਰਾ ਕੀਤਾ ਗਿਆ ਸੀ।ਇਹ ਆਟੋ ਸੈਟਲਮੈਂਟ ਪ੍ਰਕਿਰਿਆ ਪੂਰੀ ਤਰ੍ਹਾਂ IT ਸੰਚਾਲਿਤ ਹੈ ਅਤੇ ਕੋਈ ਮਨੁੱਖੀ ਦਖਲ ਨਹੀਂ ਹੈ। ਇਸ ਲਈ ਅਜਿਹੇ ਅਡਵਾਂਸ ਲਈ ਕਲੇਮ ਸੈਟਲਮੈਂਟ ਦਾ ਸਮਾਂ 10 ਦਿਨਾਂ ਤੋਂ ਘਟ ਕੇ ਤਿੰਨ-ਚਾਰ ਦਿਨ ਰਹਿ ਗਿਆ ਹੈ। ਸਿਸਟਮ ਦੁਆਰਾ ਤਸਦੀਕ ਨਾ ਕੀਤੇ ਜਾ ਸਕਣ ਵਾਲੇ ਕਲੇਮ ਵਾਪਸ ਜਾਂ ਅਸਵੀਕਾਰ ਨਹੀਂ ਕੀਤੇ ਜਾਂਦੇ ਹਨ। ਉਹਨਾਂ ਨੂੰ ਦੂਜੇ ਪੱਧਰ ਦੀ ਪੜਤਾਲ ਅਤੇ ਪ੍ਰਵਾਨਗੀ ਲਈ ਅੱਗੇ ਲਿਜਾਇਆ ਜਾਂਦਾ ਹੈ। ਰਿਹਾਇਸ਼, ਵਿਆਹ ਅਤੇ ਸਿੱਖਿਆ ਆਦਿ ਵਰਗੇ ਉਦੇਸ਼ਾਂ ਲਈ ਤਕਨਾਲੋਜੀ ਅਧਾਰਤ ਆਟੋਮੈਟਿਕ ਕਲੇਮਾਂ ਦੇ ਨਿਪਟਾਰੇ ਦੀ ਪ੍ਰਣਾਲੀ ਬਹੁਤ ਸਾਰੇ ਮੈਂਬਰਾਂ ਨੂੰ ਘੱਟ ਸਮੇਂ ਵਿੱਚ ਫੰਡ ਪ੍ਰਾਪਤ ਕਰਨ ਵਿੱਚ ਸਿੱਧੇ ਤੌਰ ‘ਤੇ ਮਦਦ ਕਰੇਗੀ। ਇਹ ਪ੍ਰਣਾਲੀ 6 ਮਈ, 2024 ਨੂੰ ਦੇਸ਼ ਭਰ ਵਿੱਚ ਲਾਗੂ ਕੀਤੀ ਗਈ ਸੀ ਅਤੇ ਉਦੋਂ ਤੋਂ EPFO ​​ਨੇ ਇਸ ਤੇਜ਼ੀ ਨਾਲ ਸੇਵਾ ਪ੍ਰਦਾਨ ਕਰਨ ਦੀ ਪਹਿਲਕਦਮੀ ਦੇ ਤਹਿਤ 45.95 ਕਰੋੜ ਰੁਪਏ ਦੇ 13,011 ਮਾਮਲਿਆਂ ਨੂੰ ਮਨਜ਼ੂਰੀ ਦਿੱਤੀ ਹੈ।...

video viral new new

ਬਲਜਿੰਦਰ ਸਿੰਘ ਮਹੰਤ, ਮੁਹਾਲੀ : ਜ਼ੀਰਕਪੁਰ ਦੇ ਇੱਕ ਨਿੱਜੀ ਹੋਟਲ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਨੌਜਵਾਨ ਨੂੰ ਨੰਗਾ ਕਰ ਕੇ ਕੁੱਟਮਾਰ ਕੀਤੇ ਜਾਣ ਦੀ ਸੀਸੀਟੀਵੀ ਫੁਟੇਜ ਵਾਇਰਲ ਹੋ ਰਹੀ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਤਿੰਨ ਨੌਜਵਾਨਾਂ ਨੇ ਜ਼ਬਰਦਸਤੀ ਹੋਟਲ ਦੇ ਕਮਰੇ 'ਚ ਦਾਖਲ ਹੋ ਕੇ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਪ੍ਰਾਈਵੇਟ ਪਾਰਟ 'ਚ ਇੱਕ ਰਾਡ ਵੀ ਪਾਈ ਗਈ ਹੈ। ਇਸ ਤੋਂ ਬਾਅਦ, ਨੌਜਵਾਨ ਨੂੰ ਇਲਾਜ ਲਈ ਢਕੋਲੀ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।ਪੁਲਿਸ ਅਨੁਸਾਰ ਦੋਵਾਂ ਹੋਟਲ ਮਾਲਕਾਂ ਵਿੱਚ ਪੁਰਾਣੀ ਦੁਸ਼ਮਣੀ ਚੱਲ ਰਹੀ ਹੈ। ਇਹ ਰੰਜਿਸ਼ ਗਾਹਕਾਂ ਨਾਲ ਚੱਲ ਰਹੀ ਹੈ। ਇਸੇ ਕਾਰਨ ਇਸ ਨੌਜਵਾਨ 'ਤੇ ਹਮਲਾ ਕੀਤਾ ਗਿਆ ਹੈ। ਫਿਲਹਾਲ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੀੜਤ ਦੀ ਪਛਾਣ ਆਕਾਸ਼ ਗਾਂਧੀ ਵਜੋਂ ਹੋਈ ਹੈ। ਪੁਲਿਸ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਚੰਡੀਗੜ੍ਹ ਤੇ ਮੁਹਾਲੀ ਵਿਚ ਹੋਟਲ ਦੇ ਕਮਰੇ ਦੇ ਰੇਟ ਜ਼ਿਆਦਾ ਹੋਣ ਕਾਰਨ ਲੋਕ ਇਸ ਖੇਤਰ ਵਿਚ ਰਹਿਣ ਨੂੰ ਤਰਜੀਹ ਦਿੰਦੇ ਹਨ, ਇਹ ਇਲਾਕਾ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਪ੍ਰਵੇਸ਼ ਨਾਲ ਜੁੜਿਆ ਹੋਇਆ ਹੈ। ਇੱਥੇ ਹੋਟਲ ਦੇ ਕਮਰੇ ਸਸਤੇ ਭਾਅ 'ਤੇ ਉਪਲਬਧ ਹਨ। ਇਹੀ ਕਾਰਨ ਹੈ ਕਿ ਹੋਟਲ ਮਾਲਕ ਇੱਕ ਦੂਜੇ ਨਾਲ ਅਜਿਹਾ ਵਿਹਾਰ ਕਰਦੇ ਹਨ। ਪੁਲਿਸ ਨੇ ਹਸਪਤਾਲ ਜਾ ਕੇ ਪੀੜਤਾ ਦੇ ਬਿਆਨ ਦਰਜ ਕੀਤੇ। ਹੁਣ ਇਸ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

jalandhar newsw new

ਜਲੰਧਰ-ਪੰਜਾਬ ਦੇ ਜਲੰਧਰ ਦੇ ਪਿੰਡ ਦੁਸਾਂਝ ਕਲਾਂ ਵਿਚ ਵੱਡੀ ਘਟਨਾ ਵਾਪਰੀ ਹੈ। ਇਹ ਪਿੰਡ ਪ੍ਰਸਿੱਧ ਪੰਜਾਬੀ ਗਾਇਕ ਦਲਜੀਤ ਦੁਸਾਂਝ ਦਾ ਜੱਦੀ ਪਿੰਡ ਹੈ।ਗੁਰਦੁਆਰਾ ਸਾਹਿਬ ’ਚ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਹਲਕਾ ਫ਼ਿਲੌਰ ਦੇ ਪਿੰਡ ਦੁਸਾਂਝ ਕਲਾਂ ਗੁਰਦੁਆਰਾ ਧਰਮ ਦੁਵਾਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਾਹਿਬ ਸੁਰਿੰਦਰ ਸਿੰਘ ਸੋਢੀ ਉਮਰ ਕਰੀਬ 43 ਸਾਲ ਦੀ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੁਗਿੰਦਰ ਸਿੰਘ ਨੇ ਦੱਸਿਆ ਕਿ ਨਿਸ਼ਾਨ ਸਾਹਿਬ ਚੜ੍ਹਾਉਣ ਸਮੇਂ ਉਪਰੋਂ ਲੰਘ ਰਹੀ ਬਿਜਲੀ ਦੀ ਤਾਰ ਨਾਲ ਨਿਸ਼ਾਨ ਸਾਹਿਬ ਟਕਰਾਉਣ ਨਾਲ ਕਰੰਟ ਲੱਗਣ ਕਾਰਨ ਗ੍ਰੰਥੀ ਸਿੰਘ ਦੀ ਮੌਤ ਹੋ ਗਈ। ਇਸ ਮੌਤ ਕਾਰਨ ਇਲਾਕੇ ’ਚ ਸੋਗ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸੋਢੀ ਕਰੀਬ 32 ਸਾਲਾਂ ਤੋਂ ਪਿੰਡ ਦੁਸਾਂਝ ਕਲਾਂ ’ਚ ਪਰਿਵਾਰ ਸਮੇਤ ਰਹਿ ਰਿਹਾ ਸੀ। ਸੋਢੀ ਆਪਣੇ ਪਿੱਛੇ ਪਰਿਵਾਰ ’ਚੋਂ ਬਜ਼ੁਰਗ ਮਾਤਾ, ਪਤਨੀ, ਬੇਟਾ ਤੇ ਬੇਟੀ ਛੱਡ ਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਦੁਸਾਂਝ ਕਲਾਂ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।  

flights robbery new

ਦਿੱਲੀ ਪੁਲਿਸ ਨੇ ਇੱਕ ਅਜਿਹੇ ਚੋਰ ਨੂੰ ਗ੍ਰਿਫਤਾਰ ਕੀਤਾ ਹੈ ਜੋ ਹਵਾਈ ਜਹਾਜ਼ ਵਿੱਚ ਹੀ ਚੋਰੀਆਂ ਕਰਦਾ ਸੀ। ਚੋਰੀ ਨੂੰ ਅੰਜਾਮ ਦੇਣ ਲਈ ਉਸ ਨੇ ਪਿਛਲੇ ਇੱਕ ਸਾਲ ਵਿੱਚ 110 ਦਿਨ 200 ਫਲਾਈਟਾਂ ਵਿੱਚ ਸਫਰ ਕੀਤਾ। ਪੁਲਿਸ ਅਨੁਸਾਰ ਮੁਲਜ਼ਮ ਪਹਿਲਾਂ ਰੇਲ ਗੱਡੀਆਂ ਵਿੱਚ ਗਹਿਣੇ ਚੋਰੀ ਕਰਦਾ ਸੀ ਪਰ ਉਸ ਨੇ ਆਪਣੇ ਆਪ ਨੂੰ ਅਪਗ੍ਰੇਡ ਕੀਤਾ ਅਤੇ ਫਿਰ ਹਵਾਈ ਜਹਾਜ਼ਾਂ ਵਿੱਚ ਚੋਰੀ ਕਰਨ ਲੱਗ ਪਿਆ। ਇਸ ਤਰ੍ਹਾਂ ਮਾਮਲਾ ਸਾਹਮਣੇ ਆਇਆਆਈਜੀਆਈ ਏਅਰਪੋਰਟ ਦੀ ਡੀਸੀਪੀ ਊਸ਼ਾ ਰੰਗਰਾਣੀ ਅਨੁਸਾਰ ਹੈਦਰਾਬਾਦ ਪੁਲਿਸ ਨੂੰ ਚੋਰੀ ਦੀ ਜ਼ੀਰੋ ਐਫਆਈਆਰ ਮਿਲੀ ਹੈ। ਇਸ ਸਬੰਧੀ ਸ਼ਿਕਾਇਤਕਰਤਾ ਹੈਦਰਾਬਾਦ ਦੀ ਰਹਿਣ ਵਾਲੀ ਔਰਤ ਸੁਧਾਰਾਨੀ ਪਥੂਰੀ ਨੇ ਦੱਸਿਆ ਕਿ ਉਹ 11 ਅਪ੍ਰੈਲ 2024 ਨੂੰ ਏਅਰ ਇੰਡੀਆ ਦੀ ਫਲਾਈਟ ਰਾਹੀਂ ਹੈਦਰਾਬਾਦ ਤੋਂ ਆਈਜੀਆਈ ਏਅਰਪੋਰਟ ਲਈ ਗਈ ਸੀ। ਉਸ ਨੇ ਨਵੀਂ ਦਿੱਲੀ ਤੋਂ ਅਮਰੀਕਾ ਲਈ ਫਲਾਈਟ ਲੈਣੀ ਸੀ। ਇਸ ਯਾਤਰਾ ਦੌਰਾਨ ਕਿਸੇ ਨੇ ਉਸ ਦੇ ਹੈਂਡਬੈਗ ਵਿਚ ਰੱਖੇ ਕਰੀਬ 7 ਲੱਖ ਰੁਪਏ ਦੇ ਗਹਿਣੇ ਚੋਰੀ ਕਰ ਲਏ। ਇਸੇ ਤਰ੍ਹਾਂ ਇਕ ਹੋਰ ਸ਼ਿਕਾਇਤਕਰਤਾ ਵਰਿੰਦਰਜੀਤ ਸਿੰਘ ਵਾਸੀ ਅਮਰੀਕਾ ਨੇ ਦੋਸ਼ ਲਾਇਆ ਸੀ ਕਿ ਉਹ 22 ਫਰਵਰੀ 2024 ਨੂੰ ਅੰਮ੍ਰਿਤਸਰ ਤੋਂ ਆਈਜੀਆਈ ਹਵਾਈ ਅੱਡੇ ਤੱਕ ਹਵਾਈ ਸਫਰ ਕਰਕੇ ਗਿਆ ਸੀ। ਉਸ ਨੇ ਅੱਗੇ ਫਰੈਂਕਫਰਟ ਜਾਣਾ ਸੀ। ਯਾਤਰਾ ਦੌਰਾਨ ਉਸ ਦੇ ਕੈਬਿਨ ਬੈਗ ਵਿੱਚੋਂ 20 ਲੱਖ ਰੁਪਏ ਦੇ ਗਹਿਣੇ ਚੋਰੀ ਹੋ ਗਏ। ਸੀਸੀਟੀਵੀ ਫੁਟੇਜ ਵਿੱਚ ਦੇਖਿਆ ਗਿਆਮਾਮਲੇ ਦੀ ਜਾਂਚ ਦੌਰਾਨ ਏਅਰ ਇੰਡੀਆ ਦੇ ਅਧਿਕਾਰੀਆਂ ਦੀ ਮਦਦ ਨਾਲ ਆਈਜੀਆਈ ਏਅਰਪੋਰਟ, ਅੰਮ੍ਰਿਤਸਰ ਏਅਰਪੋਰਟ ਅਤੇ ਹੈਦਰਾਬਾਦ ਏਅਰਪੋਰਟ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਗਈ। ਸੈਂਕੜੇ ਕੈਮਰਿਆਂ ਤੋਂ ਵੀਡੀਓ ਫੁਟੇਜ ਦੀ ਜਾਂਚ ਕਰਨ ਤੋਂ ਬਾਅਦ, ਇੱਕ ਸ਼ੱਕੀ ਨੂੰ ਸ਼ਾਰਟਲਿਸਟ ਕੀਤਾ ਗਿਆ ਸੀ। ਇਹ ਸ਼ੱਕੀ ਦੋਵਾਂ ਉਡਾਣਾਂ 'ਤੇ ਦੇਖਿਆ ਗਿਆ ਸੀ। ਜਿਸ ਵਿੱਚ ਚੋਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਸਨ। ਸਬੰਧਤ ਏਅਰਲਾਈਨਜ਼ ਤੋਂ ਸ਼ੱਕੀ ਯਾਤਰੀ ਦਾ ਫ਼ੋਨ ਨੰਬਰ ਲਿਆ ਗਿਆ ਸੀ। ਹਾਲਾਂਕਿ, ਏਅਰਲਾਈਨਜ਼ ਨੂੰ ਧੋਖਾ ਦੇਣ ਲਈ ਉਸ ਨੇ ਬੁਕਿੰਗ ਦੇ ਸਮੇਂ ਇੱਕ ਜਾਅਲੀ ਨੰਬਰ ਦਾਖਲ ਕੀਤਾ ਸੀ ਅਤੇ ਇਹ ਨੰਬਰ ਕਿਸੇ ਹੋਰ ਦੇ ਨਾਮ 'ਤੇ ਦਰਜ ਕੀਤਾ ਗਿਆ ਸੀ। ਜਾਂਚ ਤੋਂ ਬਾਅਦ ਸ਼ੱਕੀ ਦਾ ਅਸਲੀ ਨੰਬਰ ਪਤਾ ਲੱਗਾ ਤੇ ਪਤਾ ਲੱਗਾ ਕਿ ਸ਼ੱਕੀ ਪਹਾੜਗੰਜ ਇਲਾਕੇ ਦਾ ਰਹਿਣ ਵਾਲਾ ਹੈ। ਸ਼ੱਕੀ ਦੀ ਤਸਵੀਰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਾਸਲ ਕੀਤੀ ਗਈ ਸੀ ਅਤੇ ਪਹਾੜਗੰਜ ਦੇ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕਾਂ ਨੂੰ ਦਿਖਾਈ ਗਈ ਸੀ। ਮੁਲਜ਼ਮ ਪਹਾੜਗੰਜ ਸਥਿਤ ਰਿੱਕੀ ਡੀਲਕਸ ਨਾਂ ਦੇ ਗੈਸਟ ਹਾਊਸ ਦੀ ਉਪਰਲੀ ਮੰਜ਼ਿਲ 'ਤੇ ਰਹਿ ਰਿਹਾ ਸੀ। ਇਹ ਵੀ ਖੁਲਾਸਾ ਹੋਇਆ ਕਿ ਉਹ ਇਸ ਗੈਸਟ ਹਾਊਸ ਦਾ ਮਾਲਕ ਸੀ। ਇਸ ਤੋਂ ਬਾਅਦ, ਮੁਲਜ਼ਮ ਨੂੰ ਫੜ ਲਿਆ ਗਿਆ। ਮੁਲਜ਼ਮ ਦੀ ਪਛਾਣ 40 ਸਾਲਾ ਰਾਜੇਸ਼ ਕਪੂਰ ਵਜੋਂ ਹੋਈ ਹੈ। ਮੁਲਜ਼ਮ ਤੋਂ ਪੁੱਛਗਿੱਛ ਕਰਨ ’ਤੇ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ। ਉਸ ਨੇ ਖੁਲਾਸਾ ਕੀਤਾ ਕਿ ਉਹ ਫਲਾਈਟਾਂ ਵਿੱਚ ਹੈਂਡਬੈਗ ਲੈ ਕੇ ਜਾਣ ਵਾਲੀਆਂ ਬਜ਼ੁਰਗ ਮਹਿਲਾ ਯਾਤਰੀਆਂ ਨੂੰ ਨਿਸ਼ਾਨਾ ਬਣਾਉਂਦਾ ਸੀ। ਕਈ ਮੌਕਿਆਂ 'ਤੇ ਉਹ ਜਹਾਜ਼ 'ਚ ਨਿਸ਼ਾਨਾ ਦੇਖ ਕੇ ਏਅਰਲਾਈਨਜ਼ ਵਾਲਿਆਂ ਨੂੰ ਆਪਣੀ ਸੀਟ ਬਦਲ ਕੇ ਆਪਣੇ ਕੋਲ ਬੈਠਣ ਲਈ ਮਿਲ ਜਾਂਦਾ। ਜੂਏ 'ਤੇ ਖਰਚ ਦਿੱਤੇ ਪੈਸੇਪਹਾੜਗੰਜ 'ਚ ਮੁਲਜ਼ਮ ਦੇ ਘਰੋਂ ਵੱਡੀ ਮਾਤਰਾ 'ਚ ਸੋਨੇ-ਚਾਂਦੀ ਦੇ ਗਹਿਣੇ ਬਰਾਮਦ ਹੋਏ ਹਨ। ਹਾਲਾਂਕਿ, ਉਸ ਨੇ ਇਹ ਵੀ ਖੁਲਾਸਾ ਕੀਤਾ ਕਿ ਉਸ ਨੇ ਕਰੋਲ ਬਾਗ ਦੇ ਸ਼ਰਦ ਜੈਨ ਨਾਮਕ ਗਹਿਣੇ ਨੂੰ ਵੇਚ ਦਿੱਤਾ ਸੀ। ਉਸ ਨੇ ਦੱਸਿਆ ਕਿ ਉਸ ਨੇ ਚੋਰੀ ਦੇ 11 ਮਾਮਲਿਆਂ ਵਿਚ ਦੋਸ਼ੀ ਪਾਇਆ ਸੀ, ਵਿੱੱਚ ਸ਼ਾਮਲ. ਇਨ੍ਹਾਂ ਵਿੱਚੋਂ 5 ਕੇਸ ਆਈਜੀਆਈ ਏਅਰਪੋਰਟ ਦੇ ਹਨ। ਪੁਲਿਸ ਨੇ ਰਿਸੀਵਰ ਸ਼ਰਦ ਜੈਨ ਨੂੰ ਗ੍ਰਿਫਤਾਰ ਕਰ ਲਿਆ। ਇਹ ਬਰਾਮਦ ਹੋਇਆਮੁਲਜ਼ਮ ਰਾਜੇਸ਼ ਕਪੂਰ ਨੇ ਦਿੱਲੀ, ਚੇਨਈ, ਹੈਦਰਾਬਾਦ, ਚੰਡੀਗੜ੍ਹ, ਬੈਂਗਲੁਰੂ, ਬੰਬਈ ਅਤੇ ਅੰਮ੍ਰਿਤਸਰ ਵਰਗੇ ਹਵਾਈ ਅੱਡਿਆਂ ਤੋਂ ਰਵਾਨਾ ਹੋਣ ਵਾਲੀਆਂ ਕਈ ਏਅਰਲਾਈਨਾਂ ਵਿੱਚ ਮਹਿਲਾ ਯਾਤਰੀਆਂ ਦੇ ਬੈਗ ਵਿੱਚੋਂ ਕੀਮਤੀ ਸਮਾਨ ਚੋਰੀ ਕਰਨ ਦੀ ਗੱਲ ਵੀ ਕਬੂਲ ਕੀਤੀ ਹੈ। ਆਪਣੀ ਪਛਾਣ ਛੁਪਾਉਣ ਲਈ, ਰਾਜੇਸ਼ ਕਪੂਰ ਨੇ ਕਈ ਵਾਰ ਯੋਜਨਾ ਦੇ ਹਿੱਸੇ ਵਜੋਂ ਆਪਣੇ ਮ੍ਰਿਤਕ ਭਰਾ ਰਿਸ਼ੀ ਕਪੂਰ ਦੇ ਨਾਮ 'ਤੇ ਟਿਕਟਾਂ ਬੁੱਕ ਕਰਵਾਈਆਂ। ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਸੋਨੇ-ਚਾਂਦੀ ਦੇ ਗਹਿਣਿਆਂ ਤੋਂ ਇਲਾਵਾ 660 ਛੋਟੇ ਹੀਰੇ ਬਰਾਮਦ ਕੀਤੇ ਗਏ ਹਨ।...

fatehgarh sahib accident new

ਫਤਹਿਗੜ੍ਹ ਸਾਹਿਬ : ਬੀਤੇ ਦਿਨੀਂ ਵਿਆਹ ਦੀ ਪਾਰਟੀ ਅਟੈਂਡ ਕਰਨ ਜਾ ਰਹੇ ਜੋੜੇ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ, ਇਹ ਹਾਦਸਾ ਸਰਹਿੰਦ-ਪਟਿਆਲਾ ਰੋਡ 'ਤੇ ਪਿੰਡ ਨਲੀਨੀ ਨੇੜੇ ਵਾਪਰਿਆ। ਇਸ ਵਿਚ 6 ਔਰਤਾਂ ਤੇ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਸਰਹਿੰਦ ਪਟਿਆਲਾ ਰੋਡ ਜਾਮ ਕਰ ਕੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ 'ਤੇ ਵੱਡੇ ਦੋਸ਼ ਲਗਾਏ। ਇਸ ਸਬੰਧੀ ਥਾਣਾ ਮੂਲੇਪੁਰ ਦੇ ਐੱਸਐੱਚਓ ਬਲਬੀਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਨੌ ਲੱਖਾ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਦੇ ਦੋ ਲੜਕੇ ਅਤੇ ਇੱਕ ਲੜਕੀ ਹੈ। ਉਸ ਦੇ ਲੜਕੇ ਮਨਦੀਪ ਸਿੰਘ ਦਾ 12 ਮਈ ਨੂੰ ਵਿਆਹ ਸੀ ਅਤੇ ਵਿਆਹ ਤੋਂ ਬਾਅਦ 12 ਮਈ ਦੀ ਸ਼ਾਮ ਨੂੰ ਹੀ ਸਰਕਾਰੀ ਪੈਲੇਸ ਨੀਲੀ ਵਿਖੇ ਪਾਰਟੀ ਰੱਖੀ ਹੋਈ ਸੀ। ਉਹ ਆਪਣੀ ਕਾਰ ’ਚ ਸਵਾਰ ਹੋ ਕੇ ਪਿੰਡ ਨੌਲੱਖਾ ਤੋਂ ਨਲੀਨੀ ਪੈਲੇਸ ਨੂੰ ਜਾ ਰਿਹਾ ਸੀ, ਉਨ੍ਹਾਂ ਦੇ ਅੱਗੇ ਅੱਗੇ ਇਨੋਵਾ ਕਾਰ ਨੂੰ ਡਰਾਈਵਰ ਬਹਾਦਰ ਸਿੰਘ ਵਾਸੀ ਖਰੌੜਾ ਚਲਾ ਰਿਹਾ ਸੀ।ਇਸ ਦੌਰਾਨ ਜਦੋਂ ਇਨੋਵਾ ਕਾਰ ਨਿਊ ਵੈਸ਼ਨੋ ਫੈਮਿਲੀ ਢਾਬਾ ਪਿੰਡ ਨਲੈਨੀ ਨੂੰ ਕਰਾਸ ਕਰ ਕੇ ਨਰੇਲੀ ਕੱਟ ਕੋਲ ਪੁੱਜੀ ਤਾਂ ਸਰਹਿੰਦ ਵਾਲੇ ਪਾਸਿਓਂ ਆ ਰਹੇ ਕੈਂਟਰ ਨੇ ਬੜੀ ਲਾਪਰਵਾਹੀ ਨਾਲ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਕੈਂਟਰ ਚਾਲਕ ਕੈਂਟਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਹਾਦਸੇ ’ਚ ਸੁਨੀਤਾ ਅਤੇ ਦਿਲਵਾਰਾ ਸਿੰਘ ਦੀ ਮੌਤ ਹੋ ਗਈ। ਜਦਕਿ ਹਾਦਸੇ ’ਚ ਹਰਵਿੰਦਰ ਕੌਰ, ਰਣਧੀਰ ਕੌਰ, ਗੁਰਮੀਤ ਕੌਰ, ਮੀਨਾਂ ਦੇਵੀ, ਅਰਸ਼ਦੀਪ ਕੌਰ ਅਤੇ ਰਮਨਦੀਪ ਕੌਰ, ਡਰਾਈਵਰ ਬਹਾਦਰ ਸਿੰਘ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।  ਸੁਨੀਤਾ ਅਤੇ ਦਿਲਵਾਰਾ ਸਿੰਘ ਦੀਆਂ ਲਾਸ਼ਾਂ ਦਾ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ। ਕੈਂਟਰ ਚਾਲਕ ਖ਼ਿਲਾਫ਼ ਥਾਣਾ ਮੂਲੇਪੁਰ ਵਿਖੇ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਸਬ ਇੰਸਪੈਕਟਰ ਬਲਵਿੰਦਰ ਸਿੰਘ ਕਰ ਰਹੇ ਹਨ।

student news

ਰੋਪੜ-ਬੀਤੇ ਦਿਨੀਂ ਸੀਬੀਐਸਈ (cbse result) ਨੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਸੀ। ਇਸ ਮਗਰੋਂ ਇੱਕ ਵਿਦਿਆਰਥੀ ਨੇ 12ਵੀਂ ਜਮਾਤ ਵਿਚੋਂ ਘੱਟ ਨੰਬਰ ਆਉਣ ਉਤੇ ਖੁਦਕੁਸ਼ੀ ਕਰ ਲਈ ਹੈ। ਵਿਦਿਆਰਥੀ ਦਾ ਪਿਤਾ ਦੁਬਈ (dubai) ਵਿੱਚ ਕੰਮ ਕਰਦਾ ਹੈ।ਜਾਣਕਾਰੀ ਅਨੁਸਾਰ ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਨਯਾ ਨੰਗਲ ਵਿੱਚ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੇ 12ਵੀਂ ਜਮਾਤ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਕਾਰਨ ਐਲਾਨੇ ਗਏ ਨਤੀਜਿਆਂ ਵਿੱਚ ਘੱਟ ਅੰਕ ਆਉਣਾ ਦੱਸਿਆ ਜਾ ਰਿਹਾ ਹੈ।ਸਬ-ਡਵੀਜ਼ਨ ਨੰਗਲ ਦੇ ਪਿੰਡ ਸੰਗਤਪੁਰ ਦੇ ਰਹਿਣ ਵਾਲੇ ਵਿਦਿਆਰਥੀ ਹਰਮਨਪ੍ਰੀਤ ਸਿੰਘ ਨੇ ਅੱਜ ਖੁਦਕੁਸ਼ੀ (suicide) ਕਰ ਲਈ। ਵਿਦਿਆਰਥੀ ਦਾ ਪਿਤਾ ਦੁਬਈ ‘ਚ ਕੰਮ ਕਰਦਾ ਹੈ, ਜਦਕਿ ਘਟਨਾ ਸਮੇਂ ਉਹ ਘਰ ‘ਚ ਇਕੱਲਾ ਸੀ। ਜਾਣਕਾਰੀ ਅਨੁਸਾਰ ਸੇਂਟ ਸੋਲਜਰ ਸਕੂਲ ਨਵਾਂ ਨੰਗਲ ਦੇ ਵਿਦਿਆਰਥੀ ਹਰਮਨ ਨੇ ਅੱਜ ਆਪਣੇ 12ਵੀਂ ਦੇ ਨਤੀਜੇ ਵਿੱਚ ਘੱਟ ਅੰਕ ਆਉਣ ਕਾਰਨ ਇਹ ਕਦਮ ਚੁੱਕਿਆ ਹੈ। ਨਵਾਂ ਨੰਗਲ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਚੌਕੀ ਇੰਚਾਰਜ ਰਜਿੰਦਰ ਅਨੁਸਾਰ ਇਸ ਹੱਸਮੁੱਖ ਸੁਭਾਅ ਦੇ ਵਿਦਿਆਰਥੀ ਨੇ ਸਕੂਲ ਦੇ ਨਤੀਜਿਆਂ ਨੂੰ ਲੈ ਕੇ ਤਣਾਅ ਵਿਚ ਆ ਕੇ ਉਕਤ ਕਦਮ ਚੁੱਕਿਆ।

crime amritsar new

Amritsar News : ਅੰਮ੍ਰਿਤਸਰ ਵਿਖੇ ਰਿਸ਼ਤਿਆਂ ਨੂੰ ਤਾਰ ਤਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਨੌਜਵਾਨ ਨੇ ਆਪਣੇ ਹੀ ਪਿਤਾ ਨੂੰ ਗੋ.ਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਫਿਰ ਆਪਣੇ ਆਪ ਨੂੰ ਵੀ ਗੋ.ਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਦਰਅਸਲ, ਛੋਟੀ ਜਿਹੀ ਗੱਲ ਨੂੰ ਲੈ ਕੇ ਪਿਓ-ਪੁੱਤ ਦੇ ਵਿੱਚ ਤਕਰਾਰ ਹੋਈ ਸੀ ਪਰ ਗੁੱਸੇ ਵਿੱਚ ਆਏ ਪੁੱਤ ਨੇ ਵਾਰਦਾਤ ਨੂੰ ਅੰਜਾਮ ਦੇ ਦਿੱਤਾ।ਦੱਸਿਆ ਜਾ ਰਿਹਾ ਹੈ ਕਿ ਥਾਣਾ ਕੰਬੋਅ ਦੇ ਅਧੀਨ ਪਿੰਡ ਨੰਗਲੀ ਵਿਖੇ ਇਹ ਖੌਫਨਾਕ ਘਟਨਾ ਵਾਪਰੀ  ਹੈ। ਜਿੱਥੇ CBSE ਦੇ ਕੱਲ੍ਹ ਆਏ ਬਾਹਰਵੀਂ ਦੇ ਨਤੀਜੇ ਵਿੱਚ ਪੁੱਤਰ ਦੇ ਨੰਬਰ ਘੱਟ ਆਉਣ ਅਤੇ ਵਿਦੇਸ਼ ਜਾਣ ਨੂੰ ਲੈ ਕੇ ਨੌਜਵਾਨ ਦੀ ਆਪਣੇ ਪਿਤਾ ਨਾਲ ਤਕਰਾਰ ਹੋਈ ਸੀ। ਇਸ ਦੇ ਚਲਦੇ ਗੁੱਸੇ ਵਿੱਚ ਆ ਕੇ ਨੌਜਵਾਨ ਨੇ ਆਪਣੇ ਹੀ ਪਿਤਾ ਨੂੰ ਗੋਲੀ ਮਾਰ ਦਿੱਤੀ। ਫਿਰ ਪੁੱਤ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਜੀਵਨ ਲੀਲ੍ਹ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਗੰਭੀਰ ਹਾਲਤ ਵਿੱਚ ਪਿਓ ਨੂੰ ਹਸਪਤਾਲ ਲੈ ਕੇ ਜਾ ਰਹੇ ਸੀ ਤਾਂ ਰਸਤੇ ਦੇ ਵਿੱਚ ਹੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਰੁਪਿੰਦਰ ਸਿੰਘ ਹੈ। ਮ੍ਰਿਤਕ ਰੁਪਿੰਦਰ ਸਿੰਘ ਦਾ ਲੜਕਾ ਅਮਰਦੀਪ ਸਿੰਘ ਗੰਭੀਰ ਹਾਲਤ ਵਿਚ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਤਿੰਨ ਦੇ ਕਰੀਬ ਗੋਲੀਆਂ ਚੱਲੀਆਂ ਸਨ। ਨੌਜਵਾਨ ਅਮਰਦੀਪ ਸਿੰਘ ਦੇ ਦਿਲ ਵਿੱਚ ਗੋਲੀ ਲੱਗੀ ਹੈ। ਗੋਲੀ ਚੱਲਣ ਦੀ ਘਟਨਾ ਨੂੰ ਲੈ ਕੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਵੇਖਣ ਨੂੰ ਮਿਲਿਆ। ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਜਾਂਚ ਸ਼ੁਰੂ ਕੀਤੀ। 

weather 14 052024 new

Weather Update : ਪੰਜਾਬ ਵਿਚ ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਵਾਲਾ ਹੈ। ਇਸ ਕਾਰਨ ਤਾਪਮਾਨ ਵਧਣ ਕਾਰਨ ਗਰਮੀ ਆਪਣੇ ਤੇਵਰ ਵਿਖਾਏਗੀ। ਸੂਬੇ ਵਿੱਚ 16 ਅਤੇ 17 ਮਈ ਨੂੰ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ ਚਾਰ ਡਿਗਰੀ ਤੱਕ ਵਧ ਸਕਦਾ ਹੈ। ਅਜਿਹੇ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਦੱਖਣੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 44 ਤੋਂ 46 ਡਿਗਰੀ ਅਤੇ ਉੱਤਰੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ 41-44 ਡਿਗਰੀ ਰਹਿ ਸਕਦਾ ਹੈ। ਇਸ ਕਾਰਨ ਲੂ ਚੱਲੇਗੀ ਅਤੇ ਲੋਕਾਂ ਨੂੰ ਇਸ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।ਵਿਭਾਗ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਤੇਜ਼ ਧੁੱਪ ਤੋਂ ਬਚਣ ਲਈ ਕਿਹਾ ਹੈ। ਪਾਣੀ ਲੁੜੀਂਦੀ ਮਾਤਰਾ ਵਿਚ ਪੀਓ। ਹਲਕੇ ਰੰਗ ਦੇ ਢਿੱਲੇ ਕੱਪੜੇ ਪਾਓ ਅਤੇ ਆਪਣੇ ਸਿਰ ਨੂੰ ਕੱਪੜੇ, ਟੋਪੀ ਅਤੇ ਛੱਤਰੀ ਨਾਲ ਢੱਕੋ। ਵਿਭਾਗ ਮੁਤਾਬਕ ਲਗਾਤਾਰ 4-5 ਦਿਨ ਮੌਸਮ ਖੁਸ਼ਕ ਰਹੇਗਾ, ਜਿਸ ਕਾਰਨ ਗਰਮੀ ਵਧੇਗੀ। ਇਹ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਲਈ ਜ਼ਿਆਦਾ ਖ਼ਤਰਨਾਕ ਹੈ, ਇਸ ਲਈ ਉਨ੍ਹਾਂ ਨੂੰ ਇਸ ਤੋਂ ਖਾਸ ਤੌਰ ‘ਤੇ ਬਚਣ ਦੀ ਲੋੜ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੀਆਂ ਕੁਝ ਥਾਵਾਂ ‘ਤੇ ਮੀਂਹ ਕਾਰਨ ਤਾਪਮਾਨ ‘ਚ ਬਦਲਾਅ ਆਇਆ ਹੈ।ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪਟਿਆਲਾ ਵਿੱਚ 39 ਡਿਗਰੀ, ਸਮਰਾਲਾ ਵਿੱਚ 39.1 ਡਿਗਰੀ ਅਤੇ ਮੁਹਾਲੀ ਵਿੱਚ 37.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪਿਛਲੇ ਕੁੱਲ ਔਸਤ ਅਧਿਕਤਮ ਤਾਪਮਾਨ ਨਾਲੋਂ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।