ਨਵਾਂਸ਼ਹਿਰ ਸਬ-ਡਵੀਜ਼ਨ ਬਲਾਚੌਰ ਦੇ ਪਿੰਡ ਮਹਿਮੂਦਪੁਰ ਮੰਡੇਰ ਵਿਖੇ ਵੱਡੀ ਘਟਨਾ ਸਾਹਮਣੇ ਆਈ ਹੈ। ਗੁਰਦੁਆਰਾ ਸਾਹਿਬ ਵਿਖੇ ਰਾਤ ਸਮੇਂ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਇਸ ਹਾਦਸੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਨੁਕਸਾਨੇ ਗਏ। ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਦਰ ਥਾਣਾ ਬਲਾਚੌਰ ਨੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨੋਂ ਸਰੂਪਾਂ ਨੂੰ ਕਬਜ਼ੇ ਵਿਚ ਲੈ ਕੇ ਅੱਜ ਗੋਇੰਦਵਾਲ ਸਾਹਿਬ ਲੈ ਗਏ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਨੂੰ ਬੰਦ ਕਰਨ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਹਮੇਸ਼ਾ ਦੀ ਤਰ੍ਹਾਂ ਸੁਖ ਆਸਣ ਕਮਰੇ ਵਿੱਚ ਰੱਖਿਆ ਗਿਆ। ਸਿਰਫ਼ ਕੰਧ ਵਾਲਾ ਪੱਖਾ ਚੱਲਦਾ ਰਿਹਾ। ਸ਼ਾਰਟ ਸਰਕਟ ਕਰਕੇ ਲੱਗੀ ਅੱਗ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੁਕਸਾਨੇ ਗਏ।ਸਵੇਰੇ ਜਦੋਂ ਪਾਠੀ ਸਿੰਘ ਨੇ ਆ ਕੇ ਗੁਰਦੁਆਰਾ ਸਾਹਿਬ ਦੇ ਅੰਦਰੋਂ ਧੂੰਆਂ ਨਿਕਲਦਾ ਦੇਖਿਆ ਤਾਂ ਹੋਰ ਲੋਕਾਂ ਨੂੰ ਬੁਲਾ ਕੇ ਅੱਗ 'ਤੇ ਕਾਬੂ ਪਾਇਆ ਗਿਆ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਹੇਠਾਂ ਕਮਰੇ ਵਿਚ ਲਿਆਂਦਾ ਗਿਆ।ਖੁਸ਼ਕਿਸਮਤੀ ਇਹ ਰਹੀ ਕਿ ਅੱਗ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਥੋੜਾ ਜਿਹਾ ਨੁਕਸਾਨ ਹੋਇਆ। ਮੌਕੇ 'ਤੇ ਐਸਜੀਪੀਸੀ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ ਅਤੇ ਏਜੀਪੀਸੀ ਮੈਂਬਰਾਂ ਅਤੇ ਪੁਲਿਸ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਕਬਜ਼ੇ 'ਚ ਲੈ ਕੇ ਗੁਰਦੁਆਰਾ ਸਾਹਿਬ ਦੇ ਇਕ ਕਮਰੇ 'ਚ ਰਖਵਾ ਦਿੱਤਾ, ਜਿਸ ਨੂੰ ਅੱਜ ਅਰਦਾਸ ਉਪਰੰਤ ਪਾਲਕੀ ਸਾਹਿਬ ਗੋਇੰਦਵਾਲ ਸਾਹਿਬ ਲਈ ਰੱਖਿਆ ਗਿਆ।
ਬਠਿੰਡਾ : ਪੰਜਾਬ 'ਚ ਗਰਮੀ ਜਾਨਲੇਵਾ ਬਣ ਗਈ ਹੈ। ਨੌਤਪਾ ਦਾ ਅੱਜ ਪੰਜਵਾਂ ਦਿਨ ਹੈ ਤੇ ਪੰਜ ਦਿਨਾਂ ਵਿਚ ਗਰਮੀ ਕਾਰਨ ਕਈ ਮੌਤਾਂ ਹੋ ਚੁੱਕੀਆਂ ਹਨ। ਬਠਿੰਡਾ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਗਰਮੀ ਕਾਰਨ 4 ਲੋਕਾਂ ਦੀ ਮੌਤ ਹੋ ਗਈ। 2 ਵਿਅਕਤੀਆਂ ਦੀ ਰੇਲਵੇ ਸਟੇਸ਼ਨ ’ਤੇ ਅਤੇ ਇਕ ਵਿਅਕਤੀ ਦੀ ਗੁਡਜ਼ ਵੇਅਰਹਾਊਸ ਰੋਡ ’ਤੇ ਮੌਤ ਹੋ ਗਈ। ਤਿੰਨੇਂ ਬੇਘਰ ਅਤੇ ਬੇਸਹਾਰਾ ਸਨ ਅਤੇ ਉਨ੍ਹਾਂ ਕੋਲ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ, ਜਿਸ ਰਾਹੀਂ ਉਨ੍ਹਾਂ ਦੀ ਪਛਾਣ ਕੀਤੀ ਜਾ ਸਕੇ। ਇਸੇ ਤਰ੍ਹਾਂ ਗਿੱਦੜਬਾਹਾ ਦੇ ਰਹਿਣ ਵਾਲੇ ਮੁਕੰਦ ਲਾਲ (60) ਦੀ ਮਾਲ ਰੋਡ ’ਤੇ ਗਰਮੀ ਕਾਰਨ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਸੰਸਥਾ ਦੇ ਮੈਂਬਰਾਂ ਨੇ ਸਿਵਲ ਹਸਪਤਾਲ ਪਹੁੰਚਾਇਆ। ਇਨ੍ਹਾਂ ਮਾਮਲਿਆਂ ’ਚ ਥਾਣਾ ਜੀ. ਆਰ. ਪੀ. ਅਤੇ ਥਾਣਾ ਸਦਰ ਪੁਲਿਸ ਅਗਲੀ ਕਾਰਵਾਈ ਕਰ ਰਹੀ ਹੈ। ਧੁੱਪ ਵਿਚ ਨਿਕਲਦਿਆਂ ਲੂ ਲੱਗ ਜਾਵੇ ਤਾਂ ਕਰੋ ਇਹ ਕੰਮ ਲੂ ਲੱਗਣ ਕਾਰਨ ਸਿਹਤ ਜ਼ਿਆਦਾ ਨਾ ਵਿਗੜੇ ਇਸ ਲਈ ਇਹ ਸਾਵਧਾਨੀਆਂ ਜ਼ਰੂਰ ਵਰਤੀਆਂ ਜਾਣ। ਧੁੱਪ ਵਿਚ ਨਿਕਲਣ ਸਮੇਂ ਜੇ ਚੱਕਰ ਆਉਣ ਲੱਗਣ ਤਾਂ ਤੁਰੰਤ ਛਾਂਅ ਵਿਚ ਹੋ ਜਾਓ। ਮੁੜ੍ਹਕਾ ਸੁਕਾਉ ਅਤੇ ਹੱਥ, ਪੈਰ, ਮੁੰਹ ਪਾਣੀ ਨਾਲ ਧੋਵੋ , ਪਾਣੀ ਪੀਉ। ਜ਼ਿਆਦਾ ਸਮੱਸਿਆ ਹੋਣ ਉਤੇ ਡਾਕਟਰ ਨੂੰ ਜ਼ਰੂਰ ਦਿਖਾਉ। ਗਰਮੀ ਦੇ ਮੌਸਮ ਵਿਚ ਠੰਡੀ ਤਾਸੀਰ ਵਾਲੇ ਭੋਜਨ ਹੀ ਕਰੋ। ਇਸ ਵਿਚ ਤਾਜ਼ਾ ਮੁਸੰਮੀ ਫਲ ਉਤਮ ਰਹਿੰਦਾ ਹੈ। ਜੇਕਰ ਲੂ ਲੱਗਣ ਨਾਲ ਤੇਜ਼ ਬੁਖਾਰ ਹੋ ਗਿਆ ਤਾਂ ਠੰਡੇ ਗਿੱਲੇ ਕੱਪੜੇ ਨਾਲ ਸਰੀਰ ਨੂੰ ਪੂੰਜੋ। ਰੋਗੀ ਨੂੰ ਠੰਡੀ ਖੁੱਲੀ ਹਵਾ ਵਿਚ ਆਰਾਮ ਕਰਵਾਉ। ਪਿਆਸ ਬੁਝਾਉਣ ਲਈ ਨਿੰਬੂ ਦੇ ਰਸ ਵਿਚ ਮਿੱਟੀ ਦੇ ਘੜੇ ਜਾਂ ਸੁਰਾਹੀ ਦੇ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ। ਧੁੱਪ ਵਿਚ ਨਿਕਲਣ ਸਮੇਂ ਵਰਤੋਂ ਇਹ ਸਾਵਧਾਨੀਆਂ -ਸਿਰ ਢੱਕੋ, ਸੂਰਜ ਦੇ ਸਿੱਧੇ ਸੰਪਰਕ ਵਿੱਚ ਆਉਣ ਵੇਲੇ ਛੱਤਰੀ, ਪੱਗ, ਟੋਪੀ, ਤੌਲੀਆ ਆਦਿ ਦੀ ਵਰਤੋਂ ਕਰੋ।-ਜਦੋਂ ਵੀ ਸੰਭਵ ਹੋਵੇ ਪਾਣੀ ਪੀਓ, ਯਾਤਰਾ ਕਰਦੇ ਸਮੇਂ ਪੀਣ ਵਾਲਾ ਪਾਣੀ ਆਪਣੇ ਨਾਲ ਰੱਖੋ।-ਹਲਕੇ ਰੰਗ ਦੇ ਪਤਲੇ ਢਿੱਲੇ, ਸੂਤੀ ਕੱਪੜਿਆਂ ਨੂੰ ਤਰਜੀਹ ਦਿਓ, ਪਹਿਨੋ। -ਨਿੰਬੂ ਪਾਣੀ, ਲੱਸੀ, ਫ਼ਲਾਂ ਦੇ ਰਸ ਦੀ ਕੁਝ ਨਮਕ ਸਮੇਤ ਵਰਤੋਂ ਕਰੋ।ਜ਼ਿਆਦਾ ਪਾਣੀ ਵਾਲੇ ਮੌਸਮੀ ਫਲ ਅਤੇ ਸਬਜ਼ੀਆਂ ਖਾਓ ਜਿਵੇਂ ਕਿ ਤਰਬੂਜ, ਖਰਬੂਜ਼ਾ, ਸੰਤਰਾ, ਅੰਗੂਰ, ਅਨਾਨਾਸ, ਖੀਰਾ, ਸਲਾਦ ਜਾਂ ਹੋਰ ਸਥਾਨਕ ਤੌਰ ’ਤੇ ਉਪਲਬਧ ਫਲ ਅਤੇ ਸਬਜ਼ੀਆਂ।-ਧੁੱਪ ਵਿਚ ਨਿਕਲਦੇ ਸਮੇਂ ਜੁੱਤੀ ਜਾਂ ਚੱਪਲ ਜ਼ਰੂਰ ਪਾਓ।-ਜਿੰਨਾ ਹੋ ਸਕੇ ਘਰ ਦੇ ਅੰਦਰ ਰਹੋ। ਸਵੇਰੇ ਤੇ ਸ਼ਾਮ ਸਮੇਂ ਹੀ ਬਾਹਰ ਨਿਕਲੋ।- ਛੋਟੇ ਬੱਚੇ, ਗਰਭਵਤੀ ਔਰਤਾਂ, ਬਾਹਰ ਕੰਮ ਕਰਨ ਵਾਲੇ ਲੋਕ, ਉਹ ਲੋਕ ਜਿਨ੍ਹਾਂ ਨੂੰ ਮਾਨਸਿਕ ਰੋਗ ਹੈ, ਉਹ ਲੋਕ ਜੋ ਸਰੀਰਕ ਤੌਰ ’ਤੇ ਬਿਮਾਰ ਹਨ, ਖਾਸ ਕਰਕੇ ਦਿਲ ਦੀ ਬਿਮਾਰੀ ਜਾਂ ਹਾਈ ਬਲੱਡ ਪ੍ਰੈਸ਼ਰ ਵਾਲਿਆਂ ਦਾ ਖਾਸ ਧਿਆਨ ਰੱਖਿਆ ਜਾਵੇ।-ਇਕਦਮ ਏਸੀ ਵਿਚੋਂ ਨਿਕਲ ਕੇ ਧੁੱਪ ਵਿਚ ਜਾਂ ਧੁੱਪ ਵਿਚੋਂ ਆ ਕੇ ਇਕਦਮ ਏਸੀ ਵਿਚ ਨਾ ਬੈਠੋ। ਸਰੀਰ ਦਾ ਤਾਪਮਾਨ ਨਾਰਮਲ ਹੋਣ ਦੀ ਉਡੀਕ ਕਰੋ।-ਘਰ ਨੂੰ ਠੰਢਾ ਰੱਖੋ।-ਦੁਪਹਿਰ 12:00 ਵਜੇ ਤੋਂ ਬਾਅਦ ਦੁਪਹਿਰ 04:00 ਵਜੇ ਤੱਕ ਬਾਹਰ ਨਿਕਲਣ ਤੋਂ ਪਰਹੇਜ਼ ਕਰੋ।-ਕਾਫ਼ੀ, ਅਲਕੋਹਲ, ਚਾਹ ਅਤੇ ਕਾਰਬੋਨੇਟਿਡ ਸਾਫਟ ਡਰਿੰਕਸ ਜਾਂ ਜ਼ਿਆਦਾ ਮਾਤਰਾ ਵਿਚ ਖੰਡ ਵਾਲੇ ਪੀਣ ਵਾਲੇ ਪਦਾਰਥਾਂ ਤੋਂ ਪਰਹੇਜ਼ ਕਰੋ।-ਧੁੱਪ ਵਿਚੋਂ ਆ ਕੇ ਇਕਦਮ ਬੇਹੱਦ ਠੰਢਾ ਪਾਣੀ ਜਾਂ ਪੀਣ ਵਾਲਾ ਕੋਈ ਪਦਾਰਥ ਦਾ ਸੇਵਨ ਕਰਨ ਤੋਂ ਬਚੋ।...
National News : ਆਪਣੀ ਧੀ ਦਾ ਜਨਮ ਦਿਨ ਮਨਾ ਕੇ ਘਰ ਪਰਤ ਰਹੇ ਪਰਿਵਾਰ 'ਤੇ ਸਮੇਂ ਨੇ ਅਜਿਹੀ ਮਾਰ ਮਾਰੀ ਕਿ ਪੂਰੇ ਪਰਿਵਾਰ ਉਤੇ ਕਹਿਰ ਟੁੱਟ ਪਿਆ। ਉਕਤ ਪਰਿਵਾਰ ਨਾਲ ਰੂਹ ਨੂੰ ਕੰਬਾਅ ਦੇਣ ਵਾਲਾ ਹਾਦਸਾ ਵਾਪਰ ਗਿਆ। ਕਾਰ ਨਹਿਰ ਵਿਚ ਡਿੱਗਣ ਕਾਰਨ ਇਕ ਹੀ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ। ਇਹ ਹਾਦਸਾ ਮਹਾਰਾਸ਼ਟਰਾ ਦੇ ਸਾਂਗਲੀ 'ਚ ਤਾਸਗਾਂਵ-ਮਨੇਰਾਜੁਰੀ ਰੋਡ 'ਤੇ ਮੰਗਲਵਾਰ ਰਾਤ ਕਰੀਬ 1:30 ਵਜੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਰਾਜੇਂਦਰ ਜਗਨਨਾਥ ਪਾਟਿਲ (60), ਸੁਜਾਤਾ ਰਾਜੇਂਦਰ ਪਾਟਿਲ (55), ਪ੍ਰਿਅੰਕਾ ਅਵਧੂਤ ਖਰੜੇ (30), ਧਰੁਵ (3), ਕਾਰਤੀਕੀ (1), ਰਾਜਵੀ (2) ਦੀ ਮੌਤ ਹੋ ਗਈ ਹੈ। ਜਦਕਿ ਸਵਪਨਲੀ ਵਿਕਾਸ ਭੌਂਸਲੇ (30) ਜ਼ਖਮੀ ਹੋ ਗਈ ਹੈ।ਪੁਲਿਸ ਮੁਤਾਬਕ ਇਸ ਹਾਦਸੇ ਵਿੱਚ ਮਰਨ ਵਾਲੇ ਸਾਰੇ ਲੋਕ ਇੱਕ ਹੀ ਪਰਿਵਾਰ ਦੇ ਸਨ। ਉਹ ਤਾਸਗਾਂਵ ਦਾ ਰਹਿਣ ਵਾਲਾ ਸੀ। ਲੜਕੀ ਦੇ ਜਨਮ ਦਿਨ ਦੇ ਮੌਕੇ 'ਤੇ ਪਾਟਿਲ-ਭੌਸਲੇ ਪਰਿਵਾਰ ਤਾਸਗਾਂਵ ਤੋਂ ਕਵਥੇਮਹੰਕਲ ਦੇ ਕੋਕਲੇ ਪਿੰਡ ਗਿਆ ਸੀ। ਉਥੋਂ ਵਾਪਸ ਪਰਤਦੇ ਸਮੇਂ ਇਹ ਹਾਦਸਾ ਵਾਪਰਿਆ। ਇਹ ਹਾਦਸਾ ਦੇਰ ਰਾਤ ਕਰੀਬ ਡੇਢ ਵਜੇ ਚਿਨਚਨੀ ਇਲਾਕੇ ਦੇ ਚਿੰਚਨੀ ਤਾਸਗਾਂਵ-ਮਨੇਰਾਜੁਰੀ ਰੋਡ 'ਤੇ ਵਾਪਰਿਆ। ਕਾਰ ਸਿੱਧੀ ਤਾਸਰੀ ਨਹਿਰ ਵਿੱਚ ਜਾ ਟਕਰਾਈ। ਇਸ ਨਹਿਰ ਵਿੱਚ ਪਾਣੀ ਨਾ ਹੋਣ ਕਾਰਨ ਨਹਿਰ ਸੁੱਕੀ ਪਈ ਸੀ। ਇਸ ਲਈ ਤੇਜ਼ ਰਫ਼ਤਾਰ ਕਾਰ ਨਹਿਰ ਵਿੱਚ ਜਾ ਟਕਰਾਈ। ਛੇ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।ਇਸ ਦੌਰਾਨ ਰਾਤ ਹੋਣ ਕਾਰਨ ਅਤੇ ਇਲਾਕਾ ਸੁੰਨਸਾਨ ਹੋਣ ਕਾਰਨ ਹਾਦਸੇ ਤੋਂ ਬਾਅਦ ਕੋਈ ਐਮਰਜੈਂਸੀ ਮਦਦ ਨਹੀਂ ਮਿਲੀ। ਬੁੱਧਵਾਰ ਸਵੇਰੇ ਇੱਕ ਵਿਅਕਤੀ ਨੂੰ ਹਾਦਸੇ ਦਾ ਪਤਾ ਉਦੋਂ ਲੱਗਾ ਜਦੋਂ ਉਸ ਨੇ ਕਾਰ ਨੂੰ ਨਹਿਰ ਵਿੱਚ ਪਈ ਦੇਖੀ। ਇਸ ਤੋਂ ਬਾਅਦ ਉਸ ਨੇ ਪਿੰਡ ਵਾਸੀਆਂ ਨੂੰ ਇਸ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਇਸ ਦੌਰਾਨ ਪੁਲਿਸ ਵੀ ਮੌਕੇ ’ਤੇ ਪੁੱਜ ਗਈ। ਉਨ੍ਹਾਂ ਨੇ ਜ਼ਖਮੀ ਔਰਤ ਨੂੰ ਹਸਪਤਾਲ 'ਚ ਭਰਤੀ ਕਰਵਾਇਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।...
ਮਾਨਸਾ : 29 ਮਈ 2022 ਅਜਿਹਾ ਮੰਦਭਾਗਾ ਦਿਨ ਸੀ ਜਦੋਂ ਮਸ਼ਹੂਰ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ। ਅੱਜ ਸਿੱਧੂ ਮੂਸੇਵਾਲਾ ਨੂੰ ਸੰਸਾਰ ਵਿਚੋਂ ਗਏ ਨੂੰ ਪੂਰੇ 2 ਸਾਲ ਹੋ ਗਏ ਹਨ। ਅੱਜ ਮਰਹੂਮ ਗਾਇਕ ਦੀ ਦੂਜੀ ਬਰਸੀ ਹੈ। ਇਸ ਮੌਕੇ ਮਾਤਾ ਚਰਨ ਕੌਰ ਤੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਬੇਹੱਦ ਭਾਵੁਕ ਪੋਸਟਾਂ ਸਾਂਝੀਆਂ ਕੀਤੀਆਂ ਹਨ। ਮਾਤਾ ਚਰਨ ਕੌਰ ਨੇ ਪੋਸਟ ਵਿਚ ਉਸ ਕਾਲੇ ਦਿਨ ਨੂੰ ਯਾਦ ਕਰਦਿਆਂ ਲਿਖਿਆ ਹੈ ਕਿ ਬੇਸ਼ੱਕ ਮੈਂ ਆਪਣੇ ਪੁੱਤ ਨੂੰ ਸਰੀਰਕ ਤੌਰ 'ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ 2 ਸਾਲਾਂ ਤੋਂ ਮਹਿਸੂਸ ਕਰ ਰਹੀ ਹਾਂ। ਉਨ੍ਹਾਂ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਲਈ ਅੱਜ ਦਾ ਦਿਨ ਬੜਾ ਔਖਾ ਹੈ।ਚਰਨ ਕੌਰ ਨੇ ਇੰਸਟਾਗ੍ਰਾਮ 'ਤੇ ਪੋਸਟ ਵਿਚ ਲਿਖਿਆ ,"ਸ਼ੁੱਭ ਪੁੱਤ ਅੱਜ ਪੂਰੇ 730 ਦਿਨ 17532 ਘੰਟੇ 1051902 ਮਿੰਟ ਤੇ 63115200 ਸੈਕਿੰਡ ਗੁਜ਼ਰ ਗਏ ਆ ਪੁੱਤ ਤੁਹਾਨੂੰ ਘਰ ਦੀ ਦਹਿਲੀਜ਼ ਲੰਘੇ ਨੂੰ। ਮੇਰੀਆਂ ਅਰਦਾਸਾਂ ਤੇ ਮੰਨਤਾਂ ਦਾ ਸੁੱਚਾ ਫਲ ਢਲਦੀ ਸ਼ਾਮ ਨਾਲ ਸਾਡੇ ਬਿਨਾਂ ਕਿਸੇ ਗੁਨਾਹ ਤੋਂ ਬਣੇ ਦੁਸ਼ਮਨਾਂ ਨੇ ਮੇਰੀ ਕੁੱਖ 'ਚੋਂ ਖੋਹ ਲਿਆ ਤੇ ਪੁੱਤ ਅਜਿਹਾ ਹਨੇਰਾ ਕੀਤਾ, ਜਿਸ ਮਗਰੋਂ ਉਮੀਦ ਦਾ ਸੂਰਜ ਚੜ੍ਹਨ ਦੀ ਉਮੀਦ ਖ਼ੁਦ ਉਮੀਦ ਨੂੰ ਵੀ ਨਹੀਂ ਸੀ ਪਰ ਬੇਟਾ ਗੁਰੂ ਮਹਾਰਾਜ ਤੁਹਾਡੀ ਸੋਚ ਤੇ ਸੁਪਨਿਆਂ ਤੋਂ ਵਾਕਿਫ਼ ਸੀ, ਇਸ ਲਈ ਪੁੱਤ ਮੇਰਾ ਪੁੱਤ ਮੈਨੂੰ ਦੁਬਾਰਾ ਬਖਸ਼ਿਆ। ਬੇਟਾ ਮੈਂ ਤੇ ਤੁਹਾਡੇ ਬਾਪੂ ਜੀ, ਤੁਹਾਡਾ ਨਿੱਕਾ ਵੀਰ ਤੁਹਾਡੀ ਮੌਜੂਦਗੀ ਨੂੰ ਸਦਾ ਇਸ ਜਹਾਨ ਵਿਚ ਬਰਕਰਾਰ ਰੱਖਾਂਗੇ। ਬੇਸ਼ੱਕ ਮੈਂ ਤੁਹਾਨੂੰ ਸਰੀਰਕ ਤੌਰ 'ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ ਮਹਿਸੂਸ ਕਰ ਸਕਦੀ ਹਾਂ ਜੋ ਮੈਂ ਇਨ੍ਹਾਂ ਦੋ ਸਾਲਾਂ ਤੋਂ ਕਰਦੀ ਆ ਰਹੀ ਹਾਂ ਪੁੱਤ। ਅੱਜ ਦਾ ਦਿਨ ਬੜਾ ਔਖਾ ਪੁੱਤ।" ਉਧਰ, ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਉਸ ਲਈ ਇਨਸਾਫ਼ ਦੀ ਗੁਹਾਰ ਲਗਾਈ ਹੈ। ਉਨ੍ਹਾਂ ਲਿਖਿਆ ਹੈ ਕਿ 2 ਸਾਲ ਬੀਤਣ ਤੋਂ ਬਾਅਦ ਵੀ ਨਿਆਂ ਇਕ ਧੁੰਦਲੀ ਉਮੀਦ ਬਣਿਆ ਹੋਇਆ ਹੈ। ਨਹੀਂ ਕੀਤਾ ਜਾਵੇਗਾ ਵੱਡਾ ਇਕੱਠਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਮਾਨਸਾ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਲੋਕਾਂ ਦਾ ਬਹੁਤ ਵੱਡਾ ਇਕੱਠ ਹੋਇਆ ਸੀ ਪਰ ਇਸ ਵਾਰ ਅਜਿਹਾ ਕੋਈ ਸਮਾਗਮ ਨਹੀਂ ਕਰਵਾਇਆ ਜਾਵੇਗਾ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਲੋਕ ਸਭਾ ਚੋਣਾਂ ਕਾਰਨ ਇਸ ਵਾਰ ਬਰਸੀ ਸਮਾਗਮ ਸਿਰਫ਼ ਪਰਿਵਾਰ ਤਕ ਹੀ ਸੀਮਤ ਰਹਿਣਗੇ ਤੇ ਵੱਡਾ ਇਕੱਠ ਨਹੀਂ ਕੀਤਾ ਜਾਵੇਗਾ।
ਪੰਜਾਬ ਦੇ ਜਲੰਧਰ 'ਚ ਗਰਮੀ ਤੋਂ ਰਾਹਤ ਪਾਉਣ ਲਈ ਸਵੀਮਿੰਗ ਪੂਲ 'ਚ ਨਹਾਉਣ ਗਿਆ ਬੱਚਾ ਰਾਤ ਤਕ ਘਰ ਨਾ ਪੁੱਜਾ। ਚਿੰਤਤ ਪਰਿਵਾਰ ਦੋਸਤਾਂ ਨੂੰ ਪੁੱਛ ਕੇ ਸਵਿਮਿੰਗ ਪੂਲ ਵਿਖੇ ਪਹੁੰਚਿਆ ਪਰ ਉਦੋਂ ਤਕ ਬਹੁਤ ਦੇਰ ਹੋ ਚੁੱਕੀ ਸੀ। ਉਕਤ 13 ਸਾਲਾ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ। ਇਹ ਘਟਨਾ ਮੰਗਲਵਾਰ ਰਾਤ ਦੀ ਹੈ। ਜਦੋਂ ਉੱਥੇ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਬੱਚੇ ਡੁੱਬਣ ਦਾ ਖੁਲਾਸਾ ਹੋਇਆ। ਪਿਤਾ ਭੀਮ ਬਹਾਦੁਰ ਨੇ ਦੱਸਿਆ ਕਿ ਉਹ ਮੂਲ ਤੌਰ ਉਤੇ ਨੇਪਾਲ ਦੇ ਰਹਿਣ ਵਾਲੇ ਹਨ। ਜਲੰਧਰ ਵਿਚ ਉਹ ਦਾਨਿਸ਼ਮੰਦਾ ਕਾਲੋਨੀ ਵਿਚ ਰਹਿੰਦੇ ਹਨ। ਜਲੰਧਰ ਵਿਚ ਉਹ ਦਾਨਿਸ਼ਮੰਦਾ ਕਾਲੋਨੀ ਵਿਚ ਰਹਿੰਦੇ ਹਨ। ਉਸ ਦਾ ਪੁੱਤ ਮਾਧਵ (13) ਮੰਗਲਵਾਰ ਸ਼ਾਮ ਨੂੰ 4 ਦੋਸਤਾਂ ਦੇ ਨਾਲ ਸਨ ਸਿਟੀ ਕਾਲੋਨੀ ਸਥਿਤ ਰਾਇਲ ਸਵਿਮਿੰਗ ਪੂਲ ਵਿਚ ਨਹਾਉਣ ਲਈ ਗਿਆ ਸੀ। ਰਾਤ 9 ਵਜੇ ਤਕ ਮਾਧਵ ਘਰ ਨਹੀਂ ਆਇਆ ਤਾਂ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਸ਼ੁਰੂ ਕੀਤੀ। ਮਾਧਵ ਦੇ ਦੋਸਤਾਂ ਕੋਲੋਂ ਵੀ ਪੁੱਛਗਿੱਛ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਾਰੇ ਮਿਲ ਕੇ ਪੂਲ ਗਏ ਸਨ। ਇਸ ਤੋਂ ਬਾਅਦ ਪਰਿਵਾਰ ਵਾਲੇ ਲੋਕ ਉਸ ਦੀ ਭਾਲ ਵਿਚ ਸਵਿਮਿੰਗ ਪੂਲ ਵਿਚ ਪਹੁੰਚੇ। ਸ਼ੱਕ ਹੋਣ ਉਤੇ ਪਰਿਵਾਰ ਦੇ ਲੋਕਾਂ ਨੇ ਪੂਲ ਵਿਚ ਲੱਗੇ ਸੀਸੀਟੀਵੀ ਕੈਮਰੇ ਚੈਕ ਕੀਤੇ। ਪੂਲ ਵਿਚੋਂ ਬੇਸੁੱਧ ਮਿਲਿਆ ਮਾਧਵਸੀਸੀਟੀਵੀ ਮੁਤਾਬਕ ਸ਼ਾਮ 6.07 ਵਜੇ ਮਾਧਵ ਨੇ ਸਵਿਮਿੰਗ ਪੂਲ ਵਿਚ ਆਖਰੀ ਵਾਰ ਛਾਲ ਮਾਰੀ ਸੀ। ਇਸ ਤੋਂ ਬਾਅਦ, ਮਾਧਵ ਬਾਹਰ ਨਹੀਂ ਆਇਆ। ਪਰਿਵਾਰ ਵਾਲਿਆਂ ਨੇ ਪੂਲ ਵਿਚ ਬੇਸੁੱਧ ਮਿਲਿਆ। ਇਸ ਤੋਂ ਤੁਰੰਤ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਮਗਰੋਂ ਪੁਲਿਸ ਹਸਪਤਾਲ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ। ਮਾਲਿਕ ਬੋਲਿਆ- ਛੇ ਵਜੇ ਬੰਦ ਕਰ ਦਿੱਤਾ ਜਾਂਦੈ ਪੂਲ ਉਧਰ, ਰਾਇਲ ਸਵਿਮਿੰਗ ਪੂਲ ਦੇ ਮਾਲਕ ਬਲਜੀਤ ਸਿੰਘ ਉਰਫ ਲੱਡੂ ਨੇ ਕਿਹਾ ਕਿ ਉਹ ਖੁਦ ਵੀ ਸਵਿਮਿੰਗ ਜਾਣਦੇ ਹਨ। ਉਨ੍ਹਾਂ ਨੇ ਕੋਚ ਵੀ ਰੱਖੇ ਹੋਏ ਹਨ। 6 ਵਜੇ ਪੂਲ ਬੰਦ ਕਰ ਦਿੱਤਾ ਜਾਂਦਾ ਹੈ। 6.07 ਵਜੇ ਬੱਚੇ ਨੇ ਛਾਲ ਮਾਰੀ ਹੈ। ਇਸ ਤੋਂ ਪਹਿਲਾਂ ਕਈ ਵਾਰ ਉਸ ਨੂੰ ਬਾਹਰ ਆਉਣ ਲਈ ਕਿਹਾ ਗਿਆ ਸੀ।
ਪਠਾਨਕੋਟ-ਪੰਜਾਬ ਵਿੱਚ ਇੱਕ ਜੂਨ ਨੂੰ ਵੋਟਿੰਗ ਹੋਵੇਗੀ। ਇਸ ਤੋਂ ਪਹਿਲਾਂ, ਸਿਆਸਤ ਭਖੀ ਹੋਈ ਹੈ। ਭਖਦੀ ਗਰਮੀ ਵਿਚ ਭਖੇ ਸਿਆਸੀ ਮਾਹੌਲ ਵਿਚ ਸਿਆਸੀ ਪਾਰਟੀਆਂ ਦੇ ਵਰਕਰ ਵੀ ਭੱਖ ਗਏ ਹਨ। ਅੱਜ ਪਠਾਨਕੋਟ ਵਿੱਚ ਚੋਣ ਪ੍ਰਚਾਰ ਦੌਰਾਨ ਪੋਸਟਰ ਲਾਉਣ ਨੂੰ ਲੈ ਕੇ 'ਆਪ' ਅਤੇ ਭਾਜਪਾ ਦੇ ਵਰਕਰ ਆਹਮੋ ਸਾਹਮਣੇ ਹੋ ਗਏ। ਉਨ੍ਹਾਂ ਨੇ ਇੱਕ ਦੂਜੇ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਇੱਕ ਦੂਜੇ ਉੱਤੇ ਵੱਧ ਚੜ੍ਹ ਕੇ ਦੋਸ਼ ਲਗਾਏ। ਇਸ ਦੌਰਾਨ ਪੁਲਿਸ ਨੇ ਵਿਚਕਾਰ ਹੋ ਕੇ ਮਾਮਲਾ ਸੰਭਾਲਣ ਦੀ ਕੋਸ਼ਿਸ਼ ਕੀਤੀ।ਜਾਣਕਾਰੀ ਮੁਤਾਬਕ AAP ਦੇ ਅਰਵਿੰਦ ਕੇਜਰੀਵਾਲ ਪਠਾਨਕੋਟ ਵਿਖੇ ਪਹੁੰਚ ਰਹੇ ਹਨ। ਜਿਨ੍ਹਾਂ ਦੇ ਸਵਾਗਤ ਦੀਆਂ ਤਿਆਰੀਆਂ ਵਿੱਚ ਪਠਾਨਕੋਟ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਥਾਂ-ਥਾਂ ‘ਤੇ ਪੋਸਟਰ ਲਗਾਏ ਗਏ ਹਨ ਪਰ ਉਥੇ ਹੀ ਮਾਮਲਾ ਉਸ ਵੇਲੇ ਗਰਮ ਹੋ ਗਿਆ ਜਦੋਂ ਵਾਲਮੀਕਿ ਚੌਕ ਵਿਖੇ ਸਰਕਾਰੀ ਖੰਭਿਆਂ ਦੇ ਉੱਤੇ ਆਮ ਆਦਮੀ ਪਾਰਟੀ ਵੱਲੋਂ ਪੋਸਟਰ ਲਗਾਏ ਗਏ ਤਾਂ ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਇਸ ਦਾ ਡੱਟ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਦੀ ਸੂਚਨਾ ਜ਼ਿਲ੍ਹਾ ਚੋਣ ਕਮਿਸ਼ਨਰ ਕਮ ਡਿਪਟੀ ਕਮਿਸ਼ਨਰ ਪਠਾਨਕੋਟ ਨੂੰ ਵੀ ਦਿੱਤੀ ਗਈ ਹੈ ਪਰ ਜੇਕਰ ਫਿਰ ਵੀ ਆਮ ਆਦਮੀ ਪਾਰਟੀ ਵੱਲੋਂ ਇਨ੍ਹਾਂ ਖੰਭਿਆਂ ਤੋਂ ਪੋਸਟਰ ਨਹੀਂ ਉਤਾਰੇ ਜਾਂਦੇ ਤਾਂ ਉਹ ਵੱਡਾ ਸੰਘਰਸ਼ ਕਰਨਗੇ ਅਤੇ ਜਦ ਤੱਕ ਇਹ ਪੋਸਟਰ ਨਹੀਂ ਉਤਰਦੇ ਉਹ ਇਥੇ ਹੀ ਪ੍ਰਦਰਸ਼ਨ ਕਰਦੇ ਰਹਿਣਗੇ। ਉਧਰ, ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਕਹਿਣਾ ਹੈ ਕਿ ਬੀਜੇਪੀ ਵਾਲੇ ਆਪਣੇ ਹਾਰ ਵੇਖ ਕੇ ਬੁਖਲਾਏ ਹੋਏ ਹਨ। ਇਸ ਲਈ ਸਾਡੇ ਕੀਤੇ ਜਾ ਰਹੇ ਪ੍ਰਚਾਰ ਵਿਚ ਅੜਿੱਕਾ ਡਾਹ ਰਹੇ ਹਨ।
ਮਾਛੀਵਾੜਾ ਸਾਹਿਬ : ਸਰਹਿੰਦ ਨਹਿਰ ਕੰਢੇ ਬਣੀ ਸੜਕ ਉਤੇ ਮੁੜ ਦਰਦਨਾਕ ਹਾਦਸਾ ਵਾਪਰਿਆ ਹੈ। ਭਰੀ ਜਵਾਨੀ ਵਿਚ ਇਕ ਘਰ ਨੌਜਵਾਨ ਜਹਾਨੋਂ ਤੁਰ ਗਿਆ। ਮ੍ਰਿਤਕ ਨੌਜਵਾਨ ਨਿਖਿਲ ਸ਼ਰਮਾ (23) ਵਾਸੀ ਨੂਰਪੁਰ ਬੇਦੀ ਵਜੋਂ ਹੋਈ ਹੈ। ਜਦਕਿ ਉਸ ਦਾ ਇਕ ਸਾਥੀ ਅਕਾਸ਼ਦੀਪ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।ਜਾਣਕਾਰੀ ਅਨੁਸਾਰ ਨਿਖਿਲ ਸ਼ਰਮਾ ਜੋ ਕਿ ਰੈਡੀਮੇਡ ਦੀ ਦੁਕਾਨ ਕਰਦਾ ਹੈ, ਜੋ ਕੱਲ੍ਹ ਆਪਣੇ ਸਾਥੀ ਅਕਾਸ਼ਦੀਪ ਨਾਲ ਕਾਰ ਵਿਚ ਲੁਧਿਆਣਾ ਵਿਖੇ ਦੁਕਾਨ ਦਾ ਸਾਮਾਨ ਖਰੀਦਣ ਜਾ ਰਹੇ ਸਨ। ਰਾਤ ਕਰੀਬ 9 ਵਜੇ ਜਦੋਂ ਉਹ ਰੋਪੜ ਤੋਂ ਸਰਹਿੰਦ ਨਹਿਰ ਕਿਨਾਰੇ ਬਣੀ ਸੜਕ ’ਤੇ ਜਦੋਂ ਪਵਾਤ ਪੁਲ ਨੇੜੇ ਪੁੱਜੇ ਤਾਂ ਇਥੇ ਇਕ ਟ੍ਰੈਕਟਰ-ਟਰਾਲੀ ਜਾ ਰਹੀ ਸੀ। ਇਸ ਟ੍ਰੈਕਟਰ-ਟਰਾਲੀ ਵਿਚ ਲੱਕੜ ਬਾਹਰ ਤੱਕ ਲੱਦੀ ਹੋਈ ਸੀ ਅਤੇ ਪਿੱਛੇ ਕੋਈ ਵੀ ਰਿਫਲੈਕਟਰ ਨਹੀਂ ਲੱਗਿਆ ਸੀ। ਟ੍ਰੈਕਟਰ-ਟਰਾਲੀ ਚਾਲਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਪਿੱਛੋਂ ਆ ਰਹੀ ਨਿਖਿਲ ਸ਼ਰਮਾ ਦੀ ਕਾਰ ਇਸ ਨਾਲ ਟਕਰਾ ਗਈ। ਇਸ ਹਾਦਸੇ ਵਿਚ ਨਿਖਿਲ ਸ਼ਰਮਾ ਅਤੇ ਉਸਦੇ ਨਾਲ ਬੈਠਾ ਸਾਥੀ ਅਕਾਸ਼ਦੀਪ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਮਰਾਲਾ ਹਸਪਤਾਲ ਲਿਆਂਦਾ ਗਿਆ। ਇਲਾਜ ਦੌਰਾਨ ਡਾਕਟਰਾਂ ਨੇ ਨਿਖਿਲ ਸ਼ਰਮਾ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਅਕਾਸ਼ਦੀਪ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ। ਮਾਛੀਵਾੜਾ ਪੁਲਸ ਵਲੋਂ ਮ੍ਰਿਤਕ ਨਿਖਿਲ ਸ਼ਰਮਾ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਿਸਾ ਨੂੰ ਸੌਂਪ ਦਿੱਤਾ ਗਿਆ ਅਤੇ ਟ੍ਰੈਕਟਰ-ਟਰਾਲੀ ਨੂੰ ਕਬਜ਼ੇ ’ਚ ਲੈ ਕੇ ਉਸਦੇ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।ਦੱਸ ਦੇਈਏ ਕਿ ਬੀਤੀ 24 ਮਈ ਨੂੰ ਸਰਹਿੰਦ ਨਹਿਰ ਕਿਨਾਰੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 4 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਇਸੇ ਸੜਕ ਉਤੇ ਦੇਰ ਰਾਤ ਇਕ ਹੋਰ ਦਰਦਨਾਕ ਸੜਕ ਹਾਦਸਾ ਵਾਪਰ ਗਿਆ।
ਮੁਹਾਲੀ : ਸੂਬੇ ਵਿਚ ਪੈ ਰਹੀ ਝੁਲਸਾ ਦੇਣ ਵਾਲੀ ਗਰਮੀ ਕਾਰਨ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਲਗਾਏ ਜਾਣ ਵਾਲੇ ਸਮਰ ਕੈਂਪਾਂ 'ਤੇ ਰੋਕ ਲਗਾ ਦਿੱਤੀ ਗਈ ਹੈ। ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਧਿਆਨ ਵਿਚ ਆਇਆ ਹੈ ਕਿ ਸਕੂਲਾਂ ਵਿਚ ਸਮਰ ਕੈਂਪ ਲਗਾ ਕੇ ਬੱਚਿਆਂ ਨੂੰ ਸਕੂਲ ਬੁਲਾਇਆ ਜਾ ਰਿਹਾ ਹੈ, ਜਦਕਿ ਵਿਭਾਗ ਨੇ ਮੌਸਮ ਵਿਭਾਗ ਵੱਲੋਂ ਜਾਰੀ ਗਰਮੀ ਦੀ ਚਿਤਾਵਨੀ ਅਤੇ ਬੱਚਿਆਂ ਦੀ ਸਿਹਤ ਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰੀ/ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿਚ 21.5.2024 ਤੋਂ 30.06.2024 ਤੱਕ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ। ਨੋਟੀਫਿਕੇਸ਼ਨ ਜ਼ਰੀਏ ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਗਈ ਕਿ ਸਕੂਲ ਵਿਚ ਸਮਰ ਕੈਂਪ ਨਾ ਲਗਾਏ ਜਾਣ। ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਪਾਲਣਾ ਨਾ ਕਰਨ ਦੀ ਸੂਰਤ ਵਿਚ ਸਕੂਲ ਮੁਖੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਮਾਨਸਾ-ਕੱਲ੍ਹ 29 ਮਈ ਉਹ ਦਿਨ ਹੈ, ਜਿਸ ਦਿਨ ਦੋ ਸਾਲ ਪਹਿਲਾਂ ਦੁਨੀਆ ਭਰ ਵਿਚ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਬੁੱਧਵਾਰ ਨੂੰ ਗਾਇਕ ਮੂਸੇਵਾਲਾ ਦੀ ਦੂਜੀ ਬਰਸੀ ਹੈ ਪਰ ਇਸ ਵਾਰ ਸਿੱਧੂ ਮੂਸੇਵਾਲਾ ਦੀ ਬਰਸੀ ਵੱਡੇ ਪੱਧਰ ਉਤੇ ਨਹੀਂ ਮਨਾਈ ਜਾਵੇਗੀ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਚੱਲਦੇ ਇਹ ਸਿਰਫ਼ ਪਰਿਵਾਰ ਤਕ ਹੀ ਸੀਮਤ ਰਹੇਗੀ।ਬਲਕੌਰ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਇਨਸਾਫ ਲਈ ਸਾਡੀ ਲੜਾਈ ਜਾਰੀ ਰਹੇਗੀ। ਪਿਛਲੇ ਸਾਲ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਮਾਨਸਾ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ਸੀ। ਇਸ ਮੌਕੇ ਭਾਰੀ ਇਕੱਠ ਹੋਇਆ ਸੀ। ਭੀੜ ਨੂੰ ਸੰਭਾਲਣਾ ਪੁਲਿਸ ਲਈ ਵੱਡੀ ਚੁਣੌਤੀ ਬਣ ਗਿਆ ਸੀ।
ਲੁਧਿਆਣਾ– ਜਮਾਲਪੁਰ ਅਧੀਨ ਪੈਂਦੇ ਮੁੰਡੀਆਂ ਪਿੰਡ ’ਚ ਨਿਆਣੀ ਉਮਰੇ ਹੀ ਕੁੜੀ ਨੇ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਰਵਿਦਾਸ ਗੁਰਦੁਆਰਾ ਨੇੜੇ ਰਹਿਣ ਵਾਲੀ ਨਾਬਾਲਿਗਾ ਲੜਕੀ ਜੋ ਪੰਜਵੀਂ ਜਮਾਤ ਵਿਚੋਂ ਪਾਸ ਹੋਈ ਸੀ ਤੇ ਛੇਵੀਂ ਵਿਚ ਦਾਖਲਾ ਲੈਣਾ ਸੀ, ਨੇ ਭੇਤਭਰੇ ਹਾਲਾਤ ’ਚ ਜੀਵਨ ਲੀਲ੍ਹਾ ਖਤਮ ਕਰ ਲਈ। ਮ੍ਰਿਤਕਾ ਦੀ ਪਛਾਣ ਰਿਤੂ ਵਜੋਂ ਹੋਈ ਹੈ। ਰਿਤੂ ਆਪਣੀ ਮਾਸੀ ਕੋਲ ਰਹਿੰਦੀ ਸੀ। ਘਟਨਾ ਸਮੇਂ ਮਾਸੀ ਕੰਮ ’ਤੇ ਗਈ ਸੀ ਅਤੇ ਵਿਦਿਆਰਥਣ ਘਰ ’ਚ ਇਕੱਲੀ ਸੀ।ਖੁਦਕੁਸ਼ੀ ਦੀ ਜਾਣਕਾਰੀ ਮਿਲਣ ’ਤੇ ਮੁੰਡੀਆਂ ਚੌਕੀ ਦੇ ਹੌਲਦਾਰ ਗੁਰਿੰਦਰ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਹੌਲਦਾਰ ਗੁਰਵਿੰਦਰ ਨੇ ਦੱਸਿਆ ਕਿ ਲੜਕੀ ਨੇ ਖੁਦ ਭੇਤਭਰੇ ਹਾਲਾਤ ’ਚ ਫਾਹਾ ਲਿਆ ਹੈ। ਉਸ ਨੇ ਅਜਿਹਾ ਕਿਉਂ ਕੀਤਾ, ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Accident News : ਜਲੰਧਰ 'ਚ ਵੱਡਾ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਤੇਜ਼ ਰਫਤਾਰ ਕਰੇਟਾ ਕਾਰ ਨੇ ਇਕ ਸਾਈਕਲ ਤੇ ਦੋ ਸਕੂਟੀ ਤੇ ਇਕ ਬਾਈਕ ਉਤੇ ਸਵਾਰ ਚਾਰ ਲੋਕਾਂ ਨੂੰ ਜਬਰਦਸਤ ਟੱਕਰ ਮਾਰ ਦਿੱਤੀ। ਰਿਸ਼ਤੇਦਾਰਾਂ ਮੁਤਾਬਕ ਸਾਈਕਲ ਸਵਾਰ ਦੀ ਮੌਤ ਹੋ ਗਈ ਹੈ, ਜਦਕਿ ਐਸਐਚਓ ਦਾ ਕਹਿਣਾ ਹੈ ਕਿ ਜ਼ਖਮੀ ਦਾ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਬਾਕੀ ਤਿੰਨੇ ਵੀ ਗੰਭੀਰ ਜ਼ਖਮੀ ਹਨ ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਕਰੇਟਾ ਕਾਰ ਨੂੰ ਨਾਬਾਲਿਗ ਚਲਾ ਰਿਹਾ ਸੀ। ਉਸ ਦੇ ਨਾਲ ਇਕ ਹੋਰ ਨਾਬਾਲਿਗ ਮੁੰਡਾ ਵੀ ਕਾਰ ਵਿਚ ਬੈਠਾ ਸੀ, ਜੋ ਹਾਦਸੇ ਮਗਰੋਂ ਉਥੋਂ ਫਰਾਰ ਹੋ ਗਏ। ਜ਼ਖ਼ਮੀ ਵਿਅਕਤੀ ਮੁਤਾਬਕ ਕਾਰ ਦੀ ਸਪੀਡ 120 ਸੀ। ਉਧਰ, ਪੁਲਿਸ ਨੇ ਕਾਰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਹਾਦਸਾ ਸੋਮਵਾਰ ਸ਼ਾਮ ਵੇਲੇ ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ ਜਲੰਧਰ ਹਾਈਟਸ ਨੇੜੇ ਵਾਪਰਿਆ।ਜਾਣਕਾਰੀ ਮੁਤਾਬਕ ਸਾਈਕਲ ਸਵਾਰ ਆਪਣੇ ਕੰਮ ਤੋਂ ਘਰ ਪਰਤ ਰਿਹਾ ਸੀ। ਉਸ ਦੀ ਪਛਾਣ ਮਾਲਾ (40) ਵਾਸੀ ਜਲੰਧਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਘਟਨਾ ਵੇਲੇ ਕਾਰ ਬੱਚੇ ਚਲਾ ਰਹੇ ਸਨ। ਜਦੋਂ ਹਾਦਸਾ ਵਾਪਰਿਆ ਤਾਂ ਕਾਰ ਵਿਚ ਸਵਾਰ ਦੋਵੇਂ ਨਾਬਾਲਗ ਬੱਚੇ ਤੁਰੰਤ ਉਥੋਂ ਭੱਜ ਗਏ। ਜਿਸ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਚਾਰਾਂ ਜ਼ਖਮੀਆਂ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਗਨੀਮਤ ਰਹੀ ਕਿ ਉਸ ਥਾਂ 'ਤੇ ਜ਼ਿਆਦਾ ਭੀੜ ਨਹੀਂ ਸੀ, ਨਹੀਂ ਤਾਂ ਹਾਦਸਾ ਵੱਡਾ ਹੋ ਸਕਦਾ ਸੀ।ਉੱਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਜਾਂਚ ਲਈ ਤੁਰੰਤ ਉੱਥੇ ਪਹੁੰਚ ਗਈ। ਜਲੰਧਰ ਹਾਈਟਸ ਪੁਲਿਸ ਨੇ ਮੌਕੇ ਤੋਂ ਕ੍ਰੇਟਾ ਕਾਰ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਪੁਲਿਸ ਕਾਰ ਦਾ ਵੇਰਵਾ ਹਾਸਲ ਕਰਕੇ ਕਾਰ ਦੇ ਮਾਲਕ ਦਾ ਪਤਾ ਲਗਾਏਗੀ।
Weather Update : ਪੰਜਾਬ 'ਚ ਨੌਤਪਾ ਦੇ ਤੀਜੇ ਦਿਨ ਗਰਮੀ ਨੇ ਪਿਛਲੇ 46 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੋਮਵਾਰ ਨੂੰ ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ। ਇਹ ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 29 ਮਈ ਤਕ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਪੱਛਮੀ ਡਿਸਟਰਬੈਂਸ ਦੇ ਐਕਟਿਵ ਹੋਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ।ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਹਾਲੇ ਦੋ ਦਿਨ ਨੌਤਪਾ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੌਰਾਨ ਤਾਪਮਾਨ ਵਿਚ ਥੋੜਾ ਹੋਰ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ, ਪੰਜਾਬ ਦੇ ਬਠਿੰਡਾ ਵਿਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ ਹੈ, ਜੋ 21 ਮਈ 1978 ਦੇ ਤਾਪਮਾਨ ਤੋਂ 0.7 ਡਿਗਰੀ ਜ਼ਿਆਦਾ ਹੈ। ਉਕਤ ਤਰੀਕ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿਚ 47.7 ਡਿਗਰੀ ਦਰਜ ਕੀਤਾ ਗਿਆ ਸੀ।ਉਥੇ, ਬਠਿੰਡਾ ਤੋਂ ਬਾਅਦ ਸਭ ਤੋਂ ਜ਼ਿਆਦਾ ਤਾਪਮਾਨ ਪਠਾਨਕੋਟ ਵਿਚ 47.1 ਡਿਗਰੀ ਰਿਹਾ ਹੈ। ਉਥੇ, ਫਿਰੋਜ਼ਪੁਰ ਦਾ ਤਾਪਮਾਨ 45.7 ਡਿਗਰੀ, ਫਰੀਦਕੋਟ 45.6, ਅੰਮ੍ਰਿਤਸਰ ਦਾ 45.4 ਡਿਗਰੀ ਦਰਜ ਕੀਤਾ ਗਿਆ ਹੈ।10 ਜ਼ਿਲ੍ਹਿਆਂ ਵਿਚ ਰੈਡ ਅਲਰਟ, 13 ਵਿਚ ਆਰੇਂਜਮੌਸਮ ਵਿਭਾਗ ਨੇ ਅੱਜ ਮੰਗਲਵਾਰ ਲਈ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਵਿਚ ਰੈਡ ਅਲਰਟ ਜਾਰੀ ਕਰ ਦਿੱਤਾ ਹੈ। ਭਾਵ ਕਿ ਤਾਪਮਾਨ 45 ਡਿਗਰੀ ਤੋਂ ਉਪਰ ਪਹੁੰਚੇਗਾ। ਜਦਕਿ ਹੋਰ ਪੂਰੇ ਰਾਜ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿੱਥੇ ਤਾਪਮਾਨ 40 ਤੋਂ 45 ਡਿਗਰੀ ਦੇ ਕਰੀਬ ਪਹੁੰਚਣ ਦਾ ਅਨੁਮਾਨ ਹੈ।
ਪਟਿਆਲਾ : ਪਟਿਆਲਾ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਵੱਡੀ ਵਾਰਦਾਤ ਹੋਣੋਂ ਰੋਕ ਦਿੱਤੀ ਹੈ। ਰਾਜਪੁਰਾ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੈਂਗਸਟਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਦੀ ਪਛਾਣ ਹਰਜਿੰਦਰ ਸਿੰਘ ਉਰਫ ਲਾਡੀ ਅਤੇ ਸੁਬੀਰ ਸਿੰਘ ਉਰਫ ਸੂਬੀ ਦੇ ਰੂਪ ਵਿਚ ਹੋਈ ਹੈ। ਪੁਲਿਸ ਮੁਤਾਬਕ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਨਾਲ ਦੋ ਵਾਰਦਾਤਾਂ ਨੂੰ ਰੋਕਿਆ ਗਿਆ ਹੈ। ਲਾਡੀ 2017 ਵਿਚ ਪੰਚਕੂਲਾ ਵਿਚ ਮੀਤ ਬਾਊਂਸਰ ਦੇ ਕਤਲ ਵਿਚ ਸ਼ਾਮਲ ਸ਼ੂਟਰਾਂ ਵਿਚੋਂ ਇੱਕ ਸੀ ਤੇ ਸਤੰਬਰ 2020 ਤੋਂ ਜ਼ਮਾਨਤ 'ਤੇ ਚੱਲ ਰਿਹਾ ਸੀ। ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਨੂੰ ਵਿਦੇਸ਼ੀ ਮੂਲ ਦੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਆਪਰੇਟ ਕੀਤਾ ਜਾ ਰਿਹਾ ਸੀ ਜੋ ਕਿ ਫਰਾਰ ਅੱਤਵਾਦੀ ਗੋਲਡੀ ਬਰਾੜ ਦਾ ਸਾਥੀ ਹੈ, ਗੋਲਡੀ ਢਿੱਲੋਂ ਜਨਵਰੀ 2024 ਵਿਚ ਚੰਡੀਗੜ੍ਹ ਦੇ ਸੈਕਟਰ 5 ਵਿਚ ਹੋਈ ਗੋਲੀਬਾਰੀ ਦੀ ਵਾਰਦਾਤ ਵਿਚ ਸ਼ਾਮਲ ਸੀ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਗੈਂਗਸਟਰਾਂ ਨੂੰ ਵਿਰੋਧੀ ਗੈਂਗ ਵਲੋਂ ਬੀਤੇ ਦਿਨੀਂ ਖਰੜ ਵਿਖੇ ਉਨ੍ਹਾਂ ਦੇ ਗੈਂਗ ਮੈਂਬਰ ਮਨੀਸ਼ ਕੁਮਾਰ ਦਾ ਕੀਤੇ ਕਤਲ ਦੇ ਬਦਲੇ ਵਜੋਂ ਦੋ ਟਾਰਗੇਟ ਕਿਲਿੰਗ ਕਰਨ ਲਈ ਦਿੱਤੇ ਗਏ ਸਨ। ਗੈਂਗਸਟਰਾਂ ਕੋਲੋਂ 3 ਪਿਸਤੌਲਾਂ ਸਮੇਤ 15 ਜਿੰਦਾ ਕਾਰਤੂਸ ਅਤੇ ਇਕ ਕਾਰ ਬਰਾਮਦ ਕੀਤੀ ਗਈ ਹੈ।
Liquor Shops Closed : ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਦੋ ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਦਰਅਸਲ, ਪੰਜਾਬ ਵਿਚ 1 ਜੂਨ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਿੰਗ ਹੋਣੀ ਹੈ। ਇਸ ਕਾਰਨ ਪੰਜਾਬ ਵਿੱਚ 2 ਦਿਨ ਡਰਾਈ ਡੇ ਰਹੇਗਾ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਚੋਣ ਕਮਿਸ਼ਨ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਸਾਧਾਰਨ ਭਾਸ਼ਾ ਵਿੱਚ ਡਰਾਈ ਡੇ ਦਾ ਮਤਲਬ ਹੈ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਵੋਟਾਂ ਵਾਲੇ ਦਿਨ ਸਰਕਾਰੀ ਅਦਾਰਿਆਂ, ਗੈਰ-ਸਰਕਾਰੀ ਅਦਾਰਿਆਂ, ਬੈਂਕਾਂ, ਫੈਕਟਰੀਆਂ ਅਤੇ ਦੁਕਾਨਾਂ ਵਿੱਚ ਛੁੱਟੀ ਰਹੇਗੀ ਤਾਂ ਜੋ ਲੋਕ ਵੋਟ ਪਾਉਣ ਲਈ ਜਾ ਸਕਣ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਹੁਕਮ ਜਾਰੀ ਕੀਤਾ ਹੈ ਕਿ ਸ਼ਰਾਬ ਦੀਆਂ ਦੁਕਾਨਾਂ 30 ਮਈ ਸ਼ਾਮ 6 ਵਜੇ ਤੋਂ 1 ਜੂਨ ਸ਼ਾਮ 6 ਵਜੇ ਤੱਕ ਬੰਦ ਰਹਿਣਗੀਆਂ। ਗਿਣਤੀ ਵਾਲੇ ਦਿਨ 4 ਜੂਨ ਨੂੰ ਪੂਰਾ ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਸ ਕਾਰਨ ਰੈਸਟੋਰੈਂਟਾਂ ਅਤੇ ਪੱਬਾਂ ਨੂੰ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਸ਼ਰਾਬ ਦੀਆਂ ਦੁਕਾਨਾਂ ਵੀ ਬੰਦ ਰਹਿਣ ਦੇ ਨਾਲ ਨਾਲ ਰੈਸਟੋਰੈਂਟਾਂ, ਕਲੱਬਾਂ, CSD ਕੰਟੀਨਾਂ, ਦੁਕਾਨਾਂ ਜਾਂ ਜਨਤਕ ਥਾਵਾਂ 'ਤੇ ਸ਼ਰਾਬ ਵੇਚੀ ਜਾਂ ਸਟਾਕ ਨਹੀਂ ਕੀਤੀ ਜਾਵੇਗੀ। ਇਨ੍ਹਾਂ ਹੁਕਮਾਂ ਨੂੰ ਬਿਨਾਂ ਲਾਇਸੈਂਸ ਵਾਲੀਆਂ ਥਾਵਾਂ 'ਤੇ ਸਖ਼ਤੀ ਨਾਲ ਲਾਗੂ ਕੀਤਾ ਜਾਵੇ।
ਗੁਰਦਾਸਪੁਰ-ਅਣਪਛਾਤੇ ਕਾਰ ਚਾਲਕ ਨੇ ਮੋਟਰਸਾਈਕਲ ਚਾਲਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਸਟੇਸ਼ਨ ਕਾਹਨੂੰਵਾਨ ਦੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੱਸਣਯੋਗ ਹੈ ਕਿ ਮ੍ਰਿਤਕ ਨੇ 24 ਮਈ ਨੂੰ ਵਿਦੇਸ਼ ਆਸਟ੍ਰੇਲੀਆ ਜਾਣਾ ਸੀ।ਪੁਲਿਸ ਨੂੰ ਦਿੱਤੇ ਬਿਆਨਾਂ ’ਚ ਸਵਰਨ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਕਾਹਨੂੰਵਾਨ ਨੇ ਦੱਸਿਆ ਕਿ ਉਸ ਦਾ ਜਵਾਈ ਬਿਕਰਮ ਸਿੰਘ ਪੁੱਤਰ ਕੈਪਟਨ ਸਾਗਰ ਸਿੰਘ ਨੇ 24-ਮਈ-2024 ਨੂੰ ਵਿਦੇਸ਼ ਆਸਟ੍ਰੇਲੀਆ ਜਾਣਾ ਸੀ, ਜੋ ਮਿਤੀ 23-5-24 ਨੂੰ ਕਰੀਬ 5 ਵਜੇ ਸ਼ਾਮ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਾਜ਼ਾਰ ਕਾਹਨੂੰਵਾਨ ਕੁਝ ਨਿੱਜੀ ਸਾਮਾਨ ਲੈ ਕੇ ਘਰ ਵਾਪਸ ਆ ਰਿਹਾ ਸੀ ਤਾਂ ਪਿੰਡ ਵੜੈਚ ਮੋੜ ਸਿੰਘ ਸਰਵਿਸ ਸਟੇਸ਼ਨ ਨੇੜੇ ਸਾਹਮਣੇ ਤੋਂ ਇਕ ਚਿੱਟੇ ਰੰਗ ਦੀ ਕਾਰ ਚਾਲਕ ਨੇ ਗਲਤ ਸਾਈਡ ਤੋਂ ਲਿਆ ਕੇ ਮੋਟਰਸਾਈਕਲ ਵਿਚ ਮਾਰ ਦਿੱਤੀ। ਇਸ ਨਾਲ ਕਾਰ ਉਸ ਦੇ ਜਵਾਈ ਬਿਕਰਮ ਸਿੰਘ ਨੂੰ ਸੜਕ ਤੇ ਘੜੀਸਦੀ ਹੋਈ ਦੂਜੀ ਸਾਈਡ ਲੈ ਗਈ।ਇਸ ਦੌਰਾਨ ਬਿਕਰਮ ਦੀ ਪੱਕੀ ਸੜਕ 'ਤੇ ਡਿੱਗਣ ਕਰ ਕੇ ਸਿਰ ਵਿਚ ਗੰਭੀਰ ਸੱਟ ਲੱਗ ਗਈ ਅਤੇ ਮੌਕੇ 'ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਸਵਰਨ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।...
ਤਰਨਤਾਰਨ : ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿਚ ਵੱਡੀ ਵਾਰਦਾਤ ਹੋ ਗਈ ਹੈ। ਪਿੰਡ ਵਰਪਾਲ ਦੇ ਰਹਿਣ ਵਾਲੇ ਇੱਕ ਪਾਠੀ ਵੱਲੋਂ ਦੂਜੇ ਨਾਬਾਲਿਗ ਪਾਠੀ ਸਿੰਘ ਦਾ ਕਤਲ ਕਰ ਦਿੱਤਾ ਗਿਆ। ਭੇਟਾਂ ਦੇ ਪੈਸੇ ਲੈਣ ਗਏ 2 ਭਰਾਵਾਂ ਉਤੇ ਮੁਲਜ਼ਮ ਪਾਠੀ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਵਿਚ ਛੋਟੇ ਭਰਾ ਦੀ ਮੌਤ ਹੋ ਗਈ ਤੇ ਵੱਡਾ ਭਰਾ ਗੰਭੀਰ ਜ਼ਖਮੀ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਉਮਰ ਕਰੀਬ 16 ਸਾਲ ਦੱਸੀ ਜਾ ਰਹੀ ਹੈ, ਜੋ ਕਿ ਦੱਸਵੀਂ ਜਮਾਤ ਦਾ ਵਿਦਿਆਰਥੀ ਸੀ। ਉਹ ਪਾਠੀ ਸਿੰਘ ਦੀ ਡਿਊਟੀ ਵੀ ਕਰਦਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਦੀ ਟੀਮ ਨੇ ਮੌਕੇ ਉਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਦਿੱਤੀ ਹੈ।ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਦੋਵਾਂ ਭਰਾਵਾਂ ਨੇ ਪਾਠ ਕਰਨ ਦੀ ਦੋ ਹਜ਼ਾਰ ਰੁਪਏ ਭੇਟਾ ਲੈਣੀ ਸੀ, ਇਸ ਲਈ ਉਹ ਪਿੰਡ ਗੋਹਲਵੜ ਸ਼ੁਭਕਰਨ ਸਿੰਘ ਕੋਲ ਗਏ। ਸ਼ੁਭਕਰਨ ਸਿੰਘ ਪਾਠੀ ਹੈ ਅਤੇ ਅੱਡੇ ਉਤੇ ਹੀ ਸ਼ਰਦਾਈ ਲਾਉਂਦਾ ਹੈ। ਜਦੋਂ ਦੋਵਾਂ ਭਰਾਵਾਂ ਨੇ ਉਸ ਕੋਲ ਪੈਸਿਆਂ ਦੀ ਮੰਗ ਕੀਤੀ ਤਾਂ ਉਨ੍ਹਾਂ ਵਿਚਕਾਰ ਕਿਸੇ ਕਾਰਨ ਝਗੜਾ ਹੋ ਗਿਆ। ਪਾਠੀ ਸ਼ੁਭਕਰਨ ਨੇ ਛੋਟੇ ਭਰਾ ਦੇ ਸੀਨੇ ਵਿੱਚ ਕਿਰਚ ਮਾਰ ਦਿੱਤਾ, ਜਦਕਿ ਵੱਢੇ ਭਰਾ ਦੇ ਸਿਰ ਵਿਚ ਸ਼ਰਦਾਈ ਰਗੜਨ ਵਾਲ਼ਾ ਘੋਟਨਾ ਮਾਰ ਕੇ ਜ਼ਖਮੀ ਕਰ ਦਿੱਤਾ। ਇਸ ਹਮਲੇ ਵਿੱਚ ਜ਼ਖਮੀ ਹੋਏ ਨੌਜਵਾਨ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖਮੀ ਦਾ ਨਾਮ ਜਸ਼ਨਪ੍ਰੀਤ ਸਿੰਘ ਹੈ ਤੇ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ਉਤੇ ਪਹੁੰਚੀ। SHO ਸੁਨੀਲ ਕੁਮਾਰ ਨੇ ਦੱਸਿਆ ਕਿ ਪਰਿਵਾਰ ਵੱਲੋ ਜੋਂ ਵੀ ਬਿਆਨ ਦਿੱਤਾ ਜਾਵੇਗਾ, ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਫ਼ਿਲਹਾਲ ਦੋਸ਼ੀ ਮੌਕੇ ਤੋਂ ਫਰਾਰ ਹੈ, ਪਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Viral Video : ਪੰਜਾਬ ਵਿਚ ਵਿਦੇਸ਼ ਜਾਣ ਦਾ ਖੁਮਾਰ ਤਾਂ ਨੌਜਵਾਨਾਂ ਸਿਰ ਚੜ੍ਹ ਬੋਲ ਰਿਹਾ ਹੈ ਪਰ ਕਈ ਪੰਜਾਬੀ ਹੁਣ ਇੱਥੇ ਹੀ ਵਿਦੇਸ਼ਾਂ ਜਿਹਾ ਮਾਹੌਲ ਤੇ ਦਿਖ ਬਣਾਉਣ ਵਿਚ ਜੁਟੇ ਹੋਏ ਹਨ। ਦਰਅਸਲ, ਪੰਜਾਬ ਦੇ ਇਸ ਇਲਾਕੇ ਵਿਚ ਸਟੈਚੂ ਆਫ ਲਿਬਰਟੀ ਲਾ ਦਿੱਤਾ ਗਿਆ ਹੈ। ਸੋਸ਼ਲ ਮੀਡੀਆ ਇਸ ਦੀ ਇਕ ਵੀਡੀਓ ਬੇਹੱਦ ਵਾਇਰਲ ਹੋ ਰਹੀ ਹੈ। ਇਹ ਵੀਡੀਓ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ੍ ਦੀ ਦੱਸੀ ਜਾ ਰਹੀ ਹੈ। ਵੀਡੀਓ 'ਚ ਇਕ ਪਿੰਡ 'ਚ ਇਕ ਨਿਰਮਾਣ ਅਧੀਨ ਇਮਾਰਤ 'ਤੇ ਸਟੈਚੂ ਆਫ ਲਿਬਰਟੀ ਦਾ ਬੁੱਤ ਰੱਖਿਆ ਗਿਆ ਹੈ। ਸੋਸ਼ਲ ਮੀਡੀਆ ਉਪਭੋਗਤਾ ਆਲੋਕ ਜੈਨ ਵੱਲੋਂ ਪੋਸਟ ਕੀਤੇ ਗਏ ਇਸ ਵੀਡੀਓ ਨੂੰ ਐਕਸ (ਪਹਿਲਾਂ ਟਵਿੱਟਰ) 'ਤੇ 120,000 ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਸਥਾਨਕ ਲੋਕਾਂ ਨੂੰ ਇਮਾਰਤ ਦੀ ਛੱਤ 'ਤੇ ਪ੍ਰਸਿੱਧ ਅਮਰੀਕੀ ਸਮਾਰਕ ਦੀ ਨਕਲ ਲਗਾਉਂਦੇ ਹੋਏ ਦੇਖਿਆ ਗਿਆ ਹੈ, ਜਿਸ ਵਿਚ ਨਿਰਮਾਣ ਸਥਾਨ ਦੇ ਨੇੜੇ ਇਕ ਕਰੇਨ ਦਿਖਾਈ ਦੇ ਰਹੀ ਹੈ, ਜਿਸ ਦੀ ਵਰਤੋਂ ਸ਼ਾਇਦ ਇਸ ਸਟੈਚੂ ਨੂੰ ਚੁੱਕਣ ਲਈ ਕੀਤੀ ਗਈ ਸੀ। ਸੋਸ਼ਲ ਮੀਡੀਆ 'ਤੇ ਲੋਕ ਇਸ ਨੂੰ ਲੈ ਕੇ ਕਾਫ਼ੀ ਮਜ਼ਾਕ ਕਰ ਰਹੇ ਹਨ। ਇੱਕ ਯੂਜ਼ਰ ਨੇ ਟਿੱਪਣੀ ਕੀਤੀ, "ਪਾਣੀ ਦੀ ਟੈਂਕੀ ਹੋਣੀ ਚਾਹੀਦੀ ਹੈ। ਤੁਹਾਨੂੰ ਪੰਜਾਬ ਵਿਚ ਹਵਾਈ ਜਹਾਜ਼, ਐਸਯੂਵੀ ਅਤੇ ਹਰ ਤਰ੍ਹਾਂ ਦੇ ਆਕਾਰ ਦੀਆਂ ਪਾਣੀ ਦੀਆਂ ਟੈਂਕੀਆਂ ਮਿਲਣਗੀਆਂ। ਇਕ ਹੋਰ ਯੂਜ਼ਰ ਨੇ ਕੈਨੇਡਾ 'ਚ ਪੰਜਾਬ ਦੇ ਮਹੱਤਵਪੂਰਨ ਪ੍ਰਵਾਸੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ, 'ਆਦਰਸ਼ਕ ਤੌਰ 'ਤੇ ਉਨ੍ਹਾਂ ਨੂੰ ਨਿਆਗਰਾ ਫਾਲਜ਼ ਬਣਾਉਣਾ ਚਾਹੀਦਾ ਸੀ ਤਾਂ ਜੋ ਕੈਨੇਡਾ ਨੂੰ ਯਾਦ ਨਾ ਕੀਤਾ ਜਾਵੇ। Statue of Liberty in Punjab !!Man from Punjab installs Statue of Liberty on his rooftop after his US visa application gets rejected !! pic.twitter.com/JOIJEotBkn — Ramandeep Singh Mann (@ramanmann1974) May 26, 2024 ...
Weather Update : ਪੰਜਾਬ ਵਿੱਚ ਨੌਤਪਾ ਦੇ ਦੂਜੇ ਦਿਨ ਤਾਪਮਾਨ ਵਿੱਚ 2.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 5 ਡਿਗਰੀ ਵੱਧ ਪਾਇਆ ਗਿਆ ਹੈ। ਅੱਜ ਨੌਤਪਾ ਦਾ ਤੀਜਾ ਦਿਨ ਹੈ ਤੇ ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 48 ਡਿਗਰੀ ਨੂੰ ਪਾਰ ਕਰ ਸਕਦਾ ਹੈ, ਜਿਸ ਨਾਲ 46 ਸਾਲ ਪੁਰਾਣਾ ਰਿਕਾਰਡ ਅੱਜ ਟੁੱਟਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਮੁਤਾਬਕ ਬੀਤੀ ਸ਼ਾਮ ਪੰਜਾਬ ਦੇ ਫਰੀਦਕੋਟ ਵਿਚ ਤਾਪਮਾਨ 47.4 ਡਿਗਰੀ ਦਰਜ ਕੀਤਾ ਗਿਆ ਜੋ 21 ਮਈ 1978 ਦੇ ਤਾਪਮਾਨ ਤੋਂ 0.3 ਡਿਗਰੀ ਹੀ ਘੱਟ ਹੈ। ਉਕਤ ਤਰੀਕ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿਚ 47.7 ਡਿਗਰੀ ਦਰਜ ਕੀਤਾ ਗਿਆ ਸੀ। ਨੌਤਪਾ ਦੇ ਤੀਜੇ ਦਿਨ ਜੇ ਗਰਮੀ ਤੇ ਹੀਟ ਵੇਵ ਨੇ ਜ਼ੋਰ ਫੜਿਆ ਤਾਂ ਅੱਜ 46 ਸਾਲ ਪੁਰਾਣਾ ਰਿਕਾਰਡ ਟੁੱਟ ਜਾਵੇਗਾ।ਉਥੇ ਬਠਿੰਡਾ ਵਿਚ ਵੱਧ ਤੋਂ ਵੱਧ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਟਿਆਲਾ ਦਾ ਤਾਪਮਾਨ 45.7, ਅੰਮ੍ਰਿਤਸਰ ਦਾ 45.2 ਤੇ ਲੁਧਿਆਣਾ ਦਾ ਤਾਪਮਾਨ 44.8 ਡਿਗਰੀ ਦਰਜ ਕੀਤਾ ਗਿਆ।ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਸੰਭਾਵਨਾਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਭਾਵੇਂ ਗਰਮੀ ਵੱਧ ਰਹੀ ਹੈ ਪਰ ਆਉਣ ਵਾਲੇ ਦਿਨਾਂ ਵਿਚ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦਾ ਅਸਰ ਮਾਝੇ ਦੇ ਇਲਾਕਿਆਂ ਵਿਚ ਦੇਖਣ ਨੂੰ ਮਿਲੇਗਾ। ਅੰਮ੍ਰਿਤਸਰ ਦਾ ਤਾਪਮਾਨ ਜੋ ਅੱਜ 45.2 ਡਿਗਰੀ ਦਰਜ ਕੀਤਾ ਗਿਆ, 30 ਮਈ ਤੋਂ ਬਾਅਦ ਇਕ ਤੋਂ ਦੋ ਡਿਗਰੀ ਤਕ ਡਿਗਣ ਦੀ ਸੰਭਾਵਨਾ ਹੈ। ਇਹੀ ਬਦਲਾਅ ਪਠਾਨਕੋਟ ਵਿਚ ਵੀ ਦੇਖਣ ਨੂੰ ਮਿਲੇਗਾ।
ਜਗਰਾਓਂ ਵਿੱਚ ਲੋਕ ਸਭਾ ਚੋਣਾਂ ਲਈ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅੱਜ ਜਗਰਾਉਂ ਵਿਖੇ ਰੈਲੀ ਸੀ। ਇਸ ਰੈਲੀ ਵਿਚ ਅਮਿਤ ਸ਼ਾਹ ਦੇ ਪਹੁੰਚਣ ਦੀ ਸੂਚਨਾ ਮਿਲਦਿਆਂ ਹੀ ਗੁੱਸੇ ਵਿੱਚ ਆਏ ਕਿਸਾਨਾਂ ਨੇ ਲੁਧਿਆਣਾ ਵੱਲ ਰੁਖ਼ ਕਰ ਲਿਆ। ਉਧਰ, ਕਿਸਾਨਾਂ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਵਿਭਾਗ 'ਚ ਹਫੜਾ-ਦਫੜੀ ਮਚ ਗਈ।ਜਾਣਕਾਰੀ ਅਨੁਸਾਰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਰੈਲੀ ਕੀਤੀ ਗਈ। ਜਿਵੇਂ ਹੀ ਕਿਸਾਨਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਲੁਧਿਆਣਾ ਜਾਣ ਲਈ ਰਵਾਨਾ ਹੋ ਗਏ। ਬੀਕੇਯੂ ਯੂਨੀਅਨ ਦੇ ਆਗੂ ਮਨਜੀਤ ਧਨੇਰ ਦੀ ਅਗਵਾਈ ਹੇਠ 200 ਦੇ ਕਰੀਬ ਕਿਸਾਨਾਂ ਨੇ ਪੰਜਾਬ ਵਿੱਚ ਭਾਜਪਾ ਦੀ ਰੈਲੀ ਅਤੇ ਭਾਜਪਾ ਆਗੂਆਂ ਵੱਲੋਂ ਵਿਰੋਧ ਦੇ ਐਲਾਨ ਨੂੰ ਲੈ ਕੇ ਲੁਧਿਆਣਾ ਵੱਲ ਰੁਖ਼ ਕੀਤਾ, ਜਿਸ ਨੂੰ ਜਗਰਾਉਂ ਪੁਲਿਸ ਨੇ ਚੌਕੀਮਾਨ ਵਿੱਚ ਘੇਰ ਲਿਆ। ਪੁਲਿਸ ਨੇ ਜਗਰਾਉਂ ਦੇ ਚੌਕੀਮਾਨ ਟੋਲ ਪਲਾਜ਼ਾ ਨੂੰ ਛਾਉਣੀ ਵਿੱਚ ਤਬਦੀਲ ਕਰ ਕੇ ਸੀਲ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਨੂੰ ਰੋਕਿਆ ਗਿਆ। ਇਸ ਤੋਂ ਨਾਰਾਜ਼ ਕਿਸਾਨਾਂ ਨੇ ਭਾਜਪਾ ਵਿਰੁੱਧ ਆਪਣਾ ਗੁੱਸਾ ਕੱਢਿਆ ਅਤੇ ਅਮਿਤ ਸ਼ਾਹ, ਵਾਪਸ ਜਾਓ, ਵਾਪਸ ਜਾਓ ਦੇ ਨਾਅਰੇ ਲਗਾਉਂਦੇ ਰਹੇ।ਇਸ ਦੌਰਾਨ ਕਿਸਾਨ ਲੁਧਿਆਣਾ ਵੱਲ ਜਾਣਾ ਚਾਹੁੰਦੇ ਸਨ। ਪੁਲਿਸ ਨੇ ਕਿਸਾਨਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਅੱਗੇ ਵਧਣ ਲਈ ਕਿਸਾਨਾਂ ਅਤੇ ਪੁਲਿਸ ਵਿਚਾਲੇ ਕਾਫੀ ਧੱਕਾ-ਮੁੱਕੀ ਵੀ ਹੋਈ। ਪੁਲਿਸ ਨੂੰ ਅਗਾਊਂ ਸੂਚਨਾ ਹੋਣ ਕਾਰਨ ਪੁਲਿਸ ਨੇ ਪੂਰੇ ਪ੍ਰਬੰਧ ਕੀਤੇ ਹੋਏ ਸਨ।
Punjab Holiday : ਪੰਜਾਬ ਵਿੱਚ 1 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਛੁੱਟੀ ਕੀਤੀ ਗਈ ਹੈ।ਇਸ ਦੌਰਾਨ ਸਰਕਾਰੀ, ਗੈਰ-ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ ਅਤੇ ਦੁਕਾਨਾਂ ਵਿੱਚ ਤਨਖ਼ਾਹ ਵਾਲੀ ਛੁੱਟੀ ਰਹੇਗੀ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਲੋਕ ਪੰਜਾਬ ਰਾਜ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੋਟ ਪਾ ਸਕਣ।ਇਸ ਵਾਰ ਚੋਣ ਕਮਿਸ਼ਨ ਨੇ 70 ਤੋਂ ਵੱਧ ਵੋਟਾਂ ਪਾਉਣ ਦਾ ਟੀਚਾ ਰੱਖਿਆ ਹੈ। ਇਸ ਲਈ ਚੋਣ ਕਮਿਸ਼ਨ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ। ਜਿਸ ਦੇ ਮੱਦੇਨਜ਼ਰ 30 ਮਈ 2024 ਨੂੰ ਸ਼ਾਮ 6:00 ਵਜੇ ਤੋਂ 1 ਜੂਨ 2024 ਨੂੰ ਸ਼ਾਮ 6:00 ਵਜੇ ਤੱਕ ਅਤੇ 4 ਜੂਨ 2024 ਦੀ ਗਿਣਤੀ ਵਾਲੇ ਦਿਨ (ਪੂਰਾ ਦਿਨ) ਵੋਟਿੰਗ ਤੋਂ ਪਹਿਲਾਂ ਵੀ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਕਮਿਸ਼ਨ ਵੱਲੋਂ ਇਹ ਫੈਸਲਾ ਵੀ ਲਿਆ ਗਿਆ ਹੈ।ਇਸ ਸਮੇਂ ਦੌਰਾਨ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ, ਸੀਐਸਡੀ ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ ‘ਤੇ ਸ਼ਰਾਬ ਨਹੀਂ ਵੇਚੀ ਜਾਵੇਗੀ। ਸ਼ਰਾਬ ਦੇ ਭੰਡਾਰ ਉਤੇ ਸਖ਼ਤੀ ਨਾਲ ਕੰਟਰੋਲ ਕੀਤਾ ਜਾਵੇਗਾ। ਬਿਨਾਂ ਲਾਇਸੈਂਸ ਵਾਲੇ ਅਹਾਤਿਆਂ ਵਿੱਚ ਸ਼ਰਾਬ ਸਟੋਰ ਕਰਨ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of eating fish: रोजाना मछली का सेवन करने से इन बीमारियें से मिलेगा छुटकारा ! जाने इस से होने वाले 5 जबरदस्त फायदे
Benefits of coconut : नारियल का सेवन गर्भवती महिलाओं के लिए फायदेमंद है या नही ? जानें
Punjab Farmers Protest: खनौरी बॉर्डर पर 111 किसान आमरण अनशन पर; भारी पुलिस फोर्स तैनात