LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
punjab news
modi yogi news

Punjab Politics : 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲੁਧਿਆਣਾ ਵਿੱਚ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ, ਕਿਉਂਕਿ ਉਨ੍ਹਾਂ ਨੂੰ ਖੁਫੀਆ ਰਿਪਰੋਟ ਮਿਲ ਗਈ।' ਇਹ ਪ੍ਰਗਟਾਵਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਨੇ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਤੇ ਯੋਗੀ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਬਿੱਟੂ ਬੁਰੀ ਤਰ੍ਹਾਂ ਹਾਰ ਰਿਹਾ ਹੈ।ਇਸੇ ਕਰ ਕੇ ਉਨ੍ਹਾਂ ਨੇ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ। ਉਨ੍ਹਾਂ ਕਿਹਾ ਕਿ ਉਹ ਆਪਣੇ 'ਦੋਸਤ' ਰਵਨੀਤ ਸਿੰਘ ਬਿੱਟੂ ਲਈ ਬਹੁਤ ਬੁਰਾ ਮਹਿਸੂਸ ਕਰਦੇ ਹਨ, ਕਿਉਂਕਿ ਉਨ੍ਹਾਂ ਦੀ ਨਵੀਂ ਪਾਰਟੀ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ਨੂੰ ਇਕੱਲਿਆ ਛੱਡ ਕੇ ਕਿਨਾਰਾ ਕਰ ਲਿਆ ਹੈ। ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਇੱਕ ਚੋਣ ਰੈਲੀ ਵਿੱਚ ਕਿਹਾ ਕਿ ਭਾਜਪਾ ਆਪਣੇ ਉਮੀਦਵਾਰ ਬਿੱਟੂ ਤੋਂ ਪੂਰੀ ਤਰ੍ਹਾਂ ਨਿਰਾਸ਼ ਹੈ ਕਿਉਂਕਿ ਉਹ ਦੌੜ ਵਿੱਚ ਮਾੜਾ ਪ੍ਰਦਰਸ਼ਨ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹੀ ਕਾਰਨ ਸੀ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੇ ਲੁਧਿਆਣਾ ਵਿੱਚ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ ਸਨ।ਮੋਦੀ ਯੋਗੀ ਨੂੰ ਸੂਚਨਾ ਮਿਲੀ ਸੀ ਕਿ ਬਿੱਟੂ ਨਾ ਸਿਰਫ ਦੌੜ ਹਾਰ ਰਿਹਾ ਹੈ, ਸਗੋਂ ਆਪਣੀ ਜ਼ਮਾਨਤ ਵੀ ਜ਼ਬਤ ਕਰਵਾ ਰਿਹਾ ਹੈ। ਉਨ੍ਹਾਂ ਕਿਹਾ, “ਕੁਦਰਤੀ ਤੌਰ ‘ਤੇ ਕੋਈ ਵੀ ਪ੍ਰਧਾਨ ਮੰਤਰੀ ਕਿਸੇ ਅਜਿਹੇ ਉਮੀਦਵਾਰ ਦੇ ਸਮਰਥਨ ਵਿੱਚ ਰੈਲੀ ਨੂੰ ਸੰਬੋਧਿਤ ਨਹੀਂ ਕਰਨਾ ਚਾਹੇਗਾ, ਜਿਸ ਬਾਰੇ ਉਹ ਜਾਣਦੇ ਹੋਣ ਕਿ ਉਸਦੀ ਜ਼ਮਾਨਤ ਵੀ ਜ਼ਬਤ ਹੋ ਜਾਵੇਗੀ।'

car khanna news

ਖੰਨਾ : ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿਖੇ ਭਿਆਨਕ ਹਾਦਸਾ ਵਾਪਰਿਆ ਹੈ। ਜੀਟੀ ਰੋਡ ਉਤੇ ਗਣੇਸ਼ ਮਿੱਲ ਨੇੜੇ ਖੜ੍ਹੇ ਕੈਂਟਰ ਨਾਲ ਫਾਰਚੂਨਰ ਕਾਰ ਦੀ ਟੱਕਰ ਹੋ ਗਈ ਤੇ ਟੱਕਰ ਤੋਂ ਬਾਅਦ ਤੇਜ਼ ਰਫ਼ਤਾਰ ਹੋਣ ਕਾਰਨ ਗੱਡੀ ਪਲਟ ਗਈ। ਲੋਕਾਂ ਨੇ 32 ਸਾਲਾ ਡਾਕਟਰ ਹਰਪ੍ਰੀਤ ਸਿੰਘ ਨੂੰ ਗੱਡੀ ਦੇ ਸ਼ੀਸ਼ੇ ਕੱਟ ਕੇ ਬਾਹਰ ਕੱਢਿਆ। ਕਾਰ ਚਲਾ ਰਹੇ ਡਾਕਟਰ ਦੀ ਇਕ ਬਾਂਹ ਉਸ ਦੇ ਸਰੀਰ ਤੋਂ ਵੱਖ ਹੋ ਚੁੱਕੀ ਸੀ।ਜਾਣਕਾਰੀ ਅਨੁਸਾਰ ਡਾ. ਹਰਪ੍ਰੀਤ ਸਿੰਘ ਦਾ ਖੰਨਾ ਦਾਣਾ ਮੰਡੀ ਨੇੜੇ ਓਂਕਾਰ ਕਲੀਨਿਕ ਹੈ। ਉਹ ਸ਼ਾਮ ਨੂੰ 5 ਵਜੇ ਆਪਣੇ ਕਲੀਨਿਕ ਤੋਂ ਸਰਹਿੰਦ ਘਰ ਜਾ ਰਿਹਾ ਸੀ। ਗਣੇਸ਼ ਮਿੱਲ ਨੇੜੇ ਗੱਡੀ ਸੜਕ ਕੰਢੇ ਖੜ੍ਹੇ ਕੈਂਟਰ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ ਤੇ ਪੂਰੀ ਤਰ੍ਹਾਂ ਨੁਕਸਾਨੀ ਗਈ।ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ’ਤੇ ਪਹੁੰਚ ਗਈ। ਰਾਹਗੀਰਾਂ ਦੀ ਮਦਦ ਨਾਲ ਕਰੇਨ ਬੁਲਾ ਕੇ ਕਾਰ ਨੂੰ ਕੱਟ ਕੇ ਅੰਦਰ ਫਸੇ ਡਾਕਟਰ ਨੂੰ ਬਾਹਰ ਕੱਢਿਆ ਗਿਆ। ਹਰਪ੍ਰੀਤ ਸਿੰਘ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਨੇੜਲੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਉੱਥੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਤੋਂ ਬਾਅਦ ਕਿਸੇ ਹੋਰ ਵੱਡੇ ਹਸਪਤਾਲ ਵਿਚ ਰੈਫਰ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਪੁਲਸ ਨੇ ਵੀ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

sidhu moosewala new news

Sidhu Moose Wala Death Anniversary: 29 ਮਈ ਦਾ ਕਾਲਾ ਦਿਨ ਇੱਕ ਵਾਰ ਫਿਰ ਤੋਂ ਆਉਣ ਵਾਲਾ ਹੈ। ਇਸੇ ਦਿਨ ਪੂਰੀ ਦੁਨੀਆ ਦੇ ਚਹੇਤੇ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਨਾਲ ਭੁੰਨ ਕਤਲ ਕਰ ਦਿੱਤਾ ਗਿਆ ਸੀ। ਜਿਵੇਂ ਜਿਵੇਂ ਇਹ ਦਿਨ ਨੇੜੇ ਆ ਰਿਹਾ ਹੈ, ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਯਾਦਾਂ ਇੱਕ ਵਾਰ ਫਿਰ ਤੋਂ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਰਹੀਆਂ ਹਨ। ਅੱਜ ਵੀ ਇਹ ਦਿਨ ਯਾਦ ਕਰ ਲੋਕਾਂ ਦੀ ਰੂਹ ਕੰਬ ਜਾਂਦੀ ਹੈ। ਮਾਤਾ ਚਰਨ ਕੌਰ ਨੇ ਆਪਣੇ ਪੁੱਤਰ ਨੂੰ ਯਾਦ ਕਰਦਿਆਂ ਇੱਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਪੋਸਟ ਇੰਸਾਟਾਗ੍ਰਾਮ ਉੱਪਰ ਸ਼ੇਅਰ ਕਰਦਿਆਂ ਲਿਖਿਆ, ''ਸ਼ੁੱਭ ਪੁੱਤ ਜਿਵੇਂ ਜਿਵੇ ਦਿਨਾਂ ਦੀ ਚਾਲ ਪੂਰੀ ਕਰਦਾ ਉਹ 29 ਮਈ ਦਾ ਕਾਲਾ ਦਿਨ ਆਉਣ ਵਾਲਾ ਏ, ਉਵੇਂ ਉਵੇਂ ਹੀ ਤੁਹਾਨੂੰ ਪਿਆਰ ਕਰਨ ਵਾਲੇ ਸਾਰੇ ਭੈਣ ਭਰਾ ਤੁਹਾਡੀ ਰੂਹ ਦੀ ਸ਼ਾਂਤੀ ਲਈ ਕਿੰਨੇ ਸਮਾਰੋਹ ਦੇਸ਼ ਵਿਦੇਸ਼ਾਂ ਵਿੱਚ ਕਰਵਾ ਰਹੇ ਨੇ। ਮੈਨੂੰ ਇਹ ਦੇਖ ਤੁਹਾਡੇ ਉੱਪਰ ਤੇ ਤੁਹਾਨੂੰ ਪਿਆਰ ਕਰਨ ਵਾਲੇ ਸਾਡੇ ਤਮਾਮ ਵੀਰਾਂ ਭੈਣਾਂ ਤੇ ਮਾਣ ਮਹਿਸੂਸ ਹੁੰਦਾ ਏ ਕਿ ਉਹ ਤੁਹਾਨੂੰ ਕਿੰਨਾ ਪਿਆਰ ਕਰਦੇ ਨੇ ਤੁਹਾਡੀ ਕਮੀ ਮਹਿਸੂਸ ਕਰਦਿਆਂ ਮੇਰੀਆਂ ਅੱਖਾਂ ਵਿੱਚੋਂ ਨਿਕਲਦੇ ਅੱਥਰੂ ਸ਼ੁਰੂਆਤ ਵਿੱਚ ਦੁੱਖ ਭਰੇ ਹੁੰਦੇ ਨੇ ਪਰ ਜਮੀ ਤੱਕ ਪਹੰਚਣ ਦੇ ਮਾਣ ਵਾਲੇ ਬਣ ਜਾਂਦੇ ਨੇ ਬੇਟਾ...।''           View this post on Instagram                       A post shared by Charan Kaur (@charan_kaur5911) 29 ਮਈ ਨੂੰ ਮਨਾਈ ਜਾਵੇਗੀ ਦੂਜੀ ਬਰਸੀ29 ਮਈ 2024 ਨੂੰ ਸਿੱਧੂ ਮੂਸੇਵਾਲਾ ਦੀ ਦੂਸਰੀ ਬਰਸੀ ਮਨਾਈ ਜਾਏਗੀ। ਇਸ ਵਾਰ ਫਿਰ ਪ੍ਰਸ਼ੰਸਕ ਸਿੱਧੂ ਦੇ ਪਿੰਡ ਮਾਨਸਾ ਪਹੁੰਚਣਗੇ। ਸਿੱਧੂ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਵੱਲੋਂ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਲਿਖਿਆ, ਸਰਦਾਰ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੂਸਰੀ ਬਰਸੀ ਵਾਹਿਗੁਰੂ ਦੇ ਘਰੋ ਇਨਸਾਫ ਦੀ ਮੰਗ ਅਤੇ ਦਰਦ ਭਰੇ ਵਿਛੋੜੇ ਨੂੰ ਮੁੱਖ ਰੱਖਦਿਆ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਮਿਤੀ 29 ਮਈ 2024 ਗੁਰਦੁਆਰਾ ਬਾਬਾ ਮੜ੍ਹ ਸਾਹਿਬ ਜੀ ਜੰਡਿਆਲਾ ਮੰਜਕੀ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਆਪ ਜੀ ਨੂੰ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਜਾਦੀ ਹੈ।...

sad sukhbir

Political News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਕਾਰਵਾਈ ਕਰ ਦਿੱਤੀ ਹੈ। ਉਨ੍ਹਾਂ ਨੇ ਪਾਰਟੀ ਦੇ ਆਗੂ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਕੈਰੋਂ ਰਿਸ਼ਤੇ ਵਿਚ ਸੁਖਬੀਰ ਬਾਦਲ ਦੇ ਜੀਜਾ ਹਨ। ਇਹ ਕਾਰਵਾਈ ਕੈਰੋਂ ਉਤੇ ਲੱਗੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਕਾਰਨ ਕੀਤੀ ਗਈ ਹੈ। ਦਰਅਸਲ, ਖਡੂਰ ਸਾਹਿਬ ਦੇ ਅਕਾਲੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਇਸ ਬਾਰੇ ਪਾਰਟੀ ਪ੍ਰਧਾਨ ਨੂੰ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ।ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਲੰਬੇ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਰਹੇ ਹਨ। ਪਾਰਟੀ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਨਹੀਂ ਹਟੇ। ਸੁਖਬੀਰ ਬਾਦਲ ਨੇ ਖੁਦ ਇਸ ਲਈ ਕੋਸ਼ਿਸ਼ ਕੀਤੀ ਪਰ ਉਹ ਨਹੀਂ ਰੁਕੇ। ਇਸੇ ਲਈ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਕਾਰਵਾਈ ਕੀਤੀ ਗਈ। ਸੁਖਬੀਰ ਬਾਦਲ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਟਵੀਟ ਕੀਤਾ ਤੇ ਕਿਹਾ, 'ਸਰਦਾਰਾ! ਅੱਜ ਦਿਲ ਜਿੱਤ ਲਿਆ ਈ। ਮੇਰੀ ਜਾਨ ਵੀ ਹਾਜ਼ਰ ਹੈ ਤੇਰੀ ਲਈ। ਤੇਰੇ ਇਸ ਵੱਡੇ ਫੈਸਲੇ ਕਰਕੇ ਮੈਂ ਅੱਜ ਹੀ ਚੋਣ ਜਿੱਤ ਗਿਆ ਹਾਂ। ਧੰਨਵਾਦ ਪ੍ਰਧਾਨ ਜੀ।'

jalandhar crime news

Jalandhar : ਜਲੰਧਰ ਦੇ ਕਰਤਾਰਪੁਰ 'ਚ ਰਸਤਾ ਨੇ ਦੇਣ 'ਤੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਵੱਡੀ ਘਟਨਾ ਵਾਪਰੀ ਹੈ। ਵਾਰਦਾਤ 'ਚ ਮ੍ਰਿਤਕ ਦਾ ਇਕ ਸਾਥੀ ਵੀ ਜ਼ਖ਼ਮੀ ਹੋ ਗਿਆ ਹੈ। ਉਸ ਦਾ ਇਲਾਜ ਜਾਰੀ ਹੈ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਵਜੋਂ ਹੋਈ ਹੈ। ਗੋਲੀ ਲੱਗਣ ਕਾਰਨ ਮ੍ਰਿਤਕ ਦਾ ਭਰਾ ਗੁਰਪ੍ਰੀਤ ਸਿੰਘ ਲਾਲੀ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਦਿੱਤਾ ਹੈ। ਪੁਲਿਸ ਨੇ ਮਾਮਲੇ ਵਿੱਚ ਕਰਤਾਰਪੁਰ ਦੇ ਰਹਿਣ ਵਾਲੇ ਜਸਕਰਨ ਸਿੰਘ ਸਮੇਤ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਅੱਜ ਸਵੇਰੇ ਪੁਲਿਸ ਨੇ ਪਿੰਡ ਭੀਖਣ ਨਗਰ ਸਮੇਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਪਰ ਕੁਝ ਹੱਥ ਨਹੀਂ ਲੱਗਾ। ਕਰਤਾਰਪੁਰ ਥਾਣੇ ਦੇ ਐਸਐਚਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਸਾਡੀਆਂ ਟੀਮਾਂ ਮੁਲਜ਼ਮਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਜਲਦ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਸੀ.ਆਈ.ਏ ਸਟਾਫ਼ ਜਲੰਧਰ ਦੇਹਾਤ ਪੁਲਿਸ ਦੀਆਂ ਟੀਮਾਂ ਵੀ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ।ਥਾਣਾ ਕਰਤਾਰਪੁਰ ਦੇ ਐਸਐਚਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਦੇਰ ਸ਼ਾਮ ਭੁਲੱਥ ਰੋਡ ’ਤੇ ਸਥਿਤ ਪਿੰਡ ਮੱਲੀਆਂ ਵਿੱਚ ਵਾਪਰੀ। ਦੇਰ ਸ਼ਾਮ ਜ਼ਿਮੀਂਦਾਰ ਮਨਜਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਟਰੈਕਟਰ-ਕਮ ਜੇਸੀਬੀ ’ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਵੱਲ ਆ ਰਹੇ ਸਨ। ਰਸਤੇ ਵਿੱਚ ਮੁਲਜ਼ਮ ਜਸਕਰਨ ਸਿੰਘ ਆਪਣੀ ਆਈ-20 ਕਾਰ ਲੈ ਕੇ ਸੜਕ ’ਤੇ ਖੜ੍ਹਾ ਸੀ ਅਤੇ ਉਥੇ ਬੀਅਰ ਪੀ ਰਿਹਾ ਸੀ। ਗੁਰਪ੍ਰੀਤ ਸਿੰਘ ਨੇ ਟਰੈਕਟਰ ਕੱਢਣ ਲਈ ਜਸਕਰਨ ਨੂੰ ਕਾਰ ਸਾਈਡ 'ਤੇ ਲਿਜਾਣ ਲਈ ਕਿਹਾ। ਸ਼ਰਾਬੀ ਜਸਕਰਨ ਨੇ ਗੁਰਪ੍ਰੀਤ ਨਾਲ ਦੁਰਵਿਹਾਰ ਕਰਨਾ ਸ਼ੁਰੂ ਕਰ ਦਿੱਤਾ। ਵਿਰੋਧ ਕਰਨ ਉਤੇ ਉਨ੍ਹਾਂ ਗੁਰਪ੍ਰੀਤ ਤੇ ਉਸ ਦੇ ਸਾਥੀਆਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਮਨਜਿੰਦਰ ਸਿੰਘ ਆਪਣੇ ਭਰਾ ਗੁਰਪ੍ਰੀਤ ਨੂੰ ਛੁਡਾਉਣ ਆਇਆ ਤਾਂ ਮੁਲਜ਼ਮਾਂ ਨੇ ਉਸ ਉਤੇ ਨਾਜਾਇਜ਼ ਪਿਸਤੌਲ ਨਾਲ ਫਾਇਰਿੰਗ ਸ਼ੁਰੂ ਕਰ ਦਿੱਤੀ। ਮੁਲਜ਼ਮਾਂ ਨੇ ਮਨਜਿੰਦਰ ਸਿੰਘ ਦੀ ਛਾਤੀ ’ਤੇ ਕਈ ਗੋਲੀਆਂ ਮਾਰੀਆਂ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਰਾਹਗੀਰਾਂ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਦੋਵਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਰਾਤ ਸਮੇਂ ਮਨਜਿੰਦਰ ਦੀ ਮੌਤ ਹੋ ਗਈ।ਕਤਲ ਦਾ ਮੁਲਜ਼ਮ ਆਪਣੇ ਆਪ ਨੂੰ ਭੀਖਣ ਨੰਗਲ ਵਾਸੀ ਵਿਜੇ ਬਦਮਾਸ਼ ਦਾ ਭਤੀਜਾ ਦੱਸ ਰਿਹਾ ਸੀ। ਗੁਰਪ੍ਰੀਤ ਸਿੰਘ ਅਤੇ ਮਨਜਿੰਦਰ ਚਚੇਰੇ ਭਰਾ ਹਨ।...

heat wave 2505 news

Weather Update : ਨੌਤਪਾ ਦੀ ਸ਼ੁਰੂਆਤ ਨਾਲ ਹੀ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਔਸਤ ਤਾਪਮਾਨ 'ਚ 24 ਘੰਟਿਆਂ 'ਚ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਆਰੇਂਜ ਅਲਰਟ ਅਤੇ ਅਗਲੇ ਦੋ ਦਿਨਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਅੱਜ ਇੱਕ ਵਾਰ ਫਿਰ ਪੰਜਾਬ ਦਾ ਤਾਪਮਾਨ 45 ਡਿਗਰੀ ਪਾਰ ਕਰ ਜਾਵੇਗਾ। ਉਥੇ ਪੰਜਾਬ ਨੇ ਕੇਰਲ ਦੇ ਨਾਲ ਬਿਜਲੀ ਸਮਝੌਤਾ ਕੀਤਾ ਹੈ, ਜੋ ਹਲਕੀ ਰਾਹਤ ਦੇਵੇਗਾ।ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਨੌਤਪਾ ਦੇ ਦੂਜੇ ਦਿਨ ਪੰਜਾਬ ਦੇ ਸਾਰਿਆਂ 23 ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਜਾਰੀ ਕਰ ਦਿੱਤਾ ਹੈ। ਉਥੇ, ਸੋਮਵਾਰ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਤੇ ਮਾਨਸਾ ਵਿਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਥੇ ਤਾਪਮਾਨ ਐਤਵਾਰ 46 ਡਿਗਰੀ ਨੂੰ ਪਾਰ ਕਰ ਸਕਦਾ ਹੈ। ਪੰਜਾਬ ਵਿਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ ਜੇ ਪਾਰਾ ਵੱਧਦਾ ਹੈ ਤਾਂ ਇਸ ਸਾਲ ਬੀਤੇ ਸਾਰੇ ਰਿਕਾਰਡ ਟੁੱਟ ਸਕਦੇ ਹਨ। ਕੇਰਲ ਦੇਵੇਗਾ ਪੰਜਾਬ ਨੂੰ ਰਾਹਤਗਰਮੀਆਂ ਵਿਚ ਭਾਰੀ ਬਾਰਿਸ਼ ਕਾਰਨ ਕੇਰਲ ਵਿਚ ਬਿਜਲੀ ਦੀ ਖਪਤ ਵਿਚ ਕਮੀ ਆਈ ਹੈ। ਕੇਰਲ ਰਾਜ ਬਿਜਲੀ ਬੋਰਡ (KSEB) ਟੈਂਡਰ ਦੇ ਮਾਧਿਅਮ ਨਾਲ ਖਰੀਦੀ ਗਈ ਸਰਪਲਸ ਬਿਜਲੀ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਵਾਪਸ ਦੇਵੇਗਾ। ਕੇਰਲ ਦੇ ਬਿਜਲੀ ਮੰਤਰੀ ਕੇ. ਕ੍ਰਿਸ਼ਨਨਕੁੱਟੀ ਦੇ ਦਫਤਰ ਤੋਂ ਬੀਤੇ ਸ਼ੁਕਰਵਾਰ 24 ਮਈ ਨੂੰ ਕਿਹਾ ਗਿਆ ਕਿ ਪੰਜਾਬ 2025 ਦੀਆਂ ਗਰਮੀਆਂ ਦੇ ਮੌਸਮ ਦੌਰਾਨ ਕੇਰਲ ਨੂੰ ਬਿਜਲੀ ਵਾਪਸ ਦੇਵੇਗਾ।

petrol deisel new 26 05 2024

Petrol-diesel Price : ਦੇਸ਼ ਵਿਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਇਸ ਵਿਚਾਲੇ ਪੰਜਾਬੀਆਂ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਇਸ ਮੁਤਾਬਕ ਪੰਜਾਬ ਵਿਚ ਪੈਟਰੋਲ 21 ਪੈਸੇ ਤੇ ਡੀਜ਼ਲ 24 ਪੈਸੇ ਮਹਿੰਗਾ ਹੋ ਗਿਆ ਹੈ। ਪੰਜਾਬ ਤੋਂ ਇਲਾਵਾ ਰਾਜਸਥਾਨ, ਝਾਰਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ। ਦੂਜੇ ਪਾਸੇ ਉੱਤਰ ਪ੍ਰਦੇਸ਼ ਵਿੱਚ ਪੈਟਰੋਲ 23 ਪੈਸੇ ਅਤੇ ਡੀਜ਼ਲ 27 ਪੈਸੇ ਸਸਤਾ ਹੋ ਗਿਆ ਹੈ। ਪੱਛਮੀ ਬੰਗਾਲ ਵਿੱਚ ਪੈਟਰੋਲ ਦੀ ਕੀਮਤ ਵਿੱਚ 54 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 51 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਕਰਨਾਟਕ, ਕੇਰਲ, ਤੇਲੰਗਾਨਾ ਅਤੇ ਉੜੀਸਾ ਵਿੱਚ ਵੀ ਪੈਟਰੋਲ ਦੀ ਕੀਮਤ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਐਤਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 77.72 ਡਾਲਰ ਪ੍ਰਤੀ ਬੈਰਲ ਉਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 82.12 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।

candidate news

ਬਲਜਿੰਦਰ ਸਿੰਘ ਮਹੰਤ, ਮੁਹਾਲੀ: ਮੁਹਾਲੀ ਵਿਚ ਲੋਕ ਸਭਾ ਚੋਣਾਂ ਦੇ ਉਮੀਦਵਾਰ ਦੀ ਨੂੰਹ ਨੇ ਖੁ਼ਦਕੁਸ਼ੀ ਕਰ ਲਈ ਹੈ। ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ਿਵ ਸੈਨਾ ਹਿੰਦੁਸਤਾਨ ਪਾਰਟੀ ਤੋਂ ਚੋਣ ਲੜ ਰਹੀ ਕਿਰਨ ਜੈਨ ਦੀ ਨੂੰਹ ਨੇ ਮੋਹਾਲੀ ਦੇ ਪਿੰਡ ਬਲੌਂਗੀ ਵਿਖੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਵਲੋਂ ਲਗਾਏ ਗਏ ਦੋਸ਼ਾਂ ਦੇ ਆਧਾਰ ’ਤੇ ਪੁਲਿਸ ਨੇ ਉਮੀਦਵਾਰ ਖਿ਼ਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ 'ਚ ਮ੍ਰਿਤਕਾ ਮਿਸ਼ਟੀ ਦੀ ਮਾਂ ਕਿਰਨ ਦੇਵੀ ਨੇ ਦੱਸਿਆ ਕਿ ਪਿਛਲੇ ਮਹੀਨੇ 22 ਅਪ੍ਰੈਲ ਨੂੰ ਉਸ ਨੇ ਆਪਣੀ ਲੜਕੀ ਦਾ ਵਿਆਹ ਭਾਗੂ ਮਾਜਰਾ ਦੇ ਰਹਿਣ ਵਾਲੇ ਦੀਪਕ ਦੇ ਪੁੱਤਰ ਕੇਸ਼ਵ ਨਾਲ ਕੀਤਾ ਸੀ। ਉਹ ਲਗਾਤਾਰ ਪੈਸਿਆਂ ਦੀ ਮੰਗ ਕਰ ਰਹੇ ਸਨ। ਉਨ੍ਹਾਂ ਵੱਲੋਂ ਸਿਆਸੀ ਰਸੂਖ ਕਾਰਨ ਪਰਿਵਾਰ ਨੂੰ ਵਾਰ-ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਕਿਰਨ ਦੇਵੀ ਨੇ ਦੋਸ਼ ਲਾਇਆ ਕਿ ਕੱਲ੍ਹ ਸ਼ਾਮ ਉਹ ਆਪਣੀ ਲੜਕੀ ਨੂੰ ਮਿਲਣ ਗਈ ਸੀ। ਉਸ ਦੀ ਸੱਸ ਕਿਰਨ ਜੈਨ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਚੋਣ ਲੜ ਰਹੀ ਹੈ। ਉਹ ਵਾਰ-ਵਾਰ ਉਸ ਦੇ ਪਰਿਵਾਰ ਨੂੰ ਤਬਾਹ ਕਰਨ ਦੀਆਂ ਧਮਕੀਆਂ ਦੇ ਰਹੀ ਸੀ। ਜਦੋਂ ਉਹ ਉਸ ਨੂੰ ਮਿਲਣ ਗਈ ਤਾਂ ਉਸ ਨੇ ਇਕੱਲੇ ਨਾ ਮਿਲਣ ਦਿੱਤਾ। ਉਹ ਲਗਾਤਾਰ ਪੈਸਿਆਂ ਦੀ ਮੰਗ ਕਰ ਰਹੀ ਸੀ ਪਰ ਉਨ੍ਹਾਂ ਕੋਲ ਪੈਸੇ ਨਹੀਂ ਸਨ। ਇਸ ਲਈ ਉਹ ਆਪਣੀ ਧੀ ਦੇ ਸਹੁਰਿਆਂ ਨੂੰ ਪੈਸੇ ਨਹੀਂ ਦੇ ਸਕੇ। ਹੁਣ ਇਹ ਹਾਦਸਾ ਵਾਪਰਿਆ ਹੈ।ਮ੍ਰਿਤਕ ਔਰਤ ਦੀ ਮਾਂ ਕਿਰਨ ਦੇਵੀ ਨੇ ਦੋਸ਼ ਲਾਇਆ ਕਿ ਉਸ ਨੇ ਖ਼ੁਦਕੁਸ਼ੀ ਨਹੀਂ ਕੀਤੀ ਹੈ। ਅਜਿਹਾ ਉਸ ਦੇ ਸਹੁਰਿਆਂ ਨੇ ਕੀਤਾ ਹੈ। ਜਦੋਂ ਪੁਲਿਸ ਮੌਕੇ 'ਤੇ ਜਾਂਚ ਕਰਨ ਲਈ ਉਸ ਦੇ ਘਰ ਪਹੁੰਚੀ ਤਾਂ ਉਨ੍ਹਾਂ ਨੇ ਘਰ ਨੂੰ ਤਾਲਾ ਲੱਗਾ ਹੋਇਆ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਹਸਪਤਾਲ 'ਚ ਰਖਵਾ ਦਿਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿਤੀ ਜਾਵੇਗੀ। ਪੁਲਿਸ ਇਸ ਮਾਮਲੇ ਵਿਚ ਹੋਰ ਜਾਂਚ ਕਰ ਰਹੀ ਹੈ। ਪਰਿਵਾਰ ਵਲੋਂ ਲਗਾਏ ਦੋਸ਼ਾਂ ਦੇ ਆਧਾਰ ’ਤੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਉਧਰ,  ਇਸ ਘਟਨਾ ਨੂੰ ਲੈ ਕੇ ਸ਼ਿਵ ਸੈਨਾ ਹਿੰਦੁਸਤਾਨ ਦੇ ਯੂਥ ਪ੍ਰਧਾਨ ਅਰਵਿੰਦ ਗੌਤਮ ਵੱਲੋਂ ਕਿਰਨ ਜੈਨ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

weather 2505 news

May Weather Update : ਪੰਜਾਬ ਵਿਚ ਬੀਤੇ ਦਿਨੀਂ ਕੁਝ ਇਲਾਕਿਆਂ ਵਿਚ ਮੀਂਹ ਪਿਆ। ਮੀਂਹ ਤੇ ਹਨੇਰੀ ਨਾਲ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੀ। ਅੰਮ੍ਰਿਤਸਰ ਤੇ ਆਸ-ਪਾਸ ਦੇ ਇਲਾਕਿਆਂ ਵਿਚ ਬੀਤੀ ਰਾਤ ਵੈਸਟਰਨ ਡਿਸਟਰਬੈਂਸ ਕਾਰਨ ਤੇਜ਼ ਹਵਾਵਾਂ, ਹਨ੍ਹੇਰੀ ਨਾਲ ਮੀਂਹ ਪਿਆ ਪਰ ਇਹ ਰਾਹਤ ਕੁਝ ਦੇਰ ਲਈ ਹੀ ਹੈ। ਅੱਜ ਤੋਂ ਨੌਤਪਾ ਦੀ ਸ਼ੁਰੂਆਤ ਹੋ ਗਿਆ। ਮੌਸਮ ਵਿਭਾਗ ਮੁਤਾਬਕ ਬੀਤੇ ਦਿਨਾਂ ਤੋਂ ਜੋ ਤਾਪਮਾਨ 42 ਤੋਂ 45 ਡਿਗਰੀ ਵਿਚ ਸਿਮਟ ਗਿਆ ਸੀ, ਹੁਣ ਅਚਾਨਕ ਵਧੇਗਾ।ਅਗਲੇ 4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਖੁਸ਼ਕ ਮੌਸਮ ਰਹਿਣ ਦੀ ਸੰਭਾਵਨਾ ਹੈ। ਦੱਖਣੀ-ਪੱਛਮੀ ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਅਧਿਕਤਮ ਤਾਪਮਾਨ 45-46 ਡਿਗਰੀ ਦੇ ਵਿਚ ਬਣਿਆ ਹੋਇਆਹੈ ਜਦੋਂ ਕਿ ਚੰਡੀਗੜ੍ਹ ਸਣੇ ਉੱਤਰੀ ਖੇਤਰਾਂ ਵਿਚ ਅਧਿਕਤਮ ਤਾਪਮਾਨ ਲਗਭਗ 39-42 ਡਿਗਰੀ ਸੈਲਸੀਅਸ ਹੈ।ਅਗਲੇ 3-4 ਦਿਨਾਂ ਦੌਰਾਨ ਅਧਿਕਤਮ ਤਾਪਮਾਨ ਵਿਚ ਹੌਲੀ-ਹੌਲੀ ਲਗਪਗ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਸਣੇ ਪੰਜਾਬ ਤੇ ਹਰਿਆਣਾ ਦੇ ਉੱਤਰੀ ਹਿੱਸਿਆਂ ਵਿਚ ਤਾਪਮਾਨ 42-44 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਇਸ ਨਾਲ 25 ਤੋਂ 28 ਮਈ ਦੌਰਾਨ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਵੀਟ ਵੇਵ ਹੋਰ ਚੱਲਣ ਦੀ ਸੰਭਾਵਨਾ ਹੈ। ਕੁਝ ਥਾਵਾਂ ਉਤੇ ਤਾਪਮਾਨ 46-47 ਡਿਗਰੀ ਤੱਕ ਪਹੁੰਚ ਸਕਦਾ ਹੈ।ਜਦੋਂ ਸੂਰਜ ਰੋਹਿਣੀ ਨਕਸ਼ੱਤਰ ਵਿਚ 15 ਦਿਨ ਲਈ ਆਉਂਦਾ ਹੈ ਤਾਂ ਉਨ੍ਹਾਂ 15 ਦਿਨਾਂ ਦੇ ਪਹਿਲੇ 9 ਦਿਨ ਸਭ ਤੋਂ ਵੱਧ ਗਰਮੀ ਵਾਲੇ ਹੁੰਦੇ ਹਨ। ਇਨ੍ਹਾਂ ਸ਼ੁਰੂਆਤੀ 9 ਦਿਨਾਂ ਨੂੰ ਨੌਤਪਾ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ...

ludhiana father news

ਲੁਧਿਆਣਾ : ਲੁਧਿਆਣਾ ਵਿਖੇ ਇਕ ਦਰਦਨਾਕ ਘਟਨਾ ਵਾਪਰੀ ਹੈ। ਇਥੇ ਦੋ ਸਕੇ ਭਰਾਵਾਂ ਦੀ ਆਪਸ ਵਿਚ ਲੜਾਈ ਹੋ ਗਈ।ਜਦੋਂ ਪਿਤਾ ਨੇ ਪੁੱਤਰਾਂ ਨੂੰ ਲੜਦਿਆਂ ਵੇਖਿਆ ਤਾਂ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਇਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਕੈਲਾਸ਼ ਨਗਰ ਰੋਡ ਦੀ ਹੈ, ਜਿੱਥੇ ਦੋ ਭਰਾਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ। ਇਹ ਸਦਮਾ ਪਿਤਾ ਬਰਦਾਸ਼ਤ ਨਹੀਂ ਕਰ ਸਕਿਆ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵੱਡੇ ਪੁੱਤਰ ਦਾ ਕਹਿਣਾ ਹੈ ਕਿ ਉਸ ਦਾ ਛੋਟਾ ਭਰਾ ਪਿਛਲੇ ਕੁਝ ਦਿਨਾਂ ਤੋਂ ਉਸ ਦੇ ਪਿਤਾ ਨੂੰ ਪੈਸਿਆਂ ਨੂੰ ਲੈ ਕੇ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ ਅਤੇ ਅੱਜ ਉਹ ਫਿਰ ਤੋਂ ਪੈਸੇ ਮੰਗਣ ਲਈ ਉਨ੍ਹਾਂ ਦੇ ਘਰ ਆਇਆ ਅਤੇ ਇਸ ਦੌਰਾਨ ਦੋਵਾਂ ਵਿਚਾਲੇ ਤਕਰਾਰ ਸ਼ੁਰੂ ਹੋ ਗਈ ਅਤੇ ਉਸ ਨੇ ਹਮਲਾ ਕਰ ਦਿੱਤਾ। ਪਿਤਾ 'ਤੇ ਹਮਲਾ ਕੀਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਦੋਸ਼ੀਆਂ ਨੇ ਉਨ੍ਹਾਂ ਦੇ ਘਰ ਨੂੰ ਅੱਗ ਲਗਾ ਦਿੱਤੀ, ਜਿਸ ਨਾਲ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਪਰਿਵਾਰ ਦੁਖੀ ਹੋ ਕੇ ਰੋ ਰਿਹਾ ਹੈ ਅਤੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ।ਥਾਣਾ ਮੁਖੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕੈਲਾਸ਼ ਨਗਰ ਰੋਡ 'ਤੇ ਦੋ ਸਕੇ ਭਰਾ ਆਪਸ ਵਿਚ ਲੜ ਪਏ, ਜਿਸ ਦੇ ਚੱਲਦੇ ਜਦੋਂ ਪਿਤਾ ਨੇ ਭਰਾਵਾਂ ਦੀ ਲੜਾਈ ਦੇਖੀ ਤਾਂ ਉਨ੍ਹਾਂ ਨੂੰ ਦੌਰਾ ਪੈ ਗਿਆ, ਇਸ ਤੋਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਇੰਚਾਰਜ ਨੇ ਦੱਸਿਆ ਕਿ ਹੁਣ ਤਕ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਬਾਕੀ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। 

bspa politics

ਨਵਾਂ ਸ਼ਹਿਰ : ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਮਾਇਆਵਤੀ ਨੇ ਅੱਜ ਪੰਜਾਬ ਦੇ ਨਵਾਂਸ਼ਹਿਰ ਵਿਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਬਸਪਾ ਉਮੀਦਵਾਰ ਅਤੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ।ਇਸ ਦੌਰਾਨ ਬਸਪਾ ਸੁਪਰੀਮੋ ਮਾਇਆਵਤੀ ਨੇ ਕਿਹਾ ਕਿ ਕਿਸੇ ਨੂੰ ਵੀ ਵਿਰੋਧੀ ਪਾਰਟੀਆਂ ਦੇ ਚੋਣ ਮਨੋਰਥ ਪੱਤਰਾਂ ਜਾਂ ਗਰੰਟੀਆਂ ਵਿੱਚ ਨਹੀਂ ਆਉਣਾ ਚਾਹੀਦਾ, ਕਿਉਂਕਿ ਸਿਆਸੀ ਪਾਰਟੀਆਂ ਚੋਣਾਂ ਖਤਮ ਹੋਣ ਤੋਂ ਬਾਅਦ ਇਨ੍ਹਾਂ ਮੈਨੀਫੈਸਟੋ ਨੂੰ ਲਾਗੂ ਨਹੀਂ ਕਰਦੀਆਂ। ਇਹ ਸਿਰਫ਼ ਇੱਕ ਬਿਆਨ ਹੀ ਸਾਬਤ ਹੁੰਦਾ ਹੈ। ਇਸ ਲਈ ਸਾਡੀ ਪਾਰਟੀ ਕਿਸੇ ਕਿਸਮ ਦਾ ਚੋਣ ਮੈਨੀਫੈਸਟੋ ਜਾਰੀ ਨਹੀਂ ਕਰਦੀ। ਅਸੀਂ ਚੀਜ਼ਾਂ ਨੂੰ ਤੁਰੰਤ ਪੂਰਾ ਕਰਨ ਵਿੱਚ ਵਿਸ਼ਵਾਸ ਰੱਖਦੇ ਹਾਂ। ਇਸ ਦੀ ਸਭ ਤੋਂ ਵੱਡੀ ਮਿਸਾਲ ਇਹ ਹੈ ਕਿ ਅਸੀਂ ਯੂਪੀ ਵਿੱਚ ਬਹੁਤ ਕੰਮ ਕੀਤਾ ਹੈ। ਜੇ ਸਾਨੂੰ ਕੇਂਦਰ ‘ਚ ਸਰਕਾਰ ਬਣਾਉਣ ਦਾ ਮੌਕਾ ਮਿਲਿਆ ਤਾਂ ਅਸੀਂ ਹੇਠਲੇ ਪੱਧਰ ਉਤੇ ਲੋਕਾਂ ਲਈ ਕੰਮ ਕਰਾਂਗੇ।ਮਾਇਆਵਤੀ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਬਾਂਡਾਂ ਦੇ ਰੂਪ ਵਿੱਚ ਪੈਸਾ ਲੈ ਕੇ ਪੂੰਜੀਪਤੀਆਂ ਦਾ ਫਾਇਦਾ ਉਠਾਇਆ ਹੈ। ਹਾਲਾਂਕਿ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਬਸਪਾ ਦੇਸ਼ ਦੀ ਇਕਲੌਤੀ ਪਾਰਟੀ ਹੈ ਜਿਸ ਨੇ ਕਦੇ ਕਿਸੇ ਤੋਂ ਕੋਈ ਫਾਇਦਾ ਨਹੀਂ ਉਠਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਇਸ ਚੋਣ ਵਿੱਚ ਕਿਸੇ ਵੀ ਸਿਆਸੀ ਪਾਰਟੀ ਨਾਲ ਸਮਝੌਤਾ ਨਹੀਂ ਕੀਤਾ ਹੈ।ਮਾਇਆਵਤੀ ਨੇ ਕਿਹਾ ਕਿ ਗਰੀਬ ਲੋਕਾਂ ਨੂੰ ਰਾਸ਼ਨ ਦੇ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਕੀਤੀਆਂ ਜਾ ਸਕਦੀਆਂ। ਗਰੀਬਾਂ ਦੀ ਸਮੱਸਿਆ ਦਾ ਸਥਾਈ ਹੱਲ ਲੱਭਣਾ ਹੋਵੇਗਾ। ਕੇਂਦਰ ਸਰਕਾਰ ਇਸ ਦੇਸ਼ ਦੇ ਗਰੀਬ ਲੋਕਾਂ ਨੂੰ ਕੁਝ ਮੁਫਤ ਰਾਸ਼ਨ ਦਿੰਦੀ ਹੈ। ਇਸ ਦੀ ਬਜਾਏ ਭਾਜਪਾ ਅਤੇ ਆਰਐਸਐਸ ਦੇ ਲੋਕ ਪਿੰਡਾਂ ਵਿੱਚ ਜਾ ਕੇ ਕਹਿੰਦੇ ਹਨ ਕਿ ਭਾਜਪਾ ਸਰਕਾਰ ਮੁਫ਼ਤ ਰਾਸ਼ਨ ਦੇ ਰਹੀ ਹੈ। ਅਜਿਹੇ ‘ਚ ਉਨ੍ਹਾਂ ਨੂੰ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਮੁਫ਼ਤ ਰਾਸ਼ਨ ਨਹੀਂ ਦੇ ਰਹੀ।

heat wave 2405 news

Fazilka News : ਪੰਜਾਬ ਵਿਚ ਗਰਮੀ ਜਾਨਲੇਵਾ ਬਣਦੀ ਜਾ ਰਹੀ ਹੈ। ਫਾਜ਼ਿਲਕਾ 'ਚ ਸ਼ੁੱਕਰਵਾਰ ਨੂੰ ਗਰਮੀ ਕਾਰਨ ਮੌਤ ਦਾ ਦੂਸਰਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਝੋਟਿਆਂਵਾਲੀ ਦੇ ਨੌਜਵਾਨ ਦੀ ਗਰਮੀ ਕਾਰਨ ਮੌਤ ਹੋ ਗਈ ਹੈ, ਜਿਸ ਦੀ ਪਛਾਣ 19 ਸਾਲਾ ਪਵਨ ਕੁਮਾਰ ਵਜੋਂ ਹੋਈ ਹੈ।ਇੱਟਾਂ ਦੇ ਭੱਠੇ ’ਤੇ ਕੰਮ ਕਰਨ ਵਾਲਾ ਪਵਨ ਕੁਮਾਰ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ ਤਾਂ ਰਸਤੇ ਵਿੱਚ ਗਰਮੀ ਕਾਰਨ ਉਸ ਨੂੰ ਘਬਰਾਹਟ ਹੋਣ ਲੱਗੀ। ਇਸ ਦੌਰਾਨ ਉਹ ਪਾਣੀ ਪੀਣ ਲਈ ਰੁਕਿਆ, ਜਿਥੇ ਉਸ ਦੀ ਚੱਕਰ ਆਉਣ ਕਾਰਨ ਮੌਤ ਹੋ ਗਈ। ਪੁਲਿਸ ਵੱਲੋਂ ਇਸ ਸਬੰਧੀ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਪਹੁੰਚੇ ਥਾਣਾ ਅਰਨੀਵਾਲਾ ਦੇ ਐੱਸਐੱਚਓ ਤਰਸੇਮ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਪਵਨ ਕੁਮਾਰ ਹੈ, ਜਿਸ ਦੀ ਉਮਰ ਕਰੀਬ 19 ਸਾਲ ਹੈ ਮ੍ਰਿਤਕ ਪਵਨ ਕੁਮਾਰ ਬੀਤੇ ਦਿਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਨੂੰ ਜਾ ਰਿਹਾ ਸੀ।ਰਸਤੇ 'ਚ ਉਹ ਗਰਮੀ ਕਾਰਨ ਘਬਰਾ ਗਿਆ, ਇਸ ਤੋਂ ਬਾਅਦ ਪਾਣੀ ਪੀਣ ਲਈ ਰਸਤੇ 'ਚ ਰੁਕਿਆ । ਜਿਥੇ ਚੱਕਰ ਆਉਣ ਕਾਰਨ ਉਹ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ, ਪੁਲਿਸ ਅਧਿਕਾਰੀ ਮੁਤਾਬਕ ਇਸ ਮਾਮਲੇ 'ਚ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।...

rahul gandhi news

Rahul Gandhi News : ਪੰਜਾਬ 'ਚ ਚੋਣਾਂ ਦੌਰਾਨ ਵੱਖ-ਵੱਖ ਪਾਰਟੀਆਂ ਦੇ ਸਟਾਰ ਪ੍ਰਚਾਰਕ ਪਹੁੰਚ ਰਹੇ ਹਨ। ਇਕ ਪਾਸੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੂਜੇ ਦਿਨ ਪੰਜਾਬ ਦੌਰੇ 'ਤੇ ਹਨ, ਉੱਥੇ ਹੁਣ ਕਾਂਗਰਸ ਦੇ ਸੀਨੀਅਰ ਆਗੂ ਵੀ ਕੱਲ੍ਹ ਯਾਨੀ ਸ਼ਨਿਚਰਵਾਰ ਤੋਂ ਚੋਣ ਪ੍ਰਚਾਰ ਕਰਨਗੇ। ਸੂਬੇ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਲਗਪਗ 5 ਰੈਲੀਆਂ ਕਰਨਗੇ। ਸ਼ੁਰੂਆਤ ਅੰਮ੍ਰਿਤਸਰ ਤੋਂ ਹੋਵੇਗੀ। ਇਸ ਲਈ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।ਜਾਣਕਾਰੀ ਮੁਤਾਬਕ ਰਾਹੁਲ ਗਾਂਧੀ 25 ਮਈ ਨੂੰ ਅੰਮ੍ਰਿਤਸਰ ਤੋਂ ਆਪਣੀਆਂ ਰੈਲੀਆਂ ਦੀ ਸ਼ੁਰੂਆਤ ਕਰਨਗੇ। ਇਸ ਤੋਂ ਇਲਾਵਾ 29 ਮਈ ਨੂੰ ਲੋਕ ਸਭਾ ਹਲਕਾ ਪਟਿਆਲਾ ਅਤੇ ਲੁਧਿਆਣਾ ’ਚ ਰੈਲੀਆਂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਜਦਕਿ 26 ਮਈ ਨੂੰ ਪ੍ਰਿਅੰਕਾ ਗਾਂਧੀ ਦੀਆਂ ਰੈਲੀਆਂ ਸ਼ੁਰੂ ਹੋਣਗੀਆਂ। ਇਸ ਦੌਰਾਨ ਉਹ ਫਤਿਹਗੜ੍ਹ ਸਾਹਿਬ ਅਤੇ ਜਲੰਧਰ ’ਚ ਰੈਲੀਆਂ ਕਰਨਗੇ। ਕਾਂਗਰਸ ਵੱਲੋਂ ਤੈਅ ਕੀਤੀਆਂ ਗਈਆਂ ਰੈਲੀਆਂ ਨੂੰ ਸਫ਼ਲ ਬਣਾਉਣ ਲਈ ਪਾਰਟੀ ਹਾਈਕਮਾਂਡ ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਵੇਣੂਗੋਪਾਲ 18 ਮਈ ਦੀ ਰਾਤ ਨੂੰ ਪੰਜਾਬ ਆਏ ਸਨ।ਇਸ ਤੋਂ ਇਲਾਵਾ ਪਾਰਟੀ ਦੇ ਰਾਸ਼ਟਰੀ ਮੁਖੀ ਮੱਲਿਕਾਰਜੁਨ ਖੜਗੇ ਦੀ ਫੇਰੀ ਅਜੇ ਤੈਅ ਨਹੀਂ ਹੋਈ ਹੈ। ਇਸ ਤੋਂ ਇਲਾਵਾ ਸਚਿਨ ਪਾਇਲਟ ਅਤੇ ਹੋਰ ਸਟਾਰ ਪ੍ਰਚਾਰਕ ਸੂਬੇ 'ਚ ਸਰਗਰਮ ਹਨ। ਅੱਜ ਉਹ ਬਲਾਚੌਰ ਅਤੇ ਰੂਪਨਗਰ ਹਲਕੇ ’ਚ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਉਂਜ ਕਾਂਗਰਸ ਨੇ ਅਜੇ ਤੱਕ ਬਠਿੰਡਾ ਵਿੱਚ ਕਿਸੇ ਵੱਡੇ ਆਗੂ ਦੀ ਰੈਲੀ ਤੈਅ ਨਹੀਂ ਕੀਤੀ ਹੈ। ਇਸ ਦੌਰਾਨ ਉਨ੍ਹਾਂ ਸਾਰੇ ਸਰਕਲਾਂ ਦੇ ਉਮੀਦਵਾਰਾਂ ਨਾਲ ਮੀਟਿੰਗ ਕਰਕੇ ਫੀਡਬੈਕ ਲਿਆ। ਇਸ ਤੋਂ ਬਾਅਦ ਰੈਲੀਆਂ ਸਬੰਧੀ ਰਣਨੀਤੀ ਬਣਾਈ ਗਈ। ਇਸੇ ਦੌਰਾਨ ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ ਨੇ 23 ਮਈ ਨੂੰ ਪਟਿਆਲਾ ਦਾ ਦੌਰਾ ਕੀਤਾ। ਦੌਰੇ ਸਬੰਧੀ ਰਣਨੀਤੀ ਵੀ ਬਣਾਈ। ਇਸ ਦੇ ਨਾਲ ਹੀ 'ਆਪ' ਸੁਪਰੀਮੋ ਵੀ 25 ਤੋਂ ਬਾਅਦ ਪੰਜਾਬ 'ਚ ਸਰਗਰਮ ਹੋ ਜਾਣਗੇ।...

hans raj hans new politics

Faridkot News : ਮੋਗਾ ਦੇ ਪਿੰਡ ਦੌਲਤਪੁਰਾ ਨੀਵਾਂ 'ਚ ਅੱਜ ਜਨਸਭਾ ਦੌਰਾਨ ਫ਼ਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ ਭਾਵੁਕ ਹੋ ਗਏ। ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਸਾਨਾਂ ਤੋਂ ਮਾਫ਼ੀ ਵੀ ਮੰਗੀ। ਕੱਲ੍ਹ ਵਾਲੇ ਹੋਏ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਉਨ੍ਹਾਂ ਕਿਹਾ ਕਿ ਜੇ 1 ਜੂਨ ਤੱਕ ਜ਼ਿੰਦਾ ਰਿਹਾ ਤਾਂ ਜ਼ਰੂਰ ਮਿਲਾਂਗਾ। ਜੇ ਮੈਨੂੰ ਕੁਝ ਹੋ ਜਾਂਦਾ ਹੈ ਤਾਂ ਮੇਰੀ ਸੋਚ ਨੂੰ ਜ਼ਰੂਰ ਜਿੰਦਾ ਰੱਖਿਓ।'ਦਰਅਸਲ, ਕਿਸਾਨ ਲਗਾਤਾਰ ਹੰਸਰਾਜ ਹੰਸ ਸਮੇਤ ਬੀਜੇਪੀ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ। ਇਸ ਮਗਰੋਂ ਹੰਸਰਾਜ ਹੰਸ ਕਾਫੀ ਭਾਵੁਕ ਦਿਖਾਈ ਦਿੱਤੇ ਹਨ। ਇਥੇ ਜਨਸਭਾ ਦੌਰਾਨ ਉਨ੍ਹਾਂ ਦਾ ਦਰਦ ਛਲਕਿਆ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਮੇਰੇ ਕਾਫਲੇ 'ਤੇ ਕੁੱਝ ਲੋਕਾਂ ਨੇ ਹਮਲਾ ਕੀਤਾ। ਜੇ ਕਿਸੇ ਦੀ ਮੌਤ ਦਾ ਬਦਲਾ ਮੇਰੇ ਤੋਂ ਲੈਣਾ ਹੈ ਤਾਂ ਲੈ ਲਓ, ਮੈਂ ਇਕੱਲਾ ਆ ਜਾਵਾਂਗਾ, ਮੇਰਾ ਸਿਰ ਹਾਜ਼ਰ ਹੈ। ਜੇ ਮੈਨੂੰ ਮਾਰ ਕੇ ਸ਼ੁਭਕਰਨ ਵਾਪਸ ਆਉਂਦਾ ਹੈ ਤਾਂ ਮਾਰ ਦਿਓ।'ਦੱਸ ਦੇਈਏ ਕਿ ਬੀਤੇ ਕੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੇ ਵਿਰੋਧ ‘ਚ ਸੰਗਰੂਰ ਰੋਡ ‘ਤੇ ਪਸਿਆਣਾ ਚੌਕੀ ਨੇੜੇ ਧਰਨੇ ‘ਤੇ ਬੈਠੇ ਕਿਸਾਨਾਂ ਨੇ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦੀ ਕਾਰ ਦਾ ਘਿਰਾਓ ਕਰ ਲਿਆ, ਜੋ ਉਥੋਂ ਰੈਲੀ ਲਈ ਜਾ ਰਹੇ ਸਨ।

rummy randhawa news

ਜਲੰਧਰ-ਸੱਭਿਆਚਾਰਕ ਗਾਇਕ ਰੰਮੀ ਰੰਧਾਵਾ ਮੁੜ ਵਿਵਾਦਾਂ ਵਿਚ ਆ ਗਏ ਹਨ। ਗਾਇਕ ਰੰਮੀ ਰੰਧਾਵਾ ਅਤੇ ਉਸ ਦੀ ਪ੍ਰੇਮਿਕਾ ਉਤੇ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ ਲਾਏ ਗਏ ਹਨ ਕਿ ਰੰਮੀ ਰੰਧਾਵਾ ਦੇ ਇਕ ਵਿਆਹੁਤਾ ਮਹਿਲਾ ਨਾਲ ਸੰਬੰਧ ਹਨ। ਉਸੀ ਮਹਿਲਾ ਦੇ ਘਰਵਾਲੇ ਰਾਕੇਸ਼ ਨੇ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਹੈ। ਇਸ ਸ਼ਿਕਾਇਤ ਦੇ ਆਧਾਰ ਉਤੇ ਰੰਮੀ ਰੰਧਾਵਾ ਤੇ ਉਕਤ ਮਹਿਲਾ ਉਤੇ ਪਰਚਾ ਦਰਜ ਕੀਤਾ ਗਿਆ ਹੈ।ਰਾਕੇਸ਼ ਨੇ ਦੱਸਿਆ ਕਿ ਮੇਰਾ ਰਾਜਵਿੰਦਰ ਕੌਰ ਨਾਲ 2013 'ਚ ਵਿਆਹ ਹੋਇਆ ਸੀ। ਪਿਛਲੇ 5 ਸਾਲਾਂ ਤੋਂ ਰਾਜਵਿੰਦਰ ਗਾਇਕ ਰੰਮੀ ਨਾਲ ਰਹਿ ਰਹੀ ਹੈ। ਜਦੋਂ ਮੈਂ ਆਪਣੀ ਪਤਨੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਰੰਮੀ ਰੰਧਾਵਾ ਵੱਲੋਂ ਮੈਨੂੰ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ।ਮਹਿਲਾ ਦੇ ਪਤੀ ਨੇ ਦੱਸਿਆ ਕਿ ਉਸ ਦੀ ਪਤਨੀ ਆਪਣੇ ਆਸ਼ਕ ਨਾਲ ਆਈ ਤੇ ਘਰ ਬਾਹਰ ਖੜ੍ਹੀ ਸਕੂਟਰੀ ਲੈ ਗਈ। ਇਹ ਸਾਰੀ ਵਾਰਦਾਤ ਲੱਗੇ CCTV ਕੈਮਰੇ 'ਚ ਕੈਦ ਹੋ ਗਈ ਹੈ। ਇਸੇ ਦੇ ਆਧਾਰ 'ਤੇ ਰੰਮੀ ਰੰਧਾਵਾ ਤੇ ਰਾਜਵਿੰਦਰ ਕੌਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ। 

macchiwara news

ਮਾਛੀਵਾੜਾ ਨੇੜੇ ਸਰਹਿੰਦ ਨਹਿਰ ਦੇ ਬਹਿਲੋਲਪੁਰ ਪੁਲ ਕੋਲ ਧਾਰਮਿਕ ਥਾਂ ਉਤੇ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ ਕਿਨਾਰੇ ਪਲਟ ਗਈ। ਇਸ ਹਾਦਸੇ ਵਿਚ ਮਾਂ-ਧੀ ਮਹਿੰਦਰ ਕੌਰ (65) ਤੇ ਕਰਮਜੀਤ ਕੌਰ (52) ਦੀ ਮੌਤ ਹੋ ਗਈ, ਜਦਕਿ 2 ਬੱਚੇ ਗਗਨਜੋਤ ਕੌਰ (15) ਜਦਕਿ ਇਕ ਲੜਕੀ ਦਾ ਨਾਮ ਪਤਾ ਨਹੀਂ ਲੱਗਾ, ਉਹ ਵੀ ਦਮ ਤੋੜ ਗਏ। ਇਸ ਤੋਂ ਇਲਾਵਾ, ਇਕ ਹੋਰ ਬੱਚਾ ਸੁਖਪ੍ਰੀਤ ਸਿੰਘ (7) ਨਹਿਰ ਵਿਚ ਰੁੜ ਗਿਆ ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਥਾਣਾ ਪਾਇਲ ਅਧੀਨ ਪੈਂਦੇ ਪਿੰਡ ਨਿਜ਼ਾਮਪੁਰ, ਡਾਂਗੋਵਾਲ ਅਤੇ ਛਿਬੜਾ ਦੇ ਕਰੀਬ 15 ਤੋਂ ਵੱਧ ਔਰਤਾਂ, ਬੱਚੇ ਤੇ ਪੁਰਸ਼ ਸ਼ਾਮਲ ਸਨ, ਉਹ ਕੱਲ੍ਹ ਡੇਰਾ ਬਾਬਾ ਵਡਭਾਗ ਸਿੰਘ ਜੀ ਦੇ ਮੱਥਾ ਟੇਕਣ ਗਏ ਸਨ। ਇਹ ਸਾਰੇ ਪਰਿਵਾਰਕ ਮੈਂਬਰ ਨਵੀਂ ਮਹਿੰਦਰਾ ਪਿਕਅੱਪ ਜੀਪ ਉਤੇ ਸਵਾਰ ਹੋ ਕੇ ਮੱਥਾ ਟੇਕਣ ਉਪਰੰਤ ਅੱਜ ਜਦੋਂ ਸਵੇਰੇ ਬਾਬਾ ਵਡਭਾਗ ਜੀ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਸਨ ਤਾਂ ਰਸਤੇ ਵਿਚ ਪਿੰਡ ਬਹਿਲੋਲਪੁਰ ਕੋਲ ਸਰਹਿੰਦ ਨਹਿਰ ਕਿਨਾਰੇ ਗੱਡੀ ਦਾ ਸੰਤੁਲਨ ਵਿਗੜ ਗਿਆ ਜੋ ਸੜਕ ਤੋਂ ਕਰੀਬ 30 ਫੁੱਟ ਥੱਲੇ ਨਹਿਰ ਕਿਨਾਰੇ ਜਾ ਗਿਰੀ। ਬੇਸ਼ੱਕ ਦਰੱਖਤਾਂ ਕਾਰਨ ਗੱਡੀ ਨਹਿਰ ਵਿਚ ਡਿੱਗਣ ਤੋਂ ਬਚਾਅ ਹੋ ਗਿਆ ਪਰ ਇਕ ਬੱਚਾ ਸੁਖਪ੍ਰੀਤ ਸਿੰਘ ਪਾਣੀ ਵਿਚ ਜਾ ਡਿੱਗਾ ਤੇ ਰੁੜ ਗਿਆ ਜਦਕਿ ਬਾਕੀ ਸਾਰੇ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ। ਇਸ ਹਾਦਸੇ ਵਿਚ 2 ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਔਰਤ ਮਹਿੰਦਰ ਕੌਰ ਤੇ ਕਰਮਜੀਤ ਕੌਰ ਨੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ ਜੋ ਕਿ ਰਿਸ਼ਤੇ ’ਤੇ ਮਾਂ-ਧੀ ਦੱਸੇ ਜਾ ਰਹੇ ਹਨ। ਚਮਕੌਰ ਸਾਹਿਬ ਹਸਪਤਾਲ ਵਿਚ ਜ਼ਖ਼ਮੀ ਹੋਏ 12 ਸ਼ਰਧਾਲੂਆਂ ਦਾ ਇਲਾਜ ਚੱਲ ਰਿਹਾ ਹੈ ਜਿਨ੍ਹਾਂ ’ਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੌਕੇ ’ਤੇ ਇਕੱਤਰ ਹੋਏ ਲੋਕਾਂ ਵਲੋਂ ਕਰੇਨ ਮੰਗਵਾ ਕੇ ਗੱਡੀ ਨੂੰ ਬਾਹਰ ਕੱਢਿਆ ਗਿਆ ਅਤੇ ਜ਼ਖ਼ਮੀਆਂ ਨੂੰ ਵੀ ਇਲਾਜ ਲਈ ਹਸਪਤਾਲ ਭੇਜਿਆ ਗਿਆ। ਜ਼ਖ਼ਮੀਆਂ ਵਿਚ ਅਮਨਪ੍ਰੀਤ ਕੌਰ ਵਾਸੀ ਸਿਹੋੜਾ, ਸਰੂਪ ਸਿੰਘ ਵਾਸੀ ਚੀਮਾ, ਪ੍ਰਿਤਪਾਲ ਕੌਰ ਵਾਸੀ ਸਿਹੋੜਾ, ਰੂਪ ਸਿੰਘ ਵਾਸੀ ਲੱਧੜ, ਸੰਦੀਪ ਕੌਰ ਵਾਸੀ ਨਿਜ਼ਾਮਪੁਰ, ਪ੍ਰਵੀਨ ਕੌਰ ਵਾਸੀ ਨਿਜ਼ਾਮਪੁਰ, ਬਲਜਿੰਦਰ ਸਿੰਘ ਵਾਸੀ ਸਿਹੋੜਾ, ਸੁਖਵੀਰ ਕੌਰ ਫਲੌਡ, ਗਿਆਨ ਕੌਰ ਵਾਸੀ ਨਿਜ਼ਾਮਪੁਰ, ਮਨਪ੍ਰੀਤ ਕੌਰ ਵਾਸੀ ਡਾਂਗੋ, ਜੀਵਨ ਸਿੰਘ ਵਾਸੀ ਸਿਹੋੜਾ, ਗੁਰਪ੍ਰੀਤ ਸਿੰਘ ਵਾਸੀ ਨਿਜ਼ਾਮਪੁਰ ਸ਼ਾਮਲ ਹਨ।

weather update 2405 news

Punjab Weather Update : ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ ਪਰ ਇਸ ਵਿਚਾਲੇ ਪੰਜਾਬ ਵਿੱਚ ਤਾਪਮਾਨ ਵਿੱਚ ਕੁਝ ਗਿਰਾਵਟ ਨਜ਼ਰ ਆਈ ਹੈ। ਔਸਤਨ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਲਈ ਰੈੱਡ ਦੀ ਬਜਾਏ ਆਰੇਂਜ ਅਲਰਟ ਜਾਰੀ ਕੀਤਾ ਹੈ। ਵੀਰਵਾਰ ਨੂੰ ਬਠਿੰਡਾ ਦਾ ਤਾਪਮਾਨ ਮੁੜ ਸਭ ਤੋਂ ਗਰਮ ਰਿਹਾ ਪਰ ਉੱਥੇ ਵੀ ਪਿਛਲੇ 24 ਘੰਟਿਆਂ ਦੌਰਾਨ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਦਰਅਸਲ, ਬੀਤੇ ਦਿਨੀਂ ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਿਆ ਸੀ। ਇਸ ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਤਾਂ ਨਹੀਂ ਪਿਆ ਪਰ ਤਾਪਮਾਨ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਅੱਜ ਸ਼ੁੱਕਰਵਾਰ ਨੂੰ ਵੀ ਪੰਜਾਬ ਦਾ ਤਾਪਮਾਨ 45 ਡਿਗਰੀ ਜਾਂ ਥੋੜ੍ਹਾ ਘੱਟ ਰਹਿਣ ਦਾ ਅਨੁਮਾਨ ਹੈ।ਪਰ ਇਹ ਰਾਹਤ ਲੰਬੇ ਸਮੇਂ ਲਈ ਨਹੀਂ ਹੈ। ਭਾਰਤ 'ਚ 25 ਮਈ ਤੋਂ ਨੌਤਪਾ ਸ਼ੁਰੂ ਹੋ ਰਿਹਾ ਹੈ। ਐਤਵਾਰ ਤੋਂ ਇਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਕੀ ਹੁੰਦਾ ਹੈ ਨੌਤਪਾ?ਨੌਤਪਾ ਉਹ ਸਮਾਂ ਹੈ ਜਿਸ ਵੇਲੇ ਸੂਰਜ ਧਰਤੀ ਦੇ ਨਜ਼ਦੀਕ ਆਵੇਗਾ। ਇਸ ਦੌਰਾਨ ਗਰਮੀ ਵੱਧ ਜਾਵੇਗੀ ਤੇ ਤਾਪਮਾਨ ਵਿਚ ਵਾਧਾ ਹੋਵੇਗਾ। ਨੌਤਪਾ 25 ਮਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ।ਇਨ੍ਹਾਂ 15 ਜ਼ਿਲ੍ਹਿਆਂ ਲਈ ਰੈੱਡ-ਆਰੇਂਜ ਅਲਰਟ ਜਾਰੀਮੌਸਮ ਵਿਭਾਗ ਅਨੁਸਾਰ ਪੰਜਾਬ ਦੇ 15 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਜਲੰਧਰ, ਕਪੂਰਥਲਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 45 ਡਿਗਰੀ ਦੇ ਆਸ-ਪਾਸ ਜਾਂ ਹੇਠਾਂ ਰਹਿਣ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ ਬਾਕੀ ਸਾਰੇ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ayudhya news

ਪਟਿਆਲਾ ਤੋਂ ਦੋ ਬੱਚੇ ਅਯੁੱਧਿਆ ਵਿਖੇ ਰਾਮ ਲੱਲਾ ਦੇ ਦਰਸ਼ਨ ਕਰਨ ਗਏ ਲਾਪਤਾ ਹੋ ਗਏ। ਹੁਣ ਦੋਵੇਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਦੋਵਾਂ ਦੀਆਂ ਲਾਸ਼ਾਂ ਸਰਯੂ ਨਦੀ ’ਚੋਂ ਮਿਲੀਆਂ । ਪਰਿਵਾਰ ਵਾਲਿਆਂ ਨੂੰ ਨਦੀ ਕਿਨਾਰਿਓਂ ਬੱਚਿਆਂ ਦੇ ਕੱਪੜੇ ਮਿਲੇ ਸਨ। ਮ੍ਰਿਤਕ ਬੱਚਿਆਂ ਦੀ ਪਛਾਣ ਪ੍ਰਿੰਸ ਤੇ ਕਾਰਤਿਕ ਵਜੋਂ ਹੋਈ ਹੈ। ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ। ਮਾਦੱਸ ਦੇਈਏ ਕਿ ਪਟਿਆਲਾ ਦੀ ਤੇਜਬਾਗ ਕਾਲੋਨੀ ਤੋਂ 17 ਮਈ ਨੂੰ ਬੱਸ ਅਯੁੱਧਿਆ ਵਿਖੇ ਰਾਮ ਲੱਲਾ ਦੇ ਦਰਸ਼ਨ ਲਈ ਗਈ ਸੀ ਵਿਚ ਪਟਿਆਲਾ ਦੇ ਦੋਵੇਂ ਬੱਚੇ ਪ੍ਰਿੰਸ ਤੇ ਕਾਰਤਿਕ ਵੀ ਸਨ। 18 ਮਈ ਤੋਂ ਦੋਵੇਂ ਬੱਚੇ ਲਾਪਤਾ ਹੋ ਗਏ ਸਨ, ਜਿਨ੍ਹਾਂ ਦੀਆਂ ਦੇਹਾਂ ਬੀਤੇ ਦਿਨੀਂ ਸਰਯੂ ਨਦੀ ਤੋਂ ਬਰਾਮਦ ਹੋਈਆਂ ਹਨ, ਜਿਨ੍ਹਾਂ ਨੂੰ ਬੀਤੇ ਦਿਨੀਂ ਪਟਿਆਲਾ ਵਿਖੇ ਲਿਆਂਦਾ ਗਿਆ। ਇਸ ਤੋਂ ਬਾਅਦ ਉਨ੍ਹਾਂ ਦਾ ਧਾਰਮਿਕ ਰੀਤੀ ਰਿਵਾਜਾਂ ਮੁਤਾਬਕ ਸਸਕਾਰ ਕੀਤਾ ਗਿਆ।

ambala news

ਅੰਬਾਲਾ : ਹਰਿਆਣਾ ਵਿਚ ਸ਼ੁੱਕਰਵਾਰ ਤੜਕਸਾਰ ਦਿੱਲੀ-ਜੰਮੂ ਨੈਸ਼ਨਲ ਹਾਈਵੇ 'ਤੇ ਇਕ ਮਿੰਨੀ ਬੱਸ ਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕੋ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ ਤੇ 20 ਹੋਰ ਲੋਕ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਇਹ ਹਾਦਸਾ ਅੰਬਾਲਾ ਛਾਉਣੀ ਨੇੜੇ ਮੋਹਰਾ ਪਿੰਡ ਵਿਚ ਹੋਇਆ। ਜ਼ਖਮੀ ਇਸ ਸਮੇਂ ਅੰਬਾਲਾ ਦੇ ਹਸਪਤਾਲ ਵਿਚ ਜ਼ੇਰੇ ਇਲਾਜ ਹੈ।ਜਾਣਕਾਰੀ ਅਨੁਸਾਰ ਇਹ ਹਾਦਸਾ ਇਕ ਮਿੰਨੀ ਬੱਸ ਦੇ ਟਰੱਕ ਨਾਲ ਟਕਰਾਉਣ ਕਾਰਨ ਵਾਪਰਿਆ। ਪੁਲਿਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਟਰੱਕ ਨੇ ਹਾਈਵੇ 'ਤੇ ਅਚਾਨਕ ਬ੍ਰੇਕਾਂ ਲਾ ਦਿੱਤੀ, ਜਿਸ ਕਾਰਨ ਪਿੱਛੇ ਤੋਂ ਆ ਰਹੀ ਮਿੰਨੀ ਬੱਸ ਉਸ ਨਾਲ ਟਕਰਾ ਗਈ।ਪੁਲਿਸ ਮੁਤਾਬਕ ਯੂਪੀ ਦੇ ਬੁਲੰਦਸ਼ਹਿਰ ਤੋਂ ਸ਼ਰਧਾਲੂ ਮਿੰਨੀ ਬੱਸ ਰਾਹੀਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਹਾਦਸੇ ਵਿਚ ਵਾਲ-ਵਾਲ ਬਚੇ ਹੋਰਨਾਂ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੀ ਮਿੰਨੀ ਬੱਸ ਦੇ ਅੱਗੇ ਚੱਲ ਰਹੇ ਟਰੱਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ। ਜਿਸ ਕਾਰਨ ਮਿੰਨੀ ਬੱਸ ਟਰੱਕ ਨਾਲ ਟਕਰਾ ਗਈ। ਇਸ ਘਟਨਾ ਵਿਚ ਮਰਨ ਵਾਲੇ ਸਾਰੇ 7 ਲੋਕ ਇਕ ਹੀ ਪਰਿਵਾਰ ਦੇ ਸਨ। ਪੁਲਿਸ ਮੁਤਾਬਕ ਘਟਨਾ 'ਚ ਜ਼ਖਮੀ ਹੋਏ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਚਾਰ ਲੋਕਾਂ ਨੇ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿਤਾ।ਅੰਬਾਲਾ ਦੇ ਪੜਾਵ ਥਾਣੇ ਦੇ ਐਸਐਚਓ ਦਿਲੀਪ ਨੇ ਦਸਿਆ ਕਿ ਡਾਕਟਰਾਂ ਮੁਤਾਬਕ ਇਸ ਹਾਦਸੇ ਵਿਚ ਹੁਣ ਤਕ ਸੱਤ ਮੌਤਾਂ ਹੋ ਚੁੱਕੀਆਂ ਹਨ, ਜਦਕਿ ਕਈਆਂ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ। ਜਿਨ੍ਹਾਂ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਨੇੜਲੇ ਵੱਡੇ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ। 

narendra modi news

ਪਟਿਆਲਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ਵਿੱਚ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਸਮਰਥਨ ਵਿੱਚ ਫਤਹਿ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੀ ਤਿਆਰੀ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਮੰਗਲਵਾਰ ਨੂੰ ਪੁੱਜੇ ਸਨ। ਇਸ ਤੋਂ ਬਾਅਦ ਬੁੱਧਵਾਰ ਨੂੰ ਪੰਜਾਬ ਪ੍ਰਦੇਸ਼ ਭਾਜਪਾ ਪ੍ਰਧਾਨ ਸੁਨੀਲ ਜਾਖੜ ਰੈਲੀ ਵਾਲੀ ਥਾਂ 'ਤੇ ਪਹੁੰਚੇ। ਪ੍ਰਧਾਨ ਮੰਤਰੀ ਦੀ ਰੈਲੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਨੀਮ ਫੌਜੀ ਫੋਰਸ ਤਾਇਨਾਤ ਕੀਤੀ ਗਈ। ਇਸ ਮੌਕੇ ਸੁਨੀਲ ਜਾਖੜ, ਹੰਸ ਰਾਜ ਹੰਸ, ਮਨਪ੍ਰੀਤ ਸਿੰਘ, ਪਰਮਪਾਲ ਕੌਰ, ਭਾਜਪਾ ਉਮੀਦਵਾਰ ਪ੍ਰਨੀਤ ਕੌਰ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਵੀ ਹਾਜ਼ਰ ਸਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਵਰਕਰ ਵਜੋਂ ਆਪਣੇ ਕਾਰਜਕਾਲ ਦੌਰਾਨ ਕਾਫੀ ਸਮਾਂ ਪੰਜਾਬ ਵਿੱਚ ਬਿਤਾਇਆ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਪੁਰਾਣੀਆਂ ਯਾਦਾਂ ਤਾਜ਼ੀਆਂ ਹੋਈਆਂ ਅਤੇ ਪੁਰਾਣੇ ਦੋਸਤਾਂ ਨੂੰ ਮਿਲਣ ਦਾ ਮੌਕਾ ਵੀ ਮਿਲਿਆ। ਮੈਂ ਖੁਸ਼ਕਿਸਮਤ ਹਾਂ ਕਿ ਮੈਨੂੰ ਗੁਰੂ ਤੇਗ ਬਹਾਦਰ ਸਾਹਿਬ ਅਤੇ ਕਾਲੀ ਮਾਤਾ ਜੀ ਦੀ ਧਰਤੀ ਤੋਂ ਆਪਣਾ ਚੋਣ ਦੌਰਾ ਸ਼ੁਰੂ ਕਰਨ ਦਾ ਮੌਕਾ ਮਿਲਿਆ। ਮੈਨੂੰ ਪੁਰਾਣਾ ਪਟਿਆਲਾ ਯਾਦ ਆ ਗਿਆ ਜਦੋਂ ਬਾਰਾਦਰੀ ਗਾਰਡਨ ਜਾ ਕੇ ਪਟਿਆਲੇ ਕਚੋਰੀ ਖਾਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਜਨਤਾ ਨੇ ਭਾਜਪਾ ਨੂੰ ਪ੍ਰਵਾਨ ਕਰ ਲਿਆ ਹੈ ਅਤੇ ਪੰਜਾਬ ਵੀ ਜਾਣਦਾ ਹੈ ਕਿ ਉਹ ਇਸ ਦੀਆਂ ਵੋਟਾਂ ਨੂੰ ਬਰਬਾਦ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੀ ਸਰਕਾਰ ਬਣਨੀ ਚਾਹੀਦੀ ਹੈ ਜੋ ਵਿਕਸਤ ਭਾਰਤ ਦਾ ਨਿਰਮਾਣ ਕਰ ਸਕੇ।ਉਨ੍ਹਾਂ ਕਿਹਾ ਕਿ ਜਨਤਾ ਨੇ ਭਾਜਪਾ ਨੂੰ ਪ੍ਰਵਾਨ ਕਰ ਲਿਆ ਹੈ ਅਤੇ ਪੰਜਾਬ ਵੀ ਜਾਣਦਾ ਹੈ ਕਿ ਵੋਟਾਂ ਨੂੰ ਬਰਬਾਦ ਨਹੀਂ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਰਕਾਰ ਬਣਨੀ ਚਾਹੀਦੀ ਹੈ ਜੋ ਵਿਕਸਿਤ ਭਾਰਤ ਦਾ ਨਿਰਮਾਣ ਕਰ ਸਕੇ।ਉਨ੍ਹਾਂ ਕਿਹਾ ਕਿ ਭਾਰਤ ਗਠਜੋੜ ਦਾ ਨਾ ਤਾਂ ਕੋਈ ਆਗੂ ਹੈ ਅਤੇ ਨਾ ਹੀ ਕੋਈ ਇਰਾਦਾ। 2024 ਦੀਆਂ ਚੋਣਾਂ ਦੇਸ਼ ਨੂੰ ਮਜ਼ਬੂਤ ਕਰਨ ਲਈ ਹੋ ਰਹੀਆਂ ਹਨ। ਭਾਰਤੀ ਗਠਜੋੜ ਭਾਰਤ ਨੂੰ ਵੰਡਣਾ ਚਾਹੁੰਦਾ ਹੈ ਤੇ ਭਾਜਪਾ ਨੂੰ ਭਾਰਤ ਨੂੰ ਇਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂਆਂ ਦੀ ਧਰਤੀ ਪੰਜਾਬ 'ਤੇ ਮੱਥਾ ਟੇਕਣ ਅਤੇ ਅਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੇ ਅਤੇ ਰੇਤ ਮਾਫੀਆ ਦਾ ਬੋਲਬਾਲਾ ਹੈ। ਉਨ੍ਹਾਂ ਕਿਸੇ ਵੀ ਸਿਆਸੀ ਪਾਰਟੀ ਦਾ ਨਾਂ ਲਏ ਬਿਨਾਂ ਕਿਹਾ ਕਿ ਦੋ ਪਾਰਟੀਆਂ ਹਨ ਤੇ ਇਕ ਹੀ ਦੁਕਾਨ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਪੰਜਾਬ ਦਾ ਕੋਈ ਭਲਾ ਨਹੀਂ ਕਰ ਸਕਦੇ ਅਤੇ ਤੁਹਾਡੇ ਬੱਚਿਆਂ ਨੂੰ ਕੁਝ ਨਹੀਂ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਰਾਮ ਮੰਦਰ ਤਾਂ ਆਜ਼ਾਦੀ ਦੇ ਦੂਜੇ ਦਿਨ ਹੀ ਬਣ ਜਾਣਾ ਚਾਹੀਦਾ ਸੀ ਪਰ ਹੁਣ ਜਦੋਂ ਰਾਮ ਮੰਦਰ ਬਣ ਗਿਆ ਹੈ ਤਾਂ ਇਹ ਲੋਕ ਮਾੜਾ ਬੋਲ ਰਹੇ ਹਨ। ਵੱਖ-ਵੱਖ ਦੇਸ਼ਾਂ ਤੋਂ ਲੱਖਾਂ ਸ਼ਰਧਾਲੂ ਅਯੁੱਧਿਆ ਪਹੁੰਚ ਰਹੇ ਹਨ। ਇਸ ਤੋਂ ਬਾਅਦ ਸੁਨੀਲ ਜਾਖੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅੱਜ ਨਸ਼ਿਆਂ ਦੀ ਦਲਦਲ ਵਿੱਚ ਧਸ ਰਿਹਾ ਹੈ। ਉਨ੍ਹਾਂ ਮੋਦੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀਆਂ ਫ਼ਸਲਾਂ ਅਤੇ ਨਸਲਾਂ ਨੂੰ ਬਚਾਉਣ ਦੀ ਲੋੜ ਹੈ।