Amritsar News : ਅੰਮ੍ਰਿਤਸਰ ਵਿਖੇ ਰਿਸ਼ਤਿਆਂ ਨੂੰ ਤਾਰ ਤਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਨੌਜਵਾਨ ਨੇ ਆਪਣੇ ਹੀ ਪਿਤਾ ਨੂੰ ਗੋ.ਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਫਿਰ ਆਪਣੇ ਆਪ ਨੂੰ ਵੀ ਗੋ.ਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਦਰਅਸਲ, ਛੋਟੀ ਜਿਹੀ ਗੱਲ ਨੂੰ ਲੈ ਕੇ ਪਿਓ-ਪੁੱਤ ਦੇ ਵਿੱਚ ਤਕਰਾਰ ਹੋਈ ਸੀ ਪਰ ਗੁੱਸੇ ਵਿੱਚ ਆਏ ਪੁੱਤ ਨੇ ਵਾਰਦਾਤ ਨੂੰ ਅੰਜਾਮ ਦੇ ਦਿੱਤਾ।ਦੱਸਿਆ ਜਾ ਰਿਹਾ ਹੈ ਕਿ ਥਾਣਾ ਕੰਬੋਅ ਦੇ ਅਧੀਨ ਪਿੰਡ ਨੰਗਲੀ ਵਿਖੇ ਇਹ ਖੌਫਨਾਕ ਘਟਨਾ ਵਾਪਰੀ ਹੈ। ਜਿੱਥੇ CBSE ਦੇ ਕੱਲ੍ਹ ਆਏ ਬਾਹਰਵੀਂ ਦੇ ਨਤੀਜੇ ਵਿੱਚ ਪੁੱਤਰ ਦੇ ਨੰਬਰ ਘੱਟ ਆਉਣ ਅਤੇ ਵਿਦੇਸ਼ ਜਾਣ ਨੂੰ ਲੈ ਕੇ ਨੌਜਵਾਨ ਦੀ ਆਪਣੇ ਪਿਤਾ ਨਾਲ ਤਕਰਾਰ ਹੋਈ ਸੀ। ਇਸ ਦੇ ਚਲਦੇ ਗੁੱਸੇ ਵਿੱਚ ਆ ਕੇ ਨੌਜਵਾਨ ਨੇ ਆਪਣੇ ਹੀ ਪਿਤਾ ਨੂੰ ਗੋਲੀ ਮਾਰ ਦਿੱਤੀ। ਫਿਰ ਪੁੱਤ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਜੀਵਨ ਲੀਲ੍ਹ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਗੰਭੀਰ ਹਾਲਤ ਵਿੱਚ ਪਿਓ ਨੂੰ ਹਸਪਤਾਲ ਲੈ ਕੇ ਜਾ ਰਹੇ ਸੀ ਤਾਂ ਰਸਤੇ ਦੇ ਵਿੱਚ ਹੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਰੁਪਿੰਦਰ ਸਿੰਘ ਹੈ। ਮ੍ਰਿਤਕ ਰੁਪਿੰਦਰ ਸਿੰਘ ਦਾ ਲੜਕਾ ਅਮਰਦੀਪ ਸਿੰਘ ਗੰਭੀਰ ਹਾਲਤ ਵਿਚ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਤਿੰਨ ਦੇ ਕਰੀਬ ਗੋਲੀਆਂ ਚੱਲੀਆਂ ਸਨ। ਨੌਜਵਾਨ ਅਮਰਦੀਪ ਸਿੰਘ ਦੇ ਦਿਲ ਵਿੱਚ ਗੋਲੀ ਲੱਗੀ ਹੈ। ਗੋਲੀ ਚੱਲਣ ਦੀ ਘਟਨਾ ਨੂੰ ਲੈ ਕੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਵੇਖਣ ਨੂੰ ਮਿਲਿਆ। ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਜਾਂਚ ਸ਼ੁਰੂ ਕੀਤੀ।
Weather Update : ਪੰਜਾਬ ਵਿਚ ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਵਾਲਾ ਹੈ। ਇਸ ਕਾਰਨ ਤਾਪਮਾਨ ਵਧਣ ਕਾਰਨ ਗਰਮੀ ਆਪਣੇ ਤੇਵਰ ਵਿਖਾਏਗੀ। ਸੂਬੇ ਵਿੱਚ 16 ਅਤੇ 17 ਮਈ ਨੂੰ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ ਚਾਰ ਡਿਗਰੀ ਤੱਕ ਵਧ ਸਕਦਾ ਹੈ। ਅਜਿਹੇ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਦੱਖਣੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 44 ਤੋਂ 46 ਡਿਗਰੀ ਅਤੇ ਉੱਤਰੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ 41-44 ਡਿਗਰੀ ਰਹਿ ਸਕਦਾ ਹੈ। ਇਸ ਕਾਰਨ ਲੂ ਚੱਲੇਗੀ ਅਤੇ ਲੋਕਾਂ ਨੂੰ ਇਸ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।ਵਿਭਾਗ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਤੇਜ਼ ਧੁੱਪ ਤੋਂ ਬਚਣ ਲਈ ਕਿਹਾ ਹੈ। ਪਾਣੀ ਲੁੜੀਂਦੀ ਮਾਤਰਾ ਵਿਚ ਪੀਓ। ਹਲਕੇ ਰੰਗ ਦੇ ਢਿੱਲੇ ਕੱਪੜੇ ਪਾਓ ਅਤੇ ਆਪਣੇ ਸਿਰ ਨੂੰ ਕੱਪੜੇ, ਟੋਪੀ ਅਤੇ ਛੱਤਰੀ ਨਾਲ ਢੱਕੋ। ਵਿਭਾਗ ਮੁਤਾਬਕ ਲਗਾਤਾਰ 4-5 ਦਿਨ ਮੌਸਮ ਖੁਸ਼ਕ ਰਹੇਗਾ, ਜਿਸ ਕਾਰਨ ਗਰਮੀ ਵਧੇਗੀ। ਇਹ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਲਈ ਜ਼ਿਆਦਾ ਖ਼ਤਰਨਾਕ ਹੈ, ਇਸ ਲਈ ਉਨ੍ਹਾਂ ਨੂੰ ਇਸ ਤੋਂ ਖਾਸ ਤੌਰ ‘ਤੇ ਬਚਣ ਦੀ ਲੋੜ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੀਆਂ ਕੁਝ ਥਾਵਾਂ ‘ਤੇ ਮੀਂਹ ਕਾਰਨ ਤਾਪਮਾਨ ‘ਚ ਬਦਲਾਅ ਆਇਆ ਹੈ।ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪਟਿਆਲਾ ਵਿੱਚ 39 ਡਿਗਰੀ, ਸਮਰਾਲਾ ਵਿੱਚ 39.1 ਡਿਗਰੀ ਅਤੇ ਮੁਹਾਲੀ ਵਿੱਚ 37.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪਿਛਲੇ ਕੁੱਲ ਔਸਤ ਅਧਿਕਤਮ ਤਾਪਮਾਨ ਨਾਲੋਂ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
14 ਸਾਲ ਦੀ ਉਮਰ ਦੇ ਬੱਚਿਆਂ ਦਾ ਅਜਿਹਾ ਗਿਰੋਹ ਅੱਜ-ਕੱਲ੍ਹ ਸਰਗਰਮ ਹੈ, ਜਿਨ੍ਹਾਂ ਤੋਂ ਲੋਕਾਂ ਨੂੰ ਬੱਚ ਕੇ ਰਹਿਣਾ ਬੇਹੱਦ ਜ਼ਰੂਰੀ ਹੈ। ਇਹ ਭੋਲੇ-ਭਾਲੇ ਦਿਸਣ ਵਾਲੇ ਬੱਚੇ ਕਦੋਂ ਵਾਰਦਾਤ ਕਰ ਜਾਂਦੇ ਹਨ, ਬੰਦੇ ਨੂੰ ਪਤਾ ਵੀ ਨਹੀਂ ਚਲਦਾ। ਇਨ੍ਹਾਂ ਦੇ ਸ਼ਿਕਾਰ ਹੋਏ ਪਰਿਵਾਰ ਦਾ ਇਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਇਕ 14 ਸਾਲ ਦਾ ਨੌਕਰ ਰੱਖਣਾ ਪਰਿਵਾਰ ਨੂੰ ਭਾਰੀ ਪੈ ਗਿਆ। ਬੀਤੇ ਦਿਨੀਂ ਥਾਣਾ PAU ਅਧੀਨ ਪੈਂਦੇ ਇਲਾਕਾ ਕਿਚਲੂ ਨਗਰ ਵਿਖੇ ਇੱਕ 14 ਸਾਲ ਦੇ ਨੌਕਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਲਕ ਦੀ ਕੋਠੀ ਵਿਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ ਸੀ, ਜਿਸ ਦੀ ਸ਼ਿਕਾਇਤ ਘਰ ਦੀ ਮਾਲਕਿਨ ਉਮਾ ਗੁਪਤਾ ਨੇ ਥਾਣਾ ਪੀ ਏ ਯੂ ਵਿੱਚ ਦਿੱਤੀ ਸੀ ਤੇ ਕਾਰਵਾਈ ਕਰਦਿਆਂ ਥਾਣਾ ਪੁਲਿਸ ਨੇ ਟ੍ਰੈਪ ਲਾ ਕੇ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 17 ਤੋਲੇ ਸੋਨੇ ਗਹਿਣੇ ਤੇ ਚੋਰੀ ਕੀਤੀ ਰਕਮ ਵਿੱਚੋਂ 01 ਲੱਖ 67 ਹਜ਼ਾਰ ਰੁਪਏ ਬਰਾਮਦ ਹੋਏ ਹਨ ਬਾਕੀ ਦੀ ਰਕਮ ਬੱਚਿਆਂ ਵਲੋਂ ਖਰਚ ਕਰ ਦਿੱਤੀ ਗਈ।ਥਾਣਾ ਮੁਖੀ ਬਬਲਪਾਲ ਕੌਰ ਨੇ ਦੱਸਿਆ ਕਿ ਬੱਚਿਆਂ ਨੇ ਚੋਰੀ ਕਰਨ ਤੋਂ ਬਾਅਦ ਆਪਣੀ ਐਸ਼ ਪ੍ਰਸਤੀ ਲਈ ਆਈ ਫੋਨ ਖਰੀਦੇ, ਕੱਪੜੇ ਖਰੀਦੇ, ਅਤੇ ਹੋਟਲ ਵਿੱਚ ਕਮਰਾ ਬੁੱਕ ਕਰਵਾ ਕੇ ਐਸ਼ ਪ੍ਰਸਤੀ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮਾਂ ਦੀ ਉਮਰ 14 ਤੋਂ 15 ਸਾਲ ਦੀ ਹੈ। ਬਬਲਪਾਲ ਕੌਰ ਨੇ ਕਿਹਾ ਕਿ ਮੁਲਜ਼ਮ ਬੱਚਿਆਂ ਦੇ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਲੁਧਿਆਣਾ–ਪੰਜਾਬ ਪੁਲਿਸ ਮੁੜ ਵਿਵਾਦਾਂ ਵਿਚ ਆ ਗਈ ਹੈ। ਲੁਧਿਆਣਾ ਪੁਲਿਸ ਉਤੇ ਸਿਵਲ ਸਰਵਿਸਿਜ਼ ਦੀ ਤਿਆਰੀ ਕਰ ਰਹੇ ਨੌਜਵਾਨ ਖਿ਼ਲਾਫ਼ ਨਸ਼ਾ ਸਮੱਗਲਿੰਗ ਦਾ ਕੇਸ ਪਾ ਕੇ ਉਸ ਦਾ ਭਵਿੱਖ ਖ਼ਰਾਬ ਕਰਨ ਦਾ ਦੋਸ਼ ਲੱਗਾ ਹੈ। ਪੁਲਿਸ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਪਿਤਾ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਤੇ ਦਰਖ਼ਾਸਤ ਦਿੱਤੀ, ਜਿਸ ਤੋਂ ਬਾਅਦ ਮਾਣਯੋਗ ਅਦਾਲਤ ਨੇ ਰਾਜਸਥਾਨ ਦੇ ਇਕ ਵਿਅਕਤੀ ਸਮੇਤ 11 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਝੰਵਰ ਦੇ ਐੱਸਐੱਚਓ ਮਾਲਾਰਾਮ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਰਾਜਸਥਾਨ ਦੇ ਥਾਣਾ ਝੰਵਰ ’ਚ ਪ੍ਰੇਮਾ ਰਾਮ ਦੇ ਬਿਆਨਾਂ ’ਤੇ ਇੰਦਰਜੀਤ, ਸ਼ੁਬੇਗ ਸਿੰਘ ਏ. ਐੱਸ. ਆਈ., ਮਨਜਿੰਦਰ ਸਿੰਘ, ਗੁਰਪਿੰਦਰ ਸਿੰਘ, ਸੁਖਦੀਪ ਸਿੰਘ, ਬਸੰਤ ਲਾਲ, ਧਨਵੰਤ ਸਿੰਘ, ਹਰਪ੍ਰੀਤ ਕੌਰ, ਸਤਨਾਮ ਸਿੰਘ ਸਬ-ਇੰਸਪੈਕਟਰ ਤੇ ਰਾਜ ਕੁਮਾਰ ਐੱਸ. ਕਰਮਚਾਰੀਆਂ ਦੇ ਨਾਂ ਨਾਮਜ਼ਦ ਕੀਤੇ ਗਏ ਗਏ ਹਨ। ਇਹ ਹੈ ਮਾਮਲਾਬੀਤੀ 8 ਮਾਰਚ ਨੂੰ ਸੀਆਈਏ 2 ਦੀ ਪੁਲਿਸ ਵਲੋਂ ਮਨਵੀਰ ਨਾਮਕ ਨੌਜਵਾਨ ਜੋਧਪੁਰ ਵਾਸੀ ਜੀਟੀ ਰੋਡ ਡਾਬਾ ਰੋਡ ਨੇੜੇ ਚੈਕਿੰਗ ਦੌਰਾਨ ਉਸ ਨੂੰ ਪੈਦਲ ਜਾਂਦਿਆਂ 2 ਕਿਲੋ ਅਫੀਮ ਸਮੇਤ ਫੜੇ ਜਾਣ ਦਾ ਦਾਅਵਾ ਕੀਤਾ ਗਿਆ ਤੇ ਮਾਮਲਾ ਦਰਜ ਕਰ ਕੇ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਗਿਆ।ਫਿਰ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਵੀ ਕੀਤੀ ਗਈ। ਦੂਜੇ ਪਾਸੇ ਨਾਮਜ਼ਦ ਮਨਵੀਰ ਦੇ ਪਿਤਾ ਪ੍ਰੇਮਾ ਰਾਮ ਨੇ ਦੋਸ਼ ਲਾਇਆ ਕਿ ਉਸ ਦਾ ਪੁੱਤ ਮਨਵੀਰ ਜੈਪੁਰ ’ਚ ਪ੍ਰਸ਼ਾਸਨਿਕ ਸੇਵਾਵਾਂ ਦੀ ਪ੍ਰੀਖਿਆ ਦੀ ਤਿਆਰੀ ਕਰ ਰਿਹਾ ਹੈ ਤੇ 3 ਸਾਲਾਂ ਤੋਂ ਪੜ੍ਹ ਰਿਹਾ ਹੈ। ਉਨ੍ਹਾਂ ਦਾ ਪੁੱਤ ਤੇ ਭਤੀਜਾ ਇਕੱਠੇ ਮੌਜੂਦ ਸਨ। ਉਸ ਦਾ ਪੁੱਤ ਕਰੀਬ ਅੱਧੇ ਘੰਟੇ ਤੱਕ ਭਤੀਜੇ ਤੋਂ ਵੱਖ ਰਿਹਾ। ਉਸ ਤੋਂ ਬਾਅਦ ਉਸ ਦੇ ਪੁੱਤ ਬਾਰੇ ਕੁਝ ਪਤਾ ਨਹੀਂ ਲੱਗਾ। ਕਾਫ਼ੀ ਭਾਲ ਕਰਨ ਤੋਂ ਬਾਅਦ ਉਸ ਨੇ ਪੁਲਿਸ ਕੋਲ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਰਾਜਸਥਾਨ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਫੋਨ ਉਤੇ ਮੰਗੇ 15 ਲੱਖ ਤੇ ਜ਼ਮਾਨਤ ਦਾ ਦਿੱਤਾ ਭਰੋਸਾਪਿਤਾ ਅਨੁਸਾਰ ਉਸ ਦੇ ਪੁੱਤ ਦੇ ਲਾਪਤਾ ਹੋਣ ਤੋਂ ਅਗਲੇ ਦਿਨ ਉਸ ਦੇ ਭਤੀਜੇ ਨੂੰ ਲੁਧਿਆਣਾ ਦੇ ਇਕ ਪੁਲਿਸ ਅਧਿਕਾਰੀ ਦਾ ਫੋਨ ਆਇਆ ਕਿ ਜੇਕਰ ਉਹ ਮਨਵੀਰ ਨੂੰ ਵਾਪਸ ਬੁਲਾਉਣਾ ਚਾਹੁੰਦੇ ਹਨ ਤਾਂ ਬਦਲੇ ਵਿਚ ਉਨ੍ਹਾਂ ਨੂੰ 15 ਲੱਖ ਰੁਪਏ ਦੇਣੇ ਪੈਣਗੇ। ਬਾਅਦ ’ਚ ਉਸ ਨੂੰ ਫਿਰ ਫੋਨ ਆਇਆ ਕਿ ਮਨਵੀਰ ਕੋਲੋਂ 2 ਕਿਲੋ ਅਫੀਮ ਬਰਾਮਦ ਹੋਈ ਹੈ ਤੇ ਉਸ ਖ਼ਿਲਾਫ਼ ਨਸ਼ਾ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪਿਤਾ ਨੇ ਟੋਲ ਪਲਾਜ਼ਿਆਂ ਤੋਂ ਇਕੱਠੀ ਕੀਤੀ ਫੁਟੇਜਮਨਵੀਰ ਦੇ ਪਿਤਾ ਨੇ ਦੱਸਿਆ ਕਿ ਉਹ ਕਈ ਵਾਰ ਰਾਜਸਥਾਨ ਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਕੋਲ ਜਾ ਕੇ ਕਹਿੰਦੇ ਰਹੇ ਕਿ ਉਨ੍ਹਾਂ ਦੇ ਪੁੱਤ ’ਤੇ ਝੂਠਾ ਕੇਸ ਦਰਜ ਕੀਤਾ ਗਿਆ ਹੈ ਪਰ ਜਦੋਂ ਕਿਸੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਆਖਰਕਾਰ ਉਨ੍ਹਾਂ ਨੇ ਮਾਣਯੋਗ ਹਾਈਕੋਰਟ ਤੱਕ ਪਹੁੰਚ ਕੀਤੀ, ਜਿਸ ’ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਉਸ ਨੇ ਰਾਜਸਥਾਨ ਤੋਂ ਪੰਜਾਬ ਤਕ ਦੇ ਸਾਰੇ ਟੋਲ ਪਲਾਜ਼ਿਆਂ ਦੀ ਸੀਸੀਟੀਵੀ ਫੁਟੇਜ ਅਦਾਲਤ ’ਚ ਪੇਸ਼ ਕੀਤੀ, ਜਿਸ ’ਚ ਉਸ ਦਾ ਪੁੱਤ ਪੁਲਿਸ ਨਾਲ ਕਾਰ ’ਚ ਨਜ਼ਰ ਆ ਰਿਹਾ ਹੈ। ਉਸ ਵਿਅਕਤੀ ਦੇ ਕਹਿਣ ’ਤੇ ਮਾਮਲਾ ਦਰਜ ਕੀਤਾ ਗਿਆ ਸੀ, ਉਸ ਦਾ ਵੀ ਪੁਲਿਸ ਨੂੰ ਪਤਾ ਨਹੀਂ ਲੱਗ ਸਕਿਆ ਪਰ ਪੁਲਿਸ ਦੀ ਇਸ ਕਾਰਵਾਈ ਕਾਰਨ ਉਸ ਦਾ ਲੜਕਾ 10 ਮਾਰਚ ਤੋਂ ਲੁਧਿਆਣਾ ਜੇਲ੍ਹ ’ਚ ਬੰਦ ਹੈ। ...
ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਹਨ। ਹਰ ਵਾਰ ਦੀ ਤਰ੍ਹਾਂ ਚੰਨੀ ਮੁੜ ਵਿਵਾਦਾਂ ਵਿਚ ਘਿਰਦੇ ਨਜ਼ਰ ਆ ਰਹੇ ਹਨ। ਹੁਣ ਮਾਮਲਾ ਬੀਬੀ ਜਗੀਰ ਕੌਰ ਨਾਲ ਜੁੜਿਆ ਹੈ। ਉਨ੍ਹਾਂ ਦੀ ਇਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿਚ ਉਹ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਦੀ ਠੋਡੀ ਉਤੇ ਹੱਥ ਲਾ ਰਹੇ ਹਨ। ਹੁਣ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਮਹਿਲਾ ਕਮਿਸ਼ਨ ਨੇ ਡੀਜੀਪੀ ਨੂੰ ਨੋਟਿਸ ਜਾਰੀ ਕੀਤਾ ਹੈ।ਨੋਟਿਸ ਵਿਚ ਕਿਹਾ ਗਿਆ ਹੈ ਕਿ ਚਰਨਜੀਤ ਸਿੰਘ ਚੰਨੀ ਦੀ ਹਰਕਤ ਨਾ ਬਖਸ਼ਣਯੋਗ ਹੈ, ਇਸ ਸਬੰਧੀ ਤੁਰੰਤ ਪੜਤਾਲ/ਕਾਰਵਾਈ ਕੀਤੀ ਜਾਵੇ ਕਿਉਂਕਿ ਜਗੀਰ ਕੌਰ ਸਾਬਕਾ ਕੈਬਨਿਟ ਮੰਤਰੀ ਤੇ SGPC ਦੇ ਸਾਬਕਾ ਪ੍ਰਧਾਨ ਰਹਿ ਚੁੱਕੇ ਹਨ, ਜਦਕਿ ਚਰਨਜੀਤ ਚੰਨੀ ਜੋਕਿ ਸਾਬਕਾ ਮੁੱਖ ਮੰਤਰੀ ਤੇ ਇੱਕ ਪ੍ਰੋਮੀਨੈਂਟ ਸ਼ਖਸੀਅਤ ਹਨ, ਦੇ ਪਹਿਲਾਂ ਵੀ ਇਸ ਤਰ੍ਹਾਂ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਮਹਿਲਾ ਕਮਿਸ਼ਨ ਨੇ ਅਗਲੀ ਕਾਰਵਾਈ ਲਈ ਇਸ ਸੰਬੰਧੀ ਅੱਜ ਸਟੇਟਸ ਰਿਪੋਰਟ ਮੰਗੀ ਹੈ।ਇਸ ਬਾਰੇ ਚੰਨੀ ਨੇ ਕੀ ਕਿਹਾ ?ਦੂਜੇ ਪਾਸੇ ਚੰਨੀ ਨੇ ਕਿਹਾ ਕਿ ਉਹ ਬੀਬੀ ਨੂੰ ਆਪਣੀ ਵੱਡੀ ਭੈਣ ਦੀ ਤਰ੍ਹਾਂ ਸਮਝਦੇ ਹਨ ਅਤੇ ਉਨ੍ਹਾਂ ਦੀ ਇਹ ਭਾਵਨਾ ਪਿਆਰ ਅਤੇ ਸਤਿਕਾਰ ਕਾਰਨ ਹੈ। ਤੁਸੀਂ ਦੇਖਿਆ ਹੋਵੇਗਾ ਕਿ ਪਹਿਲਾਂ ਮੈਂ ਉਸ ਨੂੰ ਆਪਣੀ ਵੱਡੀ ਭੈਣ ਵਾਂਗ ਮੱਥਾ ਟੇਕਿਆ ਅਤੇ ਫਿਰ ਉਸ ਨਾਲ ਮਜ਼ਾਕ ਕੀਤਾ। ਸ਼ਨੀਵਾਰ ਨੂੰ ਆਪਣਾ ਬਿਆਨ ਦਿੰਦੇ ਹੋਏ ਚੰਨੀ ਨੇ ਕਿਹਾ ਸੀ ਕਿ ਮੈਂ ਸਾਲਾਂ ਤੋਂ ਬੀਬੀ ਜਗੀਰ ਕੌਰ ਨੂੰ ਆਪਣੀ ਵੱਡੀ ਭੈਣ, ਆਪਣੀ ਮਾਂ ਸਮਝਦਾ ਆ ਰਿਹਾ ਹਾਂ ਅਤੇ ਇਸੇ ਲਈ ਮੈਂ ਉਨ੍ਹਾਂ ਅੱਗੇ ਬਹੁਤ ਸਤਿਕਾਰ ਨਾਲ ਸਿਰ ਝੁਕਾਉਂਦਾ ਹਾਂ। ਮੈਂ ਉਨ੍ਹਾਂ ਦੀ ਠੋਡੀ ਨੂੰ ਛੂਹਿਆ ਜਿਵੇਂ ਅਸੀਂ ਆਪਣੀ ਭੈਣ ਜਾਂ ਮਾਂ ਨਾਲ ਕਰਦੇ ਹਾਂ। ਬੀਬੀ ਜਗੀਰ ਕੌਰ ਦਾ ਵੀ ਬਿਆਨ ਆਇਆ ਸਾਹਮਣੇਇਸ ਮਾਮਲੇ 'ਚ ਬੀਬੀ ਜਗੀਰ ਕੌਰ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਪੋਸਟ ਕੀਤਾ ਹੈ। ਆਪਣੀ ਪੋਸਟ 'ਚ ਉਨ੍ਹਾਂ ਲਿਖਿਆ ''10 ਮਈ 2024 ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਆਹਮੋ-ਸਾਹਮਣੇ ਹੋਣ `ਤੇ ਸਾਰੇ ਆਗੂਆਂ ਨੇ ਬੜੇ ਹੀ ਅਦਬ ਤੇ ਸਤਿਕਾਰ ਸਹਿਤ ਫਤਿਹ ਬੁਲਾਈ।''ਉਨ੍ਹਾਂ ਅੱਗੇ ਲਿਖਿਆ, 'ਸ. ਚਰਨਜੀਤ ਸਿੰਘ ਚੰਨੀ ਨੇ ਮੇਰੇ ਅੱਗੇ ਬਹੁਤ ਹੀ ਝੁਕ ਕੇ ਫਤਿਹ ਸਾਂਝੀ ਕੀਤੀ ਤੇ ਉਵੇਂ ਹੀ ਝੁਕਿਆ ਹੋਇਆ ਮੇਰੇ ਦੋਵੇ ਹੱਥ ਫੜ ਕੇ ਸਤਿਕਾਰ ਨਾਲ ਆਪਣੇ ਮੱਥੇ ਨੂੰ ਲਾਏ ਸਨ। ਇਸੇ ਖੁਸ਼ਗਵਾਰ ਤੇ ਸਤਿਕਾਰ ਵਾਲੇ ਮਾਹੌਲ ਵਿੱਚ ਹੀ ਚੰਨੀ ਨੇ ਮੇਰੀ ਠੋਡੀ ਨੂੰ ਹੱਥ ਲਾਇਆ ਸੀ। ਇਸ ਸਾਰੇ ਘਟਨਾਕ੍ਰਮ ਨੂੰ ਮੈਂ ਸਤਿਕਾਰ ਵਾਲੀ ਸਮੁੱਚਤਾ ਵਿੱਚ ਹੀ ਵੇਖਦੀ ਹਾਂ।''''ਪਰ ਦੁੱਖ ਦੀ ਗੱਲ ਹੈ ਕਿ ਸ਼ੋਸ਼ਲ ਮੀਡੀਆ ਤੇ ਕਈ ਚੈਨਲਾਂ `ਤੇ ਹੋਰ ਲੋਕਾਂ ਨੇ ਉਸ ਵੀਡੀਓ ਨੂੰ ਵਾਇਰਲ ਕਰ ਦਿੱਤਾ ਜਿਸ ਵਿੱਚੋਂ ਚੰਨੀ ਵੱਲੋਂ ਮੇਰੇ ਪ੍ਰਤੀ ਬਹੁਤ ਹੀ ਝੁਕ ਕੇ ਪ੍ਰਗਟਾਏ ਸਤਿਕਾਰ ਵਾਲੇ ਹਿੱਸੇ ਨੂੰ ਕੱਟ ਦਿੱਤਾ ਅਤੇ ਬਾਕੀ ਦੀ ਛੋਟੀ ਜਿਹੀ ਕਲਿਪ ਚਲਾ ਕੇ ਇਸ ਨੂੰ ਹੱਦੋਂ ਵੱਧ ਤੂਲ ਦਿੱਤਾ। ਅਸਲ ਵਿੱਚ ਵੀਡੀਓ ਦੇ ਇਸ ਹਿੱਸੇ ਨੂੰ ਵੱਖਰਿਆ ਕੱਟ ਕੇ ਚਲਾਉਣਾ ਬਹੁਤ ਹੀ ਸ਼ਰਾਰਤ ਪੂਰਨ ਸੀ ਤੇ ਇਹ ਮੇਰੇ ਲਈ, ਮੇਰੇ ਪਰਿਵਾਰ ਲਈ ਅਤੇ ਮੇਰੇ ਸ਼ੁਭਚਿੰਤਕਾਂ ਲਈ ਬਹੁਤ ਹੀ ਮਾਨਸਿਕ ਪੀੜਾ ਦੇਣ ਵਾਲਾ ਅਤੇ ਕਸ਼ਟਦਾਇਕ ਹੈ।'' ਕੀ ਹੈ ਮਾਮਲਾ ? ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਵਿੱਚ ਇਕੱਠੇ ਹੋਏ ਸਨ। ਉਸ ਦਿਨ ਚੰਨੀ ਅਤੇ ਅਕਾਲੀ ਦਲ ਦੇ ਉਮੀਦਵਾਰ ਕੇ.ਪੀ ਨੇ ਇਕੋ ਸਮੇਂ ਨਾਮਜ਼ਦਗੀਆਂ ਭਰੀਆਂ ਸਨ। ਉਸ ਸਮੇਂ ਚੰਨੀ ਅਤੇ ਬੀਬੀ ਜਗੀਰ ਕੌਰ ਆਹਮੋ-ਸਾਹਮਣੇ ਹੋ ਗਏ। ਪਹਿਲਾਂ ਤਾਂ ਚੰਨੀ ਨੇ ਹੱਥ ਮਿਲਾਉਣ ਦੇ ਮਕਸਦ ਨਾਲ ਬੀਬੀ ਜਗੀਰ ਕੌਰ ਅੱਗੇ ਸਿਰ ਝੁਕਾਇਆ, ਪਰ ਬਾਅਦ ਵਿਚ ਉਹ ਤੁਰਨ ਲੱਗੇ ਤਾਂ ਉਨ੍ਹਾਂ ਦੀ ਠੋਡੀ ‘ਤੇ ਹੱਥ ਰੱਖ ਕੇ ਮਜ਼ਾਕ ਕਰਨ ਦੀ ਕੋਸ਼ਿਸ਼ ਕੀਤੀ।...
ਖਰੜ : ਇੱਥੋਂ ਦੀ ਦਰਪਣ ਗਰੀਨ ਸੁਸਾਇਟੀ ਸਾਹਮਣੇ ਘਰ ’ਚ ਰਹਿੰਦੇ ਨੌਜਵਾਨ ਦਾ ਉਸ ਦੀ ਹੀ ਗਰਲਫਰੈਂਡ ਤੇ ਦੋਸਤ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ 22 ਸਾਲਾ ਤੁਸ਼ਾਰ ਉਰਫ਼ ਗੋਲੂ ਵਜੋਂ ਹੋਈ ਹੈ। ਮਾਪਿਆਂ ਦਾ ਇਕਲੌਤਾ ਪੁੱਤ ਤੁਸ਼ਾਰ ਮੂਲ ਤੌਰ ’ਤੇ ਹਰਿਆਣਾ ਦੇ ਜੀਂਦ ਦਾ ਰਹਿਣ ਵਾਲਾ ਸੀ। ਵਾਰਦਾਤ ਨੂੰ ਕਰੀਬ ਅੱਧੀ ਰਾਤ ਵੇਲੇ ਅੰਜਾਮ ਦਿੱਤਾ ਗਿਆ, ਜਿਸ ਦਾ ਸਵੇਰੇ ਕਰੀਬ ਸਾਢੇ 8 ਵਜੇ ਆਂਢ-ਗੁਆਂਢ ਦੇ ਲੋਕਾਂ ਨੂੰ ਪਤਾ ਲੱਗਾ। ਉਪਰਤੰ ਪੁਲਿਸ ਨੂੰ ਸੂਚਨਾ ਦਿੱਤੀ ਗਈ। ਡੀਐੱਸਪੀ ਖਰੜ ਸਿਟੀ-1 ਕਰਨ ਸਿੰਘ ਸੰਧੂ, ਸੀਆਈਏ ਇੰਚਾਰਜ ਹਰਮੰਦਰ ਸਿੰਘ ਤੇ ਐੱਸਐੱਚਓ ਸਿਟੀ ਮਨਦੀਪ ਸਿੰਘ ਫਾਰੈਂਸਿਕ ਮਾਹਿਰਾਂ ਸਣੇ ਮੌਕੇ 'ਤੇ ਪੁੱਜ ਗਏ। ਤੁਸ਼ਾਰ ਉਰਫ਼ ਗੋਲੂ ਦਰਪਣ ਸਿਟੀ ਗੇਟ ਨੰਬਰ-1 ਵਾਲੀ ਗਲੀ ਕੋਠੀ ਨੰਬਰ 24 ’ਚ ਪੀਜੀ ’ਚ ਆਪਣੀ ਗਰਲਫਰੈਂਡ ਤਮੰਨਾ ਵਾਸੀ ਜੀਂਦ ਨਾਲ ਲਿਵ ਇਨ ’ਚ ਰਹਿ ਰਿਹਾ ਸੀ। ਇਹ ਕੋਠੀ ਕਰੀਬ ਚਾਰ ਮਹੀਨੇ ਪਹਿਲਾਂ ਹੀ ਬਣ ਕੇ ਤਿਆਰ ਹੋਈ ਸੀ, ਜਿਸ ਦਾ ਮਾਲਕ ਕੁਲਬੀਰ ਵੀ ਜੀਂਦ ਹਰਿਆਣਾ ਨਾਲ ਹੀ ਸਬੰਧਤ ਦੱਸਿਆ ਜਾ ਰਿਹਾ ਹੈ, ਜੋ ਤੁਸ਼ਾਰ ਦਾ ਦੋਸਤ ਹੈ।ਤੁਸ਼ਾਰ ਨੇ ਤਿੰਨ ਮਹੀਨੇ ਪਹਿਲਾਂ ਹੀ ਇੱਥੇ ਢਾਬੇ ਦਾ ਕੰਮ ਸ਼ੁਰੂ ਕੀਤਾ ਸੀ। ਮਾਲਕ ਵੱਲੋਂ ਤਿੰਨ ਕਮਰੇ ਵੱਖੋ-ਵੱਖ ਮੁੰਡਿਆਂ ਨੂੰ ਕਿਰਾਏ 'ਤੇ ਦਿੱਤੇ ਗਏ ਹਨ, ਜਿੱਥੇ ਇੱਕ ਕਮਰੇ ’ਚ ਤੁਸ਼ਾਰ ਤੇ ਉਸ ਦੀ ਦੋਸਤ, ਜਦੋਂ ਕਿ ਨਾਲ ਵਾਲੇ ਕਮਰੇ ’ਚ ਅਤੇ ਅੱਗੇ ਵਾਲੇ ਕਮਰੇ ’ਚ ਦੋ ਵੱਖੋ-ਵੱਖ ਮੁੰਡੇ ਰਹਿ ਰਹੇ ਹਨ। ਅੱਗੇ ਵਾਲੇ ਕਮਰੇ ’ਚ ਰਹਿਣ ਵਾਲੇ ਨੌਜਵਾਨ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਤੁਸ਼ਾਰ, ਉਸ ਦੀ ਗਰਲਫਰੈਂਡ ਤੇ ਮੋਹਾਲੀ ਨਿਵਾਸੀ ਅਮਨ ਨਾਲ ਵਾਲੇ ਕਮਰੇ ’ਚ ਦੁਕਾਨ ਤੋਂ ਕੁੱਝ ਕੋਲਡ ਡਰਿੰਕ, ਚਿਪਸ ਆਦਿ ਹੋਰ ਖਾਣ-ਪੀਣ ਦਾ ਸਾਮਾਨ ਲੈ ਕੇ ਆਏ ਸਨ। ਇਸ ਤੋਂ ਬਾਅਦ ਤਿੰਨੋਂ ਘਰ ’ਚ ਹੀ ਮੌਜੂਦ ਸਨ। ਰਾਤ ਕਰੀਬ 11.30 ਵਜੇ ਜਦੋਂ ਉਹ ਫਰਿੱਜ ’ਚੋਂ ਪਾਣੀ ਲੈਣ ਲਈ ਗਿਆ ਤਾਂ ਉਸ ਵੇਲੇ ਉਹ ਤਿੰਨੋਂ ਨਾਲ ਵਾਲੇ ਕਮਰੇ ’ਚ ਬੈਠੇ ਗੱਲਾਂ ਕਰ ਰਹੇ ਸਨ। ਉਹ ਖਾਣਾ ਖਾਣ ਲਈ ਵੀ ਗਏ। ਉਦੋਂ ਤੱਕ ਸਭ ਕੁੱਝ ਠੀਕ ਠਾਕ ਚੱਲ ਰਿਹਾ ਸੀ। ਅਮਨ ਤੁਸ਼ਾਰ ਦਾ ਦੋਸਤ ਸੀ, ਜੋ ਅਕਸਰ ਉਸ ਕੋਲ ਆਉਂਦਾ ਰਹਿੰਦਾ ਸੀ ਤੇ ਰਾਤ ਨੂੰ ਰੁਕਦਾ ਵੀ ਸੀ। ਤੁਸ਼ਾਰ ਨੇ ਬੁਲਟ ਰੱਖਿਆ ਹੋਇਆ ਸੀ। ਰਾਤ ਕਰੀਬ ਡੇ...
Surjit Patar Cremation : ਪ੍ਰਸਿੱਧ ਪੰਜਾਬੀ ਕਵੀ ਤੇ ਸਾਹਿਤਕਾਰ ਪਦਮਸ਼੍ਰੀ ਡਾ. ਸੁਰਜੀਤ ਪਾਤਰ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਲੁਧਿਆਣਾ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਅਰਥੀ ਨੂੰ ਮੋਢਾ ਦਿੱਤਾ। ਇਸ ਦੇ ਨਾਲ ਹੀ ਇਸ ਤੋਂ ਬਾਅਦ ਉਨ੍ਹਾਂ ਨੇ ਮਰਹੂਮ ਕਵੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਪਹਿਲਾਂ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦੇਣ ਲਈ ਕਈ ਲੋਕ ਉਨ੍ਹਾਂ ਦੀ ਰਿਹਾਇਸ਼ 'ਤੇ ਇਕੱਠੇ ਹੋਏ। ਇਸ ਵਿਚ ਪ੍ਰਸਿੱਧ ਸਾਹਿਤਕਾਰ, ਕਲਾਕਾਰ, ਨੇਤਾ, ਵਿਧਾਇਕ, ਪ੍ਰੋਫੈਸਰ ਅਤੇ ਮੀਡੀਆ ਨਾਲ ਜੁੜੇ ਲੋਕ ਸ਼ਾਮਲ ਸਨ। ਸੁਰਜੀਤ ਪਾਤਰ ਦਾ ਦੋ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ ਪਰ ਉਨ੍ਹਾਂ ਦਾ ਬੇਟਾ ਵਿਦੇਸ਼ ਵਿਚ ਸੀ। ਅਜਿਹੇ 'ਚ ਬੇਟੇ ਦੇ ਆਉਣ ਤੋਂ ਬਾਅਦ ਅੱਜ ਅੰਤਿਮ ਸਸਕਾਰ ਕੀਤਾ ਗਿਆ। ਪੰਜਾਬ ਸਰਕਾਰ ਵਲੋਂ ਪਾਤਰ ਪੁਰਸਕਾਰ ਦੇਣ ਦਾ ਐਲਾਨਪੰਜਾਬ ਸਰਕਾਰ ਨੇ ਪੰਜਾਬੀ ਕਵੀ ਅਤੇ ਸਾਹਿਤਕਾਰ ਸੁਰਜੀਤ ਪਾਤਰ ਦੀ ਯਾਦ ਵਿਚ ਹਰ ਸਾਲ ਪਾਤਰ ਪੁਰਸਕਾਰ ਦੇਣ ਦਾ ਵੀ ਐਲਾਨ ਕੀਤਾ ਹੈ। ਇਹ ਪੁਰਸਕਾਰ ਉੱਭਰ ਰਹੇ ਕਵੀਆਂ ਨੂੰ ਦਿੱਤਾ ਜਾਵੇਗਾ। ਇਸ ਸਬੰਧੀ ਸਾਰੀ ਯੋਜਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਆਰ ਕੀਤੀ ਹੈ। ਪਾਤਰ ਪੁਰਸਕਾਰ ਜੇਤੂ ਨੂੰ ਹਰ ਸਾਲ 1 ਲੱਖ ਰੁਪਏ ਦਾ ਨਕਦ ਇਨਾਮ ਅਤੇ ਇਕ ਯਾਦਗਾਰੀ ਚਿੰਨ੍ਹ ਦਿੱਤਾ ਜਾਵੇਗਾ। ਇਸ ਪੁਰਸਕਾਰ ਦੀ ਅਗਵਾਈ ਭਾਸ਼ਾ ਵਿਭਾਗ ਕਰੇਗਾ।
ਬਲਜਿੰਦਰ ਸਿੰਘ ਮਹੰਤ, ਡੇਰਾਬੱਸੀ : ਚੰਡੀਗੜ੍ਹ-ਅੰਬਾਲਾ ਹਾਈਵੇ ਉਤੇ ਡੇਰਾਬੱਸੀ ‘ਚ ਐਤਵਾਰ ਦੁਪਹਿਰ ਨੂੰ ਦਰਦਨਾਕ ਹਾਦਸਾ ਵਾਪਰਿਆ। ਮੋਟਰਸਾਈਕਲ ਉਤੇ ਗੁਰੂ ਘਰ ਮੱਥਾ ਟੇਕ ਕੇ ਆ ਰਹੇ ਵਿਅਕਤੀ, ਉਸ ਦੀ ਪਤਨੀ ਅਤੇ ਧੀ ਨੂੰ ਕੰਟੇਨਰ ਨੇ ਬੁਰੀ ਤਰ੍ਹਾਂ ਕੁਚਲ ਦਿੱਤਾ। ਇਸ ਹਾਦਸੇ ਵਿੱਚ ਵਿਅਕਤੀ ਅਤੇ ਉਸ ਦੀ ਧੀ ਦੀ ਮੌਤ ਹੋ ਗਈ, ਜਦਕਿ ਪਤਨੀ ਗੰਭੀਰ ਜ਼ਖਮੀ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਵਿਜੇ ਕੁਮਾਰ ਅਤੇ ਉਸ ਦੀ ਬੇਟੀ ਵੈਸ਼ਾਲੀ ਵਜੋਂ ਹੋਈ ਹੈ।ਪੁਲਿਸ ਅਨੁਸਾਰ ਲਾਲੜੂ ਦੇ ਰਹਿਣ ਵਾਲੇ ਤਿੰਨੋਂ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਤੋਂ ਦੁਪਹਿਰ 2 ਵਜੇ ਦੇ ਕਰੀਬ ਘਰ ਪਰਤ ਰਹੇ ਸਨ। ਜ਼ੀਰਕਪੁਰ ਵਾਲੇ ਪਾਸੇ ਤੋਂ ਜਾਣ ਲਈ ਵਿਜੇ ਫਲਾਈਓਵਰ ਦੇ ਹੇਠਾਂ ਸੜਕ ਦੇ ਗਲਤ ਪਾਸੇ ਚੜ੍ਹ ਗਿਆ। ਪਰ ਜਿਵੇਂ ਹੀ ਉਸਨੇ ਫਲਾਈਓਵਰ ‘ਤੇ ਜਾਣ ਲਈ ਮੋਟਰਸਾਈਕਲ ਨੂੰ ਮੋੜਿਆ ਤਾਂ ਜ਼ੀਰਕਪੁਰ ਵਾਲੇ ਪਾਸੇ ਤੋਂ ਆ ਰਹੇ ਇਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ।ਟੱਕਰ ਲੱਗਣ ਕਾਰਨ ਵਿਜੇ ਮੋਟਰਸਾਈਕਲ ਦਾ ਸੰਤੁਲਨ ਗੁਆ ਬੈਠਾ, ਜਿਸ ਕਾਰਨ ਉਹ, ਉਸ ਦੀ ਪਤਨੀ ਅਤੇ ਬੇਟੀ ਡਿੱਗ ਪਈਆਂ। ਵਿਜੇ ਟਰੱਕ ਦੇ ਪਿਛਲੇ ਪਹੀਏ ਦੀ ਲਪੇਟ ‘ਚ ਆ ਗਿਆ, ਜਦਕਿ ਬਾਕੀ ਦੋ ਨੂੰ ਗੰਭੀਰ ਸੱਟਾਂ ਲੱਗੀਆਂ। ਪੁਲਿਸ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਡੇਰਾਬਸੀ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਉਨ੍ਹਾਂ ਨੂੰ PGIMER ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਪਰ ਵੈਸ਼ਾਲੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।ਪੁਲਿਸ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ਤੋਂ ਸਿਰਫ 100 ਮੀਟਰ ਦੀ ਦੂਰੀ ‘ਤੇ ਸਿਆਸੀ ਰੈਲੀ ਹੋਣ ਕਾਰਨ ਪੁਲਸ ਦੀ ਟੀਮ ਅਤੇ ਸੜਕ ਸੁਰੱਖਿਆ ਫੋਰਸ ਕੁਝ ਹੀ ਮਿੰਟਾਂ ‘ਚ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਜੇਸੀਬੀ ਗੱਡੀ ਦੀ ਮਦਦ ਨਾਲ ਮ੍ਰਿਤਕ ਦੀ ਲਾਸ਼ ਨੂੰ ਟਰੱਕ ਹੇਠੋਂ ਕੱਢ ਕੇ ਡੇਰਾਬੱਸੀ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ। ਹਾਦਸੇ ਤੋਂ ਬਾਅਦ ਪੁਲਿਸ ਨੇ ਚਾਲਕ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ।
ਲੁਧਿਆਣਾ-ਲੋਕ ਸਭਾ ਚੋਣਾਂ ਦੌਰਾਨ ਦੇਸ਼ ਭਰ ਦੀ ਸਿਆਸਤ ਪਲ-ਪਲ ਬਦਲ ਰਹੀ ਹੈ। ਤਕਰੀਬਨ ਹਰ ਪਾਰਟੀ ਵਿਚੋਂ ਵੱਡੇ ਚਿਹਰੇ ਦੂਜੀ ਪਾਰਟੀਆਂ ਦਾ ਰੁਖ ਕਰ ਰਹੇ ਹਨ। ਅਜਿਹੇ 'ਚ ਇਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ, ਜਿੱਥੇ ਲੁਧਿਆਣਾ ਵਿੱਚ ਕਾਂਗਰਸ ਹੋਰ ਮਜ਼ਬੂਤ ਹੋ ਗਈ ਹੈ। ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ, ਜਿਨ੍ਹਾਂ ਨੂੰ ਬੈਂਸ ਭਰਾਵਾਂ ਦੇ ਨਾਮ ਤੋਂ ਜਾਣਿਆ ਜਾਂਦਾ ਹੈ, ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।ਬੈਂਸ ਭਰਾਵਾਂ ਨੂੰ ਨਵੀਂ ਦਿੱਲੀ ਵਿਖੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਾਰਟੀ ਵਿੱਚ ਸ਼ਾਮਲ ਕੀਤਾ। ਉਨ੍ਹਾਂ ਦਾ ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਨੇ ਕਿਹਾ ਕਿ ਬੈਂਸ ਭਰਾ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਹੀ ਨਹੀਂ, ਸਗੋਂ ਪੂਰੇ ਸੂਬੇ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਗੇ।ਬੈਂਸ ਭਰਾਵਾਂ ਨੇ ਕਿਹਾ ਕਿ ਉਹ ਬਿਨਾਂ ਸ਼ਰਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਭਰੋਸਾ ਦਿਵਾਇਆ ਹੈ ਕਿ ਉਹ ਸਿਰਫ਼ ਲੁਧਿਆਣਾ ਵਿੱਚ ਹੀ ਨਹੀਂ ਸਗੋਂ ਸੂਬੇ ਦੇ ਹੋਰ ਹਲਕਿਆਂ ਵਿੱਚ ਵੀ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ।ਉਨ੍ਹਾਂ ਦੇ ਕਾਂਗਰਸ 'ਚ ਸ਼ਾਮਲ ਹੋਣ ਨਾਲ 'ਲੋਕ ਇਨਸਾਫ ਪਾਰਟੀ' ਦਾ ਰਸਮੀ ਤੌਰ 'ਤੇ ਕਾਂਗਰਸ ਪਾਰਟੀ ਨਾਲ ਰਲੇਵਾਂ ਵੀ ਹੋ ਗਿਆ ਹੈ। ਬਲਵਿੰਦਰ ਬੈਂਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਵੀ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ।ਬੈਂਸ ਭਰਾਵਾਂ ਨੇ 2012 ਤੋਂ 2022 ਤੱਕ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕਿਆਂ ਦੀ ਨੁਮਾਇੰਦਗੀ ਕੀਤੀ ਸੀ। 2019 ਦੀਆਂ ਆਮ ਚੋਣਾਂ ਵਿੱਚ ਸਿਮਰਜੀਤ ਬੈਂਸ, ਜਿਸ ਨੇ ਆਪਣੀ 'ਲੋਕ ਇਨਸਾਫ ਪਾਰਟੀ' ਦੀ ਟਿਕਟ 'ਤੇ ਚੋਣ ਲੜਕੇ ਲਗਪਗ 3.07 ਲੱਖ ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ ਸੀ। ...
ਜਲੰਧਰ-ਚੋਣ ਜ਼ਾਬਤੇ ਦੌਰਾਨ ਜਲੰਧਰ ਦੇ ਵਡਾਲਾ ਚੌਕ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਬੱਸ ਵਿਚੋਂ ਉਤਰੇ ਇਕ ਵਿਅਕਤੀ ਨੂੰ ਗੋਲ਼ੀ ਮਾਰ ਦਿੱਤੀ ਗਈ ਹੈ। ਇਸ ਘਟਨਾ ਵਿੱਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਭਾਰਗਵ ਕੈਂਪ ਦੀ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਸੀ।ਜਾਣਕਾਰੀ ਅਨੁਸਾਰ ਉਕਤ ਵਿਅਕਤੀ ਬੱਸ ਵਿੱਚ ਸਫ਼ਰ ਕਰ ਰਹੀ ਸੀ, ਜਦੋਂ ਉਹ ਵਡਾਲਾ ਚੌਕ ਨੇੜੇ ਬੱਸ ਰੁਕਣ ਮਗਰੋਂ ਉਤਰਿਆ ਤਾਂ ਮੁਲਜ਼ਮਾਂ ਨੇ ਉਸ ਨੂੰ ਗੋਲ਼ੀ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਉਕਤ ਘਟਨਾ ਸੀਸੀਟੀਵੀ ਵਿਚ ਕੈਦ ਹੋਈ ਹੈ। ਥਾਣਾ ਭਾਰਗਵ ਕੈਂਪ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਰ ਘਟਨਾ ਦੇ ਸਮੇਂ ਮੁਲਜ਼ਮ ਹਮਲਾਵਰ ਵੀ ਉਸੇ ਬੱਸ ਵਿਚ ਹੀ ਸਵਾਰ ਸੀ, ਜਿਸ ਵਿਚੋਂ ਪੀੜਤ ਵਿਅਕਤੀ ਉਤਰਿਆ ਸੀ। ਵਿਅਕਤੀ ਬੱਸ ਵਿਚੋਂ ਹੇਠਾਂ ਉਤਰ ਕੇ ਵਡਾਲਾ ਚੌਕ ਵੱਲ ਜਾ ਰਿਹਾ ਸੀ ਕਿ ਇੰਨੇ ਵਿਚ ਮੁਲਜ਼ਮ ਪਿੱਛੋਂ ਤੋਂ ਆਇਆ ਅਤੇ ਗੋਲ਼ੀ ਚਲਾ ਦਿੱਤੀ। ਪੀੜਤ ਦੇ ਢਿੱਡ ਵਿਚ ਗੋਲ਼ੀ ਲੱਗੀ ਹੈ, ਜੋਕਿ ਆਰ-ਪਾਰ ਹੋ ਗਈ ਦੱਸੀ ਜਾ ਰਹੀ ਹੈ। ਫਿਲਹਾਲ ਉਹ ਬਿਆਨ ਦੇਣ ਦੀ ਸਥਿਤੀ ਵਿਚ ਨਹੀਂ ਹੈ। ਜ਼ਖ਼ਮੀ ਵਿਅਕਤੀ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਸਾਰੀ ਘਟਨਾ ਦੀ ਸੀ. ਸੀ. ਟੀ. ਵੀ. ਸਾਹਮਣੇ ਆਈ ਹੈ, ਜਿਸ ਵਿਚ ਮੁਲਜ਼ਮ ਪੀੜਤ ਨੂੰ ਗੋਲ਼ੀ ਮਾਰਦਾ ਹੋਇਆ ਨਜ਼ਰ ਆ ਰਿਹਾ ਹੈ। ਰਾਹਗੀਰਾਂ ਮੁਤਾਬਕ ਮੁਲਜ਼ਮ ਵਿਅਕਤੀ ਨੂੰ ਗੋਲ਼ੀ ਮਾਰ ਕੇ ਮੌਕੇ ਤੋਂ ਫਰਾਰ ਹੋ ਗਿਆ ਸੀ।
ਜਲੰਧਰ-ਪੰਜਾਬ ਦੇ ਜਲੰਧਰ ਤੋਂ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਵੱਲੋਂ ਸ਼ਨਿਚਰਵਾਰ ਨੂੰ 48 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਉਕਤ ਸਿੰਡੀਕੇਟ ਨਾਲ ਜੁੜੇ ਕਰੀਬ 13 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਥਾਣਾ ਸਿਟੀ ਪੁਲਿਸ ਨੇ 84 ਲੱਖ ਰੁਪਏ ਦੀ ਡਰੱਗ ਮਨੀ, ਇੱਕ ਟਰੱਕ ਅਤੇ ਦੋ ਕਾਰਾਂ ਬਰਾਮਦ ਕੀਤੀਆਂ ਹਨ। ਮੁਲਜ਼ਮ ਨਸ਼ੇ ਦੀ ਖਰੀਦ ਤੋਂ ਲੈ ਕੇ ਹਵਾਲਾ ਨੈੱਟਵਰਕ ਰਾਹੀਂ ਵਿਦੇਸ਼ਾਂ ਵਿਚ ਪੈਸੇ ਭੇਜਣ ਤੱਕ ਦੀਆਂ ਸਾਰੀਆਂ ਕਾਰਵਾਈਆਂ ਵਿੱਚ ਵੀ ਸ਼ਾਮਲ ਸਨ। ਫਿਲਹਾਲ ਮੁਲਜ਼ਮਾਂ ਦੀ ਪਛਾਣ ਨਹੀਂ ਹੋ ਸਕੀ ਹੈ। ਜਲਦੀ ਹੀ ਪੁਲਿਸ ਕਮਿਸ਼ਨਰ ਪ੍ਰੈੱਸ ਕਾਨਫਰੰਸ ਕਰ ਕੇ ਇਸ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਨਗੇ। ਦੱਸ ਦਈਏ ਕਿ ਕਰੀਬ ਇੱਕ ਹਫ਼ਤਾ ਪਹਿਲਾਂ ਕਮਿਸ਼ਨਰੇਟ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਸੀ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਬੰਗਾ, ਨਵਾਂਸ਼ਹਿਰ, ਅਮਨ ਰੋਜ਼ੀ ਅਤੇ ਉਸ ਦੇ ਪਤੀ ਹਰਦੀਪ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਾਰਾ ਸਿੰਡੀਕੇਟ ਪਾਕਿਸਤਾਨ, ਅਫ਼ਗਾਨਿਸਤਾਨ, ਈਰਾਨ, ਤੁਰਕੀ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ। ਮੁਲਜ਼ਮਾਂ ਨੂੰ ਭਗਤ ਸਿੰਘ ਕਲੋਨੀ ਬਾਈਪਾਸ ਨੇੜੇ ਵਾਈ-ਪੁਆਇੰਟ ਤੋਂ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।
ਭੁਲੱਥ : 'ਸਾਨੂੰ ਸਵੇਰ ਦਾ ਫਾਹੇ ਲਾਇਆ ਹੋਇਆ, ਤੁਸੀਂ ਅੰਦਰ ਗੁਲਾਬ-ਜਾਮੁਨ ਖਾ ਰਹੇ ਹੋ, ਤੁਸੀਂ ਕਿਸਾਨਾਂ ਨੂੰ ਦਿੱਲੀ ਕਿਉਂ ਨਹੀਂ ਜਾਣ ਦਿੱਤਾ, ਕੀ ਅਸੀਂ ਇਸ ਦੇਸ਼ ਦੇ ਵਾਸੀ ਨਹੀਂ ਹਾਂ' ਜਿਹੇ ਭਾਰਤੀ ਕਿਸਾਨ ਯੂਨੀਅਨ ਪੰਜਾਬ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਨ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਨੇ ਭਾਜਪਾ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਅਤੇ ਉਨ੍ਹਾਂ ਦੇ ਕੇਂਦਰੀ ਰਾਜ ਮੰਤਰੀ ਦੇ ਪਤੀ ਸੋਮਪ੍ਰਕਾਸ਼ ਨੂੰ 11 ਤਿੱਖੇ ਸਵਾਲ ਕੀਤੇ। ਜਦੋਂ ਸੋਮਪ੍ਰਕਾਸ਼ ਨੇ ਬੈਠ ਕੇ ਗੱਲ ਕਰਨ ਲਈ ਕਿਹਾ ਤਾਂ ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਸਵੇਰ ਤੋਂ ਇੱਥੇ ਖੜ੍ਹੇ ਹੋਏ ਹਾਂ ਅਤੇ ਤੁਸੀਂ ਲੋਕ ਅੰਦਰ ਗੁਲਾਬ ਜਾਮੁਨ ਦਾ ਆਨੰਦ ਮਾਣ ਰਹੇ ਸੀ। ਪੁਲਿਸ ਸਾਨੂੰ ਅੱਗੇ ਨਹੀਂ ਆਉਣ ਦੇ ਰਹੀ ਸੀ। ਕਿਸਾਨ ਆਗੂਆਂ ਨੇ ਇੱਕ-ਇੱਕ ਕਰ ਕੇ ਸਵਾਮੀਨਾਥਨ ਰਿਪੋਰਟ ਲਾਗੂ ਨਾ ਕਰਨ, ਅਜੇ ਮਿਸ਼ਰਾ ਟੈਨੀ ਖ਼ਿਲਾਫ਼ ਕਾਰਵਾਈ ਵਿੱਚ ਅੜਿੱਕੇ ਖੜ੍ਹੇ ਕਰਨ, ਸ਼ੁਭਕਰਨ ’ਤੇ ਗੋਲੀਆਂ ਚਲਾਉਣ, ਚੋਣ ਬਾਂਡ ਭ੍ਰਿਸ਼ਟਾਚਾਰ ਰਾਹੀਂ ਦੇਸ਼ ਨੂੰ ਕਾਰਪੋਰੇਟਾਂ ਨੂੰ ਵੇਚਣ ਅਤੇ ਕਾਰਪੋਰੇਟ ਕਰਜ਼ਿਆਂ ਨੂੰ ਤੁਰੰਤ ਮੁਆਫ਼ ਕਰਨ ਜਿਹੀ ਫੁਰਤੀ ਕਿਸਾਨਾਂ ਦੇ ਕਰਜ਼ੇ ਮਾਫ ਕਰਨ ਵੇਲੇ ਨਾ ਦਿਖਾਉਣ ਜਿਹੇ ਸਵਾਲ ਦਾਗੇ.ਹਾਲਾਂਕਿ ਕੇਂਦਰੀ ਰਾਜ ਮੰਤਰੀ ਸੋਮਪ੍ਰਕਾਸ਼ ਆਪਣੇ ਆਪ ਨੂੰ ਕਿਸਾਨਾਂ ਦਾ ਹਮਦਰਦ ਦੱਸਦੇ ਹੋਏ ਉਨ੍ਹਾਂ ਦਾ ਮੁੱਦਾ ਕੇਂਦਰ ਸਰਕਾਰ ਵਿੱਚ ਉਠਾਉਣ ਦੀ ਗੱਲ ਵਾਰ-ਵਾਰ ਕਰਦੇ ਰਹੇ। ਕੁਝ ਸਵਾਲਾਂ 'ਤੇ ਸੋਮਪ੍ਰਕਾਸ਼ ਕੋਈ ਠੋਸ ਜਵਾਬ ਨਹੀਂ ਦੇ ਸਕੇ। ਇਸ ਤੋਂ ਪਹਿਲਾਂ, ਕਿਸਾਨਾਂ ਨੇ ਗੁਰਦੁਆਰਾ ਸੁਖਸਾਗਰ ਭੁਲੱਥ ਵਿਖੇ ਇਕੱਠੇ ਹੋ ਕੇ ਆਪਣੀਆਂ ਪੱਗਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਜਦੋਂਕਿ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰੋਕਣ ’ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।ਕਿਸਾਨਾਂ ਨੇ ਇਹ 11 ਸਵਾਲ ਪੁੱਛੇ1. ਅੰਦੋਲਨ ਦੌਰਾਨ ਉਨ੍ਹਾਂ ਨੇ ਕਿਸਾਨਾਂ ਮੂਹਰੇ ਕਿਉਂ ਨਾਕੇ ਲਾਏ, ਬੈਰੀਕੇਡ ਕਿਉਂ ਲਾਏ, ਅੱਥਰੂ ਗੈਸ ਕਿਉਂ ਛੱਡੀ, ਗੋਲੀਆਂ ਕਿਉਂ ਚਲਾਈਆਂ?ਕੀ ਅਸੀਂ ਵਿਦੇਸ਼ੀ ਹਾਂ, ਕਿਸਾਨਾਂ ਨੂੰ ਦਿੱਲੀ ਕਿਉਂ ਨਹੀਂ ਜਾਣ ਦਿੱਤਾ ਗਿਆ?2. ਨੌਜਵਾਨ ਕਿਸਾਨ ਸ਼ੁਭਕਰਨ ਨੂੰ ਗੋਲੀ ਮਾਰ ਕੇ ਸ਼ਹੀਦ ਕਿਉਂ ਕੀਤਾ ਗਿਆ, ਕਿਸਾਨਾਂ ਦੇ ਟਰੈਕਟਰ ਕਿਉਂ ਤੋੜੇ ਗਏ, 400 ਕਿਸਾਨ ਜ਼ਖਮੀ ਕਿਉਂ ਹੋਏ?3. ਉਹ MSP ਦੀ ਕਾਨੂੰਨੀ ਗਾਰੰਟੀ ਦੇ ਵਾਅਦੇ ਤੋਂ ਕਿਉਂ ਮੁੱਕਰ ਗਏ, ਸਵਾਮੀਨਾਥਨ ਰਿਪੋਰਟ ਲਾਗੂ ਕਿਉਂ ਨਹੀਂ ਕੀਤੀ ਗਈ, C-2+50% ਫਾਰਮੂਲਾ ਲਾਗੂ ਕਰਨ ਵਿੱਚ ਕੀ ਮੁਸ਼ਕਲ ਹੈ?4. ਲਖੀਮਪੁਰ ਖੀਰੀ ਦੇ ਕਾਤਲਾਂ ਨੂੰ ਇਨਸਾਫ਼ ਮਿਲਣ ਵਿੱਚ ਅੜਿੱਕੇ ਕਿਉਂ ਲਾਏ? ਅਜੈ ਮਿਸ਼ਰਾ ਟੈਨੀ ਨੂੰ ਸਰਕਾਰੀ ਪਨਾਹ ਦੇਣ ਲਈ ਮੰਤਰੀ ਮੰਡਲ 'ਚ ਕਿਉਂ ਰੱਖਿਆ ਗਿਆ?5. ਦਿੱਲੀ ਅੰਦੋਲਨ ਦੌਰਾਨ ਕਿਸਾਨਾਂ 'ਤੇ ਦਰਜ ਸਾਰੇ ਕੇਸ ਵਾਪਸ ਕਿਉਂ ਨਹੀਂ ਲਏ ਗਏ?6. ਜੇ ਕਾਰਪੋਰੇਟਾਂ ਦੇ ਕਰਜ਼ੇ ਮੁਆਫ ਕਰਨ ਵਿੱਚ ਕੋਈ ਮੁਸ਼ਕਲ ਨਹੀਂ ਹੈ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਵਿੱਚ ਕੀ ਮੁਸ਼ਕਲ ਹੈ।7. ਬਿਜਲੀ ਸੋਧ ਬਿੱਲ 2020 ਨੂੰ ਵਾਅਦੇ ਦੇ ਉਲਟ ਸੰਸਦ ਵਿੱਚ ਕਿਉਂ ਪੇਸ਼ ਕੀਤਾ ਗਿਆ?8. ਖੇਤੀ ਖੇਤਰ ਨੂੰ ਪ੍ਰਦੂਸ਼ਣ ਕਾਨੂੰਨ ਵਿੱਚੋਂ ਕਿਉਂ ਨਹੀਂ ਕੱਢਿਆ ਗਿਆ?9. ਚੋਣ ਬਾਂਡ ਭ੍ਰਿਸ਼ਟਾਚਾਰ ਰਾਹੀਂ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਨੂੰ ਕਿਉਂ ਵੇਚਿਆ ਗਿਆ?10. ਡੈਮ ਸੇਫਟੀ ਐਕਟ ਬਣਾ ਕੇ ਭਾਖੜਾ ਅਤੇ ਪੌਂਗ ਡੈਮ ਪੰਜਾਬ ਤੋਂ ਕਿਉਂ ਖੋਹ ਲਏ ਗਏ?11. ਸਾਈਲੋਜ਼ ਦੇ ਬਹਾਨੇ ਪੰਜਾਬ ਦੀਆਂ ਮੰਡੀਆਂ ਕਿਉਂ ਤੋੜ ਰਹੇ ਹੋ? ...
ਚੰਡੀਗੜ੍ਹ : ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਲਕੇ ਨਾਮਜ਼ਦਗੀ ਭਰਨ ਦੌਰਾਨ ਕੀਤੇ ਜਾਣ ਵਾਲੇ ਰੋਡ ਸ਼ੋਅ ਦੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਦੇ ਮਸ਼ਹੂਰ ਲੇਖਕ, ਕਵੀ ਅਤੇ ਸ਼ਾਇਰ ਸੁਰਜੀਤ ਪਾਤਰ, ਜਿਨ੍ਹਾਂ ਨੇ ਪੰਜਾਬ ਅਤੇ ਪੰਜਾਬੀਅਤ ਨੂੰ ਦੁਨੀਆ ਭਰ 'ਚ ਰੌਸ਼ਨ ਕੀਤਾ ਹੈ, ਉਨ੍ਹਾਂ ਦਾ ਭਲਕੇ ਅੰਤਿਮ ਸਸਕਾਰ ਹੈ। ਇਸ ਦੇ ਮੱਦੇਨਜ਼ਰ ਹੀ ਰਾਜਾ ਵੜਿੰਗ ਵਲੋਂ ਨਾਮਜ਼ਦਗੀ ਭਰਨ ਦੌਰਾਨ ਆਪਣੇ ਰੋਡ ਸ਼ੋਅ ਦੇ ਪ੍ਰੋਗਰਾਮਾਂ ਨੂੰ ਰੱਦ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਰਾਜਾ ਵੜਿੰਗ ਨੇ ਐਕਸ ਉਤੇ ਵੀਡੀਓ ਪਾ ਕੇ ਦਿੱਤੀ।ਉਨ੍ਹਾਂ ਕਿਹਾ ਕਿ ਸੁਰਜੀਤ ਪਾਤਰ ਸਾਡੇ 'ਚ ਨਹੀਂ ਰਹੇ। ਭਲਕੇ ਉਨ੍ਹਾਂ ਦਾ ਅੰਤਿਮ ਸਸਕਾਰ ਰੱਖਿਆ ਗਿਆ ਹੈ। ਇਸ ਲਈ ਨਾਮਜ਼ਦਗੀ ਕਾਗਜ਼ ਉਹ ਸ਼ਾਂਤਮਈ ਤਰੀਕੇ ਨਾਲ ਭਰਨਗੇ। ਲੁਧਿਆਣਾ ਵਾਸੀਆਂ ਨੂੰ ਅਪੀਲ ਹੈ ਕਿ ਰੋਡ ਸ਼ੋਅ ਦਾ ਪ੍ਰੋਗਰਾਮ ਰੱਦ ਕੀਤਾ ਜਾ ਰਿਹਾ ਹੈ। ਉਹ ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਰਾਜਾ ਵੜਿੰਗ ਨੇ ਕਿਹਾ ਕਿ ਨਾਮਜ਼ਦਗੀ ਪੱਤਰ ਭਰਨ ਦੌਰਾਨ ਸਿਰਫ ਜ਼ਿਲ੍ਹਾ ਪ੍ਰਧਾਨਾਂ ਨੂੰ ਹੀ ਸੱਦਿਆ ਜਾਵੇਗਾ। ਮੈਂ ਆਪਣੇ ਸਮੂਹ ਸਾਥੀਆਂ, ਵਰਕਰਾਂ ਤੇ ਅਹੁਦੇਦਾਰ ਸਾਹਿਬਾਨਾਂ ਨੂੰ ਬੇਨਤੀ ਕਰਦਾ ਹਾਂ ਕਿ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਵਾਲੇ ਮਰਹੂਮ ਸੁਰਜੀਤ ਪਾਤਰ ਜੀ ਦਾ ਕੱਲ੍ਹ ਸੰਸਕਾਰ ਹੋਣ ਕਰ ਕੇ ਨਾਮਜ਼ਦਗੀ ਭਰਨ ਵੇਲੇ ਕੋਈ ਵੀ ਇਕੱਠ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਮੈਂ ਸੁਰਜੀਤ ਪਾਤਰ ਜੀ ਦੇ ਅੰਤਿਮ ਦਰਸ਼ਨ ਕਰਨ ਤੋਂ ਬਾਅਦ ਜ਼ਿਲ੍ਹਾ… pic.twitter.com/bp1CsGOV2l — Amarinder Singh Raja Warring (@RajaBrar_INC) May 12, 2024...
ਲਹਿਰਾਗਾਗਾ-ਦਿੱਲੀ ਦੀ ਰਹਿਣ ਵਾਲੀ ਇੱਕ ਮੁਟਿਆਰ ਵੱਲੋਂ ਸਥਾਨਕ ਸ਼ਹਿਰ ਵਿਚ ਆ ਕੇ Train ਅੱਗੇ ਛਾਲ ਮਾਰ ਕੇ ਖੁਦਕਸ਼ੀ ਕਰ ਲਈ ਗਈ। ਦਿੱਲੀ ਦੀ ਰਹਿਣ ਵਾਲੀ ਨਿਸ਼ਾ ਵਰਮਾ ਨੇ ਬਿਜਲੀ ਗ੍ਰਿਡਵੇ ਸਟੇਸ਼ਨ ਲਹਿਰਾਗਾਗਾ ਕੇ ਨੇੜੇ ਰੇਲਵੇ ਬੁਰਜੀ ਨੰਬਰ 111/3-4 ਦੇ ਪਾਸ ਮਾਲਗੱਡੀ ਦੇ ਰੇਲ ਗੱਡੀ ਅੱਗੇ ਆ ਆਤਮਹੱਤਿਆ ਕਰ ਲਈ ਹੈ। ਮਾਲ ਗੱਡੀ ਦੇ ਡਰਾਈਵਰ ਨੇ ਇਸ ਦੀ ਸੂਚਨਾ ਸਟੇਸ਼ਨ ਮਾਸਟਰ ਨੂੰ ਦਿੱਤੀ। ਥਾਣੇਦਾਰ ਜਗਵਿੰਦਰ ਸਿੰਘ ਇੰਚਾਰਜ ਰੇਲਵੇ ਪੁਲਿਸ ਲਹਿਰਾਗਾਗਾ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੋਰਚਰੀ ਵਿਚ ਰੱਖ ਕੇ ਤਫਤੀਸ਼ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਕਾਫ਼ੀ ਮੁਸ਼ੱਕਤ ਤੋਂ ਬਾਅਦ ਮ੍ਰਿਤਕ ਦੇ ਵਾਰਸਾਂ ਦਾ ਪਤਾ ਲੱਗਾ, ਜਿਸ 'ਚ ਮ੍ਰਿਤਕ ਦੀ ਪਛਾਣ ਦਿੱਲੀ ਦੀ ਰਹਿਣ ਵਾਲੀ ਨਿਸ਼ਾ ਵਰਮਾ ਵਜੋਂ ਹੋਈ ਹੈ। ਬਾਅਦ ’ਚ ਨਿਸ਼ਾ ਵਰਮਾ ਦੇ ਪਰਿਵਾਰ ਵਾਲੇ ਇੱਥੇ ਪਹੁੰਚੇ। ਪਰਿਵਾਰ ਦੇ ਬਿਆਨ ਅਨੁਸਾਰ ਸੀਆਰਪੀਸੀ 174 ਦੀ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਦੇ ਬਾਅਦ ਪਰਿਵਾਰ ਨੂੰ ਸੌਂਪ ਦਿੱਤਾ। ਮੁਟਿਆਰ ਨੇ ਖੁਦਕੁਸ਼ੀ ਕਿਉਂ ਕੀਤੀ ਇਸ ਦਾ ਕਾਰਨ ਹਾਲੇ ਸਾਹਮਣੇ ਨਹੀਂ ਆ ਸਕਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
Punjab News-ਅੱਜ ਦੇਸ਼ ਭਰ ਵਿਚ 'ਮਦਰਸ ਡੇਅ' ਮਨਾਇਆ ਜਾ ਰਿਹਾ ਹੈ। ਹਰ ਕੋਈ ਮਾਂ ਨਾਲ ਫੋਟੋਆਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉਤੇ ਸ਼ੇਅਰ ਕਰ ਕੇ ਖੁਸ਼ੀ ਤੇ ਪਿਆਰ ਦਾ ਇਜ਼ਹਾਰ ਕਰ ਰਿਹਾ ਹੈ। ਇਸ ਖ਼ਾਸ ਦਿਹਾੜੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਵੀ ਮਾਂ ਨੂੰ ਯਾਦ ਕੀਤਾ ਤੇ ਸੋਸ਼ਲ ਮੀਡੀਆ 'ਤੇ ਵੀਡੀਓ ਸਾਂਝੀ ਕਰ ਕੇ ਭਾਵੁਕ ਕਰ ਦੇਣ ਵਾਲੀਆਂ ਗੱਲਾਂ ਲਿਖੀਆਂ ਹਨ। ਸੁਖਬੀਰ ਸਿੰਘ ਬਾਦਲ ਨੇ ਵੀਡੀਓ ਸਾਂਝੀ ਕਰਦਿਆਂ ਲਿਖਿਆ, ਰੱਬ ਕਿਸੇ ਨੇ ਨਹੀਂ ਦੇਖਿਆ ਪਰ ਮਾਵਾਂ ਧਰਤੀ ਉੱਤੇ ਹਾਜ਼ਰ-ਨਾਜ਼ਰ ਰੱਬ ਦਾ ਰੂਪ ਹਨ। ਮਾਂ ਦਾ ਪਿਆਰ ਦੁਨੀਆ ਦੀ ਸਭ ਤੋਂ ਤਾਕਤਵਾਰ ਸ਼ਕਤੀ ਹੈ, ਜੋ ਆਪਣੇ ਬੱਚੇ ਨੂੰ ਅਸੀਮ ਸੰਭਾਵਨਾਵਾਂ ਨਾਲ ਭਰ ਦਿੰਦੀ ਹੈ। ਮੇਰੀ ਜ਼ਿੰਦਗੀ ਦੇ ਮਾਰਗ-ਦਰਸ਼ਨ ਵਿੱਚ ਵੀ ਸਭ ਤੋਂ ਵੱਧ ਯੋਗਦਾਨ ਮੇਰੇ ਮਾਤਾ ਜੀ ਦਾ ਹੀ ਰਿਹਾ ਹੈ, ਉਨ੍ਹਾਂ ਨੂੰ ਯਾਦ ਕਰਦਿਆਂ ਮੈਂ ਅੱਜ ਸੰਸਾਰ ਦੀਆਂ ਸਾਰੀਆਂ ਮਾਵਾਂ ਨੂੰ 'ਮਾਂ ਦਿਵਸ ਮੁਬਾਰਕ।' ਵਾਹਿਗੁਰੂ ਮਾਵਾਂ ਦੀ ਉਮਰ ਲੰਬੀ ਕਰੇ ਅਤੇ ਤੰਦਰੁਸਤੀਆਂ ਬਖ਼ਸ਼ੇ। ਰੱਬ ਕਿਸੇ ਨੇ ਨਹੀੰ ਦੇਖਿਆ, ਪਰ ਮਾਵਾਂ ਧਰਤੀ ਉੱਤੇ ਹਾਜ਼ਰ-ਨਾਜ਼ਰ ਰੱਬ ਦਾ ਰੂਪ ਹਨ । ਮਾਂ ਦਾ ਪਿਆਰ ਦੁਨੀਆਂ ਦੀ ਸਭ ਤੋਂ ਤਾਕਤਵਾਰ ਸ਼ਕਤੀ ਹੈ, ਜੋ ਆਪਣੇ ਬੱਚੇ ਨੂੰ ਅਸੀਮ ਸੰਭਾਵਨਾਵਾਂ ਨਾਲ ਭਰ ਦਿੰਦੀ ਹੈ । ਮੇਰੀ ਜ਼ਿੰਦਗੀ ਦੇ ਮਾਰਗ-ਦਰਸ਼ਨ ਵਿੱਚ ਵੀ ਸਭ ਤੋਂ ਵੱਧ ਯੋਗਦਾਨ ਮੇਰੇ ਮਾਤਾ ਜੀ ਦਾ ਹੀ ਰਿਹਾ ਹੈ, ਉਹਨਾਂ ਨੂੰ ਯਾਦ ਕਰਦਿਆਂ ਮੈਂ ਅੱਜ… pic.twitter.com/MP1LxMsq2W — Sukhbir Singh Badal (@officeofssbadal) May 12, 2024 ਇਸੇ ਤਰ੍ਹਾਂ ਹਰਸਿਮਰਤ ਕੌਰ ਬਾਦਲ ਨੇ ਮਾਂ ਨੂੰ ਯਾਦ ਕਰਦਿਆਂ ਲਿਖਿਆ, ਮਾਂ ਇਸ ਸਮਾਜ ਦੀ ਉਹ ਨੀਂਹ ਹੈ, ਜਿਸ 'ਤੇ ਬਾਕੀ ਸਭ ਕੁਝ ਉਸਰਿਆ ਹੋਇਆ ਹੈ। ਇਕ ਮਨੁੱਖ ਨੂੰ ਜਨਮ ਦੇਣ ਵਾਲੀ, ਪਾਲਣ ਪੋਸ਼ਣ ਕਰਨ ਵਾਲੀ ਅਤੇ ਉਸ ਦੀ ਰਾਹ-ਦਿਸੇਰਾ ਬਣਨ ਵਾਲੀ ਇਕ ਮਾਂ ਹੀ ਹੁੰਦੀ ਹੈ। ਮਾਂ ਦਾ ਪਿਆਰ ਅਜਿਹਾ ਬਾਲਣ ਹੈ, ਜੋ ਆਪ ਬਲ ਕੇ ਆਪਣੇ ਬਾਲਾਂ ਦਾ ਰਾਹ ਰੁਸ਼ਨਾਉਂਦਾ ਹੈ। ਮੇਰਾ ਆਪਣੇ ਮਾਤਾ ਜੀ ਨਾਲ ਬਹੁਤ ਲਗਾਅ ਰਿਹਾ ਹੈ। ਮੈਂ ਵਿਸ਼ਵ ਦੀਆਂ ਸਾਰੀਆਂ ਔਰਤਾਂ ਨੂੰ ‘ਮਾਂ ਦਿਵਸ ਮੁਬਾਰਕ’ਆਖਦੀ ਹਾਂ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹਾਂ ਕਿ ਦੁਨੀਆ ਦੀਆਂ ਤਮਾਮ ਮਾਵਾਂ ਜੁਗ ਜੁਗ ਜੀਵਣ ! ਮਾਂ ਇਸ ਸਮਾਜ ਦੀ ਉਹ ਨੀਂਹ ਹੈ ਜਿਸ 'ਤੇ ਬਾਕੀ ਸਭ ਕੁੱਝ ਉਸਰਿਆ ਹੋਇਆ ਹੈ । ਇੱਕ ਮਨੁੱਖ ਨੂੰ ਜਨਮ ਦੇਣ ਵਾਲੀ, ਪਾਲਣ ਪੋਸ਼ਣ ਕਰਨ ਵਾਲੀ ਤੇ ਉਸ ਦੀ ਰਾਹ-ਦਿਸੇਰਾ ਬਣਨ ਵਾਲੀ ਇੱਕ ਮਾਂ ਹੀ ਹੁੰਦੀ ਹੈ ।...
Ludhiana News : ਲੁਧਿਆਣਾ ਵਿਚ ਜਿੰਮ ਵਿੱਚ ਕਸਰਤ ਕਰਨ ਜਾ ਰਹੀ ਇੱਕ ਲੜਕੀ ਨਾਲ ਹਾਦਸਾ ਵਾਪਰ ਗਿਆ। ਪਿੱਛੋਂ ਆਈ ਕਾਰ ਨੇ ਔਰਤ ਨੂੰ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਉਹ ਸੜਕ ਦੇ ਵਿਚਕਾਰ ਡਿਵਾਈਡਰ 'ਚ ਜਾ ਡਿੱਗੀ। ਹਾਦਸੇ ਮਗਰੋਂ ਕਾਰ ਚਾਲਕ ਨੇ ਹੇਠਾਂ ਆ ਕੇ ਔਰਤ ਦੀ ਨਬਜ਼ ਚੈੱਕ ਕੀਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਔਰਤ ਦੇ ਨਾਲ ਜਿਮ ਆਏ ਭਤੀਜੇ ਨੇ ਉਸ ਨੂੰ ਖੂਨ ਨਾਲ ਲੱਥਪੱਥ ਦੇਖ ਕੇ ਰੌਲਾ ਪਾ ਦਿੱਤਾ ਅਤੇ ਲੋਕਾਂ ਦੀ ਮਦਦ ਨਾਲ ਹਸਪਤਾਲ ਲੈ ਗਏ ਪਰ ਉਸ ਦੀ ਹਾਲਤ ਵਿਗੜਦੀ ਦੇਖ ਪਰਿਵਾਰ ਵਾਲੇ ਉਸ ਨੂੰ ਦਿੱਲੀ ਲੈ ਗਏ। ਇਸ ਦੌਰਾਨ ਦਿੱਲੀ ਲਿਜਾਂਦੇ ਸਮੇਂ ਔਰਤ ਦੀ ਮੌਤ ਹੋ ਗਈ। ਫਿਲਹਾਲ ਪਰਿਵਾਰ ਨੇ ਕਾਰ ਚਾਲਕ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਹੈ। ਮ੍ਰਿਤਕ ਔਰਤ ਦੀ ਪਛਾਣ ਸਵੀਟੀ ਅਰੋੜਾ (33) ਵਜੋਂ ਹੋਈ ਹੈ।ਜਾਣਕਾਰੀ ਦਿੰਦਿਆਂ ਸਵੀਟੀ ਦੀ ਮਾਂ ਸ਼ਸ਼ੀਕਾਂਤ ਨੇ ਥਾਣਾ ਡਵੀਜ਼ਨ ਨੰਬਰ-3 ਦੀ ਪੁਲਿਸ ਨੂੰ ਦੱਸਿਆ ਹੈ ਕਿ ਉਹ ਹਰਗੋਬਿੰਦ ਨਗਰ ਦੀ ਰਹਿਣ ਵਾਲੀ ਹੈ। ਉਸ ਦੇ ਪਤੀ ਦੀ 24 ਸਾਲ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੇ 2 ਪੁੱਤਰ ਅਤੇ ਇਕ ਲੜਕੀ ਸੀ। ਉਸ ਦੇ ਦੋਵੇਂ ਪੁੱਤਰ ਸੰਜੀਵ ਅਤੇ ਰਾਜ ਕੁਮਾਰ ਦੀ ਮੌਤ ਹੋ ਚੁੱਕੀ ਹੈ। ਇਕੱਲੀ ਬੇਟੀ ਸਵੀਟੀ ਬਚੀ ਸੀ, ਜੋ ਮੋਬਾਈਲ ਦੀ ਦੁਕਾਨ 'ਤੇ ਕੰਮ ਕਰ ਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੀ ਸੀ। ਸ਼ਸ਼ੀਕਾਂਤ ਨੇ ਦੱਸਿਆ ਕਿ ਸਵੀਟੀ 10 ਮਈ ਨੂੰ ਸਵੇਰੇ 5.30 ਵਜੇ ਆਪਣੇ ਭਤੀਜੇ ਨਿਤਿਨ ਨਾਲ ਸੂਫੀਆਨਾ ਚੌਕ ਨੇੜੇ ਇਕ ਜਿਮ ਗਈ ਸੀ। ਨਿਤਿਨ ਨੇ ਸਕੂਟਰ ਜਿਮ ਦੇ ਬਾਹਰ ਖੜ੍ਹਾ ਕਰ ਦਿੱਤਾ। ਸਵੀਟੀ ਸੜਕ 'ਤੇ ਤੁਰਨ ਲੱਗੀ। ਉਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।ਇਸ ਸਬੰਧੀ ਸ਼ਸ਼ੀਕਾਂਤ ਦਾ ਕਹਿਣਾ ਹੈ ਕਿ ਟੱਕਰ ਤੋਂ ਬਾਅਦ ਸਵੀਟੀ ਚੀਕ ਪਈ। ਇਸ ਤੋਂ ਬਾਅਦ ਡਰਾਈਵਰ ਰੁਕਿਆ ਅਤੇ ਆ ਕੇ ਸਵੀਟੀ ਦੀ ਨਬਜ਼ ਚੈੱਕ ਕੀਤੀ। ਜਦੋਂ ਉਸ ਨੇ ਦੇਖਿਆ ਕਿ ਸਵੀਟੀ ਦੀ ਹਾਲਤ ਜ਼ਿਆਦਾ ਖ਼ਰਾਬ ਹੈ ਤਾਂ ਉਸ ਨੇ ਪੁਲਿਸ ਨੂੰ ਫੋਨ ਕਰਕੇ ਦੱਸਿਆ ਕਿ ਉਸ ਦਾ ਐਕਸੀਡੈਂਟ ਹੋ ਗਿਆ ਹੈ।ਇਸ ਦੌਰਾਨ ਨਿਤਿਨ ਉਥੇ ਪਹੁੰਚ ਗਿਆ ਅਤੇ ਲੋਕ ਵੀ ਇਕੱਠੇ ਹੋ ਗਏ। ਡਰਾਈਵਰ ਨੇ ਲੋਕਾਂ ਨੂੰ ਕਿਹਾ ਕਿ ਉਸ ਨੂੰ ਹਸਪਤਾਲ ਲੈ ਜਾਓ, ਉਹ ਵੀ ਆ ਰਿਹਾ ਸੀ। ਹਾਲਾਂਕਿ ਉਹ ਨਹੀਂ ਆਇਆ ਅਤੇ ਜਦੋਂ ਲੋਕ ਸਵੀਟੀ ਨੂੰ ਹਸਪਤਾਲ ਲੈ ਕੇ ਜਾ ਰਹੇ ਸਨ ਤਾਂ ਦੋਸ਼ੀ ਡਰਾਈਵਰ ਉਥੋਂ ਭੱਜ ਗਿਆ। ਪੁਲਿਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ।ਇਸ ਸਬੰਧੀ ਐਸਐਚਓ ਨਰਦੇਵ ਸਿੰਘ ਦਾ ਕਹਿਣਾ ਹੈ ਕਿ ਕਾਰ ਚਾਲਕ ਦਾ ਨਾਮ ਅਜਮੇਰ ਸਿੰਘ ਦੱਸਿਆ ਗਿਆ ਹੈ। ਮੁਲਜ਼ਮ ਸੁਲਤਾਨ ਵਿੰਡ ਰੋਡ, ਕੋਟ ਆਤਮਾ ਰਾਮ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।
May Weather Update-ਦੇਸ਼ ਦੇ ਕਈ ਇਲਾਕਿਆਂ ਵਿਚ ਬੀਤੇ ਕੁਝ ਦਿਨਾਂ ਤੋਂ ਗਰਮੀ ਨੇ ਕਹਿਰ ਪਾਇਆ ਹੋਇਆ ਸੀ। ਇਸ ਵਿਚਾਲੇ ਮੀਂਹ ਨੇ ਗਰਮੀ ਤੋਂ ਰਾਹਤ ਦਿੱਤੀ ਹੈ। ਭਾਰਤ ਦੇ ਮੌਸਮ ਵਿਭਾਗ (ਆਈਐਮਡੀ) ਨੇ ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ਵਿੱਚ ਔਂਰਜ ਅਲਰਟ ਜਾਰੀ ਕੀਤਾ ਹੈ, ਜਿਸ ਵਿਚ ਤੇਜ਼ ਧੂੜ ਭਰੇ ਤੂਫਾਨ ਤੋਂ ਬਾਅਦ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਉਧਰ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਵਿੱਚ ਹਲਕੀ ਬਾਰਿਸ਼ ਅਤੇ ਗਰਜ ਦੇ ਨਾਲ-ਨਾਲ ਧੂੜ ਭਰੀ ਹਨੇਰੀ ਅਤੇ ਗੜੇਮਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ 12 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਹਲਕੀ ਬਾਰਿਸ਼, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਆਮ ਤੌਰ ‘ਤੇ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।ਹੋਰ ਉੱਤਰ-ਪੱਛਮੀ ਰਾਜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੌਸਮ ਵਿਭਾਗ ਨੇ ਕਿਹਾ ਹੈ ਕਿ ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ 13 ਮਈ ਤੱਕ ਅਤੇ ਰਾਜਸਥਾਨ ਵਿੱਚ 12 ਮਈ ਤੱਕ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਜਰਾਤ ਦੇ ਤੱਟੀ ਖੇਤਰਾਂ ਵਿੱਚ 14 ਮਈ ਤੱਕ ਗਰਮ ਅਤੇ ਨਮੀ ਵਾਲਾ ਮੌਸਮ ਬਣਿਆ ਰਹੇਗਾ।ਇਸ ਤੋਂ ਇਲਾਵਾ ਆਈਐਮਡੀ ਨੇ 16 ਮਈ ਤੱਕ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਮੌਸਮ ਦੇ ਨਾਲ ਹੀ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਵੀ ਚੱਲਣਗੀਆਂ। ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ ਅੱਜ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 24 ਘੰਟੇ ਮੌਸਮ ਦਾ ਮਿਜਾਜ਼ਸਕਾਈਮੈਟ ਵੈਦਰ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਉੱਤਰ-ਪੂਰਬੀ ਭਾਰਤ, ਪੱਛਮੀ ਬੰਗਾਲ, ਉੜੀਸਾ, ਕਰਨਾਟਕ ਦੇ ਕੁਝ ਹਿੱਸੇ, ਕੇਰਲ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਤੇਲੰਗਾਨਾ, ਮਹਾਰਾਸ਼ਟਰ, ਤਾਮਿਲਨਾਡੂ , ਲਕਸ਼ਦੀਪ ਅੰਡੇਮਾਨ ਅਤੇ ਨਿਕੋਬਾਰ ਟਾਪੂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼, ਗਰਜ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਵਿੱਚ ਹਲਕੀ ਬਾਰਿਸ਼ ਅਤੇ ਗਰਜ ਦੇ ਨਾਲ-ਨਾਲ ਧੂੜ ਭਰੀ ਹਨੇਰੀ ਅਤੇ ਗੜੇਮਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ 13 ਮਈ ਤੱਕ ਅਤੇ ਰਾਜਸਥਾਨ ਵਿੱਚ 12 ਮਈ ਤੱਕ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਗੁਜਰਾਤ ਦੇ ਤੱਟੀ ਖੇਤਰਾਂ ਵਿੱਚ 14 ਮਈ ਤੱਕ ਗਰਮ ਅਤੇ ਨਮੀ ਵਾਲਾ ਮੌਸਮ ਬਣਿਆ ਰਹੇਗਾ।...
Jalandhar Wife news : ਜਲੰਧਰ 'ਚ ਸਪੇਨ ਤੋਂ ਪਤੀ ਤੇ ਸਹੁਰੇ ਨਾਲ ਪਰਤੀ ਇਕ ਵਿਆਹੁਤਾ ਔਰਤ ਨਾਲ ਉਹ ਮਾੜੀ ਕਰ ਗਏ। ਪਤੀ ਤੇ ਸਹੁਰਾ ਉਸ ਨੂੰ ਪੰਜਾਬ 'ਚ ਛੱਡ ਕੇ ਵਿਦੇਸ਼ ਭੱਜ ਗਏ। ਵਿਦੇਸ਼ ਜਾਣ ਸਮੇਂ ਉਹ ਔਰਤ ਦਾ ਪਾਸਪੋਰਟ ਵੀ ਆਪਣੇ ਨਾਲ ਲੈ ਗਏ। ਔਰਤ ਨੇ ਦੋਸ਼ ਲਾਇਆ ਹੈ ਕਿ ਉਸ ਦੇ ਸਹੁਰਿਆਂ ਵੱਲੋਂ ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਸਬੰਧੀ ਔਰਤ ਨੇ ਸ਼ਨੀਵਾਰ ਦੇਰ ਰਾਤ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 8 ਵਿੱਚ ਲਿਖਤੀ ਸ਼ਿਕਾਇਤ ਦਿੱਤੀ।ਸਪੇਨ ਦੀ ਰਹਿਣ ਵਾਲੀ ਅਨੁਰਾਧਾ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਪ੍ਰੀਤ ਨਗਰ, ਜਲੰਧਰ ਦੀ ਰਹਿਣ ਵਾਲੀ ਹੈ। ਉਸ ਦਾ ਵਿਆਹ ਜਲੰਧਰ ਦੇ ਰਹਿਣ ਵਾਲੇ ਇੰਦਰ ਨਾਂ ਦੇ ਨੌਜਵਾਨ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਦੋਵੇਂ ਸਪੇਨ ਚਲੇ ਗਏ। ਪਹਿਲਾਂ ਤਾਂ ਸਭ ਕੁਝ ਠੀਕ ਚੱਲਿਆ ਪਰ ਫਿਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਸ਼ੁਰੂ ਹੋ ਗਿਆ। ਸਹੁਰਿਆਂ ਵੱਲੋਂ ਅਕਸਰ ਉਸ ਨਾਲ ਦੁਰਵਿਹਾਰ ਕੀਤਾ ਜਾਂਦਾ ਸੀ। ਇਸ ਦੇ ਨਾਲ ਹੀ ਏ.ਐੱਸ.ਆਈ ਫਕੀਰ ਸਿੰਘ ਨੇ ਦੱਸਿਆ ਕਿ ਉਕਤ ਔਰਤ ਵੱਲੋਂ ਆਪਣੇ ਪਤੀ ਅਤੇ ਸਹੁਰੇ ਖਿਲਾਫ ਇਹ ਦੋਸ਼ ਲਗਾਏ ਗਏ ਹਨ। ਜਲਦੀ ਹੀ ਪੁਲਿਸ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ। ਔਰਤ ਦੇ ਬਿਆਨ ਦਰਜ ਕਰ ਲਏ ਗਏ ਹਨ।ਅਨੁਰਾਧਾ ਦੇਰ ਰਾਤ ਥਾਣਾ 8 'ਚ ਪਹੁੰਚੀ ਅਤੇ ਕਿਹਾ ਕਿ ਵਿਆਹ ਤੋਂ ਬਾਅਦ ਦੋਹਾਂ ਦੇ ਬੱਚਾ ਨਹੀਂ ਹੋ ਰਿਹਾ। ਇਸ ਕਾਰਨ ਅਕਸਰ ਹੀ ਸਹੁਰਿਆਂ ਵੱਲੋਂ ਉਸ ਨਾਲ ਦੁਰਵਿਹਾਰ ਕੀਤਾ ਜਾਂਦਾ ਸੀ। ਇਸ ਗੱਲ ਨੂੰ ਲੈ ਕੇ ਮੇਰੇ ਸਹੁਰਿਆਂ ਨੇ ਮੇਰੀ ਕਈ ਵਾਰ ਕੁੱਟਮਾਰ ਵੀ ਕੀਤੀ ਪਰ ਉਸਨੇ ਆਪਣਾ ਘਰ ਬਚਾਉਣ ਲਈ ਕੁਝ ਨਹੀਂ ਕਿਹਾ।ਕੁਝ ਦਿਨ ਪਹਿਲਾਂ ਉਹ ਆਪਣੇ ਸਹੁਰਿਆਂ ਨਾਲ ਭਾਰਤ ਪਰਤੀ ਸੀ ਪਰ ਸ਼ਨੀਵਾਰ ਦੇਰ ਰਾਤ ਨੂੰ ਸਹੁਰੇ ਆਪਣੇ ਲੜਕੇ ਸਮੇਤ ਵਿਦੇਸ਼ ਸਪੇਨ ਚਲੇ ਗਏ ਅਤੇ ਜਾਂਦੇ ਸਮੇਂ ਮੁਲਜ਼ਮ ਉਸ ਦਾ ਪਾਸਪੋਰਟ ਅਤੇ ਨਾਗਰਿਕਤਾ ਕਾਰਡ ਵੀ ਆਪਣੇ ਨਾਲ ਲੈ ਗਏ।ਔਰਤ ਨੇ ਦੋਸ਼ ਲਾਇਆ ਹੈ ਕਿ ਸਪੇਨ ਵਿੱਚ ਵੀ ਉਸ ਦੇ ਪਤੀ ਵੱਲੋਂ ਅਕਸਰ ਉਸ ਨੂੰ ਕੁੱਟਿਆ ਜਾਂਦਾ ਸੀ। ਇਕ ਵਾਰ ਮਾਮਲਾ ਇੰਨਾ ਵਧ ਗਿਆ ਕਿ ਗੁਆਂਢੀਆਂ ਨੂੰ ਉਸ ਨੂੰ ਬਚਾਉਣ ਲਈ ਆਉਣਾ ਪਿਆ। ਸਹੁਰੇ ਵਾਲੇ ਅਕਸਰ ਗਾਲੀ-ਗਲੋਚ ਕਰਦੇ ਸਨ। ਸਾਰਾ ਪਰਿਵਾਰ ਮਿਲ ਕੇ ਉਸ ਨੂੰ ਬੁਰਾ ਭਲਾ ਆਖਦਾ ਸੀ। ਪਰਿਵਾਰ ਵਾਲੇ ਉਸ 'ਤੇ ਤਲਾਕ ਲੈਣ ਲਈ ਦਬਾਅ ਪਾ ਰਹੇ ਸਨ ਪਰ ਉਹ ਤਲਾਕ ਨਹੀਂ ਲੈਣਾ ਚਾਹੁੰਦੀ ਸੀ।
ਲੁਧਿਆਣਾ ਲੋਕ ਸਭਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਵਨੀਤ ਸਿੰਘ ਬਿੱਟੂ 'ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਬਿੱਟੂ ਆਪਣਾ ਘਰ ਵੀ ਲੁਧਿਆਣੇ ਨਹੀਂ ਬਣਾ ਸਕੇ। ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਕਿਹਾ ਰਵਨੀਤ ਸਿੰਘ ਬਿੱਟੂ ਨੇ ਆਪਣੇ ਦਾਦੇ ਦੇ ਨਾਮ 'ਤੇ ਵੋਟਾਂ ਨਾ ਮੰਗਣ ਸਗੋਂ ਆਪਣੀ ਨਾਂਅ 'ਤੇ ਵੋਟ ਮੰਗ ਕੇ ਦੇਖਣ ਫਿਰ ਪਤਾ ਲੱਗੇਗਾ।ਵੜਿੰਗ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੇ ਵਾਰ-ਵਾਰ ਮੇਰੇ ਘਰ ਨੂੰ ਲੈ ਕੇ ਸਵਾਲ ਚੁੱਕੇ ਸਨ ਕਿ ਰਾਜੇ ਵੜਿੰਗ ਦਾ ਘਰ ਵੀ ਨਹੀਂ ਹੈ ਲੁਧਿਆਣੇ ਵਿੱਚ ਤਾਂ। ਮੈਂ ਹੁਣ ਬਿੱਟੂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਬਿੱਟੂ ਦੱਸਣ 10 ਸਾਲ ਹੋ ਗਏ ਉਨ੍ਹਾਂ ਨੂੰ ਲੁਧਿਆਣਾ ਵਿੱਚ ਰਹਿੰਦੇ। ਉਨ੍ਹਾਂ ਦੀ ਰਿਹਾਇਸ਼ ਕਿੱਥੇ ਹੈ।ਉਨ੍ਹਾਂ ਸਵਾਲ ਖੜ੍ਹਾ ਕੀਤਾ ਕਿ ਰਵਨੀਤ ਬਿੱਟੂ ਜਿਸ ਸਰਕਾਰੀ ਕੋਠੀ ਵਿੱਚ ਰਹਿ ਰਿਹਾ ਸੀ, ਉਸ ਦਾ 10 ਸਾਲ ਦਾ ਕਿਰਾਇਆ 2 ਕਰੋੜ ਦੇ ਲਗਪਗ ਜਿਸਦਾ ਨੋਟਿਸ ਨਗਰ ਨਿਗਮ ਨੇ ਭੇਜਿਆ ਅਤੇ ਬਿੱਟੂ ਮੀਡੀਆ ਨੂੰ ਆਖ ਰਹੇ ਸਨ ਕਿ ਉਸ ਨੇ ਆਪਣੀ ਜੱਦੀ ਜਮੀਨ ਵੇਚ ਕੇ ਅਤੇ ਦੋਸਤਾਂ ਤੋਂ ਪੈਸੇ ਲੈ ਕੇ ਇਕ ਕਰੋੜ ਤਾਂ 83 ਲੱਖ ਰੁਪਏ ਜਮ੍ਹਾਂ ਕਰਵਾਏ ਹਨ। ਰਾਜਾ ਵੜਿੰਗ ਨੇ ਕਿਹਾ ਕਿ ਇਹ ਵੀ ਜਾਂਚ ਦਾ ਵਿਸ਼ਾ ਹੈ ਕਿ ਉਹਨਾਂ ਦੇ ਖਾਤਿਆਂ ਵਿੱਚ ਕੀ ਵਾਕਿਆ ਹੀ ਇੰਨੇ ਪੈਸੇ ਜ਼ਮੀਨ ਵੇਚ ਕੇ ਆਏ ਜਾਂ ਫਿਰ ਉਹ ਸਾਰੇ ਪੈਸੇ ਕਿਸੇ ਹੋਰ ਥਾਂ ਤੋਂ ਆਏ ਹਨ।ਰਾਜਾ ਵੜਿੰਗ ਨੇ ਰਵਨੀਤ ਸਿੰਘ ਬਿੱਟੂ ਨੂੰ ਸੈਲਾਨੀ ਉਮੀਦਵਾਰ ਦੱਸਿਆ ਹੈ, ਉਨ੍ਹਾਂ ਨੇ ਕਿਹਾ ਕਿ ਜਿਸ ਪਾਰਟੀ ਨੇ ਬਿੱਟੂ ਨੂੰ ਸਭ ਕੁਝ ਦਿੱਤਾ ਉਸ ਨੇ ਉਸ ਪਾਰਟੀ ਨਾਲ ਹੀ ਗੱਦਾਰੀ ਕੀਤੀ ਹੈ। ਰਾਜਾ ਵੜਿੰਗ ਕਿਹਾ ਕਿ ਰਵਨੀਤ ਬਿੱਟੂ ਆਪਣੇ ਦਾਦੇ ਬੇਅੰਤ ਸਿੰਘ ਦਾ ਨਾਮ ਮਿੱਟੀ ਵਿੱਚ ਰੋਲ ਰਹੇ ਨੇ ਬਿੱਟੂ ਆਪਣੇ ਨਾਮ ਤੇ ਵੋਟ ਮੰਗ ਕੇ ਦੇਖਣ ਆਪੇ ਪਤਾ ਲੱਗ ਜਾਵੇਗਾ।ਦੱਸ ਦੇਈਏ ਕਿ ਲੁਧਿਆਣਾ ਨਗਰ ਨਿਗਮ ਨੇ ਰਵਨੀਤ ਸਿੰਘ ਬਿੱਟੂ ਨੂੰ ਈ-ਮੇਲ ਰਾਹੀਂ ਨੋਟਿਸ ਭੇਜ ਕੇ ਸਰਕਾਰੀ ਮਕਾਨ ਖਾਲੀ ਕਰਨ ਤੇ 2 ਕਰੋੜ ਰੁਪਏ ਦਾ ਕਰਜ਼ਾ ਮੋੜਨ ਦੀ ਹਦਾਇਤ ਕੀਤੀ ਸੀ। ਬਿੱਟੂ ਨੇ ਪਹਿਲਾਂ ਸ਼ੁੱਕਰਵਾਰ ਨੂੰ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਤੇ ਆਪਣੀ ਜ਼ਮੀਨ ਅਤੇ ਗਹਿਣੇ ਗਿਰਵੀ ਰੱਖ ਕੇ 2 ਕਰੋੜ ਰੁਪਏ ਇਕੱਠੇ ਕੀਤੇ ਅਤੇ ਨਗਰ ਨਿਗਮ ਨੂੰ ਅਦਾ ਕੀਤੇ।
Sidhu Moosewala Parents : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਆਪਣੇ ਛੋਟਾ ਪੁੱਤ ਨੂੰ ਅੱਜ ਹਰਿਮੰਦਰ ਸਾਹਿਬ ਵਿਖੇ ਮੱਥਾ ਟਿਕਾਉਣ ਲਈ ਪੁੱਜੇ।ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨੇ ਛੋਟੇ ਸਿੱਧੂ ਨਾਲ ਲੈ ਹਰਿਮੰਦਰ ਸਾਹਿਬ ਮੱਥਾ ਟੇਕਿਆ। ਪਰਿਵਾਰ ਨੇ ਕਿਹਾ ਕਿ ਉਹ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਲੈਣ ਅਤੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਹੀ ਛੋਟੇ ਸਿੱਧੂ ਨੂੰ ਹਰਿਮੰਦਰ ਸਾਹਿਬ ਵਿਖੇ ਲੈ ਕੇ ਆਏ ਹਨ।ਪਰਿਵਾਰ ਨੇ ਆਮ ਸ਼ਰਧਾਲੂਆਂ ਵਾਂਗ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਲੋਕਾਂ ਨੇ ਛੋਟੇ ਸਿੱਧੂ ਦੇ ਆਉਣ 'ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ। ਕੁਝ ਤਾਂ ਉਸ ਨੂੰ ਦੇਖ ਕੇ ਭਾਵੁਕ ਵੀ ਹੋ ਗਏ। ਇਸ ਦੇ ਨਾਲ ਹੀ ਬਲਕੌਰ ਸਿੰਘ ਨੇ ਚੋਣ ਨਾ ਲੜਨ ਦਾ ਕਾਰਨ ਵੀ ਦੱਸਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਉਹ ਇਸ ਵਾਰ ਚੋਣ ਲੜਨਾ ਚਾਹੁੰਦੇ ਹਨ ਪਰ ਸਿੱਧੂ ਛੋਟਾ ਹੋਣ ਕਾਰਨ ਅਤੇ ਘਰ ਦੇ ਮਾਹੌਲ ਨੂੰ ਦੇਖਦੇ ਹੋਏ ਉਨ੍ਹਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ।ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਨ੍ਹਾਂ ਦੇ ਬੇਹੱਦ ਕਰੀਬੀ ਹਨ। ਉਹ ਉਨ੍ਹਾਂ ਦੇ ਚੋਣ ਪ੍ਰਚਾਰ 'ਤੇ ਜ਼ਰੂਰ ਜਾਣਗੇ। ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦਾ ਪੁੱਤਰ ਹੈ, ਅੱਜ ਵੀ ਜਦੋਂ ਵੀ ਉਹ ਦਿਨ ਵੇਲੇ ਉਨ੍ਹਾਂ ਦੇ ਗੀਤ ਸੁਣਦਾ ਹੈ ਤਾਂ ਭਾਵੁਕ ਹੋ ਜਾਂਦਾ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Gold-Silver Price Today: सोना-चांदी की कीमतों में उछाल, जानें आज क्या है गोल्ड-सिल्वर का रेट
Priyanka Chopra News: लॉस एंजिलिस में आग से मची तबाही देख भावुक हुईं प्रियंका चोपड़ा, साझां की तस्वीरें, लिखा- मेरा दिल बहुत भारी है....
Saif Ali Khan Attack news: बॉलीवुड एक्टर सैफ अली खान पर घर में घुसकर चाकू से हमला; घायल