LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
punjab news
boy kapurthala new

Kapurthala News : ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ-ਡਵੀਜ਼ਨ 'ਚ 13 ਸਾਲਾ ਬੱਚੇ ਨਾਲ ਕੁਕਰਮ ਕੀਤਾ ਗਿਆ। ਮੁਲਜ਼ਮ ਨੇ ਵਾਰਦਾਤ ਨੂੰ ਅੰਜਾਮ ਦੇਣ ਦੀ ਵੀਡੀਓ ਵੀ ਬਣਾਈ। ਪੀੜਤ ਬੱਚੇ ਦੀ ਮਾਂ ਦੀ ਸ਼ਿਕਾਇਤ ’ਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਚਾਰ ਨੌਜਵਾਨਾਂ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਜਾਂਚ ਅਧਿਕਾਰੀ ਰਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਪੀੜਤ ਬੱਚੇ ਦੀ ਮਾਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ 13 ਸਾਲਾ ਲੜਕਾ ਸਰਕਾਰੀ ਸਕੂਲ ਵਿੱਚ ਪੜ੍ਹਦਾ ਹੈ। ਇਕ ਦਿਨ ਉਸ ਦੇ ਲੜਕੇ ਨੇ ਉਸ ਨੂੰ ਦੱਸਿਆ ਕਿ ਕਰੀਬ ਇਕ ਮਹੀਨਾ ਪਹਿਲਾਂ ਉਹ ਆਪਣੇ ਦੋਸਤਾਂ ਨਾਲ ਪਿੰਡ ਦੇ ਖੇਤਾਂ ਵਿਚ ਖੇਡ ਰਿਹਾ ਸੀ ਤਾਂ ਦੁਪਹਿਰ ਕਰੀਬ ਇਕ ਵਜੇ ਉਸ ਨੇ ਨਾਨਕ ਪੁੱਤਰ ਹਰਬੰਸ ਉਰਫ ਕਾਲਾ, ਕਾਰਤਿਕ ਪੁੱਤਰ ਬੱਬੂ, ਦਵਿੰਦਰ ਪੁੱਤਰ ਮੰਗਾ ਅਤੇ ਹੀਰਾ ਉਸ ਨੂੰ ਨੇੜੇ ਦੇ ਕਣਕ ਦੇ ਖੇਤ ਵਿੱਚ ਲੈ ਗਏ। ਜਿੱਥੇ ਉਨ੍ਹਾਂ ਨੇ ਉਸ ਨਾਲ ਕੁਕਰਮ ਕੀਤਾ ਅਤੇ ਹੀਰਾ ਨੇ ਆਪਣੇ ਮੋਬਾਈਲ 'ਤੇ ਇਸ ਦੀ ਵੀਡੀਓ ਬਣਾ ਲਈ। ਹੁਣ ਸਾਰੇ ਉਸ ਨੂੰ ਧਮਕੀ ਦਿੰਦੇ ਹਨ ਅਤੇ ਕਹਿੰਦੇ ਹਨ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਗੱਲ ਕੀਤੀ ਤਾਂ ਉਹ ਉਸ ਨਾਲ ਅਜਿਹਾ ਹੀ ਕਰਨਗੇ। ਔਰਤ ਦੀ ਸ਼ਿਕਾਇਤ 'ਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਚਾਰਾਂ ਦੋਸ਼ੀਆਂ ਖਿਲਾਫ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

child chemical new

Moga News : ਸਹੁਰਿਆਂ ਤੋਂ ਬਦਲਾ ਲੈਣ ਲਈ ਮਾਮੀ ਨੇ ਸਕੂਲ ਪਹੁੰਚ ਕੇ ਆਪਣੇ 8 ਸਾਲ ਦੇ ਭਾਣਜੇ 'ਤੇ ਕੈਮੀਕਲ ਪਾ ਦਿੱਤਾ। ਮਾਂ ਦੀ ਸ਼ਿਕਾਇਤ ’ਤੇ ਬੱਚੇ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਥਾਣਾ ਸਿਟੀ ਸਾਊਥ ਦੀ ਪੁਲਿਸ ਨੇ ਮੁਲਜ਼ਮ ਮਾਮੀ ਪ੍ਰੀਤੀ, ਉਸ ਦੇ ਭਰਾ ਰਵੀ ਗੋਇਲ ਅਤੇ ਵੱਡੀ ਭੈਣ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।ਬੱਚੇ ਦੀ ਮਾਂ ਰਜਨੀ ਨੇ ਥਾਣਾ ਸਿਟੀ ਸਾਊਥ 'ਚ ਦੱਸਿਆ ਕਿ ਉਹ ਵੇਦਾਂਤਾ ਨਗਰ ਗਲੀ ਨੰਬਰ-2 ਵਿੱਚ ਰਹਿੰਦੀ ਹੈ ਅਤੇ ਉਸ ਦਾ ਲੜਕਾ ਸ਼ਿਵਾਏ ਗਰਗ (8) ਡੀਐਨ ਮਾਡਲ ਸਕੂਲ, ਨਿਊ ਟਾਊਨ ਵਿੱਚ 3ਵੀਂ ਜਮਾਤ ਵਿੱਚ ਪੜ੍ਹਦਾ ਹੈ। ਭਾਬੀ ਦਾ ਮੁੰਡਾ ਵੀ ਇਸੇ ਸਕੂਲ ਵਿੱਚ ਉਸ ਦਾ ਜਮਾਤੀ ਹੈ। ਉਸ ਦੀ ਭਾਬੀ ਨੇ ਇਨਸਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਉਸ ਦੇ ਲੜਕੇ 'ਤੇ ਕੈਮੀਕਲ ਪਾ ਦਿੱਤਾ। ਜਦੋਂ ਬੱਚਾ ਘਰ ਪਹੁੰਚਿਆ ਤਾਂ ਉਸ ਨੇ ਆਪਣੀ ਸਾਰੀ ਘਟਨਾ ਦੱਸੀ। ਉਨ੍ਹਾਂ ਨੇ ਬੱਚੇ ਨੂੰ ਹਸਪਤਾਲ 'ਚ ਭਰਤੀ ਕਰਵਾਇਆ, ਜਿੱਥੇ 5 ਦਿਨ ਤੱਕ ਇਲਾਜ ਚੱਲਦਾ ਰਿਹਾ। ਤੁਰੰਤ ਡਾਕਟਰੀ ਇਲਾਜ ਕਾਰਨ ਬੱਚੇ ਦੀ ਜਾਨ ਬਚ ਗਈ। ਏਐਸਆਈ ਗੁਰਚਰਨ ਸਿੰਘ ਦਾ ਕਹਿਣਾ ਹੈ ਕਿ ਔਰਤ ਦੇ ਬਿਆਨਾਂ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਗ੍ਰਿਫਤਾਰੀਆਂ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

ravneet bittu new 2

Ludhiana : ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਸਰਕਾਰੀ ਬੰਗਲਾ ਖਾਲੀ ਕਰ ਦਿੱਤਾ ਹੈ। ਉਨ੍ਹਾਂ ਨਗਰ ਨਿਗਮ ਦੇ ਨੋਟਿਸ ਤੋਂ ਬਾਅਦ ਕੋਠੀ ਵਿਚੋਂ ਆਪਣਾ ਸਾਮਾਨ ਚੁੱਕ ਲਿਆ ਹੈ। ਉਨ੍ਹਾਂ ਨੇ ਬੀਤੀ ਰਾਤ ਭਾਜਪਾ ਦਫਤਰ ਵਿਚ ਜ਼ਮੀਨ ਉਤੇ ਸੌਂ ਕੇ ਬਿਤਾਈ। ਥੋੜ੍ਹਾ ਬਹੁਤ ਹੀ ਸਾਮਾਨ ਬਚਿਆ ਹੈ, ਜਿਹੜਾ ਕਿ ਅੱਜ ਚੁੱਕ ਲਿਆ ਜਾਵੇਗਾ। ਰਵਨੀਤ ਬਿੱਟੂ ਸਾਫ ਤੌਰ ਉਤੇ ਕਹਿ ਰਹੇ ਹਨ ਕਿ ਲੁਧਿਆਣਾ ਦੇ ਲੋਕ ਉਸ ਦੇ ਆਪਣੇ ਹਨ, ਉਹ ਕਿਤੇ ਵੀ ਜਾ ਕੇ ਰਹਿ ਸਕਦੇ ਹਨ। ਉਨ੍ਹਾਂ ਨੂੰ ਭਾਵੇਂ ਸੜਕ ਉਤੇ ਤਾਬੂ ਹੀ ਕਿਉਂ ਨਾ ਲਗਾਉਣਾ ਪਵੇ ਪਰ ਉਹ ਕਿਸੇ ਤੋਂ ਡਰਨਗੇ ਨਹੀਂ ਤੇ ਚੋਣਾਂ ਜਿੱਤ ਕੇ ਹੀ ਰਹਿਣਗੇ।ਦੱਸ ਦੇਈਏ ਕਿ ਰਵਨੀਤ ਬਿੱਟੂ ਨੂੰ ਨਗਰ ਨਿਗਮ ਈ-ਮੇਲ ਜ਼ਰੀਏ ਨੋਟਿਸ ਭੇਜ ਕੇ ਸਰਕਾਰੀ ਕੋਠੀ ਖਾਲੀ ਕਰਨ ਤੇ ਇਸ ਦਾ 2 ਕਰੋੜ ਰੁਪਏ ਦਾ ਕਰਜ਼ ਚੁਕਾਉਣ ਦੇ ਨਿਰਦੇਸ਼ ਦਿੱਤੇ ਸਨ। ਬਿੱਟੂ ਨੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਆਪਣੀ ਜ਼ਮੀਨ ਤੇ ਗਹਿਣੇ ਗਿਰਵੀ ਰੱਖ ਕੇ 2 ਕਰੋੜ ਰੁਪਏ ਇਕੱਠੇ ਕੀਤੇ ਤੇ ਨਗਰ ਨਿਗਮ ਨੂੰ ਚੁਕਾਏ। ਉਨ੍ਹਾਂ ਕਿਹਾ ਕਿ ਮੇਰੇ ਉਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਮੈਂ ਸਰਕਾਰੀ ਕੋਠੀ ਵਿਚ ਗਲਤ ਤਰੀਕੇ ਨਾਲ ਰਹਿ ਰਿਹਾ ਹਾਂ। ਭਲਾ ਬਿਨਾਂ ਮਰਜ਼ੀ ਦੇ ਕੋਈ ਸਰਕਾਰੀ ਕੋਠੀ ਵਿਚ ਕਿਵੇਂ ਰਹਿ ਸਕਦਾ ਹੈ।ਬਿੱਟੂ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਸਰਕਾਰ ਦੇ ਇਸ਼ਾਰੇ ‘ਤੇ ਨਗਰ ਨਿਗਮ ਨੇ ਉਨ੍ਹਾਂ ਤੋਂ ਮਾਰਕੀਟ ਤੇ ਸਰਕਾਰੀ ਰੇਟ ਤੋਂ ਡਬਲ ਰਕਮ ਵਸੂਲ ਕੀਤੀ ਹੈ। ਸਰਕਾਰੀ ਰੇਟ ਦੇ ਹਿਸਾਬ ਨਾਲ 2 ਕਮਰਿਆਂ ਦੀ ਕੋਠੀ ਦਾ 1 ਲੱਖ ਰੁਪਏ ਕਿਰਾਇਆ ਬਣਦਾ ਹੈ ਜਦੋਂ ਕਿ ਉਨ੍ਹਾਂ ਤੋਂ 10 ਸਾਲ ਦੇ ਹਿਸਾਬ ਨਾਲ 2 ਲੱਖ ਰੁਪਏ ਮਹੀਨੇ ਦੇ ਵਸੂਲੇ ਗਏ ਹਨ।

surjit pater new

ਸ਼ਨੀਵਾਰ ਤੜਕਸਾਰ ਸਾਹਿਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ। ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਸ਼ਾਇਰ ਤੇ ਲੇਖਕ ਸੁਰਜੀਤ ਪਾਤਰ ਦਾ ਤੜਕਸਾਰ ਦੇਹਾਂਤ ਹੋ ਗਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। 79 ਸਾਲਾਂ ਦੇ ਪਦਮਸ਼੍ਰੀ ਸੁਰਜੀਤ ਪਾਤਰ ਨੇ ਲੁਧਿਆਣਾ ਵਿਚ ਆਖ਼ਰੀ ਸਾਹ ਲਏ। ਜਲੰਧਰ ਦੇ ਪਿੰਡ ਪਾਤੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਦਾ ਸਾਹਿਤ ਦੇ ਖੇਤਰ ਨੂੰ ਬਹੁਤ ਵੱਡਾ ਯੋਗਦਾਨ ਹੈ। ਉਹ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀ.ਐੱਚ.ਡੀ. ਕੀਤੀ। ਉਸ ਮਗਰੋਂ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਦਿੱਤੀਆਂ ਅਤੇ ਸੇਵਾਮੁਕਤ ਹੋਏ। ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਇਨ੍ਹਾਂ ਵਿਚ ਹਵਾ ਵਿਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਬਾਜੇਬ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰੇ ਵਿਚ ਸੁਲਗਦੀ ਵਰਣਮਾਲਾ ਸ਼ਾਮਲ ਹਨ। ਸੁਰਜੀਤ ਪਾਤਰ ਨੂੰ  2012 ‘ਚ ਪਦਮਸ਼੍ਰੀ ਐਵਾਰਡ ਨਾਲ ਨਿਵਾਜ਼ਿਆ ਗਿਆ। ਉਨ੍ਹਾਂ ਨੂੰ 1979 ਵਿਚ ਪੰਜਾਬ ਸਾਹਿਤ ਅਕਾਦਮੀ ਐਵਾਰਡ, 1993 ਵਿਚ ਸਾਹਿਤ ਅਕਾਦਮੀ ਐਵਾਰਡ, 1999 ਵਿਚ ਪੰਚਾਨੰਦ ਐਵਾਰਡ, 2007 ਵਿਚ ਆਨੰਦ ਕਾਵ ਸਨਮਾਨ, 2009 ਵਿਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।

murder kapurthala new

Kapurthala News : ਪੰਜਾਬ ਵਿਚ ਰਿਸ਼ਤੇ ਮੁੜ ਤਾਰ-ਤਾਰ ਹੁੰਦੇ ਨ਼ਜ਼ਰ ਆਏ ਹਨ। ਇੱਥੇ ਇਕ ਵੱਡੇ ਭਰਾ ਨੇ ਆਪਣੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਬੈੱਡ 'ਚ ਲੁਕਾ ਦਿੱਤਾ। ਇਹ ਵਾਰਦਾਤ ਕਪੂਰਥਲਾ ਦੇ ਕਸਬਾ ਨਡਾਲਾ 'ਚ ਘਟੀ। ਦੱਸਿਆ ਜਾ ਰਿਹਾ ਹੈ ਕਿ ਕਾਤਲ ਨੇ ਆਪਣੇ ਭਰਾ ਦਾ ਕਤਲ ਕਰਨ ਤੋਂ ਬਾਅਦ ਆਪਣੇ ਪਿਤਾ ਨੂੰ ਫੋਨ 'ਤੇ ਸੂਚਿਤ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਦੋਵਾਂ ਵਿਚਾਲੇ ਝਗੜਾ ਫਰਿਜ ਵੇਚਣ ਨੂੰ ਲੈ ਕੇ ਹੋਇਆ।ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਭੁਲੱਥ ਅਤੇ ਸੁਭਾਨਪੁਰ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ ਰਖਵਾ ਦਿਤਾ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਭੁਲੱਥ ਸੁਰਿੰਦਰ ਪਾਲ ਸਿੰਘ ਨੇ ਦਸਿਆ ਕਿ ਕਤਲ ਦੇ ਦੋਸ਼ੀ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਅਤੇ 201 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁਲਜ਼ਮ ਦੀ ਭਾਲ ਵੀ ਸ਼ੁਰੂ ਕਰ ਦਿਤੀ ਗਈ ਹੈ।ਜਾਣਕਾਰੀ ਮੁਤਾਬਕ ਨਡਾਲਾ ਦੀ ਹਿੰਮਤ ਸਿੰਘ ਕਾਲੋਨੀ 'ਚ ਅਜੀਤ ਸਿੰਘ ਨਾਂ ਦਾ ਵਿਅਕਤੀ ਰਹਿੰਦਾ ਹੈ। ਉਸ ਦੇ ਦੋ ਪੁੱਤਰ ਕੁਲਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ, ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਸੀ। ਪਿਤਾ ਅਜੀਤ ਸਿੰਘ ਜ਼ੀਰਕਪੁਰ ਦੀ ਇਕ ਨਿੱਜੀ ਕੰਪਨੀ ਵਿਚ ਨੌਕਰੀ ਕਰਦੇ ਹਨ। ਦੋਵੇਂ ਭਰਾ ਕੁਲਵਿੰਦਰ ਸਿੰਘ (26) ਅਤੇ ਸੁਖਵਿੰਦਰ ਸਿੰਘ (22) ਨਸ਼ੇ ਦੇ ਆਦੀ ਸਨ। ਨਸ਼ੇ ਦੀ ਪੂਰਤੀ ਲਈ ਦੋਵਾਂ ਨੇ ਹੌਲੀ-ਹੌਲੀ ਘਰ ਦਾ ਸਾਰਾ ਸਾਮਾਨ ਵੇਚ ਦਿਤਾ।ਇਸ ਤੋਂ ਬਾਅਦ ਅਜੀਤ ਸਿੰਘ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਸੁਭਾਨਪੁਰ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸੁਖਵਿੰਦਰ ਸਿੰਘ ਦੀ ਲਾਸ਼ ਘਰ ਦੇ ਬਾਕਸ ਬੈੱਡ ਤੋਂ ਬਰਾਮਦ ਕੀਤੀ। ਡੀਐਸਪੀ ਸੁਰਿੰਦਰ ਪਾਲ ਸਿੰਘ ਨੇ ਇਹ ਵੀ ਦਸਿਆ ਕਿ ਮੁਲਜ਼ਮ ਦਾ ਮੋਬਾਈਲ ਵੀ ਬੰਦ ਹੈ। ਉਨ੍ਹਾਂ ਇਹ ਵੀ ਦਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਅਜੀਤ ਸਿੰਘ ਦੇ ਬਿਆਨਾਂ 'ਤੇ ਮੁਲਜ਼ਮ ਕੁਲਵਿੰਦਰ ਸਿੰਘ ਖਿਲਾਫ ਧਾਰਾ 302, 201 ਆਈਪੀਸੀ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।...

ravneet bittu new

ਲੁਧਿਆਣਾ-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਂਗਰਸ ਛੱਡ ਕੇ ਗਏ ਭਾਜਪਾ ਦੇ ਲੁਧਿਆਣਾ ਤੋਂ ਉਮੀਦਵਾਰ ਰਵਨੀਤ ਬਿੱਟੂ ਦੀ ਪੋਸਟਰਾਂ ਨੂੰ ਲੈ ਕੇ ਟਵਿੱਟਰ ਵਾਰ ਸ਼ੁਰੂ ਹੋ ਗਈ ਹੈ। ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਰਵਨੀਤ ਬਿੱਟੂ ਦੇ ਕੁੱਝ ਪੋਸਟਰਾਂ 'ਤੇ ਬੇਅੰਤ ਸਿੰਘ ਦੀ ਤਸਵੀਰ ਲਗਾਉਣ ਤੇ ਕੁੱਝ 'ਤੇ ਨਾ ਲਗਾਉਣ ਨੂੰ ਲੈ ਕੇ ਤੰਜ ਕੱਸਿਆ ਹੈ। ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਲਿਖਿਆ ਕਿ ''ਸਿਆਸੀ ਮੌਕਾਪ੍ਰਸਤੀ ਦਾ ਸਿਖ਼ਰ। ਜਦੋਂ ਤੁਹਾਨੂੰ ਲੱਗਿਆ ਕਿ ਬੇਅੰਤ ਸਿੰਘ ਜੀ ਦੀ ਤਸਵੀਰ ਨੂੰ ਭਾਜਪਾ ਦੇ ਪ੍ਰਚਾਰ ਪੋਸਟਰਾਂ ਵਿਚ ਸ਼ਾਮਲ ਕਰਨ ਨਾਲ ਤੁਹਾਨੂੰ ਵੋਟਾਂ ਮਿਲਣਗੀਆਂ, ਤਾਂ ਤੁਸੀਂ ਇਸ ਦੀ ਵਰਤੋਂ ਕੀਤੀ ਅਤੇ ਹੁਣ ਜਦੋਂ ਲੋਕ ਤੁਹਾਨੂੰ ‘ਗੱਦਾਰ’ ਕਹਿ ਰਹੇ ਨੇ ਤਾਂ ਤੁਸੀਂ ਪੋਸਟਰਾਂ ਤੋਂ ਉਨ੍ਹਾਂ ਦੀ ਤਸਵੀਰ ਹਟਾ ਲਈ? ਕੁਝ ਸ਼ਰਮ ਮਹਿਸੂਸ ਕਰੋ!''  ਰਾਜਾ ਵੜਿੰਗ ਦੇ ਟਵੀਟ ਦੇ ਜਵਾਬ ਵਿਚ ਰਵਨੀਤ ਬਿੱਟੂ ਨੇ ਕਿਹਾ ਕਿ ''ਰਾਜਾ ਵੜਿੰਗ ਜੀ ਤੁਹਾਡੇ ਪੋਸਟਰਾਂ ਵਿਚ ਗਾਂਧੀ ਪਰਿਵਾਰ ਦੀਆਂ ਗਾਇਬ ਤਸਵੀਰਾਂ ਉਹਨਾਂ ਦੀ ਘਟਦੀ ਪ੍ਰਸਿੱਧੀ ਅਤੇ ਵਿਵਾਦ ਖੜਾ ਹੋਣ ਦੇ ਤੁਹਾਡੇ ਡਰ ਨੂੰ ਦਰਸਾਉਂਦੀਆਂ ਹਨ। ਮੈਂ ਜਾਣਦਾ ਹਾਂ ਕਿ ਤੁਸੀਂ ਮੇਰੇ ਪ੍ਰਸ਼ੰਸਕ ਹੋ ਤੇ ਮੇਰਾ ਫੇਸਬੁੱਕ ਪੇਜ ਫਾਲੋ ਕਰਦੇ ਹੋ ਪਰ ਲੁਧਿਆਣੇ ਦੇ ਆਪਣੇ 5 ਸਿਤਾਰਾ ਹੋਟਲ ਦੇ ਕਮਰੇ ਵਿਚੋਂ ਬਾਹਰ ਨਿਕਲੋ ਅਤੇ ਮੇਰੇ ਚੋਣ ਦਫ਼ਤਰ ਵਿਚ ਜਾਓ। ਸ਼ਹੀਦ ਹੋਏ ਆਗੂ ਸ. ਬੇਅੰਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰੋ ਅਤੇ ਨਾਲ ਸੈਲਫ਼ੀ ਲੈਣਾ ਨਾ ਭੁੱਲੋ। ਲੁਧਿਆਣਾ ਵਿਚ 20 ਦਿਨਾਂ ਦੀਆਂ ਛੁੱਟੀਆਂ ਦਾ ਆਨੰਦ ਮਾਣੋ।'' ...

encounter new

Punjab News : ਬੀਤੇ ਦਿਨੀਂ ਖਰੜ ਵਿਖੇ ਬਾਊਂਸਰ ਦੇ ਸਿਰ ਵਿਚ ਗੋਲ਼ੀ ਮਾਰ ਕੇ ਕੀਤੇ ਗਏ ਕਤਲ ਦੇ ਮਾਮਲੇ ਵਿਚ ਮੁਹਾਲੀ ਸਪੈਸ਼ਲ ਸੈਲ ਨੇ ਵੱਡੀ ਕਾਰਵਾਈ ਕੀਤੀ ਹੈ। ਮੁਹਾਲੀ ਦੇ ਨਿਊ ਮੁੱਲਾਂਪੁਰ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ।  ਜਾਣਕਾਰੀ ਅਨੁਸਾਰ ਗੈਂਗਸਟਰਾਂ ਨੇ ਪੁਲਿਸ ਉਤੇ ਗੋਲੀਬਾਰੀ ਕੀਤੀ, ਜਿਸ ਮਗਰੋਂ ਸਪੈਸ਼ਲ ਸੈੱਲ ਵਲੋਂ ਜਵਾਬੀ ਕਾਰਵਾਈ ਕੀਤੀ ਗਈ। ਇਸ ਮਗਰੋਂ ਮੁਹਾਲੀ ਸਪੈਸ਼ਲ ਸੈੱਲ ਨੇ 2 ਗੈਂਗਸਟਰਾਂ ਨੂੰ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਗੈਂਗਸਟਰ ਵਿਕਰਮ ਰਾਣਾ ਉਰਫ਼ ਹੈਪੀ ਵਾਸੀ ਪਿੰਡ ਤਿਊੜ ਅਤੇ ਕਿਰਨ ਸਿੰਘ ਉਰਫ਼ ਧਨੋਆ ਵਾਸੀ ਖਰੜ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਲੱਤ ਵਿਚ ਗੋਲੀ ਲੱਗਣ ਨਾਲ ਦੋਵਾਂ ਨੂੰ ਸੱਟਾਂ ਲੱਗੀਆਂ ਹਨ ਅਤੇ ਬਾਅਦ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਖਰੜ ਦੇ ਨੇੜਲੇ ਪਿੰਡ ਚੰਦੋ ਵਿਚ ਇਕ ਬਾਊਂਸਰ ਦਾ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਤਿਊੜ ਦਾ ਰਹਿਣ ਵਾਲਾ ਨੌਜਵਾਨ ਕਿਸੇ ਕੰਮ ਲਈ ਖਰੜ ਜਾ ਰਿਹਾ ਸੀ ਅਤੇ ਰਸਤੇ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ। ਮ੍ਰਿਤਕ ਦੀ ਪਛਾਣ 27 ਸਾਲਾ ਮਨੀਸ਼ ਕੁਮਾਰ ਵਜੋਂ ਹੋਈ ਸੀ।ਇਸ ਤੋਂ ਬਾਅਦ ਬੰਬੀਹਾ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਗੈਂਗ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕਰਦਿਆਂ ਕਿਹਾ, ‘ਇਹ ਕਤਲ ਲੱਕੀ ਪਟਿਆਲ ਨੇ ਕਰਵਾਇਆ ਹੈ। ਇਹ 5 ਸਾਲ ਪਹਿਲਾਂ ਮੀਤ ਬਾਊਂਸਰ ਦੇ ਕਤਲ ਦਾ ਬਦਲਾ ਲਿਆ ਗਿਆ ਹੈ’। 

sheetal angural 1234 neww

ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਹੇ ਤੇ ਹੁਣ ਬੀਜੇਪੀ ਵਿਚ ਸ਼ਾਮਲ ਹੋ ਚੁੱਕੇ  ਸ਼ੀਤਲ ਅੰਗੁਰਾਲ ਨੇ ਫੇਸਬੁੱਕ ਉਤੇ ਲਾਈਵ ਹੋ ਕੇ ਜਮ ਕੇ ਭੜਾਸ ਕੱਡੀ। ਕਰੀਬ 23 ਮਿੰਟ ਤਕ ਲਾਈਵ ਰਹੇ ਸ਼ੀਤਲ ਅੰਗੁਰਾਲ ਨੇ ਇੰਗਲੈਂਡ ਵਿਚ ਬੈਠੇ ਕਿਸੇ ਵਿਅਕਤੀ ਉਤੇ ਭੜਾਸ ਕੱਢੀ। ਇਹ ਵਿਅਕਤੀ ਕੌਣ ਹੈ, ਇਸ ਬਾਰੇ ਸ਼ੀਤਲ ਅੰਗੁਰਾਲ ਨੇ ਕੋਈ ਖੁਲਾਸਾ ਨਹੀਂ ਕੀਤਾ ਹੈ। ਪਰ ਸ਼ੀਤਲ ਦਾ ਇਹ ਵੀਡੀਓ ਸੋਸ਼ਲ ਮੀਡੀਆ ਉਤੇ ਜਮ ਕੇ ਵਾਇਰਲ ਹੋ ਰਿਹਾ ਹੈ।ਜਲੰਧਰ ਵੈਸਟ ਹਲਕੇ ਤੋਂ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਨੇ ਪਹਿਲਾਂ ਤਾਂ ਜਮ ਕੇ ਵਿਰੋਧੀ ਧਿਰਾਂ ਉਤੇ ਨਿਸ਼ਾਨਾ ਸਾਧਿਆ ਤੇ ਲੋਕਾਂ ਨੂੰ ਬੀਜੇਪੀ ਨੂੰ ਵੋਟ ਕਰਨ ਦੀ ਅਪੀਲ ਕੀਤੀ। ਇਸ ਤੋਂ ਬਾਅਦ ਲਾਈਵ ਦੌਰਾਨ ਸ਼ੀਤਲ ਬੋਲੇ, 'ਮੈਂ ਦੋ ਸਾਲਾਂ ਤੋਂ ਕੁਝ ਨਹੀਂ ਕਰ ਰਿਹਾ ਸੀ ਦੋ ਸਾਲ ਤੋਂ ਮੂੰਹ ਬੰਦ ਕਰ ਕੇ ਬੈਠਾ ਸੀ ਪਰ ਹੁਣ ਸੇਰੇ ਸਬਰ ਦਾ ਬੰਨ੍ਹ ਟੁੱਟ ਚੁੱਕਾ ਹੈ।' ਵਿਅਕਤੀ ਦਾ ਨਾਂ ਲਏ ਬਗੈਰ ਹੀ ਸ਼ੀਤਲ ਨੇ ਕਿਹਾ ਕਿ 9 ਮਹੀਨੇ ਤੋਂ ਉਕਤ ਵਿਅਕਤੀ ਇੰਗਲੈਂਡ ਤੋਂ ਜਲੰਧਰ ਨਹੀਂ ਪਰਤਿਆ ਹੈ  ਕਿਉਂਕਿ ਉਹ ਰੇਰੇ ਤੋਂ ਡਰਦਾ ਹੈ। ਇਸ ਦੌਰਾਨ ਸ਼ੀਤਲ ਨੇ ਕਈ ਵਾਰ ਵਿਅਕਤੀ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ। ਨਾਲ ਹੀ ਸ਼ੀਤਲ ਉਕਤ ਵਿਅਕਤੀ ਨੂੰ ਧਮਕਾ ਰਹੇ ਹਨ ਕਿ ਉਹ ਜਲਦ ਜੇਪੀ ਨਗਰ ਵਿਚ ਆ ਕੇ ਉਸ ਦਾ ਹਿਸਾਬ ਕਰਨਗੇ।

marriage car new

ਅਬੋਹਰ-ਸ਼੍ਰੀਗੰਗਾਨਗਰ ਨੈਸ਼ਨਲ ਹਾਈਵੇ ਉਤੇ ਗਿੱਦੜਾਂ ਵਾਲੀ ਨੇੜੇ ਇਕ ਫੁੱਲਾਂ ਨਾਲ ਸਜੀ ਕਾਰ ਨਾਲ ਹਾਦਸਾ ਵਾਪਰ ਗਿਆ। ਲਾੜਾ-ਲਾੜੀ ਦੀ ਕਾਰ ਦੀ ਟਰੈਕਟਰ ਨਾਲ ਟੱਕਰ ਹੋ ਗਈ। ਹਾਦਸੇ ਵਿਚ ਲਾੜਾ ਲਾੜੀ ਦੇ ਨਾਲ ਰਿਸ਼ਤੇਦਾਰ ਗੰਭੀਰ ਜ਼ਖ਼ਮੀ ਹੋ ਗਏ।ਜਾਣਕਾਰੀ ਦਿੰਦੇ ਹੋਏ ਰੋਡ ਸੇਫਟੀ ਦੇ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਿੱਦੜਾਂ ਵਾਲੀ ਨੇੜੇ ਹਾਦਸਾ ਵਾਪਰ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਕਾਲਾ ਵਾਲੀ ਮੰਡੀ ਦਾ ਰਹਿਣ ਵਾਲਾ ਸੰਦੀਪ ਸਿੰਘ ਲਾੜਾ ਅਤੇ ਲਾੜੀ ਸੁਮਨਦੀਪ ਜੋ ਕਿ ਗੰਗਾਨਗਰ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਸਨ। ਜਦੋਂ ਉਹ ਗਿੱਦੜਾਂ ਵਾਲੀ ਨੇੜੇ ਪਹੁੰਚੇ ਤਾਂ ਉਥੇ ਆ ਰਹੇ ਟਰੈਕਟਰ ਨਾਲ ਟੱਕਰ ਹੋ ਗਈ। ਜਿਸ ਕਾਰਨ ਉਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

newly marride new

Punjab News : ਚਾਈਂ ਚਾਈਂ ਵਿਆਹ ਕਰਵਾਉਣ ਵਾਲੀ ਕੁੜੀ ਦੀ ਚਾਰ ਮਹੀਨੇ ਬਾਅਦ ਹੀ ਅਰਥੀ ਉਠ ਗਈ। ਉਸ ਨੇ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ। ਇਹ ਘਟਨਾ ਜ਼ੀਰਾ ਵਿਖੇ ਵਾਪਰੀ। ਮ੍ਰਿਤਕ ਕੁੜੀ ਨੇ ਘਰਦਿਆਂ ਦੀ ਮਰਜ਼ੀ ਖਿਲਾਫ ਘਰੋਂ ਭੱਜ ਕੇ ਚਾਰ ਮਹੀਨੇ ਪਹਿਲਾਂ ਹੀ ਪ੍ਰੇਮ ਵਿਵਾਹ ਕਰਵਾਇਆ ਸੀ। ਪਰਿਵਾਰਕ ਮੈਂਬਰਾਂ ਨੇ ਸਹੁਰਿਆਂ ਉਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ ਹਨ। ਸੁਸਾਈਡ ਕਰਨ ਤੋਂ ਪਹਿਲਾਂ ਕੁੜੀ ਵੱਲੋਂ ਲੜਕੇ ਨਾਲ ਕੀਤੀ ਗਈ ਚੈਟਿੰਗ ਵੀ ਸਾਹਮਣੇ ਆਈ ਹੈ।ਮ੍ਰਿਤਕਾ ਲੜਕੀ ਦੇ ਚਾਚੇ ਨੇ ਦੱਸਿਆ ਕਿ ਲੜਕੀ ਵੱਲੋਂ ਚਾਰ ਪੰਜ ਮਹੀਨੇ ਪਹਿਲਾਂ ਹੀ ਆਪਣੇ ਘਰਦਿਆਂ ਦੀ ਮਰਜ਼ੀ ਦੇ ਖਿਲਾਫ ਘਰੋਂ ਭੱਜ ਕੇ ਜੀਰਾ ਦੇ ਪਿੰਡ ਛੀਹਾ ਪਾੜੀ ਦੇ ਇੱਕ ਨੌਜਵਾਨ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਕੁਝ ਦਿਨਾਂ ਬਾਅਦ ਹੀ ਪਰਿਵਾਰਕ ਮੈਂਬਰਾਂ ਵੱਲੋਂ ਇਸ ਰਿਸ਼ਤੇ ਨੂੰ ਸਵੀਕਾਰ ਕਰ ਲਿਆ ਗਿਆ ਸੀ ਪਰ ਲੜਕੀ ਦੇ ਸਹੁਰਾ ਪਰਿਵਾਰ ਵੱਲੋਂ ਕੁਝ ਸਮਾਂ ਬਾਅਦ ਹੀ ਉਸ ਦੇ ਨਾਲ ਲੜਾਈ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਗਿਆ।ਉਨ੍ਹਾਂ ਨੇ ਦੱਸਿਆ ਕਿ ਸਹੁਰਿਆਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਜਾਣ ਲੱਗੀ ਜਾਂਦੀ ਸੀ। ਬੀਤੇ ਦਿਨੀ ਵੀ ਸਹੁਰਾ ਪਰਿਵਾਰ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ। ਇਸ ਤੋਂ ਬਾਅਦ ਕੁੜੀ ਵੱਲੋਂ ਫੋਨ ਕੀਤੇ ਜਾਣ ਦੇ ਉਹ ਉਸ ਨੂੰ ਉਸ ਦੇ ਸਹੁਰੇ ਘਰੋਂ ਲੈ ਆਇਆ। ਇਸ ਤੋਂ ਬਾਅਦ ਬੀਤੀ ਰਾਤ ਉਸ ਵੱਲੋਂ ਇਸੇ ਪਰੇਸ਼ਾਨੀ ਦੇ ਚਲਦਿਆਂ ਘਰ ਦੇ ਵਿੱਚ ਪੱਖੇ ਨਾਲ ਫੰਦਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਕੁੜੀ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ASI ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸਿਵਲ ਹਸਪਤਾਲ ਜੀਰਾ ਤੋਂ ਇਸ ਸਬੰਧੀ ਸੂਚਿਤ ਕੀਤਾ ਗਿਆ ਸੀ। ਸੂਚਨਾ ਮਿਲਦਿਆਂ ਹੀ ਉਹ ਮੌਕੇ ਤੇ ਪਹੁੰਚ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

bribe news

Vigilance News : ਆਰਕੀਟੈਕਟ ਨੂੰ ਉਪਰਲੀ ਕਮਾਈ ਮਹਿੰਗੀ ਪੈ ਗਈ, ਉਹ ਹੁਣ ਆਪਣੀ ਹੱਕ ਦੀ ਕਮਾਈ ਤੋਂ ਵੀ ਗਿਆ। ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪ੍ਰਿਥੀਪਾਲ ਸਿੰਘ ਵਾਸੀ ਮੀਰਾਕੋਟ ਚੌਕ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਤੋਂ ਉਸ ਦੀ ਦੁਕਾਨ ਦੀ ਵਿਕਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।

jalandhar wife new

ਜਲੰਧਰ ’ਚ ਮੁੜ ਰਿਸ਼ਤੇ ਤਾਰ-ਤਾਰ ਹੋ ਗਏ ਹਨ। ਇੱਥੇ ਗੈਸਟ ਹਾਊਸ ਵਿਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਦੋ ਬੱਚਿਆਂ ਦੀ ਮਾਂ ਨੂੰ ਪ੍ਰੇਮੀ ਨਾਲ ਗੈਸਟ ਹਾਊਸ ਪਤੀ ਨੇ ਰੰਗੇ ਹੱਥੀਂ ਫੜ ਲਿਆ। ਜਾਣਕਾਰੀ ਮੁਤਾਬਕ ਜਲੰਧਰ ’ਚ ਰੇਲਵੇ ਸਟੇਸ਼ਨ ਕੋਲ ਇਕ ਗੈਸਟ ਹਾਊਸ ’ਚ ਇਕ ਸ਼ਖ਼ਸ ਨੇ ਆਪਣੀ ਪਤਨੀ ਨੂੰ ਕਿਸੇ ਹੋਰ ਵਿਅਕਤੀ ਨਾਲ ਰੰਗੇ ਹੱਥੀਂ ਫੜ ਲਿਆ, ਜਿਸ ਪਿੱਛੋਂ ਉਨ੍ਹਾਂ ਨੇ ਉਥੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਹੰਗਾਮੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪੁੱਜੀ ਤੇ ਮਾਮਲੇ ਨੂੰ ਸ਼ਾਂਤ ਕਰਵਾਇਆ। ਪੀੜਤ ਨੇ ਦੱਸਿਆ ਕਿ ਉਸ ਦਾ ਵਿਆਹ 15 ਸਾਲ ਪਹਿਲਾਂ ਹੋਇਆ ਸੀ। ਦੋਵਾਂ ਦੇ ਵਿਆਹ ਤੋਂ 2 ਬੱਚੇ ਹਨ। ਉਨ੍ਹਾਂ ਦਾ ਇਕ ਪੁੱਤਰ ਤੇ ਇਕ ਧੀ ਹੈ। ਉਸ ਦੀ ਪਤਨੀ ਸ਼ਰਾਬ ਪੀਣ ਦੀ ਆਦੀ ਸੀ। ਉਸ ਨੂੰ ਕਈ ਵਾਰ ਸਮਝਾਇਆ ਪਰ ਉਹ ਨਹੀਂ ਸਮਝੀ। ਕਿਸੇ ਨੇ ਉਸ ਨੂੰ ਦੱਸਿਆ ਕਿ ਉਸ ਦੀ ਪਤਨੀ ਕਿਸੇ ਨਾਲ ਰਹਿ ਰਹੀ ਹੈ, ਜਿਸ ਪਿੱਛੋਂ ਉਹ ਤੁਰੰਤ ਉਥੇ ਪੁੱਜਾ ਤੇ ਮੌਕੇ ’ਤੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪੁੱਜੀ ਤੇ ਔਰਤ ਨੂੰ ਹੋਟਲ ’ਚੋਂ ਕੱਢ ਕੇ ਥਾਣੇ ਲੈ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

bjp chan new new

Lok Sabha Election 2024 : ਲੋਕ ਸਭਾ ਚੋਣਾਂ ਲਈ ਭਾਜਪਾ ਨੇ ਪੰਜਾਬ ਵਿੱਚ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਤਿੰਨ ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਮੁਤਾਬਕ ਸ੍ਰੀ ਅਨੰਦਪੁਰ ਸਾਹਿਬ ਤੋਂ ਡਾ ਸੁਭਾਸ਼ ਸ਼ਰਮਾ, ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸੰਗਰੂਰ ਤੋਂ ਅਰਵਿੰਦ ਖੰਨਾ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਤਕ ਬੀਜੇਪੀ ਵੱਲੋਂ 12 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ ਪਰ ਅਜੇ ਸ੍ਰੀ ਫਤਹਿਗੜ੍ਹ ਸਾਹਿਬ ਸੀਟ ਉਤੇ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ।

punjab case new

ਗੁਰੂਹਰਸਹਾਏ : ਇੱਥੋਂ ਸੂਬੇ ਨੂੰ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਰਖਵਾਲਿਆਂ ਨੇ ਹੀ ਕੁੜੀ ਨਾਲ ਦਰਿੰਦਗੀ ਭਰਿਆ ਕਾਰਾ ਕੀਤਾ। 15 ਸਾਲ ਦੀ ਨਾਬਾਲਿਗਾ ਵੱਲੋਂ ਆਪਣੇ ਪਿਤਾ, ਭਰਾ ਅਤੇ ਮਾਸੜ ਖ਼ਿਲਾਫ ਜਬਰ-ਜਨਾਹ ਅਤੇ ਗਲਤ ਹਰਕਤਾਂ ਕਰਨ ਦੇ ਦੋਸ਼ ਲਾਏ ਗਏ ਹਨ। ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਆਈਪੀਸੀ ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਕੰਵਲਜੀਤ ਕੌਰ ਨੇ ਦੱਸਿਆ ਕਿ 15 ਸਾਲਾ ਪੀੜਤ ਲੜਕੀ ਨੇ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ ਕਰੀਬ 5 ਸਾਲ ਪਹਿਲਾਂ ਉਸ ਦੇ ਪਿਤਾ ਨੇ ਉਸ ਨਾਲ ਘਰ ਵਿਚ ਵਾਰ-ਵਾਰ ਸਰੀਰਕ ਸੰਬੰਧ ਬਣਾਏ। ਇਕ ਵਾਰ ਉਸ ਦੀ ਮਾਤਾ ਨੇ ਗਲਤ ਕੰਮ ਕਰਦੇ ਦੇਖ ਲਿਆ। ਉਸ ਦੀ ਮਾਤਾ ਉਸ ਨੂੰ ਮਾਸੀ ਕੋਲ ਛੱਡ ਆਈ ਪਰ ਉਥੇ ਉਸ ਦੇ ਮਾਸੜ ਨੇ ਵੀ ਉਸ ਨਾਲ ਬਲਾਤਕਾਰ ਕੀਤਾ। ਪੀੜਤਾ ਨੇ ਦੋਸ਼ ਲਗਾਇਆ ਕਿ ਬੀਤੀ 6 ਤਾਰੀਖ ਨੂੰ ਉਸ ਦੇ ਭਰਾ ਨੇ ਵੀ ਉਸ ਨਾਲ ਗਲਤ ਹਰਕਤ ਕੀਤੀ ਅਤੇ ਉਸ ਨੇ ਸਕੂਲ ਜਾ ਕੇ ਆਪਣੀ ਮੈਡਮ ਦੇ ਫੋਨ ਤੋਂ ਹੈਲਪਲਾਈਨ ਨੰਬਰ 1098 'ਤੇ ਫੋਨ ਕਰ ਕੇ ਸਾਰੀ ਗੱਲ ਦੱਸੀ। ਪੀੜਤ ਲੜਕੀ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਪਿਤਾ ਅਤੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਲੜਕੀ ਦੇ ਮਾਸੜ ਦੀ ਗ੍ਰਿਫਤਾਰੀ ਲਈ ਕਰਵਾਈ ਕੀਤੀ ਜਾ ਰਹੀ ਹੈ।

child new

Patiala News : ਪਟਿਆਲਾ ਜ਼ਿਲ੍ਹੇ ਦੇ ਸਨੌਰ ਦੇ ਪਿੰਡ ਪੰਜੇਟਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। 2 ਸਾਲਾ ਬੱਚੇ ਦੀ ਪਾਣੀ ਦੀ ਬਾਲਟੀ ’ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਬੱਚੇ ਦੀ ਪਛਾਣ ਗੌਰਵ ਵਜੋਂ ਹੋਈ ਹੈ। ਬੱਚੇ ਦਾ ਪਿਤਾ ਅਮਨਦੀਪ ਸਿੰਘ ਗੱਡੀਆਂ ਧੋਣ ਤੇ ਦਾਦਾ ਗੋਪਾਲ ਸਿੰਘ ਮਿੱਟੀ ਦੇ ਬਰਤਨ ਬਣਾ ਕੇ ਵੇਚਦੇ ਹਨ।ਜਾਣਕਾਰੀ ਅਨੁਸਾਰ ਪਰਿਵਾਰ ਵਿਹੜੇ ’ਚ ਮਿੱਟੀ ਦੇ ਬਰਤਨ ਤਿਆਰ ਕਰ ਰਿਹਾ ਸੀ। ਇਸ ਦੌਰਾਨ ਗੌਰਵ ਖੇਡਦਾ-ਖੇਡਦਾ ਬਾਥਰੂਮ ’ਚ ਚਲਾ ਗਿਆ। ਜਦੋਂ ਬਹੁਤ ਦੇਰ ਤੱਕ ਬੱਚਾ ਨਾ ਦਿਖਿਆ ਤਾਂ ਪਰਿਵਾਰ ਨੇ ਉਸ ਦੀ ਭਾਲ ਕਰਨੀ ਸ਼ੁਰੂ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਬੱਚਾ ਬਾਥਰੂਮ ’ਚ ਪਾਣੀ ਦੀ ਬਾਲਟੀ ’ਚ ਬੇਸੁੱਧ ਪਿਆ ਮਿਲਿਆ। ਪਰਿਵਾਰ ਵੱਲੋਂ ਬੱਚੇ ਨੂੰ ਤੁਰੰਤ ਪਾਣੀ ਦੀ ਬਾਲਟੀ ’ਚੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਸੂਮ ਦੀ ਮੌਤ ਤੋਂ ਬਾਅਦ ਪਰਿਵਾਰ ਸਦਮੇ ’ਚ ਹੈ ਤੇ ਪਿੰਡ ਵਿਚ ਸੋਗ ਦੀ ਲਹਿਰ ਹੈ।

neetu shatra new

Jalandhar News : ਜਲੰਧਰ ਲੋਕ ਸਭਾ ਸੀਟ ਤੋਂ ਬੁੱਧਵਾਰ ਨੂੰ ਪਹਿਲਾ ਨਾਮਜ਼ਦਗੀ ਪੱਤਰ ਦਾਖਲ ਹੋਇਆ। ਇਹ ਨਾਮਜ਼ਦਗੀ ਪੱਤਰ ਹੋਰ ਕਿਸੇ ਨੇ ਨਹੀਂ ਬਲਕਿ ਚੋਣਾਂ ਦੌਰਾਨ ਚਰਚਾ ਵਿਚ ਰਹਿਣ ਵਾਲੇ ਨੀਟੂ ਸ਼ਟਰਾਂ ਵਾਲੇ ਨੇ ਭਰਿਆ ਹੈ। ਉਹ ਆਪਣੀ ਪਤਨੀ ਤੇ ਬੱਚਿਆਂ ਨਾਲ ਨਾਮਜ਼ਦਗੀ ਭਰਨ ਲਈ ਅੱਜ ਡੀਸੀ ਦਫਤਰ ਪਹੁੰਚਿਆ ਸੀ।ਦੱਸ ਦੇਈਏ ਕਿ ਬੀਤੇ ਕੁਝ ਦਿਨ ਪਹਿਲਾਂ ਨੀਟੂ ਸ਼ਟਰਾਂ ਵਾਲੇ ਨੇ ਅੰਮ੍ਰਿਤਸਰ ਵਿਚ ਐਲ਼ਾਨ ਕੀਤਾ ਸੀ ਕਿ ਉਹ ਜਲੰਧਰ ਤੇ ਵਾਰਾਣਸੀ ਸੀਟ ਤੋਂ ਚੋਣ ਲੜੇਗਾ। ਨੀਟੂ ਨੇ ਕਿਹਾ ਸੀ ਕਿ ਉਸ ਦੀ ਪਤਨੀ ਅੰਮ੍ਰਿਤਸਰ ਤੋਂ ਚੋਣ ਲੜੇਗੀ। ਨੀਟੂ ਨੇ ਕਿਹਾ ਸੀ ਕਿ ਜਿਸ ਵੀ ਸੀਟ ਤੋਂ ਉਹ ਚੋਣ ਮੈਦਾਨ ਵਿਚ ਉਤਰੇਗਾ, ਉਥੋਂ ਜਿੱਤ ਹਾਸਲ ਹੋਵੇਗੀ। ਸ਼ਕਤੀਮਾਨ ਬਣ ਕੇ ਮੰਗੀਆਂ ਸੀ ਵੋਟਾਂਪਿਛਲੀਆਂ ਚੋਣਾਂ ਦੌਰਾਨ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਨ ਲਈ ਨੀਟੂ ਸ਼ਟਰਾਂ ਵਾਲੇ ਨੇ ਅਨੋਖੇ ਢੰਗ ਨਾਲ ਚੋਣ ਪ੍ਰਚਾਰ ਕੀਤਾ ਸੀ। ਉਹ ਸ਼ਕਤੀਮਾਨ ਬਣ ਕੇ ਪੁਰਾਣੀ ਬਾਈਕ ਉਤੇ ਨਿਕਲਿਆ ਤੇ ਬਾਈਕ ਦੀ ਟੰਕੀ ਉਤੇ ਐਂਪਲੀਫਾਇਰ ਤੇ ਮਾਈਕ ਲਾ ਰੱਖਿਆ ਸੀ। ਚੋਣ ਕਮਿਸ਼ਨ ਨੇ ਆਜ਼ਾਦ ਉਮੀਦਵਾਰ ਵਜੋਂ ਚੋਣਾਂ ਲੜ ਰਹੇ ਨੀਟੂ ਸ਼ਟਰਾਂ ਵਾਲੇ ਨੂੰ ਆਟੋ ਨਿਸ਼ਾਨ ਚਿੰਨ੍ਹ ਦਿੱਤਾ ਸੀ। ਇਕ ਵਾਰ ਮੈਨੂੰ ਦਿਓ ਮੌਕਾਕਾਮੇਡੀ ਕਰ ਕੇ ਚਰਚਾ ਵਿਚ ਰਹਿਣ ਵਾਲਾ ਨੀਟੂ ਹਰ ਚੋਣਾਂ ਵਿਚ ਖੜ੍ਹਾ ਹੁੰਦਾ ਹੈ ਤੇ ਹਰ ਵਾਰ ਆਪਣੀ ਜ਼ਮਾਨਤ ਵੀ ਜ਼ਬਤ ਕਰਵਾ ਲੈਂਦਾ ਹੈ। ਉਸ ਨੇ ਕਿਹਾ ਕਿ ਲੋਕ ਇੰਨੇ ਸਾਲਾਂ ਤੋਂ ਅਕਾਲੀ, ਕਾਂਗਰਸ, ਭਾਜਪਾ ਤੇ ਹੋਰਾਂ ਨੂੰ ਮੌਕਾ ਦੇ ਰਹੇ ਹਨ। ਇਕ ਵਾਰ ਉਸ ਨੂੰ ਵੀ ਦੇ ਦੇਣ। ਉਹ ਜਲੰਧਰ ਦੀ ਨੁਹਾਰ ਬਦਲ ਕੇ ਰੱਖ ਦੇਵੇਗਾ।

dunki new

ਫਿਲੌਰ-ਥਾਣਾ ਫਿਲੌਰ ਅਧੀਨ ਪੈਂਦੇ ਗੰਨਾ ਪਿੰਡ ਦਾ ਮਹਿੰਦਰ ਪਾਲ ਨੂੰ ਏਜੰਟਾਂ ਨੇ ਡੌਂਕੀ ਲਵਾ ਕੇ ਜਰਮਨੀ ਭੇਜਣਾ ਸੀ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਮਹਿੰਦਰ ਪਾਲ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਜਾਣਾ ਚਾਹੁੰਦਾ ਸੀ। ਜਿਸ ਲਈ ਉਸ ਕੋਲੋਂ ਟਰੈਵਲ ਏਜੰਟਾਂ ਨੇ ਲੱਖਾਂ ਰੁਪਏ ਲਏ ਪਰ ਜਰਮਨ ਭੇਜਣ ਦੀ ਥਾਂ ਹੋਰ ਦੇਸ਼ ’ਚ ਭੇਜ ਦਿੱਤਾ। ਉਥੋਂ ਡੌਂਕੀ ਲਾ ਕੇ ਉਸ ਨੂੰ ਹੋਰ ਲੋਕਾਂ ਨਾਲ ਜਰਮਨ ਭੇਜਿਆ ਜਾ ਰਿਹਾ ਸੀ ਪਰ ਰਾਹ ਵਿਚ ਹੀ ਉਸ ਦੀ ਮੌਤ ਹੋ ਗਈ। ਹੁਣ ਪਰਿਵਾਰ ਦਾ ਦੋਸ਼ ਹੈ ਕਿ ਏਜੰਟ ਉਸ ਦੀ ਦੇਹ ਭਾਰਤ ਲਿਆਉਣ ਲਈ ਹੋਰ ਪੈਸੇ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਰਿਵਾਰ ਵੱਲੋਂ ਥਾਣਾ ਫਿਲੌਰ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਹੈ ਤੇ ਏਜੰਟਾਂ ’ਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ।ਇਸ ਸਬੰਧੀ ਮ੍ਰਿਤਕ ਮਹਿੰਦਰ ਪਾਲ ਦੇ ਭਰਾ ਧਰਮਿੰਦਰ ਕੁਮਾਰ ਵਾਸੀ ਗੰਨਾ ਪਿੰਡ ਨੇ ਸ਼ਿਕਾਇਤ ’ਚ ਦੱਸਿਆ ਕਿ ਏਜੰਟ ਪੰਕਜ ਕੁਮਾਰ ਅਤੇ ਨਰੇਸ਼ ਕੁਮਾਰ ਵਾਸੀ ਜੰਮੂ ਨੇ ਉਸ ਦੇ ਭਰਾ ਮਹਿੰਦਰ ਪਾਲ ਵਾਸੀ ਗੰਨਾ ਪਿੰਡ ਨੂੰ ਜਰਮਨ ਭੇਜਣ ਲਈ 12 ਲੱਖ 32 ਹਜ਼ਾਰ ਰੁਪਏ ਲਏ ਪਰ ਏਜੰਟਾਂ ਵੱਲੋਂ ਪਹਿਲਾਂ ਮਹਿੰਦਰ ਪਾਲ ਨੂੰ ਰੂਸ ਭੇਜ ਦਿੱਤਾ ਗਿਆ ਕੁੱਝ ਸਮਾਂ ਉੱਥੇ ਬਿਠਾਉਣ ਮਗਰੋਂ ਉਸ ਨੂੰ ਉਥੋਂ ਬੇਲਾ ਰੂਸ ਅਤੇ ਫਿਰ ਡੋਂਕੀ ਰਾਹੀਂ ਜਰਮਨ ਭੇਜਣਾ ਸੀ ਪਰ ਪਤਾ ਨਹੀਂ ਕਿੰਨਾ ਕਾਰਨਾਂ ਕਰ ਕੇ ਉਸ ਦੇ ਭਰਾ ਦੀ ਰਸਤੇ ਵਿੱਚ ਹੀ ਮੌਤ ਹੋ ਗਈ।ਪਰਿਵਾਰ ਨੇ ਕਿਹਾ ਕਿ ਮਹਿੰਦਰ ਦੀ ਮੌਤ ਦੀ ਸੂਚਨਾ ਏਜੰਟ ਵੱਲੋਂ ਸਾਨੂੰ ਨਹੀਂ ਦਿੱਤੀ ਗਈ। ਉਲਟਾ ਏਜੰਟ ਸਾਨੂੰ ਭਰੋਸਾ ਦਿੰਦੇ ਰਹੇ ਕਿ ਜਲਦੀ ਜਰਮਨ ਪੁੱਜ ਜਾਵੇਗਾ। ਸਾਨੂੰ ਮਹਿੰਦਰ ਪਾਲ ਦੀ ਮੌਤ ਬਾਰੇ ਉਸ ਸਮੇਂ ਪਤਾ ਲੱਗਾ ਜਦੋਂ ਮਹਿੰਦਰ ਪਾਲ ਦੇ ਕੁਝ ਸਾਥੀਆਂ ਜੋ ਮਹਿੰਦਰ ਪਾਲ ਨਾਲ ਜਰਮਨ ਜਾ ਰਹੇ ਸੀ, ਸਾਨੂੰ ਟੈਲੀਫੋਨ ਕਰ ਕੇ ਦੱਸਿਆ। ਇਹ ਖ਼ਬਰ ਸੁਣਨ ਮਗਰੋਂ ਪਰਿਵਾਰ ਉਤੇ ਕਹਿਰ ਟੁੱਟ ਪਿਆ। ਰਿਸ਼ਤੇਦਾਰਾਂ ’ਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਮਹਿੰਦਰ ਪਾਲ ਦੀ ਲਾਸ਼ ਭੇਜਣ ਲਈ ਕਿਹਾ ਪਰ ਲਾਸ਼ ਨੂੰ ਵਾਪਸ ਭਾਰਤ ਭੇਜਣ ਲਈ ਏਜੰਟ ਨੇ ਸਾਡੇ ਕੋਲੋਂ 4 ਲੱਖ ਰੁਪਏ ਬਤੌਰ ਕਿਰਾਏ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮਹਿੰਦਰ ਪਾਲ ਨੂੰ ਵਿਦੇਸ਼ ਭੇਜਣ ਦੇ ਦਿੱਤੇ ਲੱਖਾਂ ਰੁਪਏ ਕਾਰਨ ਅਸੀਂ ਪਹਿਲਾਂ ਹੀ ਕਰਜ਼ਾਈ ਹਾਂ, ਹੁਣ ਸਾਡੇ ਕੋਲ ਕੋਈ ਪੈਸਾ ਨਹੀਂ ਹੈ ਪਰ ਹੁਣ ਏਜੰਟ ਉਨ੍ਹਾਂ ਦਾ ਫੋਨ ਵੀ ਨਹੀਂ ਚੁੱਕ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਭਰਾ ਦੀ ਮ੍ਰਿਤਕ ਦੇਹ ਆਪਣੇ ਖਰਚੇ ’ਤੇ ਭਾਰਤ ਲਿਆਂਦੀ ਜਾਵੇ।ਇਸ ਸਬੰਧੀ ਥਾਣਾ ਫਿਲੌਰ ਦੇ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਟਰੈਵਲ ਏਜੰਟਾਂ ਵਿਰੁੱਧ ਥਾਣਾ ਫਿਲੌਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

kharar crime new

ਖਰੜ : ਜ਼ਿਲ੍ਹਾ ਮੁਹਾਲੀ ਅਧੀਨ ਪੈਂਦੇ ਖਰੜ ਦੇ ਨੇੜਲੇ ਪਿੰਡ ਚੰਦੋ ਵਿਚ ਬੀਤੇ ਦਿਨੀਂ ਇਕ ਨੌਜਵਾਨ ਦਾ ਸਿਰ ਵਿਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੁਲਜ਼ਮਾਂ ਨੇ ਦਿਨ ਦਿਹਾੜੇ ਵਾਰਦਾਤ ਨੂੰ ਅੰਜਾਮ ਦਿੱਤਾ। ਮ੍ਰਿਤਕ ਦੀ ਪਛਾਣ ਪਿੰਡ ਤਿਊੜ ਦੇ ਰਹਿਣ ਵਾਲੇ 27 ਸਾਲਾ ਮਨੀਸ਼ ਕੁਮਾਰ ਵਜੋਂ ਹੋਈ ਹੈ। ਇਸ ਮਾਮਲੇ ਵਿਚ ਹੁਣ ਨਵਾਂ ਮੋੜ ਉਸ ਵੇਲੇ ਆਇਆ ਜਦੋਂ ਫੇਸਬੁੱਕ ਉਤੇ ਇਕ ਪੋਸਟ ਵਾਇਰਲ ਹੋਣ ਲੱਗੀ। ਇਹ ਪੋਸਟ ਗੈਂਗਸਟਰ ਬੰਬੀਹਾ ਗਰੁੱਪ ਵਲੋਂ ਪਾਈ ਗਈ ਹੈ। ਦਰਅਸਲ, ਇਸ ਕਤਲ ਦੀ ਜ਼ਿੰਮੇਵਾਰੀ ਲੈਣ ਬਾਰੇ ਇਹ ਪੋਸਟ ਪਾਈ ਗਈ ਹੈ। 'ਦਵਿੰਦਰ ਬੰਬੀਹਾ' ਨਾਮੀ ਇਸ ਪੇਜ਼ ਉਤੇ ਪਾਈ ਗਈ ਪੋਸਟ ਵਿਚ ਕਿਹਾ ਗਿਆ ਹੈ, 'ਸਤਿ ਸ੍ਰੀ ਅਕਾਲ ਜੀ ਸਾਰਿਆਂ ਨੂੰ, ਅੱਜ ਜੋ ਖਰੜ (ਮੋਹਾਲੀ) ਦੇ ਪਿੰਡ ਚੰਦੋ ਵਿਚ ਮੁਨੀਸ਼ ਕੁਮਾਰ ਦਾ ਕਤਲ ਹੋਇਆ ਇਹ ਕਤਲ ਸਾਡੇ ਭਰਾ ਲੱਕੀ ਪਟਿਆਲ ਨੇ ਕਰਵਾਇਆ ਹੈ। ਏਹਨਾ ਨੇ ਪੰਜ ਸਾਲ ਪਹਿਲਾਂ ਸਾਡੇ ਭਰਾ ਮੀਤ ਬਾਊਂਸਰ ਉਤੇ ਗੋਲ਼ੀਆਂ ਚਲਾਈਆਂ ਸੀ। ਏਹਨੂੰ ਏਹ ਵਹਿਮ ਹੋ ਗਿਆ ਕਿ ਟਾਈਮ ਪੈ ਗਿਆ ਤੇ ਲੱਕੀ ਭੁੱਲ ਜਾਊਗਾ। ਏਹ ਵਹਿਮ ਕੱਢ ਦੋ ਦਿਮਾਗ 'ਚੋਂ। ਜਿੰਨਾ ਟਾਈਮ ਪਵੇਗਾ, ਦੁਸ਼ਮਨੀ ਵੱਧਦੀ ਜਾਨੀ ਏ ਤੇ ਘਟਨੀ ਨਹੀਂ। ਕਿਹੜੇ ਰਹਿੰਦੇ ਆ ਓਹਨਾ ਨੂੰ ਵਾਰਨਿੰਗ ਆ, ਹੁਣ ਓਹ ਵੀ ਆਵਦਾ ਤਗੜੇ ਹੋ ਕੇ ਰਿਹੋ ਬਹੁਤ ਜਲਦੀ ਤੁਹਾਡੀ ਵੀ ਵਾਰੀ ਆਉਣ ਵਾਲੀ ਆ। ਬਾਕੀ ਜੋ ਕੋਈ ਵੀ ਮੇਰਾ ਫੋਨ ਇਗਨੋਰ ਕਰਦੇ ਆ ਆਵਦਾ ਧਿਆਨ ਨਾਲ ਰਹਿਓ। ਕੱਲ੍ਹ ਨੂੰ ਥੋਡਾ ਜਾ ਥੋਡੇ ਪਰਿਵਾਰ ਚੋ ਕਿਸੇ ਦਾ ਨੁਕਸਾਨ ਹੁੰਦਾ ਓਹਦਾ ਜ਼ਿੰਮੇਵਾਰ ਤੁਸੀ ਹੋਵੋਗੇ।ਟਾਰਗੇਟ ਅਪਡੇਟ ਸੂਨ, ਦਵਿੰਦਰ ਬੰਬੀਹਾ ਗਰੁੱਪ।'

weather 08052024

ਚੰਡੀਗੜ੍ਹ : ਪੰਜਾਬ 'ਚ ਮਈ ਮਹੀਨੇ ਦੇ ਕੁਝ ਦਿਨਾਂ ਵਿਚ ਹੀ ਪਈ ਅੱਤ ਦੀ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਦੁਪਹਿਰ ਵੇਲੇ ਕੰਮਾਂ ਕਾਰਾਂ ਲਈ ਬਾਹਰ ਨਿਕਲਣ ਵਾਲੇ ਲੋਕ ਗਰਮੀ ਕਾਰਨ ਬੇਹਾਲ ਹੋਏ ਪਏ ਹਨ ਪਰ ਇਸ ਝੁਲਸਾਉਣ ਵਾਲੀ ਗਰਮੀ ਤੋਂ ਇਕ ਦੋ ਦਿਨਾਂ ਲਈ ਹੀ ਸਹੀ ਪਰ ਰਾਹਤ ਮਿਲਣ ਜਾ ਰਹੀ ਹੈ। ਦਰਅਸਲ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਕ 10 ਅਤੇ 11 ਮਈ ਨੂੰ ਮੌਸਮ ਬਦਲਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ 8 ਮਈ ਨੂੰ ਪੱਛਮੀ ਗੜਬੜੀ ਕਾਰਨ 10 ਅਤੇ 11 ਮਈ ਨੂੰ ਪੰਜਾਬ ਅਤੇ ਗੁਆਂਢੀ ਸੂਬਿਆਂ 'ਚ ਮੌਸਮ 'ਚ ਬਦਲਾਅ ਹੋਵੇਗਾ।10 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈ ਸਕਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮੁਖੀ ਡਾ. ਪਵਨੀਤ ਕਿੰਗਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ 2 ਦਿਨ ਮੌਸਮ ਸਾਫ਼ ਰਹੇਗਾ ਅਤੇ ਫ਼ਸਲਾਂ ਦੀ ਵਾਢੀ ਜਲਦੀ ਕਰ ਲੈਣ ਕਿਉਂਕਿ ਅੱਗੇ ਮੀਂਹ ਪੈਣ ਦੀ ਸੰਭਾਵਨਾ ਹੈ।12 ਮਈ ਤੋਂ ਬਾਅਦ ਗਰਮੀ ਫਿਰ ਵੱਧਣੀ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ 10 ਮਈ ਨੂੰ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਤਰਨਤਾਰਨ, ਮੋਗਾ ਅਤੇ ਬਠਿੰਡਾ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਹਨ੍ਹੇਰੀ-ਤੂਫ਼ਾਨ ਦਾ ਵੀ ਅਲਰਟ ਹੈ।

batala news new

Batala News : ਬਟਾਲਾ ਵਿਚ ਬੁੱਧਵਾਰ ਤੜਕੇ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਮਹਿਤਾ ਰੋਡ 'ਤੇ ਰੰਗੜ ਨੰਗਲ ਵਿਖੇ ਇਕ ਤੇਜ਼ ਰਫਤਾਰ ਟਿੱਪਰ ਨੇ ਲੱਕੜਾਂ ਨਾਲ ਲੱਦੇ ਘੜੁੱਕੇ ਨੂੰ ਸਾਈਡ ਮਾਰ ਦਿੱਤੀ। ਬੇਕਾਬੂ ਹੋਏ ਘੜੁੱਕੇ ਦੀ ਲਪੇਟ 'ਚ ਆਉਣ ਨਾਲ ਅਖਬਾਰ ਵੰਡਣ ਜਾ ਰਹੇ ਹਾਕਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।ਮ੍ਰਿਤਕ ਦੀ ਪਛਾਣ ਸਤਨਾਮ ਸਿੰਘ (40) ਪੁੱਤਰ ਗੁਰਦੀਪ ਸਿੰਘ ਵਾਸੀ ਬਦੋਵਾਲ ਵਜੋਂ ਹੋਈ ਹੈ। ਮ੍ਰਿਤਕ ਪਿਛਲੇ 20 ਸਾਲਾਂ ਤੋਂ ਅਖਬਾਰ ਵੰਡਣ ਦਾ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਮਹਿਤਾ ਚੌਕ ਤੋਂ ਅਖਬਾਰਾਂ ਲੈ ਕੇ ਵੱਖ-ਵੱਖ ਪਿੰਡਾਂ 'ਚ ਅਖਬਾਰਾਂ ਵੰਡਣ ਜਾ ਰਿਹਾ ਸੀ। ਜਦ ਉਹ ਰੰਗੜ ਨੰਗਲ ਨਜ਼ਦੀਕ ਚੌਧਰੀਵਾਲ ਪੁੱਜਾ ਤਾਂ ਪਿੱਛੋ ਇੱਕ ਤੇਜ਼ ਰਫਤਾਰ ਟਿੱਪਰ ਨੇ ਲੱਕੜਾਂ ਲੱਦ ਕੇ ਜਾ ਰਹੇ ਘੜੁੱਕੇ ਨੂੰ ਸਾਈਡ ਮਾਰ ਦਿੱਤੀ, ਜਿਸ ਨਾਲ ਲੱਕੜਾਂ ਨਾਲ ਲੱਦਿਆ ਘੜੁੱਕਾ ਬੇਕਾਬੂ ਹੋ ਗਿਆ ਅਤੇ ਉਸ ਨੇ ਹਾਕਰ ਸਤਨਾਮ ਸਿੰਘ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।