ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਇਕ ਪਾਸੇ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਰਹੇ ਹਨ ਤੇ ਦੂਜੇ ਪਾਸੇ ਪੰਜਾਬ ਦੇ ਕਿਸਾਨ ਕਰਜ਼ੇ ਦੀ ਭੇਂਟ ਚੜ੍ਹ ਰਹੇ ਹਨ। ਇਸੇ ਤਰ੍ਹਾਂ ਫਰੀਦਕੋਟ ਦੇ ਪਿੰਡ ਸੰਗਤਪੁਰਾ ਚ ਕਿਸਾਨ ਚੜ੍ਹਿਆ ਕਰਜ਼ ਦੀ ਬਲੀ ਚੜ੍ਹ ਗਿਆ ਹੈ। ਦਸ ਦਈਏ ਕਿ ਕਿਸਾਨ ਬਲਬੀਰ ਸਿੰਘ ਨੇ ਕਰਜ਼ ਤੋਂ ਪਰੇਸ਼ਾਨ ਹੋਕੇ ਖੁਦਕੁਸ਼ੀ ਕਰ ਲਈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਤੇ ਕਰੀਬ 10 ਲੱਖ ਦਾ ਕਰਜ਼ ਸੀ ਜਿਸ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ। ਕਿਸਾਨ ਕੋਲ ਮਹਿਜ਼ ਡੇਢ ਏਕੜ ਜਮੀਨ ਸੀ ਜਿਸ ਤੇ ਉਹ ਖੇਤੀ ਕਰਦਾ ਸੀ। ਖੈਰ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਿੱਥੇ ਕਿਸਾਨ ਨੇ ਕਰਜ਼ ਤੋਂ ਪਰੇਸ਼ਾਨ ਹੋਕੇ ਖੁਦਕੁਸ਼ੀ ਕੀਤੀ ਹੋਵੇ। ਇਸ ਤਰ੍ਹਾਂ ਦੇ ਕਈ ਮਾਮਲਾ ਸਰਕਾਰ ਦੇ ਸਾਮਹਣੇ ਆਏ ਹਨ ਪਰ ਇਹ ਸਿਲਸਿਲਾ ਥੰਮਣ ਦਾ ਨਾਂ ਨਹੀਂਂ ਲੈ ਰਿਹਾ ਹੈ।

