ਅੰਮ੍ਰਿਤਸਰ (ਬਿਊਰੋ)- ਪੰਜਾਬ ਪੁਲਿਸ (Punjab Police) ਅਤੇ ਬੀ.ਐੱਸ.ਐੱਫ. (BSF) ਵਲੋਂ ਚਲਾਏ ਸਾਂਝੇ ਆਪ੍ਰੇਸ਼ਨ (Search Opration) ਦੌਰਾਨ ਵੱਡੀ ਸਫਲਤਾ ਹੱਥ ਲੱਗੀ ਹੈ। ਇਸ ਦੌਰਾਨ ਭਾਰਤ-ਪਾਕਿਸਤਾਨ ਸਰਹੱਦ (Indo-Pakistan border) ਨੇੜਿਉਂ 40 ਕਿੱਲੋ ਹੈਰੋਇਨ (40 kg of heroin) ਬਰਾਮਦ ਕੀਤੀ ਗਈ ਹੈ। ਥਾਣਾ ਅਜਨਾਲਾ ‘ਚ ਕੀਤੀ ਪ੍ਰੈੱਸ ਕਾਨਫ਼ਰੰਸ (Press conference) ਦੌਰਾਨ ਜ਼ਿਲ੍ਹਾ ਅੰਮ੍ਰਿਤਸਰ (District Amritsar) ਦਿਹਾਤੀ ਪੁਲਿਸ (Police) ਦੇ SSP ਸ੍ਰੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਿਰਮਲ ਸਿੰਘ ਸੋਨੂੰ ਪਾਕਿਸਤਾਨ ਵਾਲੀ ਸਾਈਡ ਤੋਂ ਹੈਰੋਇਨ ਮੰਗਵਾਉਣ ਜਾ ਰਿਹਾ ਹੈ।
Read more- ਬਾਦਲ ਸਾਬ੍ਹ ਤੋਂ ਬਹੁਤ ਕੁਝ ਸਿੱਖਣ ਦਾ ਮੌਕਾ ਮਿਲਿਆ ਤੇ ਹੁਣ ਵੀ ਅਸ਼ੀਰਵਾਦ ਲੈਣ ਜਾਵਾਂਗਾ : ਅਨਿਲ ਜੋਸ਼ੀ
ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ BSF ਦੀ ਮਦਦ ਨਾਲ ਪੰਜਗਰਾਈਆਂ ਚੌਕੀ ਨੇੜਿਓਂ 40 ਕਿੱਲੋ ਹੈਰੋਇਨ, 2 ਪਲਾਸਟਿਕ ਦੇ ਪਾਈਪ ਅਤੇ 180 ਗਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਨਿਰਮਲ ਸਿੰਘ ਖ਼ਿਲਾਫ਼ ਥਾਣਾ ਰਮਦਾਸ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਹੈਰੋਇਨ ਬਰਾਮਦਗੀ ਵਾਲੀ ਜਗ੍ਹਾ ‘ਤੇ BSF ਤੇ ਪੰਜਾਬ ਪੁਲਿਸ ਵਲੋਂ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿਚ 200 ਕਰੋੜ ਰੁਪਏ ਦੱਸੀ ਜਾ ਰਹੀ ਹੈ।




