ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਤੇ ਦਿਨੀਂ ਜਲੰਧਰ ਦੇ ਵੀਵਾ ਕੌਲਾਜ ਚ ਫਾਇੰਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੇ ਪੁਲਿਸ ਨੇ ਮੁਸਤੈਦੀ ਦੇ ਨਾਲ ਕਾਰਵਾਈ ਕਰਦੇ ਹੋਏ ਇਸ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਮੁੱਖ ਮੁਲਜ਼ਮ ਤੋਂ ਇਕ 32 ਬੋਰ ਦੀ ਪਿਸਟਲ ਤੇ 4 ਜਿੰਦਾਂ ਕਾਰਤੂਸ ਵੀ ਬਰਾਮਦ ਕੀਤੇ ਹਨ। ਨਾਲ ਹੀ ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਫੜੇ ਗਏ ਮੁਲਜ਼ਮ ਦੀ ਪਹਿਚਾਣ ਰਵਿੰਦਰ ਕੁਮਾਰ ਵੱਜੋਂ ਹੋਈ ਹੈ।
https://www.facebook.com/LivingIndiaNewschannel/videos/950329381974409/
ਕਾਬਿਲੇਗੌਰ ਹੈ ਕਿ ਬੀਤੇ ਦਿਨ ਮਾਮੂਲੀ ਤਕਰਾਰ ਨੂੰ ਲੈਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ ਸੀ ਜਿਸ ਕਾਰਨ ਇਹ ਝਗੜਾ ਇਹਨਾਂ ਜਿਆਦਾ ਵਧ ਗਿਆ ਕਿ ਗੋਲੀਆਂ ਤੱਕ ਚੱਲ ਪਈਆਂ। ਜਿਸ ਕਾਰਨ ਇਸ ਫਾਇਰਿੰਗ ਚ ਇਕ ਵਿਅਕਤੀ ਜਖਮੀ ਹੋ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਦੇ ਨਾਲ ਕਾਰਵਾਈ ਕਰ ਰਹੀ ਹੈ।
