ਲਓ ਜੀ ! ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਵੀ ਕੱਟਿਆ ਗਿਆ 10 ਹਜ਼ਾਰ ਦਾ ਚਾਲਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਭਰ ‘ਚ ਨਵਾਂ ਟ੍ਰੈਫਿਕ ਨਿਯਮ ਲਾਗੂ ਕੀਤੇ ਗਏ ਹਨ ਜਿਸ ਦੇ ਚੱਲਦੇ ਪੁਲਿਸ ਵੱਲੋਂ ਸਖਤੀ ਨਾਲ ਕੰਮ ਕੀਤਾ ਜਾ ਰਿਹਾ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਭਰ ‘ਚ ਨਵਾਂ ਟ੍ਰੈਫਿਕ ਨਿਯਮ ਲਾਗੂ ਕੀਤੇ ਗਏ ਹਨ ਜਿਸ ਦੇ ਚੱਲਦੇ ਪੁਲਿਸ ਵੱਲੋਂ ਸਖਤੀ ਨਾਲ ਕੰਮ ਕੀਤਾ ਜਾ ਰਿਹਾ ਹੈ। ਪਰ ਇਸ ਨਿਯਮਾਂ ਦਾ ਭਾਰ ਹੁਣ ਇਕ ਪੰਜਾਬ ਪੁਲਿਸ ਦੇ ਮੁਲਾਜ਼ਮ ਨੂੰ ਵੀ ਢੋਹਣਾ ਪਏਗਾ। ਦਰਅਸਲ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋਈ ਸੀ ਜਿਸ ਚ ਇਕ ਪੁਲਿਸ ਮੁਲਾਜ਼ਮ ਫੋਨ ਤੇ ਗੱਲ ਕਰਦਾ ਹੋਇਆ ਮੋਬਾਇਲ ਦੀ ਵਰਤੋ ਕਰ ਰਿਹਾ ਸੀ ਜਿਸ ਤੋਂ ਬਾਅਦ ਇਹ ਵੀਡੀਓ ਸੋਸ਼ਲ ਮੀਡੀਆ ਤੇ ਅੱਗ ਦੀ ਤਰ੍ਹਾਂ ਫੈਲ ਗਈ। ਨਾਲ ਹੀ ਲੋਕਾਂ ਦਾ ਇਹ ਕਹਿਣਾ ਸੀ ਕਿ ਜੁਰਮਾਨਾ ਤੇ ਭਾਰ ਸਿਰਫ ਆਮ ਲੋਕਾਂ ਤੇ ਹੀ ਪਏਗਾ ਇਹਨਾਂ ਵਰਗੇ ਪੁਲਿਸ ਮੁਲਾਜ਼ਮਾਂ ਤੇ ਨਹੀਂ।

Challan

ਤਾਂ ਤੁਹਾਨੂੰ ਦਸ ਦਈਏ ਕਿ ਵਾਇਰਲ ਹੋ ਰਹੀ ਹੈ ਇਸ ਵੀਡੀਓ ਚ ਦਿਖ ਰਿਹਾ ਇਸ ਪੁਲਿਸ ਮੁਲਾਜ਼ਮ ਦਾ ਚੰਡੀਗੜ੍ਹ ‘ਚ 10 ਹਜ਼ਾਰ ਦਾ ਚਾਲਾਨ ਕੱਟਿਆ ਗਿਆ ਹੈ। ਕਾਬਿਲੇਗੌਰ ਹੈ ਕਿ ਉਝ ਨਵੇਂ ਨਿਯਮਾਂ ਅਨੁਸਾਰ ਵਾਹਨ ਚਲਾਉਂਦੇ ਹੋਏ ਮੋਬਾਇਲ ਦੀ ਵਰਤੋਂ ਕਰਨ ਤੇ ਕਰੀਬ 5 ਹਜ਼ਾਰ ਦਾ ਜੁਰਮਾਨਾ ਲੱਗਦਾ ਹੈ ਪਰ ਪੁਲਿਸ ਮੁਲਾਜ਼ਮਾਂ ਦੇ ਲ਼ਈ ਇਹ ਜੁਰਮਾਨਾ ਦੋਗੁਣਾ ਹੋਕੇ ਲੱਗ ਰਿਹਾ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ  ਜਿੱਥੇ ਆਮ ਲੋਕਾਂ ਨੂੰ ਟ੍ਰੈਫਿਕ ਦੇ ਨਿਯਮਾਂ ਦੀ ਸਾਵਧਾਨੀ ਵਰਤਣ ਦੀ ਲੋੜ ਹੈ ਉੱਥੇ ਹੀ ਹੁਣ ਪੁਲਿਸ ਮੁਲਾਜ਼ਮਾਂ ਨੂੰ ਵੀ ਇਹਨਾਂ ਨਿਯਮਾਂ ਨੂੰ ਧਿਆਨ ਚ ਰੱਖਣ ਦੀ ਲੋੜ ਹੈ।

Leave a Reply

Your email address will not be published. Required fields are marked *