ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਚ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਹਨਾਂ ਨੇ 8 ਕੁਇੰਟਲ ਚੂਰਾ ਪੋਸਤ ਬਰਾਮਦ ਕੀਤਾ।
ਮਿਲੀ ਜਾਣਕਾਰੀ ਦੇ ਅਨੁਸਾਰ ਟਰੱਕ ਚ ਭਰ ਕੇ ਚੂਰਾ ਪੋਸਤ ਦੀ ਬੋਰੀਆਂ ਲਿਜਾਇਆ ਜਾ ਰਿਹਾ ਸੀ। ਪੁਲਿਸ ਨੇ ਨਾਕੇ ਦੌਰਾਨ ਚੂਰਾ ਪੋਸਤ ਵਾਲੇ ਟਰੱਕ ਨੂੰ ਕਬਜੇ ‘ਚ ਲੈ ਲਿਆ।
ਉੱਥੇ ਹੀ ਪੁਲਿਸ ਨੇ ਦੱਸਿਆ ਕਿ ਉਹਨਾਂ ਨੇ ਟਰੱਕ ਚੋਂ 30 ਬੋਰਿਆਂ ਚੂਰਾ ਪੋਸਤ ਦੀ ਬਰਾਮਦ ਕੀਤੀਆਂ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ।


