ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ਤੇ ਆਪਣਾ ਸ਼ਿਕੰਜਾ ਕਸ ਰਹੀ ਹੈ। ਇਸ ਤਰ੍ਹਾਂ ਦਾ ਇਕ ਹੋਰ ਮਾਮਲਾ ਦੇਖਣ ਨੂੰ ਮਿਲਿਆ। ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਪੁਲਿਸ ਤੇ ਉਤਰ ਪ੍ਰਦੇਸ਼ ਪੁਲਿਸ ਨੇ ਮਿਲ ਕੇ ਗੈਂਗਸਟਰ ਕਰਨ ਮਸਤੀ ਦਾ ਐਨਕਾਉਂਟਰ ਕਰ ਦਿੱਤਾ।
ਸੂਤਰਾਂ ਤੋ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਇਹ ਕੌਂਸਲਰ ਗੁਰਦੀਪ ਪਹਿਲਵਾਨ ਦੀ ਹੱਤਿਆ ਦੇ ਮਾਮਲੇ ਤੇ ਕਈ ਲੁੱਟਖੋਹ ਦੀਆਂ ਵਾਰਦਾਤਾਂ ਤੇ ਲੋੜੀਂਦਾ ਸੀ। ਸੂਤਰਾਂ ਤੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਵਿੱਚ ਸਭ ਤੋਂ ਵੱਡੀ ਸੋਨੇ ਦੀ ਲੁੱਟ ਦਾ ਮਾਸਟਰ ਮਾਈਡ ਵੀ ਸੀ। ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਗੈਂਗਸਟਰ ਕਰਨ ਮਸਤੀ ਜੇਲ ਵਿੱਚ ਬੰਦ ਜੱਗੂ ਭਗਵਾਨਪੁਰੀਆ ਦੇ ਇਸ਼ਾਰੇ ਤੇ ਵੀ ਕੰਮ ਕਰਦਾ ਸੀ। ਫਿਲਹਾਲ ਇਸਦੇ ਐਨਕਾਊਂਟਰ ਤੋਂ ਬਾਅਦ ਪੁਲਿਸ ਨੂੰ ਬਹੁਤ ਵੱਡੀ ਸਫਤਲਾ ਹਾਸਿਲ ਹੋਈ ਹੈ।

