ਬਠਿੰਡਾ ‘ਚ ਪੁੁਲਿਸ ਮੁਲਾਜ਼ਮ ਨੇ ਨੌਜਵਾਨ ਨੂੰ ਥੱਪੜ ਮਾਰ ਕੇ ਝਾੜਿਆ ਵਰਦੀ ਦਾ ਰੌਬ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬਾਈ ਪੁਲਿਸ ਕਿਸੇ ਨਾ ਕਿਸੇ ਕਾਰਨਾਮੇ ਦੇ ਕਾਰਨ ਵਿਵਾਦਾਂ ਚ ਬਣੀ ਰਹਿੰਦੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਕਾਰਨਾਮਾ ਸਾਹਮਣੇ ਆਇਆ ਹੈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬਾਈ ਪੁਲਿਸ ਕਿਸੇ ਨਾ ਕਿਸੇ ਕਾਰਨਾਮੇ ਦੇ ਕਾਰਨ ਵਿਵਾਦਾਂ ਚ ਬਣੀ ਰਹਿੰਦੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਕਾਰਨਾਮਾ ਸਾਹਮਣੇ ਆਇਆ ਹੈ ਜਿਸ ‘ਚ ਪੁਲਿਸ ਵਾਲਿਆਂ ਨੇ ਇਕ ਨੌਜਵਾਨ ਤੇ ਆਪਣੀ ਗੁੰਡਾਗਰਦੀ ਦਿਖਾਈ ਹੈ। ਦਸ ਦਈਏ ਕਿ ਬਠਿੰਡਾ ‘ਚ ਪੁਲਿਸ ਨੇ ਇਕ ਨੌਜਵਾਨ ਨੂੰ ਥੱਪੜ ਜੜ੍ਹ ਦਿੱਤਾ।

Punjab Police  ਇਸ ਮਾਮਲੇ ਦਾ ਵੀਡੀਓ ਸੋਸ਼ਲ ਮੀਡੀਆ ਤੇ ਖੁਬ ਵਾਇਰਲ ਵੀ ਹੋ ਰਿਹਾ ਹੈ। ਦਸ ਦਈਏ ਕਿ ਪੁਲਿਸ ਮੁਲਾਜ਼ਮ ਨੇ ਇਕ ਨੌਜਵਾਨ ਨੂੰ ਰੋਕਿਆ ਜਿਸ ਤੋਂ ਬਾਅਦ ਪਹਿਲਾ ਪੁਲਿਸ ਮੁਲਾਜ਼ਮ ਨੇ ਨੌਜਵਾਨ ਤੋਂ ਲਾਈਸੈਂਸ ਮੰਗਿਆ ਇਸ ਤੋਂ ਬਾਅਦ ਉਹਨਾਂ ਨੇ ਨੌਜਵਾਨ ਦੇ ਥੱਪੜ ਜੜ੍ਹ ਦਿੱਤਾ।

Punjab Police

ਇਹਨਾਂ ਹੀ ਨਹੀਂ ਕੋਲ ਖੜੇ ਦੂਜੇ ਪੁਲਿਸ ਮੁਲਾਜ਼ਮ ਨੇ ਨੌਜਵਾਨ ਦੀ ਕਾਰ ਦੀ ਚਾਬੀ ਕੱਢ ਲਈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਨਰੇਸ਼ ਕੁਮਾਰ ਆਪਣੇ ਪਰਿਵਾਰ ਦੇ ਨਾਲ ਕਿਤੇ ਜਾ ਰਿਹਾ ਸੀ ਪਰ ਰਸਤੇ ‘ਚ ਪੁਲਿਸ ਵੱਲੋਂ ਇਸ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਫਿਲਹਾਲ ਇਸ ਮਾਮਲੇ ਦੀ  ਜਾਂਚ DSP ਦਿਹਾਤੀ ਕਰ ਰਹੇ ਹਨ। ਉਹਨਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਰਿਪੋਰਟ ਦੋ ਦਿਨਾਂ ਦੇ ਅੰਦਰ ਸੌਂਪੀ ਜਾਵੇਗੀ।

Leave a Reply

Your email address will not be published. Required fields are marked *