ਕੈਨੇਡਾ ਬੈਠੇ ਗੋਲਡੀ ਬਰਾੜ ‘ਤੇ ਐਕਸ਼ਨ ਦੀ ਤਿਆਰੀ ‘ਚ ਪੰਜਾਬ ਪੁਲਿਸ 

ਚੰਡੀਗੜ੍ਹ- ਸਿੱਧੂ ਮੂਸੇਵਾਲਾ ਦੇ ਮਾਮਲੇ ‘ਚ ਗੈਂਗਸਟਰਾਂ ਦੇ ਤਾਰ ਕੈਨੇਡਾ ਨਾਲ ਜੁੜੇ ਹਨ। ਜਿੱਥੋਂ ਗੋਲਡੀ ਬਰਾੜ ਜੋ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਹੈ, ਵਲੋਂ…

ਚੰਡੀਗੜ੍ਹ- ਸਿੱਧੂ ਮੂਸੇਵਾਲਾ ਦੇ ਮਾਮਲੇ ‘ਚ ਗੈਂਗਸਟਰਾਂ ਦੇ ਤਾਰ ਕੈਨੇਡਾ ਨਾਲ ਜੁੜੇ ਹਨ। ਜਿੱਥੋਂ ਗੋਲਡੀ ਬਰਾੜ ਜੋ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਹੈ, ਵਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ। ਉਸ ਵਲੋਂ ਇਕ ਪੋਸਟ ਪਾ ਕੇ ਇਸ ਵਾਰਦਾਤ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਲਈ ਸੀ। ਜਿਸ ਨੂੰ ਫੜਣ ਲਈ ਪੰਜਾਬ ਪੁਲਿਸ ਵਲੋਂ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਅਤੇ ਹੁਣ ਉਸ ਦੀ ਪੈੜ ਨੱਪਣ ਲਈ ਪੁਲਿਸ ਵਲੋਂ ਵੀ ਤਿਆਰੀ ਖਿੱਚੀ ਜਾ ਰਹੀ ਹੈ।
ਇਸ ਮਾਮਲੇ ਵਿਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਸੂਬੇ ਦੀ ਪੁਲਿਸ ਕੈਨੇਡਾ ਸਥਿਤ ਗੋਲਡੀ ਬਰਾੜ ਦੀ ਹਵਾਲਗੀ ਲਈ ਯਤਨ ਕਰ ਰਹੀ ਹੈ। ਬਰਾੜ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਅੰਮ੍ਰਿਤਸਰ ਵਿੱਚ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰਾਂ ਕੋਲੋਂ ਬਰਾਮਦ ਹੋਈ ਇਹ ਉਹੀ ਏਕੇ-47 ਰਾਈਫਲ ਹੈ, ਜੋ ਗਾਇਕ ਦੀ ਹੱਤਿਆ ਵਿੱਚ ਵਰਤੀ ਗਈ ਸੀ। ਇਸ ਤੋਂ ਪਹਿਲਾਂ ਵੀ ਦਿੱਲੀ ਪੁਲਿਸ ਵਲੋਂ ਸ਼ਾਰਪ ਸ਼ੂਟਰਾਂ ਨੂੰ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਕੋਲੋਂ ਪੰਜਾਬ ਪੁਲਿਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਹੋਰ ਮਾਮਲਿਆਂ ਦੇ ਤਾਰ ਵੀ ਇਨ੍ਹਾਂ ਗੈਂਗਸਟਰਾਂ ਨਾਲ ਜੁੜੇ ਹਨ ਜਿਨ੍ਹਾਂ ਨੂੰ ਹੱਲ ਕਰਨ ਲਈ ਪੰਜਾਬ ਪੁਲਿਸ ਵਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। 

Leave a Reply

Your email address will not be published. Required fields are marked *