ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਲਗਾਤਾਰ ਨਸ਼ੇ ਤੇ ਨਸ਼ੇ ਤਸਕਰਾਂ ਦੇ ਖਿਲਾਫ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸੇ ਮੁਹਿੰਮ ਦੇ ਚੱਲਦੇ ਮੋਗਾ ਚ ਪੰਜਾਬ ਪੁਲਿਸ ਨੇ ਸ਼ੱਕੀ ਘਰਾਂ ਚ ਛਾਪੇਮਾਰੀ ਕੀਤੀ।
ਦੱਸਿਆ ਜਾ ਰਿਹਾ ਹੈ ਕਿ ਇੰਦਰਾਂ ਕਲੋਨੀ ‘ਚ ਨਸ਼ਾ ਤਸਕਰਾਂ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ।
ਉੱਥੇ ਹੀ ਤੁਹਾਨੂੰ ਦਸ ਦਈਏ ਕਿ ਪੰਜਾਬ ਚ ਨਸ਼ੇ ਦੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਗਈ ਜਿਸਦੇ ਚੱਲਦੇ ਸੂਬਾਈ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਨਾਲ ਹੀ ਲਿਵਿੰਗ ਇੰਡੀਆ ਨਿਊਜ਼ ਵੱਲੋਂ ਨਸ਼ੇ ਦੇ ਖਿਲਾਫ ਆਪਰੇਸ਼ਨ ਉੱਡਦਾ ਪੰਜਾਬ ਚਲਾਇਆ ਸੀ।


