ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ਚ ਪੁਲਿਸ ਨੇ ਕਾਫੀ ਮੁਸਤੈਦੀ ਦੇ ਨਾਲ 4 ਦਹਿਸ਼ਤਗਰਦਾਂ ਨੂੰ ਕਾਬੂ ਕਰਨ ਚ ਸਫਲਤਾ ਹਾਸਿਲ ਕੀਤਾ ਹੈ। ਦਸ ਦਈਏ ਕਿ ਗ੍ਰਿਫਤਾਰ ਕੀਤੇ ਗਏ ਇਹਨਾਂ ਦਹਿਸ਼ਤਗਰਦਾਂ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਕਾਬਿਲੇਗੌਰ ਹੈ ਕਿ ਗ੍ਰਿਫਤਾਰ ਕੀਤੇ ਗਏ ਦਹਿਸ਼ਤਗਰਦਾਂ ਵੱਲੋਂ ਪੰਜਾਬ ਚ ਕਿਸੇ ਵੱਡੇ ਹਮਲੇ ਦੀ ਸਾਜਿਸ਼ ਕਰ ਰਹੇ ਸੀ।
ਗ੍ਰਿਫਤਾਰ ਕੀਤੇ ਗਏ ਦਹਿਸ਼ਤਗਰਦ ਪਾਕਿਸਤਾਨ ਤੇ ਜਰਮਨੀ ਨਾਲ ਸਬੰਧਿਤ ਦੱਸੇ ਜਾ ਰਹੇ ਹਨ। ਪੁਲਿਸ ਨੇ ਇਹਨਾਂ ਗ੍ਰਿਫਤਾਰ ਕੀਤੇ ਗਏ ਦਹਿਸ਼ਤਗਰਦਾਂ ਦੇ ਨਾਂ ਬਲਵੰਤ ਸਿੰਘ ਬਲਬੀਰ ਸਿੰਘ, ਹਰਭਜਨ ਸਿੰਘ ਤੇ ਅਕਾਸ਼ਦੀਪ ਸਿੰਘ ਦੱਸੇ ਹਨ।
ਉੱਥੇ ਹੀ ਇਸ ਮਾਮਲੇ ਤੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ NIA ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਜਿਕਰ-ਏ-ਖਾਸ ਹੈ ਕਿ ਪੰਜਾਬ ਪੁਲਿਸ ਨੇ ਇਹਨਾਂ ਦਹਿਸ਼ਤਗਰਦਾਂ ਨੂੰ ਕਈ ਮਾਰੂ ਹਥਿਆਰਾਂ ਦੇ ਨਾਲ ਗ੍ਰਿਫਤਾਰ ਕੀਤਾ।

