ਗੈਂਗਸਟਰਵਾਦ ‘ਤੇ ਪੰਜਾਬ ਪੁਲਿਸ ਦਾ ਵੱਡਾ ਹਮਲਾ: ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ 48 ਘੰਟਿਆਂ ‘ਚ 2500 ਸ਼ੱਕੀ ਕਾਬੂ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ।…

punjab government

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ ਦੂਜੇ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਡੀ ਕਾਰਵਾਈ ਕਰਦਿਆਂ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ 1186 ਹੋਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪਿਛਲੇ 48 ਘੰਟਿਆਂ ਦੌਰਾਨ ਪੁਲਿਸ ਵੱਲੋਂ ਕਾਬੂ ਕੀਤੇ ਗਏ ਸ਼ੱਕੀਆਂ ਦੀ ਕੁੱਲ ਗਿਣਤੀ ਹੁਣ 2500 ਤੱਕ ਪਹੁੰਚ ਗਈ ਹੈ।

12,000 ਪੁਲਿਸ ਕਰਮੀਆਂ ਦੀਆਂ 2,000 ਟੀਮਾਂ ਮੈਦਾਨ ਵਿੱਚ

ਇਸ ਵਿਸ਼ਾਲ ਆਪਰੇਸ਼ਨ ਨੂੰ ਸਫ਼ਲ ਬਣਾਉਣ ਲਈ ਪੰਜਾਬ ਪੁਲਿਸ ਦੇ ਲਗਭਗ 12,000 ਜਵਾਨ ਦਿਨ-ਰਾਤ ਮੈਦਾਨ ਵਿੱਚ ਡਟੇ ਹੋਏ ਹਨ। ਪੂਰੇ ਸੂਬੇ ਵਿੱਚ 2,000 ਤੋਂ ਵੱਧ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਗੈਂਗਸਟਰਾਂ ਦੇ ਮਦਦਗਾਰਾਂ, ਉਹਨਾਂ ਨੂੰ ਪਨਾਹ ਦੇਣ ਵਾਲਿਆਂ ਅਤੇ ਸ਼ੱਕੀ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਗੈਂਗਸਟਰਾਂ ਦੇ ਈਕੋਸਿਸਟਮਨੂੰ ਤਬਾਹ ਕਰਨਾ ਹੈ ਮੁੱਖ ਨਿਸ਼ਾਨਾ

ਮਾਨ ਸਰਕਾਰ ਦੀ ਇਸ ਮੁਹਿੰਮ ਦਾ ਉਦੇਸ਼ ਸਿਰਫ਼ ਗੈਂਗਸਟਰਾਂ ਨੂੰ ਫੜਨਾ ਹੀ ਨਹੀਂ, ਸਗੋਂ ਉਹਨਾਂ ਦੇ ਪੂਰੇ ‘ਈਕੋਸਿਸਟਮ’ ਨੂੰ ਢਹਿ-ਢੇਰੀ ਕਰਨਾ ਹੈ। ਪੁਲਿਸ ਦੀ ਨਜ਼ਰ ਮੁੱਖ ਤੌਰ ‘ਤੇ ਇਹਨਾਂ ਨੁਕਤਿਆਂ ‘ਤੇ ਹੈ, ਜਿਹਨਾਂ ਵਿੱਚੋਂ ਪਹਿਲੇ ਨੰਬਰ ਉੱਤੇ ਆਉਂਦਾ ਹੈ। ਗੈਂਗਸਟਰਾਂ ਨੂੰ ਪੈਸਾ ਅਤੇ ਰਹਿਣ-ਸਹਿਣ ਦੀ ਸਹੂਲਤ ਕਿੱਥੋਂ ਮਿਲ ਰਹੀ ਹੈ। ਹਥਿਆਰਾਂ ਦੀ ਸਪਲਾਈ ਕਿੱਥੋ ਹੋ ਰਹੀ ਹੈ, ਨਾਜਾਇਜ਼ ਅਸਲ਼ਾ ਮੁਹੱਈਆ ਕਰਵਾਉਣ ਵਾਲੇ ਨੈੱਟਵਰਕ ਨੂੰ ਤੋੜਨਾ। ਜੇਲ੍ਹਾਂ ਜਾਂ ਬਾਹਰੋਂ ਗੈਂਗਸਟਰਾਂ ਵੱਲੋਂ ਵਰਤੇ ਜਾ ਰਹੇ ਸੰਪਰਕ ਸਾਧਨਾਂ ਨੂੰ ਨਸ਼ਟ ਕਰਨਾ।

 ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼

ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੀ ਧਰਤੀ ‘ਤੇ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ। ਸਰਕਾਰ ਦਾ ਮੰਨਣਾ ਹੈ ਕਿ ਗੈਂਗਸਟਰਾਂ ਦੇ ਮਦਦਗਾਰਾਂ ਅਤੇ ਉਹਨਾਂ ਨੂੰ ਫੰਡ ਮੁਹੱਈਆ ਕਰਵਾਉਣ ਵਾਲਿਆਂ ‘ਤੇ ਸ਼ਿਕੰਜਾ ਕੱਸਣ ਨਾਲ ਅਪਰਾਧਿਕ ਨੈੱਟਵਰਕ ਦੀ ਕਮਰ ਟੁੱਟ ਜਾਵੇਗੀ। ਪੁਲਿਸ ਅਧਿਕਾਰੀਆਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਇਹ ਮੁਹਿੰਮ ਹੋਰ ਵੀ ਸਖ਼ਤ ਕੀਤੀ ਜਾਵੇਗੀ ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਅਪਰਾਧ ਮੁਕਤ ਬਣਾਇਆ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : 

China Dor : ਕੰਮ ਤੋਂ ਘਰ ਪਰਤ ਰਹੇ ਨੌਜਵਾਨ ਦਾ ਵੱਢਿਆ ਗਲਾ ਤੇ ਮੋਢਾ, ਹਾਲਤ ਗੰਭੀਰ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *