ਨਵੀਂ ਐਕਸਾਈਜ਼ ਪਾਲਿਸੀ ਨਾਲ ਪੰਜਾਬ ਦਾ ਮਾਲੀਆ 45% ਵਧਿਆ: ਹਰਪਾਲ ਚੀਮਾ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਨਵੀਂ ਐਕਸਾਈਜ਼ ਪਾਲਿਸੀ ਨਾਲ਼ ਪੰਜਾਬ ਦੇ ਮਾਲੀਏ ਵਿੱਚ ਲਗਪਗ 45% ਦਾ ਵਾਧਾ…

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਨਵੀਂ ਐਕਸਾਈਜ਼ ਪਾਲਿਸੀ ਨਾਲ਼ ਪੰਜਾਬ ਦੇ ਮਾਲੀਏ ਵਿੱਚ ਲਗਪਗ 45% ਦਾ ਵਾਧਾ ਹੋਇਆ ਹੈ। ਵਿੱਤ ਮੰਤਰੀ ਦਾ ਕਹਿਣਾ ਹੈ ਕਿ ਵਿੱਤੀ ਸਾਲ 2022-23 ਦੌਰਾਨ 9000 ਕਰੋੜ ਦਾ ਮਾਲੀਆ ਪੰਜਾਬ ਦੇ ਖਜ਼ਾਨੇ ‘ਚ ਪਹੁੰਚਿਆ ਹੈ। 

ਨਵੀਂ ਐਕਸਾਈਜ਼ ਪਾਲਿਸੀ ਨਾਲ 45 ਫੀਸਦੀ ਵਾਧਾ 

ਵਿੱਤ ਮੰਤਰੀ ਦਾ ਕਹਿਣਾ ਹੈ ਕਿ ਅਸੀਂ ਸ਼ਰਾਬ ਮਾਫ਼ੀਆ ਨੂੰ ਖਤਮ ਕਰਨ ਵੱਲ ਲਗਾਤਾਰ ਕਦਮ ਵਧਾ ਰਹੇ ਹਾਂ। ਇਸੇ ਲੜੀ ਤਹਿਤ 6317 FIR ਦਰਜ ਕੀਤੀਆਂ ਗਈਆਂ, 6114 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਵਿੱਤ ਮੰਤਰੀ ਨੇ ਇਸ ਨੂੰ ਲੈ ਕੇ ਟਵੀਟ ਕੀਤਾ ਹੈ। 

 

ਵਿੱਤ ਮੰਤਰੀ ਨੇ ਪੰਜਾਬ ਸਰਕਾਰ ਦਾ ਇਕ ਸਾਲ ਪੁਰਾਣਾ ਹੋਣ ਉੱਤੇ ਸਰਕਾਰ ਦੀਆਂ ਪ੍ਰਾਪਤੀਆਂ ਦੱਸੀਆ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਮਹੱਲਾ ਕਲੀਨਿਕ ਤੋਂ ਆਮ ਆਦਮੀ ਇਲਾਜ ਇਲਾਜ ਕਰਵਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟ ਵਿਅਕਤੀਆਂ ਉੱਤੇ ਵੀ ਕਾਰਵਾਈ ਕੀਤੀ ਹੈ।

Leave a Reply

Your email address will not be published. Required fields are marked *