ਰੋਡਵੇਜ਼ ਦਾ ਜਾਰੀ ਰਹੇਗਾ ਚੱਕਾ ਜਾਮ, ਸਰਕਾਰ ਨਾਲ ਗੱਲਬਾਤ ਰਹੀ ਬੇਸਿੱਟਾ

ਚੰਡੀਗੜ੍ਹ: ਪੰਜਾਬ ‘ਚ 2000 ਸਰਕਾਰੀ ਬੱਸਾਂ ਦਾ ਚੱਕਾ ਜਾਮ ਤੀਜੇ ਦਿਨ ਵੀ ਜਾਰੀ ਰਹੇਗਾ। ਹਾਲਾਂਕਿ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਕੰਟਰੈਕਟ ਵਰਕਰਜ਼ ਯੂਨੀਅਨ ਨੂੰ ਗੱਲਬਾਤ…

ਚੰਡੀਗੜ੍ਹ: ਪੰਜਾਬ ‘ਚ 2000 ਸਰਕਾਰੀ ਬੱਸਾਂ ਦਾ ਚੱਕਾ ਜਾਮ ਤੀਜੇ ਦਿਨ ਵੀ ਜਾਰੀ ਰਹੇਗਾ। ਹਾਲਾਂਕਿ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਕੰਟਰੈਕਟ ਵਰਕਰਜ਼ ਯੂਨੀਅਨ ਨੂੰ ਗੱਲਬਾਤ ਲਈ ਸੱਦਾ ਦਿੱਤਾ ਸੀ। ਇਸ ਲਈ ਬੁੱਧਵਾਰ ਨੂੰ ਦੁਪਹਿਰ ਬਾਅਦ ਚੰਡੀਗੜ੍ਹ ‘ਚ ਮੀਟਿੰਗ ਹੋਈ ਪਰ ਜਾਣਕਾਰੀ ਮੁਤਾਬਕ ਇਹ ਮੀਟਿੰਗ ਬੇਸਿੱਟਾ ਰਹੀ ਹੈ ਤੇ ਇਸ ਤੋਂ ਬਾਅਦ ਪੰਜਾਬ ਵਿਚ ਚੱਕਾ ਜਾਮ ਜਾਰੀ ਰੱਖਣ ਦਾ ਫੈਸਲਾ ਲਿਆ ਗਿਆ ਹੈ।

ਪੜੋ ਹੋਰ ਖਬਰਾਂ: Married ਹੋਣ ਦੇ ਬਾਵਜੂਦ ਕਿਸੇ ਹੋਰ ਨਾਲ ਰਿਸ਼ਤਾ ਰੱਖਣ ‘ਤੇ ਹਾਈਕੋਰਟ ਦਾ ਵੱਡਾ ਫੈਸਲਾ

ਇਸ ਦੌਰਾਨ ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹੜਤਾਲ ਉਦੋਂ ਤਕ ਜਾਰੀ ਰਹੇਗੀ, ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਹਾਲਾਂਕਿ ਜਿਨ੍ਹਾਂ ਨੂੰ ਜ਼ਰੂਰੀ ਯਾਤਰਾ ਕਰਨੀ ਹੈ, ਉਹ ਬੱਸ ਸਟੈਂਡ ਆ ਕੇ ਪ੍ਰਾਈਵੇਟ ਬੱਸਾਂ ‘ਚ ਸਫ਼ਰ ਕਰ ਸਕਦੇ ਹਨ। ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਮੁਖੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ ਵੀ ਉਨ੍ਹਾਂ ਨਾਲ ਧੋਖਾ ਕੀਤਾ ਸੀ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨਾਲ ਪਹਿਲਾਂ ਵੀ ਮੀਟਿੰਗ ਹੋ ਚੁੱਕੀ ਹੈ। ਅਧਿਕਾਰੀ ਸਮਾਂ ਲੈ ਲੈਂਦੇ ਹਨ ਤੇ ਮੁੜ ਕੇ ਗੱਲ ਨਹੀਂ ਸੁਣਦੇ। ਇਸ ਲਈ ਹੁਣ ਇਹ ਅਣਮਿੱਥੇ ਸਮੇਂ ਲਈ ਚੱਕਾ ਜਾਮ ਜਾਰੀ ਰਹੇਗਾ, ਜਦੋਂ ਤਕ ਸਰਕਾਰ ਕੋਈ ਠੋਸ ਫ਼ੈਸਲਾ ਨਹੀਂ ਲੈਂਦੀ।

ਪੰਜਾਬ ‘ਚ ਇਸ ਸਮੇਂ ਪਨਬੱਸ, ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ 8000 ਮੁਲਾਜ਼ਮ ਹੜਤਾਲ ‘ਤੇ ਹਨ। ਇਹ ਸਾਰੇ ਠੇਕਾ ਮੁਲਾਜ਼ਮ ਹਨ। ਪੰਜਾਬ ‘ਚ ਟਰਾਂਸਪੋਰਟ ਵਿਭਾਗ ਕੋਲ ਪੀਆਰਟੀਸੀ ਦੀਆਂ ਲਗਭਗ 1100 ਬੱਸਾਂ, ਪੰਜਾਬ ਰੋਡਵੇਜ਼ ਦੀਆਂ 450 ਅਤੇ ਪਨਬੱਸ ਦੀਆਂ ਲਗਭਗ 1200 ਬੱਸਾਂ ਹਨ। ਇਨ੍ਹਾਂ ਵਿੱਚੋਂ ਕੁਝ ਬੱਸਾਂ ਸਰਕਾਰੀ ਡਰਾਈਵਰਾਂ ਅਤੇ ਕੰਡਕਟਰਾਂ ਦੁਆਰਾ ਚਲਾਈਆਂ ਜਾਂਦੀਆਂ ਹਨ।

ਪੜੋ ਹੋਰ ਖਬਰਾਂ: ਭਾਜਪਾ ਵਲੋਂ ਗਜੇਂਦਰ ਸ਼ੇਖਾਵਤ ਨੂੰ ਐਲਾਨਿਆ ਗਿਆ ਪੰਜਾਬ ਚੋਣ ਇੰਚਾਰਜ

ਇਸ ਤੋਂ ਇਲਾਵਾ ਪੰਜਾਬ ‘ਚ ਰੋਡਵੇਜ਼ ਦੇ 18 ਅਤੇ ਪੀਆਰਟੀਸੀ ਦੇ 9 ਡਿਪੂਆਂ ਦੇ ਸਾਰੇ ਕੰਟਰੈਕਟ ਕਾਮੇ ਹੜਤਾਲ ‘ਚ ਸ਼ਾਮਲ ਹਨ। ਠੇਕਾ ਮੁਲਾਜ਼ਮਾਂ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਸਿਸਵਾਂ ਫ਼ਾਰਮ ਹਾਊਸ ਜਾਣਗੇ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਘਿਰਾਓ ਕਰਨਗੇ। ਇਸ ਤੋਂ ਬਾਅਦ ਸਰਕਾਰ ਨਾਲ ਗੱਲਬਾਤ ਦਾ ਸੱਦਾ ਆ ਗਿਆ।

ਠੇਕਾ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ
ਸਰਕਾਰ ਸਾਰੇ ਕੱਚੇ ਕਰਮਚਾਰੀਆਂ ਨੂੰ ਨੌਕਰੀ ‘ਤੇ ਰੈਗੂਲਰ ਕਰੇ। ਮਾਮੂਲੀ ਮਾਮਲਿਆਂ ‘ਚ ਬਰਖਾਸਤ ਕਰਮਚਾਰੀਆਂ ਨੂੰ ਬਹਾਲ ਕੀਤਾ ਜਾਵੇ। 10 ਹਜ਼ਾਰ ਸਰਕਾਰੀ ਬੱਸਾਂ ਦਾ ਨਵਾਂ ਫ਼ਲੀਟ ਲਿਆਂਦਾ ਜਾਵੇ ਤਾਂ ਜੋ ਔਰਤਾਂ ਲਈ ਮੁਫ਼ਤ ਯਾਤਰਾ ਸਮੇਤ ਸੂਬੇ ਭਰ ‘ਚ ਲੋਕਾਂ ਨੂੰ ਆਸਾਨੀ ਨਾਲ ਬੱਸਾਂ ਦੀ ਸਹੂਲਤ ਮਿਲ ਸਕੇ। ਸਰਕਾਰ ਟਰਾਂਸਪੋਰਟ ਮਾਫੀਆ ‘ਤੇ ਕਾਰਵਾਈ ਕਰੇ ਤਾਂ ਜੋ ਸਰਕਾਰੀ ਬੱਸਾਂ ਦੀ ਆਮਦਨ ਵਧੇ ਅਤੇ ਸਰਕਾਰ ਨੂੰ ਮੁਨਾਫ਼ਾ ਹੋਵੇ।

Leave a Reply

Your email address will not be published. Required fields are marked *