ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪਿਛਲੇ ਕਾਫੀ ਦਿਨਾਂ ਤੋਂ ਮੀਂਹ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਹੋ ਰਹੀ ਹੈ। ਇਸਦੇ ਚੱਲਦੇ ਮਾਨਸਾ ‘ਚ ਡੀਸੀ ਵੱਲੋਂ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਭਾਰੀ ਮੀਂਹ ਦੇ ਕਾਰਨ ਜਿਲ੍ਹੇ ਦੇ ਕਈ ਸਕੂਲਾਂ ‘ਚ ਪਾਣੀ ਭਰ ਗਿਆ ਹੈ ਜਿਸ ਕਾਰਨ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨਾਲ ਹੀ ਵਿਦਿਆਰਥੀਆਂ ਦੀ ਸਿਹਤ ਦਾ ਵੀ ਧਿਆਨ ਰੱਖਦੇ ਹੋਏ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਵੀ ਬਦਲਾਅ ਕੀਤਾ ਗਿਆ ਹੈ। ਦਸ ਦਈਏ ਕਿ ਪੰਜਾਬ ਸਰਕਾਰ ਨੇ ਨਿਰਦੇਸ਼ ਜਾਰੀ ਕਰਦੇ ਹੋਏ ਸਕੂਲਾਂ ਦਾ ਸਮਾਂ 8 ਵਜੇ ਤੋਂ ਦੁਪਹਿਰ ਦੇ 2 ਵਜੇ ਤੱਕ ਦਾ ਕੀਤਾ ਹੈ।


