ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਤੇ ਅੱਠਵੀਂ ਜਮਾਤ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਨੂੰ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਨਾਲ ਹੀ ਇਸ ਫੈਸਲੇ ਅਨੁਸਾਰ ਇਹ ਪ੍ਰੀਖਿਆ ਵਿਦਿਅਕ ਸੈਸ਼ਨ ਦੇ ਅਖੀਰ ਵਿੱਚ ਲਈ ਜਾਵੇਗੀ। ਦੱਸਣਯੋਗ ਗੱਲ ਹੈ ਕਿ ਇਸ ਸੰਬੰਧੀ ਬੋਰਡ ਨੇ ਇਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਦਸ ਦਈਏ ਕਿ ਸਾਲ 2009 ਚ ਸਿੱਖਿਆ ਦਾ ਅਧਿਕਾਰ ਕਾਨੂੰਨ ਤਹਿਤ ਪੂਰੇ ਦੇਸ਼ ਚ ਅੱਠਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਬੰਦ ਕਰ ਦਿੱਤੀਆਂ ਗਈਆਂ ਸੀ। ਨਾਲ ਹੀ ਅੱਠਵੀ ਤੱਕ ਦੇ ਵਿਦਿਆਰਥੀਆਂ ਨੂੰ ਫੇਲ ਕਰਨ ਦਾ ਵੀ ਅਧਿਕਾਰ ਕਿਸੇ ਕੋਲ ਨਹੀਂ ਸੀ। ਇਸ ਫੈਸਲੇ ਦੇ ਕਾਰਨ ਸਿੱਖਿਆ ਦੇ ਪੱਧਰ ਚ ਕਾਫੀ ਗਿਰਾਵਟ ਦੇਖਣ ਨੂੰ ਮਿਲੀ ਜਿਸ ਕਾਰਨ ਸਿੱਖਿਆ ਵਿਭਾਗ ਵੱਲੋਂ ਮੁੜ ਤੋਂ ਪ੍ਰੀਖਿਆ ਲੈਣ ਦਾ ਫੈਸਲਾ ਲਿਆ ਗਿਆ।

