100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਨੇ ਰਚਿਆ ਨਵਾਂ ਇਤਿਹਾਸ, ਕੁੱਲ ਗਿਣਤੀ 1,090 ਹੋਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਗਾ; 25 ਜੁਲਾਈ : ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ਲੋਕਾਂ ਨੂੰ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਦੇ ਸਿਹਤ ਖੇਤਰ ਵਿੱਚ ਨਵਾਂ…

The Bhagwant Mann Government on Saturday scripted a new chapter in Punjab’s healthcare sector by dedicating

ਮੋਗਾ; 25 ਜੁਲਾਈ : ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ਲੋਕਾਂ ਨੂੰ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਦੇ ਸਿਹਤ ਖੇਤਰ ਵਿੱਚ ਨਵਾਂ ਇਤਿਹਾਸ ਰਚਿਆ ਹੈ। ਇਸ ਨਾਲ ਸੂਬੇ ਭਰ ਵਿੱਚ ਚੱਲ ਰਹੇ ਕਲੀਨਿਕਾਂ ਦੀ ਕੁੱਲ ਗਿਣਤੀ 1,090 ਹੋ ਗਈ ਹੈ। ਸਰਕਾਰ ਦੀ ਚੱਲ ਰਹੀ ‘ਸਿਹਤ ਕ੍ਰਾਂਤੀ’ ਵਿੱਚ ਇੱਕ ਹੋਰ ਮੀਲ ਪੱਥਰ ਗੱਡਦਿਆਂ ਇਸ ਵਿਸਥਾਰ ਨੇ ਪੰਜਾਬ ਦੇ ਮੁਫ਼ਤ ਅਤੇ ਮਿਆਰੀ ਪ੍ਰਾਇਮਰੀ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹਨਾਂ ਕਲੀਨਿਕ ਹੁਣ ਤੱਕ ਓ.ਪੀ.ਡੀ. ਵਿੱਚ 5.90 ਕਰੋੜ ਤੋਂ ਵੱਧ ਲੋਕ ਆ ਚੁੱਕੇ ਹਨ ਅਤੇ 3.43 ਕਰੋੜ ਮੁਫ਼ਤ ਲੈਬ ਟੈਸਟ ਦਰਜ ਕਰ ਚੁੱਕੇ ਹਨ। ਇਸ ਪਹਿਲਕਦਮੀ ਨੇ, ‘ਮੁੱਖ ਮੰਤਰੀ ਸਿਹਤ ਯੋਜਨਾ’ ਅਤੇ ਆਧੁਨਿਕ ਸਿਹਤ ਢਾਂਚੇ ਵਿੱਚ ਕੀਤੇ ਵੱਡੇ ਨਿਵੇਸ਼ਾਂ ਨਾਲ ਮਿਲ ਕੇ ਪੂਰੇ ਪੰਜਾਬ ਵਿੱਚ ਕਿਫ਼ਾਇਤੀ ਅਤੇ ਵਧੀਆ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਬਦਲ ਦਿੱਤਾ ਹੈ।

ਮੋਗਾ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਪੰਜਾਬ ਦੇ ਲੋਕਾਂ ਨੂੰ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਹਨ, ਜਿਸ ਨਾਲ ਚੱਲ ਰਹੇ ਕਲੀਨਿਕਾਂ ਦੀ ਕੁੱਲ ਗਿਣਤੀ 1,090 ਹੋ ਗਈ ਹੈ। ਇਹ ਕਲੀਨਿਕ ਮੁਫ਼ਤ ਟੈਸਟ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਂਦੇ ਹਨ, ਅਤੇ ਪੰਜ ਕਰੋੜ ਤੋਂ ਵੱਧ ਓਪੀਡੀ ਦਰਜ ਕੀਤੇ ਜਾ ਚੁੱਕੇ ਹਨ।”

ਮੁੱਖ ਮੰਤਰੀ ਨੇ ਕਿਹਾ, “ਆਮ ਆਦਮੀ ਕਲੀਨਿਕਾਂ ਨੇ ਸਰਕਾਰ ਨੂੰ ਲੋਕਾਂ ਦਾ ਵਿਆਪਕ ਹੈਲਥ ਡਾਟਾਬੇਸ ਤਿਆਰ ਕਰਨ ਦੇ ਯੋਗ ਵੀ ਬਣਾਇਆ ਹੈ, ਜਿਸ ਨਾਲ ਵੱਖ-ਵੱਖ ਖੇਤਰਾਂ ਦੀਆਂ ਸਿਹਤ ਸੰਭਾਲ ਲੋੜਾਂ ਅਨੁਸਾਰ ਬਿਹਤਰ ਯੋਜਨਾਬੰਦੀ ਅਤੇ ਇਲਾਜ ਯਕੀਨੀ ਬਣਾਇਆ ਜਾ ਰਿਹਾ ਹੈ। ਸਾਡਾ ਇੱਕੋ-ਇੱਕ ਮਕਸਦ ਪੰਜਾਬ ਦੇ ਕੋਨੇ-ਕੋਨੇ ਵਿੱਚ ਹਰ ਨਾਗਰਿਕ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਲੋਕਾਂ ਨੂੰ ਇਹਨਾਂ ਕਲੀਨਿਕਾਂ ਵਿੱਚ ਮੁਫ਼ਤ ਡਾਕਟਰੀ ਸਲਾਹ, ਦਵਾਈਆਂ ਅਤੇ ਟੈਸਟਿੰਗ ਸੇਵਾਵਾਂ ਮਿਲ ਰਹੀਆਂ ਹਨ, ਜਿੱਥੇ ਉੱਚ ਯੋਗਤਾ ਪ੍ਰਾਪਤ ਡਾਕਟਰ ਅਤੇ ਸਿਹਤ ਅਮਲਾ ਪੂਰੀ ਲਗਨ ਨਾਲ ਉਨ੍ਹਾਂ ਦੀ ਸੇਵਾ ਕਰ ਰਿਹਾ ਹੈ।”

ਆਮ ਆਦਮੀ ਕਲੀਨਿਕਾਂ ਵਿੱਚ 5 ਕਰੋੜ ਤੋਂ ਵੱਧ ਓ.ਪੀ.ਡੀ.

ਆਮ ਆਦਮੀ ਕਲੀਨਿਕਾਂ ਨੇ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 5.90 ਕਰੋੜ ਤੋਂ ਵੱਧ ਓ.ਪੀ.ਡੀ. ਦਾ ਅੰਕੜਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 1.86 ਕਰੋੜ ਨਵੇਂ ਮਰੀਜ਼ ਅਤੇ 4.04 ਕਰੋੜ ਦੋਬਾਰਾ ਆਏ ਮਰੀਜ਼ ਸ਼ਾਮਲ ਹਨ, ਜੋ ਸੂਬੇ ਦੇ ਪ੍ਰਾਇਮਰੀ ਹੈਲਥਕੇਅਰ ਸਿਸਟਮ ਵਿੱਚ ਲੋਕਾਂ ਦੇ ਵਧ ਰਹੇ ਭਰੋਸੇ ਨੂੰ ਦਰਸਾਉਂਦਾ ਹੈ।

ਹਰੇਕ ਆਮ ਆਦਮੀ ਕਲੀਨਿਕ ਵਿੱਚ ਰੋਜ਼ਾਨਾ ਔਸਤਨ 84 ਮਰੀਜ਼ ਆਉਂਦੇ ਹਨ ਅਤੇ ਇਹ ਨੈੱਟਵਰਕ ਸਮੂਹਿਕ ਤੌਰ ‘ਤੇ ਪੰਜਾਬ ਭਰ ਵਿੱਚ ਹਰ ਰੋਜ਼ 83,000 ਤੋਂ ਵੱਧ ਮਰੀਜ਼ਾਂ ਦੀ ਸੇਵਾ ਕਰ ਰਿਹਾ ਹੈ।

ਆਮ ਆਦਮੀ ਕਲੀਨਿਕਾਂ ਵਿੱਚ 3.43 ਕਰੋੜ ਤੋਂ ਵੱਧ ਲੈਬ ਟੈਸਟ ਮੁਫ਼ਤ ਕੀਤੇ ਗਏ ਹਨ।

ਹਰ ਮਹੀਨੇ 42,000 ਤੋਂ ਵੱਧ ਗਰਭਵਤੀ ਔਰਤਾਂ ਨੂੰ ਇਹਨਾਂ ਕਲੀਨਿਕਾਂ ਰਾਹੀਂ ਜਣੇਪਾ ਪੂਰਵ ਦੇਖਭਾਲ (ਐਨਟੀਨੈਂਟਲ ਕੇਅਰ) ਮਿਲਦੀ ਹੈ।

ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ 1.25 ਲੱਖ ਤੋਂ ਵੱਧ ਮਰੀਜ਼ ਆਮ ਆਦਮੀ ਕਲੀਨਿਕ ਨੈੱਟਵਰਕ ਰਾਹੀਂ ਹਰ ਮਹੀਨੇ ਇਲਾਜ ਅਤੇ ਫਾਲੋ-ਅੱਪ ਪ੍ਰਾਪਤ ਕਰਦੇ ਹਨ।

ਹਰ ਆਮ ਆਦਮੀ ਕਲੀਨਿਕ 107 ਜ਼ਰੂਰੀ ਦਵਾਈਆਂ ਅਤੇ 47 ਲੈਬ ਟੈਸਟ ਮੁਫ਼ਤ ਮੁਹੱਈਆ ਕਰਵਾਉਂਦਾ ਹੈ।

ਇਹ ਕਲੀਨਿਕ eSushrut ਪਲੇਟਫਾਰਮ ਰਾਹੀਂ ਪੂਰੀ ਤਰ੍ਹਾਂ ਆਈ.ਟੀ.-ਅਧਾਰਿਤ ਹੈ, ਜੋ ਕਾਗਜ਼-ਰਹਿਤ ਮਰੀਜ਼ ਰਜਿਸਟ੍ਰੇਸ਼ਨ, ਪਰਚੀ ਅਤੇ ਦਵਾਈਆਂ ਦੀ ਵੰਡ ਨੂੰ ਯਕੀਨੀ ਬਣਾਉਂਦੇ ਹਨ।

Leave a Reply

Your email address will not be published. Required fields are marked *