27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

ਚੰਡੀਗੜ੍ਹ, 24 ਨਵੰਬਰ: ਸੂਬੇ ਵਿੱਚ ਸਿਵਲ ਡਿਫੈਂਸ ਤਿਆਰੀਆਂ ਦੀ ਪਰਖ ਲਈ ਪੰਜਾਬ ਰਾਜ ਵੱਲੋਂ 27 ਨਵੰਬਰ, 2026 ਨੂੰ ਰਾਤ 8:00 ਵਜੇ ਸਿਵਲ ਡਿਫੈਂਸ ਏਅਰ ਰੇਡ…

ਚੰਡੀਗੜ੍ਹ, 24 ਨਵੰਬਰ: ਸੂਬੇ ਵਿੱਚ ਸਿਵਲ ਡਿਫੈਂਸ ਤਿਆਰੀਆਂ ਦੀ ਪਰਖ ਲਈ ਪੰਜਾਬ ਰਾਜ ਵੱਲੋਂ 27 ਨਵੰਬਰ, 2026 ਨੂੰ ਰਾਤ 8:00 ਵਜੇ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲਾਂ ਕੀਤੀਆਂ ਜਾਣਗੀਆਂ।

ਇਹ ਡਰਿੱਲਾਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੀਤੀਆਂ ਜਾ ਰਹੀਆਂ ਹਨ।

ਇਹ ਮੌਕ ਡਰਿੱਲ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗੀ, ਜੋ ਕਿ ਦੋ ਮਿੰਟਾਂ ਲਈ ਉੱਚੀ-ਨੀਵੀਂ ਆਵਾਜ਼ ਵਾਲੇ ਸਾਇਰਨ ਵਜਾ ਕੇ ਦਿੱਤਾ ਜਾਵੇਗਾ। ਇਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਸ਼ਨਾਖ਼ਤ ਕੀਤੇ ਗਏ ਵਿਸ਼ੇਸ਼

ਇਲਾਕਿਆਂ ਵਿੱਚ ਮੌਕ ਬਲੈਕਆਊਟ ਅਭਿਆਸ ਕੀਤਾ ਜਾਵੇਗਾ। ਇਨ੍ਹਾਂ ਸ਼ਨਾਖ਼ਤ ਕੀਤੇ ਇਲਾਕਿਆਂ ਦੇ ਆਮ ਲੋਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਬਲੈਕਆਊਟ ਦੇ ਸਮੇਂ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ। ਹਾਲਾਂਕਿ, ਬਲੈਕਆਊਟ ਦੌਰਾਨ ਜ਼ਰੂਰੀ ਸੇਵਾਵਾਂ ਨਿਰਵਿਘਨ ਚਾਲੂ ਰਹਿਣਗੀਆਂ।

ਇਹ ਅਭਿਆਸ “ਆਲ ਕਲੀਅਰ” ਦੇ ਸੰਕੇਤ ਨਾਲ ਸਮਾਪਤ ਹੋਵੇਗਾ, ਜਿਸ ਤਹਿਤ ਦੋ ਮਿੰਟਾਂ ਲਈ ਲਗਾਤਾਰ ਉੱਚੀ ਆਵਾਜ਼ ਵਾਲਾ ਸਾਇਰਨ ਵਜਾਇਆ ਜਾਵੇਗਾ, ਜੋ ਕਿ ਇਸ ਡਰਿੱਲ ਦੀ ਰਸਮੀ ਸਮਾਪਤੀ ਦਾ ਸੰਕੇਤ ਹੋਵੇਗਾ।

ਇਸ ਮੌਕ ਅਭਿਆਸ ਦੌਰਾਨ ਜ਼ਮੀਨੀ ਪੱਧਰ ‘ਤੇ ਤਾਲਮੇਲ ਦੀ ਪਰਖ ਲਈ ਵੱਖ-ਵੱਖ ਅਹਿਮ ਹੰਗਾਮੀ ਕਾਰਜਾਂ ਦਾ ਅਭਿਆਸ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਅੱਗ ਬੁਝਾਊ ਕਾਰਵਾਈਆਂ, ਖੋਜ ਅਤੇ ਬਚਾਅ ਕਾਰਜ, ਫਸਟ ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਟ੍ਰੈਫਿਕ ਅਤੇ ਭੀੜ ਨੂੰ ਕੰਟਰੋਲ ਕਰਨ ਦੇ ਉਪਾਅ ਸ਼ਾਮਲ ਹਨ।

ਆਮ ਜਨਤਾ ਨੂੰ ਇਸ ਅਭਿਆਸ ਦੌਰਾਨ ਕਿਸੇ ਵੀ ਪੱਖੋਂ ਨਾ ਘਬਰਾਉਣ ਅਪੀਲ ਕੀਤੀ ਜਾਂਦੀ ਹੈ ਕਿ, ਕਿਉਂਕਿ ਇਹ ਸਿਵਲ ਡਿਫੈਂਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਰਵਾਇਆ ਜਾ ਰਿਹਾ ਇੱਕ ਰੁਟੀਨ ਅਭਿਆਸ ਹੈ।

Leave a Reply

Your email address will not be published. Required fields are marked *