ਚੰਡੀਗੜ੍ਹ- ਪੰਜਾਬ ਦੀਆਂ ਚਰਚਾਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਤੋਂ ਸਟੇਟਸ ਰਿਪੋਰਟ ਤਲਬ ਕੀਤੀ ਹੈ। ਕੁਝ ਦਿਨ ਪਹਿਲਾਂ ਤਰਨਤਾਰਨ ‘ਚ ਰਾਤ ਸਮੇਂ ਕੁਝ ਲੋਕਾਂ ਨੇ ਚਰਚ ‘ਚ ਭੰਨਤੋੜ ਕੀਤੀ ਸੀ। ਬਾਅਦ ਵਿੱਚ ਪੁਜਾਰੀ ਦੀ ਕਾਰ ਨੂੰ ਵੀ ਸਾੜ ਦਿੱਤਾ ਗਿਆ। ਇਸ ਖ਼ਿਲਾਫ਼ ਨੈਸ਼ਨਲ ਕ੍ਰਿਸ਼ਚੀਅਨ ਲੀਗ ਅਤੇ ਚੰਡੀਗੜ੍ਹ ਦੇ ਸੁਖਜਿੰਦਰ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
Also Read: ਧਰਮਸੋਤ ਅੱਜ ਹੋਣਗੇ ਜੇਲ੍ਹ ਤੋਂ ਰਿਹਾਅ, 3 ਮਹੀਨੇ ਬਾਅਦ ਆਉਣਗੇ ਬਾਹਰ
ਫਿਰਕੂ ਦੰਗਿਆਂ ਦਾ ਡਰ
ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਜੇਕਰ ਪੁਲਿਸ ਨੇ ਕਾਰਵਾਈ ਨਾ ਕੀਤੀ ਤਾਂ ਪੰਜਾਬ ਵਿੱਚ ਫਿਰਕੂ ਦੰਗੇ ਹੋ ਸਕਦੇ ਹਨ। ਤਰਨਤਾਰਨ ਚਰਚ ਵਿਖੇ ਵਾਪਰੀ ਘਟਨਾ ਤੋਂ ਬਾਅਦ ਈਸਾਈ ਭਾਈਚਾਰਾ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਸ ਨੇ ਚਰਚਾਂ ਅਤੇ ਈਸਾਈ ਭਾਈਚਾਰੇ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਅਤੇ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ।
Also Read: ਲੁਧਿਆਣਾ ‘ਚ ਵਾਪਰਿਆ ਵੱਡਾ ਹਾਦਸਾ, ਬੱਚਿਆਂ ਸਣੇ ਇਕੋ ਪਰਿਵਾਰ ਦੇ 5 ਜੀਆਂ ਦੀ ਗਈ ਜਾਨ
ਤਰਨਤਾਰਨ ‘ਚ ਭਗਵਾਨ ਯਿਸੂ ਅਤੇ ਮਰੀਅਮ ਦੀ ਮੂਰਤੀ ਤੋੜੀ ਗਈ
ਕੁਝ ਦਿਨ ਪਹਿਲਾਂ ਤਰਨਤਾਰਨ ‘ਚ ਅੱਧੀ ਰਾਤ ਨੂੰ ਕੁਝ ਲੋਕਾਂ ਨੇ ਚਰਚ ‘ਤੇ ਹਮਲਾ ਕਰ ਦਿੱਤਾ ਸੀ। ਜਿਸ ਨੇ ਚਰਚ ਦੇ ਬਾਹਰ ਪ੍ਰਭੂ ਯਿਸੂ ਅਤੇ ਮਦਰ ਮਰੀਅਮ ਦੀ ਮੂਰਤੀ ਦਾ ਸਿਰ ਤੋੜ ਦਿੱਤਾ। ਪੁਜਾਰੀ ਦੀ ਕਾਰ ਨੂੰ ਵੀ ਅੱਗ ਲਗਾ ਦਿੱਤੀ ਗਈ। ਇਸ ਸਬੰਧੀ ਈਸਾਈ ਭਾਈਚਾਰੇ ਨੂੰ ਇਨਸਾਫ਼ ਲਈ ਧਰਨਾ ਵੀ ਦੇਣਾ ਪਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।



