ਚੰਡੀਗੜ੍ਹ- ਪੰਜਾਬ ਦਾ ਟਰਾਂਸਪੋਰਟ ਵਿਭਾਗ 15 ਜੂਨ ਤੋਂ ਦਿੱਲੀ ਹਵਾਈ ਅੱਡੇ ਲਈ ਬੱਸ ਸੇਵਾ ਸ਼ੁਰੂ ਕਰਨ ਜਾ ਰਿਹਾ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਸ ਦਾ ਰਸਮੀ ਐਲਾਨ ਨਹੀਂ ਕੀਤਾ ਪਰ 15 ਜੂਨ ਤੋਂ ਇਸ ਦੀ ਬੁਕਿੰਗ http://www.punbusonline.com/ ਅਤੇ http://www.pepsuonline.com ‘ਤੇ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ 16 ਜੂਨ ਤੋਂ ਦਿੱਲੀ ਤੋਂ ਪੰਜਾਬ ਲਈ ਬੱਸਾਂ ਰਵਾਨਾ ਹੋਣਗੀਆਂ।
Also Read: Google Chrome ਤੇ Mozilla ਉਪਭੋਗਤਾ ਸਾਵਧਾਨ! ਸਰਕਾਰੀ ਏਜੰਸੀ ਨੇ ਜਾਰੀ ਕੀਤੀ ਚੇਤਾਵਨੀ, ਤੁਰੰਤ ਕਰੋ ਇਹ ਕੰਮ
ਪਨਬਸ ਦੀ ਵੈੱਬਸਾਈਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਤੋਂ 1, ਜਲੰਧਰ ਅਤੇ ਲੁਧਿਆਣਾ ਤੋਂ 6-6 ਬੱਸਾਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਤੋਂ ਜਲੰਧਰ ਅਤੇ ਲੁਧਿਆਣਾ ਲਈ ਚੱਲਣ ਵਾਲੀਆਂ ਬੱਸਾਂ ਅਤੇ ਜਲੰਧਰ ਤੋਂ ਚੱਲਣ ਵਾਲੀਆਂ ਬੱਸਾਂ ਲੁਧਿਆਣਾ ਵਿਖੇ ਰੁਕਣਗੀਆਂ। ਇਸ ਦੇ ਨਾਲ ਹੀ ਇਨ੍ਹਾਂ ਬੱਸਾਂ ਦਾ ਸਮਾਂ ਅੰਤਰਰਾਸ਼ਟਰੀ ਉਡਾਣਾਂ ਦੇ ਹਿਸਾਬ ਨਾਲ ਤਿਆਰ ਕੀਤਾ ਗਿਆ ਹੈ।
ਅਜਿਹੇ ‘ਚ ਪੰਜਾਬ ਨੂੰ ਆਉਣ ਵਾਲੀਆਂ ਜ਼ਿਆਦਾਤਰ ਬੱਸਾਂ ਰਾਤ ਨੂੰ ਹੀ ਰਵਾਨਾ ਹੋ ਰਹੀਆਂ ਹਨ ਪਰ ਇਨ੍ਹਾਂ ਦਾ ਕਿਰਾਇਆ ਸਭ ਨੂੰ ਹੈਰਾਨ ਕਰ ਦੇਣ ਵਾਲਾ ਹੈ। ਤੁਸੀਂ ਸਿਰਫ਼ 1320 ਰੁਪਏ ਵਿੱਚ ਅੰਮ੍ਰਿਤਸਰ, 1170 ਰੁਪਏ ਵਿੱਚ ਜਲੰਧਰ ਅਤੇ 1000 ਰੁਪਏ ਵਿੱਚ ਲੁਧਿਆਣਾ ਤੋਂ ਦਿੱਲੀ ਹਵਾਈ ਅੱਡੇ ਤੱਕ ਪਹੁੰਚ ਸਕਦੇ ਹੋ, ਜਦਕਿ ਪਹਿਲਾਂ ਪ੍ਰਾਈਵੇਟ ਬੱਸਾਂ 3000 ਦੇ ਕਰੀਬ ਕਿਰਾਇਆ ਵਸੂਲਦੀਆਂ ਸਨ।
Also Read: ਧਰਨਾ ਕਰ ਰਹੇ ਕਾਂਗਰਸੀਆਂ ‘ਤੇ CM ਮਾਨ ਦਾ ਵਾਰ, ਕਿਹਾ-‘ਰਿਸ਼ਵਤ ਇਨ੍ਹਾਂ ਦੇ ਖੂਨ ‘ਚ ਹੈ’
ਪੈਪਸੂ ਵੀ ਪਟਿਆਲਾ ਤੋਂ ਰਵਾਨਾ ਕਰੇਗੀ ਵੋਲਵੋ
ਪਟਿਆਲਾ ਤੋਂ ਦਿੱਲੀ ਹਵਾਈ ਅੱਡੇ ਲਈ ਪੈਪਸੂ ਦੀ ਇੱਕ ਬੱਸ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾ ਰਿਹਾ ਹੈ। ਜਿਸ ਦਾ ਕਿਰਾਇਆ 835 ਰੁਪਏ ਹੈ ਅਤੇ ਫਿਲਹਾਲ ਇਸ ‘ਤੇ 10 ਫੀਸਦੀ ਦੀ ਛੋਟ ਦਿੱਤੀ ਜਾ ਰਹੀ ਹੈ ਅਤੇ ਇਸ ਨੂੰ 752 ਰੁਪਏ ‘ਚ ਬੁੱਕ ਕੀਤਾ ਜਾ ਸਕਦਾ ਹੈ।



