ਪੰਜਾਬ ਵਿਧਾਨ ਸਭਾ: ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਈ ਬਿੱਲ ਪੇਸ਼; ਉਮਰ ਕੈਦ ਤੇ 25 ਲੱਖ ਜੁਰਮਾਨੇ ਦੀ ਤਜਵੀਜ਼, ਸਦਨ ‘ਚ ਤਿੱਖੀ ਬਹਿਸ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਅੱਜ ਭਾਵੁਕ ਅਤੇ ਹੰਗਾਮੇ ਭਰੇ ਮਾਹੌਲ ਵਿੱਚ ਹੋਈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਭ ਤੋਂ…

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਅੱਜ ਭਾਵੁਕ ਅਤੇ ਹੰਗਾਮੇ ਭਰੇ ਮਾਹੌਲ ਵਿੱਚ ਹੋਈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਭ ਤੋਂ ਪਹਿਲਾਂ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਅੱਜ ਭਾਵੁਕ ਅਤੇ ਹੰਗਾਮੇ ਭਰੇ ਮਾਹੌਲ ਵਿੱਚ ਹੋਈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਭ ਤੋਂ ਪਹਿਲਾਂ ਦਿੱਗਜ ਗਾਇਕਾ ਆਸ਼ਾ ਭੋਸਲੇ ਅਤੇ ਵਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸ਼ਰਧਾਲੂਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਮੈਂਬਰਾਂ ਵੱਲੋਂ ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀਆਂ ਰੂਹਾਂ ਨੂੰ ਯਾਦ ਕੀਤਾ ਗਿਆ।

ਜ਼ੀਰੋ ਆਵਰ ਅਤੇ ਸੈਸ਼ਨ ਵਧਾਉਣ ‘ਤੇ ਸੀਐਮ-ਬਾਜਵਾ ਵਿਚਾਲੇ ਤਕਰਾਰ

ਸ਼ਰਧਾਂਜਲੀ ਤੋਂ ਤੁਰੰਤ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਵਿੱਚ ‘ਜ਼ੀਰੋ ਆਵਰ’ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦਾ ਮੁੱਦਾ ਬਹੁਤ ਗੰਭੀਰ ਹੈ, ਜਿਸ ‘ਤੇ ਚਰਚਾ ਲਈ ਸੈਸ਼ਨ ਦਾ ਸਮਾਂ ਇੱਕ-ਦੋ ਦਿਨ ਵਧਾਇਆ ਜਾਣਾ ਚਾਹੀਦਾ ਹੈ। ਇਸ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਸੈਸ਼ਨ ਦੌਰਾਨ ਵਾਕਆਊਟ ਕਰ ਜਾਂਦੀ ਹੈ ਅਤੇ ਬਾਹਰ ਸਮਾਂ ਵਧਾਉਣ ਦੀਆਂ ਗੱਲਾਂ ਕਰਦੀ ਹੈ। ਸੀਐਮ ਨੇ ਸਪੱਸ਼ਟ ਕੀਤਾ ਕਿ ਅੱਜ ਦਾ ਸੈਸ਼ਨ ਪੂਰੀ ਤਰ੍ਹਾਂ ਬੇਅਦਬੀ ਵਿਰੁੱਧ ਬਿੱਲ ਨੂੰ ਸਮਰਪਿਤ ਹੋਣਾ ਚਾਹੀਦਾ ਹੈ।

ਬੇਅਦਬੀ ਬਿੱਲ: ਉਮਰ ਕੈਦ ਅਤੇ ਭਾਰੀ ਜੁਰਮਾਨੇ ਦੀ ਤਜਵੀਜ਼

ਬਿੱਲ ‘ਤੇ ਚਰਚਾ ਸ਼ੁਰੂ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਪਿਛਲੀਆਂ ਸਰਕਾਰਾਂ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੁਰਾਣੇ ਹਾਕਮ ਖੁਦ ਬੇਅਦਬੀ ਦੇ ਦੋਸ਼ੀ ਹਨ ਅਤੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀਆਂ ਗ਼ਲਤੀਆਂ ਵੀ ਮੰਨੀਆਂ ਹਨ। ਬੈਂਸ ਨੇ ਨਵੇਂ ਕਾਨੂੰਨ ਦੀਆਂ ਵਿਸ਼ੇਸ਼ਤਾਵਾਂ ਦੱਸਦਿਆਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਹੁਣ ਉਮਰ ਕੈਦ ਦੀ ਸਜ਼ਾ ਹੋਵੇਗੀ। ਦੋਸ਼ੀਆਂ ਨੂੰ 25 ਲੱਖ ਰੁਪਏ ਤੱਕ ਦਾ ਜੁਰਮਾਨਾ ਭਰਨਾ ਪਵੇਗਾ। ਕੇਸ ਦੀ ਜਾਂਚ ਗਜ਼ਟਿਡ ਅਫ਼ਸਰ ਤੋਂ ਘੱਟ ਰੈਂਕ ਦਾ ਅਧਿਕਾਰੀ ਨਹੀਂ ਕਰੇਗਾ। ਇਸ ਕਾਨੂੰਨ ਵਿੱਚ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੀ ਗੁੰਜਾਇਸ਼ ਨਹੀਂ ਰੱਖੀ ਗਈ। ਵਿਧਾਇਕ ਇੰਦਰਬੀਰ ਸਿੰਘ ਨਿੱਝਰ ਨੇ ਵੀ ਬਿੱਲ ਦਾ ਸਮਰਥਨ ਕਰਦਿਆਂ ਕਿਹਾ ਕਿ ਸਖ਼ਤ ਕਾਨੂੰਨ ਨਾ ਹੋਣ ਕਾਰਨ ਪਹਿਲਾਂ ਅਪਰਾਧੀ ਬਚ ਨਿਕਲਦੇ ਸਨ, ਪਰ ਹੁਣ ਅਜਿਹਾ ਨਹੀਂ ਹੋਵੇਗਾ।

ਵਿਰੋਧੀ ਧਿਰ ਦੇ ਸਵਾਲ ਅਤੇ ਸਰਕਾਰ ਦਾ ਪਲਟਵਾਰ

ਪ੍ਰਤਾਪ ਬਾਜਵਾ ਨੇ ਸਰਕਾਰ ਨੂੰ ਘੇਰਦਿਆਂ ਸਵਾਲ ਕੀਤਾ ਕਿ ਕੀ ਇਸ ਬਿੱਲ ‘ਤੇ ਸੰਵਿਧਾਨਕ ਮਾਹਿਰਾਂ ਦੀ ਰਾਏ ਲਈ ਗਈ ਹੈ? ਉਨ੍ਹਾਂ ਐਸਜੀਪੀਸੀ ਅਤੇ ਹੋਰ ਜਥੇਬੰਦੀਆਂ ਦੇ ਸੁਝਾਵਾਂ ਨੂੰ ਜਨਤਕ ਕਰਨ ਦੀ ਮੰਗ ਕੀਤੀ। ਬਾਜਵਾ ਨੇ ਕੇਜਰੀਵਾਲ ਦੇ ਪੁਰਾਣੇ ਵਾਅਦਿਆਂ ਨੂੰ ਯਾਦ ਦਿਵਾਉਂਦਿਆਂ ਕਿਹਾ ਕਿ ਅਜੇ ਤੱਕ ਦੋਸ਼ੀਆਂ ਨੂੰ ਕਟਹਿਰੇ ਵਿੱਚ ਨਹੀਂ ਖੜ੍ਹਾ ਕੀਤਾ ਗਿਆ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Thane Horrific Accident: महाराष्ट्र के ठाणे में भीषण सड़क हादसा, आठ पुरुषों और तीन महिलाओं की मौत, जानिए कैसे हुआ हादसा?
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *