ਚੰਡੀਗੜ੍ਹ– ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਐੱਸ.ਵਾਈ.ਐੱਲ. ਗੀਤ ਦਾ ਮੁੱਦਾ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਇਸ ਗੀਤ ਨਾਲ ਪੂਰੇ ਪੰਜਾਬ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਗੀਤ ‘ਤੇ ਕੇਂਦਰ ਸਰਕਾਰ ਵਲੋਂ ਬੈਨ ਲਾਇਆ ਗਿਆ ਹੈ।
Also Read: ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਨਹੀਂ ਮਿਲੀ ਰਾਹਤ, ਹਾਈ ਕੋਰਟ ਨੇ ਮਿੱਡੂਖੇੜਾ ਕਤਲ ਕਾਂਡ ਦੀ ਸਟੇਟਸ ਰਿਪੋਰਟ ਮੰਗੀ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਇਸ ਵਿਚ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਇੱਕ ਵਿਧਾਇਕ-ਇੱਕ ਪੈਨਸ਼ਨ ਬਿੱਲ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੀ ਫੌਜ ‘ਚ ਭਰਤੀ ਦੀ ਅਗਨੀਪਥ ਯੋਜਨਾ ਦੇ ਖਿਲਾਫ ਵੀ ਪ੍ਰਸਤਾਵ ਆਵੇਗਾ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰ ਦੇ ਅਧੀਨ ਕਰਨ ਵਿਰੁੱਧ ਮਤਾ ਵੀ ਲਿਆਂਦਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਚੋਣ ਵੀ ਕੀਤੀ ਜਾਵੇਗੀ।




