ਅੱਜ ਮੁੜ ਹੋਵੇਗਾ ਪੰਜਾਬ ਵਿਧਾਨ ਸਭਾ ਸੈਸ਼ਨ, ਸਪੀਕਰ ਦੀ ਹੋਵੇਗੀ ਚੋਣ

ਚੰਡੀਗੜ੍ਹ : ਪੰਜਾਬ ‘ਚ ਨਵੀਂ ਸਰਕਾਰ ਬਣਨ ਤੋਂ ਬਾਅਦ ਅੱਜ ਮੁੜ ਵਿਧਾਨ ਸਭਾ ਸੈਸ਼ਨ ਹੋਵੇਗਾ। ਸਵੇਰੇ 11 ਵਜੇ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਵੇਗੀ…

ਚੰਡੀਗੜ੍ਹ : ਪੰਜਾਬ ‘ਚ ਨਵੀਂ ਸਰਕਾਰ ਬਣਨ ਤੋਂ ਬਾਅਦ ਅੱਜ ਮੁੜ ਵਿਧਾਨ ਸਭਾ ਸੈਸ਼ਨ ਹੋਵੇਗਾ। ਸਵੇਰੇ 11 ਵਜੇ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਵੇਗੀ ਜਿਸ ‘ਚ ਜਿਨ੍ਹਾਂ ਵਿਧਾਇਕਾਂ ਨੇ ਅਜੇ ਤੱਕ ਸਹੁੰ ਨਹੀਂ ਚੁੱਕੀ, ਉਨ੍ਹਾਂ ਵਿਧਾਇਕਾਂ ਨੂੰ ਵਿਧਾਇਕ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ, ਉਸ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਦੀ ਚੋਣ ਕੀਤੀ ਜਾਵੇਗੀ। 

Also Read: ਯੂਨੀਕਾਰਨ ਗਰੁੱਪ ‘ਤੇ ਕੀਤੀ IT ਦੀ ਛਾਪੇਮਾਰੀ, ਮਿਲੀ 224 ਕਰੋੜ ਦੀ ਅਣਦੱਸੀ ਆਮਦਨ

ਦੱਸ ਦਈਏ ਇਸ ਤੋ ਪਹਿਲਾਂ 17 ਤਰੀਕ ਨੂੰ ਵਿਧਾਨ ਸਭਾ ਸ਼ੈਸ਼ਨ ਸ਼ੁਰੂ ਹੋਇਆ ਸੀ ਜਿਸ ‘ਚ ਨਵੇਂ ਚੁਣੇ ਗਏ ਵਿਧਾਇਕਾਂ ਨੇ ਸਹੁੰ ਚੁੱਕੀ ਸੀ। 86 ਵਿਧਾਇਕਾਂ ਵੱਲੋਂ ਸਹੁੰ ਚੁੱਕੀ ਗਈ ਸੀ ਜਦਕਿ ਬਾਕੀ ਰਹਿੰਦੇ ਵਿਧਾਇਕਾਂ ਵੱਲੋਂ ਅੱਜ ਵਿਧਾਇਕ ਅਹੁਦੇ ਦਾ ਹਲਫ ਲਿਆ ਜਾਵੇਗਾ। ਉੱਥੇ ਹੀ ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸ਼ੁੱਕਰਵਾਰ ਨੂੰ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ 117 ਮੈਂਬਰੀ ਵਿਧਾਨ ਸਭਾ ਦਾ ਅਗਲਾ ਸਪੀਕਰ ਨਾਮਜ਼ਦ ਕੀਤਾ ਹੈ। 

Also Read: ‘ਕਾਰਨੀਵਾਲ’ ਦੌਰਾਨ ਵਾਪਰਿਆ ਭਿਆਨਕ ਹਾਦਸਾ, 4 ਹਲਾਕ

ਟਵਿੱਟਰ ‘ਤੇ ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ‘ਤਹਿ ਦਿਲੋਂ ਧੰਨਵਾਦ’ ਵੀ ਜ਼ਾਹਰ ਕੀਤਾ ਸੀ ਅਤੇ ਅੱਜ ਦੇ ਸੈਸ਼ਨ ‘ਚ ਕੁਲਤਾਰ ਸਿੰਘ ਸੰਧਵਾਂ ਨੂੰ ਰਸਮੀ ਤੌਰ ‘ਤੇ ਸਪੀਕਰ ਚੁਣਿਆ ਜਾਵੇਗਾ। ਉਹ ਕਾਂਗਰਸ ਆਗੂ ਰਾਣਾ ਕੰਵਰਪਾਲ ਸਿੰਘ ਦੀ ਥਾਂ ਲੈਣਗੇ। ਪ੍ਰੋਟੈਮ ਸਪੀਕਰ ਇੰਦਰਬੀਰ ਸਿੰਘ ਨਿੱਝਰ, ਜੋ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਦੇ ਪਹਿਲੇ ਕਾਰਜਕਾਲ ਦੇ ਵਿਧਾਇਕ ਹਨ, ਨੇ ਵੀਰਵਾਰ ਨੂੰ ਮਾਨ ਸਮੇਤ ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ।

Leave a Reply

Your email address will not be published. Required fields are marked *