ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ 

 ਚੰਡੀਗੜ੍ਹ, 3 ਮਾਰਚ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ…

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ 

 ਚੰਡੀਗੜ੍ਹ, 3 ਮਾਰਚ:

ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਨਿਆਂਪਾਲਿਕਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਸਾਨੂੰ ਹਮੇਸ਼ਾ ਯਾਦ ਰਹੇਗਾ ਅਤੇ ਸਾਡੇ ਲਈ ਪ੍ਰੇਰਣਾ ਸਰੋਤ ਬਣੇਗਾ।

ਸਪੀਕਰ ਸੰਧਵਾਂ ਨੇ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ’ਤੇ ਡੂੰਘਾ ਦੁੱਖ ਪ੍ਰਗਟਾਇਆ  ਅਤੇ ਉਨ੍ਹਾਂ ਨੇ ਵਿਛੜੀ ਰੂਹ ਨੂੰ ਸ਼ਾਂਤੀ ਦੇਣ ਲਈ ਅਤੇ ਇਸ ਔਖੀ  ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

 

ਹੋਰ ਜਾਣੋ:

ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਨਿਊਜ਼ ਅਪਡੇਟਸ ਲਈ LIVING INDIA NEWS 24/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *