Breaking : ਪੰਜਾਬ ਦੇ ਵਿਜੀਲੈਂਸ SSP Lakhbir Singh ‘ਤੇ ਡਿੱਗੀ ਗਾਜ, ਪੰਜਾਬ ਸਰਕਾਰ ਨੇ ਕੀਤਾ ਮੁਅੱਤਲ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਅੰਮ੍ਰਿਤਸਰ ਦੇ ਐਸ.ਐਸ.ਪੀ. ਵਿਜੀਲੈਂਸ (SSP Vigilance) ਲਖਬੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ…

SSP Lakhbir Singh

ਚੰਡੀਗੜ੍ਹ: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਅੰਮ੍ਰਿਤਸਰ ਦੇ ਐਸ.ਐਸ.ਪੀ. ਵਿਜੀਲੈਂਸ (SSP Vigilance) ਲਖਬੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਅੰਮ੍ਰਿਤਸਰ ਦੇ ਪਾਸ਼ ਇਲਾਕੇ ਰਣਜੀਤ ਐਵੇਨਿਊ ਵਿੱਚ ਵਿਕਾਸ ਕਾਰਜਾਂ ਦੇ ਟੈਂਡਰਾਂ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਅਤੇ ਕਰੋੜਾਂ ਰੁਪਏ ਦੇ ਗਬਨ ਦੇ ਸਬੰਧ ਵਿੱਚ ਕੀਤੀ ਗਈ ਹੈ।

IAS ਅਧਿਕਾਰੀ ਦੀ ਸ਼ਿਕਾਇਤ ਤੇ ਹੋਈ ਕਾਰਵਾਈ                   

ਗੈਰ-ਸਰਕਾਰੀ ਸੂਤਰਾਂ ਅਨੁਸਾਰ, ਇਹ ਵੱਡੀ ਕਾਰਵਾਈ ਇੱਕ IAS ਅਧਿਕਾਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਰਣਜੀਤ ਐਵੇਨਿਊ ਵਿੱਚ ਵਿਕਾਸ ਕੰਮਾਂ ਦੇ ਨਾਂ ‘ਤੇ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਇਆ ਗਿਆ ਸੀ, ਜਿਸ ਦੀਆਂ ਤਾਰਾਂ ਵਿਜੀਲੈਂਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਜੁੜੀਆਂ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਵਿਜੀਲੈਂਸ ਵਿਭਾਗ ਵਿੱਚ ਹੜਕੰਪ

ਇੱਕ SSP ਰੈਂਕ ਦੇ ਅਧਿਕਾਰੀ ਦੀ ਅਚਾਨਕ ਮੁਅੱਤਲੀ ਨੇ ਪੂਰੇ ਵਿਜੀਲੈਂਸ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚਾ ਦਿੱਤਾ  ਹੈ। ਸੂਤਰਾਂ ਦੀ ਮੰਨੀਏ ਤਾਂ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : https://livingindianews.co.in/drug-smugglers-attack-on-pregnant-womans-family-with-sharp-weapons/

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ

 

Leave a Reply

Your email address will not be published. Required fields are marked *