ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਤਾਪਮਾਨ ਵਿੱਚ ਕਾਫੀ ਗਿਰਾਵਟ ਆ ਗਈ ਹੈ। ਤਾਪਮਾਨ ‘ਚ ਗਿਰਾਵਟ ਆਉਣ ਦੇ ਕਾਰਨ ਠੰਡ ਵਿੱਚ ਕਾਫੀ ਵਾਧਾ ਹੋ ਗਿਆ ਹੈ। ਦੱਸ ਦਈਏ ਕਿ ਪਟਿਆਲਾ ਸੰਗਰੂਰ ਅੰਮ੍ਰਿਤਸਰ ਅਤੇ ਮੁਹਾਲੀ ਵਿੱਚ ਕੱਲ ਤੋਂ ਭਾਰੀ ਮੀਂਹ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੱਸਣਯੋਗ ਗੱਲ ਹੈ ਕਿ ਇਸ ਤੋਂ ਪਹਿਲਾ ਮੌਸਮ ਵਿਭਾਗ ਨੇ ਚਿਤਾਵਨੀ ਦਿੰਦੇ ਹੋਏ ਭਾਰੀ ਮੀਂਹ ਅਤੇ ਗੜ੍ਹੇਮਾਰੀ ਦੀ ਚਿਤਾਵਨੀ ਦਿੱਤੀ ਸੀ। ਉੱਥੇ ਹੀ ਦੂਜੇ ਪਾਸੇ ਕਿਸਾਨਾਂ ਨੂੰ ਵੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਰੈ ਰਿਹਾ ਹੈ। ਇਸ ਭਾਰੀ ਮੀੰਹ ਦੇ ਕਾਰਨ ਫਸਲ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ।

